ਚੰਡੀਗੜ੍ਹ

ਡਾਇਰੈਕਟਰ ਸਿਹਤ ਡਾ.ਆਦਰਸ਼ਪਾਲ ਕੌਰ ਨੇ ਦੰਦਾਂ ਸੰਬੰਧੀ ਸਿਹਤ ਸੇਵਾਵਾਂ ਦੀ ਕੀਤੀ ਸਮੀਖਿਆ
ਦੰਦਾਂ ਦੇ ਡਾਕਟਰਾਂ ਵੱਲੋਂ ਮੂੰਹ ਦੇ ਕੈਂਸਰ ਦੀ ਜਾਂਚ ਨੂੰ ਪਹਿਲ ਦਿੱਤੀ ਜਾਵੇ: ਡਾ. ਆਦਰਸ਼ਪਾਲ ਕੌਰ ਚੰਡੀਗੜ੍ਹ, 6 ਜੁਲਾਈ : ਪੰਜਾਬ ਰਾਜ ਵਿੱਚ ਦੰਦਾਂ ਸੰਬੰਧੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਵਿਖੇ ਨੈਸ਼ਨਲ ਓਰਲ ਹੈਲਥ ਪ੍ਰੋਗਰਾਮ (ਐਨ.ਓ.ਐਚ.ਪੀ.) ਪੰਜਾਬ ਅਧੀਨ ਨਵੇਂ ਬਣਾਏ ਗਏ ਜ਼ਿਲ੍ਹਾ ਨੋਡਲ ਅਫ਼ਸਰਾਂ (ਡੀ.ਐਨ.ਓਜ਼) ਲਈ ਇੱਕ ਤਿਮਾਹੀ ਦੰਦਾਂ ਦੀ ਸਮੀਖਿਆ ਮੀਟਿੰਗ ਕਮ ਇੰਡਕਸ਼ਨ ਸਿਖਲਾਈ ਦਾ ਆਯੋਜਨ....
ਸ਼੍ਰੋਮਣੀ ਅਕਾਲੀ ਦਲ ਵੱਲੋਂ ਚੈਨਲਾਂ ਤੇ ਅਖ਼ਬਾਰਾਂ ਨੂੰ ਸੁਧਰ ਜਾਣ ਜਾਂ ਫਿਰ ਬਾਈਕਾਟ ਦਾ ਸਾਹਮਣਾ ਕਰਨ ਦੀ ਦਿੱਤੀ ਚੇਤਾਵਨੀ 
ਅਕਾਲੀ ਦਲ ਨੇ ਇਕਸਾਰ ਸਿਵਲ ਕੋਡ ’ਤੇ ਵਿਚਾਰ ਲੈਣ ਵਾਸਤੇ ਸਬ ਕਮੇਟੀ ਬਣਾਈ ਚੰਡੀਗੜ੍ਹ, 6 ਜੁਲਾਈ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਤਜਵੀਜ਼ਸ਼ੁਦਾ ਇਕਸਾਰ ਸਿਵਲ ਕੋਡ (ਯੂਸੀਸੀ) ’ਤੇ ਵਿਚਾਰ ਵਟਾਂਦਰੇ ਲਈ ਅਤੇ ਕੇਸ ਤਿਆਰ ਕਰ ਕੇ ਕਾਨੂੰਨ ਕਮਿਸ਼ਨ ਨੂੰ ਸੌਂਪਣ ਵਾਸਤੇ ਸਬ ਕਮੇਟੀ ਦਾ ਗਠਨ ਕੀਤਾ। ਇਸ ਬਾਬਤ ਫੈਸਲਾ ਅੱਜ ਪਾਰਟੀ ਦੇ ਹਲਕਾ ਇੰਚਾਰਜਾਂ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਹੋਈ ਮੀਟਿੰਗ ਵਿਚ ਲਿਆ ਗਿਆ ਜਿਸਦੀ ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕੀਤੀ। ਚਾਰ....
ਅਕਾਲੀ ਦਲ ਵੱਲੋਂ ਚੰਡੀਗੜ੍ਹ 'ਚ ਕੀਤੀ ਜਾ ਰਹੀ ਮੀਟਿੰਗ
ਚੰਡੀਗੜ੍ਹ, 05 ਜੁਲਾਈ : ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਚੰਡੀਗੜ੍ਹ ਵਿੱਚ ਬੁਲਾਈ ਗਈ ਮੀਟਿੰਗ ਸਿਆਸੀ ਹਲਕਿਆਂ ਵਿੱਚ ਕਈ ਸਵਾਲ ਖੜ੍ਹੇ ਕਰ ਰਹੀ ਹੈ। ਅਕਾਲੀ ਦਲ ਵੱਲੋਂ ਬੀਜੇਪੀ ਵਿਚਾਲੇ ਗਠਜੋੜ ਹੋਣ ਦੀਆ ਜੋ ਚਰਚਾ ਚੱਲ ਰਹੀ ਹੈ ਅੱਜ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਮੀਟਿੰਗ ਨਾਲ ਹੋਰ ਹੁੰਗਾਰਾ ਮਿਲਿਆ ਹੈ। ਜਿਕਰਯੋਗ ਹੈ ਕਿ ਅਕਾਲੀ ਦਲ ਵੱਲੋਂ ਅੱਜ ਚੰਡੀਗੜ੍ਹ ਵਿੱਚ ਇੱਕ ਮੀਟਿੰਗ ਕੀਤੀ ਜਾ ਰਹੀ ਹੈ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਮਜੀਠੀਆ, ਵਿਰਸਾ ਸਿੰਘ....
ਕੈਪਟਨ ਦੇਣ ਜਵਾਬ- ਅੰਸਾਰੀ ਦੇ ਬੇਟੇ ਨੂੰ ਵਕਫ਼ ਬੋਰਡ ਦੀ ਜ਼ਮੀਨ ਕਿਉਂ ਕੀਤੀ ਅਲਾਟ ? ਉਸ ਲਈ ਕੋਰਟ ਵਿੱਚ ਕਿਉਂ ਕੀਤੇ ਮਹਿੰਗੇ ਵਕੀਲ ? : ਕੰਗ
ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਇਸ ਮਾਮਲੇ ਵਿੱਚ ਸ਼ਾਮਲ ਕਿਸੇ ਨੂੰ ਵੀ ਨਹੀਂ ਬਖਸ਼ਣਗੇ, ਸਭ ਉੱਤੇ ਹੋਵੇਗੀ ਸਖ਼ਤ ਕਾਰਵਾਈ ਚੰਡੀਗੜ੍ਹ, 5 ਜੁਲਾਈ : ਮੁਖਤਾਰ ਅੰਸਾਰੀ ਮਾਮਲੇ ਦੇ ਸੰਬੰਧ ਵਿਚ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕਰਦਿਆਂ ਕਿਹਾ ਕਿ ਜਦੋਂ ਕੈਪਟਨ ਮੁਖਤਾਰ ਅੰਸਾਰੀ ਨੂੰ ਜਾਣਦੇ ਹੀ ਨਹੀਂ ਤਾਂ ਉਸ ਨੂੰ 2 ਸਾਲ ਤੱਕ ਪੰਜਾਬ ਵਿੱਚ ਪਨਾਹ ਕਿਉਂ ਦਿੱਤੀ ਗਈ ? ਬੁੱਧਵਾਰ ਨੂੰ ਪਾਰਟੀ ਦੇ ਮੁੱਖ....
ਯੂ.ਐਸ. ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 5 ਜੁਲਾਈ : ਭਾਰਤ ਵਿੱਚ ਸੰਯੁਕਤ ਰਾਜ ਅਮਰੀਕਾ (ਯੂ.ਐਸ.) ਦੇ ਰਾਜਦੂਤ ਸ੍ਰੀ ਐਰਿਕ ਗਾਰਸੇਟੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਭਾਰਤ ਅਤੇ ਯੂ.ਐਸ. ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਪੰਜਾਬ ਵਿਧਾਨ ਸਭਾ ਵਿੱਚ ਹੋਈ ਮੁਲਾਕਾਤ ਦੌਰਾਨ ਸ. ਸੰਧਵਾਂ ਨੇ ਭਾਰਤ ਅਤੇ ਯੂ.ਐਸ. ਦਰਮਿਆਨ ਖੇਤੀਬਾੜੀ, ਇੰਡਸਟਰੀ, ਤਕਨਾਲੋਜੀ ਅਤੇ ਹੋਰਨਾਂ ਖੇਤਰਾਂ ਵਿੱਚ ਠੋਸ ਸਹਿਯੋਗ ‘ਤੇ ਜ਼ੋਰ ਦਿੱਤਾ....
ਬਠਿੰਡਾ ਅਤੇ ਪਠਾਨਕੋਟ ਦੀਆਂ ਧੀਆਂ ਦੀ ਆਫੀਸਰਜ਼ ਟਰੇਨਿੰਗ ਅਕੈਡਮੀ, ਚੇਨੱਈ ਵਿੱਚ ਪ੍ਰੀ-ਕਮਿਸ਼ਨ ਟਰੇਨਿੰਗ ਲਈ ਚੋਣ
ਅਮਨ ਅਰੋੜਾ ਵੱਲੋਂ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਦੋਵੇਂ ਮਹਿਲਾ ਕੈਡਿਟਾਂ ਨੂੰ ਰੱਖਿਆ ਸੇਵਾਵਾਂ ਵਿੱਚ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਚੰਡੀਗੜ੍ਹ, 5 ਜੁਲਾਈ : ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀਆਂ ਦੋ ਮਹਿਲਾ ਕੈਡਿਟਾਂ ਚੇਨੱਈ ਸਥਿਤ ਆਫੀਸਰਜ਼ ਟਰੇਨਿੰਗ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਟਰੇਨਿੰਗ ਲਈ ਚੁਣੀਆਂ ਗਈਆਂ ਹਨ। ਦੋਵਾਂ ਮਹਿਲਾ ਕੈਡਿਟਾਂ, ਅਰਸ਼ਦੀਪ ਕੌਰ ਸਿੱਧੂ ਅਤੇ ਪੱਲਵੀ ਰਾਜਪੂਤ, ਦੀ ਸਿਖਲਾਈ....
ਪੰਜਾਬ ਦੇ ਇਤਿਹਾਸ ਨੂੰ ਦੇਸ਼ ਦੇ ਸਕੂਲੀ ਪਾਠਕ੍ਰਮ ਦਾ ਹਿੱਸਾ ਬਣਾਇਆ ਜਾਵੇ : ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 4 ਜੁਲਾਈ : ਪੰਜਾਬ ਦਾ ਇਤਿਹਾਸ ਸ਼ਹੀਦਾਂ, ਗੁਰੂਆਂ, ਸੰਤ ਮਹਾਂਪੁਰਸ਼ਾਂ ਅਤੇ ਗਦਰੀ ਬਾਬਿਆਂ ਨਾਲ ਲਬਰੇਜ਼ ਹੈ ਅਤੇ ਇਸਦਾ ਦਾ ਸੱਭਿਆਚਾਰ ਬਹੁਤ ਅਮੀਰ ਹੈ। ਇਹ ਪ੍ਰਗਟਾਵਾ ਅੱਜ ਭਾਰਤ ਸਰਕਾਰ ਦੀ ਕੌਮੀ ਸਿੱਖਿਆ ਅਤੇ ਖੋਜ ਕੌਂਸਲ ਦੀ 58ਵੀਂ ਜਨਰਲ ਕੌਂਸਲ ਦੀ ਆਨਲਾਈਨ ਮੀਟਿੰਗ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕੀਤਾ। ਇਸ ਮੌਕੇ ਬੋਲਦਿਆਂ ਸ.ਬੈਂਸ ਨੇ ਕੇਂਦਰੀ ਸਿੱਖਿਆ ਰਾਜ ਮੰਤਰੀ ਸ੍ਰੀਮਤੀ ਅੰਨਪੂਰਨਾ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਇਤਿਹਾਸ ਨੂੰ ਦੇਸ਼ ਦੇ ਸਕੂਲੀ....
ਸਿਹਤ ਵਿਭਾਗ ਵਿੱਚ ਨਵੀਆਂ ਅਸਾਮੀਆਂ ਲਈ ਜਲਦ ਹੀ ਦਿੱਤਾ ਜਾਵੇਗਾ ਇਸ਼ਤਿਹਾਰ : ਡਾ. ਬਲਬੀਰ ਸਿੰਘ
ਸਿਹਤ ਮੰਤਰੀ ਨੇ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਨੂੰ ਪੂਰੀ ਹਮਦਰਦੀ ਨਾਲ ਸੁਣਿਆ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨਾ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਮੁੱਖ ਤਰਜੀਹ: ਸਿਹਤ ਮੰਤਰੀ ਚੰਡੀਗੜ੍ਹ, 4 ਜੁਲਾਈ : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਬਾ ਸਰਕਾਰ ਰੁਜ਼ਗਾਰ ਦੇ ਖੇਤਰ ਵਿੱਚ ਪੰੰਜਾਬ ਨੂੰ ਇੱਕ ਮਿਸਾਲੀ ਮਾਡਲ ਵੱਜੋਂ ਉਭਾਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਸੇ....
ਬਿਜਲੀ ਮੰਤਰੀ ਵੱਲੋਂ ਤਲਵੰਡੀ ਸਾਬੋ ਥਰਮਲ ਪਲਾਂਟ ਦਾ ਦੌਰਾ, ਇਕ ਯੂਨਿਟ ਵੱਲੋਂ ਉਤਪਾਦਨ ਸ਼ੁਰੂ
ਬਾਕੀ 2 ਯੂਨਿਟਾਂ ਨੂੰ ਬੁੱਧਵਾਰ ਦੁਪਹਿਰ ਤੱਕ ਚਾਲੂ ਕਰ ਦਿੱਤਾ ਜਾਵੇਗਾ ਕਿਹਾ, ਸੂਬੇ ਦੇ ਲੋਕਾਂ ਨੂੰ ਬਿਜਲੀ ਦੀ ਕਮੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਚੰਡੀਗੜ੍ਹ, 04 ਜੁਲਾਈ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਹੈ ਕਿ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਬੰਦ ਹੋਏ ਤਿੰਨ ਯੂਨਿਟਾਂ ਵਿੱਚੋਂ ਇੱਕ ਨੇ ਉਤਪਾਦਨ ਸ਼ੁਰੂ ਕਰ ਦਿੱਤਾ ਹੈ ਅਤੇ ਬਾਕੀ 2 ਯੂਨਿਟ ਵੀ ਇੱਕ ਦਿਨ ਦੇ ਅੰਦਰ-ਅੰਦਰ ਚਾਲੂ ਹੋ ਜਾਣਗੇ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਅਜਿਹੀਆਂ ਤਕਨੀਕੀ....
ਡਿਬਰੂਗੜ੍ਹ ਅਸਾਮ ਜੇਲ੍ਹ ਵਿੱਚ ਨਜ਼ਰਬੰਦ ਸਿੱਖਾਂ ਦੇ ਭੋਜਨ ਵਿੱਚ ਤਮਾਕੂ ਦੀ ਮਿਲਾਵਟ ਮੰਦਭਾਗੀ ਘਟਨਾ : ਜਥੇਦਾਰ ਦਾਦੂਵਾਲ
ਚੰਡੀਗੜ੍ਹ, 4 ਜੁਲਾਈ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਮੈਂਬਰ ਅਤੇ ਸਾਬਕਾ ਪ੍ਰਧਾਨ ਪੰਥ ਪ੍ਰਸਿੱਧ ਸਿੱਖ ਪ੍ਰਚਾਰਕ ਜਥੇਦਾਰ ਬਾਬਾ ਬਲਜੀਤ ਸਿੰਘ ਦਾਦੂਵਾਲ ਜੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕੇ ਐਨ ਐਸ ਏ ਤਹਿਤ ਡਿਬਰੂਗੜ ਜੇਲ ਵਿੱਚ ਨਜ਼ਰਬੰਦ ਸਿੱਖ ਨੌਜਵਾਨਾਂ ਦੇ ਖਾਣੇ ਵਿੱਚ ਜਗਤ ਜੂਠ ਤਮਾਕੂ ਦਾ ਮਿਲਣਾ ਅਤਿਅੰਤ ਮੰਦਭਾਗੀ ਖ਼ਬਰ ਹੈ ਜਿਸ ਨੇ ਹਰੇਕ ਗੁਰਸਿੱਖ ਦੇ ਮਨ ਨੂੰ ਭਾਰੀ ਠੇਸ ਪਹੁੰਚਾਈ ਹੈ। ਉਨਾਂ ਕਿਹਾ ਕਿ ਇਹ ਖਬਰ ਮੀਡੀਆ ਦੀਆਂ ਸੁਰਖੀਆਂ ਵਿਚ ਹੈ ਕਿ ਜਿਨਾਂ....
ਐਸ.ਸੀ ਵਿੰਗ ਦੇ ਅਹੁਦੇਦਾਰਾਂ ਨੇ ‘ਆਪ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧਰਾਮ ਦਾ ਕੀਤਾ ਸਨਮਾਨ 
ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਹੋਰ ਮਜ਼ਬੂਤ ਕਰਨ ਲਈ ਭਵਿੱਖ ਦੀ ਰਣਨੀਤੀ ‘ਤੇ ਕੀਤੀ ਗੰਭੀਰ ਚਰਚਾ! ਸੂਬੇ ਦੇ ਵਿਕਾਸ ਦੀ ਰਫ਼ਤਾਰ ਨੂੰ ਤੇਜ਼ ਕਰਨ ਲਈ ਪੰਜਾਬ ਦੇ ਲੋਕ ਲਗਾਤਾਰ ਬਣ ਰਹੇ ਹਨ ‘ਆਪ ਪਰਿਵਾਰ ਦਾ ਹਿੱਸਾ : ਪ੍ਰਿੰਸੀਪਲ ਚੰਡੀਗੜ੍ਹ, 4 ਜੁਲਾਈ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਐਸ.ਸੀ ਵਿੰਗ ਦੇ ਅਹੁਦੇਦਾਰਾਂ ਵੱਲੋਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧਰਾਮ ਦਾ ਅੱਜ ਚੰਡੀਗੜ੍ਹ ਸਥਿਤ ਮੁੱਖ ਪਾਰਟੀ ਦਫ਼ਤਰ ਵਿਖੇ ਵਿਸ਼ੇਸ਼ ਤੌਰ ਉੱਤੇ ਸਨਮਾਨ ਕੀਤਾ ਗਿਆ। ਇਸ ਦੌਰਾਨ ਪਾਰਟੀ....
ਸੁਨੀਲ ਜਾਖੜ ਬਣੇ ਪੰਜਾਬ ਭਾਜਪਾ ਦੇ ਪ੍ਰਧਾਨ
ਚੰਡੀਗੜ੍ਹ, 4 ਜੁਲਾਈ : ਭਾਜਪਾ ਦੀ ਹਾਈਕਮਾਂਡ ਨੇ ਸੁਨੀਲ ਜਾਖੜ ਨੂੰ ਪੰਜਾਬ ਪ੍ਰਧਾਨ ਥਾਪ ਦਿੱਤਾ ਹੈ। ਬੀਤੇ ਦਿਨ ਅਸ਼ਵਨੀ ਸ਼ਰਮਾ ਦੇ ਅਸਤੀਫ਼ੇ ਦੀ ਗੱਲ ਚਲੀ ਸੀ ਪਰ ਸ਼ਰਮਾ ਨੇ ਇਸ ਨੂੰ ਅਫ਼ਵਾਹ ਦਸਿਆ ਸੀ। ਅੰਜ ਇਸ ਗੱਲ ਤੇ ਪੱਕੀ ਮੋਹਰ ਲੱਗ ਗਈ ਹੈ ਕਿ ਸੁਨੀਲ ਜਾਖੜ ਪੰਜਾਬ ਭਾਜਪਾ ਦੇ ਪ੍ਰਧਾਨ ਹੋਣਗੇ।
ਮੀਤ ਹੇਅਰ ਵੱਲੋਂ ਕ੍ਰਿਕਟਰ ਹਰਲੀਨ ਦਿਓਲ ਅਤੇ ਜੂਨੀਅਰ ਵਿਸ਼ਵ ਕੱਪ ਮੈਡਲ ਜੇਤੂ ਨਿਸ਼ਾਨੇਬਾਜ਼ਾਂ ਨਾਲ ਮੁਲਾਕਾਤ
ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ : ਮੀਤ ਹੇਅਰ ਚੰਡੀਗੜ੍ਹ, 4 ਜੁਲਾਈ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਆਪਣੀ ਰਿਹਾਇਸ਼ ਵਿਖੇ ਭਾਰਤੀ ਕ੍ਰਿਕਟਰ ਹਰਲੀਨ ਦਿਓਲ ਅਤੇ ਜੂਨੀਅਰ ਵਿਸ਼ਵ ਕੱਪ ਵਿੱਚ ਤਮਗ਼ਾ ਜਿੱਤ ਕੇ ਆਏ ਨਿਸ਼ਾਨੇਬਾਜ਼ਾਂ ਨਾਲ ਮੁਲਾਕਾਤ ਕੀਤੀ। ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਬੱਲੇਬਾਜ਼ ਅਤੇ ਦੁਨੀਆਂ ਦੀਆਂ ਚੋਟੀ ਦੀਆਂ ਫੀਲਡਰਾਂ ਵਿੱਚੋਂ ਇਕ ਹਰਲੀਨ ਦਿਓਲ ਨੂੰ ਆਗਾਮੀ ਬੰਗਲਾਦੇਸ਼ ਦੌਰੇ ਲਈ....
ਭਗਵੰਤ ਮਾਨ ਖਿਲਾਫ਼ ਦਰਜ ਕਰਾਂਗਾ ਮਾਣਹਾਨੀ ਦਾ ਕੇਸ : ਸੁਖਜਿੰਦਰ ਰੰਧਾਵਾ  
ਚੰਡੀਗੜ੍ਹ, 3 ਜੁਲਾਈ : ਯੂਪੀ ਦੇ ਬਾਹੂਬਲੀ ਆਗੂ ਮੁਖਤਾਰ ਅੰਸਾਰੀ 'ਤੇ ਖਰਚੇ 55 ਲੱਖ ਰੁਪਏ ਦੀ ਵਸੂਲੀ ਨੂੰ ਲੈ ਕੇ ਸਿਆਸਤ ਭਖਦੀ ਜਾ ਰਹੀ ਹੈ। ਭਗਵੰਤ ਮਾਨ ਦੇ ਸ਼ਬਦੀਂ ਹਮਲਿਆਂ ਤੋਂ ਬਾਅਦ ਅੱਜ ਕਾਂਗਰਸ ਦੇ ਸੀਨੀਅਰ ਲੀਡਰ ਅਤੇ ਸਾਬਕਾ ਡਿਪਟੀ ਸੀਐਮ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ, ਮੈਂ ਭਗਵੰਤ ਮਾਨ ਖਿਲਾਫ ਮਾਣਹਾਨੀ ਦਾ ਕੇਸ ਕਰਾਂਗਾ। ਸੀਐਮ ਭਗਵੰਤ ਮਾਨ ਦੇ ਬਿਆਨ 'ਤੇ ਕਾਂਗਰਸ ਹਮਲਾਵਰ ਹੋ ਗਈ ਹੈ। ਮੈਂ ਹਰ ਚੀਜ਼ ਦਾ ਜਵਾਬ ਦੇਵਾਂਗਾ, ਬੇਬੁਨਿਆਦ ਇਲਜ਼ਾਮ ਲਗਾਏ ਜਾ ਰਹੇ ਨੇ...ਮੈਂ....
ਸਪੀਕਰ ਸੰਧਵਾਂ ਵੱਲੋਂ ਕਿਸਾਨਾਂ ਨੂੰ ਖ਼ਤਰਨਾਕ ਕੈਮੀਕਲ ‘ਪੈਰਾਕੁਆਟ’ ਨਾ ਵਰਤਣ ਦੀ ਅਪੀਲ
ਚੰਡੀਗੜ੍ਹ, 3 ਜੁਲਾਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਕਿਸਾਨਾਂ ਵੱਲੋਂ ਮੂੰਗੀ ਦੀ ਫ਼ਸਲ ਪਕਾਉਣ ਲਈ ਖ਼ਤਰਨਾਕ ਕੈਮੀਕਲ ‘ਪੈਰਾਕੁਆਟ’ ਨਾ ਵਰਤਣ ਦੀ ਅਪੀਲ ਕੀਤੀ ਹੈ। ਸ. ਸੰਧਵਾਂ ਨੇ ਕਿਸਾਨਾਂ ਵੱਲੋਂ ਖ਼ਤਰਨਾਕ ਕੈਮੀਕਲ ਵਰਤਣ ਦੇ ਰੁਝਾਨ ਸਬੰਧੀ ਚਿੰਤਾ ਜ਼ਾਹਰ ਕਿਹਾ ਹੈ ਕਿ ਅੱਜ ਦੇ ਦੌਰ ਵਿੱਚ ਖੇਤੀ ਉਤਪਾਦਨ ਲਈ ਵੱਖ-ਵੱਖ ਰਸਾਇਣਾਂ ਦੀ ਵਧੇਰੇ ਵਰਤੋਂ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕੁੱਝ ਕਿਸਾਨ ਮੂੰਗੀ ਦੀ ਫ਼ਸਲ....