ਚੰਡੀਗੜ੍ਹ

ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉਤਰਦੇ ਹੋਏ ਸਿਹਤ ਖੇਤਰ ਵੱਲ ਧਿਆਨ ਦੇਣ ਭਗਵੰਤ ਮਾਨ : ਅਰਵਿੰਦ ਖੰਨਾ
ਕੀਤੇ ਦਾਅਵਿਆਂ ਨੂੰ ਪੂਰਾ ਕਰਨ ਲਈ ਗੰਭੀਰ ਹੋਣ ਮੁੱਖ ਮੰਤਰੀ : ਖੰਨਾ ਚੰਡੀਗੜ੍ਹ, 29 ਜੂਨ : ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਵਿੱਚ ਸਿਹਤ ਅਤੇ ਸਿੱਖਿਆ ਵਿਵਸਥਾ ਨੂੰ ਸੁਧਾਰਨ ਲਈ ਵੱਡੇ ਪੱਧਰ ‘ਤੇ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਚੱਲ ਰਹੀਆਂ ਪੇਂਡੂ ਸਿਹਤ ਡਿਸਪੈਂਸਰੀਆਂ ਬੀਤੇ ਲੰਬੇ ਸਮੇਂ ਤੋਂ ਹੀ ਸਟਾਫ਼ ਅਤੇ ਹੋਰ ਜ਼ਰੂਰੀ ਸਹੂਲਤਾਂ ਦੀ ਕਮੀਂ ਨਾਲ ਜੂਝ ਰਹੀਆਂ ਹਨ। ਜਿਸ ਵੱਲ ਸਰਕਾਰ ਨੂੰ ਫੌਰੀ ਤੌਰ ‘ਤੇ....
ਕਾਂਗਰਸ ਤੋਂ ਬਾਅਦ ਹੁਣ ਅਕਾਲੀ ਲੀਡਰ ਵਿਜੀਲੈਂਸ ਦੀ ਰਡਾਰ ਤੇ
ਚੰਡੀਗੜ੍ਹ, 29 ਜੂਨ : ਪੰਜਾਬ ਵਿਜੀਲੈਂਸ ਵੱਲੋਂ ਸੂਬੇ ਨੂੰ ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰ ਮੁਕਤ ਕਰਨ ਦੀ ਮੁਹਿੰਮ ਲਗਾਤਾਰ ਜਾਰੀ ਹੈ। ਜਿਸ ਦੇ ਤਹਿਤ ਵਿਜੀਲੈਂਸ ਵੱਲੋਂ ਪਹਿਲਾਂ ਹੀ ਕਾਂਗਰਸ ਦੇ ਕਈ ਸਾਬਕਾ ਮੰਤਰੀਆਂ ਤੇ ਵਿਧਾਇਕਾਂ ਤੇ ਵੀ ਆਮਦਨ ਤੋਂ ਵੱਧ ਜਾਇਦਾਦ ਹੋਣ ਦੇ ਮਾਮਲਿਆਂ ਦੀ ਕਾਰਵਾਈ ਕੀਤੀ ਜਾ ਰਹੀ ਹੈ। ਕਾਂਗਰਸ ਤੋਂ ਬਾਅਦ ਹੁਣ ਵਿਜੀਲੈਂਸ ਨੇ ਆਪਣੀ ਜਾਂਚ ਨੂੰ ਅਕਾਲੀ ਦਲ ਦੇ ਸਾਬਕਾ ਮੰਤਰੀਆਂ, ਵਿਧਾਇਕਾਂ, ਮੁੱਖ ਸੰਸਦੀ ਸਕੱਤਰ ਤੱਕ ਲਿਆਂਦਾ ਹੈ। ਵਿਜੀਲੈਂਸ ਦੀ ਰਡਾਰ ‘ਤੇ ਅਕਾਲੀ ਦਲ ਦੇ 6....
ਪੰਜਾਬ ਪੁਲਿਸ ਦਾ DIG ਭ੍ਰਿਸ਼ਟਾਚਾਰ ਦੇ 2 ਮਾਮਲਿਆਂ ‘ਚ ਨਾਮਜ਼ਦ 
ਚੰਡੀਗੜ੍ਹ, 29 ਜੂਨ : ਵਿਜੀਲੈਂਸ ਬਿਊਰੋ ਨੇ ਪੰਜਾਬ ਪੁਲਿਸ ਦੇ ਡਿਪਟੀ ਇੰਸਪੈਕਟਰ ਜਨਰਲ (DIG) ਇੰਦਰਬੀਰ ਸਿੰਘ ਨੂੰ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ 2 ਮਾਮਲਿਆਂ ਵਿੱਚ ਨਾਮਜ਼ਦ ਕੀਤਾ ਹੈ। ਇੰਦਰਬੀਰ ਸਿੰਘ ਇਸ ਸਮੇਂ ਪੰਜਾਬ ਆਰਮਡ ਪੁਲਿਸ (PAP) ਜਲੰਧਰ ਵਿੱਚ ਤਾਇਨਾਤ ਹਨ। ਜਦੋਂ ਇੰਦਰਬੀਰ ਸਿੰਘ ਫਿਰੋਜ਼ਪੁਰ ਦੇ DIG ਸਨ ਤਾਂ ਉਨ੍ਹਾਂ ‘ਤੇ ਇਕ ਨਸ਼ਾ ਤਸਕਰ ਨੂੰ ਛੁਡਾਉਣ ਲਈ 10 ਲੱਖ ਰੁਪਏ ਅਤੇ ਇਕ ਸਬ-ਇੰਸਪੈਕਟਰ ਤੋਂ 23 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਲੱਗੇ ਸਨ। ਹੁਣ ਉਸ ਨੂੰ ਦੋਵਾਂ....
ਅਮਨ ਅਰੋੜਾ ਵੱਲੋਂ ਸ਼ਿਕਾਇਤ ਪ੍ਰਬੰਧਨ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਆਰਟੀਫੀਸ਼ਲ ਇੰਟੈਲੀਜੈਂਸ ਆਧਾਰਤ ਸਿਸਟਮ ਸ਼ੁਰੂ ਕਰਨ ਦੇ ਆਦੇਸ਼
ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਵੱਲੋਂ ਵੱਖ ਵੱਖ ਮੁਲਾਜ਼ਮਾਂ ਤੇ ਅਧਿਕਾਰੀਆਂ ਕੋਲ ਲੰਬਿਤ ਪਈਆਂ ਸ਼ਿਕਾਇਤਾਂ ਦੀ ਸਮੀਖਿਆ ਜ਼ਿਆਦਾ ਪੈਂਡਿੰਗ ਸ਼ਿਕਾਇਤਾਂ ਵਾਲੇ ਵਿਭਾਗਾਂ ਦੀ ਮੀਟਿੰਗ ਸੱਦਣ ਦੇ ਨਿਰਦੇਸ਼ ਚੰਡੀਗੜ੍ਹ, 28 ਜੂਨ : ਸੂਬੇ ਵਿੱਚ ਸ਼ਿਕਾਇਤਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਵਿੱਚ ਹੋਰ ਸੁਧਾਰ ਲਿਆਉਣ ਲਈ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਆਧਾਰਤ....
ਯੂਨੀਫ਼ਾਰਮ ਸਿਵਲ ਕੋਡ ਸਾਰੇ ਧਰਮਾਂ, ਰਾਜਾਂ ਅਤੇ ਵੱਖ-ਵੱਖ ਵਰਗਾਂ ਦੇ ਸਾਰੇ ਲੋਕਾਂ ਦੀ ਸਹਿਮਤੀ ਨਾਲ ਲਾਗੂ ਹੋਣਾ ਚਾਹੀਦਾ ਹੈ : ਕੰਗ
ਸਾਰੇ ਧਰਮਾਂ ਅਤੇ ਕਬੀਲਿਆਂ ਦੀ ਸਹਿਮਤੀ ਅਤੇ ਰੀਤੀ ਰਿਵਾਜਾਂ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਆਮ ਆਦਮੀ ਪਾਰਟੀ ਨੇ ਦਿੱਲੀ ਵਿੱਚ ਆਨੰਦ ਕਾਰਜ਼ ਐਕਟ ਲਾਗੂ ਕੀਤਾ, ਪੰਜਾਬ ਵਿੱਚ ਜਲਦੀ ਹੀ ਲਾਗੂ ਹੋਵੇਗਾ ਚੰਡੀਗੜ੍ਹ, 28 ਜੂਨ : ਆਮ ਆਦਮੀ ਪਾਰਟੀ ਨੇ ਯੂਨੀਫਾਰਮ ਸਿਵਲ ਕੋਡ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਪਾਰਟੀ ਨੇ ਕਿਹਾ ਕਿ ਸੰਵਿਧਾਨ ਦੀ ਧਾਰਾ 44 ਇਕਸਾਰ ਸਿਵਲ ਕੋਡ ਦੀ ਵਿਵਸਥਾ ਕਰਦੀ ਹੈ। ਇਸ ਲਈ ਅਸੀਂ ਸਿਧਾਂਤਕ ਤੌਰ 'ਤੇ ਇਸਦਾ ਸਮਰਥਨ ਕਰਦੇ ਹਾਂ। ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਗਠਨ....
ਵਿਜੀਲੈਂਸ ਵੱਲੋਂ ਡਰਾਈਵਿੰਗ ਟੈਸਟ ਬਗ਼ੈਰ ਹੈਵੀ ਲਾਇਸੰਸ ਬਣਾਉਣ ਬਦਲੇ ਰਿਸ਼ਵਤ ਲੈਣ ਦੇ ਦੋਸ਼ ਹੇਠ ਪ੍ਰਾਈਵੇਟ ਏਜੰਟ ਗ੍ਰਿਫ਼ਤਾਰ
ਚੰਡੀਗੜ੍ਹ, 28 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਲਾਜ਼ਮੀ ਡਰਾਈਵਿੰਗ ਟੈਸਟ ਦਿੱਤੇ ਬਿਨਾਂ ਹੈਵੀ ਡਰਾਈਵਿੰਗ ਲਾਇਸੰਸ ਬਣਾਉਣ ਬਦਲੇ 500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਇੱਕ ਪ੍ਰਾਈਵੇਟ ਏਜੰਟ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਚਰਨਜੀਤ ਸਿੰਘ ਉਰਫ਼ ਗੋਪੀ ਵਜੋਂ ਹੋਈ ਹੈ, ਜੋ ਜਲੰਧਰ ਵਿੱਚ ਇੱਕ ਆਟੋਮੈਟਿਕ ਡਰਾਈਵਿੰਗ ਟੈਸਟ ਟਰੈਕ ਸੈਂਟਰ ਨੇੜੇ ਕੈਫੇ ਚਲਾ ਰਿਹਾ ਹੈ। ਮੁਲਜ਼ਮ ਏਜੰਟ ਨੂੰ ਦਲਜੀਤ ਸਿੰਘ ਵਾਸੀ ਪਿੰਡ ਬੀਬੜੀ ਜ਼ਿਲ੍ਹਾ ਕਪੂਰਥਲਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ....
ਕੰਟਰੈਕਟ ਡਰਾਈਵਰ ਤੇ ਕੰਡਕਟਰਾਂ ਵੱਲੋਂ 27 ਅਤੇ 28 ਜੂਨ ਨੂੰ ਚੱਕਾ ਜਾਮ ਕਰਨ ਦਾ ਫੈਸਲਾ
ਚੰਡੀਗੜ੍ਹ, 27 ਜੂਨ : ਰੋਡਵੇਜ਼, ਪਨਬਸ ਜਾਂ ਪੈਪਸੂ ਬੱਸ ਰਾਹੀਂ ਸਫਰ ਕਰਨ ਵਾਲੇ ਯਾਤਰੀਆਂ ਲਈ ਇਹ ਇੱਕ ਅਹਿਮ ਖ਼ਬਰ ਹੈ ਕਿ ਅੱਜ ਰੋਡਵੇਜ਼-ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੱਦੇ ’ਤੇ ਸਮੂਹ ਕੰਟਰੈਕਟ ਡਰਾਈਵਰ ਤੇ ਕੰਡਕਟਰਾਂ ਵੱਲੋਂ ਹੜਤਾਲ ਕੀਤੀ ਜਾ ਰਹੀ ਹੈ। ਅੱਜ ਹਰ ਕੋਈ ਆਪਣੀਆਂ ਮੰਗਾਂ ਨੂੰ ਲੈ ਕੇ ਬੱਸਾਂ ਦਾ ਚੱਕਾ ਜਾਮ ਕਰੇਗਾ। ਅੱਜ ਪੂਰੇ ਸੂਬੇ ਵਿੱਚ 3000 ਬੱਸਾਂ ਦੇ ਪਹੀਏ ਜਾਮ ਕੀਤੇ ਜਾਣਗੇ।ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਵਿੱਚ ਯੂਨੀਅਨ ਦੇ ਅਹੁਦੇਦਾਰਾਂ ਨੇ ਆਪਣੀਆਂ ਮੰਗਾਂ ਸਬੰਧੀ....
ਵਿਜੀਲੈਂਸ ਵੱਲੋਂ 18000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਤੇ ਉਸਦਾ ਨਿੱਜੀ ਸਹਾਇਕ ਕਾਬੂ
ਪਟਵਾਰੀ ਨੇ ਜੱਦੀ ਜ਼ਮੀਨ ਦਾ ਤਬਾਦਲਾ ਕਰਨ ਬਦਲੇ ਮੰਗੀ ਸੀ ਰਿਸ਼ਵਤ ਚੰਡੀਗੜ੍ਹ, 27 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਮਾਲ ਹਲਕਾ ਭੁੱਲਰ ਵਿਖੇ ਤਾਇਨਾਤ ਪਟਵਾਰੀ ਗੁਰਪ੍ਰੀਤ ਸਿੰਘ ਅਤੇ ਉਸ ਦੇ ਨਿੱਜੀ ਸਹਾਇਕ ਕੁਲਦੀਪ ਸਿੰਘ ਨੂੰ 18,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਪਟਵਾਰੀ ਤੇ ਉਸਦੇ ਪੀ.ਏ. ਨੂੰ ਗੁਰਪਾਲ ਸਿੰਘ ਵਾਸੀ ਪਿੰਡ ਭੁੱਲਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ....
ਯੂ-ਵਿਨ ਦੀ ਸ਼ੁਰੂਆਤ ਨਾਲ, ਲੋਕ ਆਪਣੀ ਟੀਕਾਕਰਨ ਅਨੁਸੂਚੀ ‘ਤੇ ਨਜ਼ਰ ਰੱਖ ਸਕਦੇ ਹਨ, ਆਪਣੇ ਟੀਕੇ ਆਨਲਾਈਨ ਬੁੱਕ ਕਰ ਸਕਦੇ ਹਨ : ਡਾ. ਬਲਬੀਰ ਸਿੰਘ
ਪੰਜਾਬ ਨੇ ਯੂ-ਵਿਨ ਪਲੇਟਫਾਰਮ ਰਾਹੀਂ ਗਰਭਵਤੀ ਮਹਿਲਾਵਾਂ ਅਤੇ ਬੱਚਿਆਂ ਦੇ ਸੌ ਫ਼ੀਸਦੀ ਟੀਕਾਕਰਨ ਕਵਰੇਜ ਦਾ ਟੀਚਾ ਮਿੱਥਿਆ ਮੁੱਖ ਮੰਤਰੀ ਭਗਵੰਤ ਮਾਨ ਦੇ ਫ਼ਤਵੇ ਅਨੁਸਾਰ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਚੰਡੀਗੜ੍ਹ, 27 ਜੂਨ : ਸੂਬੇ ਦੇ ਦੋ ਜ਼ਿਲ੍ਹਿਆਂ ਹੁਸ਼ਿਆਰਪੁਰ ਅਤੇ ਐਸ.ਬੀ.ਐਸ.ਨਗਰ ਵਿੱਚ ਯੂਨੀਵਰਸਲ ਇਮਯੂਨਾਈਜ਼ੇਸ਼ਨ ਪ੍ਰੋਗਰਾਮ (ਯੂਆਈਪੀ) ਦੇ ਡਿਜੀਟਾਈਜ਼ੇਸ਼ਨ ਦੀ ਸਫ਼ਲਤਾ ਉਪਰੰਤ, ਪੰਜਾਬ ਸਿਹਤ ਵਿਭਾਗ ਅਗਸਤ ਮਹੀਨੇ ਤੋਂ ਸੂਬੇ ਦੇ....
ਹੁਣ ਤੋਂ ਪੂਰੇ ਨਾਮ ਨਾਲ ਜਾਣੀ ਜਾਵੇਗੀ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ
ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਯੂਨੀਵਰਸਿਟੀ ਦੇ ਸੰਖੇਪ ਨਾਂ ਦੀ ਵਰਤੋਂ ਦਾ ਲਿਆ ਸਖ਼ਤ ਨੋਟਿਸ ਪ੍ਰਮੁੱਖ ਸਕੱਤਰ ਅਤੇ ਉਪ ਕੁਲਪਤੀ ਨੂੰ ਉਲੰਘਣਾ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਚੰਡੀਗੜ੍ਹ, 27 ਜੂਨ : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਧਿਕਾਰਤ ਤੌਰ ਉਤੇ ਕੀਤੇ ਜਾਣ ਵਾਲੇ ਸੰਚਾਰ ਜਾਂ ਹੋਰ ਪੱਤਰ ਵਿਹਾਰ ਲਈ....
ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਜਲਦ ਜਾਰੀ ਹੋਵੇਗਾ 8.2 ਕਰੋੜ ਰੁਪਏ ਦਾ ਮਾਣ ਭੱਤਾ : ਡਾ. ਬਲਜੀਤ ਕੌਰ
ਪੰਜਾਬ ਸਰਕਾਰ ਔਰਤਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕੰਮ ਕਰ ਰਹੀ ਹੈ ਚੰਡੀਗੜ੍ਹ, 27 ਜੂਨ : ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਅਧੀਨ ਵੱਧ ਤੋਂ ਵੱਧ ਲਾਭਪਾਤਰੀ ਕਵਰ ਕਰਨ ਲਈ ਜਲਦ 8.2 ਕਰੋੜ ਰੁਪਏ ਦਾ ਮਾਣ ਭੱਤਾ ਜਾਰੀ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਵੱਲੋਂ ਕੀਤਾ ਗਿਆ| ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਗਰਭਵਤੀ....
ਮੀਤ ਹੇਅਰ ਵੱਲੋਂ ਕ੍ਰਿਕਟ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਮੁਹਾਲੀ ਨੂੰ ਬਾਹਰ ਕਰਨ ਦੀ ਕਰੜੀ ਨਿਖੇਧੀ
ਵਿਸ਼ਵ ਕੱਪ-2023 ਦੇ ਮੈਚਾਂ ਦੀ ਮੇਜ਼ਬਾਨੀ ਤੋਂ ਬਾਹਰ ਰੱਖਣਾ ਪੰਜਾਬ ਨਾਲ ਖੁੱਲੇਆਮ ਵਿਤਕਰੇਬਾਜ਼ੀ : ਮੀਤ ਹੇਅਰ ਖੇਡ ਮੰਤਰੀ ਨੇ ਪਹਿਲੀ ਵਾਰ ਪੰਜਾਬ ਨੂੰ ਵਿਸ਼ਵ ਕੱਪ ਦੀ ਮੇਜ਼ਬਾਨ ਸੂਚੀ ਵਿੱਚੋਂ ਬਾਹਰ ਰੱਖਣ ਨੂੰ ਰਾਜਸੀ ਕਾਰਨਾਂ ਤੋਂ ਪ੍ਰੇਰਿਤ ਦੱਸਿਆ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਸ ਵਿਤਕਰੇਬਾਜ਼ੀ ਦਾ ਮੁੱਦਾ ਬੀਸੀਸੀਆਈ ਕੋਲ ਉਠਾਵੇਗੀ: ਮੀਤ ਹੇਅਰ ਚੰਡੀਗੜ੍ਹ, 27 ਜੂਨ : ਇਸ ਸਾਲ ਅਕਤੂਬਰ-ਨਵੰਬਰ ਮਹੀਨੇ ਭਾਰਤ ਵਿੱਚ ਹੋਣ ਵਾਲੇ ਇਕ ਰੋਜ਼ਾ ਕ੍ਰਿਕਟ ਵਿਸ਼ਵ ਕੱਪ-2023 ਦੇ ਅੱਜ ਜਾਰੀ....
ਵਿਜੀਲੈਂਸ ਬਿਊਰੋ ਵੱਲੋਂ ਮਾਲੇਰਕੋਟਲਾ ‘ਚ ਤਾਇਨਾਤ ਕਲਰਕ ਨੂੰ 5 ਲੱਖ ਰਿਸ਼ਵਤ ਆਪਣੇ ਕੋਲ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ
ਇਹ ਗ੍ਰਿਫ਼ਤਾਰੀ ਜ਼ਮੀਨ ਦੀ ਖਾਨਗੀ ਤਕਸੀਮ ਕਰਵਾਉਣ ਅਤੇ ਮੁਆਵਜ਼ਾ ਦਿਵਾਉਣ ਬਦਲੇ ਰਿਸ਼ਵਤ ਲੈਣ ਵਾਲੇ ਕਾਨੂੰਨਗੋ ਵਿਜੈਪਾਲ ਸਿੰਘ ਦੀ ਗ੍ਰਿਫ਼ਤਾਰੀ ਉਪਰੰਤ ਹੋਈ ਚੰਡੀਗੜ੍ਹ, 27 ਜੂਨ : ਕਾਨੂੰਨਗੋ ਵਿਜੈਪਾਲ ਸਿੰਘ ਨੂੰ 5 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰਨ ਉਪਰੰਤ, ਵਿਜੀਲੈਂਸ ਬਿਊਰੋ, ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਿਊ.) ਨੇ ਅੱਜ ਐਸ.ਡੀ.ਐਮ. ਮਾਲੇਰਕੋਟਲਾ ਦਫ਼ਤਰ ਵਿਖੇ ਤਾਇਨਾਤ ਕਲਰਕ ਰੋਹਿਤ ਸ਼ਰਮਾ ਉਰਫ਼ ਰੋਹਿਤ ਕੁਮਾਰ ਨੂੰ ਉਕਤ ਕਾਨੂੰਨਗੋ ਵੱਲੋਂ ਦਿੱਤੀ ਰਕਮ ਨੂੰ....
ਮੀਂਹ ਤੋਂ ਬਾਅਦ ਪੰਜਾਬ ਦੇ ਤਾਪਮਾਨ ਵਿਚ ਔਸਤਨ 3.3 ਡਿਗਰੀ ਦੀ ਗਿਰਾਵਟ, ਮੌਸਮ ਵਿਭਾਗ ਨੇ 5 ਦਿਨਾਂ ਲਈ ਯੈਲੋ ਅਲਰਟ ਕੀਤਾ ਜਾਰੀ 
ਚੰਡੀਗੜ੍ਹ, 26 ਜੂਨ : ਮਾਨਸੂਨ ਦੇ ਮੀਂਹ ਤੋਂ ਬਾਅਦ ਪੰਜਾਬ ਦੇ ਤਾਪਮਾਨ ਵਿਚ ਔਸਤਨ 3.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਵਿਚ ਮਾਨਸੂਨ ਸਮੇਂ ਤੋਂ ਚਾਰ ਦਿਨ ਪਹਿਲਾਂ ਪਹੁੰਚ ਗਿਆ ਹੈ। 26 ਜੂਨ ਨੂੰ ਜਾਰੀ ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਮਾਨਸੂਨ ਮਾਝਾ, ਦੁਆਬਾ ਅਤੇ ਪੂਰਬੀ ਮਾਲਵੇ ਵਿਚ ਪਹੁੰਚ ਗਿਆ ਹੈ ਅਤੇ ਮਾਨਸੂਨ ਮੰਗਲਵਾਰ ਨੂੰ ਪੂਰੇ ਪੰਜਾਬ ਨੂੰ ਕਵਰ ਕਰ ਲਵੇਗਾ। ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਪਿਛਲੇ 24....
ਸਰਕਾਰੀ ਖ਼ਜ਼ਾਨੇ ਤੇ ਸਵਾਰੀਆਂ ਨੂੰ ਚੂਨਾ ਲਾਉਣ ਵਾਲੇ ਤਿੰਨ ਕੰਡਕਟਰ ਆਏ ਕਾਬੂ, ਹੋਈ ਕਾਰਵਾਈ
ਚੰਡੀਗੜ੍ਹ, 26 ਜੂਨ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਗਠਤ ਕੀਤੇ ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਸਰਕਾਰੀ ਖ਼ਜ਼ਾਨੇ ਅਤੇ ਸਵਾਰੀਆਂ ਨੂੰ ਚੂਨਾ ਲਾਉਣ ਵਾਲੇ ਤਿੰਨ ਕੰਡਕਟਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਵਿੱਚੋਂ ਇੱਕ ਕੰਡਕਟਰ ਨੇ ਸਵਾਰੀਆਂ ਨੂੰ ਕਰੀਬ 1200 ਰੁਪਏ ਦਾ ਚੂਨਾ ਲਾਇਆ ਸੀ ਜਦਕਿ ਇੱਕ ਹੋਰ ਕੰਡਕਟਰ ਨੂੰ ਦੋ ਦਿਨਾਂ ਵਿੱਚ ਹੀ ਗ਼ਬਨ ਦੇ ਦੋ ਕੇਸਾਂ ਵਿੱਚ ਰਿਪੋਰਟ ਕੀਤਾ ਗਿਆ ਹੈ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਫ਼ਲਾਇੰਗ ਸਕੁਐਡ ਵੱਲੋਂ ਖੰਨਾ....