ਚੰਡੀਗੜ੍ਹ

ਸਰਕਾਰ ਨੇ ਸਮਝੌਤਾ ਕੀਤਾ ਸੀ ਕਿ ਸਿੱਖ ਮਸਲਿਆਂ ਵਿੱਚ ਸਰਕਾਰ ਕੋਈ ਦਖਲ ਨਹੀਂ ਕਰੇਗੀ : ਐਚਐਸ ਫੂਲਕਾ
ਚੰਡੀਗੜ੍ਹ, 23 ਜੂਨ : ਪੰਜਾਬ ਸਰਕਾਰ ਨੇ ਗੁਰਦਵਾਰਾ ਐਕਟ ਵਿੱਚ ਜੋ ਸੋਧ ਕੀਤੀ ਹੈ ਉਸ ਬਾਰੇ ਐਚ ਐਸ ਫੂਲਕਾ ਨੇ ਕਿਹਾ ਕਿ, ਅੱਜ 90 ਫੀਸਦੀ ਸਿੱਖ ਬਾਦਲਾਂ ਦੇ ਖ਼ਿਲਾਫ਼ ਹਨ, ਪਰ ਉਹਨਾਂ ਨੂੰ ਵੀ ਮਜਬੂਰੀ ਵੱਸ ਇਸਦਾ ਵਿਰੋਧ ਕਰਨਾ ਪੈ ਰਿਹਾ ਹੈ। ਬਾਦਲਾਂ ਦੀ ਇਨੀ ਵਿਰੋਦਤਾ ਸੀ ਕਿ ਲੋਕਾਂ ਨੂੰ ਬੋਲਣਾ ਵੀ ਨਹੀਂ ਦਿੱਤਾ ਜਾ ਰਿਹਾ ਸੀ। ਫੂਲਕਾ ਨੇ ਪੰਜਾਬ ਸਰਕਾਰ ਨੂੰ ਸਨੇਹਾਂ ਦਿੰਦਿਆਂ ਕਿਹਾ ਕਿ ਜਿਸ ਤਰ੍ਹਾਂ ਇਹ ਤਬਦੀਲੀ ਕੀਤੀ ਗਈ ਸੀ ਉਹ ਠੀਕ ਸੀ, ਪਰ ਅੱਜ ਇਹ ਮੁੱਦਾ ਸਰਕਾਰ ਬਨਾਮ ਸਿੱਖ ਹੋ ਗਿਆ। ਕਈ....
ਭਗਵੰਤ ਮਾਨ ਵੱਲੋਂ ਸਿੱਖ ਦਾੜੀ ਖਿਲਾਫ ਸ਼ਰਮਨਾਕ ਕਾਰਵਾਈ, ਖਾਲਸਾ ਦੀ ਵਿਲੱਖਣ ਪਛਾਣ ’ਤੇ ਯੋਜਨਾਬੱਧ ਹਮਲਾ : ਮਜੀਠੀਆ
ਸਿੱਖਾਂ ਦੀ ਵਿਲੱਖਣ ਧਾਰਮਿਕ ਪਛਾਣ ਦਾ ਅਪਮਾਨ ਕਰਨ ਵਾਸਤੇ ਚਾਲਾਕੀ ਭਰੀ ਸਾਜ਼ਿਸ਼ ਰਚੀ ਗਈ: ਅਕਾਲੀ ਆਗੂ ਨੇ ਲਾਇਆ ਦੋਸ਼ ਆਪਣੀ ਧਾਰਮਿਕ ਪਛਾਣ ਦੀ ਰਾਖੀ ਵਾਸਤੇ ਆਪਣਾ ਸਿਆਸੀ ਜੀਵਨ ਕੁਰਬਾਨ ਕਰਨ ਲਈ ਤਿਆਰ ਕਿਉਂਕਿ ਮੈਂ ਪਹਿਲਾਂ ਸਿੱਖ ਹਾਂ: ਮਜੀਠੀਆ ਚੰਡੀਗੜ੍ਹ, 23 ਜੂਨ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿਧਾਨ ਸਭਾ ਵਿਚ ਇਕ ਗੁਰਸਿੱਖ ਦੀ ਦਾੜੀ ਦਾ ਮਖੌਲ ਉਡਾਉਣ ਤੇ ਨੀਵਾਂ ਵਿਖਾਉਣ ਦੀ ਸ਼ਰਮਨਾਕ....
ਕੈਪਟਨ ਅਮਰਿੰਦਰ ਨੇ ਸ਼੍ਰੀ ਮੋਦੀ ਨੂੰ ਅਮਰੀਕਾ ਦੇ ਸਫਲ ਦੌਰੇ ਲਈ ਵਧਾਈ ਦਿੱਤੀ
ਭਾਰਤੀ ਕੂਟਨੀਤੀ ਨੂੰ ਸਕਾਰਾਤਮਕ ਦਿਸ਼ਾ ਦੇਣ ਲਈ ਕੀਤੀ ਉਨ੍ਹਾਂ ਦੀ ਸ਼ਲਾਘਾ ਚੰਡੀਗੜ੍ਹ, 23 ਜੂਨ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਮਰੀਕਾ ਦੇ ਸਫਲ ਦੌਰੇ ਲਈ ਵਧਾਈ ਦਿੱਤੀ ਹੈ। ਇੱਕ ਬਿਆਨ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਭਾਰਤੀ ਕੂਟਨੀਤੀ ਨੂੰ ਨਵੀਂ ਦਿਸ਼ਾ ਅਤੇ ਅਗਵਾਈ ਪ੍ਰਦਾਨ ਕੀਤੀ ਹੈ ਜਿਸਦੀ ਹੁਣ ਤੱਕ ਕਮੀ ਸੀ। ਕੈਪਟਨ ਅਮਰਿੰਦਰ ਸਿੰਘ ਨੇ....
ਵਾਤਾਵਰਣ ਦੀ ਰੱਖਿਆ ਅਤੇ ਜੰਗਲਾਤ ਕਾਮਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਯਤਨਸ਼ੀਲ : ਕਟਾਰੂਚਕ
ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਨੇ ਜੰਗਲਾਤ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 22 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਤਾਵਰਨ ਦੀ ਸੁਰੱਖਿਆ ਅਤੇ ਜੰਗਲਾਤ ਕਾਮਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਦੋਹਰੇ ਉਦੇਸ਼ਾਂ ਦੀ ਪੂਰਤੀ ਲਈ ਪੂਰੀ ਤਰਾਂ ਵਚਨਬੱਧ ਹੈ। ਸੂਬੇ ਭਰ ਵਿੱਚ ਵਾਤਾਵਰਨ ਦੀ ਸੁਰੱਖਿਆ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਖੇਤਰ ਨੂੰ ਹਰਿਆਵਲ ਤਹਿਤ ਲਿਆਂਦਾ ਜਾ ਸਕੇ। ਇਹ ਪ੍ਰਗਟਾਵਾ ਸੈਕਟਰ....
ਪੈਨਸ਼ਨਰਾਂ ਤੇ ਲਾਏ ਵਿਕਾਸ ਟੈਕਸ ਦੇ ਪੱਤਰ ਦੀਆਂ ਕਾਪੀਆਂ ਸਾੜਨ ਦਾ ਐਲਾਨ 
ਚੰਡੀਗੜ੍ਹ, 22 ਜੂਨ : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨੇ ਪੈਨਸ਼ਨਰਾਂ ਤੇ ਧੱਕੇ ਨਾਲ ਲਾਏ ਵਿਕਾਸ ਟੈਕਸ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ 24 ਅਤੇ 25 ਜੂਨ ਨੂੰ ਮੰਤਰੀਆਂ ਦੇ ਘਰਾਂ ਅੱਗੇ ਇਸ ਸਬੰਧੀ ਜਾਰੀ ਪੱਤਰ ਦੀਆਂ ਕਾਪੀਆਂ ਸਾੜਨ ਦਾ ਐਲਾਨ ਕੀਤਾ ਹੈ। ਜਥੇਬੰਦੀ ਦਾ ਕਹਿਣਾ ਹੈ ਕਿ ਕਿਹਨਾਂ ਪੱਤਰ ਸਾੜੋ ਪ੍ਰੋਗਰਾਮਾਂ ਦੌਰਾਨ ਵੱਡੀ ਗਿਣਤੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਮੂਲੀਅਤ ਕਰਕੇ ਆਪਣੇ ਰੋਸ ਦਾ ਪ੍ਰਗਟਾਵਾ ਕਰਨਗੇ ਅਤੇ ਇਹ ਪੱਤਰ ਵਾਪਸ ਲੈਣ ਦੀ ਮੰਗ ਜੋਰ ਸ਼ੋਰ ਨਾਲ ਉਠਾਈ ਜਾਵੇਗੀ....
ਚੈਅਰਮੈਨ ਬਰਸਟ ਬਣੇ ਨੈਸ਼ਨਲ ਕੌਂਸਲ ਆਫ਼ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡਸ (COSAMB) ਦੇ ਵਾਈਸ ਚੈਅਰਮੈਨ
ਖੇਤੀ ਸੈਕਟਰ ਨਾਲ ਜੁੜੇ ਹਰ ਵਰਗ ਦੀ ਉੱਨਤੀ ਲਈ ਪੂਰੀ ਤਨਦੇਹੀ ਨਾਲ ਨਿਭਾਵਾਂਗਾ ਆਪਣੀ ਜ਼ਿੰਮੇਵਾਰੀ- ਹਰਚੰਦ ਸਿੰਘ ਬਰਸਟ ਚੰਡੀਗੜ੍ਹ, 22 ਜੂਨ : ਨੈਸ਼ਨਲ ਕਾਉਂਸਿਲ ਆਫ਼ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡਸ (COSAMB) ਦੀ ਗੋਆ ਵਿਖੇ ਹੋਈ ਨੈਸ਼ਨਲ ਕਾਨਫਰੰਸ ਤੋਂ ਬਾਅਦ ਜਰਨਲ ਬਾਡੀ ਦੀ ਮੀਟਿੰਗ ਵਿੱਚ ਪੰਜਾਬ ਮੰਡੀ ਬੋਰਡ ਦੇ ਚੈਅਰਮੈਨ ਸਰਦਾਰ ਹਰਚੰਦ ਸਿੰਘ ਬਰਸਟ ਜੀ ਨੂੰ ਉਨ੍ਹਾਂ ਦੀ ਮਿਹਨਤੀ ਅਤੇ ਇਮਾਨਦਾਰ ਸਖ਼ਸ਼ੀਅਤ ਸਦਕਾ ਰਾਸ਼ਟਰੀ ਪੱਧਰ ਤੇ COSAMB ਦਾ ਉੱਪ ਚੇਅਰਮੈਨ ਚੁਣਦਿਆਂ ਵੱਡੀ....
ਫ਼ਲਾਇੰਗ ਅਫ਼ਸਰ ਇਵਰਾਜ ਕੌਰ ਦਾ ਪੰਜਾਬ ਪੁੱਜਣ 'ਤੇ ਸਪੀਕਰ ਸੰਧਵਾਂ ਵੱਲੋਂ ਵਿਸ਼ੇਸ਼ ਸਨਮਾਨ
ਆਪਣੇ ਪਰਿਵਾਰ ਅਤੇ ਸਾਬਕਾ ਵਿਧਾਇਕ ਸੰਦੋਆ ਨਾਲ ਇਵਰਾਜ ਕੌਰ ਨੇ ਕੀਤੀ ਸਪੀਕਰ ਨਾਲ ਮੁਲਾਕਾਤ ਚੰਡੀਗੜ੍ਹ, 22 ਜੂਨ : ਭਾਰਤੀ ਹਵਾਈ ਸੈਨਾ ਵਿੱਚ ਬਤੌਰ ਫ਼ਲਾਇੰਗ ਅਫ਼ਸਰ ਚੁਣੀ ਗਈ ਜ਼ਿਲ੍ਹਾ ਰੂਪਨਗਰ ਦੇ ਪਿੰਡ ਹੁਸੈਨਪੁਰ ਦੀ ਧੀ ਇਵਰਾਜ ਕੌਰ ਦਾ ਪੰਜਾਬ ਪੁੱਜਣ 'ਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਗੁਰਪ੍ਰੀਤ ਕੌਰ ਸੰਧਵਾਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਆਪਣੀ ਸਥਾਨਕ ਸਰਕਾਰੀ ਰਿਹਾਇਸ਼ ਵਿਖੇ ਪੁੱਜਣ 'ਤੇ ਇਵਰਾਜ ਕੌਰ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਸ....
ਵਿਜੀਲੈਂਸ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ 40,000 ਰਿਸ਼ਵਤ ਲੈਂਦਾ ਕਾਬੂ
ਬਿਜਲੀ ਬਿੱਲ ਦਾ ਨਿਪਟਾਰਾ ਕਰਵਾਉਣ ਬਦਲੇ ਪਹਿਲਾਂ ਵੀ ਲੈ ਚੁੱਕਾ ਸੀ 21 ਹਜ਼ਾਰ ਰੁਪਏ ਚੰਡੀਗੜ੍ਹ, 22 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਖੂਈ ਖੇੜਾ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਲਾਈਨਮੈਨ ਮਹਿੰਦਰ ਕੁਮਾਰ ਨੂੰ 40,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਉਕਤ ਲਾਈਨਮੈਨ ਨੂੰ ਪ੍ਰਦੀਪ ਕੁਮਾਰ ਵਾਸੀ ਪਿੰਡ ਬਾਜ਼ੀਦਪੁਰ ਕੱਟਿਆਂਵਾਲੀ, ਜੋ ਆਪਣੇ ਪਿੰਡ ਵਿੱਚ ਬਾਲਾਜੀ ਮਿਲਕ ਸੈਂਟਰ ਚਲਾਉਂਦਾ ਹੈ, ਦੀ ਸ਼ਿਕਾਇਤ ਉਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ....
ਮੁੱਖ ਸਕੱਤਰ ਵਲੋਂ ਮੀਟਿੰਗ ਵਿਚ ਆਮ ਆਦਮੀ ਕਲੀਨਿਕਾਂ ਤੇ ਪੰਜ ਸਾਲ ਤੱਕ ਦੇ ਬੱਚਿਆਂ ਦੀ ਆਧਾਰ ਐਨਰੋਲਮੈਂਟ ਕਰਨ ਦੇ ਨਿਰਦੇਸ਼
ਚੰਡੀਗੜ੍ਹ, 21 ਜੂਨ : ਪੰਜ ਸਾਲ ਤੱਕ ਦੇ ਬੱਚਿਆਂ ਦੀ ਆਧਾਰ ਕਵਰੇਜ਼ ਵਧਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਬੁੱਧਵਾਰ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿਚ ਆਮ ਆਦਮੀ ਕਲੀਨਿਕਾਂ ਵਿਚ ਵੀ ਇਨ੍ਹਾਂ ਬੱਚਿਆਂ ਦੇ ਆਧਾਰ ਕਾਰਡ ਦਰਜ ਕੀਤੇ ਜਾਣ। ਇਹ ਗੱਲ ਮੁੱਖ ਸਕੱਤਰ ਸ੍ਰੀ ਜੰਜੂਆ ਨੇ ਅੱਜ ਇਥੇ ਆਧਾਰ ਕਾਰਡ ਪ੍ਰਾਜੈਕਟ ਅਧੀਨ ਵੱਖ-ਵੱਖ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੱਦੀ ਯੂ.ਆਈ.ਡੀ. ਲਾਗੂਕਰਨ ਕਮੇਟੀ ਦੀ ਮੀਟਿੰਗ ਵਿਚ ਕਹੀ। ਜੰਜੂਆ ਨੇ ਕਿਹਾ ਕਿ ਪੰਜਾਬ ਆਧਾਰ ਕਵਰੇਜ਼....
ਮੁੱਖ ਮੰਤਰੀ ਦੀ ਟਕਰਾਅ ਵਾਲੀ ਨੀਤੀ ਦੇ ਪੰਜਾਬ ਤੇ ਪੰਜਾਬੀਆਂ ਲਈ ਖ਼ਤਰਨਾਕ : ਡਾ. ਚੀਮਾ
ਰਾਜਪਾਲ ਦੇ ਦਾਅਵੇ ਮਗਰੋਂ ਪੀ ਟੀ ਯੂ ਦੇ ਵੀ ਸੀ ਦੀ ਚੋਣ ਵਾਸਤੇ ਯੂ ਜੀ ਸੀ ਲਿਯਮਾਂ ਦੀ ਹੋਈ ਉਲੰਘਣਾ ਦੀ ਜਾਂਚ ਮੰਗੀ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਜਾਣ ਬੁੱਝ ਕੇ ਪੰਜਾਬ ਯੂਨੀਵਰਸਿਟੀ ਤੋਂ ਹਰਿਆਣਾ ਦੇ ਕਾਲਜਾਂ ਦੀ ਮਾਨਤਾ ਲਈ ਗੱਲਬਾਤ ਦਾ ਹਿੱਸਾ ਬਣੇ ਚੰਡੀਗੜ੍ਹ, 21 ਜੂਨ : ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਸੰਵਿਧਾਨਕ ਮੁਖੀ ਰਾਜਪਾਲ ਨਾਲ ਟਕਰਾਅ ਵਾਲੀ ਨੀਤੀ ਦੇ ਸੂਬੇ ਤੇ ਇਸਦੇ....
ਆਪ ਨੇ 'ਗੁਰਬਾਣੀ ਪ੍ਰਸਾਰਣ' ਨੂੰ ਨਿੱਜੀ ਮਲਕੀਅਤ ਬਣਾਉਣ ਵਾਲੇ ਚੈਨਲ ਦੇ ਝੂਠ ਦਾ ਕੀਤਾ ਪਰਦਾਫਾਸ਼
'ਸਰਬੱਤ ਦੇ ਭਲੇ' ਦਾ ਸੁਨੇਹਾ ਦੇਣ ਵਾਲੀ ਗੁਰਬਾਣੀ ਦਾ ਨਿੱਜੀਕਰਨ ਅਤੇ ਵਪਾਰੀਕਰਨ ਕਰਕੇ ਪੀਟੀਸੀ ਨੇ ਕਮਾਏ ਕਰੋੜਾਂ- ਮਲਵਿੰਦਰ ਸਿੰਘ ਕੰਗ ਕਿਹਾ, ਇੱਕ ਚੈਨਲ ਅਤੇ ਇੱਕ ਪਰਿਵਾਰ ਦੀ ਰਾਜਨੀਤੀ ਬਚਾਉਣ ਲਈ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੂਰੀ ਸ਼੍ਰੋਮਣੀ ਕਮੇਟੀ ਨੂੰ ਦਾਅ 'ਤੇ ਲਾਇਆ ਸ਼੍ਰੋਮਣੀ ਕਮੇਟੀ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਆਪਣਾ ਚੈਨਲ ਬਣਾਉਣ ਦੇ ਦਿੱਤੇ ਹੁਕਮ ਨੂੰ ਮੰਨਣ ਦੀ ਬਜਾਏ ਉਨ੍ਹਾਂ ਨੂੰ ਹੀ ਹਟਾ ਦਿੱਤਾ- ਕੰਗ ਚੰਡੀਗੜ੍ਹ, 21 ਜੂਨ : ਗੁਰਬਾਣੀ ਸਭ ਦੀ ਸਾਂਝੀ ਹੈ ਪਰ....
ਆਮ ਆਦਮੀ ਪਾਰਟੀ ਦਾ ਰਾਜਪਾਲ 'ਤੇ ਪਲਟਵਾਰ, ਕਿਹਾ- ਵਿਧਾਨ ਸਭਾ 'ਚ ਉਨ੍ਹਾਂ ਨੇ ਆਪਣੀ ਗਲਤੀ ਮੰਨੀ
ਰਾਜਪਾਲ ਭਾਜਪਾ ਦੇ ਇਸ਼ਾਰੇ 'ਤੇ ਪੰਜਾਬ ਯੂਨੀਵਰਸਿਟੀ 'ਚ ਹਰਿਆਣਾ ਦੀ ਸ਼ਮੂਲੀਅਤ ਦੀ ਵਕਾਲਤ ਕਰ ਰਹੇ ਹਨ- ਮਾਲਵਿੰਦਰ ਸਿੰਘ ਕੰਗ ਆਰਡੀਐੱਫ, ਨੈਸ਼ਨਲ ਹੈਲਥ ਮਿਸ਼ਨ ਅਤੇ ਬੀਬੀਐੱਮਬੀ ਦੇ ਮੁੱਦੇ 'ਤੇ ਰਾਜਪਾਲ ਕਿਉਂ ਚੁੱਪ ਹਨ : ਕੰਗ ਚੰਡੀਗੜ੍ਹ, 21 ਜੂਨ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਬਿਆਨ 'ਤੇ ਆਮ ਆਦਮੀ ਪਾਰਟੀ ਨੇ ਪਲਟਵਾਰ ਕੀਤਾ ਹੈ। 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਜਪਾ ਦੇ ਇਸ਼ਾਰੇ 'ਤੇ ਰਾਜਪਾਲ ਹਰਿਆਣਾ ਨੂੰ ਪੰਜਾਬ ਯੂਨੀਵਰਸਿਟੀ 'ਚ....
ਬ੍ਰਤਾਨਵੀ ਸੰਸਦ ਮੈਂਬਰ ਢੇਸੀ ਵੱਲੋਂ ਭਾਰਤ ਦੇ ਡਿਪਟੀ ਹਾਈ ਕਮਿਸ਼ਨਰ ਨਾਲ ਮੁਲਾਕਾਤ
ਚੰਡੀਗੜ੍ਹ, 21 ਜੂਨ : ਬਰਤਾਨੀਆ ਵਿੱਚ ਪਹਿਲੇ ਦਸਤਾਰਧਾਰੀ ਸਿੱਖ ਚੁਣੇ ਗਏ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦੀ ਚੰਡੀਗੜ੍ਹ ਸਥਿਤ ਭਾਰਤ ਵਿੱਚ ਬਰਤਾਨਵੀ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨਾਲ ਬਰਤਾਨੀਆ ਦੀ ਸੰਸਦ ਵਿੱਚ ਉਸਾਰੂ ਮੀਟਿੰਗ ਹੋਈ। ਇਸ ਬਾਰੇ ਬਿਆਨ ਜਾਰੀ ਕਰਦੇ ਹੋਏ, ਢੇਸੀ ਨੇ ਦੱਸਿਆ ਕਿ ਉਨ੍ਹਾਂ ਨੇ ਦੋਹਾਂ ਦੇਸ਼ਾਂ ਦਰਮਿਆਨ ਦੁਵੱਲੇ ਸਬੰਧਾਂ, ਵਪਾਰ ਅਤੇ ਸੈਰ-ਸਪਾਟੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕਈ ਵਿਸ਼ਿਆਂ ‘ਤੇ ਚਰਚਾ ਕੀਤੀ ਹੈ। ਇਸਦੇ ਨਾਲ ਹੀ ਪਰਵਾਸੀ ਭਾਰਤੀਆਂ ਦੀਆਂ....
ਪੀ.ਐਸ.ਪੀ.ਸੀ.ਐਲ ਨੇ 21 ਜੂਨ ਨੂੰ 14960 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਦੀ ਮੰਗ ਨੂੰ ਕੀਤਾ ਪੂਰਾ: ਈ.ਟੀ.ਓ
ਚੰਡੀਗੜ੍ਹ, 21 ਜੂਨ : ਪੰਜਾਬ ਦੇ ਬਿਜਲੀ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ ਵੱਲੋਂ 21 ਜੂਨ ਨੂੰ 14960 ਮੈਗਾਵਾਟ ਦੀ ਹੁਣ ਤੱਕ ਦੀ ਬਿਜਲੀ ਦੀ ਸਭ ਤੋਂ ਉੱਚੀ ਮੰਗ ਨੂੰ ਉੱਤਰੀ ਗਰਿੱਡ ਤੋਂ ਕੁੱਲ 8716 ਮੈਗਾਵਾਟ ਬਿਜਲੀ ਲੈਂਦਿਆਂ ਪੂਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਮਿਆਰੀ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਸੂਬੇ ਭਰ ਵਿੱਚ ਝੋਨੇ ਦੀ ਫ਼ਸਲ ਦੀ ਬਿਜਾਈ ਲਈ ਖੇਤੀਬਾੜੀ....
ਮੁੱਖ ਮੰਤਰੀ ਭਗਵੰਤ ਮਾਨ ਨੂੰ ਭੀ ਸੁਚੇਤ ਕਰਦੇ ਹਾਂ ਕਿ ਗੈਰਾਂ ਨੂੰ ਖੁਸ਼ ਕਰਨ ਲਈ ਉਹ ਗੁਰੁ ਘਰ ਨਾਲ ਮੱਥਾ ਲਾਉਣ ਦੀ ਹਿਮਾਕਤ ਨਾ ਕਰਨ : ਚੰਦੂਮਾਜਰਾ
ਚੰਡੀਗੜ੍ਹ, 20 ਜੂਨ : ਸ਼ੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਵਿਚ ਪਾਸ ਕੀਤੇ ਸਿੱਖ ਗੁਰਦਵਾਰਾ ਐਕਟ ਤਰਮੀਮ ਬਿੱਲ ਨੂੰ ਆਮ ਅਦਮੀ ਪਾਰਟੀ ਦੇ "ਸਿੱਖ ਵਿਰੋਧੀ" ਆਗੂ ਅਰਵਿੰਦ ਕੇਜਰੀਵਾਲ ਦੀ ਸ਼ਹਿ ਉਤੇ ਖਾਲਸਾ ਪੰਥ ਦੇ ਧਾਰਮਿਕ ਮਾਮਲਿਆਂ ਵਿਚ ਦਖਲ-ਅੰਦਾਜ਼ੀ ਅਤੇ ਖਾਲਸਾਈ ਪ੍ਰੰਪਰਾਵਾਂ ਉਤੇ ਸਿੱਧਾ ਹਮਲਾ ਕਰਾਰ ਦਿੱਤਾ ਅਤੇ ਐਲਾਨ ਕੀਤਾ ਕਿ ਇਸ ਨੂੰ ਕਿਸੇ ਭੀ ਹਾਲਤ ਵਿਚ ਬਰਦਾਸ਼ਤ ਨਹੀ ਕੀਤਾ ਜਾ ਸਕਦਾ। ਅੱਜ ਦੇ ਘਟਨਾਂ ਚੱਕਰ ਨੂੰ ਬੇਹੱਦ "ਖਤਰਨਾਕ" ਕਰਾਰ ਦਿੰਦਿਆਂ ਪਾਰਟੀ ਦੇ....