ਚੰਡੀਗੜ੍ਹ

ਹਰ ਗੁਰਦੁਆਰੇ ਤੇ ਖਾਲਸਾ ਸਕੂਲਾਂ ‘ਚ ਗੱਤਕਾ ਅਖਾੜੇ ਖੋਲੇ ਜਾਣ ਤੇ ਗੱਤਕਾ ਕੋਚ ਰੱਖੇ ਜਾਣ : ਗਰੇਵਾਲ 
ਵਿਸ਼ਵ ਗੱਤਕਾ ਫੈਡਰੇਸ਼ਨ ਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਟ੍ਰੇਨਿੰਗ ਲਈ ਹਰ ਸੰਭਵ ਮੱਦਦ ਦਾ ਭਰੋਸਾ ਗੱਤਕਾ ਖੇਡ ਨੂੰ ਕੌਮਾਂਤਰੀ ਪੱਧਰ ਤੇ ਮਕਬੂਲ ਬਣਾਉਣ ਦੀ ਲੜੀ ਹੇਠ ਕੀਤੀ ਚਰਚਾ ਚੰਡੀਗੜ੍ਹ 18 ਜੂਨ : ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਮਾਨਤਾ-ਪ੍ਰਾਪਤ ਅਤੇ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ, ਸਟੇਟ ਐਵਾਰਡੀ, ਨੇ ਵਿਸ਼ਵ ਭਰ ਦੀਆਂ ਸਮੂਹ ਸਿੱਖ ਵਿੱਦਿਅਕ ਸੰਸਥਾਵਾਂ, ਧਾਰਮਿਕ ਤੇ ਸਮਾਜਿਕ ਸੰਸਥਾਵਾਂ....
ਗਿਆਨੀ ਹਰਪ੍ਰੀਤ ਸਿੰਘ ਨੂੰ ਅਕਾਲੀ ਦਲ ਦੀਆਂ ਨੀਤੀਆਂ ਅਤੇ ਪ੍ਰਬੰਧ ਵਿਵਸਥਾ ਤੇ ਸਵਾਲ ਉਠਾਉਣ ਕਾਰਨ ਹਟਾਇਆ : ਢੀਂਡਸਾ
ਪੰਥਕ ਸੰਸਥਾਵਾਂ ਤੋਂ ਬਾਦਲ ਪਰਿਵਾਰ ਦਾ ਗਲਬਾ ਖਤਮ ਕਰਨਾ ਬੇਹੱਦ ਲਾਜ਼ਮੀ: ਢੀਂਡਸਾ ਚੰਡੀਗੜ੍ਹ, 16 ਜੂਨ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਬਾਦਲ ਪਰਿਵਾਰ ਦੇ ਇਸ਼ਾਰੇ `ਤੇ ਮੌਜੂਦਾ ਅਕਾਲੀ ਦਲ ਦੀਆਂ ਨੀਤੀਆਂ ਅਤੇ ਪ੍ਰਬੰਧ ਵਿਵਸਥਾ ਤੇ ਸਵਾਲ ਉਠਾਉਣ ਕਾਰਨ ਹਟਾਇਆ ਗਿਆ ਹੈ। ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਗਿਆਨੀ ਹਰਪ੍ਰੀਤ....
ਆਪ ਵੱਲੋਂ ਮਾਨ ਦੀ ਤੁਲਨਾ ਪੰਜਾਬ ਦੇ ਬੱਬਰ ਸ਼ੇਰ ਮਹਾਰਾਜਾ ਰਣਜੀਤ ਸਿੰਘ ਨਾਲ ਬਹੁਤ ਵੱਡੀ ਬੇਇਨਸਾਫੀ: ਡਾ. ਦਲਜੀਤ ਸਿੰਘ ਚੀਮਾ 
ਚੰਡੀਗੜ੍ਹ, 16 ਜੂਨ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਅਤੇ ਪੰਜਾਬੀਆਂ ਨਾਲ ਧੋਖਾ ਦੇਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਦੀ ਤੁਲਨਾ ਪੰਜਾਬ ਦੇ ਅਸਲ ਬੱਬਰ ਸ਼ੇਰ ਅਤੇ ਖਾਲਸਾ ਰਾਜ ਦੇ ਆਗੂ ਮਹਾਰਾਜਾ ਰਣਜੀਤ ਸਿੰਘ ਨਾਲ ਕਰਨਾ ਮਹਾਰਾਜਾ ਰਣਜੀਤ ਸਿੰਘ ਨਾਲ ਬਹੁਤ ਵੱਡੀ ਬੇਇਨਸਾਫੀ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਆਪਣੇ ਦਿੱਲੀ ਦੇ ਆਕਾਵਾਂ ਦੇ ਕਹਿਣ ’ਤੇ ਮਹਾਰਾਜਾ ਰਣਜੀਤ ਸਿੰਘ ਦੇ....
ਸਾਬਕਾ ਮੁੱਖ ਸਕੱਤਰ ਰਾਜਨ ਕਸ਼ਯਪ ਦੀ ਆਤਮਕਥਾ ‘ਬੀਔਂਡ ਦ ਟ੍ਰੈਪਿੰਗ ਆਫ਼ ਆਫ਼ਿਸ, ਏ ਸਿਵਿਲ ਸਰਵੈਂਟਸ ਜਰਨੀ ਇੰਨ ਪੰਜਾਬ’ ਰਿਲੀਜ਼
ਸਿਵਲ ਅਤੇ ਪੁਲਿਸ ਅਧਿਕਾਰੀਆਂ ਦਰਮਿਆਨ ਨਜ਼ਦੀਕੀ ਤਾਲਮੇਲ ’ਤੇ ਦਿੱਤਾ ਜ਼ੋਰ ਚੰਡੀਗੜ੍ਹ, 16 ਜੂਨ : ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਤੇ ਸਾਬਕਾ ਮੁੱਖ ਸੂਚਨਾ ਕਮਿਸ਼ਨਰ (ਸੀ.ਆਈ.ਸੀ.) ਰਾਜਨ ਕਸ਼ਯਪ ਦੀ ਆਤਮਕਥਾ ‘ਬੀਔਂਡ ਦ ਟ੍ਰੈਪਿੰਗ ਆਫ਼ ਆਫ਼ਿਸ, ਏ ਸਿਵਿਲ ਸਰਵੈਂਟ’ਸ ਜਰਨੀ ਇੰਨ ਪੰਜਾਬ’ ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ, ਸੈਕਟਰ-26 ਵਿਖੇ ਇਲਾਹਾਬਾਦ ਹਾਈ ਕੋਰਟ ਦੇ ਸਾਬਕਾ ਚੀਫ਼ ਜਸਟਿਸ ਸ੍ਰੀ ਐਸ.ਐਸ.ਸੋਢੀ ਅਤੇ ਮਨੀਪੁਰ ਦੇ ਸਾਬਕਾ ਰਾਜਪਾਲ ਸ੍ਰੀ ਗੁਰਬਚਨ ਜਗਤ ਵੱਲੋਂ....
ਰਾਜਪਾਲ ਨੇ ਕੇਂਦਰੀ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ ਚੰਡੀਗੜ੍ਹ ਵਿੱਚ ਅਮਰੀਕੀ ਕੌਂਸਲੇਟ ਖੋਲ੍ਹਣ ਦੀ ਕੀਤੀ ਮੰਗ
ਚੰਡੀਗੜ੍ਹ, 16 ਜੂਨ : ਭਾਰਤ ਦੇ ਨਾਲ-ਨਾਲ ਅਮਰੀਕਾ ਵਿੱਚ ਪੰਜਾਬ ਦੇ ਲੋਕਾਂ ਦੀ ਵੱਧ ਰਹੀ ਮੰਗ ਸਬੰਧੀ ਚੰਡੀਗੜ੍ਹ ਵਿਖੇ ਅਮਰੀਕੀ ਕੌਂਸਲੇਟ ਦੇ ਹੱਕ ਵਿੱਚ ਪੈਰਵੀ ਕਰਦਿਆਂ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਭਾਰਤ ਸਰਕਾਰ ਦੇ ਵਿਦੇਸ਼ ਮੰਤਰੀ ਨੂੰ ਪੱਤਰ ਲਿਖਿਆ। ਆਪਣੇ ਪੱਤਰ ਵਿੱਚ ਰਾਜਪਾਲ ਨੇ ਲਿਖਿਆ ਕਿ ਪੰਜਾਬੀ ਉਤਸ਼ਾਹੀ ਲੋਕ ਹਨ ਜੋ ਦੇਸ਼ ਅਤੇ ਵਿਦੇਸ਼ ਵਿੱਚ ਘੁੰਮਣਾ ਪਸੰਦ ਕਰਦੇ ਹਨ। ਉਹ ਅਮਰੀਕਾ ਵਿੱਚ ਭਾਰਤੀ ਡਾਇਸਪੋਰਾ ਦਾ ਇੱਕ ਵੱਡਾ....
ਮੈਂ ਜਾਣਦਾ ਹਾਂ ਕਿ ‘ਅਖੌਤੀ ਸਿਆਸਤਦਾਨ' ਇਕ ਆਮ ਆਦਮੀ ਨੂੰ ਮੁੱਖ ਮੰਤਰੀ ਵਜੋਂ ਹਜ਼ਮ ਨਹੀਂ ਕਰ ਸਕਦੇ: ਮਾਨ 
ਪੰਜਾਬ ਨੇ ਮੇਰੇ ਉਤੇ ਜਿਸ ਤਰ੍ਹਾਂ ਪਿਆਰ ਵਰਸਾਇਆ, ਉਸ ਤੋਂ ਸੁਖਬੀਰ ਬਾਦਲ ਨਿਰਾਸ਼ ਹੈਃ ਭਗਵੰਤ ਮਾਨ ਜੇ ਤੁਸੀਂ ਮੈਨੂੰ 'ਪਾਗਲ' ਕਹਿਣਾ ਚਾਹੁੰਦੇ ਹੋ ਤਾਂ ਠੀਕ ਹੈ, ਮੈਂ 3 ਕਰੋੜ ਪੰਜਾਬੀਆਂ ਦੇ ਪਿਆਰ ਵਿੱਚ ਪਾਗਲ ਹਾਂ: ਮੁੱਖ ਮੰਤਰੀ ਮੈਂ ਇੱਥੇ ‘ਲੁੱਟਣ’ ਨਹੀਂ, ਪੰਜਾਬ ਦੀ ‘ਸੇਵਾ’ ਕਰਨ ਆਇਆ ਹਾਂਃ ਭਗਵੰਤ ਮਾਨ ਚੰਡੀਗੜ੍ਹ, 15 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਵਿਰੁੱਧ ਕੀਤੀ ਗੈਰ-ਸੰਸਦੀ ਟਿੱਪਣੀ ਦਾ ਸਖ਼ਤ ਨੋਟਿਸ....
ਨਾ ਅਸੀਂ ਕਿਸੇ ਨਾਲ ਕੋਈ ਧੱਕਾ ਕੀਤਾ, ਨਾ ਕਦੇ ਕਰਨਾ ਚਾਹਾਂਗੇ, ਮੇਰੇ ਅਤੇ ਮੇਰੇ ਪਤੀ ਕੋਲ ਕੋਈ ਜਾਇਦਾਦ ਨਹੀਂ : ਮਾਣੂੰਕੇ
ਕਿਹਾ, ਮੇਰੇ ਅਤੇ ਮੇਰੇ ਪਤੀ ਕੋਲ ਕੋਈ ਜਾਇਦਾਦ ਨਹੀਂ, ਅਸੀਂ ਕਈ ਸਾਲਾਂ ਤੋਂ ਕਿਰਾਏ ਦੇ ਮਕਾਨ ਵਿਚ ਹੀ ਰਹਿ ਰਹੇ ਹਾਂ ਮੈਂ ਕਿਹਾ ਸੀ ਕਿ ਮੈਨੂੰ ਨਵਾਂ ਘਰ ਲੱਭਣ ਅਤੇ ਸ਼ਿਫਟ ਕਰਨ ਵਿਚ ਡੇਢ ਮਹੀਨੇ ਦਾ ਸਮਾਂ ਲੱਗੇਗਾ, ਪਰ ਉਹ ਕਾਹਲੀ ਕਰਨ ਲੱਗੇ- ਮਾਣੂੰਕੇ ਵਿਰੋਧੀ ਨੇਤਾਵਾਂ ਖਾਸਕਰ ਸੁਖਪਾਲ ਖਹਿਰਾ ਨੇ ਜਾਣਬੁੱਝ ਕੇ ਮੈਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਖਹਿਰਾ ਨੂੰ ਕੀਤਾ ਸਵਾਲ, ਕਿ ਉਸ ਦੀ ਚੰਡੀਗੜ੍ਹ ਵਾਲੀ ਕੋਠੀ ਦਾ ਮਾਲਕ ਕਿੱਥੇ ਹੈ? ਚੰਡੀਗੜ੍ਹ, 15 ਜੂਨ : ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ....
ਸੱਤਾ 'ਚ ਰਹਿੰਦਿਆਂ ਜਨਤਾ ਦੇ ਟੈਕਸਾਂ ਦੇ ਪੈਸੇ ਨਾਲ ਅਰਬਾਂ-ਖਰਬਾਂ ਦੀ ਜਾਇਦਾਦ ਬਣਾਈ ਹੈ : ਕੰਗ 
ਸੁਖਬੀਰ ਬਾਦਲ ਵੱਲੋਂ ਮੁੱਖ ਮੰਤਰੀ ਮਾਨ ਬਾਰੇ ਕੀਤੀ ਭੱਦੀ ਟਿੱਪਣੀ ਦੀ ਆਪ ਨੇ ਕੀਤੀ ਨਿਖੇਧੀ ਚੰਡੀਗੜ੍ਹ, 15 ਜੂਨ : ਆਮ ਆਦਮੀ ਪਾਰਟੀ ਨੇ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਬਾਰੇ ਕੀਤੀ ਭੱਦੀ ਟਿੱਪਣੀ ਦੀ ਸਖ਼ਤ ਨਿਖੇਧੀ ਕੀਤੀ ਹੈ। ਪਾਰਟੀ ਨੇ ਉਨ੍ਹਾਂ ਦੇ ਬਿਆਨ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਇਹ ਗੱਲਾਂ ਉਨ੍ਹਾਂ ਦੇ ਗੁੱਸੇ ਦਾ ਸਬੂਤ ਹਨ। 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਵੀਰਵਾਰ ਨੂੰ ਇਕ ਵੀਡੀਓ ਜਾਰੀ ਕਰਕੇ ਸੁਖਬੀਰ ਬਾਦਲ 'ਤੇ....
ਭਾਜਪਾ ਦੇ ਕੌਮੀ ਪ੍ਰਧਾਨ ਨੱਢਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਨਾਲ ਪੰਜਾਬ ਵਿੱਚ 2024 ਦੀ ਤਿਆਰੀਆਂ ਨੂੰ ਲੈ ਕੇ  ਕੀਤੀ ਮੁਲਾਕਾਤ
ਚੰਡੀਗੜ੍ਹ, 15 ਜੂਨ : ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ’ਤੇ ਹੋਈ। ਇਹ ਮੁਲਾਕਾਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ’ਤੇ ਹੋਈ। ਇਸ ਮੌਕੇ ਪਟਿਆਲਾ ਦੇ ਮੈਂਬਰ ਪਾਰਲੀਮੈਂਟ ਪਰਨੀਤ ਕੌਰ, ਉਹਨਾਂ ਦੇ ਬੇਟੇ ਰਣਇੰਦਰ ਸਿੰਘ, ਬੇਟੀ ਜੈਇੰਦਰ ਸਿੰਘ ਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ। ਇਹ ਮੀਟਿੰਗ ਪੰਜਾਬ ਵਿੱਚ ਭਾਜਪਾ ਦੀ 2024 ਦੀ....
ਵਿਜੀਲੈਂਸ ਬਿਊਰੋ ਵੱਲੋਂ ਇੰਤਕਾਲ ਸਬੰਧੀ ਫ਼ਰਜ਼ੀ ਦਸਤਾਵੇਜ਼ ਤਿਆਰ ਕਰਨ ਦੇ ਦੋਸ਼ ਹੇਠ ਪਟਵਾਰੀ ਕਾਬੂ
ਚੰਡੀਗੜ੍ਹ, 15 ਜੂਨ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਲ 2016 ਵਿੱਚ 2500 ਰੁਪਏ ਰਿਸ਼ਵਤ ਲੈਣ ਅਤੇ ਇੰਤਕਾਲ ਦੀ ਜਮ੍ਹਾਂਬੰਦੀ ਸਬੰਧੀ ਫਰਜ਼ੀ ਦਸਤਾਵੇਜ਼ ਤਿਆਰ ਕਰਨ ਦੇ ਦੋਸ਼ ਹੇਠ ਸੇਵਾਮੁਕਤ ਪਟਵਾਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਕਤ ਪਟਵਾਰੀ ਦੀ ਪਛਾਣ ਇਕਬਾਲ ਸਿੰਘ ਵਜੋਂ ਹੋਈ ਹੈ, ਜੋ ਫਾਜ਼ਿਲਕਾ ਜ਼ਿਲ੍ਹੇ ਦੇ ਮਾਲ ਹਲਕਾ ਸਿਟੀ ਜਲਾਲਾਬਾਦ ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੇਵਾਮੁਕਤ ਪਟਵਾਰੀ ਇਕਬਾਲ....
ਗਡਕਰੀ ਨੇ ਮਾਨ ਦੀ ਮੰਗ ਮੰਨੀ, ਜਲੰਧਰ-ਹੁਸ਼ਿਆਰਪੁਰ ਰੋਡ ਅਤੇ ਆਦਮਪੁਰ ਫਲਾਈਓਵਰ ਦਾ ਕੰਮ ਪੂਰਾ ਕਰਨ ਦਾ ਦਿੱਤਾ ਭਰੋਸਾ
ਮੁੱਖ ਮੰਤਰੀ ਅਤੇ ਲੋਕ ਸਭਾ ਮੈਂਬਰ ਰਿੰਕੂ ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਾਲ ਕੀਤੀ ਮੁਲਾਕਾਤ ਦਿੱਲੀ-ਕਟੜਾ ਐਕਸਪ੍ਰੈਸਵੇਅ ਦੇ ਕੰਮ ਦਾ ਲਿਆ ਜਾਇਜਾ ਗਡਕਰੀ ਨੇ ‘ਸੜਕ ਸੁਰੱਖਿਆ ਫੋਰਸ‘ ਕਾਇਮ ਕਰਨ ਦੇ ਮੁੱਖ ਮੰਤਰੀ ਦੇ ਵਿਚਾਰ ਦੀ ਸਲਾਘਾ ਕੀਤੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਕੋਲ ਉਠਾਇਆ ਟੋਲ ਪਲਾਜ਼ਿਆਂ ਉਤੇ ਵਧ ਰਹੀ ਧੱਕੇਸਾਹੀ ਦਾ ਮੁੱਦਾ ਚੰਡੀਗੜ੍ਹ, 14 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਜਲੰਧਰ....
ਸਰਕਾਰ ਗੈਰਕਾਨੂੰਨੀ ਖਣਨ ਦੇ ਖ਼ਾਤਮੇ ਅਤੇ ਲੋਕਾਂ ਨੂੰ ਵਾਜਿਬ ਰੇਟਾਂ ’ਤੇ ਰੇਤਾ ਉਪਲਬਧ ਕਰਵਾਉਣ ਲਈ ਵਚਨਬੱਧ : ਮੀਤ ਹੇਅਰ
ਮੀਤ ਹੇਅਰ ਨੇ ਖਣਨ ਤੇ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਨਿਰੰਤਰ ਚੈਕਿੰਗ ਯਕੀਨੀ ਬਣਾਉਣ ਲਈ ਕਿਹਾ ਖਣਨ ਮੰਤਰੀ ਨੇ ਕਮਰਸ਼ੀਅਲ ਮਾਈਨਿੰਗ ਸਾਈਟ ਸਬੰਧੀ ਠੇਕੇਦਾਰਾਂ ਤੇ ਕਰੱਸ਼ਰ ਮਾਲਕਾਂ ਨਾਲ ਵੀ ਕੀਤੀ ਮੀਟਿੰਗ ਚੰਡੀਗੜ੍ਹ, 14 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਗੈਰਕਾਨੂੰਨੀ ਖਣਨ ਦੇ ਮੁਕੰਮਲ ਖ਼ਾਤਮੇ ਅਤੇ ਸੂਬਾ ਵਾਸੀਆਂ ਨੂੰ ਵਾਜਿਬ ਰੇਟਾਂ ’ਤੇ ਰੇਤਾ/ਬੱਜਰੀ ਉਪਲਬਧ ਕਰਵਾਉਣ ਦੀ ਵਚਨਬੱਧਤਾ ਦੇ ਚੱਲਦਿਆਂ ਜਿੱਥੇ 5.50 ਰੁਪਏ ਪ੍ਰਤੀ ਕਿਊਬਿਕ....
ਲੇਖਕ ਨਰਿੰਦਰ ਪਾਲ ਸਿੰਘ ਜਗਦਿਓ ਵੱਲੋਂ ਵਿਧਾਨ ਸਭਾ ਦੀ ਲਾਇਬ੍ਰੇਰੀ ਲਈ ਕਿਤਾਬਾਂ ਭੇਂਟ
ਸਪੀਕਰ ਸੰਧਵਾਂ ਵੱਲੋਂ ਕਿਤਾਬ "ਵਾਹ ਜ਼ਿੰਦਗੀ !" ਰਿਲੀਜ਼ ਚੰਡੀਗੜ੍ਹ, 14 ਜੂਨ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨੌਜਵਾਨ ਲੇਖਕ ਨਰਿੰਦਰ ਪਾਲ ਸਿੰਘ ਜਗਦਿਓ ਦੀ ਕਿਤਾਬ "ਵਾਹ ਜ਼ਿੰਦਗੀ!" ਆਪਣੇ ਦਫ਼ਤਰ ਵਿਚ ਰਿਲੀਜ਼ ਕੀਤੀ। ਰੌਚਕਤਾ ਭਰਪੂਰ ਅਤੇ ਵਿਲੱਖਣ ਸ਼ੈਲੀ ਵਿੱਚ ਲਿਖੀ ਇਸ ਕਿਤਾਬ ਦੀਆਂ ਕਾਪੀਆਂ ਲੇਖਕ ਨੇ ਸਪੀਕਰ ਜ਼ਰੀਏ ਪੰਜਾਬ ਵਿਧਾਨ ਸਭਾ ਦੀ ਲਾਇਬ੍ਰੇਰੀ ਲਈ ਵੀ ਭੇਂਟ ਕੀਤੀਆਂ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਕੱਤਰ ਸ੍ਰੀ ਰਾਮਲੋਕ ਖਟਾਣਾ ਵੀ ਹਾਜ਼ਿਰ ਸਨ। ਇਸ....
ਭਗਵੰਤ ਮਾਨ ਨੇ 'ਆਪ' ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨਾਲ ਮੁਲਾਕਾਤ ਕੀਤੀ
ਦੋਹਾਂ ਆਗੂਆਂ ਨੇ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਅਤੇ ‘ਆਪ ਦੇ ਮਿਸ਼ਨ ਨੂੰ ਹਰ ਘਰ ਤੱਕ ਪਹੁੰਚਾਉਣ ਬਾਰੇ ਕੀਤੀ ਚਰਚਾ ਚੰਡੀਗੜ੍ਹ, 14 ਜੂਨ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਨਵੇਂ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨੇ ਬੁੱਧਵਾਰ ਨੂੰ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ਵਿਖੇ ਮੁਲਾਕਾਤ ਕੀਤੀ। ਦੋਵਾਂ ਆਗੂਆਂ ਨੇ ਪਾਰਟੀ ਸੰਗਠਨ ਅਤੇ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਮੀਟਿੰਗ....
ਬੈਂਸ ਵੱਲੋਂ ਵਿਧਾਨ ਸਭਾ ਹਲਕਾ ਆਨੰਦਪੁਰ ਸਾਹਿਬ ਵਿੱਚ ਕੱਟੇ ਗਏ ਸਮਾਰਟ ਰਾਸ਼ਨ ਕਾਰਡ ਮੁੜ ਰਿਵਿਊ ਕਰਨ ਦੇ ਹੁਕਮ
ਗਲਤ ਤਰੀਕੇ ਨਾਲ ਬਣੇ ਸਮਾਰਟ ਰਾਸ਼ਨ ਕਾਰਡ ਰੱਦ ਕਰਨ ਦੇ ਹੁਕਮ ਚੰਡੀਗੜ੍ਹ, 14 ਜੂਨ : ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਜ਼ਿਲ੍ਹਾ ਰੂਪਨਗਰ ਦੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਧਾਨ ਸਭਾ ਹਲਕਾ ਆਨੰਦਪੁਰ ਸਾਹਿਬ ਦੇ ਜਿਹਨਾਂ ਵਿਅਕਤੀਆਂ ਦੇ ਸਮਾਰਟ ਰਾਸ਼ਨ ਕਾਰਡ ਕੱਟੇ ਗਏ ਹਨ ਉਹਨਾਂ ਨੂੰ ਮੁੜ ਰਿਵਿਊ ਕੀਤਾ ਜਾਵੇ ਤਾਂ ਜੋ ਕੋਈ ਅਸਲ ਲੋੜਵੰਦ ਸਰਕਾਰੀ ਸਕੀਮਾਂ ਦੇ ਲਾਭ ਤੋਂ ਵਾਂਝਾ ਨਾ ਰਹਿ ਜਾਵੇ। ਬੈਂਸ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਆਨੰਦਪੁਰ ਸਾਹਿਬ....