ਚੰਡੀਗੜ੍ਹ

ਪੰਜਾਬ ‘ਚ ਮਹਿਸੂਸ ਕੀਤੇ ਭੁਚਾਲ ਦੇ ਜ਼ਬਰਦਸਤ ਝਟਕੇ 
ਚੰਡੀਗੜ੍ਹ, 13 ਜੂਨ : ਪੰਜਾਬ ‘ਚ ਮੰਗਲਵਾਰ ਦੁਪਹਿਰ ਕਰੀਬ ਡੇਢ ਵਜੇ ਭੁਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ਤੇ ਇਸ ਦੀ ਤੀਬਰਤਾ 5.2 ਦੱਸੀ ਜਾ ਰਹੀ ਹੈ। ਇਸ ਤੋਂ ਇਲਾਵਾ ਚੰਡੀਗੜ੍ਹ, ਹਰਿਆਣਾ, ਦਿੱਲੀ, ਹਿਮਾਚਲ, ਜੰਮੂ-ਕਸ਼ਮੀਰ ਵਿਚ ਵੀ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਲੋਕ ਘਬਰਾ ਕੇ ਆਪਣੇ ਘਰਾਂ ਅਤੇ ਦਫ਼ਤਰਾਂ ਤੋਂ ਬਾਹਰ ਆ ਗਏ। ਫਿਲਹਾਲ ਭੁਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਸੂਚਨਾ ਨਹੀਂ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮਾਰਚ ਵਿੱਚ ਭਾਰਤ ਦੇ ਕਈ ਰਾਜਾਂ....
ਮੰਤਰੀ ਮਾਨ ਵੱਲੋਂ ਨੌਜਵਾਨਾਂ ਨੂੰ ਨਵੀਨਤਮ ਕਾਰੋਬਾਰੀ ਵਿਚਾਰਾਂ ਨਾਲ ਅੱਗੇ ਆਉਣ ਦਾ ਸੱਦਾ
ਨੌਜਵਾਨਾਂ ਦੇ ਪਰਵਾਸ ਦੀ ਸਮੱਸਿਆ ਦੇ ਹੱਲ ਲਈ ਆਰਥਿਕਤਾ ਨੂੰ ਉਦਯੋਗੀਕਰਨ ਵਿੱਚ ਬਦਲਣ ਨੂੰ ਬੇਹੱਦ ਮਹੱਤਵਪੂਰਨ ਦੱਸਿਆ ਚੰਡੀਗੜ੍ਹ, 13 ਜੂਨ : ਪੰਜਾਬ ਦੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਦੇਸ਼ ਦੀ ਤਰੱਕੀ ਲਈ ਉਦਯੋਗਾਂ ਦੀ ਸਥਾਪਨਾ ਬੇਹੱਦ ਮਹੱਤਵਪੂਰਨ ਹੈ ਕਿਉਂਕਿ ਇਸ ਨਾਲ ਆਰਥਿਕ ਪ੍ਰਗਤੀ ਅਤੇ ਰੋਜ਼ਗਾਰ ਨੂੰ ਹੁਲਾਰਾ ਮਿਲਦਾ ਹੈ। ਉਨ੍ਹਾਂ ਨੇ ਪੰਜਾਬ ਦੇ ਨੌਜਵਾਨ ਉੱਦਮੀਆਂ ਨੂੰ ਆਪਣੇ ਨਵੀਨਤਮ ਕਾਰੋਬਾਰੀ ਵਿਚਾਰਾਂ ਨਾਲ ਅੱਗੇ ਆਉਣ ਦਾ ਸੱਦਾ ਦਿੱਤਾ। ਇਨੋਵੇਸ਼ਨ ਮਿਸ਼ਨ....
ਜੰਗਲਾਤ ਕਰਮਚਾਰੀਆਂ ਦੀ ਭਲਾਈ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ : ਕਟਾਰੂਚੱਕ 
ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਨੇ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 13 ਜੂਨ : ਜੰਗਲਾਤ ਕਰਮਚਾਰੀ ਵਿਭਾਗ ਦਾ ਬਹੁਤ ਹੀ ਅਹਿਮ ਹਿੱਸਾ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਉਨ੍ਹਾਂ ਦੀ ਭਲਾਈ ਨੂੰ ਹਮੇਸ਼ਾ ਤਰਜੀਹ ਦਿੰਦੀ ਹੈ। ਇਹ ਵਿਚਾਰ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸੈਕਟਰ 68 ਸਥਿਤ ਜੰਗਲਾਤ ਕੰਪਲੈਕਸ ਵਿਖੇ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਦੇ....
ਡਿਫਾਲਟਰ ਰਾਈਸ ਮਿੱਲਰਾਂ ਲਈ ਯਕਮੁਸ਼ਤ ਨਿਬੇੜਾ ਨੀਤੀ ਲਿਆਉਣ ਸਬੰਧੀ ਵਿਸਥਾਰਤ ਵਿਚਾਰ-ਵਟਾਂਦਰਾ 
ਨੀਤੀ ਦਾ ਖਰੜਾ ਪ੍ਰਵਾਨਗੀ ਲਈ ਵਿੱਤ ਵਿਭਾਗ ਨੂੰ ਭੇਜਿਆ ਜਾਵੇਗਾ : ਕਟਾਰੂਚੱਕ ਚੰਡੀਗੜ੍ਹ, 13 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਆਰਥਿਕਤਾ ਨਾਲ ਜੁੜੇ ਹਰੇਕ ਮਾਮਲੇ ਪ੍ਰਤੀ ਬੇਹੱਦ ਸੰਜੀਦਾ ਪਹੁੰਚ ਅਪਣਾ ਰਹੀ ਹੈ। ਇਸੇ ਦੇ ਮੱਦੇਨਜ਼ਰ ਡਿਫਾਲਟਰ ਰਾਈਸ ਮਿੱਲਰਾਂ ਦੇ ਖੜ੍ਹੇ ਸਾਰੇ ਬਕਾਏ ਦੇ ਨਿਬੇੜੇ ਲਈ ਯਕਮੁਸ਼ਤ ਨਿਬੇੜਾ ਨੀਤੀ (ਓ.ਟੀ.ਐਸ.), 2023 ਲਿਆਉਣ ਸਬੰਧੀ ਅੱਜ ਇੱਥੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚਕ ਨਾਲ ਇਸ....
ਜਿਣਸੀ ਸ਼ੋਸ਼ਣ ਮਾਮਲਾ-ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਵੱਡੀ ਰਾਹਤ
ਸ਼ਿਕਾਇਤ ਕਰਨ ਵਾਲੇ ਨੇ ਕਾਰਵਾਈ ਕਰਵਾਉਣ ਤੋਂ ਕੀਤਾ ਇਨਕਾਰ ਚੰਡੀਗੜ੍ਹ,13 ਜੂਨ : ਪੰਜਾਬ ਸਰਕਾਰ ਦੇ ਫੂਡ ਸਪਲਾਈ ਵਿਭਾਗ ਤੇ ਜੰਗਲਾਤ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਉਸ ਸਮੇਂ ਵੱਡੀ ਭਾਰਤ ਮਿਲੀ ਜਦੋਂ ਉਸਦੇ ਖ਼ਿਲਾਫ਼ ਜਿਣਸੀ ਸ਼ੋਸ਼ਣ ਕਰਨ ਦੀ ਸ਼ਿਕਾਇਤ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਕਰਨ ਵਾਲੇ ਨੌਜਵਾਨ ਨੇ ਐਸਸੀ ਕਮਿਸ਼ਨ ਦੀ ਹਦਾਇਤ ਤੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਐਸਆਈਟੀ ਕੋਲ ਮੰਤਰੀ ਖਿਲਾਫ ਕਾਰਵਾਈ ਕਰਨ ਤੋਂ ਟਾਲ਼ਾ ਵੱਟ ਲਿਆ ਤੇ ਆਪਣੀ ਕੀਤੀ ਹੋਈ ਸ਼ਿਕਾਇਤ ਉਸਨੇ ਵਾਪਿਸ....
ਭਾਜਪਾ ਨੂੰ ਵੈਟ ਵਾਧੇ 'ਤੇ ਪੰਜਾਬ ਸਰਕਾਰ ਨੂੰ ਸਵਾਲ ਕਰਨ ਦਾ ਕੋਈ ਨੈਤਿਕ ਆਧਾਰ ਨਹੀਂ: 'ਆਪ'
ਭਾਜਪਾ ਨੂੰ ਵੈਟ ਵਾਧੇ 'ਤੇ ਪੰਜਾਬ ਸਰਕਾਰ ਨੂੰ ਸਵਾਲ ਕਰਨ ਦਾ ਕੋਈ ਨੈਤਿਕ ਆਧਾਰ ਨਹੀਂ: 'ਆਪ' ਭਾਜਪਾ ਦੀ ਕੇਂਦਰ ਸਰਕਾਰ ਨੇ ਪੰਜਾਬ ਦੇ RDF ਅਤੇ GST ਨੂੰ ਰੋਕਿਆ ਭਾਜਪਾ ਸ਼ਾਸਤ ਹਰਿਆਣਾ ਅਤੇ ਮੱਧ ਪ੍ਰਦੇਸ਼ ਅਤੇ ਕਾਂਗਰਸ ਸ਼ਾਸਤ ਰਾਜਸਥਾਨ 'ਚ ਪੈਟਰੋਲ ਅਤੇ ਡੀਜ਼ਲ ਪੰਜਾਬ ਨਾਲੋਂ ਕਿਤੇ ਮਹਿੰਗਾ : ਕੰਗ ਅੱਜ 2014 ਨਾਲੋਂ ਕੱਚਾ ਤੇਲ ਬਹੁਤ ਸਸਤਾ ਹੈ, ਫਿਰ ਭਾਰਤ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦੁੱਗਣੀਆਂ ਕਿਉਂ, ਕੰਗ ਦਾ ਸਵਾਲ ਚੰਡੀਗੜ੍ਹ, 12 ਜੂਨ : ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਭਾਜਪਾ....
ਗਰੀਬ ਲੋਕਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੀਤੇ ਜਾ ਰਹੇ ਹਨ ਉਪਰਾਲੇ : ਡਾ.ਬਲਜੀਤ ਕੌਰ
ਡਾ.ਬਲਜੀਤ ਕੌਰ ਵੱਲੋਂ ਸੈਂਟਰ ਸਪਾਂਸਰਡ ਸਕੀਮਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਬਕਾਇਆ ਰਾਸ਼ੀ ਜਲਦ ਰਲੀਜ਼ ਕਰਨ ਦੀ ਮੰਗ ਅੱਤਿਆਚਾਰ ਰੋਕਥਾਮ ਐਕਟ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਨੈਸ਼ਨਲ ਹੈਲਪ ਲਾਈਨ ਨੰਬਰ 1989 ਨੂੰ ਆਮ ਜਨਤਾ ਦੀ ਸਹੂਲਤ ਲਈ ਜਲਦ ਹੀ ਸ਼ੁਰੂ ਕੀਤਾ ਜਾਵੇਗਾ ਚੰਡੀਗੜ੍ਹ, 12 ਜੂਨ : ਪੰ ਜਾਬ ਰਾਜ ਵਿੱਚ ਅਨੁਸੂਚਿਤ ਜਾਤੀ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਗਰੀਬ ਲੋਕਾਂ ਦੇ ਸਰਵਪੱਖੀ ਵਿਕਾਸ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਸਬੰਧ ਵਿੱਚ ਪੰਜਾਬ ਰਾਜ ਦੇ....
ਸੀਐਮ ਮਾਨ ਨੇ ਮੇਰੀਆਂ 10 ਚਿੱਠੀਆਂ ਵਿਚੋਂ ਕਿਸੇ ਦਾ ਵੀ ਜਵਾਬ ਨਹੀਂ ਦਿੱਤਾ : ਗਵਰਨਰ 
ਪੰਜਾਬ ਵਿਚ ਮੇਰੀ ਸਰਕਾਰ ਹੈ, ਕਿਉਂਕਿ ਸਾਰੇ ਆਰਡਰ ਮੇਰੇ ਦਸਤਖ਼ਤਾਂ ਨਾਲ ਹੀ ਨਿਕਲਦੇ ਹਨ : ਗਵਰਨਰ ਚੰਡੀਗੜ੍ਹ, 12 ਜੂਨ : ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪਰੋਹਿਤ ਅਤੇ ਸੀਐਮ ਭਗਵੰਤ ਮਾਨ ਵਿਚਾਲੇ ਇੱਕ ਵਾਰ ਫਿਰ ਸ਼ਬਦੀਂ ਵਾਰ ਸ਼ੁਰੂ ਹੋ ਗਈ ਹੈ। ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਦੌਰਾਨ ਗਵਰਨਰ ਨੇ ਕਿਹਾ ਕਿ, ਸੀਐਮ ਮਾਨ ਨੇ ਮੇਰੀਆਂ 10 ਚਿੱਠੀਆਂ ਵਿਚੋਂ ਕਿਸੇ ਦਾ ਵੀ ਜਵਾਬ ਨਹੀਂ ਦਿੱਤਾ। ਗਵਰਨਰ ਨੇ ਇਹ ਵੀ ਕਿਹਾ ਕਿ, ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਝਾੜ ਪਾਈ ਹੈ ਕਿ, ਸੀਐਮ ਹਰ ਚਿੱਠੀ ਦਾ....
ਭਗਵੰਤ ਮਾਨ ਨੇ ਗਵਰਨਰ ਨੂੰ ਦਿੱਤਾ ਮੋੜਵਾਂ ਜਵਾਬ, ਪੇਸ਼ ਕੀਤੀ ਵਿਧਾਨ ਸਭਾ ਦੀ ਵੀਡੀਓ 
ਚੰਡੀਗੜ੍ਹ, 12 ਜੂਨ : ਪੰਜਾਬ ਦੇ ਮੁੱਖ ਭਗਵੰਤ ਮਾਨ ਨੇ ਗਵਰਨਰ ਨੂੰ ਮੋੜਵਾਂ ਜਵਾਬ ਦਿੰਦਿਆਂ ਹੋਇਆ ਕਿਹਾ ਕਿ, ਰਾਜਪਾਲ ਸਾਹਬ ਤੁਹਾਡੀ ਮੰਗ ਅਨੁਸਾਰ ਲਓ ਵੀਡੀਓ ਸਬੂਤ .. ਪਹਿਲਾਂ ਤੁਸੀਂ My Government ਕਿਹਾ ਫੇਰ ਵਿਰੋਧੀ ਧਿਰ ਦੇ ਕਹਿਣ ਤੇ ਤੁਸੀਂ ਸਿਰਫ Government ਕਹਿਣ ਲੱਗ ਪਏ..ਜਦ ਮੈਂ ਤੁਹਾਨੂੰ ਸੁਪਰੀਮ ਕੋਰਟ ਦੇ ਆਦੇਸ਼ ਬਾਰੇ ਦੱਸਿਆ ਕਿ ਜੋ ਲਿਖਿਆ ਹੈ ਓਹੀ ਬੋਲਣਾ ਪਵੇਗਾ ਤਾਂ ਤੁਸੀ ਮੈਨੂੰ ਸਹੀ ਠਹਿਰਾਉਂਦੇ ਹੋਏ MY Government ਕਹਿਣ ਲੱਗੇ..ਰਾਜਪਾਲ ਸਾਹਬ ਮੈਂ ਤੱਥਾਂ ਤੋਂ ਬਿਨਾ ਨਹੀਂ....
ਗਵਰਨਰ ਚੰਡੀਗੜ੍ਹ ਪੁਲਿਸ ਨੂੰ ਕਟਾਰੂਚੱਕ ਖਿਲਾਫ ਕੇਸ ਦਰਜ ਕਰ ਕੇ ਤੁਰੰਤ ਗ੍ਰਿਫਤਾਰ ਕਰਨ ਦੀ ਹਦਾਇਤ ਦੇਣ: ਮਜੀਠੀਆ
ਚੰਡੀਗੜ੍ਹ, 11 ਜੂਨ : ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਖੁਰਾਕ ਅਤੇ ਸਿਵਲ ਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਖਿਲਾਫ ਕੇਸ ਦਰਜ ਕਰ ਕੇ ਉਹਨਾਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਚੰਡੀਗੜ੍ਹ ਪੁਲਿਸ ਨੂੰ ਹਦਾਇਤ ਦੇਣ ਕਿਉਂਕਿ ਮੰਤਰੀ ਇਕ ਦਲਿਤ ਨੌਜਵਾਨ ਦਾ ਜਿਣਸੀ ਸੋਸ਼ਣ ਕੀਤਾ ਹੈ ਪਰ ਆਮ ਆਦਮੀ ਪਾਰਟੀ ਸਰਕਾਰ ਮੰਤਰੀ ਦਾ ਬਚਾਅ ਕਰਨ ’ਤੇ ਲੱਗੀ ਹੈ। ਬਿਕਰਮ ਸਿੰਘ....
ਪੰਜਾਬ ਬੰਦ ਨਹੀਂ ਹੋਵੇਗਾ, ਵਾਪਸ ਲੈ ਲਿਆ ਫ਼ੈਸਲਾ 
ਚੰਡੀਗੜ੍ਹ, 11 ਜੂਨ : ਐਸ.ਸੀ. ਸਮਾਜ ਦੇ ਵਲੋਂ ਪੰਜਾਬ ਬੰਦ ਦਾ ਜਿਹੜਾ ਸੱਦਾ ਪਿਛਲੇ ਦਿਨੀਂ ਦਿੱਤਾ ਗਿਆ ਸੀ, ਉਸਨੂੰ ਵਾਪਸ ਲੈ ਲਿਆ ਹੈ। ਹੁਣ ਸੋਮਵਾਰ ਨੂੰ ਪੰਜਾਬ ਬੰਦ ਨਹੀਂ ਹੋਵੇਗਾ। ਦਰਅਸਲ, ਵਿੱਤ ਮੰਤਰੀ ਹਰਪਾਲ ਚੀਮਾ ਦੇ ਨਾਲ ਮੀਟਿੰਗ ਕਰਨ ਮਗਰੋਂ ਜਥੇਬੰਦੀਆਂ ਨੇ ਆਪਣਾ ਫ਼ੈਸਲਾ ਵਾਪਸ ਲਿਆ ਹੈ। ਦੂਜੇ ਪਾਸੇ ਮੰਤਰੀ ਚੀਮਾ ਨੇ ਮੰਗਲਵਾਰ ਨੂੰ ਮੀਟਿੰਗ ਦਾ ਭਰੋਸਾ ਦਿੱਤਾ ਹੈ।
"ਪੰਜਾਬ 'ਚ 'ਆਮ ਆਦਮੀ' ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ 'ਤੇ ਵਾਰ-ਵਾਰ ਵੈਟ ਵਧਾ ਕੇ ਆਮ ਲੋਕਾਂ ਅਤੇ ਕਿਸਾਨਾਂ 'ਤੇ ਬੇਲੋੜਾ ਬੋਝ ਪਾਇਆ ਜਾ ਰਿਹਾ ਹੈ : ਸੁਖਬੀਰ ਬਾਦਲ
ਚੰਡੀਗੜ੍ਹ, 11 ਜੂਨ : ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਨੂੰ ਸਲਾਹ ਦਿੱਤੀ ਹੈ। ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, "ਪੰਜਾਬ 'ਚ 'ਆਮ ਆਦਮੀ' ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ 'ਤੇ ਵਾਰ-ਵਾਰ ਵੈਟ ਵਧਾ ਕੇ ਆਮ ਲੋਕਾਂ ਅਤੇ ਕਿਸਾਨਾਂ 'ਤੇ ਬੇਲੋੜਾ ਬੋਝ ਪਾਇਆ ਜਾ ਰਿਹਾ ਹੈ। ਪੰਜਾਬ ਵਿੱਚ ਪੈਟਰੋਲ ਦੀਆਂ ਕੀਮਤਾਂ ਉੱਤਰੀ ਭਾਰਤ ਵਿੱਚ ਸਭ ਤੋਂ ਵੱਧ ਅਤੇ ਡੀਜ਼ਲ ਦੀਆਂ ਕੀਮਤਾਂ ਦੂਜੇ ਨੰਬਰ 'ਤੇ ਹਨ। ਭਗਵੰਤ ਮਾਨ ਸਰਕਾਰ ਨੂੰ ਤੇਲ ਦੀਆਂ ਕੀਮਤਾਂ ਵਿੱਚ....
ਸਿੱਧ ਐਕਟਰ, ਡਾਇਰੈਕਟਰ ਮੰਗਲ ਢਿੱਲੋਂ ਦਾ ਦੇਹਾਂਤ
ਚੰਡੀਗੜ੍ਹ, 11 ਜੂਨ : ਪੰਜਾਬੀ ਫਿਲਮ ਇੰਡਸਟਰੀ ਦੀ ਅਦਬੀ ਦੁਨੀਆ ਲਈ ਸੋਗੀ ਖ਼ਬਰ ਸਾਹਮਣੇ ਆਈ ਸਾਹਮਣੇ ਆਈ ਹੈ। ਪ੍ਰਸਿੱਧ ਐਕਟਰ, ਡਾਇਰੈਕਟਰ ਤੇ ਪਰਡਿਊਸਰ ਮੰਗਲ ਢਿੱਲੋਂ ਦਾ ਦੇਹਾਂਤ ਹੋ ਗਿਆ ਹੈ। ਦੱਸ ਦਈਏ ਕਿ, ਉਹ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਅਦਾਕਾਰ ਮੰਗਲ ਢਿੱਲੋਂ ਨੇ ਕਈ ਮਸ਼ਹੂਰ ਹਿੰਦੀ ਤੇ ਪੰਜਾਬੀ ਫਿਲਮਾਂ 'ਚ ਕੰਮ ਕੀਤਾ। ਇਸ ਦੇ ਨਾਲ ਹੀ ਟੀਵੀ ਸੀਰੀਅਲਜ਼ ਵਿਚ ਵੀ ਦਮਦਾਰ ਰੋਲ ਨਿਭਾਏ। ਮੰਗਲ ਢਿੱਲੋਂ ਦੀ ਮੌਤ ਦੀ ਖਬਰ ਤੋਂ ਬਾਅਦ ਫਿਲਮ ਜਗਤ ਵਿਚ ਸੋਗ ਦੀ ਲਹਿਰ ਹੈ। ਸਾਲ 1994....
ਕਾਲੇ ਪਾਣੀ 'ਚ ਪੰਜਾਬੀਆਂ ਦੀਆਂ ਕੁਰਬਾਨੀਆਂ ਬਾਰੇ ਕਿਤਾਬ 'ਕਾਲਾਪਾਣੀ' ਐਡਵੋਕੇਟ ਧਾਮੀ ਵੱਲੋਂ ਰਿਲੀਜ਼
ਅੰਡੇਮਾਨ ਦੀ ਸੈਲੂਲਰ ਜੇਲ੍ਹ ’ਚ ਪੰਜਾਬੀਆਂ ਦੀ ਕੁਰਬਾਨੀ ਨੂੰ ਬਣਦਾ ਸਥਾਨ ਦਿਵਾਉਣ ਲਈ ਭਾਰਤ ਸਰਕਾਰ ਪਾਸ ਕੀਤੀ ਜਾਵਗੀ ਪਹੁੰਚ : ਐਡਵੋਕੇਟ ਧਾਮੀ ਚੰਡੀਗੜ੍ਹ, 10 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਚੰਡੀਗੜ੍ਹ ਦੇ ਸੈਕਟਰ 26 ਸਥਿਤ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਦੇ ਹਰੀ ਸਿੰਘ ਨਲਵਾ ਆਡੀਟੋਰੀਅਮ ਵਿਖੇ ਕਰਵਾਏ ਸਮਾਗਮ ਦੌਰਾਨ ‘ਕਾਲਾਪਾਣੀ: ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਦਾ ਯੋਗਦਾਨ’ ਸਿਰਲੇਖ ਵਾਲੀ ਪੁਸਤਕ ਜਾਰੀ ਕੀਤੀ ਹੈ।....
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 10 ਹੋਰ ਕੈਡਿਟ ਫੌਜ ਵਿੱਚ ਬਣੇ ਕਮਿਸ਼ਨਡ ਅਫ਼ਸਰ
ਕੈਬਨਿਟ ਮੰਤਰੀ ਅਰੋੜਾ ਵੱਲੋਂ ਰੱਖਿਆ ਸੇਵਾਵਾਂ ਲਈ ਚੁਣੇ ਜਾਣ 'ਤੇ ਕੈਡਿਟਾਂ ਨੂੰ ਸ਼ੁਭਕਾਮਨਾਵਾਂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਤੋਂ ਸਿਖਲਾਈ ਪ੍ਰਾਪਤ 136 ਕੈਡਿਟਾਂ ਦਾ ਰੱਖਿਆ ਸੇਵਾਵਾਂ ਵਿੱਚ ਜਾਣ ਦਾ ਸੁਪਨਾ ਸਾਕਾਰ ਹੋਇਆ ਚੰਡੀਗੜ੍ਹ, 10 ਜੂਨ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਲਈ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਹੈ, ਕਿਉਂਕਿ ਇੰਸਟੀਚਿਊਟ ਦੇ 10 ਹੋਰ ਕੈਡਿਟਾਂ ਨੂੰ ਇੰਡੀਅਨ ਮਿਲਟਰੀ ਅਕੈਡਮੀ ਵਿਖੇ ਭਾਰਤੀ ਫੌਜ ਵਿੱਚ....