ਚੰਡੀਗੜ੍ਹ

ਮਿਸ਼ਨ ਲਾਈਫ ਦੇ ‘ਸਵੱਛਤਾ ਐਕਸ਼ਨ’ ਤਹਿਤ ਘੱਗਰ ਨਦੀ ਦੇ ਕੰਢੇ ਦੀ ਸਫਾਈ ਕੀਤੀ
ਘੱਗਰ ਵਿੱਚ ਠੋਸ ਰਹਿੰਦ-ਖੂੰਹਦ ਦੇ ਵਹਾਅ ਨੂੰ ਪੂਰੀ ਤਰ੍ਹਾਂ ਰੋਕਣ ਲਈ ਮਾਨਸੂਨ ਤੋਂ ਪਹਿਲਾਂ ਨੇਪਰੇ ਚਾੜ੍ਹਿਆ ਗਿਆ ਕਾਰਜ: ਮੀਤ ਹੇਅਰ ਚੰਡੀਗੜ੍ਹ, 25 ਮਈ : ਸਾਇੰਸ ਤਕਨਾਲੋਜੀ ਅਤੇ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਮਿਸ਼ਨ ਲਾਈਫ਼ ਦੇ ‘ਸਵੱਛਤਾ ਐਕਸ਼ਨ’ ਤਹਿਤ ਕੌਮੀ ਸ਼ਾਹਰਾਹ ਦੇ ਪੁਲ ਨੇੜੇ ਘੱਗਰ ਦਰਿਆ ਦੇ ਕੰਢੇ ਦੀ ਸਫ਼ਾਈ ਲਈ ਮੁਹਿੰਮ ਚਲਾਈ ਗਈ। ਇਸ ਦਾ ਪ੍ਰਗਟਾਵਾ ਕਰਦਿਆਂ ਵਾਤਾਵਰਣ ਮੰਤਰੀ ਨੇ ਦੱਸਿਆ ਕਿ ਇਹ ਕਾਰਜ ਮੌਨਸੂਨ ਸੀਜ਼ਨ ਤੋਂ ਪਹਿਲਾਂ ਸ਼ੁਰੂ ਕੀਤਾ....
ਵਿਜੀਲੈਂਸ ਵੱਲੋਂ 25,000 ਰਿਸ਼ਵਤ ਲੈਣ ਦੇ ਦੋਸ਼ ਹੇਠਦੋ ਏ.ਐਸ.ਆਈ. ਗ੍ਰਿਫ਼ਤਾਰ
ਚੰਡੀਗੜ, 25 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਦੋ ਸਹਾਇਕ ਸਬ ਇੰਸਪੈਕਟਰਾਂ (ਏ.ਐਸ.ਆਈ.) ਬਲਜਿੰਦਰ ਸਿੰਘ ਮੰਡ, ਇੰਚਾਰਜ ਪੁਲਿਸ ਚੌਕੀ, ਫੇਜ਼-6, ਐਸ.ਏ.ਐਸ.ਨਗਰ ਅਤੇ ਇਸੇ ਪੁਲਿਸ ਚੌਕੀ ਵਿੱਚ ਤਾਇਨਾਤ ਉਸਦੇ ਸਾਥੀ ਏ.ਐਸ.ਆਈ. ਕੁਲਦੀਪ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਕਰਮਚਾਰੀਆਂ....
ਸੁਖਬੀਰ ਸਿੰਘ ਬਾਦਲ ਨਵੇਂ ਸੰਸਦ ਭਵਨ ਦੇ ਉਦਘਾਟਨ ਸਮਾਗਮ ਵਿਚ ਸ਼ਾਮਲ ਹੋਣਗੇ : ਡਾ. ਦਲਜੀਤ ਸਿੰਘ ਚੀਮਾ
ਚੰਡੀਗੜ੍ਹ, 24 ਮਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 28 ਮਈ ਨੂੰ ਨਵੇਂ ਸੰਸਦ ਭਵਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੇ ਜਾਣ ਵਾਲੇ ਉਦਘਾਟਨ ਦੇ ਸਮਾਗਮ ਵਿਚ ਸ਼ਾਮਲ ਹੋਣਗੇ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਨਵੇਂ ਸੰਸਦ ਭਵਨ ਦਾ ਉਦਘਾਟਨ ਸਾਡੇ ਲਈ ਮਾਣ ਵਾਲਾ ਮੌਕਾ ਹੈ ਤੇ ਇਸ ਮੌਕੇ ਦਾ ਸਿਆਸੀਕਰਨ ਨਹੀਂ ਹੋਣਾ ਚਾਹੀਦਾ।ਡਾ. ਦਲਜੀਤ ਚੀਮਾ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਵੀ....
ਸਰਕਾਰੀ ਮੁਲਾਜ਼ਮਾਂ ਨੂੰ ਜੁਲਾਈ, 2015 ਤੋਂ ਦਸੰਬਰ 2015 ਤੱਕ 6 ਫੀਸਦੀ ਮਹਿੰਗਾਈ ਭੱਤੇ ਦੀ ਬਕਾਇਆ ਕਿਸ਼ਤ ਜਾਰੀ
ਚੰਡੀਗੜ੍ਹ, 24 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਇਕ ਜੁਲਾਈ, 2015 ਤੋਂ 31 ਦਸੰਬਰ, 2015 ਤੱਕ ਛੇ ਫੀਸਦੀ ਮਹਿੰਗਾਈ ਭੱਤੇ (ਡੀ.ਏ.) ਦੀ ਬਕਾਇਆ ਕਿਸ਼ਤ ਜਾਰੀ ਕਰ ਦਿੱਤੀ ਹੈ। ਇਸ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਫੈਸਲੇ ਨਾਲ ਮੁਲਾਜ਼ਮਾਂ ਲਈ ਸਰਕਾਰੀ ਖਜ਼ਾਨੇ ਵਿੱਚੋਂ 356 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰੀ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਉਣ....
ਪੰਜਾਬ ਸਰਕਾਰ ਪੋਲਟਰੀ ਦੇ ਗ੍ਰੋਇੰਗ ਚਾਰਜਿਜ਼ ਵਿੱਚ ਵਾਧਾ ਕਰਨ 'ਤੇ ਕਰੇਗੀ ਵਿਚਾਰ: ਲਾਲਜੀਤ ਭੁੱਲਰ
ਪਸ਼ੂ ਪਾਲਣ ਮੰਤਰੀ ਨੇ ਕੰਟਰੈਕਟ ਬਰਾਇਲਰ ਫ਼ਾਰਮਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਭਰੋਸਾ ਦਿਵਾਇਆ ਕਿਹਾ, ਹੋਰ ਜਾਇਜ਼ ਮੰਗਾਂ ਵੀ ਜਲਦ ਪੂਰੀਆਂ ਕੀਤੀਆਂ ਜਾਣਗੀਆਂ ਚੰਡੀਗੜ੍ਹ, 24 ਮਈ : ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਕੰਟਰੈਕਟ ਬਰਾਇਲਰ ਫ਼ਾਰਮਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਭਰੋਸਾ ਦਿਵਾਇਆ ਕਿ ਸਰਕਾਰ ਪੋਲਟਰੀ ਲਈ ਗ੍ਰੋਇੰਗ ਚਾਰਜਿਜ਼ ਵਿੱਚ ਵਾਧਾ ਕਰਨ ਲਈ ਵਿਚਾਰ ਕਰੇਗੀ। ਪੰਜਾਬ ਭਵਨ ਵਿਖੇ....
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀ ਜਮਾਤ ਦੇ ਨਤੀਜੇ ਐਲਾਨੇ
ਸਰਦੂਲਗੜ੍ਹ ਦੀ ਸੁਜਾਨ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ ਪਹਿਲੇ ਤਿੰਨ ਸਥਾਨ ਕੁੜੀਆਂ ਨੇ ਹਾਸਲ ਕੀਤੇ ਸਾਇੰਸ ਦੀ 98.68 ਫ਼ੀਸਦੀ, ਕਾਮਰਸ ਦੀ 98 .30 ਫ਼ੀਸਦੀ, ਰਹੀ ਪਾਸ ਪ੍ਰਤੀਸ਼ਤ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਮਈ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 12 ਵੀ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਐਲਾਨੇ ਗਏ ਨਤੀਜਿਆਂ ਅਨੁਸਾਰ ਪਹਿਲੇ ਤਿੰਨ ਸਥਾਨ ਕੁੜੀਆਂ ਨੇ ਹਾਸਲ ਕੀਤੇ ਹਨ।....
ਕੁਲਦੀਪ ਸਿੰਘ ਧਾਲੀਵਾਲ ਨੇ 264 ਕਰੋੜ ਰੁਪਏ ਦੀ 176 ਏਕੜ ਸਰਕਾਰੀ ਪੰਚਾਇਤੀ ਜ਼ਮੀਨ ਛੁਡਵਾਈ
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਕ ਸਰਕਾਰੀ ਜ਼ਮੀਨਾਂ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਚੰਡੀਗੜ੍ਹ, 24 ਮਈ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਮੋਹਾਲੀ ਜ਼ਿਲ੍ਹੇ ਦੇ ਮਾਜਰੀ ਬਲਾਕ ਦੇ ਪਿੰਡ ਫਤਹਿਗੜ੍ਹ ਦੀ 176 ਏਕੜ ਪੰਚਾਇਤੀ ਜ਼ਮੀਨ ਨਾਜਾਇਜ਼ ਕਬਜ਼ੇ ਤੋਂ ਮੁਕਤ ਕਰਵਾਈ ਹੈ। ਇਸ ਜ਼ਮੀਨ ਦੀ ਬਾਜ਼ਾਰੀ ਕੀਮਤ 264 ਕਰੋੜ ਰੁਪਏ ਬਣਦੀ ਹੈ। ਇਸ ਜ਼ਮੀਨ ਉੱਤੇ 9 ਲੋਕਾਂ ਨੇ ਕਬਜ਼ਾ ਕੀਤਾ ਹੋਇਆ ਸੀ। ਉਨ੍ਹਾਂ ਕਿਹਾ....
ਸੁਖਬੀਰ ਬਾਦਲ ਝੂਠ ਬੋਲ ਰਹੇ ਹਨ, ਮਾਨ ਸਰਕਾਰ ਰਾਜਸਥਾਨ ਨੂੰ ਇਕ ਬੂੰਦ ਵੀ ਵਾਧੂ ਪਾਣੀ ਵੀ ਨਹੀਂ ਦੇਵੇਗੀ – ਆਪ
ਵਿਰੋਧੀ ਪਾਰਟੀਆਂ ਸਰਕਾਰ ਨੂੰ ਬਦਨਾਮ ਕਰਨ ਲਈ ਜਾਣਬੁੱਝ ਕੇ ਝੂਠ ਫੈਲਾ ਰਹੀਆਂ ਹਨ, ਪਰ ਹੁਣ ਪੰਜਾਬ ਦੇ ਲੋਕ ਗੁੰਮਰਾਹ ਹੋਣ ਵਾਲੇ ਨਹੀਂ – ਮਲਵਿੰਦਰ ਸਿੰਘ ਕੰਗ ਕਿਹਾ, ਪਿਛਲੇ 60-70 ਸਾਲਾਂ ਤੋਂ ਰਾਜਸਥਾਨ ਨੂੰ ਜੋ ਪਾਣੀ ਜਾ ਰਿਹਾ ਹੈ, ਉਸ ਤੋਂ ਵੱਧ ਪਾਣੀ ਦੇਣ ਦੀ ਕੋਈ ਗੱਲ ਨਹੀਂ ਪੰਜਾਬ ਵਿੱਚ ਪਹਿਲਾਂ ਤੋਂ ਹੀ ਪਾਣੀ ਦੀ ਕਮੀ, ਇਸ ਲਈ ਦੂਜੇ ਰਾਜਾਂ ਨੂੰ ਵਾਧੂ ਪਾਣੀ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਚੰਡੀਗੜ੍ਹ, 24 ਮਈ : ਆਮ ਆਦਮੀ ਪਾਰਟੀ ਪੰਜਾਬ ਨੇ ਰਾਜਸਥਾਨ ਨੂੰ ਪਾਣੀ ਦੇਣ ਦੇ ਮੁੱਦੇ ਦਾ....
ਵਿਜੀਲੈਂਸ ਬਿਊਰੋ ਵੱਲੋਂ ਹੌਲਦਾਰ 2,100 ਰੁਪਏ ਦੀ ਆਨਲਾਈਨ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ
ਚੰਡੀਗੜ੍ਹ, 24 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਥਾਣਾ ਭਾਰਗੋ ਕੈਂਪ, ਜਲੰਧਰ ਸ਼ਹਿਰ ਵਿਖੇ ਤਾਇਨਾਤ ਹੌਲਦਾਰ ਰਘੂਨਾਥ ਸਿੰਘ (2824/ਜਲੰਧਰ) ਨੂੰ 2,100 ਰੁਪਏ ਦੀ ਰਿਸ਼ਵਤ ਦੋ ਕਿਸ਼ਤਾਂ ਵਿੱਚ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਹੌਲਦਾਰ (ਹੈੱਡ ਕਾਂਸਟੇਬਲ) ਨੂੰ ਮੋਹਿਤ ਸਿੰਘ ਵਾਸੀ ਪਿੰਡ ਰਾਏਵਾਲਾ, ਦੇਹਰਾਦੂਨ ਜ਼ਿਲਾ, ਉਤਰਾਖੰਡ ਦੀ ਸ਼ਿਕਾਇਤ....
ਪੰਜਾਬ ਸਰਕਾਰ ਜਲਦ ਲਿਆਵੇਗੀ ਗਰੀਨ ਹਾਈਡ੍ਰੋਜਨ ਨੀਤੀ
ਨਵਿਆਉਣਯੋਗ ਊਰਜਾ ਦੇ ਹਿੱਸੇ ਨੂੰ 2030 ਤੱਕ 30 ਫ਼ੀਸਦ ਤੱਕ ਵਧਾਉਣ ਦੇ ਯਤਨ ਜਾਰੀ: ਅਮਨ ਅਰੋੜਾ ਪੇਡਾ ਵੱਲੋਂ 5ਵਾਂ ਈ.ਐਲ.ਈ.ਟੀ.ਐਸ. ਕੌਮੀ ਊਰਜਾ ਸੰਮੇਲਨ ਚੰਡੀਗੜ੍ਹ, 24 ਮਈ : ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਨੂੰ ਦੇਸ਼ ਭਰ ਵਿੱਚ ਗ਼ੈਰ-ਰਵਾਇਤੀ ਊਰਜਾ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਦ ਹੀ ਗਰੀਨ ਹਾਈਡ੍ਰੋਜਨ ਨੀਤੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ....
ਆਮ ਆਦਮੀ ਪਾਰਟੀ ਭਾਜਪਾ ਦੀ ਬੀ ਟੀਮ ਹੈ : ਪ੍ਰਤਾਪ ਸਿੰਘ ਬਾਜਵਾ 
ਚੰਡੀਗੜ੍ਹ, 23 ਮਈ : ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਦਿਆਂ ਇੱਕ ਟਵੀਟ ਕੀਤਾ। ਉਨ੍ਹਾਂ ਨੇ ਲਿਖਿਆ ਕਿ ਆਮ ਆਦਮੀ ਪਾਰਟੀ, ਕਾਂਗਰਸ ਤੋਂ ਕਿਸੇ ਵੀ ਸਮਰਥਨ ਦੀ ਹੱਕਦਾਰ ਨਹੀਂ ਹੈ। ਆਪ ਸਰਕਾਰ ਨੇ ਸਾਡੇ ਖਿਲਾਫ਼ ਬੇਰਿਹਮ ਜਾਦੂ-ਟੂਣਾ ਕੀਤਾ ਹੈ। ਇਹਨਾਂ ਦੇ ਆਗੂਆਂ ਨੇ ਪੁਲਿਸ ਅਤੇ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਕੇ ਜ਼ਿੰਦਗੀ ਨਰਕ ਬਣਾ ਦਿੱਤੀ ਹੈ। ਉਹਨਾਂ ਨੇ ਕਿਹਾ ਕਿ ਮੈਂ ਕਾਂਗਰਸ ਹਾਈਕਮਾਂਡ ਨੂੰ ਅਪੀਲ ਕਰਦਾ ਹਾਂ ਕਿ 'ਆਪ' ਦੀ ਮਦਦ ਕਰਨ 'ਤੇ ਵਿਚਾਰ ਕਰਨ....
ਸਪੀਕਰ ਸੰਧਵਾਂ ਵੱਲੋਂ ਮੋਟੇ ਅਨਾਜ ਸਬੰਧੀ ਪ੍ਰਸਿੱਧ ਵਿਗਿਆਨੀ ਡਾ. ਖਾਦਰ ਵਲੀ ਨਾਲ ਸੰਵਾਦ ਪ੍ਰੋਗਰਾਮ
ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਮੋਟੇ ਅਨਾਜ ਆਧਾਰਤ ਖਾਣਾ ਖਾਧਾ ਚੰਡੀਗੜ੍ਹ, 23 ਮਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰਸਿੱਧ ਵਿਗਿਆਨੀ ਅਤੇ ਕੁਦਰਤੀ ਸਿਹਤ ਪ੍ਰਣਾਲੀ ਦੇ ਮਾਹਿਰ ਪਦਮਸ਼੍ਰੀ ਡਾ. ਖਾਦਰ ਵਲੀ ਨਾਲ "ਮਿਲੇਟ ਦੀ ਖ਼ੁਰਾਕ ਨਾਲ ਰੋਗ ਮੁਕਤ, ਸਿਹਤਮੰਦ ਜੀਵਨਸ਼ੈਲੀ" ਵਿਸ਼ੇ 'ਤੇ ਸੰਵਾਦ ਪ੍ਰੋਗਰਾਮ ਕਰਵਾਇਆ ਗਿਆ। ਆਪਣੀ ਸਰਕਾਰੀ ਰਿਹਾਇਸ਼ ਵਿਖੇ ਰੱਖੇ ਸੰਖੇਪ ਪ੍ਰੋਗਰਾਮ ਮੌਕੇ ਵਿਚਾਰ-ਵਟਾਂਦਰੇ ਦੌਰਾਨ ਸਪੀਕਰ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਵੱਲੋਂ ਸਾਲ....
ਸ੍ਰੀ ਕਤਲਗੜ੍ਹ ਸਾਹਿਬ ਨਤਮਸਤਕ ਹੋਏ ਸਾਬਕਾ ਮੁੱਖ ਮੰਤਰੀ ਚੰਨੀ
“ਭਗਵੰਤ ਮਾਨ ਵੱਲੋਂ ਲਾਏ ਗਏ ਝੂਠੇ ਇਲਜ਼ਾਮਾਂ ਪ੍ਰਤੀ ਸ਼੍ਰੀ ਕਤਲਗੜ੍ਹ ਸਾਹਿਬ ਨਤਮਸਤਕ ਹੋਕੇ ਗੁਰੂ ਦੀ ਕਚਹਿਰੀ ਵਿੱਚ ਆਪਣਾ ਪੱਖ ਪੇਸ਼ ਕੀਤਾ।” ਚੰਡੀਗੜ੍ਹ, 23 ਮਈ : ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗੁਰਦੁਆਰਾ ਸ਼੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਨ। ਉਹਨਾਂ ਨੇ ਇਸ ਦੀ ਜਾਣਕਾਰੀ ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ। ਇਸ ਦੇ ਨਾਲ ਹੀ ਪੋਸਟ ਸਾਂਝੀ ਕਰਦਿਆਂ ਚੰਨੀ ਨੇ ਲਿਖਿਆ “ਭਗਵੰਤ ਮਾਨ ਵੱਲੋਂ ਲਾਏ ਗਏ ਝੂਠੇ ਇਲਜ਼ਾਮਾਂ ਪ੍ਰਤੀ ਸ਼੍ਰੀ ਕਤਲਗੜ੍ਹ ਸਾਹਿਬ ਨਤਮਸਤਕ....
ਮਾਈ ਭਾਗੋ ਏ.ਐਫ.ਪੀ.ਆਈ. ਵਿਖੇ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਦਾ ਪਲੇਠਾ ਸੈਸ਼ਨ ਇਸ ਵਰ੍ਹੇ ਤੋਂ ਹੋਵੇਗਾ ਸ਼ੁਰੂ
ਦਾਖ਼ਲਾ ਪ੍ਰੀਖਿਆ ਲਈ 28 ਮਈ ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ ਦਾਖ਼ਲਾ ਪ੍ਰੀਖਿਆ 4 ਜੂਨ ਨੂੰ ਚੰਡੀਗੜ੍ਹ, 23 ਮਈ : ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਪ੍ਰੈਪਰੇਟਰੀ ਵਿੰਗ ਦੇ ਪਹਿਲੇ ਬੈਚ ਵਾਸਤੇ ਲਈ ਜਾਣ ਵਾਲੀ ਲਿਖਤੀ ਦਾਖ਼ਲਾ ਪ੍ਰੀਖਿਆ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਇਸ ਅਕਾਦਮਿਕ ਸੈਸ਼ਨ....
ਮਜੀਠੀਆ ਨੇ ਆਈਜੀ ਛੀਨਾ ਨੂੰ ਐਸਆਈਟੀ ਦਾ ਨਵਾਂ ਮੁਖੀ ਲਾਉਣ ਪਿੱਛੇ ਹੋਏ ਗੁਪਤ ਸੌਦੇ ਦੀ ਜਾਂਚ ਮੰਗੀ
ਛੀਨਾ ਨੂੰ ਇਸ ਕਰ ਕੇ ਐਸ ਆਈ ਟੀ ਮੁਖੀ ਲਗਾਇਆ ਗਿਆ ਕਿਉਂਕਿ ਸਾਬਕਾ ਮੁਖੀ ਐਸ ਰਾਹੁਲ ਨੇ ਕੇਸ ਵਿਚ ਝੂਠਾ ਚਲਾਨ ਪੇਸ਼ ਕਰਨ ਤੋਂ ਨਾਂਹ ਕਰ ਦਿੱਤੀ ਸੀ: ਮਜੀਠੀਆ ਚੰਡੀਗੜ੍ਹ, 22 ਮਈ : ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਆਈ ਜੀ ਐਮ ਐਸ ਛੀਨਾ ਨੂੰ ਐਸ ਆਈ ਟੀ ਦਾ ਨਵਾਂ ਮੁਖੀ ਲਾਉਣ ਪਿੱਛੇ ਸਰਕਾਰ ਨਾਲ ਕੀ ਸੌਦੇਬਾਜ਼ੀ ਹੋਈ ਹੈ, ਉਸਦੀ ਜਾਂਚ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਨਵੇਂ ਐਸ ਆਈ ਟੀ ਮੁਖੀ ਐਮ ਐਸ ਛੀਨਾ ਨੂੰ 2022 ਦੀਆਂ....