ਚੰਡੀਗੜ੍ਹ

ਪੰਜਾਬ ਸਿਹਤ ਵਿਭਾਗ ਵੱਲੋਂ ਸੰਭਾਵੀ ਗਰਮੀ ਦੀ ਲਹਿਰ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ
ਸਿਹਤ ਮੰਤਰੀ ਨੇ ਆਗਾਮੀ ਦਿਨਾਂ ਵਿੱਚ ਹੀਟ ਸਟ੍ਰੋਕ ਤੋਂ ਬਚਣ ਲਈ ਸੁਚੇਤ ਰਹਿਣ ਦੀ ਦਿੱਤੀ ਸਲਾਹ ਚੰਡੀਗੜ੍ਹ, 8 ਮਈ : ਮੌਸਮ ਵਿਭਾਗ ਵੱਲੋਂ ਆਗਾਮੀ ਦਿਨਾਂ ਵਿੱਚ ਤਾਪਮਾਨ ਵਿੱਚ ਹੋਣ ਵਾਲੇ ਵਾਧੇ ਸਬੰਧੀ ਲਗਾਏ ਅਨੁਮਾਨ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਅੱਜ ਲੋਕਾਂ ਨੂੰ ਗਰਮੀ ਦੀਆਂ ਲਹਿਰਾਂ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਇਹ ਐਡਵਾਈਜ਼ਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀਆਂ ਵਿਸ਼ੇਸ਼ ਹਦਾਇਤਾਂ ‘ਤੇ ਜਾਰੀ ਕੀਤੀ....
ਕੇਂਦਰੀ ਰੱਖਿਆ ਮੰਤਰੀ ਨੇ ਚੰਡੀਗੜ੍ਹ ਵਿੱਚ ਤਿਆਰ ਭਾਰਤੀ ਹਵਾਈ ਸੈਨਾ ਦੇ ਵਿਰਾਸਤੀ ਕੇਂਦਰ ਦਾ ਕੀਤਾ ਉਦਘਾਟਨ 
ਚੰਡੀਗੜ੍ਹ, 08 ਮਈ : ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਚੰਡੀਗੜ੍ਹ ਦੇ ਸੈਕਟਰ-18 ਵਿੱਚ ਤਿਆਰ ਭਾਰਤੀ ਹਵਾਈ ਸੈਨਾ ਦੇ ਵਿਰਾਸਤੀ ਕੇਂਦਰ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਇਸ ਕੇਂਦਰ ਨੂੰ ਆਮ ਲੋਕਾਂ ਨੂੰ ਸਮਰਪਿਤ ਕੀਤਾ ਹੈ। ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਰੱਖਿਆ ਮੰਤਰੀ ਦਾ ਸਵਾਗਤ ਕੀਤਾ। ਏਅਰਫੋਰਸ ਹੈਰੀਟੇਜ ਸੈਂਟਰ ਦੇ ਉਦਘਾਟਨ ਮੌਕੇ ਕਈ ਫੌਜੀ ਅਤੇ ਪੁਲਿਸ ਅਧਿਕਾਰੀ ਵੀ ਮੌਜੂਦ ਸਨ। ਰਾਜਨਾਥ ਸਿੰਘ ਨੇ ਪੰਜਾਬ ਦੇ ਰਾਜਪਾਲ ਤੇ ਹੋਰਨਾਂ ਨਾਲ ਮਿਲ ਕੇ....
ਪੰਜਾਬ ਪੁਲਿਸ ਨੇ ਕਟਾਰੂਚੱਕ ਮਾਮਲੇ ਵਿਚ ਬਣਾਈ ਤਿੰਨ ਮੈਂਬਰੀ ਐਸ.ਆਈ.ਟੀ
ਚੰਡੀਗੜ੍ਹ, 8 ਮਈ : ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਇਕ ਐਸ.ਸੀ. ਲੜਕੇ ਦਾ ਜਿਣਸੀ ਸੋਸ਼ਣ ਕਰਨ ਦੇ ਮਾਮਲੇ ਵਿਚ ਪੰਜਾਬ ਪੁਲਿਸ ਨੇ ਡੀਆਈਜੀ ਨਰਿੰਦਰ ਭਾਰਗਵ ਦੀ ਅਗਵਾਈ ਹੇਠ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਦਾ ਗਠਨ ਕੀਤਾ ਹੈ। ਨਰਿੰਦਰ ਭਾਰਗਵ ਤੋਂ ਇਲਾਵਾ ਇਸ ਟੀਮ ਵਿਚ ਦੋ ਐਸ ਐਸ ਪੀ ਸ਼ਾਮਲ ਕੀਤੇ ਗਏ ਹਨ ਜੋ ਸਾਰੇ ਮਾਮਲੇ ਦੀ ਜਾਂਚ ਕਰਨਗੇ ਤੇ ਇਹ ਐਸ ਆਈ ਟੀ ਆਪਣੀ ਰਿਪੋਰਟ ਸੌਂਪੇਗੀ।ਦੋ ਐਸ ਐਸ ਪੀਜ਼ ਵਿਚ ਗੁਰਦਾਸਪੁਰ ਦੇ ਐਸ ਐਸ ਪੀ ਡੀ ਐਚ ਕੁਮਾਰ ਓਮਪ੍ਰਕਾਸ਼....
ਵੈਸਟਰਨ ਡਿਸਟਰਬੈਂਸ ਦਾ ਅਸਰ, ਪੰਜਾਬ ‘ਚ ਮਈ ਮਹੀਨੇ ਤਾਪਮਾਨ ‘ਚ ਗਿਰਾਵਟ
ਚੰਡੀਗੜ੍ਹ, 07 ਮਈ : ਪੰਜਾਬ ‘ਚ ਅਜੇ ਮਈ ਮਹੀਨੇ ਦੀ ਗਰਮੀ ਦੇਖਣ ਨੂੰ ਨਹੀਂ ਮਿਲੀ ਹੈ। ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ਬਾਰ-ਬਾਰ ਬਦਲ ਰਿਹਾ ਹੈ, ਜਿਸ ਕਾਰਨ ਤਾਪਮਾਨ ‘ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਮਈ ਦੇ ਪਹਿਲੇ 6 ਦਿਨਾਂ ਵਿੱਚ ਪੰਜਾਬ ਵਿੱਚ ਆਮ ਨਾਲੋਂ 157 ਫੀਸਦੀ ਵੱਧ ਮੀਂਹ ਪਿਆ ਹੈ। ਪਰ ਹੁਣ ਆਉਣ ਵਾਲੇ ਦਿਨਾਂ ਵਿੱਚ ਗਰਮੀ ਪੈਣ ਦੇ ਆਸਾਰ ਹਨ। ਮੌਸਮ ਵਿਭਾਗ ਮੁਤਾਬਕ ਸ਼ਨੀਵਾਰ-ਐਤਵਾਰ ਦੀ ਰਾਤ ਨੂੰ ਵੀ ਪੂਰੇ ਪੰਜਾਬ ‘ਚ ਭਾਰੀ ਮੀਂਹ ਪਿਆ। ਪੰਜਾਬ ਦੇ....
ਸਕੂਲ ਪਾਠਕ੍ਰਮ 'ਚੋਂ ਸਾਜ਼ਿਸ਼ ਤਹਿਤ ਹਟਾਇਆ ਜਾ ਰਿਹੈ ਇਤਿਹਾਸ : ਸਪੀਕਰ ਸੰਧਵਾਂ 
ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਹਾੜੇ ਸਬੰਧੀ ਸਮਾਗਮਾਂ 'ਚ ਕੀਤੀ ਸ਼ਮੂਲੀਅਤ ਮਹਾਨ ਸਿੱਖ ਜਰਨੈਲ ਦੇ ਪਾਏ ਪੂਰਨਿਆਂ 'ਤੇ ਪਹਿਰਾ ਦੇਣ ਦੀ ਲੋੜ 'ਤੇ ਜ਼ੋਰ ਗੁਰਦੁਆਰਾ ਪ੍ਰਬੰਧ ਲਈ 2 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਚੰਡੀਗੜ੍ਹ, 7 ਮਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਖ਼ਦਸ਼ਾ ਜਤਾਇਆ ਕਿ ਵਿਦਿਆਰਥੀਆਂ ਨੂੰ ਆਪਣੇ ਸ਼ਾਨਾਮੱਤੇ ਇਤਿਹਾਸ ਤੋਂ ਵਿਰਵੇ ਕਰਨ ਲਈ ਸਕੂਲ ਪਾਠਕ੍ਰਮ 'ਚੋਂ ਸਾਜ਼ਿਸ਼ਨ ਇਤਿਹਾਸਕ ਘਟਨਾਵਾਂ, ਖ਼ਾਸਕਰ ਧਾਰਮਿਕ ਇਤਿਹਾਸ ਹਟਾਇਆ....
ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਸ਼ਰਾਬ ਬਣਾਉਣ, ਵੇਚਣ ਤੇ ਇਸਦੀ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਕਸਿਆ ਸ਼ਿਕੰਜਾ
1470 ਕਿਲੋ ਲਾਹਣ, 50 ਲੀਟਰ ਨਾਜਾਇਜ਼ ਸ਼ਰਾਬ, 403 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ, 70 ਗ੍ਰਾਮ ਹੈਰੋਇਨ ਬਰਾਮਦ 306 ਪੁਲਿਸ ਟੀਮਾਂ ਵੱਲੋਂ ਆਬਕਾਰੀ ਐਕਟ ਤਹਿਤ ਪੁਰਾਣੇ ਅਪਰਾਧਕ ਰਿਕਾਰਡ ਵਾਲੇ ਵਿਅਕਤੀਆਂ ਦੇ 813 ਟਿਕਾਣਿਆਂ ‘ਤੇ ਛਾਪੇਮਾਰੀ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਚੰਡੀਗੜ੍ਹ, 6 ਮਈ : ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਸ਼ਰਾਬ ਬਣਾਉਣ, ਵੇਚਣ ਤੇ ਇਸਦੀ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਸ਼ਿਕੰਜਾ ਕਸਦਿਆਂ ਵੱਡੇ....
ਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਗੈਂਗਸਟਰ ਮੁਖਤਾਰ ਅੰਸਾਰੀ ਦਾ ਨਜ਼ਦੀਕੀ ਸਾਥੀ ਗ੍ਰਿਫ਼ਤਾਰ 
ਚੰਡੀਗੜ੍ਹ, 6 ਮਈ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਛੇੜੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਅੱਜ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਗੈਂਗਸਟਰ ਮੁਖਤਾਰ ਅੰਸਾਰੀ ਦੇ ਕਰੀਬੀ ਹਰਵਿੰਦਰ ਸਿੰਘ ਉਰਫ ਜੁਗਨੂੰ ਵਾਲੀਆ ਨੂੰ ਮੋਹਾਲੀ ਤੋਂ ਗ੍ਰਿਫਤਾਰ ਕੀਤਾ। ਨੇ ਦਿੱਤੀ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਜੁਗਨੂੰ ਵਾਲੀਆ, ਜਿਸਦਾ ਪੁਰਾਣਾ....
ਜ਼ਮੀਨ ਦੀ ਵਿਕਰੀ ਦੌਰਾਨ ਰਾਜ ਦੇ ਖਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਵਿੱਚ ਪਤੀ-ਪਤਨੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਚੰਡੀਗੜ੍ਹ 5 ਮਈ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਜਾਰੀ ਮੁਹਿੰਮ ਦੌਰਾਨ ਜਲੰਧਰ ਜ਼ਿਲ੍ਹੇ ਦੇ ਪਿੰਡ ਤੁਰਾ ਨਿਵਾਸੀ ਬਰਿੰਦਰ ਕੁਮਾਰ ਅਤੇ ਉਸ ਦੀ ਘਰਵਾਲੀ ਦੀਪਕ ਬਾਲਾ ਨੂੰ ਹੋਰ ਪ੍ਰਾਈਵੇਟ ਮੁਲਜ਼ਮਾਂ ਨਾਲ ਮਿਲੀਭੁਗਤ ਕਰਨ ਲਈ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਨੇ ਰੂਪਨਗਰ ਜ਼ਿਲ੍ਹੇ ਦੇ ਪਿੰਡ ਕਰੂਰਾ ਵਿੱਚ ਰਾਜ ਸਰਕਾਰ ਨੂੰ ਪ੍ਰਚੱਲਿਤ ਕੁਲੈਕਟਰ ਦਰਾਂ ਤੋਂ ਬਹੁਤ ਜ਼ਿਆਦਾ ਕੀਮਤ ‘ਤੇ ਜ਼ਮੀਨ ਵੇਚ ਕੇ ਰਾਜ ਦੇ ਖਜ਼ਾਨੇ ਨੂੰ ਵੱਡਾ ਨੁਕਸਾਨ ਪਹੁੰਚਾਉਣ ਵਿੱਚ ਸਾਜਿਸ਼ ਰਚੀ ਸੀ। ਅੱਜ....
ਜ਼ਮੀਨ ਐਕੁਆਇਰ ਦੇ ਬਹੁਕਰੋੜੀ ਘੁਟਾਲੇ ਦਾ ਮਾਮਲਾ, ਵਿਜੀਲੈਂਸ ਖੰਘਾਲੇਗੀ ਰਿਕਾਰਡ
DC ਸਮੇਤ 2 IAS ਅਧਿਕਾਰੀਆਂ ਦੀਆਂ ਪਤਨੀਆਂ ਦਾ ਨਾਮ ਵੀ FIR ‘ਚ ਸ਼ਾਮਲ ਹੁਣ ਵਿਜੀਲੈਂਸ ਖੰਘਾਲੇਗੀ ਸਾਰਾ ਰਿਕਾਰਡ ਫੜ੍ਹੇ ਜਾਣਗੇ ਘੁਟਾਲੇ ਵਿੱਚ ਸ਼ਾਮਿਲ ਹੋਰ ਵੱਡੇ ਮਗਰਮੱਛ ਚੰਡੀਗੜ੍ਹ, 6 ਮਈ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗਮਾਡਾ ਵੱਲੋਂ ਜ਼ਮੀਨ ਐਕੁਆਇਰ ਕਰਨ ‘ਚ ਜਾਅਲਸਾਜ਼ੀ ਕਰਕੇ ਕਰੋੜਾਂ ਰੁਪਏ ਦਾ ਸਰਕਾਰ ਦੇ ਖ਼ਜ਼ਾਨੇ ਨੂੰ ਰਗੜਾ ਲਾਉਣ ਦੀ ਦਰਜ ਹੋਈ FIR ਵਿਚ ਜਿੱਥੇ 2 ਆਈਏਐਸ ਅਧਿਕਾਰੀਆਂ ਦੀਆਂ ਪਤਨੀਆਂ ਦੇ ਨਾਮ ਸ਼ਾਮਲ ਹਨ, ਉਥੇ ਆਪਣੀ ਪਤਨੀ ਤੇ ਬਾਕੀਆਂ ਨੂੰ ਜ਼ਮੀਨ ਅਕਵਾਇਰ ਤੋਂ ਲੈ ਕੇ....
ਦੋਹਰੇ ਸੰਵਿਧਾਨ ਮਾਮਲੇ ਵਿਚ ਸੰਮਨ ਰੱਦ ਹੋਣ ’ਤੇ ਅਕਾਲੀ ਦਲ ਖਿਲਾਫ ਪ੍ਰਚਾਰ ਮੁਹਿੰਮ ਬੰਦ ਹੋਵੇ : ਡਾ. ਚੀਮਾ
ਚੰਡੀਗੜ੍ਹ, 6 ਮਈ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਇਹ ਆਸ ਕਰਦਾ ਹੈ ਕਿ ਦੋਹਰੇ ਸੰਵਿਧਾਨ ਦੇ ਮਾਮਲੇ ’ਤੇ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਦੇ ਖਿਲਾਦ ਸਾਰੇ ਦੋਸ਼ ਖਾਰਜ ਹੋਣ ਤੋਂ ਬਾਅਦ ਹੁਣ ਪਾਰਟੀ ਖਿਲਾਫ ਕੂੜ ਪ੍ਰਚਾਰ ਮੁਹਿੰਮ ਬੰਦ ਕਰ ਦਿੱਤੀ ਜਾਵੇਗੀ। ਕੇਸ ਦਾ ਵਿਸਥਾਰਿਤ ਫੈਸਲਾ ਆਉਣ ਤੋਂ ਬਾਅਦ ਅੱਜ ਇਸ ’ਤੇ ਪ੍ਰਤੀਕਰਮ ਦਿੰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਸਪਸ਼ਟ ਹੈ ਕਿ ਪਾਰਟੀ ਵੱਲੋਂ ਕੋਈ ਦੋਹਰਾ ਸੰਵਿਧਾਨ ਨਹੀਂ ਰੱਖਿਆ ਗਿਆ। ਉਹਨਾਂ ਨੇ....
ਜਲੰਧਰ ਜ਼ਿਮਨੀ ਚੋਣ 2024 ਦੀਆਂ ਆਮ ਚੋਣਾਂ ਲਈ ਸੁਰ ਤੈਅ ਕਰੇਗੀ: ਕੈਪਟਨ ਅਮਰਿੰਦਰ
ਚੰਡੀਗੜ੍ਹ, 5 ਮਈ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੋਕਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥ ਮਜ਼ਬੂਤ ਕਰਨ ਲਈ ਪਾਰਟੀ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਵੋਟਾਂ ਪਾਉਣ ਦਾ ਸੱਦਾ ਦਿੱਤਾ। ਉਨ੍ਹਾਂ ਲੋਕਾਂ ਦੀ ਇਕ ਵੱਡੀ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ, “ਜਲੰਧਰ ਉਪ ਚੋਣ ਪੰਜਾਬ ਵਿੱਚ 2024 ਦੀਆਂ ਆਮ ਚੋਣਾਂ ਲਈ ਸੁਰ ਤੈਅ ਕਰੇਗੀ ਜੋਕਿ ਦੇਸ਼ ਦੇ ਭਵਿੱਖ ਲਈ ਬਹੁਤ ਮਹੱਤਵਪੂਰਨ ਹਨ।” ਸਾਬਕਾ ਮੁੱਖ....
ਮੁੱਖ-ਮੰਤਰੀ ਮਾਨ ਦੀ ਹਾਜ਼ਰੀ ਵਿੱਚ ਜਲੰਧਰ ਦੇ ਕਈ ਸਿਰਕੱਢ ਆਗੂਆਂ ਨੇ ਫੜ੍ਹਿਆ ‘ਆਪ ਦਾ ਪੱਲਾ
ਪੰਜਾਬ ਦੇ ਲੋਕ ‘ਆਪ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ : ਭਗਵੰਤ ਮਾਨ ਚੰਡੀਗੜ੍ਹ, 5 ਮਈ : ਜਲੰਧਰ ਜ਼ਿਮਨੀ ਚੋਣ ਤੋਂ ਐਨ ਪਹਿਲਾਂ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਇਲਾਕੇ ਦੇ ਕਈ ਪ੍ਰਭਾਵਸ਼ਾਲੀ ਆਗੂ ਅਤੇ ਹੋਰ ਸਮਾਜ ਸੇਵੀ ਸਖ਼ਸ਼ੀਅਤਾਂ ‘ਆਪ ਵਿੱਚ ਸ਼ਾਮਿਲ ਹੋ ਗਈਆਂ। ਮੁੱਖ-ਮੰਤਰੀ ਭਗਵੰਤ ਮਾਨ ਨੇ ਅੱਜ ਨਿੱਜੀ ਤੌਰ ਤੇ ਇਨ੍ਹਾਂ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ। ਇਸ ਮੌਕੇ ਸ.ਮਾਨ ਤੋਂ ਇਲਾਵਾ ‘ਆਪ ਦੇ ਕਈ ਹੋਰ ਆਗੂ ਵੀ ਉੱਥੇ ਮੌਜੂਦ ਸਨ। ਇਨ੍ਹਾਂ....
3500 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਡਾਕਟਰ ਦਾ ਨਿੱਜੀ ਸਹਾਇਕ ਗ੍ਰਿਫ਼ਤਾਰ
ਚੰਡੀਗੜ੍ਹ, 5 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਆਰੰਭੀ ਮੁਹਿੰਮ ਤਹਿਤ ਅੱਜ ਸਿਵਲ ਹਸਪਤਾਲ ਮਾਨਸਾ ਵਿਖੇ ਤਾਇਨਾਤ ਡਾਕਟਰ ਅਸ਼ੀਸ਼ ਕੁਮਾਰ ਦੇ ਨਿੱਜੀ ਸਹਾਇਕ ਰੱਖਾ ਸਿੰਘ ਲੱਖਾ ਨੂੰ 3500 ਰੁਪਏ ਦੀ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮਾਨਸਾ ਸ਼ਹਿਰ ਦੇ ਵਸਨੀਕ ਹਰਦੀਪ....
ਜ਼ਮੀਨ ਦੀ ਵਿਕਰੀ ਦੌਰਾਨ ਰਾਜ ਦੇ ਖਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਵਿੱਚ ਪਤੀ-ਪਤਨੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਚੰਡੀਗੜ੍ਹ, 5 ਮਈ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਜਾਰੀ ਮੁਹਿੰਮ ਦੌਰਾਨ ਜਲੰਧਰ ਜ਼ਿਲ੍ਹੇ ਦੇ ਪਿੰਡ ਤੁਰਾ ਨਿਵਾਸੀ ਬਰਿੰਦਰ ਕੁਮਾਰ ਅਤੇ ਉਸ ਦੀ ਘਰਵਾਲੀ ਦੀਪਕ ਬਾਲਾ ਨੂੰ ਹੋਰ ਪ੍ਰਾਈਵੇਟ ਮੁਲਜ਼ਮਾਂ ਨਾਲ ਮਿਲੀਭੁਗਤ ਕਰਨ ਲਈ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਨੇ ਰੂਪਨਗਰ ਜ਼ਿਲ੍ਹੇ ਦੇ ਪਿੰਡ ਕਰੂਰਾ ਵਿੱਚ ਰਾਜ ਸਰਕਾਰ ਨੂੰ ਪ੍ਰਚੱਲਿਤ ਕੁਲੈਕਟਰ ਦਰਾਂ ਤੋਂ ਬਹੁਤ ਜ਼ਿਆਦਾ ਕੀਮਤ ‘ਤੇ ਜ਼ਮੀਨ ਵੇਚ ਕੇ ਰਾਜ ਦੇ ਖਜ਼ਾਨੇ ਨੂੰ ਵੱਡਾ ਨੁਕਸਾਨ ਪਹੁੰਚਾਉਣ ਵਿੱਚ ਸਾਜਿਸ਼ ਰਚੀ ਸੀ। ਅੱਜ....
ਸ਼੍ਰੋਮਣੀ ਅਕਾਲੀ ਦਲ ਨੇ ਰਾਜੋਆਣਾ ਦੇ ਮਾਮਲੇ ਵਿਚ ਵਾਰ ਵਾਰ ਸਟੈਂਡ ਬਦਲਣ ਲਈ ਕੇਂਦਰ ਸਰਦਾਰ ਕੀਤੀ ਨਿਖੇਧੀ
ਚੰਡੀਗੜ੍ਹ, 4 ਮਈ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਸਰਕਾਰ ਵੱਲੋਂ ਸੁਪਰੀਮ ਕੋਰਟ ਵਿਚ ਬੰਦੀ ਸਿੰਘ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ’ਤੇ ਯੂ ਟਰਨ ਲੈਣ ਦੀ ਨਿਖੇਧੀ ਕੀਤੀ ਤੇ ਜ਼ੋਰ ਦੇ ਕੇ ਕਿਹਾ ਕਿ ਭਾਜਪਾ ਇਸ ਮਾਮਲੇ ’ਤੇ ਦੋਹਰੇ ਮਾਪਦੰਡ ਅਪਣਾ ਰਹੀ ਹੈ। ਅਕਾਲੀ ਦਲ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਇਸ ਮਾਮਲੇ ’ਤੇ ਭਾਜਪਾ ਤੇ ਆਮ ਆਦਮੀ ਪਾਰਟੀ (ਆਪ) ਦਾ ਗੁਪਤਾ ਸਮਝੌਤਾ ਹੋ ਚੁੱਕਾ ਹੈ ਜੋ ਬੰਦੀ ਸਿੰਘਾਂ ਦੀ ਰਿਹਾਈ ਵਿਚ ਅੜਿਕਾ ਬਣ ਰਿਹਾ ਹੈ। ਭਾਈ ਰਾਜੋਆਣਾ ਦਾਇਰ....