ਚੰਡੀਗੜ੍ਹ

ਲੋਕਾਂ ਦੇ ਟੈੱਕਸ ਦੇ ਪੈਸੇ ਦੀ ਦੁਰਵਰਤੋਂ ਕਰ ਗੈਂਗਸਟਰਾਂ ਦੀ ਰਾਜਨੀਤਿਕ ਪੁਸ਼ਤਪਨਾਹੀ ਕਰਨ ਵਾਲਿਆਂ ਦਾ ਸੱਚ ਆਇਆ ਸਾਹਮਣੇ
ਪੰਜਾਬ ਦੀਆਂ ਜੇਲ੍ਹਾਂ ਨੂੰ ਗੈਂਗਸਟਰਾਂ ਦੇ ‘ਸੇਫ-ਹਾਊਸ’ ਬਣਾਉਣ ਵਾਲਿਆਂ ਦਾ ਹੋਇਆ ਪਰਦਾਫਾਸ਼ : ਮਲਵਿੰਦਰ ਕੰਗ ਚੰਡੀਗੜ੍ਹ 20 ਅਪ੍ਰੈਲ : ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਅੱਜ ਪਾਰਟੀ ਦਫ਼ਤਰ ਤੋਂ ਜਾਰੀ ਕੀਤੇ ਆਪਣੇ ਇੱਕ ਬਿਆਨ ਵਿੱਚ ਬਦਨਾਮ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਕਾਂਗਰਸ ਸਰਕਾਰ ਵੇਲੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਰੱਖ, ਉਸਨੂੰ ਬਚਾਉਣ ਲਈ ਪੰਜਾਬ ਦੇ ਖਜ਼ਾਨੇ ਦੀ ਹੋਈ ਦੁਰਵਰਤੋਂ ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਰਵਾਇਤੀ ਪਾਰਟੀਆਂ ਨੂੰ ਸਵਾਲ ਕੀਤੇ।....
ਅਰੋੜਾ ਵੱਲੋਂ ਮਹਾਰਾਜਾ ਰਣਜੀਤ ਸਿੰਘ ਅਤੇ ਮਾਈ ਭਾਗੋ ਆਰਮਡ ਫੋਰਸਿਜ਼ ਇੰਸਟੀਚਿਊਟਜ਼ ਦੇ ਕੈਡਿਟਾਂ ਨਾਲ ਮੁਲਾਕਾਤ
ਚੰਡੀਗੜ੍ਹ, 19 ਅਪ੍ਰੈਲ : ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਇੱਥੇ ਪੰਜਾਬ ਭਵਨ ਵਿਖੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) (ਲੜਕੇ) ਅਤੇ ਮਾਈ ਭਾਗੋ ਏ.ਐਫ.ਪੀ.ਆਈ. (ਲੜਕੀਆਂ) ਦੇ ਕੈਡਿਟਾਂ ਨਾਲ ਮੁਲਾਕਾਤ ਕੀਤੀ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਥਾਪਤ ਇਨ੍ਹਾਂ ਦੋ ਵੱਕਾਰੀ ਸੰਸਥਾਵਾਂ ਦਾ ਉਦੇਸ਼ ਰੱਖਿਆ ਸੇਵਾਵਾਂ ਅਕੈਡਮੀਆਂ ਰਾਹੀਂ ਹਥਿਆਰਬੰਦ ਸੈਨਾਵਾਂ ਵਿੱਚ ਸਥਾਈ ਕਮਿਸ਼ਨ ਪ੍ਰਾਪਤ ਕਰਨ ਲਈ....
ਚਰਨਜੀਤ ਸਿੰਘ ਅਟਵਾਲ ਨੇ ਅਕਾਲੀ ਦਲ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ 
ਚੰਡੀਗੜ੍ਹ,19 ਅਪ੍ਰੈਲ : ਅਕਾਲੀ ਦਲ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਅਟਵਾਲ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਅਟਵਾਲ ਨੇ ਅੱਜ ਬੁੱਧਵਾਰ ਨੂੰ ਅਕਾਲੀ ਦਲ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਨੇ ਆਪਣੇ ਪੁੱਤਰ ਇੰਦਰ ਇਕਬਾਲ ਦੇ ਸਮਰਥਨ ਵਿੱਚ ਅਕਾਲੀ ਦਲ ਛੱਡ ਦਿੱਤਾ ਹੈ। ਉਹ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹਿ ਚੁੱਕੇ ਹਨ। ਉਨ੍ਹਾਂ ਦਾ ਬੇਟਾ 10 ਦਿਨ ਪਹਿਲਾਂ ਭਾਜਪਾ 'ਚ ਸ਼ਾਮਲ ਹੋਇਆ ਸੀ। ਇਸ ਤੋਂ ਬਾਅਦ ਭਾਜਪਾ ਨੇ ਉਨ੍ਹਾਂ ਨੂੰ ਜਲੰਧਰ....
ਪੰਜਾਬ ਦੇ ਇਕ ਹੋਰ ਸਾਬਕਾ ਮੰਤਰੀ ਨੂੰ ਵਿਜੀਲੈਂਸ ਨੇ ਪੁੱਛਗਿੱਛ ਲਈ ਸੱਦਿਆ 
ਚੰਡੀਗੜ੍ਹ, 19 ਅਪ੍ਰੈਲ : ਪੰਜਾਬ ਵਿਜੀਲੈਂਸ ਨੇ ਪੰਜਾਬ ਦੇ ਸਾਬਕਾ ਮੰਤਰੀ ਅਤੇ ਮੌਜੂਦਾ ਭਾਜਪਾ ਆਗੂ ਬਲਬੀਰ ਸਿੰਘ ਸਿੱਧੂ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਆਗੂ ਬਲਬੀਰ ਸਿੱਧੂ ਤੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ 21 ਅਪ੍ਰੈਲ ਨੂੰ ਮੁਹਾਲੀ ਸਥਿਤ ਵਿਜੀਲੈਂਸ ਦਫ਼ਤਰ ਵਿੱਚ ਪੁੱਛਗਿੱਛ ਕੀਤੀ ਜਾਵੇਗੀ। ਜ਼ਿਕਰਯੋਗ ਹੈ ਵਿਜੀਲੈਂਸ ਵੱਲੋਂ ਲਗਾਤਾਰ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਤੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ। ਪੰਜਾਬ ਵਿਜੀਲੈਂਸ ਨੂੰ ਸ਼ੱਕ ਹੈ ਕਿ....
ਅੰਮ੍ਰਿਤ ਕੌਰ ਗਿੱਲ ਪੰਜਾਬ ਮੰਡੀ ਬੋਰਡ ਦੇ ਸਕੱਤਰ ਨਿਯੁਕਤ
ਐਸਏਐਸ ਨਗਰ, 19 ਅਪ੍ਰੈਲ : ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਜਿਨ੍ਹਾਂ ਨੂੰ ਪੰਜਾਬ ਸਰਕਾਰ ਦੁਆਰਾ ਬਤੌਰ ਸਕੱਤਰ ਪੰਜਾਬ ਮੰਡੀ ਬੋਰਡ ਤੈਨਾਤ ਕੀਤਾ ਗਿਆ ਉਹਨਾਂ ਨੂੰ ਸਕੱਤਰ, ਪੰਜਾਬ ਮੰਡੀ ਬੋਰਡ ਦਾ ਅਹੁੱਦਾ ਸੰਭਾਲਣ ਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਹਰਚੰਦ ਸਿੰਘ ਬਰਸਟ ਅਤੇ ਪੰਜਾਬ ਮੰਡੀ ਬੋਰਡ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋ ਉਹਨਾਂ ਦਾ ਨਿੱਘਾ ਸਵਾਗਤ ਵੀ ਕੀਤਾ ਗਿਆ। ਪੰਜਾਬ ਮੰਡੀ ਬੋਰਡ ਦੇ ਸਕੱਤਰ ਸ੍ਰੀ ਰਵੀ ਭਗਤ, ਵੱਲੋਂ ਮੰਡੀ ਬੋਰਡ ਦਾ ਕਾਰਜਭਾਰ ਬੜੀ ਹੀ ਈਮਾਨਦਾਰੀ /....
ਵਿਜੀਲੈਂਸ ਬਿਊਰੋ ਨੇ ਮਾਈਨਿੰਗ ਵਿਭਾਗ ਦੇ ਐਸ.ਡੀ.ਓ. ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ 
ਚੰਡੀਗੜ 19 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਈਨਿੰਗ ਵਿਭਾਗ ਦੇ ਐਸ.ਡੀ.ਓ. ਸਰਬਜੀਤ ਅਤੇ ਉਸ ਦੇ ਡਰਾਈਵਰ ਮਨੀ ਰਾਮ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਰਜਿੰਦਰ ਸਿੰਘ ਵਾਸੀ ਪਿੰਡ ਪੁਰ ਹੀਰਾਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ....
ਕਾਂਗਰਸ ਵੱਲੋਂ ਲਾਏ ਦੋਸ਼ਾਂ ‘ਤੇ ਆਮ ਆਦਮੀ ਪਾਰਟੀ ਦੀ ਦੋ-ਟੁੱਕ, ਕਿਹਾ, “ਦੂਜਿਆਂ ‘ਤੇ ਉਂਗਲ ਚੁੱਕਣ ਤੋਂ ਪਹਿਲਾ ਆਪਣੀ ਪੀੜੀ ਥੱਲੇ ਸੋਟਾ ਫ਼ੇਰੇ ਕਾਂਗਰਸ !”
“ਆਮ ਆਦਮੀ ਪਾਰਟੀ ਪੰਜਾਬ ਦਾ ਭਲਾ ਚਾਹੁਣ ਵਾਲੇ ਇਮਾਨਦਾਰ ਲੋਕਾਂ ਦਾ ਸਦਾ ਸਵਾਗਤ ਕਰਦੀ ਹੈ ਅਤੇ ਅੱਗਿਓ ਵੀ ਕਰਦੀ ਰਹੇਗੀ”-ਮਲਵਿੰਦਰ ਸਿੰਘ ਕੰਗ “ਪੰਜਾਬ ਨੂੰ ਲਹੂ-ਲੁਹਾਣ ਕਰਨ ਵਾਲੀ ਕਾਂਗਰਸ ਕਰ ਰਹੀ ਹੈ ਲਾਸ਼ਾਂ ਦੀ ਸਿਆਸਤ” - ਕੰਗ "ਆਪੋ ਵਿੱਚ ਖੱਖੜੀਆਂ-ਕਰੇਲੇ ਹੋਏ ਕਾਂਗਰਸੀ ਆਪਣਾ ਘਰ ਨਹੀਂ ਸੰਭਾਲ ਸਕੇ ਤਾਂ ਪੰਜਾਬ ਕਿੱਥੋਂ ਸੰਭਾਲ ਲੈਂਦੇ” - ਕੰਗ ਚੰਡੀਗੜ੍ਹ, 18 ਅਪ੍ਰੈਲ : ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਅੱਜ ਕਾਂਗਰਸ ਵੱਲੋਂ ਜਲੰਧਰ ਜ਼ਿਮਨੀ ਚੋਣ ਵਿੱਚ ‘ਆਪ....
ਬਹੁ-ਕਰੋੜੀ ਡਰੱਗ ਰੈਕੇਟ ਮਾਮਲੇ ‘ਚ ਮੁੱਖ ਮੰਤਰੀ ਮਾਨ ਦੀ ਵੱਡੀ ਕਾਰਵਾਈ
ਪੀਪੀਐਸ ਅਧਿਕਾਰੀ ਰਾਜਜੀਤ ਸਿੰਘ ਨੂੰ ਬਰਖਾਸਤ ਕਰਨ ਦੇ ਹੁਕਮ ਪੰਜਾਬ ਵਿਜੀਲੈਂਸ ਨੂੰ ਜਾਂਚ ਦੇ ਆਦੇਸ਼ ਚੰਡੀਗੜ੍ਹ, 17 ਅਪ੍ਰੈਲ : ਹਜ਼ਾਰਾਂ ਕਰੋੜ ਦੇ ਡਰੱਗ ਮਾਮਲੇ ‘ਚ ਸੀਲਬੰਦ ਰਿਪੋਰਟ ਖੋਲ੍ਹਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਪੀਪੀਐਸ ਰਾਜਜੀਤ ਸਿੰਘ ਨੂੰ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਸ ਨੂੰ ਤੁਰੰਤ ਪ੍ਰਭਾਵ ਨਾਲ ਨੌਕਰੀ ਤੋਂ ਬਰਖਾਸਤ ਵੀ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ....
ਸਿਹਤ ਵਿਭਾਗ ਦੇ ਚੱਲ ਰਹੇ ਵੱਖ-ਵੱਖ ਕੰਮਾਂ ਦਾ ਲਿਆ ਜਾਇਜ਼ਾ
ਬਲਬੀਰ ਸਿੰਘ ਨੇ ਸਿਹਤ ਅਧਿਕਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ ਭਿ੍ਰਸ਼ਟਾਚਾਰ ਨੂੰ ਕਿਸੇ ਵੀ ਪੱਧਰ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਡਾ ਬਲਬੀਰ ਸਿੰਘ ਚੰਡੀਗੜ, 17 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਇੱਕ ਸਿਹਤਮੰਦ ਸੂਬਾ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਦੀ ਲਗਾਤਾਰਤਾ ਨੂੰ ਬਰਕਰਾਰ ਰੱਖਣ ਦੇ ਮੱਦੇਨਜ਼ਰ ਉਪਰਾਲੇ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ....
ਪੰਜਾਬ ਭਾਜਪਾ ਇੰਚਾਰਜ ਰੁਪਾਣੀ ਨੇ ਸੁਖਦੇਵ ਸਿੰਘ ਢੀਂਡਸਾ ਨਾਲ ਕੀਤੀ ਮੁਲਾਕਾਤ 
ਚੰਡੀਗੜ੍ਹ, 16 ਅਪ੍ਰੈਲ : ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਭਾਜਪਾ ਇੰਚਾਰਜ ਵਿਜੇ ਰੁਪਾਣੀ ਦੀ ਅਗਵਾਈ ਵਿਚ ਭਾਜਪਾ ਦੇ ਸੀਨੀਅਰ ਆਗੂਆਂ ਨੇ ਐਂਤਵਾਰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨਾਲ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਮੁਲਾਕਾਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਮੀਟਿੰਗ ਦੌਰਾਨ....
ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 1140 ਕਰੋੜ ਰੁਪਏ ਦਾ ਸਿੱਧਾ ਭੁਗਤਾਨ ਜਾਰੀ ਕੀਤਾ: ਲਾਲ ਚੰਦ ਕਟਾਰੂਚੱਕ
ਹੁਣ ਤੱਕ 13 ਲੱਖ ਮੀਟਰਕ ਟਨ ਕਣਕ ਦੀ ਕੀਤੀ ਖਰੀਦ ਚੰਡੀਗੜ੍ਹ, 15 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੌਜੂਦਾ ਹਾੜੀ ਮੰਡੀਕਰਨ ਸੀਜ਼ਨ (ਆਰ.ਐੱਮ.ਐੱਸ.) ਦੌਰਾਨ ਸੂਬੇ ਭਰ ਦੀਆਂ ਮੰਡੀਆਂ 'ਚ ਨਿਰਵਿਘਨ ਖਰੀਦ ਨੂੰ ਯਕੀਨੀ ਬਣਾ ਰਹੀ ਹੈ ਅਤੇ ਕਿਸਾਨਾਂ ਦੇ ਬੈਂਕ ਖਾਤਿਆਂ 'ਚ ਤੁਰੰਤ ਸਿੱਧਾ ਭੁਗਤਾਨ ਕਰਨ ਦੇ ਮਾਮਲੇ 'ਚ ਰਿਕਾਰਡ ਕਾਇਮ ਕੀਤਾ ਹੈ ਕਿਉਂਕਿ ਭੁਗਤਾਨ ਪਹਿਲਾਂ ਨਾਲੋਂ ਤੇਜ਼ੀ ਨਾਲ ਜਾਰੀ ਕੀਤੇ ਗਏ ਹਨ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ....
ਪੱਤਰਕਾਰ ਭੁੱਲਰ ਦੀ ਨਵੀਂ ਕਿਤਾਬ ” ਖ਼ਾਕੀ, ਖਾੜਕੂ ਤੇ ਕਲਮ -ਕਾਲੇ ਦੌਰ ਦੀ ਦਾਸਤਾਨ ” 18 ਅਪ੍ਰੈਲ ਨੂੰ ਹੋਵੇਗੀ ਲੋਕ ਅਰਪਣ
ਚੰਡੀਗੜ੍ਹ, 15 ਅਪ੍ਰੈਲ : ਪੱਤਰਕਾਰ ਜਗਤਾਰ ਸਿੰਘ ਭੁੱਲਰ ਦੀ ਚੌਥੀ ਕਿਤਾਬ ” ਖ਼ਾਕੀ, ਖਾੜਕੂ ਤੇ ਕਲਮ -ਕਾਲੇ ਦੌਰ ਦੀ ਦਾਸਤਾਨ ” 18 ਅਪ੍ਰੈਲ ਨੂੰ ਹੋਵੇਗੀ ਲੋਕ ਅਰਪਣ ਹੋਵੇਗੀ । ਇਹ ਕਿਤਾਬ ਉਨ੍ਹਾਂ ਪੱਤਰਕਾਰਾਂ ਦੀਆਂ ਹੱਡਬੀਤੀਆਂ ਦੇ ਅਧਾਰਿਤ ਹੈ ਜਿਹਨਾਂ ਨੇ ਸਾਲ 1978 ਤੋਂ ਲੈਕੇ ਕਰੀਬ 1995 ਤੱਕ ਪੰਜਾਬ ਦੇ ਵੱਖ ਜਿਲ੍ਹਿਆ ਖਾਸ ਕਰਕੇ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਮੋਗਾ ਅਤੇ ਚੰਡੀਗੜ੍ਹ ਰਹਿਕੇ ਪੰਜਾਬ ਦੇ ਉਸ ਦੌਰ ਨੂੰ ਕਵਰ ਕੀਤਾ ਹੈ , ਜਿਸ ਦੌਰ ਦੀ ਕਦੇ ਪੰਜਾਬ ਨੇ ਤਵੱਕੋਂ ਨੇ ਰੱਖੀ ਸੀ....
ਭਾਰਤੀ ਸਰਹੱਦ ‘ਤੇ ਫਿਰ ਦੇਖਿਆ ਗਿਆ ਪਾਕਿਸਤਾਨੀ ਡਰੋਨ, ਬੀ.ਐੱਸ.ਐੱਫ. ਜਵਾਨਾਂ ਨੇ ਗੋਲੀਬਾਰੀ ਕਰਕੇ ਖਦੇੜਿਆ
ਸਰਚ ਦੌਰਾਨ 3.2 ਕਿਲੋ ਹੈਰੋਇਨ ਬਰਾਮਦ, ਅੰਤਰਰਾਸ਼ਟਰੀ ਕੀਮਤ ਕਰੋੜਾਂ ‘ਚ ਚੰਡੀਗੜ੍ਹ, 15 ਅਪ੍ਰੈਲ : ਪਾਕਿਸਤਾਨ ‘ਚ ਬੈਠੇ ਤਸਕਰਾਂ ਨੇ ਇਕ ਵਾਰ ਫਿਰ ਭਾਰਤੀ ਸਰਹੱਦ ‘ਤੇ ਡਰੋਨ ਭੇਜਿਆ। ਪੰਜਾਬ ਦੇ ਅੰਮ੍ਰਿਤਸਰ ਦੇ ਬਾਹਰਵਾਰ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਡਰੋਨ ਨੂੰ ਵਾਪਸ ਭਜਾਉਣ ਵਿੱਚ ਸਫਲਤਾ ਹਾਸਲ ਕੀਤੀ। ਚੌਕਸੀ ਲਈ ਸਰਹੱਦ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਕਰੀਬ 21 ਕਰੋੜ ਰੁਪਏ ਦੀ ਹੈਰੋਇਨ ਜ਼ਬਤ ਕੀਤੀ ਗਈ।
ਆਮ ਆਦਮੀ ਪਾਰਟੀ ਦੀ ਸਰਕਾਰ ਕੋਲ ਸਾਬਕਾ ਮੁੱਖ ਮੰਤਰੀ ਖਿਲਾਫ ਠੋਸ ਸਬੂਤ ਹੁੰਦਾ ਤਾਂ ਉਹ ਸਿੱਧੀ ਕਾਰਵਾਈ ਕਰਦੇ : ਰਾਜਾ ਵੜਿੰਗ
ਚੰਡੀਗੜ੍ਹ, 14 ਅਪ੍ਰੈਲ : ਆਮ ਆਦਮੀ ਪਾਰਟੀ ਦੇ ਕੂੜ ਪ੍ਰਚਾਰ ਅਤੇ ਕੋਝੀਆਂ ਨੀਤੀਆਂ ਦਾ ਪਰਦਾਫਾਸ਼ ਕਰਨ ਲਈ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੀਨੀਅਰ ਲੀਡਰਸ਼ਿਪ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦੋਸ਼ੀ ਠਹਿਰਾਉਣ ਲਈ ਵਿਜੀਲੈਂਸ ਦੀ ਕਾਰਵਾਈ ਅਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਨ ਦੀ....
ਡਾ. ਬਲਜੀਤ ਕੌਰ ਵੱਲੋਂ ਧਾਨਕ ਧਰਮਸ਼ਾਲਾ ਲਈ ਦਿੱਤੇ 5 ਲੱਖ
ਅੰਬੇਡਕਰ ਡਿਜੀਟਲ ਲਾਇਬਰੇਰੀ ਲਈ ਦਿੱਤੇ 20 ਕੰਪਿਊਟਰ ਬੱਚਿਆਂ ਨੂੰ ਪ੍ਰਤੀਯੋਗਿਤਾ ਪ੍ਰੀਖਿਆ ਲਈ ਵੰਡੀਆ ਕਿਤਾਬਾਂ ਦੋ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੰਡੀਆਂ ਕਾਪੀਆਂ ਪੈਨਸਿਲਾ ਚੰਡੀਗੜ੍ਹ, 14 ਅਪ੍ਰੈਲ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਧਾਨਕ ਧਰਮਸ਼ਾਲਾ ਲਈ 5 ਲੱਖ ਰੁਪਏ ਦਾ ਚੈਕ ਦਿੱਤਾ। ਕੈਬਨਿਟ ਮੰਤਰੀ ਨੇ ਇਸ ਮੌਕੇ ਕਿਹਾ ਕਿ ਪੰਜਾਬ ਦੇ ਪਿੰਡਾਂ ਦੀ ਨੁਹਾਰ ਨੂੰ ਬਦਲਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਨ੍ਹਾਂ ਕਾਰਜਾਂ ਨੂੰ....