ਚੰਡੀਗੜ੍ਹ

ਵਿਜੀਲੈਂਸ ਬਿਊਰੋ ਵੱਲੋਂ 5,000 ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
ਚੰਡੀਗੜ੍ਹ ,14 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਥਾਣਾ, ਹਰਿਆਣਾ, ਜਿਲਾ ਹੁਸ਼ਿਆਰਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ-ਲੋਕਲ ਰੈਂਕ (ਏ.ਐਸ.ਆਈ.) ਰਾਜਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਲਈ ਗ੍ਰਿਫਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਬੱਸੀ ਨੌਂ, ਹਰਿਆਣਾ ਦੇ ਰਹਿਣ ਵਾਲੇ ਸੰਜੇ ਉਰਫ ਆਸ਼ੂ ਦੀ ਸ਼ਿਕਾਇਤ 'ਤੇ....
ਚੰਨੀ ਨੂੰ ਚੀਮਾ ਨੇ ਦਿੱਤਾ ਜਵਾਬ, ਕਿਹਾ - ਤੁਹਾਡੇ ਮਗਰਮੱਛ ਦੇ ਹੰਝੂਆਂ ਨਾਲ ਤੁਹਾਡਾ ਭ੍ਰਿਸ਼ਟਾਚਾਰ ਨਹੀਂ ਧੋਤਾ ਜਾ ਸਕਦਾ
ਗਰੀਬ ਦਾ ਬੇਟਾ' ਕੈਨੇਡਾ ਵਿਚ 10 ਮਹੀਨੇ ਕਿਵੇਂ ਰਹਿ ਸਕਦਾ ਹੈ? ਹਰਪਾਲ ਚੀਮਾ ਕਾਂਗਰਸ ਨੇ 70 ਸਾਲਾਂ ਤੋਂ ਐੱਸਸੀ, ਐੱਸਟੀ ਅਤੇ ਬੀਸੀ ਵਰਗ ਦੇ ਲੋਕਾਂ ਨੂੰ ਆਪਣੇ ਵੋਟ ਬੈਂਕ ਵਜੋਂ ਵਰਤਿਆ: 'ਆਪ' ਨੇਤਾ ਚੰਨੀ ਨੇ ਵੋਟਾਂ ਲਈ ਚੋਣ ਜ਼ਾਬਤੇ ਤੋਂ 2-4 ਦਿਨ ਪਹਿਲਾਂ ਸਾਰੀਆਂ ਸਕੀਮਾਂ ਸ਼ੁਰੂ ਕੀਤੀਆਂ, ਗਰੀਬ ਲੋਕਾਂ ਪ੍ਰਤੀ ਉਨ੍ਹਾਂ ਦੀ ਅਸੰਵੇਦਨਸ਼ੀਲਤਾ ਦਾ ਸਬੂਤ: ਹਰਪਾਲ ਸਿੰਘ ਚੀਮਾ ਅਕਾਲੀ-ਭਾਜਪਾ-ਕਾਂਗਰਸ ਨੇ ਭ੍ਰਿਸ਼ਟ ਸਿਸਟਮ ਖੜ੍ਹਾ ਕੀਤਾ, ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ....
ਆਬਕਾਰੀ ਵਿਭਾਗ ਵੱਲੋਂ ਬੀਅਰ ਦੀਆਂ ਘੱਟੋ-ਘੱਟ ਅਤੇ ਵੱਧ ਤੋਂ ਵੱਧ ਕੀਮਤਾਂ ਤੈਅ : ਵਿੱਤ ਮੰਤਰੀ ਚੀਮਾ
ਕਿਹਾ, ਬੀਅਰ ਦੀਆਂ ਕੀਮਤਾਂ ਨੂੰ ਵਾਜਬ ਸੀਮਾ ‘ਚ ਰੱਖਣ ਲਈ ਚੁੱਕਿਆ ਗਿਆ ਕਦਮ ਆਬਕਾਰੀ ਵਿਭਾਗ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਕੀਤੀ 2021 ਦੇ ਐਸ.ਐਲ.ਪੀ (ਸਿਵਲ) ਨੰਬਰ 3764 ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਇਨ-ਬਿਨ ਪਾਲਣਾ ਕਰਨ ਲਈ ਨਿਰਦੇਸ਼ ਜਾਰੀ ਚੰਡੀਗੜ੍ਹ, 13 ਅਪ੍ਰੈਲ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਆਬਕਾਰੀ ਵਿਭਾਗ ਨੇ ਬੀਅਰ ਦੀਆਂ ਕੀਮਤਾਂ ਨੂੰ ਵਾਜਬ ਸੀਮਾਵਾਂ ਦੇ ਅੰਦਰ ਰੱਖਣ ਲਈ ਬੀਅਰ ਦੇ ਘੱਟੋ....
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਜਲੰਧਰ ਜ਼ਿਮਨੀ ਚੋਣ ਨਾ ਲੜਨ ਦਾ ਫੈਸਲਾ
ਪਾਰਟੀ ਦੀ ਤਰਜੀਹ ਸ਼੍ਰੋਮਣੀ ਕਮੇਟੀ ਚੋਣਾਂ: ਸੁਖਦੇਵ ਸਿੰਘ ਢੀਂਡਸਾ, ਬੀਬੀ ਜਗੀਰ ਕੌਰ ਚੰਡੀਗੜ੍ਹ, 13 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਜਲੰਧਰ ਲੋਕਸਭਾ ਜਿਮਨੀ ਚੋਣ ਵਿੱਚ ਆਪਣਾ ਉਮੀਦਵਾਰ ਨਹੀਂ ਉਤਾਰੇਗਾ। ਇਹ ਐਲਾਨ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਚੰਡੀਗੜ੍ਹ ਤੋਂ ਜਾਰੀ ਇੱਕ ਬਿਆਨ ਰਾਹੀਂ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਮੁੱਖ ਤਰਜੀਹ ਸ਼੍ਰੋਮਣੀ....
ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ 
ਚੰਡੀਗੜ੍ਹ, 13 ਅਪ੍ਰੈਲ : ਪੰਜਾਬ ਵਿਜੀਲੈਂਸ ਦੇ ਸ਼ਿਕੰਜ਼ੇ ਵਿੱਚ ਫਸੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪਿਛਲੇ ਪੰਜ ਮਹੀਨਿਆਂ ਤੋਂ ਜੇਲ੍ਹ ਵਿੱਚ ਬੰਦ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਵਿਜੀਲੈਂਸ ਨੇ ਸਾਬਕਾ ਮੰਤਰੀ ਨੂੰ 50 ਲੱਖ ਦੀ ਰਿਸ਼ਵਤ ਦੇਣ ਦੇ ਦੋਸ਼ ਵਿੱਚ ਰੰਗੇ ਹੱਥੀਂ ਕਾਬੂ ਕੀਤਾ ਸੀ। ਇਸ ਤੋਂ ਬਾਅਦ ਵਿਜੀਲੈਂਸ ਨੇ ਅਰੋੜਾ ‘ਤੇ ਆਪਣੀ ਹਿਰਾਸਤ ਦੌਰਾਨ ਉਦਯੋਗਿਕ ਪਲਾਟ....
ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਅਰਬਨ ਟੌਟਸ, ਮੋਹਾਲੀ ਵਿਖੇ ਟੌਏ ਕਿਓਸਕ ਦਾ ਉਦਘਾਟਨ ਕੀਤਾ
ਚੰਡੀਗੜ੍ਹ, 13 ਅਪ੍ਰੈਲ : ਹਰਦੀਪ ਸਿੰਘ ਪੁਰੀ, ਮਾਨਯੋਗ ਕੇਂਦਰੀ ਪੈਟਰੋਲੀਅਮ ਤੇ ਕੁਦਰਤੀ ਗੈਸ ਅਤੇ ਹਾਊਸਿੰਗ ਅਤੇ ਸ਼ਹਿਰੀ ਮਾਮਲੇ ਮੰਤਰੀ ਨੇ ਏਅਰੋਸਿਟੀ, ਮੋਹਾਲੀ ਵਿਖੇ ਇੰਡੀਅਨ ਆਇਲ ਕੰਪਨੀ ਦੀ ਮਲਕੀਅਤ ਵਾਲੇ ਰਿਟੇਲ ਆਊਟਲੈੱਟ ਦਾ ਦੌਰਾ ਕੀਤਾ ਅਤੇ ਰਿਟੇਲ ਆਊਟਲੈੱਟ ਵਿਖੇ ਇੱਕ ਟੌਏ ਕਿਓਸਕ ਦਾ ਉਦਘਾਟਨ ਕੀਤਾ। ਇਸ ਮੌਕੇ ਵੀ ਸਤੀਸ਼ ਕੁਮਾਰ, ਡਾਇਰੈਕਟਰ (ਮਾਰਕੀਟਿੰਗ), ਇੰਡੀਅਨ ਆਇਲ; ਸ਼੍ਰੀ ਜਿਤੇਂਦਰ ਕੁਮਾਰ, ਕਾਰਜਕਾਰੀ ਨਿਰਦੇਸ਼ਕ ਅਤੇ ਸਟੇਟ ਹੈੱਡ, ਇੰਡੀਅਨ ਆਇਲ, ਪੰਜਾਬ ਰਾਜ ਦਫਤਰ ਅਤੇ ਹੋਰ....
ਵਿਜੀਲੈਂਸ ਵੱਲੋਂ ਕਾਨੂੰਗੋ ਰੰਗੇ ਹੱਥੀਂ ਰਿਸ਼ਵਤ ਲੈਂਦਾ ਕੀਤਾ ਕਾਬੂ 
ਚੰਡੀਗੜ੍ਹ, 13 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਜ਼ਿਲ੍ਹਾ ਸੰਗਰੂਰ ਦੀ ਮੂਨਕ ਤਹਿਸੀਲ ਵਿਖੇ ਤਾਇਨਾਤ ਕਾਨੂੰਗੋ ਗੁਰਵਿੰਦਰ ਸਿੰਘ ਨੂੰ 10,000 ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਗੋ ਨੂੰ ਤਰਸੇਮ ਸਿੰਘ ਵਾਸੀ ਮੂਨਕ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ....
ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਦਾਗੀ ਦਾਣਿਆਂ ਬਹਾਨੇ ਕੇਂਦਰ ਸਰਕਾਰ ਦੁਆਰਾ ਕਣਕ ਦੇ ਰੇਟ ‘ਚ ਕਟੌਤੀ ਦੀ ਸਖ਼ਤ ਨਿਖੇਧੀ
ਚੰਡੀਗੜ੍ਹ, 12 ਅਪ੍ਰੈਲ : ਭਾਰੀ ਮੀਂਹਾਂ/ਗੜੇਮਾਰੀ ਨਾਲ ਕਣਕ ਦੇ ਝਾੜ ਵਿੱਚ ਹੋਈ ਕਮੀ ਦਾ ਪੂਰਾ ਮੁਆਵਜ਼ਾ ਦੇਣ ਦੀ ਬਜਾਏ ਕੇਂਦਰ ਸਰਕਾਰ ਵੱਲੋਂ ਦਾਗੀ ਦਾਣਿਆਂ ਦੇ ਬਹਾਨੇ ਬਾਕੀ ਬਚੀ ਕਣਕ ਦੇ ਰੇਟ ਵਿੱਚ ਵੀ 5.31 ਤੋਂ ਲੈ ਕੇ 31.86 ਰੁਪਏ ਪ੍ਰਤੀ ਕੁਇੰਟਲ ਦੀ ਕਟੌਤੀ ਕਰਨ ਦੇ ਫ਼ੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਇਹ ਫੈਸਲਾ ਤੁਰੰਤ ਵਾਪਸ ਕਰਾਉਣ ਲਈ 12,13,14 ਅਪ੍ਰੈਲ ਨੂੰ ਡੀ ਸੀ ਦਫ਼ਤਰਾਂ ਅੱਗੇ ਵਿਸ਼ਾਲ ਧਰਨੇ ਲਾਉਣ ਦਾ ਐਲਾਨ ਕੀਤਾ ਗਿਆ ਹੈ।....
ਡਾ. ਬਲਜੀਤ ਕੌਰ ਨੇ 35 ਕਲਰਕਾਂ ਨੂੰ ਸੌਂਪੇ ਨਿਯੁਕਤੀ-ਪੱਤਰ
ਸਮਰਪਣ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਆ ਚੰਡੀਗੜ੍ਹ, 12 ਅਪ੍ਰੈਲ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ 35 ਕਲਰਕਾਂ ਨੂੰ ਨਿਯੁਕਤੀ-ਪੱਤਰ ਸੌਂਪੇ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਸਥਿਤ ਆਪਣੇ ਦਫਤਰ ਵਿਖੇ ਕਰਵਾਏ ਗਏ ਸਮਾਗਮ....
ਕਣਕ ’ਤੇ ਕੇਂਦਰ ਵੱਲੋਂ ਲਾਏ ਵੈਲਯੂ ਕੱਟ ਦੀ ਸਮੀਖਿਆ ਕਰਵਾ ਕੇ ਇਸਨੂੰ ਵਾਪਸ ਕਰਾਵੇ ਆਪ ਸਰਕਾਰ: ਅਕਾਲੀ ਦਲ
ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦਿੱਤਾ ਜਾਵੇ: ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਚੰਡੀਗੜ੍ਹ, 12 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਨੂੰ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਕਣਕ ਦੀ ਫਸਲ ’ਤੇ ਲਗਾਏ ਗਏ ਵੈਲਯੂ ਕੱਟ ਦੀ ਸਮੀਖਿਆ ਕਰਵਾ ਕੇ ਇਸਨੂੰ ਵਾਪਸ ਕਰਵਾਵੇ ਅਤੇ ਨਾਲ ਹੀ ਕਿਸਾਨਾਂ ਨੂੰ ਮਾੜੇ ਮੌਸਮ ਕਾਰਨ ਹੋਏ ਨੁਕਸਾਨ ਲਈ 100 ਰੁਪੲ ਪ੍ਰਤੀ ਕੁਇੰਟਲ ਮੁਆਵਜ਼ਾ ਦਿੱਤਾ ਜਾਵੇ। ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ਅਕਾਲੀ ਆਗੂ....
ਆਮ ਆਦਮੀ ਪਾਰਟੀ ਵੱਲੋਂ ਕਲੀਨਿਕ ਚਲਾਉਣ ਲਈ ਕੇਂਦਰ ਅੱਗੇ ਗੋਡੇ ਟੇਕਣਾ ਆਪ ਦੇ ਮੂਰਖਪੁਣੇ ਦੀ ਗਵਾਹੀ ਭਰਦਾ ਹੈ: ਰਾਜਾ ਵੜਿੰਗ
ਪੰਜਾਬ ਦੇ ਲੋਕਾਂ ਦਾ ਪੈਸਾ ਆਮ ਆਦਮੀ ਕਲੀਨਿਕਾਂ 'ਤੇ ਖ਼ਰਚ ਕਰਕੇ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਬਹੁਤ ਵੱਡਾ ਧੋਖਾ ਦਿੱਤਾ ਹੈ: ਵੜਿੰਗ ਕੇਂਦਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਮੁੜ ਤਿਆਰ ਕਰਨ ਦਾ ਸਾਰਾ ਖਰਚਾ ਖ਼ੁਦ ਚੁੱਕਣਾ ਚਾਹੀਦਾ ਹੈ: ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਚੰਡੀਗੜ੍ਹ 12 ਅਪ੍ਰੈਲ : ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੇ ਕੇਂਦਰ ਦੇ ਦਬਾਅ ਅੱਗੇ ਆਤਮ ਸਮਰਪਣ ਕਰਨਾ ਸਵੀਕਾਰ ਕਰ ਲਿਆ ਹੈ ਅਤੇ....
ਜਲੰਧਰ ਜ਼ਿਮਨੀ ਚੋਣ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਪ੍ਰੋਗਰਾਮ ਜਾਰੀ : ਸਿਬਨ ਸੀ
10 ਮਈ ਨੂੰ ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਚੰਡੀਗੜ੍ਹ, 12 ਅਪ੍ਰੈਲ : ਭਾਰਤੀ ਚੋਣ ਕਮਿਸ਼ਨ ਨੇ ਲੋਕ ਸਭਾ ਹਲਕਾ ਜਲੰਧਰ ਵਿੱਚ ਜ਼ਿਮਨੀ ਚੋਣ ਕਰਵਾਉਣ ਲਈ ਵਿਸਤ੍ਰਿਤ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਮੁੱਖ ਚੋਣ ਅਧਿਕਾਰੀ, ਪੰਜਾਬ (ਸੀ.ਈ.ਓ.) ਸਿਿਬਨ ਸੀ ਨੇ ਦੱਸਿਆ ਕਿ ਇਸ ਬਾਰੇ ਨੋਟੀਫਿਕੇਸ਼ਨ 13 ਅਪ੍ਰੈਲ, 2023 (ਵੀਰਵਾਰ) ਨੂੰ ਜਾਰੀ ਕੀਤਾ ਜਾਵੇਗਾ, ਜਦਕਿ ਨਾਮਜ਼ਦਗੀਆਂ ਪੇਸ਼ ਕਰਨ ਦੀ ਆਖਰੀ ਮਿਤੀ 20 ਅਪ੍ਰੈਲ, 2023 ਹੈ। ਉਨ੍ਹਾਂ ਦੱਸਿਆ ਕਿ 21....
ਕੇਂਦਰ ਸਰਕਾਰ ਵੱਲੋਂ ਕਣਕ ਦੀ ਫ਼ਸਲ ‘ਤੇ 31 ਰੁਪਏ ਕੱਟ ਲਗਾਉਣ ਖ਼ਿਲਾਫ਼ ਕਿਸਾਨ ਕਰਨਗੇ ਪ੍ਰਦਰਸ਼ਨ
ਪੰਜਾਬ ਸਰਕਾਰ ਵੱਲੋਂ ਵੀ ਕੇਂਦਰੀ ਫੈਸਲੇ ਦਾ ਵਿਰੋਧ,ਵੈਲੀਊ ਕੱਟ ਦੀ ਰਕਮ ਖੁਦ ਦੇਣ ਦੀ ਹਾਮੀ ਭਰੀ ਚੰਡੀਗੜ੍ਹ, 12 ਅਪ੍ਰੈਲ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ, ਭਾਕਿਯੂ (ਚੜੂਨੀ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂੰਨੀ ਨੇ ਕਿਹਾ ਕਿ ਕਣਕ ਦੀ ਫ਼ਸਲ ‘ਤੇ ਕੱਟ ਲਗਾਉਣਾ ਕੇਂਦਰ ਸਰਕਾਰ ਦਾ ਕਿਸਾਨਾਂ ਖ਼ਿਲਾਫ਼ ਤੁਗਲਕੀ ਫ਼ਰਮਾਨ ਹੈ। ਜੇਕਰ ਕਣਕ ਦਾ ਦਾਣਾ ਕਾਲਾ ਜਾਂ ਛੋਟਾ ਹੋਇਆ ਤਾਂ ਕਿਸਾਨ ਤੋਂ 31 ਰੁਪਏ ਪ੍ਰਤੀ ਕੁਇੰਟਲ ਦੀ ਕਟੌਤੀ ਕੀਤੀ ਜਾਵੇਗੀ। ਕਿਸਾਨ ਨੇਤਾਵਾਂ ਨੇ....
ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਵਿਜੀਲੈਂਸ ਬਿਊਰੋ ਨੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਕੀਤਾ ਤਲਬ 
ਚੰਡੀਗੜ੍ਹ, 11 ਅਪ੍ਰੈਲ : ਵਿਜੀਲੈਂਸ ਬਿਊਰੋ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੁੱਛਗਿੱਛ ਲਈ ਤਲਬ ਕੀਤਾ ਹੈ। ਉਹਨਾਂ ਨੂੰ 12 ਅਪ੍ਰੈਲ ਨੂੰ ਸਵੇਰੇ 10 ਵਜੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ ਚੰਨੀ ਖਿਲਾਫ ਲੁੱਕਆਊਟ ਸਰਕੂਲਰ ਵੀ ਜਾਰੀ ਕੀਤਾ ਜਾ ਚੁੱਕਿਆ ਹੈ। ਵਿਜੀਲੈਂਸ ਸੂਤਰਾਂ ਅਨੁਸਾਰ ਸਾਬਕਾ ਸੀਐਮ ਚੰਨੀ ਦੀ ਜਾਇਦਾਦ ਬਾਰੇ ਵਿਸਥਾਰਤ ਰਿਪੋਰਟ ਤਿਆਰ ਕਰ ਲਈ ਗਈ ਹੈ। ਜਦੋਂ ਉਹ ਬਿਊਰੋ ਦੇ ਸਾਹਮਣੇ ਪੇਸ਼ ਹੋਣਗੇ ਤਾਂ....
ਪੀ.ਐਸ.ਪੀ.ਸੀ.ਐਲ ਦਾ ਡਿਸਕੌਮਸ ਤਹਿਤ ਆਪਣੇ ਪ੍ਰਦਰਸ਼ਨ ਵਿਚ ਸੁਧਾਰ
ਚੰਡੀਗੜ੍ਹ, 11 ਅਪ੍ਰੈਲ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਡਿਸਕੌਮਸ (ਬਿਜਲੀ ਵੰਡ ਕੰਪਨੀਆਂ) ਦੇ ਤਹਿਤ ਆਪਣੀ ਪਰਫੌਰਮੈਂਸ ਰੈੰਕਿੰਗ ਵਿਚ ਸ਼ਾਨਦਾਰ ਸੁਧਾਰ ਕੀਤਾ ਗਿਆ ਹੈ। ਜਿਹੜੀ ਰੈੰਕਿੰਗ ਭਾਰਤ ਸਰਕਾਰ ਵੱਲੋਂ ਪੀ.ਐਫ.ਸੀ ਤੇ ਆਰ.ਈ.ਸੀ ਰਾਹੀਂ ਤਿਆਰ ਕੀਤੀ ਗਈ ਹੈ। ਇਸ ਲੜੀ ਹੇਠ, ਪੀ.ਐਫ਼.ਸੀ ਵੱਲੋਂ ਵਿੱਤੀ ਵਰ੍ਹੇ 2021-22 ਦੌਰਾਨ ਡਿਸਕੌਮਸ ਦੀ 11ਵੀਂ ਇੰਟੇਗਰੇਟਿਡ ਰੇਟਿੰਗ ਅਧੀਨ 51 ਡਿਸਕੌਮਸ ਵਿੱਚੋਂ ਇਸ ਸਾਲ ਬੀ-ਗ੍ਰੇਡ ਤਹਿਤ ਆਪਣੇ 16ਵੇਂ ਰੈਂਕ ਨੂੰ ਸੁਧਾਰ ਕਰਕੇ ਏ-ਗ੍ਰੇਡ ਅਧੀਨ....