ਚੰਡੀਗੜ੍ਹ

ਆਮ ਆਦਮੀ ਪਾਰਟੀ ਨੇ ਕੈਬਨਿਟ ਮੰਤਰੀ ਚੀਮਾ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੰਡੀਗੜ੍ਹ, 07 ਅਪ੍ਰੈਲ : ਪੰਜਾਬ ਵਿੱਚ ਜਲੰਧਰ ਜਿਮਨੀ ਚੋਣ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਅੱਜ ਆਮ ਆਦਮੀ ਪਾਰਟੀ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਜਲੰਧਰ ਜ਼ਿਮਨੀ ਚੋਣ ਦੇ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਹੈ। ਜਿਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ ਅਤੇ ਨਾਲ ਹੀ ਵਿੱਤ ਮੰਤਰੀ ਚੀਮਾ ਨੂੰ ਸ਼ੁਭਕਾਮਨਾਵਾਂ ਵੀ ਦਿੱਤੀਆਂ।
‘ਆਪ’ ਦਾ ਜਵਾਬ: ਬਿਕਰਮ ਮਜੀਠੀਆ ਕੋਲ ਪ੍ਰੈਸ ਦੀ ਆਜ਼ਾਦੀ 'ਤੇ ਭਾਸ਼ਣ ਦੇਣ ਦਾ ਕੋਈ ਨੈਤਿਕ ਆਧਾਰ ਨਹੀਂ
ਅਕਾਲੀ ਸਰਕਾਰ ਵਿੱਚ ਲੋਕ ਸੰਪਰਕ ਮੰਤਰੀ ਹੁੰਦਿਆਂ ਕਈ ਨਿਊਜ਼ ਚੈਨਲਾਂ ਨੂੰ ਮੁੱਖ ਕੇਬਲ 'ਤੇ ਪ੍ਰਸਾਰਿਤ ਨਹੀਂ ਹੋਣ ਦਿੱਤਾ: ਮਲਵਿੰਦਰ ਕੰਗ ਧਾਰਮਿਕ ਸਮਾਗਮ ਦੀ ਕਵਰੇਜ ਕਰਨ ਵਾਲੇ ਪੱਤਰਕਾਰਾਂ ਖਿਲਾਫ ਅਕਾਲੀ ਸਰਕਾਰ ਨੇ ਦਰਜ ਕੀਤਾ ਬਲਾਤਕਾਰ ਦਾ ਕੇਸ: ਕੰਗ ਚੰਡੀਗੜ੍ਹ, 7 ਅਪ੍ਰੈਲ : ਆਮ ਆਦਮੀ ਪਾਰਟੀ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਮਜੀਠੀਆ ਕੋਲ ਪ੍ਰੈਸ ਦੀ ਆਜ਼ਾਦੀ ਦੇ ਮੁੱਦੇ 'ਤੇ ਕਿਸੇ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਆਧਾਰ ਨਹੀਂ ਹੈ। ‘ਆਪ’ ਨੇ....
200 ਕਰੋੜ ਰੁਪਏ ਦੇ ਆਬਕਾਰੀ ਘੁਟਾਲੇ ਦੀ CBI ਜਾਂਚ ਹੋਵੇ,ਤੇ ਦਿੱਲੀ ਆਬਕਾਰੀ ਘੁਟਾਲੇ ਦੀ ਤਰਜ਼ ’ਤੇ ਮੁਲਜ਼ਮਾਂ ਦੀ ਗ੍ਰਿਫਤਾਰੀ ਹੋਵੇ : ਮਜੀਠੀਆ
ਅਕਾਲੀ ਦਲ ਨੇ 200 ਕਰੋੜ ਰੁਪਏ ਦੇ ਆਬਕਾਰੀ ਘੁਟਾਲੇ ਦਾ ਕੀਤਾ ਪਰਦਾਫਾਸ਼ ਘੁਟਾਲੇ ਦੀ ਸੀ ਬੀ ਆਈ ਜਾਂਚ ਹੋਵੇ ਅਤੇ ਦਿੱਲੀ ਆਬਕਾਰੀ ਘੁਟਾਲੇ ਦੀ ਤਰਜ਼ ’ਤੇ ਮੁਲਜ਼ਮਾਂ ਦੀ ਗ੍ਰਿਫਤਾਰੀ ਹੋਵੇ : ਮਜੀਠੀਆ ਚੰਡੀਗੜ੍ਹ, 07 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਬਕਾਰੀ ਵਿਭਾਗ ਵਿਚ 200 ਕਰੋੜ ਰੁਪਏ ਦੇ ਘੁਟਾਲੇ ਦਾ ਪਰਦਾਫਾਸ਼ ਕੀਤਾ ਅਤੇ ਮੰਗ ਕੀਤੀ ਕਿ ਦਿੱਲੀ ਪੈਟਰਨ ਅਨੁਸਾਰ ਘੁਟਾਲੇ ਦੀ ਸੀ ਬੀ ਆਈ ਜਾਂਚ ਹੋਵੇ ਅਤੇ ਘੁਟਾਲੇ ਵਿਚ ਸ਼ਾਮਲ ਸਾਰੇ ਦੋਸ਼ੀਆਂ ਦੀ ਸੀ ਬੀ ਆਈ ਜਾਂਚ ਹੋਵੇ। ਇਥੇ ਇਕ ਪ੍ਰੈਸ....
ਅਮਨ ਅਰੋੜਾ ਵੱਲੋਂ ਡੱਚ ਫਰਮ ਦੇ ਐਮ.ਡੀ. ਨਾਲ ਮੁਲਾਕਾਤ 
ਰਹਿੰਦ-ਖੂੰਹਦ ਅਤੇ ਨਵਿਆਉਣਯੋਗ ਊਰਜਾ ਵਿੱਚ ਬੁਨਿਆਦੀ ਢਾਂਚੇ ਦੀਆਂ ਲੋੜਾਂ ਦੇ ਸਥਾਈ ਹੱਲ ਸਬੰਧੀ ਕੀਤਾ ਵਿਚਾਰ-ਵਟਾਂਦਰਾ “ਨੇਕਸਸਨੋਵਸ” ਦੇ ਐਮ.ਡੀ. ਨੇ ਪੰਜਾਬ ਵਿੱਚ ਨਿਵੇਸ਼ ਕਰਨ 'ਚ ਵਿਖਾਈ ਡੂੰਘੀ ਦਿਲਚਸਪੀ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਚੰਡੀਗੜ੍ਹ, 6 ਅਪ੍ਰੈਲ : ਨੀਦਰਲੈਂਡ ਆਧਾਰਤ ਫਰਮ ਨੇਕਸਸਨੋਵਸ ਦੇ ਮੈਨੇਜਿੰਗ ਡਾਇਰੈਕਟਰ ਰੁਟਜਰ ਡੀ ਬਰੂਜਿਨ ਨੇ ਅੱਜ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨਾਲ ਮੁਲਾਕਾਤ....
ਪੰਜਾਬ ਵੱਲੋਂ ਲਾਗੂ ਕੀਤਾ ਜਾਣ ਵਾਲਾ ਪੈਨਸ਼ਨ ਮਾਡਲ ਹੋਰਨਾਂ ਸੂਬਿਆਂ ਲਈ ਮਿਸਾਲ ਕਾਇਮ ਕਰੇਗਾ: ਚੀਮਾ
ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਕੀਤੀਆਂ ਮੀਟਿੰਗਾਂ ਚੰਡੀਗੜ੍ਹ, 06 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਲਈ ਸਟੈਂਡਰਡ ਆਪਰੇਟਿੰਗ ਸਿਸਟਮ ਤਿਆਰ ਕਰਨ ਵਾਸਤੇ ਗਠਿਤ ਕੀਤੀ ਕੈਬਨਿਟ ਸਬ-ਕਮੇਟੀ ਅਤੇ ਅਧਿਕਾਰੀਆਂ ਦੀ ਸਬ-ਕਮੇਟੀ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਲਈ....
ਪੰਜਾਬ ਦੇ ਨਾਂ ਇਕ ਹੋਰ ਪ੍ਰਾਪਤੀ; ਭਾਰਤ ਸਰਕਾਰ ਵਲੋਂ ‘ਹਰ ਘਰ ਜਲ ਸਰਟੀਫਿਕੇਟ’ ਦੀ ਮਾਨਤਾ ਮਿਲੀ : ਜਿੰਪਾ
ਚੰਡੀਗੜ੍ਹ, 6 ਅਪ੍ਰੈਲ : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਨਾਂ ਇਕ ਹੋਰ ਪ੍ਰਾਪਤੀ ਜੁੜ ਗਈ ਹੈ। ਪੰਜਾਬ ਦੇ ਸਾਰੇ ਪਿੰਡਾਂ ਦੇ ਸਾਰੇ ਘਰਾਂ ਨੂੰ ਟੂਟੀ ਰਾਹੀਂ ਪਾਣੀ ਦੀ ਸਪਲਾਈ ਸਬੰਧੀ ਟੀਚਾ ਪ੍ਰਾਪਤ ਹੋਣ ਉਪਰੰਤ ਕੇਂਦਰੀ ਜਲ ਸ਼ਕਤੀ ਮੰਤਰਾਲੇ ਵਲੋਂ ਪੰਜਾਬ ਨੂੰ 100 ਫੀਸਦੀ ਸਰਟੀਫਾਈ (ਤਸਦੀਕ) ਕੀਤਾ ਗਿਆ ਹੈ। ਜਿੰਪਾ ਨੇ ਦੱਸਿਆ ਕਿ ਜਲ ਜੀਵਨ ਮਿਸ਼ਨ ਕੇਂਦਰ ਸਰਕਾਰ ਵੱਲੋਂ ਆਰੰਭ ਕੀਤਾ ਗਿਆ ਦੇਸ਼....
'ਚੰਡੀਗੜ੍ਹ ਰਾਸ਼ਟਰੀ ਨਾਟਯ ਮਹੋਤਸਵ-2023' ਦੀ ਸ਼ਾਨਦਾਰ ਢੰਗ ਨਾਲ ਸ਼ੁਰੂਆਤ 
ਚੰਡੀਗੜ੍ਹ, 6 ਅਪ੍ਰੈਲ : ਰੰਗਮੰਚ ਦੇ ਵੱਖ-ਵੱਖ ਰੰਗਾਂ ਨੂੰ ਪ੍ਰਦਰਸ਼ਿਤ ਕਰਨ ਦੇ ਉਦੇਸ਼ ਨਾਲ ਹਰਿਆਣਾ ਕਲਾ ਪ੍ਰੀਸ਼ਦ ਨੇ ਚੰਡੀਗੜ੍ਹ ਯੂਨੀਵਰਸਿਟੀ ਦੇ ਸਹਿਯੋਗ ਨਾਲ ਅੱਜ ਟੈਗੋਰ ਥੀਏਟਰ, ਚੰਡੀਗੜ੍ਹ ਵਿਖੇ ਦੋ-ਰੋਜ਼ਾ ਥੀਏਟਰ ਫੈਸਟੀਵਲ 'ਚੰਡੀਗੜ੍ਹ ਰਾਸ਼ਟਰੀ ਨਾਟਯ ਮਹੋਤਸਵ-2023' ਦੀ ਸ਼ਾਨਦਾਰ ਢੰਗ ਨਾਲ ਸ਼ੁਰੂਆਤ ਕੀਤੀ। ਇਸ ਫੈਸਟੀਵਲ ਦਾ ਉਦੇਸ਼ ਥੀਏਟਰ ਕਲਾਕਾਰਾਂ ਦੀ ਪ੍ਰਤਿਭਾ ਨੂੰ ਪ੍ਰਦਰਸ਼ਿਤ ਕਰਨਾ ਅਤੇ ਦਰਸ਼ਕਾਂ ਨੂੰ ਆਪਣੇ ਆਪ ਨੂੰ ਮਿਆਰੀ ਮਨੋਰੰਜਨ ਨਾਲ ਜੋੜਨ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਨਾ ਹੈ।....
ਆਈਜੀ ਰਾਕੇਸ਼ ਅਗਰਵਾਲ ਦੀ ਰਿਹਾਇਸ਼ ਤੇ ਸੀ ਤੈਨਾਤ ਕਾਂਸਟੇਬਲ ਨੇ ਖੁਦ ਨੂੰ ਮਾਰੀ ਗੋਲੀ
ਚੰਡੀਗੜ੍ਹ, 6 ਅਪ੍ਰੈਲ : ਇਸ ਸਮੇਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਚੰਡੀਗੜ੍ਹ ਵਿਖੇ ਆਈਜੀ ਰਾਕੇਸ਼ ਅਗਰਵਾਲ ਦੀ ਰਿਹਾਇਸ਼ ਤੇ ਤੈਨਾਤ ਇੱਕ ਪੁਲਿਸ ਕਾਂਸਟੇਬਲ ਨੇ ਖੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ ਹੈ। ਕਾਂਸਟੇਬਲ ਦਾ ਨਾਮ ਸੁਸ਼ੀਲ ਕੁਮਾਰ ਹੈ ਜੋ ਕਪੂਰਥਲਾ ਦਾ ਰਹਿਣ ਵਾਲਾ ਸੀ। ਇਹ ਵੀ ਜਾਣਕਾਰੀ ਮਿਲੀ ਹੈ ਕਿ ਮੌਕੇ ਤੇ ਕੋਈ ਵੀ ਸੁਸਾਈਡ ਨੋਟ ਨਹੀਂ ਮਿਲਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪ੍ਰਭੂ ਯਿਸ਼ੂ ਨੇ ਆਪਣਾ ਸਮੁੱਚਾ ਜੀਵਨ ਮਾਨਵੀ ਦੁੱਖਾਂ-ਤਕਲੀਫਾਂ ਨੂੰ ਘਟਾਉਣ ਲਈ ਸਮਰਪਿਤ ਕੀਤਾ : ਪੁਰੋਹਿਤ
ਚੰਡੀਗੜ੍ਹ, 6 ਅਪ੍ਰੈਲ : “ਗੁੱਡ ਫਰਾਈਡੇ”ਮੌਕੇ ਯਿਸ਼ੂ ਮਸੀਹ ਨੂੰ ਯਾਦ ਕਰਦਿਆਂ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਕਿਹਾ ਕਿ ਪ੍ਰਭੂ ਯਿਸ਼ੂ ਨੇ ਆਪਣਾ ਸਮੁੱਚਾ ਜੀਵਨ ਮਾਨਵੀ ਦੁੱਖਾਂ-ਤਕਲੀਫਾਂ ਨੂੰ ਘਟਾਉਣ ਲਈ ਸਮਰਪਿਤ ਕੀਤਾ ਸੀ। ਉਨ੍ਹਾਂ ਕਿਹਾ ਕਿ ਪ੍ਰਭੂ ਯਿਸ਼ੂ ਮਸੀਹ ਵੱਲੋਂ ਦਿੱਤੀਆਂ ਸਿੱਖਿਆਵਾਂ ਸਾਨੂੰ ਸੱਚਾਈ, ਖਿਮਾ, ਪਿਆਰ ਅਤੇ ਨਿਰਸਵਾਰਥ ਸੇਵਾ ਨਾਲ ਭਰਪੂਰ ਜੀਵਨ ਜਿਊਣ ਲਈ ਪ੍ਰੇਰਿਤ ਕਰਦੀਆਂ ਹਨ। ਸ੍ਰੀ ਪੁਰੋਹਿਤ ਨੇ ਸਮਾਜ ਵਿੱਚੋਂ ਹਿੰਸਾ ਅਤੇ ਨਫ਼ਰਤ....
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ‘ਆਪਣਾ ਆਦਰਸ਼, ਖੁਦ ਬਣਨ’ ਦੀ ਅਪੀਲ 
ਚੰਡੀਗੜ੍ਹ, 05 ਅਪ੍ਰੈਲ : ਪੰਜਾਬ ਦੇ ਨੌਜਵਾਨਾਂ ਨੂੰ ‘ਆਪਣਾ ਆਦਰਸ਼, ਖੁਦ ਬਣਨ’ ਦੀ ਅਪੀਲ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨੌਜਵਾਨਾਂ ਨੂੰ ਕਿਹਾ ਕਿ ਉਹ ਕਿਸੇ ਨੂੰ ਵੀ ਆਪਣੇ ਜਜ਼ਬਾਤ ਨਾਲ ਖੇਡਣ ਦੀ ਇਜਾਜ਼ਤ ਨਾ ਦੇਣ ਕਿਉਂਕਿ ਅਜਿਹੇ ਲੋਕ ਆਪਣਾ ਮਤਲਬ ਕੱਢ ਕੇ ਲਾਂਭੇ ਹੋ ਜਾਂਦੇ ਹਨ। ਅੱਜ ਇਕ ਵੀਡੀਓ ਸੰਦੇਸ਼ ਰਾਹੀਂ ਨੌਜਵਾਨਾਂ ਨੂੰ ਭਾਵੁਕ ਅਪੀਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੌਜਵਾਨਾਂ ਨੂੰ ਆਪਣੇ ਰਾਹ ਖੁਦ ਬਣਾਉਣ ਲਈ ਪੂਰਾ ਸਹਿਯੋਗ ਕਰੇਗੀ। ਮੁੱਖ ਮੰਤਰੀ ਨੇ....
ਕਿਸਾਨਾਂ ਦੇ ਨੁਕਸਾਨ ਦਾ ਜਾਇਜਾ ਲੈਣ ਲਈ ਕੋਈ ਅਧਿਕਾਰੀ ਉਨ੍ਹਾਂ ਤੱਕ ਨਹੀ ਪਹੁੰਚਿਆ ਹੈ : ਸੁਖਦੇਵ ਢੀਂਡਸਾ
ਚੰਡੀਗੜ੍ਹ, 5 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸੂਬੇ ਵਿਚ ਨੁਕਸਾਨੀਆਂ ਫਸਲਾਂ ਲਈ ਜਿੱਥੇ ਮਾਨ ਸਰਕਾਰ ਵਲੋਂ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ, ਉਥੇ ਜ਼ਮੀਨੀ ਰਿਪੋਰਟਾਂ ਮੁਤਾਬਕ ਕਿਸਾਨਾਂ ਦੇ ਨੁਕਸਾਨ ਦਾ ਜਾਇਜਾ ਲੈਣ ਲਈ ਅਜੇ ਤੱਕ ਕੋਈ ਅਧਿਕਾਰੀ ਉਨ੍ਹਾਂ ਤੱਕ ਨਹੀ ਪਹੁੰਚਿਆ ਹੈ। ਉਨ੍ਹਾਂ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਵਿਚ ਕਈਂ ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਬਾਅਦ....
ਵਿਜੀਲੈਂਸ ਬਿਊਰੋ ਨੇ 26 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਚਾਰਟਡ ਅਕਾਊਂਟੈਂਟ ਨੂੰ ਕੀਤਾ ਗ੍ਰਿਫਤਾਰ
ਚੰਡੀਗੜ, 5 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਚੰਡੀਗੜ ਵਿਖੇ ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਦੇ ਨਾਂ ‘ਤੇ 26 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਲੁਧਿਆਣਾ ਦੇ ਚਾਰਟਰਡ ਅਕਾਊਂਟੈਂਟ (ਸੀ.ਏ.) ਅੰਕੁਸ਼ ਸਰੀਨ ਨੂੰ ਗ੍ਰਿਫਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਾਈਵੇਟ ਤੌਰ ‘ਤੇ ਪ੍ਰੈਕਟਿਸ ਕਰ ਰਹੇ ਉਕਤ ਸੀ.ਏ. ਵਿਰੁੱਧ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ....
ਚੌਧਰੀ ਸੰਤੋਖ ਸਿੰਘ ਦੇ ਪਰਿਵਾਰ ਨੂੰ ਮਿਲ ਕੇ ਨਵਜੋਤ ਸਿੱਧੂ ਕਰਨਗੇ ਦੁੱਖ ਸਾਂਝਾ 
ਚੰਡੀਗੜ੍ਹ, 5 ਅਪ੍ਰੈਲ : ਮਰਹੂਮ ਕਾਂਗਰਸੀ ਲੀਡਰ ਚੌਧਰੀ ਸੰਤੋਖ ਸਿੰਘ ਦੇ ਪਰਿਵਾਰ ਨੂੰ ਸ਼ਨੀਵਾਰ 8 ਅਪ੍ਰੈਲ ਨੂੰ ਨਵਜੋਤ ਸਿੱਧੂ ਮਿਲ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ। ਉਸ ਤੋਂ ਬਾਅਦ ਉਹ ਫਿਰ ਮੀਡੀਆ ਹਾਊਸਾਂ ਦਾ ਦੌਰਾ ਕਰਨਗੇ ਅਤੇ ਸ਼ਾਮ 4 ਵਜੇ ਤੱਕ ਅੰਮ੍ਰਿਤਸਰ ਸਾਹਿਬ ਪਹੁੰਚਣਗੇ।
ਕੋਟਕਪੂਰਾ ਗੋਲੀ ਕਾਂਡ ਬਾਰੇ ਲੋਕ ਆਉਣ ਵਾਲੇ ਵੀਰਵਾਰ ਨੂੰ SIT ਨਾਲ ਜਾਣਕਾਰੀ ਸਾਂਝੀ ਕਰ ਸਕਦੇ ਹਨ
ਐਸ.ਆਈ.ਟੀ. ਦੇ ਮੁਖੀ ਏ.ਡੀ.ਜੀ.ਪੀ. ਐਲ.ਕੇ. ਯਾਦਵ 6 ਅਪ੍ਰੈਲ, 2023 ਨੂੰ ਸਵੇਰੇ 10.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਆਪਣੇ ਦਫ਼ਤਰ ਚੰਡੀਗੜ੍ਹ ਵਿਖੇ ਲੋਕਾਂ ਨੂੰ ਮਿਲਣਗੇ ਲੋਕ ਵਟਸਐਪ ਅਤੇ ਈ-ਮੇਲ ਰਾਹੀਂ ਵੀ ਜਾਣਕਾਰੀ ਸਾਂਝੀ ਕਰ ਸਕਦੇ ਹਨ: ਏ.ਡੀ.ਜੀ.ਪੀ. ਐਲ.ਕੇ. ਯਾਦਵ ਏ.ਡੀ.ਜੀ.ਪੀ. ਐਲ.ਕੇ. ਯਾਦਵ ਨੇ ਐਸ.ਆਈ.ਟੀ. ਦਾ ਸਹਿਯੋਗ ਕਰਨ ਲਈ ਲੋਕਾਂ ਦਾ ਧੰਨਵਾਦ ਕੀਤਾ ਚੰਡੀਗੜ੍ਹ, 3 ਅਪ੍ਰੈਲ : ਰਾਮ ਨੌਮੀ (30 ਮਾਰਚ, 2023, ਵੀਰਵਾਰ) ਮੌਕੇ ਗਜ਼ਟਿਡ ਛੁੱਟੀ ਹੋਣ ਦੇ ਮੱਦੇਨਜ਼ਰ ਕੋਟਕਪੂਰਾ ਗੋਲੀ....
ਭਗਵੰਤ ਮਾਨ 3 ਕਰੋੜ ਪੰਜਾਬੀਆਂ ਦੇ ਚੁਣੇ ਹੋਏ ਮੁੱਖ ਮੰਤਰੀ ਹਨ, ਪੰਜਾਬੀਆਂ ਦੀ ਬਿਹਤਰੀ ਲਈ ਤਨਦੇਹੀ ਨਾਲ ਕੰਮ ਕਰ ਰਹੇ ਹਨ : ਕੰਗ
ਚੰਡੀਗੜ੍ਹ, 2 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਨੇ ਨਵਜੋਤ ਸਿੰਘ ਸਿੱਧੂ ਨੂੰ ਸਟੰਟਮੈਨ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਨੇ ਸਵੇਰੇ ਅੱਠ ਵਜੇ ਉਨ੍ਹਾਂ ਦੀ ਰਿਹਾਈ ਦੇ ਹੁਕਮ ਦੇ ਦਿੱਤੇ ਸਨ। ਉਹ ਆਜ਼ਾਦੀ ਦੀ ਲੜਾਈ ਲੜਨ ਤੋਂ ਬਾਅਦ ਨਹੀਂ, ਸਗੋਂ ਬਜ਼ੁਰਗ ਵਿਅਕਤੀ ਨੂੰ ਮਾਰਨ ਦੇ ਦੋਸ਼ ਵਿਚ ਸਜ਼ਾ ਕੱਟ ਕੇ ਜੇਲ੍ਹ ਤੋਂ ਬਾਹਰ ਆ ਰਹੇ ਹਨ। ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਸਿੱਧੂ ਨੂੰ ਸਵਾਲ ਕੀਤਾ ਕਿ ਢੋਲ ਨਗਾੜੇ ਦੀ ਨੌਟੰਕੀ ਕਿਉਂ? ਸਿੱਧੂ ਹਮੇਸ਼ਾ ਤੋਂ ਹੀ ਬੜਬੋਲੇ ਵਿਅਕਤੀ ਰਹੇ ਹਨ....