ਚੰਡੀਗੜ੍ਹ

ਪਿੰਡ ਮੂਸਾ ਵਿਖੇ ਪਰਿਵਾਰ ਨਾਲ ਦੁੱਖ ਜ਼ਾਹਰ ਕਰਨ ਜਾਣਗੇ ਨਵਜੋਤ ਸਿੰਘ ਸਿੱਧੂ 
ਪਟਿਆਲਾ, 2 ਅਪ੍ਰੈਲ : ਨਵਜੋਤ ਸਿੰਘ ਸਿੱਧੂ ਸੋਮਵਾਰ ਨੂੰ ਮੂਸੇਵਾਲਾ ਦੀ ਹਵੇਲੀ ਪਿੰਡ ਮੂਸਾ ਵਿਖੇ ਪਰਿਵਾਰ ਨਾਲ ਦੁੱਖ ਜ਼ਾਹਰ ਕਰਨ ਜਾਣਗੇ। ਜੇਲ੍ਹ ਤੋਂ ਬਾਹਰ ਆਉਂਦੇ ਹੀ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਨੂੰ ਯਾਦ ਕੀਤਾ ਸੀ। ਸਿੱਧੂ ਨੇ ਕਿਹਾ ਸੀ ਕਿ ਉਹ ਮੂਸਾ ਪਿੰਡ ਦਾ ਦੌਰਾ ਕਰਨ ਤੋਂ ਬਾਅਦ ਹੀ ਪੰਜਾਬ ਦੀ ਕਾਨੂੰਨ ਵਿਵਸਥਾ ਬਾਰੇ ਗੱਲ ਕਰਨਗੇ। ਉਹ ਸਿੱਧੂ ਮੂਸੇਵਾਲਾ ਦੇ ਘਰ ਪਿੰਡ ਮੂਸਾ ਨੂੰ ਦੁਪਹਿਰ 1 ਵਜੇ ਜਾਣਗੇ। ਨਵਜੋਤ ਸਿੰਘ ਦਾ ਸਿੱਧੂ ਮੂਸੇਵਾਲਾ ਨਾਲ ਖਾਸ ਲਗਾਅ ਸੀ। ਨਵਜੋਤ ਸਿੱਧੂ ਅਤੇ....
ਗੁਜਰਾਤ ਹਾਈ ਕੋਰਟ ਦਾ ਫੈਸਲਾ ਦਿੱਲੀ ਦੇ ਭ੍ਰਿਸ਼ਟ ਅਤੇ ਝੂਠ ਬੋਲਣ ਵਾਲੇ ਮੁੱਖ ਮੰਤਰੀ ਦੇ ਮੂੰਹ 'ਤੇ ਕਰਾਰਾ ਤਮਾਚਾ: ਸ਼ੇਖਾਵਤ
ਚੰਡੀਗੜ੍ਹ, 1 ਅਪ੍ਰੈਲ : ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਪੰਜਾਬ ਬਹੁਤ ਹੀ ਸੰਵੇਦਨਸ਼ੀਲ ਅਤੇ ਸਰਹੱਦੀ ਸੂਬਾ ਹੈ, ਜਿੱਥੇ ਸਰਹੱਦ ਪਾਰ ਪਾਕਿਸਤਾਨ ‘ਚ ਬੈਠੀਆਂ ਦੇਸ਼ ਵਿਰੋਧੀ ਤਾਕਤਾਂ, ਅੱਤਵਾਦੀ ਜਥੇਬੰਦੀਆਂ ਅਤੇ ਨਸ਼ਾ ਤਸਕਰ ਹਮੇਸ਼ਾ ਹੀ ਪੰਜਾਬ ਨੂੰ ਬਰਬਾਦ ਕਰਨ ਦੀਆਂ ਯੋਜਨਾਵਾਂ ਬਣਾਉਂਦੇ ਹੋਏ ਆਪਣੀਆਂ ਗਤੀਵਿਧੀਆਂ ਨੂੰ ਅੰਜਾਮ ਦਿੰਦੇ ਰਹਿੰਦੇ ਹਨI ਉਨ੍ਹਾਂ ਪੰਜਾਬ ਦੇ ਮੌਜੂਦਾ ਹਾਲਾਤਾਂ 'ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ....
ਬੈਂਸ ਵੱਲੋਂ ਨਿੱਜੀ ਸਕੂਲਾਂ ਵਲੋਂ ਕਿਤਾਬ ਅਤੇ ਫੰਡਾਂ ਦੇ ਨਾਮ ਤੇ ਕੀਤੀ ਜਾ ਰਹੀ ਲੁੱਟ ਨੂੰ ਰੋਕਣ ਲਈ ਸਿੱਖਿਆ ਮੰਤਰੀ ਟਾਸਕ ਫੋਰਸ ਦਾ ਗਠਨ
emofficepunjab@gmail.com ਰਾਹੀਂ ਵਿਦਿਆਰਥੀ ਅਤੇ ਮਾਪੇ ਕਰ ਸਕਦੇ ਹਨ ਨਿੱਜੀ ਸਕੂਲਾਂ ਵਲੋਂ ਕੀਤੀ ਜਾ ਰਹੀ ਲੁੱਟ ਦੀ ਸ਼ਿਕਾਇਤ ਸਕੂਲ ਸਿੱਖਿਆ ਮੰਤਰੀ ਵਲੋਂ ਸਕੂਲਾਂ ਵਿਚ ਸਿਰਫ਼ ਐਨ.ਸੀ.ਈ.ਆਰ.ਟੀ. ਦੀਆਂ ਹੀ ਕਿਤਾਬਾਂ ਲਗਾਉਣ ਦੇ ਹੁਕਮ ਚੰਡੀਗੜ੍ਹ, 1 ਅਪ੍ਰੈਲ : ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਰਾਜ ਦੇ ਨਿੱਜੀ ਸਕੂਲਾਂ ਵਲੋਂ ਕਿਤਾਬ ਅਤੇ ਫੰਡਾਂ ਦੇ ਨਾਮ ਤੇ ਕੀਤੀ ਜਾ ਰਹੀ ਲੁੱਟ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਲੁੱਟ ਨੂੰ ਰੋਕਣ ਲਈ ਸਿੱਖਿਆ ਮੰਤਰੀ ਟਾਸਕ....
ਏ.ਡੀ.ਜੀ.ਪੀ ਅਰਪਿਤ ਸ਼ੁਕਲਾ ਵੱਲੋਂ ਆਈ.ਪੀ.ਐਲ ਮੈਚਾਂ ਲਈ ਸੁਰੱਖਿਆ ਪ੍ਰਬੰਧਾ ਦਾ ਜਾਇਜਾ
ਐਸ.ਏ.ਐਸ.ਨਗਰ 31 ਮਾਰਚ : ਏ.ਡੀ.ਜੀ.ਪੀ ਅਰਪਿਤ ਸ਼ੁਕਲਾ (ਅਮਨ ਤੇ ਕਾਨੂੰਨ )ਵੱਲੋਂ ਜਿਲ੍ਹੇ ਵਿੱਚ ਖੇਡੇ ਜਾ ਰਹੇ ਆਈ.ਪੀ.ਐਲ ਮੈਚਾਂ ਦੇ ਸੁਰੱਖਿਆ ਪ੍ਰਬੰਧਾ ਦਾ ਜਾਇਜਾ ਲਿਆ। ਸ੍ਰੀ ਸ਼ੁਕਲਾ ਨੇ ਇੱਕ ਪ੍ਰੈਸ ਵਾਰਤਾ ਦੌਰਾਨ ਦੱਸਿਆ ਕਿ ਆਈ.ਪੀ.ਐਲ ਮੈਚ ਪਹਿਲੀ ਅਪ੍ਰੈਲ ਤੋਂ ਬਿੰਦਰਾ ਸਟੇਡੀਅਮ, ਪੀ.ਸੀ.ਏ, ਵਿਖੇ ਹੋ ਰਹੇ ਹਨ । ਉਨ੍ਹਾਂ ਦੱਸਿਆ ਕਿ ਸੁਰੱਖਿਆ ਦੇ ਪੁਖਤਾ ਇੰਤਜਾਮ ਕਰ ਲਏ ਗਏ ਹਨ । ਉਨ੍ਹਾਂ ਦੱਸਿਆ ਕਿ ਇਨ੍ਹਾਂ ਮੈਂਚਾਂ ਦੀ ਸੁਰੱਖਿਆ ਲਈ ਪੁਲਿਸ ਮੁਲਾਜਮਾਂ ਦੀ ਤਾਇਨਾਤੀ ਕੀਤੀ ਗਈ ਹੈ। ਉਨ੍ਹਾਂ....
ਜਸਟਿਸ ਸੰਤ ਪ੍ਰਕਾਸ਼ ਨੇ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ
ਚੰਡੀਗੜ੍ਹ, 31 ਮਾਰਚ : ਜਸਟਿਸ ਸੰਤ ਪ੍ਰਕਾਸ਼ ਨੇ ਅੱਜ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਦਫਤਰ ਸੈਕਟਰ 34, ਚੰਡੀਗੜ੍ਹ ਵਿਖੇ ਪੰਜਾਬ ਅਤੇ ਯੂ. ਟੀ. ਚੰਡੀਗੜ੍ਹ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਜਸਟਿਸ ਸੰਤ ਪ੍ਰਕਾਸ਼ ਨੇ ਇਸ ਮੌਕੇ ਕਿਹਾ ਕਿ ਉਨ੍ਹਾਂ ਦੀ ਤਰਜੀਹ ਮਨੁੱਖੀ ਅਧਿਕਾਰ ਐਕਟ ਦੇ ਉਦੇਸ਼ਾਂ ਦੀ ਪਾਲਣ ਕਰਨਾ ਹੋਵੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਇਸ ਐਕਟ ਦੇ ਨਿਯਮਾਂ ਤਹਿਤ ਲੋਕਾਂ ਨੂੰ ਇਨਸਾਫ਼ ਦੇਣਾ ਯਕੀਨੀ ਬਣਾਉਣ ਦੀ ਪੂਰੀ ਕੋਸ਼ਿਸ਼....
ਨਵਜੋਤ ਸਿੱਧੂ ਭਲਕੇ ਜੇਲ੍ਹ ਤੋਂ ਹੋਣਗੇ ਰਿਹਾਅ
ਚੰਡੀਗੜ੍ਹ, 31 ਮਾਰਚ : ਰੋਡ ਰੇਜ ਕੇਸ ਵਿੱਚ ਪਟਿਆਲਾ ਦੀ ਜੇਲ੍ਹ ਵਿੱਚ ਸਜਾ ਕੱਟ ਰਹੇ ਕਾਂਗਰਸੀ ਆਗੂ ਨਵਜੋਤ ਸਿੱਧੂ ਕੱਲ੍ਹ ਨੂੰ ਜੇਲ੍ਹ ਤੋਂ ਰਿਹਾਅ ਹੋਣਗੇ। ਜ਼ਿਕਰਯੋਗ ਹੈ ਕਿ ਅਦਾਲਤ ਵੱਲੋਂ ਨਵਜੋਤ ਸਿੱਧੂ ਨੂੰ ਇਕ ਮਾਮਲੇ ਵਿੱਚ 1 ਸਾਲ ਦੀ ਸਜ਼ਾ ਸੁਣਾਈ ਗਈ ਸੀ। ਨਵਜੋਤ ਸਿੱਧੂ ਪਟਿਆਲਾ ਦੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਸਨ। ਇਸ ਸਬੰਧੀ ਦੇ ਨਵਜੋਤ ਸਿੱਧੂ ਦੇ ਟਵੀਟ ਉਤੇ ਜਾਣਕਾਰੀ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ 19 ਮਈ 2022 ਨੂੰ ਸੁਪਰੀਮ ਕੋਰਟ ਨੇ ਇਕ ਸਾਲ ਕੈਦ ਦੀ ਸਜ਼ਾ ਸੁਣਾਈ ਸੀ। ਸਿੱਧੂ ਦੀ ਸਜ਼ਾ....
ਲੋਕਪਾਲ ਪੰਜਾਬ ਨੇ ਰਾਸ਼ਟਰਪਤੀ ਮੈਡਲ ਜੇਤੂ ਇੰਸਪੈਕਟਰ ਕੇਸਰ ਸਿੰਘ ਨੂੰ ਸੇਵਾਮੁਕਤ ਹੋਣ 'ਤੇ ਕੀਤਾ ਸਨਮਾਨਿਤ
ਕੇਸਰ ਸਿੰਘ ਦੀ ਨਿਪੁੰਨਤਾ ਅਤੇ ਕੰਮ ਪ੍ਰਤੀ ਸਮਰਪਣ ਦੀ ਕੀਤੀ ਸ਼ਲਾਘਾ ਚੰਡੀਗੜ੍ਹ, 31 ਮਾਰਚ : ਲੋਕਪਾਲ ਪੰਜਾਬ ਜਸਟਿਸ ਵਿਨੋਦ ਕੁਮਾਰ ਸ਼ਰਮਾ ਵੱਲੋਂ ਅੱਜ ਏ.ਡੀ.ਜੀ.ਪੀ. ਲੋਕਪਾਲ ਦੇ ਰੀਡਰ ਵਜੋਂ ਤਾਇਨਾਤ ਰਾਸ਼ਟਰਪਤੀ ਮੈਡਲ ਜੇਤੂ ਇੰਸਪੈਕਟਰ ਕੇਸਰ ਸਿੰਘ ਨੂੰ ਸੇਵਾਮੁਕਤ ਹੋਣ 'ਤੇ ਸਨਮਾਨਿਤ ਕੀਤਾ ਗਿਆ। ਕੇਸਰ ਸਿੰਘ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਜਸਟਿਸ ਸ਼ਰਮਾ ਨੇ ਕਿਹਾ ਕਿ ਕੇਸਰ ਸਿੰਘ ਨੇ ਆਪਣੀਆਂ ਸੇਵਾਵਾਂ ਪੂਰੀ ਤਨਦੇਹੀ ਨਾਲ ਨਿਭਾਈਆਂ ਹਨ ਅਤੇ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ....
ਦਿੱਲੀ ਤੋਂ ਬਾਅਦ ਹੁਣ ਚੰਡੀਗੜ੍ਹ ਵਿੱਚ ਲੱਗੇ ਮੋਦੀ ਵਿਰੋਧੀ ਪੋਸਟਰ
ਚੰਡੀਗੜ੍ਹ, 30 ਮਾਰਚ : ਪਿਛਲੇ ਦਿਨੀਂ ਦਿੱਲੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਲਗਾਏ ਗਏ ਪੋਸਟਰ ਹੁਣ ਚੰਡੀਗੜ੍ਹ ਪਹੁੰਚ ਗਏ ਹਨ। ਚੰਡੀਗੜ੍ਹ ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਵਾਰਡ ਨੰਬਰ 21 ਤੋਂ ਨਗਰ ਕੌਂਸਲਰ ਜਸਬੀਰ ਸਿੰਘ ਲਾਡੀ ਨੇ ਆਪਣੇ ਵਾਰਡ ਵਿੱਚ ‘ਮੋਦੀ ਹਟਾਓ, ਦੇਸ਼ ਬਚਾਓ’ ਦੇ ਪੋਸਟਰ ਲਾਏ ਹਨ।ਚੰਡੀਗੜ੍ਹ ‘ਆਪ’ ਆਗੂ ਜਸਬੀਰ ਸਿੰਘ ਲਾਡੀ ਨੇ ਕਿਹਾ ਕਿ ਉਨ੍ਹਾਂ ਪਾਰਟੀ ਦੀਆਂ ਹਦਾਇਤਾਂ ’ਤੇ ਇਹ ਪੋਸਟਰ ਆਪਣੇ ਵਾਰਡ ਵਿੱਚ ਲਾਏ ਹਨ। ਉਸ ਨੇ ਇਹ ਪੋਸਟਰ ਸੈਕਟਰ 47 ਅਤੇ ਫੈਦਾ ਪਿੰਡ....
ਰੋਪ-ਵੇਅ ਪ੍ਰਾਜੈਕਟ ਦੋਵਾਂ ਸੂਬਿਆਂ ਦੇ ਸਮਾਜਿਕ-ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਸੈਲਾਨੀਆਂ ਦੀ ਸਹੂਲਤ ਲਈ ਵੀ ਹੋਵੇਗਾ ਸਹਾਈ : ਮਾਨ
ਚੰਡੀਗੜ੍ਹ, 30 ਮਾਰਚ : ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ-ਨੈਣਾ ਦੇਵੀ ਅਤੇ ਪਠਾਨਕੋਟ-ਡਲਹੌਜ਼ੀ ਖੇਤਰਾਂ ਵਿੱਚ ਸਾਂਝੇ ਤੌਰ ‘ਤੇ ਰੋਪਵੇਅ ਪ੍ਰਾਜੈਕਟ ਵਿਕਸਤ ਕਰਨ ਵਾਸਤੇ ਸਹਿਮਤੀ ਦੇਣ ਲਈ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀਆਂ ਦੀ ਸ਼ਲਾਘਾ ਕੀਤੀ ਹੈ। ਇਸ ਪ੍ਰਾਜੈਕਟ ਨਾਲ ਦੋਵਾਂ ਸੂਬਿਆਂ ਦੇ ਸਮਾਜਿਕ-ਆਰਥਿਕ ਵਿਕਾਸ ਅਤੇ ਸੈਰ-ਸਪਾਟੇ ਨੂੰ ਹੁਲਾਰਾ ਮਿਲਣ ਦੀ ਉਮੀਦ ਹੈ। ਇਸ ਸਬੰਧ ਵਿੱਚ ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਰੋਪ-ਵੇਅ ਪ੍ਰੋਜੈਕਟ....
ਅਮਰੀਕਾ ’ਚ ਭਗਵੰਤ ਮਾਨ ਦੀ ਧੀ ਨੂੰ ਕੁਝ ਲੋਕਾਂ ਨੇ ਫੋਨ 'ਤੇ ਧਮਕੀਆਂ ਦੇਣ ਦੀ ਗੱਲ ਆਈ ਸਾਹਮਣੇ
ਚੰਡੀਗੜ੍ਹ, 30 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਮਰੀਕਾ ਰਹਿੰਦੀ ਧੀ ਸੀਰਤ ਕੌਰ ਮਾਨ ਨੂੰ ਕੁਝ ਲੋਕਾਂ ਨੇ ਫੋਨ 'ਤੇ ਧਮਕੀਆਂ ਦੇਣ ਦੀ ਗੱਲ ਸਾਹਮਣੇ ਆਈ ਹੈ।। ਇਹ ਦਾਅਵਾ ਸੀਐਮ ਮਾਨ ਦੀ ਧੀ ਸੀਰਤ ਕੌਰ ਮਾਨ ਦੀ ਪਰਿਵਾਰਕ ਵਕੀਲ ਹਰਮੀਤ ਕੌਰ ਬਰਾੜ ਨੇ ਕੀਤਾ ਹੈ। ਹਰਮੀਤ ਕੌਰ ਬਰਾੜ ਨੇ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਤੋਂ ਬਾਅਦ ਸੀਰਤ ਕੌਰ ਨੂੰ ਖਾਲਿਸਤਾਨ ਪੱਖੀਆਂ ਨੇ ਧਮਕੀ ਦਿੱਤੀ ਹੈ। ਸੀਐਮ ਭਗਵੰਤ ਮਾਨ ਦੀ ਬੇਟੀ ਸੀਰਤ ਕੌਰ ਮਾਨ ਨੂੰ ਫੋਨ 'ਤੇ ਧਮਕੀਆਂ ਦਿੱਤੀਆਂ ਤੇ....
'ਆਪ' ਦੀ ਟੈਰਿਫ ਪਾਲਿਸੀ ਨਾਲ ਪੰਜਾਬ ਦੀ ਇੰਡਸਟਰੀ ਨੂੰ ਇੱਕ ਹੋਰ ਝਟਕਾ : ਜੈਵੀਰ ਸ਼ੇਰਗਿੱਲ
ਉਦਯੋਗਾਂ ਨੂੰ ਹਨੇਰੇ ਵਿੱਚ ਡੁਬੋਣ ਵਾਂਗ - ਭਾਜਪਾ 'ਆਪ' ਪੰਜਾਬ ਨੂੰ ਉਦਯੋਗ ਮੁਕਤ ਬਣਾਉਣ ਦੇ ਮਿਸ਼ਨ 'ਤੇ ਕੰਮ ਕਰ ਰਹੀ ਚੰਡੀਗੜ੍ਹ, 30 ਮਾਰਚ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਮੱਧਮ ਅਤੇ ਵੱਡੇ ਉਦਯੋਗਿਕ ਖਪਤਕਾਰਾਂ ਦੀਆਂ ਬਿਜਲੀ ਦਰਾਂ 5 ਰੁਪਏ ਤੋਂ ਵਧਾ ਕੇ 5.50 ਰੁਪਏ ਕਰਨ ਦਾ ਲਿਆ ਗਿਆ ਵਿਨਾਸ਼ਕਾਰੀ ਫੈਸਲਾ ਪੰਜਾਬ ਦੀ ਪਹਿਲਾਂ ਹੀ ਸੰਘਰਸ਼ ਕਰ ਰਹੀ ਸਨਅਤ ਨੂੰ ਤਬਾਹ ਕਰਨ ਦੇ ਬਰਾਬਰ ਹੈ। ਇਸ ਉਦਯੋਗ ਵਿਰੋਧੀ ਫੈਸਲੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਦੇ ਕੌਮੀ....
ਮੁੱਖ ਮੰਤਰੀ ਨੇ ਇੰਡਸਟਰੀ ਲਈ ਬਿਜਲੀ ਦਰਾਂ ਵਧਾ ਕੇ ਇੰਡਸਟਰੀ ਸੈਕਟਰ ਨਾਲ ਧੋਖਾ ਕੀਤਾ: ਸੁਖਬੀਰ ਬਾਦਲ
ਕਿਹਾ ਕਿ ਇਸ ਵਾਧੇ ਨਾਲ ਇੰਡਸਟਰੀ ਹੋਰ ਤੇਜ਼ੀ ਨਾਲ ਹੋਰ ਰਾਜਾਂ ਵਿਚ ਜਾਵੇਗੀ ਚੰਡੀਗੜ੍ਹ, 30 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਇੰਡਸਟਰੀ ਲਈ ਬਿਜਲੀ ਦਰਾਂ ਵਧਾ ਕੇ ਇੰਡਸਟਰੀ ਸੈਕਟਰ ਨਾਲ ਧੋਖਾ ਕੀਤਾ ਹੈ ਕਿਉਂਕਿ ਉਹਨਾਂ ਨੇ ਵਾਅਦਾ ਕੀਤਾ ਸੀ ਕਿ ਇੰਡਸਟਰੀ ਲਈ ਬਿਜਲੀ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਪ੍ਰਦਾਨ ਕੀਤੀ ਜਾਵੇਗੀ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਆਪ....
ਪੰਜਾਬ ਦਾ ਮਹੌਲਾ ਖਰਾਬ ਕਰਨ ਅਤੇ ਪੁਲਿਸ ਦਹਿਸ਼ਤ ਪਾਉਣ ਦੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਖ਼ਤ ਨਿਖੇਧੀ
ਐੱਨਐੱਸਏ ਅਤੇ ਕੇੰਦਰੀ ਫੋਰਸਾਂ ਹਟਾਉਣ, ਗੜੇਮਾਰੀ ਅਤੇ ਮੀੰਹ ਨਾਲ ਖਰਾਬ ਹੋਈ ਫਸਲ ਦੀਆਂ ਗਰਦਾਵਰੀਆਂ ਕਰਵਾਕੇ ਤਰੁੰਤ ਮੁਆਵਜ਼ਾ ਜਾਰੀ ਕਰਨ ਦੀ ਮੰਗ ਦੋ ਹੋਰ ਕਿਸਾਨ ਜਥੇਬੰਦੀਆਂ ਨੂੰ ਪੰਜਾਬ ਚੈਪਟਰ ਵਿੱਚ ਕੀਤਾ ਸ਼ਾਮਲ ਚੰਡੀਗੜ੍ਹ, 30 ਮਾਰਚ : ਸੰਯੁਕਤ ਕਿਸਾਨ ਮੋਰਚਾ ਪੰਜਾਬ ਚੈਪਟਰ ਦੀ ਮੀਟਿੰਗ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਹਰਿੰਦਰ ਸਿੰਘ ਲੱਖੋਵਾਲ, ਗੁਰਮੀਤ ਸਿੰਘ ਮਹਿਮਾ ਅਤੇ ਹਰਜੀਤ ਸਿੰਘ ਰਵੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਪੰਜਾਬ ਅੰਦਰ ਬਣੇ ਦਹਿਸ਼ਤ ਦੇ ਮਾਹੌਲ ਬਾਰੇ ਵਿਸਥਾਰ ਵਿੱਚ....
ਅੰਮ੍ਰਿਤਪਾਲ ਸਿੰਘ ਦੀ 18 ਮਾਰਚ ਤੋਂ ਬਾਅਦ ਪਹਿਲੀ ਵੀਡੀਓ ਆਈ ਸਾਹਮਣੇ, ਸਿੱਖ ਸੰਗਤ ਨੂੰ ਅਪੀਲ ਕੀਤੀ ਅਪੀਲ
ਚੰਡੀਗੜ੍ਹ, 29 ਮਾਰਚ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ 18 ਮਾਰਚ ਤੋਂ ਬਾਅਦ ਪਹਿਲੀ ਵੀਡੀਓ ਸਾਹਮਣੇ ਆਈ ਹੈ। ਅੰਮ੍ਰਿਤਪਾਲ ਨੇ ਕਿਹਾ ਕਿ 18 ਮਾਰਚ ਤੋਂ ਬਾਅਦ ਪਹਿਲੀ ਵਾਰ ਮੈਂ ਸਾਹਮਣੇ ਆਇਆ ਹਾਂ। ਇਕ ਨਿੱਜੀ ਟੀਵੀ ਚੈਨਲ ਉਤੇ ਚੱਲੀ ਵੀਡੀਓ ਮੁਤਾਬਕ ਉਨ੍ਹਾਂ ਕਿਹਾ ਕਿ 18 ਮਾਰਚ ਤੋਂ ਪਹਿਲਾਂ ਪਹਿਲੀ ਵਾਰ ਸਾਂਝ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦੀ ਮਨਸਾ ਗ੍ਰਿਫਤਾਰੀ ਹੁੰਦੀ ਤਾਂ ਸਾਨੂੰ ਘਰੋਂ ਗ੍ਰਿਫਤਾਰ ਕਰ ਸਕਦੀ ਸੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਘੇਰਾ....
ਪੰਜਾਬ ਦੀਆਂ ਨਹਿਰਾਂ ਵਿੱਚ 4 ਅਪਰੈਲ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ
ਚੰਡੀਗੜ, 29 ਮਾਰਚ : ਹਾੜ੍ਹੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਜਲ ਸਰੋਤ ਵਿਭਾਗ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ 28 ਮਾਰਚ ਤੋਂ 4 ਅਪਰੈਲ 2023 ਤੱਕ ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਬਿਸਤ ਦੁਆਬ ਕੈਨਾਲ, ਸਿੱਧਵਾਂ ਬਰਾਂਚ, ਬਠਿੰਡਾ ਬ੍ਰਾਂਚ, ਅਬੋਹਰ ਬ੍ਰਾਂਚ ਅਤੇ ਪਟਿਆਲਾ ਫੀਡਰ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ 'ਤੇ ਚੱਲਣਗੀਆਂ। ਬੁਲਾਰੇ ਨੇ ਨਹਿਰੀ ਪ੍ਰੋਗਰਾਮ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਖੜਾ ਮੇਨ ਲਾਈਨ ਵਿਚੋਂ....