ਚੰਡੀਗੜ੍ਹ

ਪੰਜਾਬ ਸਰਕਾਰ ਹਸਪਤਾਲਾਂ ਵਿੱਚ ਮਰੀਜ਼ਾ ਨੂੰ ਜ਼ਰੂਰੀ ਅਤੇ ਜੀਵਨ ਰੱਖਿਅਕ ਦਵਾਈਆਂ ਮੁਹੱਈਆ ਕਰਵਾਉਣ ਵਿੱਚ ਬੁਰੀ ਤਰਾਂ ਅਸਫਲ : ਬਾਜਵਾ
ਹੈਪੇਟਾਈਟਸ-ਸੀ ਦੇ ਹਜ਼ਾਰਾਂ ਮਰੀਜ਼ ਲੋੜੀਂਦੀ ਦਵਾਈ ਲੈਣ ਲਈ ਭਟਕ ਰਹੇ ਹਨ : ਪ੍ਰਤਾਪ ਸਿੰਘ ਬਾਜਵਾ ਚੰਡੀਗੜ੍ਹ, 06 ਅਗਸਤ : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਿਹਤ ਸੇਵਾਵਾਂ ਪ੍ਰਤੀ ਲਾਪਰਵਾਹੀ ਅਤੇ ਸੁਸਤ ਰਵੱਈਏ ਦਾ ਗੰਭੀਰ ਨੋਟਿਸ ਲੈਂਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾ ਨੂੰ ਜ਼ਰੂਰੀ ਅਤੇ ਜੀਵਨ ਰੱਖਿਅਕ ਦਵਾਈਆਂ ਮੁਹੱਈਆ ਕਰਵਾਉਣ ਵਿੱਚ ਬੁਰੀ ਤਰਾਂ ਅਸਫਲ ਰਹੀ ਹੈ। ਪ੍ਰਤਾਪ ਸਿੰਘ ਬਾਜਵਾ ਨੇ ਇੱਕ....
ਅਜਨਾਲਾ ਸ਼ਹਿਰ ਦੀ ਕਾਇਆ ਕਲਪ ਕੀਤੀ ਜਾਵੇਗੀ : ਕੈਬਨਿਟ ਮੰਤਰੀ ਧਾਲੀਵਾਲ
ਸ਼ਹਿਰ ਵਾਸੀਆਂ ਦੀ ਲੋੜ ਲਈ 6 ਵਾਟਰ ਕੂਲਰ ਲਗਾਏ ਚੰਡੀਗੜ੍ਹ, 6 ਅਗਸਤ : ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਸ਼ਹਿਰ ਦੀਆਂ ਬੁਨਿਆਦੀ ਲੋੜਾਂ, ਜੋ ਕਿ ਆਜ਼ਾਦੀ ਦੇ 75 ਸਾਲ ਬਾਅਦ ਵੀ ਪੂਰੀਆਂ ਨਹੀਂ ਹੋ ਸਕੀਆਂ ਨੂੰ ਆਉਂਦੇ ਚੰਦ ਮਹੀਨਿਆਂ ਵਿਚ ਪੂਰੇ ਕਰਨ ਦਾ ਐਲਾਨ ਕਰਦੇ ਕਿਹਾ ਕਿ ਅਜਨਾਲਾ ਸ਼ਹਿਰ ਦੀ ਕਾਇਆ ਕਲਪ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨਾਂ ਅਜਨਾਲਾ ਸ਼ਹਿਰ ਵਿਚ ਲੋਕਾਂ ਨੂੰ ਸਾਫ ਤੇ ਠੰਡਾ ਪਾਣੀ ਮੁਹੱਇਆ ਕਰਵਾਉਣ ਲਈ 6 ਵਾਟਰ ਕੂਲਰ ਲਗਾਉਣ ਦੀ ਸ਼ੁਰੂਆਤ ਸ਼ਹੀਦਾਂ ਵਾਲੇ....
ਆਉਂਦੇ ਦਿਨਾ ਵਿਚ ਵੀ ਰਹਿੰਦੀਆਂ ਇਪਟਾ ਦੀਆਂ ਜ਼ਿਲਾ ਇਕਾਈਆਂ ਵੱਲੋਂ ਮਨੀਪੁਰ ਦੀਆਂ ਘਟਨਾਵਾਂ ਖਿਲਾਫ਼ ਪ੍ਰਦਰਸ਼ਨ ਰਹਿਣਗੇ ਜਾਰੀ : ਇੰਦਰਜੀਤ
ਚੰਡੀਗੜ੍ਹ, 6 ਅਗਸਤ : ਪੰਜਾਬ ਵੱਲੋਂ ਆਪਣੀ ਸਮਾਜਿਕ ਅਤੇ ਇਖ਼ਲਾਕੀ ਜ਼ੁੰਮੇਵਾਰੀ ਸਮਝਦਿਆਂ ਮਨੀਪੁਰ ਵਿਚ ਨਿਰੰਤਰ ਵਾਪਰ ਰਹੀਆਂ ਸ਼ਰਮਨਾਕ ਅਤੇ ਅਣ–ਮਨੁੱਖੀ ਘਟਨਾਵਾਂ ਖਿਲਾਫ਼ ਜ਼ਿਲਾ ਪੱਧਰ ’ਤੇ ਹਮਖਿਆਲ ਜੱਥੇਬੰਦੀਆਂ ਨਾਲ ਮਿਲ ਕੇ ਰੋਹ ਤੇ ਰੋਸ ਪ੍ਰਦਰਸ਼ਨ ਕੀਤੇ ਗਏ।ਇਹ ਜਾਣਕਾਰੀ ਦਿੰਦੇ ਇਪਟਾ, ਪੰਜਾਬ ਦੇ ਪ੍ਰਧਾਨ ਸੰਜੀਵਨ ਸਿੰਘ ਅਤੇ ਜਨਰਲ ਸੱਕਤਰ ਇੰਦਰਜੀਤ ਰੂਪੋਵਾਲੀ ਨੇ ਕਿਹਾ ਇਨਾਂ ਰੋਹ ਤੇ ਰੋਸ ਪ੍ਰਦਰਸ਼ਨਾ ਮੌਕੇ ਮਨੀਪੁਰ ਦੇ ਕਾਂਗਪੋਕਪੀ ਜ਼ਿਲੇ ਵਿਚ ਵਹਿਸ਼ੀ ਦਰਿੰਦਿਆਂ ਵੱਲੋਂ ਦੋ ਕਬਾਇਲੀ ਬੱਚੀਆਂ ਨੂੰ....
ਪੰਜਾਬ ਖੇਤੀਬਾੜੀ ਯੁਨੀਵਰਸਿਟੀ ਤੇ ਖੇਤੀਬਾੜੀ ਵਿਭਾਗ ਵੱਲੋਂ ਨਰਮੇ ਦੀ ਫਸਲਾਂ ਸਬੰਧਤ ਮਹੱਤਵਪੂਰਨ ਸੁਝਾਅ ਦਿੱਤੇ
ਚੰਡੀਗੜ੍ਹ, 6 ਅਗਸਤ : ਪੰਜਾਬ ਖੇਤਬਾੜੀ ਯੂਨੀਵਰਸਿਟੀ, ਲੁਧਿਆਣਾ ਤੇ ਪੰਜਾਬ ਖੇਤਬਾੜੀ ਅਤੇ ਕਿਸਾਨ ਭਲਾਈ, ਜ਼ਿਲ੍ਹਾ ਫਾਜ਼ਿਲਕਾ ਦੇ ਨਰਮਾ ਕਪਾਹ ਖੇਤਰ ਦੇ ਵੱਖ-ਵੱਖ ਪਿੰਡਾਂ ਜਿਵੇਂ ਕਿ ਸੱਪਾਂਵਾਲੀ, ਕੁੰਡਲ, ਸਰਦਾਰਪੁਰਾ, ਦੀਵਾਨਖੇੜਾ, ਕੁਲਾਰ, ਢਾਬਾ ਕੋਕਰੀਆ, ਗੋਵਿੰਦਗੜ੍ਹ, ਸਯਦਾਂਵਾਲੀ, ਗਿੱਦੜਾਵਾਲੀ, ਤਾਜਾਪੱਟੀ, ਝੁਮੇਵਾਲੀ,ਆਲਮਗੜ੍ਹ, ਆਦਿ ਦਾ ਸਰਵੇਖਣ ਕੀਤਾ। ਇਸ ਸਰਵੇ ਦੌਰਾਨ ਖੇਤੀਬਾੜੀ ਵਿਭਾਗ ਤੋਂ ਡਾ: ਪੀ ਕੇ ਅਰੋੜਾ, ਡਾ: ਜਗਦੀਸ਼ ਅਰੋੜਾ, ਡਾ: ਮਨਪ੍ਰੀਤ ਸਿੰਘ, ਡਾ: ਸੰਦੀਪ ਰਹੇਜਾ ਅਤੇ....
ਕੇਂਦਰੀ ਫੰਡਾਂ ਦੇ ਆਸਰੇ ਆਪਣੀ ਡੁੱਗ-ਡੁੱਗੀ ਬਜਾ ਰਹੇ ਹਨ ਮੁੱਖ ਮੰਤਰੀ ਮਾਨ : ਅਰਵਿੰਦ ਖੰਨਾ
ਕੇਂਦਰ ਤੋਂ ਮਿਲਦੇ ਫੰਡਾਂ ਨੂੰ ਆਪਣੀ ਪ੍ਰਾਪਤੀ ਦੱਸ ਰਹੇ ਹਨ ਭਗਵੰਤ ਮਾਨ: ਖੰਨਾ ਮੁੱਖ ਮੰਤਰੀ ਦਾ ਆਪਣੇ ਹੀ ਮੰਤਰੀਆਂ ਨਾਲ ਨਹੀਂ ਹੈ ਕੋਈ ਤਾਲਮੇਲ: ਖੰਨਾ ਚੰਡੀਗੜ੍ਹ, 6 ਅਗਸਤ : ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਕੇਂਦਰ ਤੋਂ ਮਿਲਣ ਵਾਲੇ ਫੰਡਾਂ ਦੇ ਅਧਾਰ ਤੇ ਹੀ ਆਪਣੀ ਡੁੱਗ-ਡੁੱਗੀ ਬਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਸੋਸ਼ਲ ਮੀਡੀਆ ਤੇ ਮੁੱਖ ਮੰਤਰੀ ਦਾਅਵਾ ਕਰ ਰਹੇ ਹਨ ਕਿ ਉਹ ਕਿਸੇ ਵੀ....
ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਕਰੀਅਰ ਕਾਉਂਸਲਿੰਗ ਦੇ ਵਿਸ਼ਿਆਂ ‘ਤੇ ਜਾਣਕਾਰੀ ਦੇਣ ਲਈ ਵਿਸ਼ੇਸ਼ ਲੈਕਚਰ ਕਰਵਾਏ ਜਾਣਗੇ : ਬੁਬਲਾਨੀ 
ਡਾ. ਸ਼ਰੂਤੀ ਸ਼ੁਕਲਾ ਐਜੂਸੈਟ ‘ਤੇ ਲਾਈਵ ਲੈਕਚਰ ਦੇਣਗੇ ਚੰਡੀਗੜ੍ਹ, 6 ਅਗਸਤ : ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਅਤੇ ਕਰੀਅਰ ਕਾਉਂਸਲਿੰਗ ਦੇ ਵਿਸ਼ਿਆਂ ‘ਤੇ ਜਾਣਕਾਰੀ ਦੇਣ ਲਈ ਵਿਸ਼ੇਸ਼ ਲੈਕਚਰ ਕਰਵਾਏ ਜਾਣਗੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਵਿਭਾਗ ਵੱਲੋਂ ਪੰਜਾਬ ਦੇ ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਲਈ ਐਜੂਸੈਟ ‘ਤੇ 35 ਮਿੰਟ ਦਾ ਲਾਈਵ ਲੈਕਚਰ 7 ਅਗਸਤ, 2023 ਨੂੰ....
ਨਜਾਇਜ਼ ਉਸਾਰੀਆਂ ਖਿਲਾਫ ਪੰਜਾਬ ਸਰਕਾਰ ਦੀ ਪਹਿਲ, ਜਾਰੀ ਕੀਤਾ ਵ੍ਹਟਸਐਪ ਨੰਬਰ
ਚੰਡੀਗੜ੍ਹ, 5 ਅਗਸਤ : ਨਾਜਾਇਜ਼ ਕਾਲੋਨੀਆਂ ਤੇ ਗੈਰ-ਕਾਨੂੰਨੀ ਉਸਾਰੀਆਂ ਸੂਬਾ ਸਰਕਾਰ ਲਈ ਚਿੰਤਾ ਦਾ ਵਿਸ਼ਾ ਬਣ ਗਈਆਂ ਹਨ। ਇਸੇ ਦੇ ਮੱਦੇਨਜ਼ਰ ਪੰਜਾਬ ਵਿਚ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਸੁਧਾਰ ਟਰੱਸਟਾਂ ਦੇ ਅਧਿਕਾਰ ਖੇਤਰ ਵਿਚ ਨਾਜਾਇਜ਼ ਉਸਾਰੀਆਂ ਦੇ ਮੁੱਦੇ ਨੂੰ ਹੱਲ ਕਰਨ ਦੀ ਕੋਸ਼ਿਸ਼ ਵਜੋਂ ਸਥਾਨਕ ਲੋਕਲ ਬਾਡੀਜ਼ ਤੇ ਸੰਸਦੀ ਮਾਮਲਿਆਂ ਸਬੰਧੀ ਮੰਤਰੀ ਬਲਕਾਰ ਸਿੰਘ ਨੇ ਲੋਕਾਂ ਦੀ ਸਹੂਲਤ ਲਈ ਇਕ ਵ੍ਹਟਸਐਪ ਨੰਬਰ 7889149943 ਜਾਰੀ ਕੀਤਾ ਹੈ। ਮੰਤਰੀ ਬਲਕਾਰ ਸਿੰਘ ਨੇ ਨਾਜਾਇਜ਼ ਉਸਾਰੀਆਂ ਦੀਆਂ....
ਸਾਬਕਾ ਮੁੱਖ ਮੰਤਰੀ ਚੰਨੀ ਇੱਕ ਨਵੀਂ ਮੁਸੀਬਤ 'ਚ ਫਸੇ, ਸਾਬਕਾ ਸੈਨਿਕਾਂ ਨੂੰ ਨੌਕਰੀ ਦਿਵਾਉਣ ਬਦਲੇ ਮੋਟੀਆਂ ਰਕਮਾਂ ਵਸੂਲਣ ਦਾ ਦੋਸ਼
ਬਿਕਰਮ ਮਜੀਠੀਆਂ ਨੇ ਸਾਬਕਾਂ ਸੈਨਿਕਾਂ ਦੀ ਹਾਜ਼ਰੀ ‘ਚ ਲਾਏ ਸੰਗੀਨ ਇਲਜ਼ਾਮ ਚੰਡੀਗੜ੍ਹ, 5 ਅਗਸਤ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇੱਕ ਨਵੀਂ ਮੁਸੀਬਤ ਵਿੱਚ ਫਸ ਗਏ ਹਨ। ਦਰਅਸਲ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ ਅਪਰਾਧਿਕ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਐਸਸੀ ਭਾਈਚਾਰੇ ਦੇ 4 ਸਾਬਕਾ ਸੈਨਿਕਾਂ ਅਤੇ 2 ਹੋਰਾਂ....
ਏਡੀਜੀਪੀ ਪੰਜਾਬ ਦੇ ਭਰੋਸੇ ਮਗਰੋਂ ਧਰਨੇ ’ਤੇ ਬੈਠੇ 108 ਐਂਬੂਲੈਂਸ ਦੇ ਕਰਮਚਾਰੀ ਵਾਪਸ ਡਿਊਟੀ ’ਤੇ ਪਰਤੇ
ਚੰਡੀਗੜ੍ਹ, 5 ਅਗਸਤ : ਸਿਹਤ ਮੰਤਰੀ ਪੰਜਾਬ ਵੱਲੋਂ ਦਿੱਤੇ ਭਰੋਸੇ ਦੇ 7 ਮਹੀਨੇ ਬਾਅਦ ਵੀ ਵਧੀ ਤਨਖਾਹ ਨਾ ਮਿਲਣ ਕਾਰਨ 108 ਐਂਬੂਲੈਂਸ ਸਟਾਫ਼ ਵਲੋਂ ਅੱਜ ਮੁਹਾਲੀ ਦੇ ਅੰਬ ਸਾਹਿਬ ਗੁਰਦੁਆਰਾ ਸਾਹਿਬ ਨੇੜੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਪੰਜਾਬ ਸਰਕਾਰ ਅਤੇ ਕੰਪਨੀ ਖ਼ਿਲਾਫ਼ ਧਰਨਾ ਦਿੱਤਾ, ਜਿਸ ਵਿੱਚ 800 ਦੇ ਕਰੀਬ 108 ਐਂਬੂਲੈਂਸ ਡ੍ਰਾਇਵਰਾਂ ਤੋਂ ਇਲਾਵਾ ਯੂਨੀਅਨ ਦੇ ਹੱਕ ਵਿੱਚ ਪੁੱਜੇ ਰਾਸ਼ਟਰੀ ਭਗਵਾਨ ਸੈਨਾ ਦੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਰਾਸ਼ਟਰੀ ਭਗਵਾਂ ਸੈਨਾ ਦੇ ਕੌਮੀ....
ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਸਕੀਮ ਅਧੀਨ ਸਭ ਤੋਂ ਵੱਧ ਅਰਜ਼ੀਆਂ ਦੀ ਪ੍ਰਵਾਨਗੀ ਨਾਲ ਦੇਸ਼ 'ਚੋਂ ਪੰਜਾਬ ਨੇ ਦੂਜਾ ਸਥਾਨ ਹਾਸਲ ਕੀਤਾ : ਜੌੜਾਮਾਜਰਾ
ਜੁਲਾਈ ਤੱਕ 4745 ਅਰਜ਼ੀਆਂ ਨੂੰ ਦਿੱਤੀ ਪ੍ਰਵਾਨਗੀ ਪੰਜਾਬ ਨੇ ਗੁਆਂਢੀ ਸੂਬੇ ਹਰਿਆਣਾ ਨੂੰ 1316 ਕਰੋੜ ਦੇ ਮੁਕਾਬਲੇ 1395 ਕਰੋੜ ਰੁਪਏ ਮਨਜ਼ੂਰ ਕਰਕੇ ਪਛਾੜਿਆ ਚੰਡੀਗੜ੍ਹ, 5 ਅਗਸਤ : ਪੰਜਾਬ ਨੇ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) ਸਕੀਮ ਅਧੀਨ ਖੇਤੀ ਉਪਜ ਤੋਂ ਬਾਅਦ ਦੇ ਪ੍ਰਬੰਧਨ ਸਬੰਧੀ ਪ੍ਰਾਜੈਕਟਾਂ ਅਤੇ ਸਾਂਝੀ ਖੇਤੀ ਸੰਪਤੀਆਂ ਲਈ ਸਭ ਤੋਂ ਵੱਧ ਅਰਜ਼ੀਆਂ ਨੂੰ ਪ੍ਰਵਾਨਗੀ ਦੇ ਕੇ ਦੇਸ਼ ਭਰ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ....
ਪੰਜਾਬ ਵਿੱਚ 66.70 ਲੱਖ ਤੋਂ ਵੱਧ ਡਰੱਗ ਉਪਭੋਗਤਾ , ਸਥਿਤੀ ਚਿੰਤਾਜਨਕ : ਬਾਜਵਾ
ਚੰਡੀਗੜ੍ਹ, 4 ਅਗਸਤ : ਵਿਰੋਧੀ ਧਿਰ ਦੇ ਆਗੂ ਅਤੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਇੱਕ ਰਿਪੋਰਟ ਅਨੁਸਾਰ ਪੰਜਾਬ ਵਿੱਚ 66.70 ਲੱਖ ਤੋਂ ਵੱਧ ਡਰੱਗ ਉਪਭੋਗਤਾ ਹਨ। ਸਥਿਤੀ ਚਿੰਤਾਜਨਕ ਹੈ ਕਿਉਂਕਿ ਪੰਜਾਬ ਵਿੱਚ 10 ਤੋਂ 17 ਸਾਲ ਦੀ ਉਮਰ ਦੇ 6.97 ਲੱਖ ਬੱਚੇ ਨਸ਼ਿਆਂ ਵਿੱਚ ਫਸੇ ਹੋਏ ਹਨ। ਹਾਲਾਂਕਿ, ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਰਕਾਰ ਬਣਾਉਣ ਦੇ ਚਾਰ ਮਹੀਨਿਆਂ ਦੇ ਅੰਦਰ....
ਅਕਾਲੀ ਦਲ ਵੱਲੋਂ ਸੰਸਦ ਵਿਚ ਦਿੱਲੀ ਸੇਵਾਵਾਂ ਬਿੱਲ ਦਾ ਵਿਰੋਧ
ਕੇਜਰੀਵਾਲ ਨੇ ਪੰਜਾਬ ਵਿਚ ਜੋ ਬੀਜਿਆ ਲੋਕਤੰਤਰੀ ਢੰਗ ਨਾਲ ਚੁਣੀ ਸਰਕਾਰ ’ਤੇ ਕਬਜ਼ਾ ਕਰ ਕੇ ਉਸਦਾ ਮੁੱਲ ਵੱਟ ਰਹੇ ਹਨ: ਹਰਸਿਮਰਤ ਕੌਰ ਬਾਦਲ ਕਿਹਾਕਿ ਕਾਂਗਰਸ ਨੂੰ ਸੰਘੀ ਢਾਂਚੇ ’ਤੇ ਗੱਲ ਕਰਨ ਦਾ ਹੱਕ ਨਹੀਂ, ਕਿਹਾ ਕਿ ਇਹ ਪੰਜਾਬ ਵਿਚ ਆਮ ਆਦਮੀ ਪਾਰਟੀ ਨਾਲ ਰਲ ਕੇ ਕੰਮ ਕਰ ਰਹੀ ਹੈ ਜ਼ੋਰ ਦੇ ਕੇ ਕਿਹਾ ਕਿ ਭਾਜਪਾ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ 1996 ਵਿਚ ਭਾਜਪਾ ਨਾਲ ਕੀਤੇ ਸਮਝੌਤੇ ਵੇਲੇ ਮੰਨੇ ਜਾਂਦੇ ਸੰਘੀ ਢਾਂਚੇ ਦੇ ਸਿਧਾਂਤ ਦੀ ਪਾਲਣਾ ਨਹੀਂ ਕਰ ਰਹੀ ਚੰਡੀਗੜ੍ਹ, 4 ਅਗਸਤ : ਸਾਬਕਾ....
ਹੜ੍ਹਾਂ ਮਗਰੋਂ ਪਾਣੀ ਖੜ੍ਹਨ ਕਾਰਨ ਪੈਦਾ ਹੋਈਆਂ ਬਿਮਾਰੀਆਂ ਉਤੇ ਕਾਬੂ ਪਾਉਣਾ ਸਰਕਾਰ ਦਾ ਫ਼ਰਜ਼ : ਮੁੱਖ ਮੰਤਰੀ 
ਮੁੱਖ ਮੰਤਰੀ ਵੱਲੋਂ ਡੇਂਗੂ ਉਤੇ ਕਾਬੂ ਪਾਉਣ ਲਈ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਡੇਂਗੂ ਤੋਂ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 4 ਅਗਸਤ : ਹੜ੍ਹਾਂ ਕਾਰਨ ਪੈਦਾ ਹੋਈ ਡੇਂਗੂ ਦੀ ਬਿਮਾਰੀ ਦੇ ਪਸਾਰ ਨੂੰ ਰੋਕਣ ਦੀ ਕੋਸ਼ਿਸ਼ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਸ਼ੇਸ਼ ਮੁਹਿੰਮ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਦੀ ਸ਼ੁਰੂਆਤ ਕੀਤੀ, ਜਿਸ ਦਾ ਮੰਤਵ ਇਸ ਭਿਆਨਕ ਬਿਮਾਰੀ ਦੇ ਫੈਲਾਅ ਨੂੰ ਰੋਕ ਕੇ ਲੋਕਾਂ ਦੀਆਂ ਕੀਮਤੀ....
ਮੁੱਖ ਸਕੱਤਰ ਵੱਲੋਂ ਸੇਵਾਮੁਕਤ ਡੀ.ਡੀ.ਪੀ.ਓ. ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ
ਮੁੱਖ ਸਕੱਤਰ ਨੇ 100 ਏਕੜ ਪੰਚਾਇਤੀ ਜ਼ਮੀਨ ਨਿੱਜੀ ਵਿਅਕਤੀਆਂ ਨੂੰ ਤਬਦੀਲ ਕਰਨ ਵਿੱਚ ਹੋਈਆਂ ਬੇਨਿਯਮੀਆਂ ਦਾ ਸਖ਼ਤ ਨੋਟਿਸ ਲਿਆ ਚੰਡੀਗੜ੍ਹ, 4 ਅਗਸਤ : ਨਿੱਜੀ ਵਿਅਕਤੀਆਂ ਨੂੰ 100 ਏਕੜ ਪੰਚਾਇਤੀ ਜ਼ਮੀਨ ਤਬਦੀਲ ਕਰਨ ਵਿੱਚ ਹੋਈਆਂ ਬੇਨਿਯਮੀਆਂ ਦਾ ਸਖ਼ਤੀ ਨਾਲ ਨੋਟਿਸ ਲੈਂਦਿਆਂ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਵਿੱਤ ਕਮਿਸ਼ਨਰ, ਪੇਂਡੂ ਵਿਕਾਸ ਤੇ ਪੰਚਾਇਤਾਂ ਨੂੰ ਹਦਾਇਤ ਕੀਤੀ ਹੈ ਹੈ ਕਿ ਸੇਵਾਮੁਕਤ ਡੀ.ਡੀ.ਪੀ.ਓ. ਕੁਲਦੀਪ ਸਿੰਘ ਅਤੇ 27-2-2023 ਦੇ ਉਸ (ਕੁਲਦੀਪ ਸਿੰਘ) ਵੱਲੋਂ ਦਿੱਤੇ ਹੁਕਮਾਂ ਦੇ....
ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਭਰਤ ਇੰਦਰ ਚਾਹਲ 'ਤੇ ਕੇਸ ਕੀਤਾ ਦਰਜ
ਚੰਡੀਗੜ੍ਹ, 03 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿੱਚ ਸਲਾਹਕਾਰ ਵਜੋਂ ਕੈਬਨਿਟ ਰੈਂਕ ਵਾਲੇ ਭਰਤ ਇੰਦਰ ਸਿੰਘ ਚਾਹਲ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਹੈ। ਅੱਜ ਇੱਥੇ ਇਸ ਕੇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਐਫ.ਆਈ.ਆਰ. ਨੰ. 26 ਮਿਤੀ 02-08-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਟ ਦੀਆਂ ਧਾਰਾਵਾਂ 13(1)ਬੀ, 13(2) ਅਧੀਨ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ....