ਚੰਡੀਗੜ੍ਹ

 Khalsa Aid ਦੇ ਦਫ਼ਤਰ ਤੇ NIA ਦੀ ਹੋਈ ਰੇਡ ਤੋਂ ਸੁਨੀਲ ਜਾਖੜ ਹੋਏ ਪ੍ਰੇਸ਼ਾਨ, ਅਮਿਤ ਸ਼ਾਹ ਕੋਲ ਉਠਾਇਆ ਮੁੱਦਾ 
ਚੰਡੀਗੜ੍ਹ, 3 ਜੁਲਾਈ : ਪਿਛਲੇ ਦਿਨੀਂ ਐਨਆਈਏ ਦੇ ਵਲੋਂ ਪੰਜਾਬ ਦੇ ਅੰਦਰ ਖ਼ਾਲਸਾ ਏਡ ਦੇ ਦਫਤਰ ਤੇ ਕੀਤੀ ਗਈ ਰੇਡ ਤੇ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਸਖ਼ਤ ਇਤਰਾਜ਼ ਉਠਾਇਆ ਹੈ। ਜਾਖੜ ਵਲੋਂ ਇਹ ਮੁੱਦਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਕੋਲ ਉਠਾਇਆ ਹੈ। ਜਾਣਕਾਰੀ ਮੁਤਾਬਿਕ, ਜਾਖੜ ਨੇ ਅਮਿਤ ਸ਼ਾਹ ਦੇ ਨਾਲ ਮੁਲਾਕਾਤ ਦੌਰਾਨ ਆਖਿਆ ਕਿ, ਖ਼ਾਲਸਾ ਏਡ ਲੋਕਾਂ ਦੀ ਭਲਾਈ ਕਰਨ ਵਾਲੀ ਸੰਸਥਾ ਹੈ ਅਤੇ ਹਮੇਸ਼ਾ ਹੀ ਆਫਤ ਭਰੀਆਂ ਜਗਾਵਾਂ ਤੇ ਪਹੁੰਚ ਕਰਕੇ ਲੋਕਾਂ ਦੀ ਸੇਵਾ ਕਰਦੀ ਹੈ। ਜਾਖੜ ਨੇ ਕਿਹਾ ਕਿ....
ਪ੍ਰਤਾਪ ਸਿੰਘ ਬਾਜਵਾ 'ਆਪ' ਤੋਂ ਮੁਫ਼ਤ ਬਿਜਲੀ ਅਤੇ ਭਲਾਈ ਸਕੀਮਾਂ ਨੂੰ ਫ਼ੰਡ ਦੇਣ ਵਾਲੇ ਸਰੋਤਾਂ ਬਾਰੇ ਸਪਸ਼ਟੀਕਰਨ ਮੰਗਿਆ
ਆਪ ਅਰਥਵਿਵਸਥਾ ਨੂੰ ਮੁੜ ਸੁਰਜੀਤ ਕਰਨ ਵਿੱਚ ਅਸਫਲ ਰਹੀ, ਅਤੇ ਹੁਣ ਉਸ ਕੋਲ ਫ਼ੰਡ ਉਧਾਰ ਲੈਣ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਬਚਿਆ: ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ, 3 ਅਗਸਤ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ 17 ਮਹੀਨਿਆਂ ਦੇ ਸ਼ਾਸਨ ਕਾਲ ਵਿੱਚ ਪੰਜਾਬ ਦੀ ਡਿਗ ਰਹੀ ਵਿੱਤੀ ਸਿਹਤ 'ਤੇ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ 'ਆਪ' ਸਰਕਾਰ ਨੂੰ ਇਹ ਦੱਸਣ ਲਈ ਕਿਹਾ ਕਿ ਉਹ ਮੁਫ਼ਤ ਬਿਜਲੀ ਸਕੀਮ ਸਮੇਤ....
ਵਿਜੀਲੈਂਸ ਵੱਲੋਂ 20 ਹਜ਼ਾਰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਮੁਨਸ਼ੀ ਕਾਬੂ, ਐਸਐਚਓ ਤੇ ਏਐਸਆਈ. ਦੀ ਭੂਮਿਕਾ ਜਾਂਚ ਅਧੀਨ 
ਚੰਡੀਗੜ੍ਹ, 3 ਅਗਸਤ : ਵਿਜੀਲੈਂਸ ਬਿਊਰੋ ਨੇ ਥਾਣਾ ਕੂਮ ਕਲਾਂ ਵਿਖੇ ਤਾਇਨਾਤ ਐਮ.ਐਚ.ਸੀ. (ਮੁਨਸ਼ੀ) ਹਰਦੀਪ ਸਿੰਘ (ਏ.ਐਸ.ਆਈ.) ਨੂੰ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਦੁਆਬਾ ਭੈਣੀ ਦੀ ਰਹਿਣ ਵਾਲੀ ਏਕਤਾ ਤੋਂ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਏਕਤਾ ਨੇ 21-07-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਿਤੀ 13.4.2023 ਨੂੰ ਉਸਦੇ ਭਰਾ ਦੀਪਕ....
ਸੁਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਵਿਖੇ ਲਹਿਰਾਉਣਗੇ ਕੌਮੀ ਝੰਡਾ
ਪਟਿਆਲਾ ਵਿਖੇ ਹੀ ਹੋਵੇਗਾ ਸੂਬਾ ਪੱਧਰੀ ਸਮਾਗਮ ਚੰਡੀਗੜ੍ਹ, 3 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੁਤੰਤਰਤਾ ਦਿਵਸ ਮੌਕੇ ਪਟਿਆਲਾ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣਗੇ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਹੁਸ਼ਿਆਰਪੁਰ ਵਿਖੇ ਅਤੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੋੜੀ ਜਲੰਧਰ ਵਿਖੇ ਕੌਮੀ ਝੰਡਾ ਲਹਿਰਾਉਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੰਮ੍ਰਿਤਸਰ ਵਿਖੇ....
ਵਿਜੀਲੈਂਸ ਬਿਊਰੋ ਨੇ 4000 ਰੁਪਏ ਰਿਸ਼ਵਤ ਲੈਂਦਾ ਸਰਕਾਰੀ ਐਂਬੂਲੈਂਸ ਡਰਾਈਵਰ ਦਬੋਚਿਆ
ਚੰਡੀਗੜ੍ਹ, 3 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਿਵਲ ਹਸਪਤਾਲ, ਗੁਰਦਾਸਪੁਰ ਦੀ ਸਰਕਾਰੀ ਐਂਬੂਲੈਂਸ ਦੇ ਡਰਾਈਵਰ ਜਸਪਾਲ ਸਿੰਘ ਉਰਫ਼ ਲੱਕੀ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ । ਮੁਲਜ਼ਮ ਨੂੰ ਪ੍ਰਾਈਵੇਟ ਐਂਬੂਲੈਂਸ ਦੇ ਡਰਾਈਵਰ ਰਾਜੇਸ਼ ਕੁਮਾਰ ਦੀ ਸ਼ਿਕਾਇਤ ’ਤੇ ਦਬੋਚਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਾਜੇਸ਼ ਕੁਮਾਰ ਵਾਸੀ ਗੁਰਦਾਸਪੁਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸਰਕਾਰੀ ਐਂਬੂਲੈਂਸ ਡਰਾਈਵਰ ਜਸਪਾਲ....
ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੀ ਸਰਕਾਰ ਪੂਰੀ ਪੂਰਤੀ ਕਰੇਗੀ: ਅਨੁਰਾਗ ਵਰਮਾ
ਮੁੱਖ ਸਕੱਤਰ ਨੇ ਸਮੂਹ ਡੀ.ਸੀਜ਼ ਨੂੰ ਗਿਰਦਾਵਰੀ ਤੇ ਮੁਆਵਜ਼ਾ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ ਚੰਡੀਗੜ੍ਹ, 2 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਹੜ੍ਹਾਂ ਦੀ ਮੁਸ਼ਕਲ ਘੜੀ ਵਿੱਚ ਆਪਣੇ ਲੋਕਾਂ ਨਾਲ ਖੜੀ ਹੈ ਅਤੇ ਸੂਬਾ ਵਾਸੀਆਂ ਦੇ ਨੁਕਸਾਨ ਦੀ ਪੂਰੀ ਪੂਰਤੀ ਕਰਨ ਲਈ ਵਚਨਬੱਧ ਹੈ। ਇਹ ਗੱਲ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਉਚ ਅਧਿਕਾਰੀਆਂ ਨੂੰ ਨਾਲ ਲੈ ਕੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਵੀਡਿਓ ਕਾਨਫਰਸਿੰਗ ਦੌਰਾਨ ਕਹੀ। ਮੁੱਖ ਸਕੱਤਰ....
ਸੂਬਾ ਵਾਸੀਆਂ ਨੂੰ 75 ਨਵੇਂ ਆਮ ਆਦਮੀ ਕਲੀਨਿਕ ਜਲਦ ਸਮਰਪਿਤ ਕੀਤੇ ਜਾਣਗੇ: ਅਨੁਰਾਗ ਵਰਮਾ 
ਮੁੱਖ ਸਕੱਤਰ ਨੇ ਆਮ ਆਦਮੀ ਕਲੀਨਿਕਾਂ ਦੇ ਕੰਮ ਦੀ ਕੀਤੀ ਸਮੀਖਿਆ ਚੰਡੀਗੜ੍ਹ, 2 ਅਗਸਤ : ਸੂਬਾ ਵਾਸੀਆਂ ਨੂੰ ਘਰ ਨੇੜੇ ਬਿਹਤਰ ਤੇ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੁਣ ਤੱਕ ਸੂਬੇ ਵਿੱਚ 583 ਆਮ ਆਦਮੀ ਕਲੀਨਿਕ ਬਣਾਏ ਗਏ ਹਨ ਅਤੇ 75 ਹੋਰ ਨਵੇਂ ਆਮ ਆਦਮੀ ਕਲੀਨਿਕ ਜਲਦ ਸਥਾਪਤ ਕੀਤੇ ਜਾਣਗੇ। ਇਹ ਗੱਲ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਨਾਲ....
ਵਿਜੀਲੈਂਸ ਬਿਊਰੋ ਵੱਲੋਂ 75 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਫ਼ਰੀਦਕੋਟ ਤੋਂ ਮਹਿਲਾ ਏ.ਐਸ.ਆਈ. ਗ੍ਰਿਫ਼ਤਾਰ
ਸ਼ਿਕਾਇਤਕਰਤਾ ਦੇ ਪਤੀ ਖ਼ਿਲਾਫ਼ ਸ਼ਿਕਾਇਤ ‘ਤੇ ਕਾਰਵਾਈ ਕਰਨ ਬਦਲੇ 1 ਲੱਖ ਰੁਪਏ ਹੋਰ ਮੰਗ ਰਹੀ ਸੀ ਮਹਿਲਾ ਏ.ਐਸ.ਆਈ. ਚੰਡੀਗੜ੍ਹ, 2 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਵੂਮੈਨ ਸੈੱਲ, ਫ਼ਰੀਦਕੋਟ ਵਿਖੇ ਤਾਇਨਾਤ ਇੱਕ ਮਹਿਲਾ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਜਿੰਦਰ ਕੌਰ ਨੂੰ 75,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਮਹਿਲਾ ਏ.ਐਸ.ਆਈ. ਨੂੰ ਮਨਜੀਤ ਕੌਰ ਵਾਸੀ ਪਿੰਡ ਝੱਖੜਵਾਲਾ....
ਪੋਸਟ ਗਰੈਜੂਏਟ ਇੰਸਟੀਚਿਊਟ ਆਫ ਹਾਰਟੀਕਲਚਰ ਐਂਡ ਐਜੂਕੇਸ਼ਨ ਸਬੰਧੀ  ਮੰਤਰੀ  ਜੌੜੇਮਾਜਰਾ ਕਰਨਗੇ ਕੇਂਦਰੀ ਮੰਤਰੀ ਨਾਲ ਮੁਲਾਕਾਤ
ਚੰਡੀਗੜ੍ਹ, 2 ਅਗਸਤ : ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜੇਮਾਜਰਾ ਅਟਾਰੀ ਵਿਖੇ ਸਥਾਪਿਤ ਕੀਤੇ ਜਾਣ ਵਾਲੇ ਪੋਸਟ ਗਰੈਜੂਏਟ ਇੰਸਟੀਚਿਊਟ ਆਫ ਹਾਰਟੀਕਲਚਰ ਐਂਡ ਐਜੂਕੇਸ਼ਨ ਸਬੰਧੀ ਕਾਰਜ਼ ਜਲਦ ਸ਼ੁਰੂ ਕਰਵਾਉਣ ਲਈ ਕੇਂਦਰੀ ਬਾਗ਼ਬਾਨੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕਰਨਗੇ। ਅੱਜ ਇੱਥੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਪੋਸਟ ਗਰੈਜੂਏਟ ਇੰਸਟੀਚਿਊਟ ਆਫ ਹਾਰਟੀਕਲਚਰ ਐਂਡ ਐਜੂਕੇਸ਼ਨ ਦੀ ਸਥਾਪਨਾ ਵਿੱਚ ਹੋ ਰਹੀ ਬੇਲੋੜੀ ਦੇਰੀ ਦਾ ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ....
ਹੜ੍ਹਾਂ ਤੋਂ ਬਾਅਦ ਸਰਕਾਰੀ ਜ਼ਮੀਨਾਂ ਦੇ ਕਬਜ਼ੇ ਛੁਡਾਉਣ ਦੀ ਮੁਹਿੰਮ ਜ਼ੋਰਦਾਰ ਢੰਗ ਨਾਲ ਜਾਰੀ ਰੱਖੀ ਜਾਵੇ: ਲਾਲਜੀਤ ਸਿੰਘ ਭੁੱਲਰ ਵੱਲੋਂ ਫੀਲਡ ਅਧਿਕਾਰੀਆਂ ਨੂੰ ਨਿਰਦੇਸ਼
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵੱਲੋਂ ਸਮੂਹ ਵਧੀਕ ਡਿਪਟੀ ਕਮਿਸ਼ਨਰਾਂ (ਵਿਕਾਸ), ਡਿਪਟੀ ਡਾਇਰੈਕਟਰਾਂ ਅਤੇ ਡੀ.ਡੀ.ਪੀ.ਓਜ਼ ਨਾਲ ਅਹਿਮ ਮੀਟਿੰਗ ਕਿਹਾ, ਸਰਕਾਰ ਨੇ ਇਸ ਵਰ੍ਹੇ 1.34 ਲੱਖ ਏਕੜ ਸ਼ਾਮਲਾਤ ਜ਼ਮੀਨ ਦੀ ਬੋਲੀ ਕਰਵਾ ਕੇ 432.71 ਕਰੋੜ ਰੁਪਏ ਆਮਦਨ ਜੁਟਾਈ ਕੈਬਨਿਟ ਮੰਤਰੀ ਵੱਲੋਂ ਬਾਕੀ ਰਹਿੰਦੇ ਕਰੀਬ 7 ਹਜ਼ਾਰ ਏਕੜ ਦੀ ਬੋਲੀ ਹਫ਼ਤੇ ਦੇ ਅੰਦਰ-ਅੰਦਰ ਕਰਾਉਣ ਦੇ ਨਿਰਦੇਸ਼ ਚੰਡੀਗੜ੍ਹ, 2 ਅਗਸਤ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸਮੂਹ ਫੀਲਡ....
ਪੰਜਾਬ ਵੱਲੋਂ ਜੁਲਾਈ ਮਹੀਨੇ ਦੌਰਾਨ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਵਿੱਚ ਸ਼ਾਨਦਾਰ ਵਾਧਾ ਦਰਜ: ਜੌੜਾਮਾਜਰਾ
ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਇਸ ਪਹਿਲੀ ਤਿਮਾਹੀ ਦੌਰਾਨ 117 ਫ਼ੀਸਦੀ ਦਾ ਹੋਇਆ ਵਾਧਾ ਚੰਡੀਗੜ੍ਹ, 1 ਅਗਸਤ : ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਸੂਬੇ ਵੱਲੋਂ ਜੁਲਾਈ ਮਹੀਨੇ ਦੌਰਾਨ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) ਵਿੱਚ ਸ਼ਾਨਦਾਰ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਏ.ਆਈ.ਐਫ ਸਕੀਮ ਪੰਜਾਬ ਦੀ ਉੱਦਮੀ ਭਾਵਨਾ ਨੂੰ ਉਤਸ਼ਾਹਿਤ ਕਰਨ ਵਿੱਚ ਸਹਾਈ ਸਿੱਧ ਹੋਈ ਹੈ ਜਿਸ ਨਾਲ ਸੂਬੇ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਵਿੱਚ ਮਹੱਤਵਪੂਰਨ....
ਪੇਡਾ ਵੱਲੋਂ ਈ-ਮੋਬੀਲਿਟੀ ਲਈ ਸੈਂਟਰ ਆਫ ਐਕਸੀਲੈਂਸ ਸਥਾਪਤ ਕਰਨ ਵਾਸਤੇ ਆਈ.ਆਈ.ਟੀ. ਰੋਪੜ ਨਾਲ ਸਮਝੌਤਾ ਸਹੀਬੱਧ 
ਪੇਡਾ ਅਤੇ ਆਈ.ਆਈ.ਟੀ. ਰੋਪੜ ਵੱਲੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਕੀਤੇ ਜਾਣਗੇ ਉਪਰਾਲੇ ਆਈ.ਆਈ.ਟੀ. ਰੋਪੜ ਕੈਂਪਸ ਵਿਖੇ 1 ਮੈਗਾਵਾਟ ਖੇਤੀਬਾੜੀ-ਪੀ.ਵੀ. ਪ੍ਰਾਜੈਕਟ ਵੀ ਕੀਤਾ ਜਾਵੇਗਾ ਸਥਾਪਤ ਇਸ ਸਮਝੌਤੇ ਤਹਿਤ ਸੂਬੇ ਵਿੱਚ ਇਲੈਕਟ੍ਰਿਕ ਅਤੇ ਸਬੰਧਤ ਵਾਹਨਾਂ ਦੇ ਪ੍ਰਚਲਣ ਲਈ ਰਾਹ ਪੱਧਰਾ ਹੋਵੇਗਾ: ਨਵੀਂ ਤੇ ਨਵਿਆਉਣਯੋਗ ਊਰਜਾ ਮੰਤਰੀ ਚੰਡੀਗੜ੍ਹ, 1 ਅਗਸਤ : ਪੰਜਾਬ ਨੂੰ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ਵਿੱਚ ਦੇਸ਼ 'ਚੋਂ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਅੱਜ ਨਵੀਂ....
ਪੰਜਾਬ ਵੱਲੋਂ ਲੋਕ ਨਿਰਮਾਣ ਵਿਭਾਗ ਦੀਆਂ ਜਾਇਦਾਦਾਂ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਲਈ ਰਣਨੀਤੀ ਤਿਆਰ - ਈ.ਟੀ.ਓ
ਵਿਭਾਗੀ ਕਮੇਟੀਆਂ ਦੂਜੇ ਰਾਜਾਂ ਵਿੱਚ ਜਾਇਦਾਦਾਂ ਦੀ ਮੌਜੂਦਾ ਸਥਿਤੀ ਦਾ ਜਾਇਜਾ ਲੈ ਕੇ ਰਿਪੋਰਟ ਤਿਆਰ ਕਰਨਗੀਆਂ ਸੈਲਾਨੀਆਂ ਦੀ ਸਹੂਲਤ ਲਈ ਲਈ ਸੈਰ-ਸਪਾਟਾ ਕੇਂਦਰਾਂ ਵਿਖੇ ਗੈਸਟ ਹਾਊਸਾਂ ਦਾ ਕੀਤਾ ਜਾਵੇਗਾ ਨਵੀਨੀਕਰਨ ਚੰਡੀਗੜ੍ਹ, 1 ਅਗਸਤ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕ ਨਿਰਮਾਣ ਵਿਭਾਗ ਦੀਆਂ ਜਾਇਦਾਦਾਂ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਨਾਉਣ ਲਈ ਰਣਨੀਤੀ ਉਲੀਕੀ ਹੈ ਤਾਂ ਜੋ ਇੰਨ੍ਹਾਂ....
ਸਰਕਾਰੀ ਖਜ਼ਾਨੇ ਵਿੱਚੋਂ ਤਨਖਾਹ/ਮਾਣਭੱਤਾ ਲੈਣ ਵਾਲੇ ਵਿਅਕਤੀ ਦਾ ਰਾਜਨੀਤਿਕ ਪਾਰਟੀ ਵਿੱਚ ਸ਼ਾਮਿਲ ਹੋਣਾ ਸਰਕਾਰੀ ਨਿਯਮਾਂ ਦੀ ਉਲੰਘਣਾ ਹੈ : ਡਾ.ਬਲਜੀਤ ਕੌਰ
ਬਾਲ ਵਿਕਾਸ ਮੰਤਰੀ ਨੇ ਆਂਗਣਵਾੜੀ ਵਰਕਰ ਵੱਲੋਂ ਰਾਜਨੀਤਿਕ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਕਾਰਵਾਈ ਕਰਨ ਦੀ ਹਦਾਇਤ ਚੰਡੀਗੜ੍ਹ, 1 ਅਗਸਤ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਵੱਲੋਂ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਆਂਗਣਵਾੜੀ ਵਰਕਰ ਵੱਲੋਂ ਰਾਜਨੀਤਿਕ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਗੰਭੀਰ ਨੋਟਿਸ ਲੈਂਦਿਆ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਮੁਕਤਸਰ ਸਾਹਿਬ ਨੂੰ ਕਾਰਵਾਈ ਕਰਨ ਲਈ ਹਦਾਇਤ ਕੀਤੀ ਗਈ ਹੈ। ਵਧੇਰੇ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ....
ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਸੂਬਾ-ਪੱਧਰੀ ਵਰਕਸ਼ਾਪ
ਪੰਜਾਬ ਸਰਕਾਰ ਪਹੁੰਚਯੋਗ ਅਤੇ ਜਵਾਬਦੇਹ ਪ੍ਰਸ਼ਾਸਨ ਦੇਣ ਲਈ ਵਚਨਬੱਧ : ਅਮਨ ਅਰੋੜਾ ਚੰਡੀਗੜ੍ਹ, 1 ਅਗਸਤ : ਪੰਜਾਬ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤ ਨਿਵਾਰਣ ਵਿਭਾਗ ਨੇ ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ ਸਾਰੇ ਸਟੇਟ ਨੋਡਲ ਅਫ਼ਸਰਾਂ ਲਈ ਜਨਤਕ ਸ਼ਿਕਾਇਤ ਪ੍ਰਣਾਲੀ ਬਾਰੇ ਇੱਕ-ਰੋਜ਼ਾ ਸੂਬਾ ਪੱਧਰੀ ਵਰਕਸ਼ਾਪ ਕਰਵਾਈ ਗਈ। ਇਹ ਸਿਖਲਾਈ ਪ੍ਰੋਗਰਾਮ ਵੱਖ-ਵੱਖ ਵਿਭਾਗਾਂ ਦੇ ਨੋਡਲ ਅਫ਼ਸਰਾਂ ਨੂੰ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐਸ....