ਚੰਡੀਗੜ੍ਹ

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਕੈਰੋਲੀਨ ਰੋਵੇਟ ਨੇ ਸਪੀਕਰ ਕੁਲਤਾਰ ਸੰਧਵਾਂ ਨਾਲ ਮੁਲਾਕਾਤ ਕੀਤੀ
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੀਆਂ ਸਬਜ਼ੀਆਂ ਅਤੇ ਫਲਾਂ ਨੂੰ ਯੂਕੇ ਅਤੇ ਯੂਰਪ ਦੇ ਹੋਰ ਮੁਲਕਾਂ ਵਿੱਚ ਨਿਰਿਆਤ ਕਰਨ ਲਈ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਕੈਰੋਲੀਨ ਰੋਵੇਟ ਨਾਲ ਵਿਚਾਰ ਵਿਟਾਂਦਰਾ ਕੀਤਾ ਚੰਡੀਗੜ੍ਹ 6 ਫਰਵਰੀ 2025 : ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਕੈਰੋਲੀਨ ਰੋਵੇਟ ਨੇ ਪੰਜਾਬ ਵਿਧਾਨ ਸਭਾ ਸਪੀਕਰ ਮਾਨਯੋਗ ਕੁਲਤਾਰ ਸਿੰਘ ਸੰਧਵਾ ਨਾਲ ਮੁਲਾਕਾਤ ਕੀਤੀ ਅਤੇ ਅਹਿਮ ਮੁੱਦਿਆਂ ਉੱਤੇ ਵਿਚਾਰ ਵਿਟਾਂਦਰਾ ਕੀਤਾ ਗਿਆ। ਕੈਰੋਲੀਨ ਰੋਵੇਟ ਨੇ ਵਿਧਾਨ ਸਭਾ ਦੀ....
'ਆਪ' ਨੇ ਅਮਰੀਕਾ ਤੋਂ 104 ਭਾਰਤੀਆਂ ਨੂੰ ਬੇਰਹਿਮੀ ਨਾਲ ਡਿਪੋਰਟ ਕਰਨ ਦੀ ਕੀਤੀ ਨਿੰਦਾ, ਮੋਦੀ ਸਰਕਾਰ ਤੋਂ ਮੰਗੀ ਜਵਾਬਦੇਹੀ
ਮੋਦੀ ਕਹਿੰਦੇ ਹਨ ਕਿ ਟਰੰਪ ਉਨ੍ਹਾਂ ਦੇ ਦੋਸਤ ਹਨ, ਫਿਰ ਭਾਰਤੀਆਂ ਨਾਲ ਇਸ ਤਰ੍ਹਾਂ ਦਾ ਵਿਵਹਾਰ ਕਿਉਂ ਹੋ ਰਿਹਾ ਹੈ? ਮਲਵਿੰਦਰ ਕੰਗ ਆਪ' ਨੇਤਾ ਨੀਲ ਗਰਗ ਨੇ ਹਰਿਆਣਾ ਸਰਕਾਰ 'ਤੇ ਡਿਪੋਰਟ ਹੋਏ ਲੋਕਾਂ ਨਾਲ ਅਪਰਾਧੀਆਂ ਵਾਂਗ ਵਿਵਹਾਰ ਕਰਨ ਦੀ ਕੀਤੀ ਨਿੰਦਾ, ਉਨ੍ਹਾਂ ਦੀ ਆਵਾਜਾਈ ਲਈ ਜੇਲ੍ਹ ਬੱਸ ਦੀ ਵਰਤੋਂ 'ਤੇ ਉਠਾਏ ਸਵਾਲ ਚੰਡੀਗੜ੍ਹ, 6 ਫਰਵਰੀ, 2025 : ਆਮ ਆਦਮੀ ਪਾਰਟੀ (ਆਪ) ਨੇ ਅਮਰੀਕਾ ਤੋਂ 104 ਭਾਰਤੀਆਂ ਨੂੰ ਡਿਪੋਰਟ (ਦੇਸ਼ ਨਿਕਾਲਾ) ਕਰਨ ਅਤੇ ਉਨ੍ਹਾਂ ਨਾਲ ਕੀਤੇ ਗਏ ਅਣਮਨੁੱਖੀ ਵਿਵਹਾਰ ਦੀ....
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪੰਜਵੀਂ ਜਮਾਤ ਦੇ ਬੋਰਡ ਇਮਤਿਹਾਨ ਦੀ ਡੇਟਸ਼ੀਟ 2025 ਜਾਰੀ
ਚੰਡੀਗੜ੍ਹ, 06 ਫਰਵਰੀ 2025 : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪੰਜਵੀਂ ਜਮਾਤ ਦੇ ਬੋਰਡ ਇਮਤਿਹਾਨ ਦੀ ਡੇਟਸ਼ੀਟ 2025 ਜਾਰੀ ਕੀਤੀ ਗਈ ਹੈ, ਇਮਤਿਹਾਨਾਂ ਵਿੱਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਲਈ ਸਮਾਂ-ਸਾਰਣੀ ਦੀ ਰੂਪਰੇਖਾ ਦੱਸਦੀ ਹੈ ਕਿ ਇਹ ਪ੍ਰੀਖਿਆਵਾਂ 7 ਮਾਰਚ ਤੋਂ 13 ਮਾਰਚ, 2025 ਤੱਕ ਅੰਗਰੇਜ਼ੀ, ਗਣਿਤ, ਪੰਜਾਬੀ, ਹਿੰਦੀ ਅਤੇ ਵਾਤਾਵਰਨ ਅਧਿਐਨ ਵਰਗੇ ਵਿਸ਼ਿਆਂ ਨਾਲ ਹੋਣਗੀਆਂ। ਇਨ੍ਹਾਂ ਤਾਰੀਕਾਂ ਨੂੰ ਹੋਣਗੀਆਂ ਪ੍ਰੀਖਿਆਵਾਂ 7 ਮਾਰਚ 2025 ਨੂੰ ਅੰਗਰੇਜ਼ੀ, 10 ਮਾਰਚ ਨੂੰ ਗਣਿਤ, 11 ਮਾਰਚ....
ਐਨਸੀਸੀ ਗਰੁੱਪ ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਖੇਤਰ ਦੇ ਗਰੁੱਪਾਂ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ
ਚੰਡੀਗੜ੍ਹ 6 ਫਰਵਰੀ, 2025 : ਐਨਸੀਸੀ ਗਰੁੱਪ ਚੰਡੀਗੜ੍ਹ ਸਾਲ 2024-25 ਲਈ ਐਨਸੀਸੀ ਡਾਇਰੈਕਟੋਰੇਟ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ (ਪੀਐਚਐਚਪੀਐਂਡਸੀ) ਅਧੀਨ ਅੱਠ ਐਨਸੀਸੀ ਗਰੁੱਪਾਂ ਵਿੱਚੋਂ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਗਰੁੱਪ ਵਜੋਂ ਉਭਰਿਆ ਹੈ। ਇਹ ਪ੍ਰਾਪਤੀ ਸਾਲ 2024-25 ਦੌਰਾਨ ਸਮੂਹ ਦੇ ਬੇਮਿਸਾਲ ਪ੍ਰਦਰਸ਼ਨ ਕਾਰਣ ਹਾਸਲ ਹੋਈ ਹੈ। ਐਨਸੀਸੀ ਡਾਇਰੈਕਟੋਰੇਟ ਪੀਐਚਐਚਪੀਐਂਡਸੀ ਨੇ ਨਵੀਂ ਦਿੱਲੀ ਵਿੱਚ ਗਣਤੰਤਰ ਦਿਵਸ ਕੈਂਪ ਤੋਂ ਪਹਿਲਾਂ ਅੱਠ ਸਮੂਹਾਂ ਵਿੱਚ ਵੱਖ-ਵੱਖ....
ਨਾਗਰਿਕ ਆਪਣੇ ਘਰ ਬੈਠੇ ਹੀ ਹੈਲਪਲਾਈਨ ਨੰਬਰ 1076 ਤੇ ਕਾਲ ਕਰਕੇ ਪ੍ਰਾਪਤ ਕਰ ਸਕਦੇ ਹਨ ਸੇਵਾਵਾਂ : ਅਮਨ ਅਰੋੜਾ
ਨਵੀਂ ਪਹਿਲ, ਹੁਣ ਸਿਰਫ਼ ਇਕ ਫ਼ੋਨ ਕਾਲ 'ਤੇ ਮਿਲਣਗੀਆਂ 406 ਸੇਵਾਵਾਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ 363 ਹੋਰ ਨਾਗਰਿਕ-ਕੇਂਦ੍ਰਿਤ ਸੇਵਾਵਾਂ ਸ਼ਾਮਲ ਕਰਕੇ "ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ" ਯੋਜਨਾ ਵਿੱਚ ਵਿਸਥਾਰ ਦਾ ਕੀਤਾ ਐਲਾਨ ⁠ਪ੍ਰਸ਼ਾਸਨਿਕ ਸੁਧਾਰ ਮੰਤਰੀ ਨੇ ਸੇਵਾ ਕੇਂਦਰਾਂ ਵਿੱਚ ਦਿੱਤੀਆਂ ਜਾਣ ਵਾਲੀਆਂ ਸਾਰੀਆਂ 406 ਸੇਵਾਵਾਂ ਨਾਗਰਿਕਾਂ ਦੇ ਦਰਾਂ ਤੱਕ ਪਹੁੰਚਾਉਣ ਦੀ ਕੀਤੀ ਸ਼ੁਰੂਆਤ ਚੰਡੀਗੜ੍ਹ, 6 ਫਰਵਰੀ 2025 : ਪੰਜਾਬ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਕੁਸ਼ਲ ਪ੍ਰਸ਼ਾਸਨ ਅਤੇ....
ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇ: ਮੋਹਿੰਦਰ ਭਗਤ
ਰੱਖਿਆ ਸੇਵਾਵਾਂ ਭਲਾਈ ਮੰਤਰੀ ਵੱਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਲਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਚੰਡੀਗੜ੍ਹ, 5 ਫਰਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸ ਮੰਤਵ ਦੀ ਪੂਰਤੀ ਲਈ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਅਤੇ ਪੈਸਕੋ ਦੇ ਅਧਿਕਾਰੀਆ ਨਾਲ ਬੁੱਧਵਾਰ ਨੂੰ ਪੰਜਾਬ ਸਿਵਲ ਸਕੱਤਰੇਤ....
ਪਸ਼ੂ ਪਾਲਣ ਮੰਤਰੀ ਵੱਲੋਂ ਐਲ.ਐਸ.ਡੀ. ਖ਼ਿਲਾਫ਼ ਵਿਆਪਕ ਟੀਕਾਕਰਨ ਮੁਹਿੰਮ ਸ਼ੁਰੂ ਕਰਨ ਦੇ ਹੁਕਮ
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਚਾਲੂ ਮਹੀਨੇ ਦੇ ਅੰਤ ਤੱਕ ਪਸ਼ੂਧਨ ਗਣਨਾ ਮੁਕੰਮਲ ਕਰਨ ਦੇ ਆਦੇਸ਼ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦਾ ਜਾਇਜ਼ਾ ਵੀ ਲਿਆ ਚੰਡੀਗੜ੍ਹ, 5 ਫਰਵਰੀ 2025 : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ 21ਵੀਂ ਪਸ਼ੂਧਨ ਗਣਨਾ ਨੂੰ ਫਰਵਰੀ, 2025 ਦੇ ਅੰਤ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਪਸ਼ੂਆਂ ਦੀਆਂ ਨਸਲਾਂ ਅਤੇ ਹੋਰ ਵਿਸ਼ੇਸ਼ਤਾਵਾਂ ਦੇ ਆਧਾਰ ‘ਤੇ....
ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਪਰਸਨ ਵਜੋਂ ਡਾ. ਸੁਖਵਿੰਦਰ ਸੁੱਖੀ ਨੇ ਅਹੁਦਾ ਸੰਭਾਲਿਆ
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਡਾ. ਸੁਖਵਿੰਦਰ ਸੁੱਖੀ ਨੂੰ ਦਿੱਤੀ ਵਧਾਈ ਚੰਡੀਗੜ੍ਹ, 5 ਫਰਵਰੀ 2025 : ਬੰਗਾ ਤੋਂ ਦੂਜੀ ਵਾਰ ਵਿਧਾਇਕ ਬਣੇ ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.) ਦੇ ਸਾਬਕਾ ਪ੍ਰਧਾਨ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਅੱਜ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਮੌਜੂਦਗੀ ਵਿੱਚ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ (ਕਨਵੇਅਰ) ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ। ਡਾ. ਸੁੱਖੀ ਆਪਣੇ ਪੁੱਤਰ ਡਾ....
ਵਿਭਾਗ ਦਾ ਕੋਈ ਵੀ ਮੁਲਾਜ਼ਮ ਨਸ਼ਾ ਤਸ਼ਕਰੀ ਵਿੱਚ ਲਿਪਤ ਪਾਏ ਜਾਣ 'ਤੇ ਬਖਸ਼ਿਆ ਨਹੀਂ ਜਾਵੇਗਾ : ਭੁੱਲਰ
ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜ਼ਮ ਮੁਅੱਤਲ ਨਸ਼ਾ ਤਸਕਰੀ ਵਿੱਚ ਲਿਪਤ ਪਾਏ ਜਾਣ ਕਾਰਨ ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜ਼ਮ ਕੀਤੇ ਮੁਅੱਤਲ : ਭੁੱਲਰ ਇੰਸਪੈਕਟਰ ਅਤੇ ਕੰਡਕਟਰ ਨੂੰ ਨਸ਼ੇ ਦੀ ਤਸਕਰੀ ਕਰਨ ਤੇ ਪੁਲਿਸ ਵੱਲੋਂ ਕੀਤਾ ਗਿਆ ਸੀ ਗ੍ਰਿਫਤਾਰ ਚੰਡੀਗੜ੍ਹ, 4 ਫਰਵਰੀ 2025 : ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਨਿਰਦੇਸ਼ਾਂ ਤੇ ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜ਼ਮਾਂ ਨੂੰ ਨਸ਼ਾ ਤਸ਼ਕਰੀ ਵਿੱਚ ਲਿਪਤ ਪਾਏ ਜਾਣ ਕਾਰਨ ਮੁਅੱਤਲ ਕੀਤਾ ਗਿਆ ਹੈ ਅਤੇ ਉਨ੍ਹਾਂ ਦੀਆਂ ਸੇਵਾਵਾਂ ਖਤਮ ਕਰਨ ਲਈ....
ਪੰਜਾਬ ਨੇ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ‘ਬੈਸਟ ਸਟੇਟ’ ਅਤੇ ‘ਬੈਸਟ ਡਿਸਟ੍ਰਿਕਟ’ ਪੁਰਸਕਾਰ ਕੀਤੇ ਹਾਸਲ
ਪ੍ਰਸਿੱਧ ਵਾਤਾਵਰਣ ਵਿਗਿਆਨੀ ਸੋਨਮ ਵਾਂਗਚੁਕ ਨੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਨੂੰ ਪੁਰਸਕਾਰ ਕੀਤਾ ਭੇਟ ਚੰਡੀਗੜ੍ਹ, 4 ਫਰਵਰੀ 2025 : ਪੰਜਾਬ ਨੇ ਵਾਤਾਵਰਣ ਸਿੱਖਿਆ ਅਤੇ ਸਥਿਰਤਾ ਦੇ ਖੇਤਰ ਵਿੱਚ ਮਹੱਤਵਪੂਰਨ ਮੀਲ ਪੱਥਰ ਸਥਾਪਤ ਕਰਦਿਆਂ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ (ਸੀ.ਐਸ.ਈ.) ਵੱਲੋਂ ਨਵੀਂ ਦਿੱਲੀ ਦੇ ਇੰਡੀਆ ਹੈਬੀਟੇਟ ਸੈਂਟਰ ਵਿਖੇ ਕਰਵਾਏ ਗਏ ਗ੍ਰੀਨ ਸਕੂਲਜ਼ ਅਵਾਰਡਜ਼ 2025 ਵਿੱਚ ਵੱਕਾਰੀ ‘ਬੈਸਟ ਗ੍ਰੀਨ ਸਟੇਟ’ ਅਤੇ ‘ਬੈਸਟ ਗ੍ਰੀਨ ਡਿਸਟ੍ਰਿਕਟ’ ਪੁਰਸਕਾਰ ਹਾਸਲ....
ਚੰਡੀਗੜ੍ਹ ਵਿਚ ਪਾਰਟੀ ਦੀ ਮੈਂਬਰਸ਼ਿਪ ਭਰਤੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ : ਡਾ. ਦਲਜੀਤ ਸਿੰਘ ਚੀਮਾ 
ਚੰਡੀਗੜ੍ਹ, 4 ਫਰਵਰੀ 2025 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਕਿਹਾ ਕਿ ਚੰਡੀਗੜ੍ਹ ਵਿਚ ਪਾਰਟੀ ਦੀ ਮੈਂਬਰਸ਼ਿਪ ਭਰਤੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਮੈਂਬਰਸ਼ਿਪ ਭਰਤੀ ਨੂੰ ਲੈ ਕੇ ਲੋਕਾਂ ਵਿਚ ਭਰਵਾਂ ਉਤਸ਼ਾਹ ਹੈ। ਇਥੇ ਪਾਰਟੀ ਦੇ ਮੁੱਖ ਦਫਤਰ ਵਿਚ ਇਸ ਸਬੰਧੀ ਚੰਡੀਗੜ੍ਹ ਇਕਾਈ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਦਲਜੀਤ ਸਿੰਘ ਚੀਮਾ, ਜੋ ਕਿ ਪਾਰਟੀ ਦੇ ਸ਼ਹਿਰ ਵਿਚ ਭਰਤੀ ਮੁਹਿੰਮ ਦੇ ਇੰਚਾਰਜ ਤੇ ਆਬਜ਼ਰਵਰ ਹਨ, ਨੇ ਸ਼੍ਰੋਮਣੀ ਅਕਾਲੀ....
ਪੰਜਾਬ ਨੇ ਈ-ਸ਼੍ਰਮ ਪੋਰਟਲ ’ਤੇ 57,75,402 ਕਾਮਿਆਂ ਨੂੰ ਕੀਤਾ ਰਜਿਸਟਰ : ਤਰੁਨਪ੍ਰੀਤ ਸਿੰਘ ਸੌਂਦ 
ਕਿਰਤ ਮੰਤਰੀ ਨੇ ਈ-ਸ਼੍ਰਮ ਅਧੀਨ ਰਜਿਸਟਰਡ ਕਾਮਿਆਂ ਨੂੰ ਮੈਡੀਕਲ ਬੀਮਾ, ਪੈਨਸ਼ਨ ਅਤੇ ਹੋਰ ਲਾਭ ਦੇਣ ਦੀ ਕੀਤੀ ਵਕਾਲਤ ਚੰਡੀਗੜ੍ਹ, 4 ਫਰਵਰੀ 2025 : ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਕਿਰਤ ਵਿਭਾਗ ਨੇ ਭਾਰਤ ਸਰਕਾਰ ਵੱਲੋਂ ਅਸੰਗਠਿਤ ਕਾਮਿਆਂ ਦੀ ਰਜਿਸਟਰੇਸ਼ਨ ਲਈ ਸ਼ੁਰੂ ਕੀਤੇ ਗਏ ਈ-ਸ਼੍ਰਮ ਪੋਰਟਲ ’ਤੇ 57,75,402 ਕਾਮਿਆਂ ਨੂੰ ਰਜਿਸਟਰ ਕੀਤਾ ਹੈ। ਹਾਲ ਹੀ ਵਿੱਚ, ਸੌਂਦ ਨੇ ਨਵੀਂ ਦਿੱਲੀ ਵਿਖੇ ਕਿਰਤ ਮੰਤਰੀਆਂ ਅਤੇ ਕਿਰਤ ਸਕੱਤਰਾਂ ਦੇ ਦੋ-ਰੋਜ਼ਾ ਸੰਮੇਲਨ ਮੌਕੇ ਈ-ਸ਼੍ਰਮ....
ਕੁਦਰਤੀ ਆਫ਼ਤ ਅਤੇ ਐਮਰਜੈਂਸੀ ਉਪਾਵਾਂ ਲਈ ਸਕੂਲਾਂ ਨੂੰ 4 ਕਰੋੜ ਰੁਪਏ ਤੋਂ ਵੱਧ ਦੇ ਵੰਡ ਜਾਰੀ : ਬੈਂਸ
ਸਕੂਲਾਂ ਵਿੱਚ ਲਗਾਏ ਜਾਣਗੇ ਐਮਰਜੈਂਸੀ ਹੈਲਪਲਾਈਨ ਨੰਬਰ ਅਤੇ ਹਦਾਇਤਾਂ ਵਾਲੇ ਡਿਸਪਲੇ ਬੋਰਡ ਚੰਡੀਗੜ੍ਹ, 4 ਫਰਵਰੀ 2025 : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੂੰ ਐਮਰਜੈਂਸੀ ਜਾਂ ਕੁਦਰਤੀ ਆਫ਼ਤਾਂ ਨਾਲ ਸਬੰਧਤ ਘਟਨਾਵਾਂ ਦੌਰਾਨ ਪ੍ਰਤੀਕਿਰਿਆ ਕਰਨ ਦੇ ਢੰਗ-ਤਰੀਕਿਆਂ ਬਾਰੇ ਜਾਗਰੂਕ ਕਰਨ ਅਤੇ ਬਿਜਲੀ ਦੇ ਕਰੰਟ ਜਾਂ ਅੱਗ ਲੱਗਣ ਵਰਗੀ ਕਿਸੇ ਵੀ ਐਮਰਜੈਂਸੀ ਹਾਲਾਤ ਤੋਂ ਬਚਣ ਸਬੰਧੀ ਪ੍ਰਬੰਧ ਕਰਨ ਵਾਸਤੇ 4 ਕਰੋੜ ਰੁਪਏ ਤੋਂ ਵੱਧ ਦੇ ਫੰਡ ਜਾਰੀ ਕੀਤੇ ਗਏ ਹਨ। ਅੱਜ ਇੱਥੇ....
ਮਾਰਚ 2022 ਤੋਂ ਲੈ ਕੇ ਹੁਣ ਪੰਜਾਬ 'ਚ 88 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼ : ਸੌਂਦ
ਚੰਡੀਗੜ੍ਹ, 3 ਫਰਵਰੀ 2025 : ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮਾਰਚ 2022 ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 88,014 ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋ ਚੁੱਕੇ ਹਨ। ਬਹੁਤ ਸਾਰੇ ਵੱਡੇ ਉਦਯੋਗ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰ ਰਹੇ ਹਨ ਅਤੇ ਕਈ ਕੌਮੀ ਅਤੇ ਕੌਮਾਂਤਰੀ ਉਦਯੋਗਪਤੀ ਇੱਥੇ ਨਿਵੇਸ਼ ਕਰਨ ਵਿੱਚ ਰੁਚੀ ਦਿਖਾ ਰਹੇ ਹਨ। ਉਨ੍ਹਾਂ ਦੱਸਿਆ ਕਿ 2022 ਤੋਂ ਹੁਣ ਤੱਕ 5,574 ਨਿਵੇਸ਼ ਪ੍ਰਸਤਾਵ....
22.68 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ 3368.89 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ : ਡਾ. ਬਲਜੀਤ ਕੌਰ
ਸਰਕਾਰ ਨੇ ਬੁਢਾਪਾ ਸਕੀਮ ਲਈ ਚਾਲੂ ਵਰ੍ਹੇ ਵਾਸਤੇ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਚੰਡੀਗੜ੍ਹ, 3 ਫਰਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਦਸੰਬਰ 2024 ਤੱਕ ਦੀ ਪੈਨਸ਼ਨ ਰਾਸ਼ੀ ਦੇ 3368.89 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ....