ਚੰਡੀਗੜ੍ਹ, 16 ਜੁਲਾਈ : ਪੰਜਾਬ ਦੇ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੰਜਾਬ ਪੀ.ਸੀ.ਐਸ. ਰਿਟਾਇਰਡ ਅਫ਼ਸਰਜ਼ ਐਸੋਸੀਏਸ਼ਨ ਨੇ ਆਪਣਾ ਵਡਮੁੱਲਾ ਯੋਗਦਾਨ ਪਾਉਣ ਦਾ ਫੈਸਲਾ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਇੱਥੇ ਐਸੋਸੀਏਸ਼ਨ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ੍ਰੀ ਜੀ.ਐਸ. ਬਾਹੀਆ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਦਾ ਫੈਸਲਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ/ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ ਵੱਲੋਂ ਕੀਤੇ ਜਾ ਰਹੇ ਹੜ੍ਹ ਰਾਹਤ....
ਚੰਡੀਗੜ੍ਹ

ਚੰਡੀਗੜ੍ਹ, 15 ਜੁਲਾਈ : ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਤਰਨ ਤਾਰਨ ਜ਼ਿਲ੍ਹੇ ਦੇ ਮਾਲ ਸਰਕਲ ਪਹੁਵਿੰਡ ਵਿਖੇ ਤਾਇਨਾਤ ਪਟਵਾਰੀ ਰਣਜੋਧ ਸਿੰਘ ਨੂੰ ਗੂਗਲ ਪੇਅ ਰਾਹੀਂ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਕਤ ਪਟਵਾਰੀ ਨੂੰ ਪਰਮਜੀਤ ਸਿੰਘ ਵਾਸੀ ਅੰਮ੍ਰਿਤਸਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ 23 ਜੂਨ....

ਚੰਡੀਗੜ੍ਹ, 14 ਜੁਲਾਈ : ਪੰਜਾਬ ਵਿਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਹੜ੍ਹਾਂ ਕਾਰਨ ਲਗਭਗ 2.40 ਲੱਖ ਹੈਕਟੇਅਰ ਝੋਨੇ ਦੀ ਫਸਲ ਤਬਾਹ ਹੋਣ ਦਾ ਖਦਸ਼ਾ ਹੈ। ਇਕ ਸੀਨੀਅਰ ਅਧਿਕਾਰੀ ਨੇ ਸ਼ੁਕਰਵਾਰ ਨੂੰ ਇਹ ਜਾਣਕਾਰੀ ਦਿਤੀ। ਅਧਿਕਾਰੀ ਨੇ ਕਿਹਾ, ‘‘ਮੀਂਹ ਕਾਰਨ 2.40 ਲੱਖ ਹੈਕਟੇਅਰ ਰਕਬੇ ’ਚ ਝੋਨੇ ਦੀ ਫਸਲ ਪ੍ਰਭਾਵਿਤ ਹੋਈ ਹੈ ਅਤੇ ਇਸ ’ਚੋਂ 83,000 ਹੈਕਟੇਅਰ ਤੋਂ ਵੱਧ ਰਕਬੇ ’ਚ ਦੁਬਾਰਾ ਬਿਜਾਈ ਕੀਤੀ ਜਾਵੇਗੀ।’’ ਉਨ੍ਹਾਂ ਦਸਿਆ ਕਿ ਪਟਿਆਲਾ, ਸੰਗਰੂਰ, ਮੋਹਾਲੀ, ਲੁਧਿਆਣਾ, ਜਲੰਧਰ....

ਪੰਜ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਦਾ ਉਦਘਾਟਨ ਪੰਜਾਬ ਯੂਨੀਵਰਸਿਟੀ ਵਿਖੇ ਭਾਈ ਵੀਰ ਸਿੰਘ ਦੀ 150 ਸਾਲਾ ਜਨਮ-ਸ਼ਤਾਬਦੀ ਨੂੰ ਸਮਰਪਿਤ ਭਾਈ ਵੀਰ ਸਿੰਘ: ਸਖਸ਼ੀਅਤ, ਸਿਰਜਣਾ ਅਤੇ ਚਿੰਤਨ (ਸ਼ਬਦ-ਦਰਸ਼ਨ ਪਰਿਪੇਖ) ਵਿਸ਼ੇ ‘ਤੇ ਪੰਜ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਸ਼ੁਰੂ ਚੰਡੀਗੜ੍ਹ 14 ਜੁਲਾਈ : ਭਾਈ ਵੀਰ ਸਿੰਘ ਦੀ 150 ਸਾਲਾ ਜਨਮ-ਸ਼ਤਾਬਦੀ ਨੂੰ ਸਮਰਪਿਤ ਭਾਈ ਵੀਰ ਸਿੰਘ: ਸਖਸ਼ੀਅਤ, ਸਿਰਜਣਾ ਅਤੇ ਚਿੰਤਨ (ਸ਼ਬਦ-ਦਰਸ਼ਨ ਪਰਿਪੇਖ) ਵਿਸ਼ੇ ‘ਤੇ ਪੰਜ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਦਾ ਉਦਘਾਟਨ ਅੱਜ ਪੰਜਾਬ ਯੂਨੀਵਰਸਿਟੀ....

ਜਲ ਸਰੋਤ ਮੰਤਰੀ ਨੇ ਦਰਿਆ ਵਿੱਚ ਪਏ ਪਾੜ ਪੂਰਨ ਦੇ ਕੰਮਾਂ ਦਾ ਜਾਇਜ਼ਾ ਲਿਆ ਚੰਡੀਗੜ੍ਹ, 14 ਜ਼ੁਲਾਈ : ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸੂਬੇ ਅਤੇ ਪਹਾੜਾਂ ਵਿੱਚ ਪਏ ਮੋਹਲੇਧਾਰ ਮੀਂਹ ਕਾਰਨ ਘੱਗਰ ਦਰਿਆ ਵਿੱਚ ਰਿਕਾਰਡ ਪਾਣੀ ਦਾ ਪੱਧਰ ਵਧਣ ਕਾਰਨ ਹੋਏ ਨੁਕਸਾਨ ਅਤੇ ਵੱਖ-ਵੱਖ ਥਾਂਵਾਂ ਉਤੇ ਪਏ ਪਾੜ ਪੂਰਨ ਲਈ ਜੰਗੀ ਪੱਧਰ ਉਤੇ ਕੀਤੇ ਜਾ ਰਹੇ ਬਚਾਅ ਤੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਇੱਥੋੰ ਨੇੜਲੇ ਪਿੰਡ ਟਿਵਾਣਾ ਤੇ ਅਮਲਾਲਾ ਵਿਖੇ ਘੱਗਰ ਦਰਿਆ ਦਾ ਦੌਰਾ ਕੀਤਾ। ਮੀਤ....

ਕੇਂਦਰ ਤੋ ਆਇਆ ਫੰਡ ਬਿਨਾਂ ਗਿਰਦਾਵਰੀ ਪੀੜਤ ਲੋਕਾਂ ਦੀ ਭਰਪਾਈ ਲਈ ਤੁਰੰਤ ਵੰਡਣ ਦੀ ਮੁੱਖ ਮੰਤਰੀ ਨੂੰ ਕੀਤੀ ਅਪੀਲ ਮੁੱਖ ਮੰਤਰੀ ਨੂੰ ਸਰਹੱਦੀ ਖੇਤਰ ਦੇ ਉਨ੍ਹਾਂ ਕਿਸਾਨਾਂ ਨੂੰ ਵੀ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਣ ਦੀ ਅਪੀਲ ਕੀਤੀ ਜਿਨ੍ਹਾਂ ਦੀ ਗਿਰਦਾਵਰੀ ਨਹੀਂ ਹੈ ਚੰਡੀਗੜ੍ਹ 14 ਜੁਲਾਈ : ਸਮੇਂ ਸਿਰ ਚੇਤਾਵਨੀਆਂ ਦੇ ਬਾਵਜੂਦ ਹੜ੍ਹਾਂ ਦੀ ਗੰਭੀਰ ਸਥਿਤੀ ਨੂੰ ਲੈ ਕੇ ਨਿਰਾਸ਼ਾਜਨਕ ਜਵਾਬ ਦੇਣ ਲਈ ਭਗਵੰਤ ਮਾਨ ਸਰਕਾਰ ਦੀ ਆਲੋਚਨਾ ਕਰਦੇ ਹੋਏ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੂਬਾ....

ਪੁੱਛਿਆ, ਅੱਜ ਬੀਬੀ ਜੈਇੰਦਰ ਕੌਰ ਕਿੱਥੇ ਐ, ਪਿੰਡ ਤਾਂ ਹਾਲੇ ਵੀ ਪਾਣੀ ਨਾਲ ਭਰੇ ਪਏ ਹਨ ਮੁੱਖ ਮੰਤਰੀ ਭਗਵੰਤ ਮਾਨ ਨੇ ਫੜੀ ਹੜ੍ਹ ਮਾਰੇ ਲੋਕਾਂ ਦੀ ਬਾਂਹ-ਜੌੜਾਮਾਜਰਾ ਕੈਬਨਿਟ ਮੰਤਰੀ ਨੇ ਹੜ੍ਹ ਪ੍ਰਭਾਵਤ ਪਿੰਡਾਂ ‘ਚ ਲੋਕਾਂ ਨਾਲ ਸਿੱਧਾ ਰਾਬਤਾ ਬਣਾ ਕੇ ਪਹੁੰਚਾਈ ਮਦਦ ਹੜ੍ਹਾਂ ਦੀ ਲਪੇਟ ‘ਚ ਆਏ ਸੱਸਾ ਗੁੱਜਰਾਂ ਦੇ ਵਸਨੀਕ ਕੇ ਸਸਕਾਰ ਵਿਚ ਹੋਏ ਸ਼ਾਮਲ ਚੰਡੀਗੜ੍ਹ, 14 ਜੁਲਾਈ : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ‘ਤੇ 70 ਵਰ੍ਹਿਆਂ ਤੋਂ ਰਾਜ ਕਰਦੀਆਂ....

ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿਛਲੇ ਇਕ ਸਾਲ ਤੋਂ ਤਜਵੀਜ਼ ਵਿਰੁੱਧ ਰੋਸ ਪ੍ਰਗਟ ਕਰਨ ਵਿਚ ਅਸਫਲ ਰਹਿਣ ਕਾਰਨ ਚੰਡੀਗੜ੍ਹ ’ਤੇ ਪੰਜਾਬ ਦਾ ਦਾਅਵਾ ਬੇਹੱਦ ਕਮਜ਼ੋਰ ਹੋਇਆ ਕੇਂਦਰ ਸਰਕਾਰ ਨੂੰ ਆਖਿਆ ਕਿ ਉਹ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰੇ ਤੇ ਕਿਹਾ ਕਿ ਪੰਜਾਬੀ ਤੇ ਅਕਾਲੀ ਦਲ ਫੈਸਲੇ ਦਾ ਪੁਰਜ਼ੋਰ ਵਿਰੋਧ ਕਰਨਗੇ ਚੰਡੀਗੜ੍ਹ, 13 ਜੁਲਾਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕੇਂਦਰ ਤੇ ਪੰਜਾਬ ਦੀ ਆਮ ਆਦਮੀ ਸਰਕਾਰ ਰਲ ਕੇ ਚੰਡੀਗੜ੍ਹ ਵਿਚ....

ਮਨੁੱਖੀ ਜਾਨਾਂ ਦੀ ਰੱਖਿਆ ਸੂਬਾ ਸਰਕਾਰ ਦੀ ਸਭ ਤੋਂ ਪ੍ਰਮੁੱਖ ਤਰਜੀਹ: ਮੀਤ ਹੇਅਰ ਜਲ ਸਰੋਤ ਮੰਤਰੀ ਨੇ ਪਾੜ ਪੂਰਦੇ ਸਮੇਂ ਵਾਪਰੀਆਂ ਦੁਰਘਟਨਾਵਾਂ ਨੂੰ ਦੇਖਦਿਆਂ ਕੀਤੀ ਅਪੀਲ ਚੰਡੀਗੜ੍ਹ, 13 ਜੁਲਾਈ : ਪੰਜਾਬ ਵਿੱਚ ਮੋਹਲੇਧਾਰ ਮੀਂਹ ਨਾਲ ਦਰਿਆਵਾਂ ਦੇ ਸਮਰੱਥਾ ਤੋਂ ਵੱਧ ਚੱਲਣ ਕਾਰਨ ਵਾਪਰ ਰਹੀਆਂ ਪਾੜ ਪੈਣ ਦੀਆਂ ਘਟਨਾਵਾਂ ਅਤੇ ਕੁਝ ਥਾਂਵਾਂ ਉਤੇ ਸਥਾਨਕ ਲੋਕਾਂ ਵੱਲੋਂ ਆਪਣੇ ਪੱਧਰ ਉਤੇ ਪਾੜ ਪੂਰਦੇ ਸਮੇਂ ਵਾਪਰੀਆਂ ਦੁਰਘਟਨਾਵਾਂ ਨੂੰ ਦੇਖਦਿਆਂ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਮਰੱਥਾ....

ਸਮਾਜਿਕ ਸੁਰੱਖਿਆ ਵਿਭਾਗ ਨੂੰ ਹੜ੍ਹਾਂ ਦੌਰਾਨ ਬਜੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਲਈ ਉਪਰਾਲੇ ਕਰਨ ਦੇ ਦਿੱਤੇ ਆਦੇਸ਼ ਚੰਡੀਗੜ੍ਹ, 13 ਜੁਲਾਈ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਬਜੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਲਈ ਸਮਾਜਿਕ ਸੁਰੱਖਿਆ ਵਿਭਾਗ ਨੂੰ ਉਪਰਾਲੇ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਵਿਭਾਗ ਬਜੁਰਗ....

ਬਰਸਾਤੀ ਪਾਣੀ ਦੀ ਸੁਚਾਰੂ ਢੰਗ ਨਾਲ ਨਿਕਾਸੀ ਯਕੀਨੀ ਬਣਾਉਣ ਦੇ ਨਿਰਦੇਸ਼ ਡਰੇਨੇਜ਼ ਸਿਸਟਮ ਦੀ ਸਫਾਈ ’ਤੇ ਜ਼ੋਰ, ਨੀਵੀਂਆਂ ਥਾਵਾਂ ਤੋਂ ਪਾਣੀ ਕੱਢਣ ਲਈ ਲੋੜੀਂਦੇ ਬੰਦੋਬਸਤ ਕਰਨ ਦੀਆਂ ਹਦਾਇਤਾਂ ਪਾਣੀ ਕਾਰਨ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਲਗਾਤਾਰ ਫੋਗਿੰਗ ਤੇ ਲਾਰਵੀਸਾਈਡ ਦੀ ਸਪਰੇਅ ਕਰਨ ਲਈ ਵੀ ਕਿਹਾ ਚੰਡੀਗੜ੍ਹ, 13 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਜੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਥਾਨਕ ਸਰਕਾਰਾਂ ਮੰਤਰੀ, ਪੰਜਾਬ ਬਲਕਾਰ ਸਿੰਘ ਨੇ ਅੱਜ ਸੂਬੇ ਦੇ ਸਮੂਹ ਨਗਰ ਨਿਗਮ ਕਮਿਸ਼ਨਰਾਂ....

ਹੜ੍ਹ ਕਾਰਣ ਮਰਨ ਵਾਲੇ ਦੇ ਪਰਿਵਾਰ ਨੂੰ ਰਾਹਤ ਫੰਡ ‘ਚੋਂ ਤੁਰੰਤ ਰਾਸ਼ੀ ਦੇਣ ਦੇ ਨਿਰਦੇਸ਼ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਪ੍ਰਭਾਵਿਤਾਂ ਤੱਕ ਰਾਸ਼ਣ ਅਤੇ ਦਵਾਈਆਂ ਪੁੱਜਦੀਆਂ ਕਰਨ ਦੀ ਹਦਾਇਤ ਮਨੁੱਖੀ ਜਾਨ-ਮਾਲ ਦੇ ਨਾਲ-ਨਾਲ ਬੇਜ਼ੁਬਾਨੇ ਪਸ਼ੂਆਂ ਨੂੰ ਬਚਾਉਣ ਲਈ ਖਾਸ ਉਪਰਾਲੇ ਕਰਨ ਲਈ ਕਿਹਾ ਚੰਡੀਗੜ੍ਹ, 12 ਜੁਲਾਈ : ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ....

ਸੋਧ ਨਾਲ ਸੂਬੇ ਦੇ ਜੀਐਸਟੀ ਮਾਲੀਏ ਵਿੱਚ ਵਾਧਾ ਹੋਣ ਦੀ ਉਮੀਦ ਚੰਡੀਗੜ੍ਹ, 12 ਜੁਲਾਈ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਇਸ ਮੰਗਲਵਾਰ ਨੂੰ ਨਵੀਂ ਦਿੱਲੀ ਵਿੱਚ ਹੋਈ ਜੀਐਸਟੀ ਕੌਂਸਲ ਦੀ 50ਵੀਂ ਮੀਟਿੰਗ ਦੌਰਾਨ ਵਸਤਾਂ ਤੇ ਸੇਵਾਵਾਂ ਕਰ (ਜੀਐਸਟੀ) ਵਿੱਚ ਢਾਂਚਾਗਤ ਖਾਮੀਆਂ ਨੂੰ ਉਜਾਗਰ ਕਰਦਿਆਂ ਏਕੀਕ੍ਰਿਤ ਵਸਤਾਂ ਤੇ ਸੇਵਾਂਵਾਂ ਕਰ ਆਈਜੀਐਸਟੀ) ਐਕਟ ਦੀ ਧਾਰਾ 10 ਵਿੱਚ ਸੋਧ ਸਬੰਧੀ ਪੰਜਾਬ ਵੱਲੋਂ ਜ਼ੋਰਦਾਰ ਢੰਗ ਨਾਲ ਦਲੀਲ ਪੇਸ਼ ਕੀਤੀ....

ਢੀਂਡਸਾ ਨੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕਰਨ ਦੀ ਅਪੀਲ ਕੀਤੀ ਚੰਡੀਗੜ੍ਹ, 11 ਜੁਲਾਈ : ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਪੈ ਰਹੇ ਭਰਵੇਂ ਮੀਂਹ ਕਾਰਨ ਵਿਗੜੇ ਹਾਲਾਤ ਦੇ ਸਨਮੁੱਖ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੀੜਤਾਂ ਦੀ ਹਰ ਸੰਭਵ ਮਦਦ ਕਰਨ ਅਤੇ ਮੀਂਹ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਪੰਜਾਬ ਵਿੱਚ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੀ....

ਸਿਹਤ ਵਿਭਾਗ ਨੇ ਜ਼ਿਲ੍ਹਾ ਹਸਪਤਾਲਾਂ ਨੂੰ 12.5 ਲੱਖ ਰੁਪਏ ਦੀ ਗ੍ਰਾਂਟ ਵੀ ਕੀਤੀ ਜਾਰੀ ਖੁਰਾਕ ਸਪਲਾਈ ਵਿਭਾਗ ਵੱਲੋਂ ਵੰਡੇ ਜਾ ਰਹੇ ਹਨ ਸੁੱਕੇ ਰਾਸ਼ਨ ਦੇ ਪੈਕੇਟ ਐਨ.ਡੀ.ਆਰ.ਐਫ. ਦੀਆਂ 14 ਟੀਮਾਂ ਅਤੇ ਐਸ.ਡੀ.ਆਰ.ਐਫ ਦੀਆਂ 2 ਟੀਮਾਂ 24 ਘੰਟੇ ਕਾਰਜਸ਼ੀਲ ਚੰਡੀਗੜ੍ਹ, 11 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਕਾਰਜ ਤੇਜ਼ ਕਰ ਦਿੱਤੇ ਗਏ ਹਨ। ਲੋਕਾਂ ਦੀ ਜਾਨ-ਮਾਲ ਨੂੰ ਬਚਾਉਣ ਦੇ ਨਾਲ-ਨਾਲ ਪਸ਼ੂ ਧੰਨ ਦੀ ਸੁਰੱਖਿਆ ਲਈ ਵੀ ਪ੍ਰਭਾਵਸ਼ਾਲੀ ਯਤਨ....