ਦੋਸ਼ ਲਾਉਂਦਿਆਂ ਕਿਹਾ, ਚੰਡੀਗੜ੍ਹ ਪ੍ਰਸ਼ਾਸਨ ਕਈ ਵਾਰ ਜ਼ਮੀਨ ਮੰਗਣ ਦੇ ਬਾਵਜੂਦ ਵੀ ਪੂਰੀ ਤਰ੍ਹਾਂ ਚੁੱਪ ਹੈ, ਯੂਟੀ ਵੱਲੋਂ ਪੱਖਪਾਤ ਅਤੇ ਗਲਤ ਮਨਸੂਬਿਆਂ ਕਾਰਨ ਜ਼ਮੀਨ ਅਲਾਟ ਨਹੀਂ ਕੀਤੀ ਗਈ ਚੰਡੀਗੜ੍ਹ ਵਿੱਚ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦੇ ਦਫਤਰ ਹਨ, ਪਰ ਕੌਮੀ ਪਾਰਟੀ ਹੋਣ ਅਤੇ ਪੰਜਾਬ ਵਿਧਾਨ ਸਭਾ ਵਿੱਚ ਦੋ ਤਿਹਾਈ ਤੋਂ ਵੱਧ ਬਹੁਮਤ ਹੋਣ ਦੇ ਬਾਵਜੂਦ ਵੀ ਆਮ ਆਦਮੀ ਪਾਰਟੀ ਨੂੰ ਦਫਤਰ ਲਈ ਕੋਈ ਸੰਸਥਾਗਤ ਜ਼ਮੀਨ ਨਹੀਂ ਦਿੱਤੀ ਗਈ : ਮਾਨ ਚੰਡੀਗੜ੍ਹ, 11 ਜੁਲਾਈ : ਆਮ ਆਦਮੀ ਪਾਰਟੀ (ਆਪ) ਪੰਜਾਬ....
ਚੰਡੀਗੜ੍ਹ

ਚੰਡੀਗੜ੍ਹ, 11 ਜੁਲਾਈ : ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋਣ ਦੇ ਮੱਦੇਨਜ਼ਰ, ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਅੱਜ ਲੋਕਾਂ ਨੂੰ ਪਾਣੀ ਤੋਂ ਹੋਣ ਵਾਲੀਆਂ ਜਾਂ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਉਣ ਲਈ ਸਿਹਤ ਅਡਵਾਈਜ਼ਰੀ ਜਾਰੀ ਕੀਤੀ ਗਈ ਹੈ। ਪਾਣੀ ਇਕੱਠਾ ਹੋਣ ਕਾਰਨ ਅਜਿਹੀਆਂ ਬਿਮਾਰੀਆਂ ਫੈਲਣ ਦੀ ਸੰਭਾਵਨਾ ਵੱਧ ਜਾਂਦੀ ਹੈ। ਅਡਵਾਈਜ਼ਰੀ ਬਾਰੇ ਜਾਣਕਾਰੀ ਦਿੰਦਿਆਂ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਆਦਰਸ਼ਪਾਲ ਕੌਰ ਨੇ ਦੱਸਿਆ ਕਿ ਅਜਿਹੀਆਂ....

ਚੰਡੀਗੜ੍ਹ, 11 ਜੁਲਾਈ : ਚਿਤਕਾਰਾ ਯੂਨੀਵਰਸਿਟੀ ਦੇ 20 ਸਾਲਾ ਵਿਦਿਆਰਥੀ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਪੁਲੀਸ ਨੇ ਲਾਸ਼ ਦਾ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ। ਮ੍ਰਿਤਕ ਵਿਦਿਆਰਥੀ ਦੀ ਪਛਾਣ ਹਰੀਸ਼ ਕਿਸ਼ੋਰ ਧਾਰ ਪੁਰੇ ਵਜੋਂ ਹੋਈ ਹੈ। ਉਹ ਮੱਧ ਪ੍ਰਦੇਸ਼ ਦਾ ਰਹਿਣ ਵਾਲਾ ਸੀ। ਮ੍ਰਿਤਕ ਦੇਹ ਨੂੰ ਮੱਧ ਪ੍ਰਦੇਸ਼ ਲਿਜਾਇਆ ਜਾਵੇਗਾ। ਥਾਣਾ ਬਨੂੜ ਵਿੱਚ ਤਾਇਨਾਤ ਜਸਵਿੰਦਰ ਪਾਲ ਨੇ ਦੱਸਿਆ ਕਿ ਸਾਨੂੰ ਉਕਤ ਵਿਦਿਆਰਥੀ ਦੀ ਮੌਤ ਹੋਣ ਦੀ ਸੂਚਨਾ ਮਿਲੀ ਸੀ।....

ਡੇਰਿਆਂ ‘ਚ ਫਸੇ ਪਰਿਵਾਰਾਂ ਨੂੰ ਸੁਰੱਖਿਅਤ ਕੱਢਣ ਲਈ ਖ਼ੁਦ ਪਹੁੰਚੇ ਚੇਤਨ ਸਿੰਘ ਜੌੜਾਮਾਜਰਾ ਪ੍ਰਸ਼ਾਸਨ ਤੋਂ ਕਿਸ਼ਤੀਆਂ ਮੰਗਵਾ ਕੇ ਆਪਣੀ ਨਿਗਰਾਨੀ ਹੇਠ ਕਰੀਬ 50 ਪਰਿਵਾਰਾਂ ਨੂੰ ਸੁਰੱਖਿਅਤ ਕੱਢਣ ਲਈ ਰਾਹਤ ਕਾਰਜ ਸ਼ੁਰੂ ਕਰਵਾਏ ਚੰਡੀਗੜ੍ਹ, 11 ਜ਼ੁਲਾਈ : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਹਲਕੇ ਦੇ ਡੇਰਿਆਂ ਵਿੱਚ ਫਸੇ ਕਰੀਬ 50 ਪਰਿਵਾਰਾਂ ਨੂੰ ਹੜ੍ਹ ਦੇ ਪਾਣੀ ‘ਚੋਂ ਸੁਰੱਖਿਅਤ ਬਾਹਰ ਕੱਢਣ ਲਈ ਖ਼ੁਦ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕਰਵਾਏ। ਉਨ੍ਹਾਂ....

ਚੰਡੀਗੜ੍ਹ, 11 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਬਰਨਾਲਾ ਜ਼ਿਲ੍ਹੇ ਦੀ ਪੁਲਿਸ ਚੌਕੀ ਹੰਡਿਆਇਆ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ/ਐਲ.ਆਰ.) ਮੱਖਣ ਸ਼ਾਹ ਨੂੰ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਬਰਨਾਲਾ ਜ਼ਿਲ੍ਹੇ ਦੇ ਪਿੰਡ ਖੁੱਡੀ ਕਲਾਂ ਦੇ ਰਹਿਣ ਵਾਲੇ ਸਤਗੁਰ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਥਾਣਾ ਵਿਜੀਲੈਂਸ....

ਚੰਡੀਗੜ੍ਹ, 10 ਜੁਲਾਈ : ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 13 ਜੁਲਾਈ 2023 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।

ਚੰਡੀਗੜ੍ਹ, 10 ਜੁਲਾਈ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਾਂਝੇ ਸਿਵਲ ਕੋਡ ਦੇ ਮਾਮਲੇ ’ਤੇ ਮੁਸਲਿਮ ਤੇ ਇਸਾਈ ਭਾਈਚਾਰਿਆਂ ਦੇ ਮੈਂਬਰਾਂ ਨਾਲ ਸਲਾਹ ਮਸ਼ਵਰਾ ਕੀਤਾ ਤੇ ਉਹਨਾਂ ਦੀ ਰਾਇ ਜਾਣੀ ਜਿਸ ਦੌਰਾਨ ਘੱਟ ਗਿਣਤੀ ਭਾਈਚਾਰਿਆਂ ਦੇ ਮੈਂਬਰਾਂ ਨੇ ਮਹਿਸੂਸ ਕੀਤਾ ਕਿ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ 21ਵੇਂ ਕਾਨੂੰਨ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਧਿਆਨ ਵਿਚ ਰੱਖਿਆ ਜਾਣਾ ਚਾਹੀਦਾ ਹੈ। ਅਕਾਲੀ ਦਲ ਨੇ ਇਸ ਮਾਮਲੇ ’ਤੇ ਇਕ ਸਬ ਕਮੇਟੀ ਗਠਿਤ ਕੀਤੀ ਹੋਈ ਹੈ ਜਿਸ ਵਿਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ....

ਚੰਡੀਗੜ੍ਹ, ਮੁਹਾਲੀ ਤੇ ਚੰਡੀਮੰਦਰ ਨੂੰ ਪੀਣ ਵਾਲਾ ਲੋੜੀਂਦਾ ਪਾਣੀ ਮੁਹੱਈਆ ਕਰਵਾਉਣਾ ਪ੍ਰਮੁੱਖ ਤਰਜੀਹ: ਅਨੁਰਾਗ ਵਰਮਾ ਉਪਲੱਬਧ ਪਾਣੀ ਵਿੱਚੋਂ ਚੰਡੀਗੜ ਨੂੰ ਦਿੱਤਾ ਜਾ ਰਿਹਾ ਢੁਕਵਾਂ ਪਾਣੀ ਚੰਡੀਗੜ੍ਹ ਨਗਰ ਨਿਗਮ ਨੂੰ ਚੰਡੀਮੰਦਰ ਨੂੰ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਤੇ ਨੁਕਸਾਨੀ ਪਾਈਪ ਦੀ ਮੁਰੰਮਤ ਫੌਰੀ ਕਰਨ ਦੇ ਨਿਰਦੇਸ਼ ਅਧਿਕਾਰੀਆਂ ਨੂੰ ਘਟਨਾ ਵਾਲੀ ਥਾਂ ਦਾ ਦੌਰਾ ਕਰ ਕੇ ਰਿਪੋਰਟ ਦੇਣ ਲਈ ਕਿਹਾ ਚੰਡੀਗੜ੍ਹ, 10 ਜੁਲਾਈ : ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਸਬੰਧਤ ਵਿਭਾਗਾਂ, ਸੈਨਾ....

ਜ਼ਿਲ੍ਹਾ ਪ੍ਰਸ਼ਾਸਨ ਨੂੰ ਹੋਰ ਵਧੇਰੇ ਚੌਕਸ ਰਹਿ ਕੇ ਲੋਕਾਂ ਦੀ ਜਾਨ ਤੇ ਮਾਲ ਦੀ ਸੁਰੱਖਿਆ ਕਰਨ ਦੀਆਂ ਹਦਾਇਤਾਂ ਚੰਡੀਗੜ੍ਹ, 10 ਜੁਲਾਈ : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਤੇਜ਼ੀ ਨਾਲ ਵਹਿ ਰਹੇ ਘੱਗਰ ਦਰਿਆ, ਝੰਬੋ ਡਰੇਨ ਅਤੇ ਹੋਰ ਬਰਸਾਤੀ ਨਾਲਿਆਂ ਸਣੇ ਸਮਾਣਾ ਹਲਕੇ ਦੇ ਦਰਜਨ ਤੋਂ ਵੱਧ ਪਿੰਡਾਂ ਦਾ ਦੌਰਾ ਕਰਕੇ ਭਾਰੀ ਬਰਸਾਤ ਕਰਕੇ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਤਰ੍ਹਾਂ ਦੀਆਂ ਅਫ਼ਵਾਹਾਂ ‘ਤੇ ਯਕੀਨ ਨਾ....

ਚੰਡੀਗੜ੍ਹ, 10 ਜੁਲਾਈ : ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ.) ਵੱਲੋਂ ਐਕੁਆਇਰ ਕੀਤੀ ਜ਼ਮੀਨ ਦਾ ਮੁਆਵਜ਼ਾ ਜਾਰੀ ਕਰਵਾਉਣ ਬਦਲੇ ਇੱਕ ਐਨ.ਆਰ.ਆਈ. ਤੋਂ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਆਰ.ਓ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਦੋ ਮੁਲਾਜ਼ਮਾਂ ਅਤੇ ਦੋ ਪ੍ਰਾਈਵੇਟ ਵਿਅਕਤੀਆਂ ਸਮੇਤ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪਟਵਾਰੀ....

ਚੰਡੀਗੜ੍ਹ, 10 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅਮਰੂਦਾਂ ਦੇ ਬੂਟਿਆਂ ਦੇ ਮੁਆਵਜ਼ੇ ਵਿੱਚ ਹੋਏ ਕਰੋੜਾਂ ਰੁਪਏ ਦੇ ਘੁਟਾਲੇ ਦੇ ਸਬੰਧ ਵਿੱਚ ਸੇਵਾਮੁਕਤ ਪਟਵਾਰੀ ਸੁਰਿੰਦਰਪਾਲ ਸਿੰਘ, ਜੋ ਘੁਟਾਲੇ ਸਮੇਂ ਲੈਂਡ ਐਕੁਜ਼ੀਸ਼ਨ ਕੁਲੈਕਟਰ (ਐਲ.ਏ.ਸੀ.) ਗਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਦੇ ਦਫ਼ਤਰ ਵਿੱਚ ਤਾਇਨਾਤ ਸੀ, ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਇਸ ਘੁਟਾਲੇ ਵਿੱਚ ਇਹ 18ਵੀਂ ਗ੍ਰਿਫ਼ਤਾਰੀ ਹੈ। ਜ਼ਿਲ੍ਹਾ ਐਸ.ਏ.ਐਸ. ਨਗਰ (ਮੋਹਾਲੀ) ਦੇ ਪਿੰਡ ਬਾਕਰਪੁਰ ਵਿੱਚ....

ਚੰਡੀਗੜ੍ਹ, 9 ਜੁਲਾਈ : ਪੰਜਾਬ ਵਿੱਚ ਪਿਛਲੇ ਦੋ ਦਿਨਾਂਂ ਤੋਂ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ। ਜਿਸ ਦੇ ਕਾਰਨ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੇ ਆਉਣ ਦੀ ਸੰਭਾਵਨਾ ਬਣੀ ਹੋਈ ਹੈ। ਕਈ ਥਾਵਾਂ ਤੇ ਸਕੂਲਾਂ ਤੇ ਘਰਾਂ ਵਿੱਚ ਵੀ ਪਾਣੀ ਵੜ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੀ ਸਥਿਤੀ ਵਿੱਚ ਮੌਸਮ ਦੇ ਹਲਾਤਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਕੱਲ੍ਹ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ....

ਚੰਡੀਗੜ੍ਹ, 08 ਜੁਲਾਈ : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਬਹੁਚਰਚਿਤ ਸਕੂਲ ਆਫ਼ ਐਮੀਨੈਂਸ ਸਕੀਮ ਨਿਖੇਧੀ ਕਰਦਿਆਂ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਕਿਹਾ ਕਿ ਸੂਬੇ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀ ਨੁਕਸਦਾਰ ਅਤੇ ਗ਼ਲਤ ਤਰੀਕੇ ਨਾਲ ਤਿਆਰ ਦਿਸ਼ਾ-ਨਿਰਦੇਸ਼ਾਂ ਕਾਰਨ ਇਸ ਯੋਜਨਾ ਦਾ ਲਾਭ ਲੈਣ ਵਿੱਚ ਅਸਫਲ ਰਹਿਣਗੇ। “ਪੰਜਾਬ ਦੇ ਸਿੱਖਿਆ ਮੰਤਰੀ, ਹਰਜੋਤ ਸਿੰਘ ਬੈਂਸ ਨੂੰ ਆਪਣੇ ਆਰਾਮਦੇਹ ਖੇਤਰ ਤੋਂ....

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ ਚੰਡੀਗੜ੍ਹ, 7 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜ਼ਸ਼ੀਲ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਤਰਨਤਾਰਨ ਵਿਖੇ ਡਾ....

ਚੰਡੀਗੜ੍ਹ, 7 ਜੁਲਾਈ : ਭਾਰਤ ਵਿੱਚ ਜਰਮਨ ਰਾਜਦੂਤ ਸ੍ਰੀ ਫਿਲਿਪ ਐਕਰਮੈਨ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਪੰਜਾਬ ਵਿਧਾਨ ਸਭਾ ਵਿਖੇ ਹੋਈ ਮੀਟਿੰਗ ਦੌਰਾਨ ਜਿੱਥੇ ਦੋਵਾਂ ਆਗੂਆਂ ਨੇ ਦੋਵਾਂ ਦੇਸ਼ਾਂ ਵਿਚਾਲੇ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ, ਉਥੇ ਸ: ਸੰਧਵਾਂ ਨੇ ਜਰਮਨੀ ‘ਚ ਵਸਦੇ ਸਿੱਖਾਂ ਦੇ ਮੁੱਦਿਆਂ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਭਾਰਤ ਅਤੇ ਜਰਮਨੀ ਦਰਮਿਆਨ ਵੱਖ-ਵੱਖ ਖੇਤਰਾਂ ਵਿੱਚ ਸਹਿਯੋਗ ਨੂੰ ਮਜ਼ਬੂਤ ਕਰਨ ਲਈ....