ਚੰਡੀਗੜ੍ਹ

ਵਜ਼ੀਫਾ ਘੁਟਾਲੇ ਵਿਚ ਸਰਕਾਰ ਦੀ ਵੱਡੀ ਕਾਰਵਾਈ, ਐਸਸੀ ਪੋਸਟ-ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਵਿੱਚ ਸ਼ਾਮਲ 4 ਅਧਿਕਾਰੀਆਂ ਨੂੰ ਕੀਤਾ ਬਰਖਾਸਤ
ਚੰਡੀਗੜ੍ਹ, 17 ਫਰਵਰੀ : ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਈਜ਼ ਸਕੀਮ ਤਹਿਤ ਮਹੀਨਾ ਫਰਵਰੀ 2019 ਵਿੱਚ ਕੇਂਦਰ ਵੱਲੋਂ ਰਾਜ ਸਰਕਾਰ ਨੂੰ ਜ਼ਾਰੀ ਕੀਤੇ ਗਏ 303.92 ਕਰੋੜ ਰੁਪਏ ਦੀ ਵੰਡ ਤੇ ਖਰਚ ਵਿੱਚ ਗੜਬੜੀ ਦੇ ਮਾਮਲੇ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਾਰਜਸ਼ੀਟ ਕੀਤੇ ਗਏ ਆਪਣੇ 4 ਅਧਿਕਾਰੀਆਂ ਅਤੇ ਕਰਮਚਾਰੀਆ ਨੂੰ ਬਰਖਾਸ਼ਤ ਕਰ ਦਿੱਤਾ ਗਿਆ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁੱਲ 6....
ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਜਪਾਲ ਪੁਰੋਹਿਤ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦੇਣਾ ਚਾਹੀਦਾ ਹੈ : ਰਾਜਾ ਵੜਿੰਗ
ਚੰਡੀਗੜ੍ਹ, 16 ਫਰਵਰੀ : ਰਾਜਪਾਲ ਬਰਨਵਾਰੀ ਲਾਲ ਪੁਰੋਹਿਤ ਅਤੇ ਪੰਜਾਬ ਦੇ ਮੁੱਖ ਮੰਤਰੀ ਵਿੱਚ ਚੱਲ ਰਹੇ ਵਿਵਾਦ ਸਬੰਧੀ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਜਪਾਲ ਪੁਰੋਹਿਤ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਪੰਜਾਬ ਦਾ ਵਿਸ਼ਾ ਕਹਿ ਕੇ ਮਾਮਲੇ ਨੂੰ ਘੁਮਾਉਣ ਦੀ ਕੋਸ਼ਿਸ਼ ਨਾ ਕੀਤੀ ਜਾਵੇ। ਪ੍ਰਧਾਨ ਵੜਿੰਗ ਨੇ ਕਿਹਾ ਕਿ ਰਾਜਪਾਲ ਪੁਰੋਹਿਤ ਦੀ ਨਿਯੁਕਤੀ ਬਾਰੇ ਜੋ ਮੁੱਖ ਮੰਤਰੀ ਵੱਲੋਂ....
ਹਾਈਕੋਰਟ ਤੋਂ ਰਾਹਤ ਮਿਲਣ ਮਗਰੋਂ ਮਨੀਸ਼ਾ ਗੁਲਾਟੀ ਨੇ ਚੇਅਰਪਰਸਨ ਦਾ ਅਹੁਦਾ ਮੁੜ ਤੋਂ ਸੰਭਾਲਿਆ 
ਚੰਡੀਗੜ੍ਹ, 16 ਫਰਵਰੀ : ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲਣ ਮਗਰੋਂ ਮਨੀਸ਼ਾ ਗੁਲਾਟੀ ਨੇ ਅੱਜ ਮੁੜ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਦਾ ਅਹੁਦਾ ਮੁੜ ਤੋਂ ਸੰਭਾਲ ਲਿਆ ਹੈ। ਆਪਣੇ ਦਫ਼ਤਰ ਵਿਖੇ ਅਹੁਦਾ ਸੰਭਾਲਣ ਤੋਂ ਬਾਅਦ ਮਨੀਸ਼ਾ ਗੁਲਾਟੀ ਦਾ ਬਿਆਨ ਸਾਹਮਣੇ ਆਇਆ ਹੈ, ਜਿਸ ਵਿਚ ਕਿਹਾ ਕਿ ਇਹ ਸਭ ਪਰਮਾਤਮਾ ਦੀ ਮਿਹਰ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਨਾਲ ਹੀ ਅਫ਼ਸਰਸ਼ਾਹੀ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ....
ਆਪ ਨੇ ਵਿਰੋਧੀ ਪ੍ਰਤਾਪ ਸਿੰਘ ਬਾਜਵਾ ਦੇ ਬਿਆਨਾਂ 'ਤੇ ਪਲਟਵਾਰ ਕਰਦਿਆਂ ਕਿਹਾ ਪ੍ਰਤਾਪ ਸਿੰਘ 'ਭਾਜਪਾ', ਭਾਜਪਾ ਦੀ ਬੋਲੀ ਬੋਲ ਪੰਜਾਬ ਵਿਰੋਧੀ ਕੀਤਾ ਪੱਖ ਪੇਸ਼
ਚੰਡੀਗੜ੍ਹ, 16 ਫਰਵਰੀ : ਆਮ ਆਦਮੀ ਪਾਰਟੀ (ਆਪ) ਨੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਬਿਆਨਾਂ 'ਤੇ ਪਲਟਵਾਰ ਕਰਦਿਆਂ ਕਿਹਾ ਕਿ ਉਹ ਪ੍ਰਤਾਪ ਸਿੰਘ 'ਭਾਜਪਾ' ਅਤੇ ਇੱਕ ਵਾਰ ਫਿਰ ਤੋਂ ਭਾਜਪਾ ਦੀ ਬੋਲੀ ਬੋਲ ਉਨ੍ਹਾਂ ਨੇ ਆਪਣਾ ਪੰਜਾਬ ਵਿਰੋਧੀ ਪੱਖ ਪੇਸ਼ ਕੀਤਾ ਹੈ। ਮੰਗਲਵਾਰ ਨੂੰ ਚੰਡੀਗੜ੍ਹ ਦਫ਼ਤਰ ਤੋਂ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੂਬੇ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇੱਕ ਪਾਸੇ ਤਾਂ ਕਾਂਗਰਸ ਦੇ ਕੌਮੀ ਲੀਡਰ ਦੇਸ਼ ਜੋੜਨ, ਰਾਜਾਂ ਦੇ ਅਧਿਕਾਰ....
ਅਦਾਲਤ ਵੱਲੋਂ ਸੁਖਪਾਲ ਸਿੰਘ ਖਹਿਰ ਵਿਰੁੱਧ ਚੱਲ ਰਹੇ ਐਨਡੀਪੀਐਸ ਐਕਟ ਤਹਿਤ ਕੇਸ ਨੂੰ ਕੀਤਾ ਰੱਦ
ਚੰਡੀਗੜ੍ਹ, 16 ਫਰਵਰੀ : ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਅਦਾਲਤ ਵੱਲੋਂ ਸੁਖਪਾਲ ਸਿੰਘ ਖਹਿਰ ਵਿਰੁੱਧ ਚੱਲ ਰਹੇ ਐਨਡੀਪੀਐਸ ਐਕਟ ਤਹਿਤ ਕੇਸ ਨੂੰ ਰੱਦ ਕਰ ਦਿੱਤਾ। ਇਸ ਸਬੰਧੀ ਸੁਖਪਾਲ ਸਿੰਘ ਖਹਿਰਾ ਨੇ ਸੋਸ਼ਲ ਮੀਡੀਆ ਰਾਹੀ ਜਾਣਕਾਰੀ ਦਿੱਤੀ। ਸੁਖਪਾਲ ਸਿੰਘ ਖਹਿਰਾ ਨੇ ਅਦਾਲਤ ਦੇ ਹੁਕਮਾਂ ਦੀ ਕਾਪੀ ਸਾਂਝੀ ਕੀਤੀ ਹੈ। ਸੁਖਪਾਲ ਖਹਿਰਾ ਨੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਅਤੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਵੀ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ....
ਸੁਖਬੀਰ ਬਾਦਲ ਦੇ ਤਾਨਾਸ਼ਾਹ ਰਵੱਈਏ ਨੇ ਸ਼੍ਰੋਮਣੀ ਅਕਾਲੀ ਦਲ ਦਾ ਨੁਕਸਾਨ ਕੀਤਾ : ਬੀਬੀ ਗੁਲਸ਼ਨ
ਚੰਡੀਗੜ੍ਹ 16 ਫ਼ਰਵਰੀ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਖਰੀ ਰਾਇ ਰੱਖਣ ਵਾਲੇ ਕਿਸੇ ਵੀ ਲੀਡਰ ਨੂੰ ਬਰਦਾਸ਼ਤ ਨਹੀਂ ਕਰਦੇ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਐਮ.ਪੀ ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਇਕ ਪ੍ਰੈਸ ਬਿਆਨ ਰਾਹੀਂ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਵੀ ਸੁਖਬੀਰ ਸਿੰਘ ਬਾਦਲ ਤੋਂ ਆਪਣੀ ਵੱਖਰੀ ਰਾਏ ਕਿਸੇ ਵੀ ਲੀਡਰ ਨੇ ਰੱਖਣ ਦੀ ਕੋਸ਼ਿਸ਼ ਕੀਤੀ ਤਾਂ ਕਿਸੇ ਨਾ ਕਿਸੇ ਸਾਜ਼ਿਸ਼ ਤਹਿਤ ਉਸ ਨੂੰ ਬਾਹਰ ਦਾ ਰਸਤਾ ਦਿਖਾ....
ਪੰਜਾਬ ਸਰਕਾਰ ਵੱਲੋਂ 10 ਜ਼ਿਲ੍ਹਿਆਂ ਦੇ ਐਸ ਐਸ ਪੀਆਂ ਸਮੇਤ 13 ਪੁਲਿਸ ਅਫਸਰਾਂ ਦੇ ਤਬਾਦਲੇ
10 ਜ਼ਿਲ੍ਹਿਆਂ ਦੇ ਐਸ ਐਸ ਪੀਆਂ ਸਮੇਤ 13 ਪੁਲਿਸ ਅਫਸਰਾਂ ਦੇ ਤਬਾਦਲੇ ਕਪੂਰਥਲਾ : ਰਾਜਪਾਲ ਸਿੰਘ, ਲੁਧਿਆਣਾ (ਦਿਹਾਤੀ) : ਨਵਨੀਤ ਸਿੰਘ ਬੈਂਸ, ਮੋਗਾ : ਜੇ ਐਲਨਚੇਜ਼ੀਆਂ, ਬਠਿੰਡਾ : ਗੁਲਨੀਤ ਸਿੰਘ ਖੁਰਾਣਾ, ਖੰਨਾ : ਅਮਨੀਤ ਕੋਂਡਲ, ਗੁਰਦਾਸਪੁਰ : ਦਿਆਮਾ ਹਰੀਸ਼ ਕੁਮਾਰ , ਸ੍ਰੀ ਮੁਕਤਸਰ ਸਾਹਿਬ : ਹਰਮਨਬੀਰ ਸਿੰਘ, ਅੰਮ੍ਰਿਤਸਰ ਦਿਹਾਤੀ : ਸਤਿੰਦਰ ਸਿੰਘ, ਮਾਲੇਰਕੋਟਲਾ : ਭੁਪਿੰਦਰ ਸਿੰਘ, ਫਾਜ਼ਿਲਕਾ : ਅਵਨੀਤ ਕੌਰ ਸਿੱਧੂ
ਬੰਦੀ ਸਿੰਘਾਂ ਵਿਚੋਂ ਭਾਈ ਗੁਰਮੀਤ ਸਿੰਘ ਇੰਜਨੀਅਰ ਬੁੜੈਲ ਜੇਲ ਵਿਚੋਂ 28 ਦਿਨਾਂ ਲਈ ਪੈਰੋਲ ਤੇ ਆਏ ਬਾਹਰ
ਚੰਡੀਗੜ੍ਹ: 15 ਫਰਵਰੀ : ਬੰਦੀ ਸਿੰਘਾਂ ਵਿਚੋਂ ਭਾਈ ਗੁਰਮੀਤ ਸਿੰਘ ਇੰਜਨੀਅਰ ਹੁਰਾਂ ਨੂੰ ਚੰਡੀਗੜ੍ਹ ਦੀ ਬੁੜੈਲ ਜੇਲ ਵਿਚੋਂ 28 ਦਿਨਾਂ ਲਈ ਪੈਰੋਲ ਮਿਲੀ । ਜ਼ਿਕਰਯੋਗ ਹੈ ਉਨਾਂ ਨੂੰ 2013 ਵਿਚ ਪਹਿਲੀ ਵਾਰ ਓਦੋਂ ਪੈਰੋਲ ਮਿਲਣੀ ਸ਼ੁਰੂ ਹੋਈ ਜਦੋਂ ਭਾਈ ਗੁਰਬਖਸ਼ ਸਿੰਘ ਹੁਰਾਂ ਵਲੋਂ ਮਰਨ ਵਰਤ ਰਖ ਕੇ ਮੋਰਚਾ ਲਗਾਇਆ ਗਿਆ ਸੀ। ਕੌਮੀ ਇਨਸਾਫ਼ ਮੋਰਚੇ ਦੀ ਸੰਗਤ ਅਤੇ ਤਾਲਮੇਲ ਕਮੇਟੀ ਵੱਲੋਂ ਗੁਰਦੁਆਰਾ ਅੰਬ ਸਾਹਿਬ ਪਹੁੰਚ ਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਐਡਵੋਕੇਟ ਦਿਲਸ਼ੇਰ ਸਿੰਘ ਅਤੇ ਬਾਪੂ....
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਜੋਂ ਸਿਬਿਨ ਸੀ ਨੇ ਅਹੁਦਾ ਸੰਭਾਲਿਆ
ਚੰਡੀਗੜ੍ਹ, 15 ਫਰਵਰੀ : ਬੈਚ 2005 ਦੇ ਆਈਏਐਸ ਅਧਿਕਾਰੀ ਸਿਬਿਨ ਸੀ ਨੇ ਅੱਜ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹਨਾਂ ਨੇ ਵਿਧਾਨ ਸਭਾ ਚੋਣਾਂ-2017 ਅਤੇ ਲੋਕ ਸਭਾ ਚੋਣਾਂ-2019 ਦੌਰਾਨ ਪੰਜਾਬ ਦੇ ਵਧੀਕ ਸੀਈਓ ਵਜੋਂ ਸੇਵਾਵਾਂ ਨਿਭਾਈਆਂ ਹਨ। ਅਹੁਦਾ ਸੰਭਾਲਣ ਤੋਂ ਬਾਅਦ ਨਵ-ਨਿਯੁਕਤ ਸੀਈਓ ਸਿਬਿਨ ਸੀ ਨੇ ਕਿਹਾ ਕਿ ਉਹ ਪੰਜਾਬ ਰਾਜ ਵਿੱਚ ਲੋਕਤਾਂਤਰਿਕ ਸੰਸਥਾ ਦੀ ਅਗਵਾਈ ਕਰਨ ਦੀ ਜ਼ਿੰਮੇਵਾਰੀ ਮਿਲਣ ‘ਤੇ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ....
ਮੁੱਖ ਮੰਤਰੀ ਦਾ ਨਾਂ ਬਦਲਣ ਦੀ ਮੁਹਿੰਮ ਦਾ ਚਾਅ ਪੰਜਾਬੀਆਂ ਨੂੰ ਮਹਿੰਗਾ ਪੈ ਰਿਹੈ : ਡਾ. ਦਲਜੀਤ ਸਿੰਘ ਚੀਮਾ 
ਚੰਡੀਗੜ੍ਹ, 15 ਫਰਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦਾ ਨਾਂ ਬਦਲਣ ਦੀ ਮੁਹਿੰਮ ਦਾ ਚਾਅ ਪੰਜਾਬੀਆਂ ਨੂੰ ਮਹਿੰਗਾ ਪੈ ਰਿਹਾ ਹੈ ਅਤੇ ਕੇਂਦਰ ਸਰਕਾਰ ਤੇ ਆਮ ਆਦਮੀ ਪਾਰਟੀ ਸਰਕਾਰ ਵਿਚਾਲੇ ਗੈਰ ਲੋੜੀਂਦੀ ਹਊਮੈ ਦੀ ਲੜਾਈ ਦੀ ਮਾਰ ਗਰੀਬ ਮਰੀਜ਼ਾਂ ਨੂੰ ਝੱਲਣੀ ਪਵੇਗੀ। ਕੇਂਦਰ ਸਰਕਾਰ ਵੱਲੋਂ ਨੈਸ਼ਨਲ ਹੈਲਥ ਮਿਸ਼ਨ (ਐਨ ਐਚ ਐਮ) ਤਹਿਤ 546 ਕਰੋੜ ਰੁਪਏ ਦੀ ਅਗਲੀ ਕਿਸ਼ਤ ਹੈਲਥ ਵੈਲਨੈਸ ਕਲੀਨਿਕਾਂ ਦਾ ਨਾਂ ਬਦਲ ਕੇ ਆਮ ਆਦਮੀ ਕਲੀਨਿਕ ਕਰਨ ਕਾਰਨ ਰੋਕਣ ਦੇ ਫੈਸਲੇ....
ਡਾਇਰੈਕਟੋਰੇਟ ਮੈਡੀਕਲ ਸਿੱਖਿਆ ਤੇ ਖੋਜ ਵੱਲੋਂ ਸੂਬੇ ਭਰ ‘ਚ ਹਸਪਤਾਲ ਪ੍ਰਬੰਧਨ ਸੂਚਨਾ ਪ੍ਰਣਾਲੀ ਜਲਦ ਕੀਤੀ ਜਾਵੇਗੀ ਸ਼ੁਰੂ : ਸਕੱਤਰ ਦਿਆਲ
ਚੰਡੀਗੜ੍ਹ, 14 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਅਤੇ ਮੈਡੀਕਲ ਸਿੱਖਿਆ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਦੂਰਅੰਦੇਸ਼ੀ ਅਨੁਸਾਰ ਵਿਸ਼ਵ ਪੱਧਰੀ ਸਿਹਤ ਢਾਂਚੇ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਚੁੱਕਦਿਆਂ ਡਾਇਰੈਕਟੋਰੇਟ ਮੈਡੀਕਲ ਸਿੱਖਿਆ ਅਤੇ ਖੋਜ (ਐਮ.ਈ.ਆਰ.) ਹਸਪਤਾਲ ਪ੍ਰਬੰਧਨ ਸੂਚਨਾ ਪ੍ਰਣਾਲੀ (ਐਚ.ਐਮ.ਆਈ.ਐਸ.) ਨੂੰ ਲਾਗੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਦੇ ਨਾਲ ਹੀ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਟੈਲੀ-ਕੰਸਲਟੇਸ਼ਨ ਸੇਵਾਵਾਂ ਤੱਕ ਪਹੁੰਚ ਦਾ ਦਾਇਰਾ ਵੀ ਵਧਾਇਆ....
ਪੰਜਾਬ ਦੇ ਕਿਸਾਨ ਦੇਸ਼ ਦਾ ਢਿੱਡ ਭਰਦੇ ਹੋਏ ਕਰਜ਼ੇ ਵਿੱਚ ਡੁੱਬ ਗਏ ਹਨ, ਪਰ ਕੇਂਦਰ ਕੋਲ ਕੋਈ ਨੀਤੀ ਨਹੀਂ ਹੈ। : ਸੁਖਬੀਰ ਬਾਦਲ
ਚੰਡੀਗੜ੍ਹ, 14 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇੱਕ ਵਾਰ ਫਿਰ ਪੰਜਾਬ ਦੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਦਾ ਮੁੱਦਾ ਚੁੱਕਿਆ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਹੈ। ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਪੰਜਾਬ ਦੇ ਕਿਸਾਨ ਦੇਸ਼ ਦਾ ਢਿੱਡ ਭਰਦੇ ਹੋਏ ਕਰਜ਼ੇ ਵਿੱਚ ਡੁੱਬ ਗਏ ਹਨ, ਪਰ ਕੇਂਦਰ ਕੋਲ ਕੋਈ ਨੀਤੀ ਨਹੀਂ ਹੈ। ਸੁਖਬੀਰ ਸਿੰਘ ਬਾਦਲ ਨੇ ਦੇਸ਼ ਦੇ ਕਿਸਾਨਾਂ ਦੀ ਜਾਣਕਾਰੀ ਮੰਗੀ ਸੀ। ਜਿਸ ਦਾ ਉਨ੍ਹਾਂ ਨੂੰ ਜਵਾਬ ਮਿਲ ਗਿਆ....
ਵਿਜੀਲੈਂਸ ਬਿਊਰੋ ਨੇ ਅਬੋਹਰ ਵਿਖੇ ਤਾਇਨਾਤ ਬਿੱਲ ਕਲਰਕ ਨੂੰ 10,000 ਰਿਸ਼ਵਤ ਲੈਂਦਿਆ ਕੀਤਾ ਕਾਬੂ
ਚੰਡੀਗੜ੍ਹ, 14 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਅੱਜ ਫਿਰੋਜ਼ਪੁਰ ਜ਼ਿਲ੍ਹੇ ਦੇ ਦਫ਼ਤਰ ਉਪ ਮੰਡਲ ਮੈਜਿਸਟਰੇਟ, ਅਬੋਹਰ ਵਿਖੇ ਤਾਇਨਾਤ ਬਿੱਲ ਕਲਰਕ ਰੋਹਿਤ ਸਚਦੇਵਾ ਨੂੰ 10,000 ਰੁਪਏ ਰਿਸ਼ਵਤ ਲੈਂਦਿਆ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਲਰਕ ਨੂੰ ਫਾਜ਼ਿਲਕਾ ਦੇ ਰਹਿਣ ਵਾਲੇ ਗੌਰਵ ਨਾਗਪਾਲ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਹੋਰ ਜਾਣਕਾਰੀ....
ਅਕਾਲੀ ਦਲ ਨੇ ਆਪ ਸਰਕਾਰ ਵੱਲੋਂ ਲਏ ਗੈਰ ਸੰਵਿਧਾਨਕ ਫੈਸਲਿਆਂ ਦੀ ਉਚ ਪੱਧਰੀ ਨਿਆਂਇਕ ਜਾਂਚ ਮੰਗੀ
ਚੰਡੀਗੜ੍ਹ, 13 ਫਰਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਲਏ ਗੈਰ ਸੰਵਿਧਾਨਕ ਫੈਸਲਿਆਂ ਦੀ ਉਚ ਪੱਧਰੀ ਨਿਆਂਇਕ ਜਾਂਚ ਕਰਵਾਈ ਜਾਵੇ ਅਤੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿਚ ਸੰਵਿਧਾਨਕ ਵਿਵਸਥਾ ਢਹਿ ਢੇਰੀ ਹੋ ਗਈ ਹੈ ਜਿਸ ਕਾਰਨ ਲੋਕ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ। ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਅੱਜ ਲਿਖੇ ਪੱਤਰ ਦਾ ਹਵਾਲਾ ਦਿੰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ....
ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਸੂਬਾ ਸਰਕਾਰ ਇਨਸਾਫ ਦਿਵਾਉਣ ‘ਚ ਪੁਰੀ ਤਰ੍ਹਾਂ ਨਾਕਾਮ ਰਹੀ ਹੈ : ਬਾਜਵਾ
ਚੰਡੀਗੜ੍ਹ, 13 ਫਰਵਰੀ : ਸੂਬੇ ਦੀ ਭਗਵੰਤ ਮਾਨ ਸਰਕਾਰ ਨੂੰ ਨਿਸ਼ਾਨਾ ਬਣਾਉਂਦਿਆਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਦੁਨੀਆਂ ਵਿੱਚ ਪੰਜਾਬੀ ਬੋਲੀ ਅਤੇ ਪੱਗ ਦੀ ਬੱਲੇ ਬੱਲੇ ਕਰਵਾਉਣ ਵਾਲੇ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਸੂਬਾ ਸਰਕਾਰ ਇਨਸਾਫ ਦਿਵਾਉਣ ‘ਚ ਪੁਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੂੰ ਇਸ ਗੱਲ 'ਤੇ ਸ਼ਰਮ ਆਉਣੀ ਚਾਹੀਦੀ ਹੈ ਕਿ ਜਦੋਂ ਤੋਂ ਸਿੱਧੂ ਮੂਸੇਵਾਲਾ ਦਾ....