ਚੰਡੀਗੜ੍ਹ

ਸਿਹਤ ਵਿਭਾਗ ਵਿੱਚ ਨਵੀਆਂ ਅਸਾਮੀਆਂ ਲਈ ਜਲਦ ਹੀ ਦਿੱਤਾ ਜਾਵੇਗਾ ਇਸ਼ਤਿਹਾਰ : ਡਾ. ਬਲਬੀਰ ਸਿੰਘ
ਸਿਹਤ ਮੰਤਰੀ ਨੇ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਨੂੰ ਪੂਰੀ ਹਮਦਰਦੀ ਨਾਲ ਸੁਣਿਆ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨਾ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਮੁੱਖ ਤਰਜੀਹ: ਸਿਹਤ ਮੰਤਰੀ ਚੰਡੀਗੜ੍ਹ, 4 ਜੁਲਾਈ : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਬਾ ਸਰਕਾਰ ਰੁਜ਼ਗਾਰ ਦੇ ਖੇਤਰ ਵਿੱਚ ਪੰੰਜਾਬ ਨੂੰ ਇੱਕ ਮਿਸਾਲੀ ਮਾਡਲ ਵੱਜੋਂ ਉਭਾਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਸੇ....
ਬਿਜਲੀ ਮੰਤਰੀ ਵੱਲੋਂ ਤਲਵੰਡੀ ਸਾਬੋ ਥਰਮਲ ਪਲਾਂਟ ਦਾ ਦੌਰਾ, ਇਕ ਯੂਨਿਟ ਵੱਲੋਂ ਉਤਪਾਦਨ ਸ਼ੁਰੂ
ਬਾਕੀ 2 ਯੂਨਿਟਾਂ ਨੂੰ ਬੁੱਧਵਾਰ ਦੁਪਹਿਰ ਤੱਕ ਚਾਲੂ ਕਰ ਦਿੱਤਾ ਜਾਵੇਗਾ ਕਿਹਾ, ਸੂਬੇ ਦੇ ਲੋਕਾਂ ਨੂੰ ਬਿਜਲੀ ਦੀ ਕਮੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਚੰਡੀਗੜ੍ਹ, 04 ਜੁਲਾਈ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਹੈ ਕਿ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਬੰਦ ਹੋਏ ਤਿੰਨ ਯੂਨਿਟਾਂ ਵਿੱਚੋਂ ਇੱਕ ਨੇ ਉਤਪਾਦਨ ਸ਼ੁਰੂ ਕਰ ਦਿੱਤਾ ਹੈ ਅਤੇ ਬਾਕੀ 2 ਯੂਨਿਟ ਵੀ ਇੱਕ ਦਿਨ ਦੇ ਅੰਦਰ-ਅੰਦਰ ਚਾਲੂ ਹੋ ਜਾਣਗੇ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਅਜਿਹੀਆਂ ਤਕਨੀਕੀ....
ਡਿਬਰੂਗੜ੍ਹ ਅਸਾਮ ਜੇਲ੍ਹ ਵਿੱਚ ਨਜ਼ਰਬੰਦ ਸਿੱਖਾਂ ਦੇ ਭੋਜਨ ਵਿੱਚ ਤਮਾਕੂ ਦੀ ਮਿਲਾਵਟ ਮੰਦਭਾਗੀ ਘਟਨਾ : ਜਥੇਦਾਰ ਦਾਦੂਵਾਲ
ਚੰਡੀਗੜ੍ਹ, 4 ਜੁਲਾਈ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਮੈਂਬਰ ਅਤੇ ਸਾਬਕਾ ਪ੍ਰਧਾਨ ਪੰਥ ਪ੍ਰਸਿੱਧ ਸਿੱਖ ਪ੍ਰਚਾਰਕ ਜਥੇਦਾਰ ਬਾਬਾ ਬਲਜੀਤ ਸਿੰਘ ਦਾਦੂਵਾਲ ਜੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕੇ ਐਨ ਐਸ ਏ ਤਹਿਤ ਡਿਬਰੂਗੜ ਜੇਲ ਵਿੱਚ ਨਜ਼ਰਬੰਦ ਸਿੱਖ ਨੌਜਵਾਨਾਂ ਦੇ ਖਾਣੇ ਵਿੱਚ ਜਗਤ ਜੂਠ ਤਮਾਕੂ ਦਾ ਮਿਲਣਾ ਅਤਿਅੰਤ ਮੰਦਭਾਗੀ ਖ਼ਬਰ ਹੈ ਜਿਸ ਨੇ ਹਰੇਕ ਗੁਰਸਿੱਖ ਦੇ ਮਨ ਨੂੰ ਭਾਰੀ ਠੇਸ ਪਹੁੰਚਾਈ ਹੈ। ਉਨਾਂ ਕਿਹਾ ਕਿ ਇਹ ਖਬਰ ਮੀਡੀਆ ਦੀਆਂ ਸੁਰਖੀਆਂ ਵਿਚ ਹੈ ਕਿ ਜਿਨਾਂ....
ਐਸ.ਸੀ ਵਿੰਗ ਦੇ ਅਹੁਦੇਦਾਰਾਂ ਨੇ ‘ਆਪ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧਰਾਮ ਦਾ ਕੀਤਾ ਸਨਮਾਨ 
ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਹੋਰ ਮਜ਼ਬੂਤ ਕਰਨ ਲਈ ਭਵਿੱਖ ਦੀ ਰਣਨੀਤੀ ‘ਤੇ ਕੀਤੀ ਗੰਭੀਰ ਚਰਚਾ! ਸੂਬੇ ਦੇ ਵਿਕਾਸ ਦੀ ਰਫ਼ਤਾਰ ਨੂੰ ਤੇਜ਼ ਕਰਨ ਲਈ ਪੰਜਾਬ ਦੇ ਲੋਕ ਲਗਾਤਾਰ ਬਣ ਰਹੇ ਹਨ ‘ਆਪ ਪਰਿਵਾਰ ਦਾ ਹਿੱਸਾ : ਪ੍ਰਿੰਸੀਪਲ ਚੰਡੀਗੜ੍ਹ, 4 ਜੁਲਾਈ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਐਸ.ਸੀ ਵਿੰਗ ਦੇ ਅਹੁਦੇਦਾਰਾਂ ਵੱਲੋਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧਰਾਮ ਦਾ ਅੱਜ ਚੰਡੀਗੜ੍ਹ ਸਥਿਤ ਮੁੱਖ ਪਾਰਟੀ ਦਫ਼ਤਰ ਵਿਖੇ ਵਿਸ਼ੇਸ਼ ਤੌਰ ਉੱਤੇ ਸਨਮਾਨ ਕੀਤਾ ਗਿਆ। ਇਸ ਦੌਰਾਨ ਪਾਰਟੀ....
ਸੁਨੀਲ ਜਾਖੜ ਬਣੇ ਪੰਜਾਬ ਭਾਜਪਾ ਦੇ ਪ੍ਰਧਾਨ
ਚੰਡੀਗੜ੍ਹ, 4 ਜੁਲਾਈ : ਭਾਜਪਾ ਦੀ ਹਾਈਕਮਾਂਡ ਨੇ ਸੁਨੀਲ ਜਾਖੜ ਨੂੰ ਪੰਜਾਬ ਪ੍ਰਧਾਨ ਥਾਪ ਦਿੱਤਾ ਹੈ। ਬੀਤੇ ਦਿਨ ਅਸ਼ਵਨੀ ਸ਼ਰਮਾ ਦੇ ਅਸਤੀਫ਼ੇ ਦੀ ਗੱਲ ਚਲੀ ਸੀ ਪਰ ਸ਼ਰਮਾ ਨੇ ਇਸ ਨੂੰ ਅਫ਼ਵਾਹ ਦਸਿਆ ਸੀ। ਅੰਜ ਇਸ ਗੱਲ ਤੇ ਪੱਕੀ ਮੋਹਰ ਲੱਗ ਗਈ ਹੈ ਕਿ ਸੁਨੀਲ ਜਾਖੜ ਪੰਜਾਬ ਭਾਜਪਾ ਦੇ ਪ੍ਰਧਾਨ ਹੋਣਗੇ।
ਮੀਤ ਹੇਅਰ ਵੱਲੋਂ ਕ੍ਰਿਕਟਰ ਹਰਲੀਨ ਦਿਓਲ ਅਤੇ ਜੂਨੀਅਰ ਵਿਸ਼ਵ ਕੱਪ ਮੈਡਲ ਜੇਤੂ ਨਿਸ਼ਾਨੇਬਾਜ਼ਾਂ ਨਾਲ ਮੁਲਾਕਾਤ
ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ : ਮੀਤ ਹੇਅਰ ਚੰਡੀਗੜ੍ਹ, 4 ਜੁਲਾਈ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਆਪਣੀ ਰਿਹਾਇਸ਼ ਵਿਖੇ ਭਾਰਤੀ ਕ੍ਰਿਕਟਰ ਹਰਲੀਨ ਦਿਓਲ ਅਤੇ ਜੂਨੀਅਰ ਵਿਸ਼ਵ ਕੱਪ ਵਿੱਚ ਤਮਗ਼ਾ ਜਿੱਤ ਕੇ ਆਏ ਨਿਸ਼ਾਨੇਬਾਜ਼ਾਂ ਨਾਲ ਮੁਲਾਕਾਤ ਕੀਤੀ। ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਬੱਲੇਬਾਜ਼ ਅਤੇ ਦੁਨੀਆਂ ਦੀਆਂ ਚੋਟੀ ਦੀਆਂ ਫੀਲਡਰਾਂ ਵਿੱਚੋਂ ਇਕ ਹਰਲੀਨ ਦਿਓਲ ਨੂੰ ਆਗਾਮੀ ਬੰਗਲਾਦੇਸ਼ ਦੌਰੇ ਲਈ....
ਭਗਵੰਤ ਮਾਨ ਖਿਲਾਫ਼ ਦਰਜ ਕਰਾਂਗਾ ਮਾਣਹਾਨੀ ਦਾ ਕੇਸ : ਸੁਖਜਿੰਦਰ ਰੰਧਾਵਾ  
ਚੰਡੀਗੜ੍ਹ, 3 ਜੁਲਾਈ : ਯੂਪੀ ਦੇ ਬਾਹੂਬਲੀ ਆਗੂ ਮੁਖਤਾਰ ਅੰਸਾਰੀ 'ਤੇ ਖਰਚੇ 55 ਲੱਖ ਰੁਪਏ ਦੀ ਵਸੂਲੀ ਨੂੰ ਲੈ ਕੇ ਸਿਆਸਤ ਭਖਦੀ ਜਾ ਰਹੀ ਹੈ। ਭਗਵੰਤ ਮਾਨ ਦੇ ਸ਼ਬਦੀਂ ਹਮਲਿਆਂ ਤੋਂ ਬਾਅਦ ਅੱਜ ਕਾਂਗਰਸ ਦੇ ਸੀਨੀਅਰ ਲੀਡਰ ਅਤੇ ਸਾਬਕਾ ਡਿਪਟੀ ਸੀਐਮ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ, ਮੈਂ ਭਗਵੰਤ ਮਾਨ ਖਿਲਾਫ ਮਾਣਹਾਨੀ ਦਾ ਕੇਸ ਕਰਾਂਗਾ। ਸੀਐਮ ਭਗਵੰਤ ਮਾਨ ਦੇ ਬਿਆਨ 'ਤੇ ਕਾਂਗਰਸ ਹਮਲਾਵਰ ਹੋ ਗਈ ਹੈ। ਮੈਂ ਹਰ ਚੀਜ਼ ਦਾ ਜਵਾਬ ਦੇਵਾਂਗਾ, ਬੇਬੁਨਿਆਦ ਇਲਜ਼ਾਮ ਲਗਾਏ ਜਾ ਰਹੇ ਨੇ...ਮੈਂ....
ਸਪੀਕਰ ਸੰਧਵਾਂ ਵੱਲੋਂ ਕਿਸਾਨਾਂ ਨੂੰ ਖ਼ਤਰਨਾਕ ਕੈਮੀਕਲ ‘ਪੈਰਾਕੁਆਟ’ ਨਾ ਵਰਤਣ ਦੀ ਅਪੀਲ
ਚੰਡੀਗੜ੍ਹ, 3 ਜੁਲਾਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਕਿਸਾਨਾਂ ਵੱਲੋਂ ਮੂੰਗੀ ਦੀ ਫ਼ਸਲ ਪਕਾਉਣ ਲਈ ਖ਼ਤਰਨਾਕ ਕੈਮੀਕਲ ‘ਪੈਰਾਕੁਆਟ’ ਨਾ ਵਰਤਣ ਦੀ ਅਪੀਲ ਕੀਤੀ ਹੈ। ਸ. ਸੰਧਵਾਂ ਨੇ ਕਿਸਾਨਾਂ ਵੱਲੋਂ ਖ਼ਤਰਨਾਕ ਕੈਮੀਕਲ ਵਰਤਣ ਦੇ ਰੁਝਾਨ ਸਬੰਧੀ ਚਿੰਤਾ ਜ਼ਾਹਰ ਕਿਹਾ ਹੈ ਕਿ ਅੱਜ ਦੇ ਦੌਰ ਵਿੱਚ ਖੇਤੀ ਉਤਪਾਦਨ ਲਈ ਵੱਖ-ਵੱਖ ਰਸਾਇਣਾਂ ਦੀ ਵਧੇਰੇ ਵਰਤੋਂ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕੁੱਝ ਕਿਸਾਨ ਮੂੰਗੀ ਦੀ ਫ਼ਸਲ....
ਮੁੱਖ ਮੰਤਰੀ ਮਾਨ ਪੰਜਾਬ ਦੇ ਖਜ਼ਾਨੇ ਦੇ 'ਪਹਿਰੇਦਾਰ' ਹਨ, ਪੰਜਾਬ ਦਾ ਪੈਸਾ ਲੁੱਟਣ ਵਾਲਿਆਂ ਨੂੰ ਜਵਾਬ ਦੇਣਾ ਪਏਗਾ : ਕੰਗ 
ਆਪ ਨੇ ਵੜਿੰਗ, ਰੰਧਾਵਾ ਅਤੇ ਕੈਪਟਨ ਅਮਰਿੰਦਰ ਨੂੰ ਘੇਰਿਆ, ਕਿਹਾ ਕਿ ਉਹ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੰਦੇ ਹਨ ਕੈਪਟਨ ਅਮਰਿੰਦਰ ਸਿੰਘ, ਜਿਨ੍ਹਾਂ ਨੂੰ ਮੁੱਖ ਮੰਤਰੀ ਹੁੰਦਿਆਂ ਕਾਂਗਰਸ ਵਿਚੋਂ ਕੱਢ ਦਿੱਤਾ ਗਿਆ ਸੀ ਅਤੇ ਸੰਸਦ ਵਿਚ ਡਿਪਟੀ ਲੀਡਰ ਵਜੋਂ ਸਭ ਤੋਂ ਘੱਟ ਹਾਜ਼ਰੀ ਸੀ, ਉਹ ਕਿਹੜੇ ਮੂੰਹ ਨਾਲ ਭਗਵੰਤ ਮਾਨ ਦੇ ਤਜ਼ਰਬੇ ਬਾਰੇ ਗੱਲ ਕਰ ਰਹੇ ਹਨ, ਕੰਗ ਨੇ ਕਿਹਾ ਕੰਗ ਦਾ ਸੁਝਾਅ, ਰੰਧਾਵਾ ਅਤੇ ਕੈਪਟਨ ਅਮਰਿੰਦਰ ਪੰਜਾਬ ਸਰਕਾਰ ਨੂੰ 55 ਲੱਖ ਰੁਪਏ ਦੇਣ ਅਤੇ ਸਾਰਾ ਮਸਲਾ ਖਤਮ ਕਰਨ ਚੰਡੀਗੜ੍ਹ, 3....
ਵਿਜੀਲੈਂਸ ਵੱਲੋਂ ਵੱਢੀ ਲੈਣ ਦੇ ਦੋਸ਼ ਹੇਠ ਪਲੈਨਿੰਗ ਅਫ਼ਸਰ ਸਮੇਤ ਪੁੱਡਾ ਦੇ ਤਿੰਨ ਮੁਲਾਜ਼ਮ ਕਾਬੂ
ਮਕਾਨ ਅਤੇ ਦੁਕਾਨ ਨਾ ਢਾਹੁਣ ਬਦਲੇ ਪਹਿਲਾਂ ਹੀ ਲੈ ਚੁੱਕੇ ਸਨ 30,000 ਰੁਪਏ ਚੰਡੀਗੜ੍ਹ, 03 ਜੁਲਾਈ : ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਟਾਊਨ ਪਲਾਨਰ ਫ਼ਤਹਿਗੜ੍ਹ ਸਾਹਿਬ ਦੇ ਦਫ਼ਤਰ ਵਿਖੇ ਤਾਇਨਾਤ ਪਲੈਨਿੰਗ ਅਫ਼ਸਰ ਮਨਵੀਰ ਸਿੰਘ ਅਤੇ ਦੋ ਹੋਰ ਮੁਲਾਜ਼ਮਾਂ ਨੂੰ ਅਮਲੋਹ ਦੇ ਇੱਕ ਵਸਨੀਕ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਗ੍ਰਿਫ਼ਤਾਰ ਕੀਤੇ ਦੋ ਹੋਰ ਮੁਲਜ਼ਮਾਂ ਦੀ ਪਛਾਣ ਜੂਨੀਅਰ ਇੰਜੀਨੀਅਰ (ਜੇ.ਈ.) ਧਿਕਸ਼ੂ ਸੈਣੀ....
ਕੁੱਤੇ ਦੀ ਜਾਨ ਬਚਾਉਣ ਲਈ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦਾ ਸਨਮਾਨ
ਪਲਵਿੰਦਰ ਸਿੰਘ ਨੇ ਕਾਰ ਦੇ ਬੰਪਰ ਦੇ ਫੌਗ ਲੈਂਪ ਹੋਲ ਵਿੱਚ ਫਸੇ ਆਵਾਰਾ ਕੁੱਤੇ ਨੂੰ ਬਚਾਇਆ ਏ.ਡੀ.ਜੀ.ਪੀ. ਏ.ਐਸ. ਰਾਏ ਨੇ ਹੈੱਡ ਕਾਂਸਟੇਬਲ ਨੂੰ ਦਿੱਤਾ ਪ੍ਰਸ਼ੰਸਾ ਪੱਤਰ ਚੰਡੀਗੜ੍ਹ, 03 ਜੁਲਾਈ : ਪੰਜਾਬ ਪੁਲਿਸ ਦੇ ਇੱਕ ਸਿਪਾਹੀ ਵੱਲੋਂ ਦਿਖਾਈ ਗਈ ਸੰਵੇਦਨਸ਼ੀਲਤਾ ਤੋਂ ਪ੍ਰਭਾਵਿਤ ਹੋ ਕੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਟਰੈਫਿਕ ਅਮਰਦੀਪ ਸਿੰਘ ਰਾਏ ਨੇ ਸੋਮਵਾਰ ਨੂੰ ਹੈੱਡ ਕਾਂਸਟੇਬਲ (ਐਚ.ਸੀ.) ਪਲਵਿੰਦਰ ਸਿੰਘ ਨੂੰ ਗਲੀ ਦੇ ਕੁੱਤੇ, ਜਿਸਦਾ ਸਿਰ ਕਾਰ ਦੇ ਬੰਪਰ ਦੇ ਫੌਗ-ਲੈਂਪ ਹੋਲ....
ਹਰਜੋਤ ਸਿੰਘ ਬੈਂਸ ਵਲੋਂ ਨੰਗਲ ਫਲਾਈਉਵਰ ਦੀ ਸਲੈਬ ਕਾਸਟਿੰਗ ਦਾ ਕੰਮ ਮਿਥੇ ਸਮੇਂ ਵਿੱਚ ਮੁਕੰਮਲ ਕਰਨ ਦੇ ਹੁਕਮ
ਅਗਾਮੀ ਮੁਲਾਂਕਣ ਮੀਟਿੰਗ 10 ਜੁਲਾਈ ਨੂੰ ਫਲਾਈਓਵਰ 'ਤੇ ਹੋਵੇਗੀ: ਹਰਜੋਤ ਸਿੰਘ ਬੈਂਸ ਚੰਡੀਗੜ੍ਹ, 03 ਜੁਲਾਈ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਨੰਗਲ ਫਲਾਈਉਵਰ ਉਤੇ ਕੀਤੀ ਜਾਣ ਵਾਲੀ ਸਲੈਬ ਕਾਸਟਿੰਗ ਮਿਥੇ ਸਮੇਂ ਵਿੱਚ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। ਅੱਜ ਇਥੇ ਹਫਤਾਵਾਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ.ਬੈਂਸ ਨੇ ਫਲਾਈਉਵਰ ਦੀ ਉਸਾਰੀ ਸਬੰਧੀ ਪ੍ਰਗਤੀ ਸਬੰਧੀ ਜਾਇਜ਼ਾ ਲਿਆ ਗਿਆ। ਮੀਟਿੰਗ ਦੌਰਾਨ ਉਨ੍ਹਾਂ ਕੁਸ਼ਟ ਆਸ਼ਰਮ ਦੇ ਤਬਦੀਲ ਹੋਣ ਉਪਰੰਤ ਉਥੇ ਉਸਾਰੀ ਜਾ....
ਅਸਤੀਫ਼ੇ ਦੀਆਂ ਚਰਚਾਵਾਂ ਵਿਚਾਲੇ ਅਸ਼ਵਨੀ ਸ਼ਰਮਾ ਦਾ ਵੱਡਾ ਬਿਆਨ 
ਚੰਡੀਗੜ੍ਹ, 3 ਜੁਲਾਈ : ਮੀਡੀਆ ਵਿਚ ਅੱਜ ਸਵੇਰ ਤੋਂ ਚਰਚਾ ਚੱਲ ਰਹੀ ਹੈ ਕਿ, ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅਸਤੀਫ਼ਾ ਦੇ ਦਿੱਤਾ ਹੈ। ਹੁਣ ਇਨ੍ਹਾਂ ਚਰਚਾਵਾਂ ਦੇ ਵਿਚਾਲੇ ਅਸ਼ਵਨੀ ਸ਼ਰਮਾ ਨੇ ਵੱਡਾ ਬਿਆਨ ਦਿੱਤਾ ਹੈ। ਅਸ਼ਵਨੀ ਸ਼ਰਮਾ ਨੇ ਟਵਿੱਟਰ ਤੇ ਜਾਣਕਾਰੀ ਸਾਂਝੀ ਕਰਦਿਆਂ ਹੋਇਆ ਕਿਹਾ ਕਿ, ਮੀਡੀਆ ਵਿੱਚ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਮੈਂ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਮੈਂ ਅਜਿਹੀਆਂ ਅਫਵਾਹਾਂ ਦਾ ਖੰਡਨ ਕਰਦਾ ਹਾਂ। ਆਪ ਸਭ ਦੀ ਜਾਣਕਾਰੀ ਲਈ ਮੈਂ ਦੱਸਣਾ ਚਾਹੁੰਦਾ....
ਸੂਬੇ ਦੇ ਕਿਸਾਨਾਂ ਨੂੰ ਦਹਾਕਿਆਂ ਬਾਅਦ ਮਿਲਿਆ ਨਹਿਰੀ ਪਾਣੀ : ਮੀਤ ਹੇਅਰ
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਕਿਸਾਨਾਂ ਨੂੰ ਦਹਾਕਿਆਂ ਬਾਅਦ ਮਿਲਿਆ ਨਹਿਰੀ ਪਾਣੀ : ਮੀਤ ਹੇਅਰ ਜਲ ਸਰੋਤ ਮੰਤਰੀ ਨੇ ਕਿਸਾਨਾਂ ਲਈ ਨਹਿਰੀ ਪਾਣੀ ਦਾ ਸੁਫਨਾ ਸੱਚ ਹੋਣ ਪਿੱਛੇ ਕੀਤੇ ਕਾਰਜਾਂ ਨੂੰ ਦੱਸਿਆ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਬੰਦ ਪਏ 13471 ਖਾਲੇ ਕੀਤੇ ਬਹਾਲ ਨਹਿਰੀ ਪਾਣੀ ਦੇ ਝਗੜਿਆਂ ਦੇ 5016 ਕੇਸ ਹੱਲ ਕੀਤੇ 89.10 ਕਰੋੜ ਰੁਪਏ ਦੀ ਲਾਗਤ ਨਾਲ 318 ਹੜ ਰੋਕੂ ਕੰਮ ਮੁਕੰਮਲ ਕੀਤੇ ਚੰਡੀਗੜ, 3 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਨਹਿਰੀ....
ਮਾਨਸੂਨ ਪੰਜਾਬ ਨੂੰ ਧੋਖਾ ਦੇ ਗਿਆ, ਅਗਲੇ ਦੋ ਦਿਨਾਂ ਤੱਕ ਮੌਸਮ ਸਾਫ ਰਹਿਣ ਦੀ ਸੰਭਾਵਨਾ : ਮੌਸਮ ਵਿਭਾਗ
ਚੰਡੀਗੜ੍ਹ, 02 ਜੁਲਾਈ : ਮਾਨਸੂਨ ਮੁੜ ਪੰਜਾਬ ਨੂੰ ਧੋਖਾ ਦੇ ਗਿਆ ਹੈ। ਸੂਬੇ ਵਿੱਚ ਵੇਲੇ ਸਿਰ ਮਾਨਸੂਨ ਦੇ ਆਉਣ ਤੋਂ ਬਾਅਦ ਵੀ ਆਮ ਨਾਲੋਂ ਘੱਟ ਬਾਰਸ਼ ਦਰਜ ਕੀਤੀ ਗਈ ਹੈ। ਕੱਲ੍ਹ ਇੱਕ-ਦੋ ਜ਼ਿਲ੍ਹਿਆਂ ਨੂੰ ਛੱਡ ਕੇ ਕਿਤੇ ਵੀ ਮੀਂਹ ਨਹੀਂ ਪਿਆ ਜਿਸ ਕਾਰਨ ਤਾਪਮਾਨ 'ਚ ਵਾਧਾ ਦੇਖਿਆ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਤੱਕ ਮੌਸਮ ਸਾਫ ਰਹਿਣ ਦੀ ਸੰਭਾਵਨਾ ਹੈ ਤੇ ਮਾਨਸੂਨ ਬੁੱਧਵਾਰ ਤੋਂ ਇੱਕ ਵਾਰ ਫਿਰ ਸਰਗਰਮ ਹੋ ਸਕਦੀ ਹੈ। ਹਾਸਲ ਜਾਣਕਾਰੀ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ....