ਚੰਡੀਗੜ੍ਹ

ਗ੍ਰਿਫਤਾਰ ਕਿਸਾਨਾਂ ਨੂੰ ਰਿਹਾਅ ਕਰਨ ਅਤੇ ਫ਼ਸਲੀ ਮੁਆਵਜ਼ੇ ਦੀ ਅਦਾਇਗੀ ਤੁਰੰਤ ਕਰਨ ਦੀ ਮੰਗ
ਚੰਡੀਗੜ੍ਹ, 2 ਜੁਲਾਈ : ਫ਼ਸਲੀ ਤਬਾਹੀ ਦੇ ਐਲਾਨੇ ਗਏ ਮੁਆਵਜ਼ੇ ਦੀ ਅਦਾਇਗੀ ਤੁਰੰਤ ਕਰਨ ਦੀ ਮੰਗ ਨੂੰ ਲੈਕੇ ਤਿੰਨ ਕਿਸਾਨ ਜਥੇਬੰਦੀਆਂ ਵੱਲੋਂ ਸਥਾਨਕ ਐਮਐਲਏ ਜਗਸੀਰ ਸਿੰਘ ਦੇ ਘਰ ਅੱਗੇ ਕਈ ਦਿਨਾਂ ਤੋਂ ਦਿਨੇ ਰਾਤ ਲਗਾਤਾਰ ਸ਼ਾਂਤਮਈ ਧਰਨਾ ਦੇ ਰਹੇ ਕਿਸਾਨਾਂ ਵੱਲੋਂ ਅੱਜ ਭੁੱਚੋ ਖੁਰਦ ਵਿਖੇ ਸੰਕੇਤਕ ਤੌਰ 'ਤੇ ਨੈਸ਼ਨਲ ਹਾਈਵੇ ਜਾਮ ਕਰਨ ਮੌਕੇ ਉਨ੍ਹਾਂ ਉੱਤੇ ਪੁਲਿਸ ਵੱਲੋਂ ਅੰਨ੍ਹੇਵਾਹ ਲਾਠੀਚਾਰਜ ਕਰਨ ਦੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੀ ਸੂਬਾ ਕਮੇਟੀ ਵੱਲੋਂ ਸਖ਼ਤ ਨਿਖੇਧੀ ਕੀਤੀ ਗਈ ਹੈ।....
ਪੰਜਾਬ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ 350 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ
ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਸਬਸਿਡੀ 'ਤੇ ਉਪਲਬਧ ਕਰਵਾਈਆਂ ਜਾਣਗੀਆਂ 20 ਹਜ਼ਾਰ ਤੋਂ ਵੱਧ ਮਸ਼ੀਨਾਂ ਚਾਹਵਾਨ ਕਿਸਾਨ 20 ਜੁਲਾਈ ਤੱਕ ਖੇਤੀਬਾੜੀ ਵਿਭਾਗ ਦੇ ਆਨਲਾਈਨ ਪੋਰਟਲ ‘ਤੇ ਕਰ ਸਕਦੇ ਹਨ ਅਪਲਾਈ ਚੰਡੀਗੜ੍ਹ, 2 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੀ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਬਦਲਵੇਂ ਕਦਮ ਚੁੱਕਣ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬਸਿਡੀ 'ਤੇ ਪਰਾਲੀ ਪ੍ਰਬੰਧਨ ਮਸ਼ੀਨਰੀ ਮੁਹੱਈਆ ਕਰਵਾਉਣ ਲਈ....
ਸਿਹਤ ਮੰਤਰੀ ਵੱਲੋ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਚੰਡੀਗੜ੍ਹ ਸਨਮਾਨਿਤ 
ਚੰਡੀਗੜ, 2 ਜੁਲਾਈ : ਡਾ. ਬਲਬੀਰ ਸਿੰਘ,ਸਿਹਤ ਮੰਤਰੀ,ਪੰਜਾਬ ਵੱਲੋ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਰਾਜਪੁਰਾ ਨੇੜੇ ਚੰਡੀਗੜ ਨੂੰ ਪੰਜਾਬ ਯੂਨੀਅਨ ਆਫ਼ ਜਰਨਲਿਸਟਸ ਦੁਆਰਾ ਆਯੋਜਿਤ ਇੱਕ ਸਮਾਗਮ ਵਿੱਚ ਸਨਮਾਨਿਤ ਕੀਤਾ ਗਿਆ । ਡਾ. ਅੰਸ਼ੂ ਕਟਾਰੀਆ ,ਚੇਅਰਮੈਨ ,ਆਰੀਅਨਜ਼ ਗਰੁੱਪ ਆਫ਼ ਕਾਲਜਿਜ਼ ਨੇ ਡਾ. ਬਲਬੀਰ ਸਿੰਘ ਅਤੇ ਪੱਤਰਕਾਰ ਯੂਨੀਅਨ ਦਾ ਧੰਨਵਾਦ ਕੀਤਾ | ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਪੱਤਰਕਾਰਾਂ ਦੇ 5 ਲੋੜਵੰਦ ਅਤੇ ਯੋਗ ਵਾਰਡਾਂ ਨੂੰ ਆਰੀਅਨਜ਼ ਵਿੱਚ ਪੜ੍ਹਨ ਲਈ 70% ਤੱਕ ਦੀ ਸਕਾਲਰਸ਼ਿਪ....
ਮੁੱਖ ਮੰਤਰੀ ਮਾਨ ਪਹਿਲਾਂ ਮੈਨੂੰ ਨੋਟਿਸ ਭੇਜਣ, ਫਿਰ ਮੈਂ ਇਸ ਦਾ ਜਵਾਬ ਦਿਆਂਗਾ : ਸੁਖਜਿੰਦਰ ਸਿੰਘ ਰੰਧਾਵਾ
ਚੰਡੀਗੜ੍ਹ, 02 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਸਿੰਘ ਨੇ ਬਿਆਨ ਜਾਰੀ ਕੀਤਾ ਹੈ ਕਿ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਪੰਜਾਬ ਦੀ ਰੋਪੜ ਜੇਲ੍ਹ ਵਿੱਚ ਰੱਖਿਆ ਗਿਆ ਸੀ, ਜਿਸ ਦੌਰਾਨ ਪੰਜਾਬ ਦੇ ਖ਼ਜ਼ਾਨੇ ਵਿੱਚੋਂ ਕਰੀਬ 55 ਲੱਖ ਰੁਪਏ ਕਾਨੂੰਨੀ ਤੌਰ ’ਤੇ ਖਰਚ ਕੀਤੇ ਗਏ ਸਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹੁਣ ਇਹ 55 ਲੱਖ ਰੁਪਏ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਕੋਲੋਂ ਵਸੂਲ ਕੇ ਪੰਜਾਬ ਦੇ ਖ਼ਜ਼ਾਨੇ ਵਿੱਚ ਜਮਾ ਕੀਤੇ ਜਾਣਗੇ। ਸਾਬਕਾ....
ਅਕਾਲੀ ਦਲ ਨੇ ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਮੂਹਰੇ ਧਰਨਾ ਦੇ ਰਹੇ ਅਧਿਆਪਕਾਂ ’ਤੇ ਲਾਠੀਚਾਰਜ ਕਰਨ ਦੀ ਕੀਤੀ ਨਿਖੇਧੀ
ਬਜਾਏ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਆਪ ਸਰਕਾਰ ਉਹਨਾਂ ਦੀ ਆਵਾਜ਼ ਕੁਚਲ ਰਹੀ ਹੈ : ਮਲੂਕਾ ਚੰਡੀਗੜ੍ਹ, 02 ਜੁਲਾਈ : ਸ਼੍ਰੋਮਣੀ ਅਕਾਲੀ ਦਲ ਨੇ ਸੰਗਰੂਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਮੂਹਰੇ ਧਰਨਾ ਦੇ ਰਹੇ ਅਧਿਆਪਕਾਂ ’ਤੇ ਆਪ ਸਰਕਾਰ ਵੱਲੋਂ ਲਾਠੀਚਾਰਜ ਕਰਨ ਦੀ ਨਿਖੇਧੀ ਕੀਤੀ ਅਤੇ ਮੰਗ ਕੀਤੀ ਕਿ ਅਧਿਆਪਕਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਬਜਾਏ ਠੇਕੇ ’ਤੇ ਕੰਮ....
ਸਮਰ ਕੈਂਪਾਂ ਲਈ ਸਕੂਲਾਂ ਨੂੰ ਪੰਜ ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ : ਹਰਜੋਤ ਸਿੰਘ ਬੈਂਸ
ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਤੋਂ ਅੱਠਵੀਂ ਤੱਕ ਦੇ ਵਿਦਿਆਰਥੀਆਂ ਲਈ ਲਗਾਏ ਜਾਣ ਵਾਲੇ ਸਮਰ ਕੈਂਪ ਲਈ ਤਿਆਰੀਆਂ ਮੁਕੰਮਲ : ਸਿੱਖਿਆ ਮੰਤਰੀ ਚੰਡੀਗੜ, 2 ਜੁਲਾਈ : ਸੂਬੇ ਦੇ ਸਰਕਾਰੀ ਸਕੂਲਾਂ ਦੀਆਂ ਪ੍ਰੀ-ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ 3 ਜੁਲਾਈ ਤੋਂ 15 ਜੁਲਾਈ ,2023 ਲਗਾਏ ਜਾ ਰਹੇ ਸਮਰ ਕੈਂਪ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਇਹ ਜਾਣਕਾਰੀ ਇੱਕ ਪ੍ਰੈਸਨੋਟ ਰਾਹੀਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਵੱਲੋਂ....
ਕੈਪਟਨ ਅਮਰਿੰਦਰ ਨੇ ਅੰਸਾਰੀ ਦੀ ਨਜ਼ਰਬੰਦੀ ਦੇ ਬਿਆਨ ‘ਤੇ ਮਾਨ ਦੀ ਕੀਤੀ ਨਿਖੇਧੀ
ਭਗਵੰਤ ਮਾਨ ਨੂੰ ਕਾਨੂੰਨ, ਜਾਂਚ ਦੀ ਪ੍ਰਕਿਰਿਆ ਸਿੱਖਣ ਦੀ ਸਲਾਹ ਦਿੱਤੀ ਚੰਡੀਗੜ੍ਹ, 2 ਜੁਲਾਈ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਉਸ ਬਿਆਨ ਦੀ ਨਿਖੇਧੀ ਕੀਤੀ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਸਰਕਾਰ ਪੰਜਾਬ ਵਿੱਚ ਮੁਖਤਾਰ ਅੰਸਾਰੀ ਦੀ ਨਜ਼ਰਬੰਦੀ ਦੇ ਸਬੰਧ ਵਿੱਚ ਸੁਪਰੀਮ ਕੋਰਟ ਦੇ ਵਕੀਲਾਂ ਨੂੰ ਦਿੱਤੇ ਪੈਸੇ ਵਸੂਲੇਗੀ। ਇਸ ਬਿਆਨ ‘ਤੇ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਸਾਬਕਾ ਮੁੱਖ ਮੰਤਰੀ ਨੇ....
ਪੰਜਾਬ ਸਰਕਾਰ ਦੂਜੇ ਸੂਬਿਆਂ ਵਿੱਚ ਪਾਰਟੀ ਦੇ ਵਿਸਥਾਰ ਲਈ ਟੈਕਸ ਭਰਨ ਵਾਲੇ ਲੋਕਾਂ ਦਾ ਪੈਸਾ ਬਰਬਾਦ ਕਰ ਰਹੀ ਹੈ : ਪ੍ਰਤਾਪ ਸਿੰਘ ਬਾਜਵਾ
ਚੰਡੀਗੜ੍ਹ, 1 ਜੁਲਾਈ : ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਦੋਸ਼ ਲਾਇਆ ਕਿ ਉਹ ਦੂਜੇ ਸੂਬਿਆਂ ਵਿੱਚ ਪਾਰਟੀ ਦੇ ਵਿਸਥਾਰ ਲਈ ਪੰਜਾਬ ਵਿੱਚ ਟੈਕਸ ਭਰਨ ਵਾਲੇ ਲੋਕਾਂ ਦਾ ਪੈਸਾ ਬਰਬਾਦ ਕਰ ਰਹੀ ਹੈ। ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ, “ਜਦੋਂ ਵੀ ਪੰਜਾਬ ਦੇ ਮੁੱਖ ਮੰਤਰੀ ਆਮ ਆਦਮੀ ਪਾਰਟੀ (ਆਪ) ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਦੂਜੇ ਸੂਬਿਆਂ ਵਿੱਚ ਪਾਰਟੀ ਦੀਆਂ ਰੈਲੀਆਂ ਅਤੇ....
ਜ਼ੀਰਕਪੁਰ ਨਗਰ ਕੌਂਸਲਾਂ ਦਾ ਮੋਹਾਲੀ ਨਗਰ ਨਿਗਮ ਨਾਲ ਰਲੇਵਾਂ ਕਰਨ ਨਾਲ ਦੋਵਾਂ ਦਾ ਵਿਕਾਸ ਬੁਰੀ ਤਰ੍ਹਾਂ ਪ੍ਰਭਾਵਤ ਹੋਵੇਗਾ : ਪ੍ਰੋ. ਚੰਦੂਮਾਜਰਾ
ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਨੇ ਆਪ ਸਰਕਾਰ ਵੱਲੋਂ ਖਰੜ ਤੇ ਜ਼ੀਰਕਪੁਰ ਨਗਰ ਕੌਂਸਲਾਂ ਦਾ ਮੁਹਾਲੀ ਨਗਰ ਨਿਗਮ ਨਾਲ ਰਲੇਵਾਂ ਕਰ ਕੇ ਉਹਨਾਂ ਦੀ ਬੇਸ਼ਕੀਮਤੀ ਜ਼ਮੀਨ ਤੇ ਵਿੱਤੀ ਸਰੋਤ ਹਥਿਆਉਣ ਦੇ ਯਤਨਾਂ ਦੀ ਕੀਤੀ ਨਿਖੇਧੀ ਇਸ ਕਦਮ ਨਾਲ ਖਰੜ ਤੇ ਜ਼ੀਰਕਪੁਰ ਦੋਵਾਂ ਦਾ ਵਿਕਾਸ ਬੁਰੀ ਤਰ੍ਹਾਂ ਪ੍ਰਭਾਵਤ ਹੋਵੇਗਾ: ਪ੍ਰੋ. ਚੰਦੂਮਾਜਰਾ ਚੰਡੀਗੜ੍ਹ, 1 ਜੁਲਾਈ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਆਮ ਆਦਮੀਪਾਰਟੀ ਸਰਕਾਰ ਵੱਲੋਂ ਜ਼ੀਰਕਪੁਰ ਤੇ ਖਰੜ ਨਗਰ ਕੌਂਸਲਾਂ....
ਹਿਮਾਚਲ ਦੀ ਕਾਂਗਰਸ ਸਰਕਾਰ ਵੱਲੋਂ ਚੰਡੀਗੜ੍ਹ ਉੱਪਰ ਦਾਅਵੇ ਦੀਆਂ ਗੱਲਾਂ ਨੂੰ ਸਿਰੇ ਤੋਂ ਖਾਰਿਜ ਕਰਦੀ ਹੈ ਮਾਨ ਸਰਕਾਰ : ਮਲਵਿੰਦਰ ਕੰਗ
ਕਾਂਗਰਸ ਅਤੇ ਭਾਜਪਾ ਨੇ ਹਮੇਸ਼ਾ ਪੰਜਾਬ ਨਾਲ ਧੋਖਾ ਕੀਤਾ, ਪਰ ਆਮ ਆਦਮੀ ਪਾਰਟੀ ਸੂਬੇ ਦੇ ਹੱਕਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਸਮਰੱਥ- ਕੰਗ ਚੰਡੀਗੜ੍ਹ, 1 ਜੁਲਾਈ : ਹਿਮਾਚਲ ਦੀ ਕਾਂਗਰਸ ਸਰਕਾਰ ਦਾ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਉੱਤੇ ਦਾਅਵਾ ਬੇਤੁਕਾ ਅਤੇ ਸਾਜ਼ਿਸ਼ ਭਰਿਆ ਹੈ। ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਮਾਨ ਸਰਕਾਰ ਇਸ ਅਖੌਤੀ ਦਾਅਵੇ ਨੂੰ ਸਿਰੇ ਤੋਂ ਖਾਰਜ ਕਰਦੀ ਹੈ। ਅਸੀਂ ਪੰਜਾਬ ਦੇ ਹੱਕਾਂ 'ਤੇ ਕਿਸੇ ਵੱਲੋਂ ਵੀ ਡਾਕਾ ਮਾਰਨ ਦੀ ਕੋਈ ਵੀ ਹਰਕਤ ਬਰਦਾਸ਼ਤ ਨਹੀਂ ਕਰਾਂਗੇ। ਆਮ ਆਦਮੀ....
ਚੰਡੀਗੜ੍ਹ 'ਤੇ ਹਿਮਾਚਲ ਨੇ ਫਿਰ ਠੋਕਿਆ ਦਾਅਵਾ, ਹਿੱਸੇਦਾਰੀ ਲਈ ਕੈਬਨਿਟ ਸਬ ਕਮੇਟੀ ਦਾ ਗਠਨ
ਚੰਡੀਗੜ੍ਹ: 1 ਜੁਲਾਈ : ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਇਕ ਵਾਰ ਫਿਰ ਚੰਡੀਗੜ੍ਹ ਤੇ ਅਪਣਾ ਦਾਅਵਾ ਜਤਾਇਆ ਜਾ ਹੈ। ਇਸ ਦਿਸ਼ਾ ਵਿਚ ਉਹਨਾਂ ਨੇ ਵੱਡਾ ਕਦਮ ਚੁੱਕਿਆ ਹੈ। ਉਹਨਾਂ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਪ੍ਰੋਜੈਕਟ ਤੋਂ ਚੰਡੀਗੜ੍ਹ ਦੀ ਜ਼ਮੀਨ 'ਤੇ ਹਿਮਾਚਲ ਦੀ 7.19 ਪ੍ਰਤੀਸ਼ਤ ਹਿੱਸੇਦਾਰੀ ਅਤੇ ਰਾਇਲਟੀ ਦੀ ਮੰਗ ਕਰਨ ਲਈ ਇਕ ਕੈਬਨਿਟ ਸਬ-ਕਮੇਟੀ ਬਣਾਈ ਹੈ। ਇਹ ਕਮੇਟੀ ਪੰਜਾਬ ਪੁਨਰਗਠਨ ਐਕਟ ਤਹਿਤ ਹੋਏ ਅੰਤਰਰਾਜੀ ਸਮਝੌਤਿਆਂ ਦੀ ਪੜਤਾਲ ਕਰੇਗੀ ਅਤੇ....
ਆਬਕਾਰੀ ਵਿਭਾਗ ਕਾਰਜਕੁਸ਼ਲਤਾ ਵਧਾਉਣ ਲਈ ਈ.ਆਰ.ਪੀ ਅਤੇ ਪੀ.ਓ.ਐਸ ਵਰਗੇ ਸਾਫਟਵੇਅਰਾਂ ਤੇ ਤਕਨੀਕਾਂ ਨੂੰ ਅਪਣਾਏਗਾ : ਚੀਮਾ
ਕੇਰਲ ਦੌਰੇ ਦੌਰਾਨ ਪੰਜਾਬ ਸਰਕਾਰ ਦੇ ਵਫਦ ਦੀ ਕੀਤੀ ਅਗਵਾਈ ਚੰਡੀਗੜ੍ਹ, 1 ਜੁਲਾਈ : ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਵਿੱਤ ਕਮਿਸ਼ਨਰ ਕਰ ਸ੍ਰੀ ਵਿਕਾਸ ਪ੍ਰਤਾਪ ਅਤੇ ਆਬਕਾਰੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਇੱਕ ਵਫ਼ਦ ਨੇ ਕੇਰਲ ਆਬਕਾਰੀ ਵਿਭਾਗ ਦੁਆਰਾ ਵਰਤੇ ਜਾ ਰਹੇ ਸਪਲਾਈ ਚੇਨ ਪ੍ਰਬੰਧਨ ਈ.ਆਰ.ਪੀ ਸਾਫਟਵੇਅਰ ਅਤੇ ਪੀ.ਓ.ਐਸ (ਪੁਆਇੰਟ ਆਫ ਸੇਲ) ਦਾ ਅਧਿਐਨ ਕਰਨ ਲਈ ਕੇਰਲ ਦਾ ਦੌਰਾ ਕੀਤਾ। ਇਸ ਸਬੰਧੀ ਵੇਰਵੇ ਦਿੰਦਿਆਂ ਸ: ਹਰਪਾਲ....
ਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ
ਮੁਲਜ਼ਮ ਇੱਕ ਝਗੜੇ ਦੇ ਕੇਸ ਵਿੱਚ ਮਦਦ ਕਰਨ ਬਦਲੇ ਪਹਿਲਾਂ ਵੀ ਲੈ ਚੁੱਕਾ ਸੀ 65 ਹਜ਼ਾਰ ਰੁਪਏ ਚੰਡੀਗੜ੍ਹ, 1 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਸਿਟੀ ਜ਼ੀਰਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਗੁਰਦੀਪ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਮੁਲਜ਼ਮ ਏ.ਐਸ.ਆਈ. ਨੂੰ ਸੰਜੀਵ ਕੁਮਾਰ ਵਾਸੀ ਜ਼ੀਰਾ, ਜੋ ਡਾਬਰ ਗੰਨ ਹਾਊਸ ਦਾ ਮਾਲਕ ਹੈ, ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ....
ਅਨੁਰਾਗ ਵਰਮਾ ਨੇ ਪੰਜਾਬ ਦੇ 42ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ
ਸਾਫ-ਸੁਥਰੀਆਂ, ਪ੍ਰਭਾਵਸ਼ਾਲੀ, ਜਵਾਬਦੇਹੀ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣਾ ਹੋਵੇਗੀ ਪ੍ਰਮੁੱਖ ਤਰਜੀਹ: ਅਨੁਰਾਗ ਵਰਮਾ ਚੰਡੀਗੜ, 1 ਜੁਲਾਈ : 1993 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਅਨੁਰਾਗ ਵਰਮਾ ਨੇ ਸ਼ਨਿਚਰਵਾਰ ਨੂੰ ਸੂਬੇ ਦੇ 42ਵੇਂ ਮੁੱਖ ਸਕੱਤਰ ਦਾ ਕਾਰਜਭਾਰ ਸੰਭਾਲ ਲਿਆ। ਉਨ੍ਹਾਂ ਅੱਜ ਨਵਾਂ ਅਹੁਦਾ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਸਕੱਤਰ ਵਜੋਂ ਬੀਤੇ ਦਿਨ ਸੇਵਾ ਮੁਕਤ ਹੋਏ ਸ੍ਰੀ ਵਿਜੈ ਕੁਮਾਰ ਜੰਜੂਆ ਅਤੇ ਸੀਨੀਅਰ ਸਿਵਲ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸੰਭਾਲਿਆ।....
ਡਿਬਰੂਗੜ੍ਹ ਜੇਲ੍ਹ ਵਿਚਲੇ ਸਿੰਘਾਂ ਨੂੰ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇ : ਮਨਜੀਤ ਸਿੰਘ ਭੋਮਾ
ਸਿੰਘਾਂ ਦੇ ਖਾਣੇ ਵਿੱਚ ਮਿਲੇ ਤੰਬਾਕੂ ਦੀ ਉੱਚ ਪੱਧਰੀ ਜਾਂਚ ਹੋਵੇ ਚੰਡੀਗੜ੍ਹ,1 ਜੁਲਾਈ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਪ੍ਰੈਸ ਬਿਆਨ ਵਿਚ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ, ਭਾਈ ਪੱਪਲਪ੍ਰੀਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦੇ ਖਾਣੇ ਵਿਚ ਮਿਲੇ ਤੰਬਾਕੂ ਦੀ ਉੱਚ ਪੱਧਰੀ ਜਾਂਚ ਕਰਨ ਲਈ ਸਰਕਾਰ ਕੋਲੋ ਮੰਗ ਕੀਤੀ ਹੈ। ਇਸੇ ਤਰਾਂ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਭਾਈ ਸੰਦੀਪ ਸਿੰਘ....