ਚੰਡੀਗੜ੍ਹ

ਸਾਬਕਾ ਫੌਜੀਆਂ ਦੇ ਸਾਰੇ ਮਸਲੇ ਜਲਦੀ ਤੋਂ ਜਲਦੀ ਹੱਲ ਕੀਤੇ ਜਾਣ : ਹਰਸਿਮਰਤ ਬਾਦਲ  
ਚੰਡੀਗੜ੍ਹ, 30 ਜੂਨ : ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਨੂੰ ਅਪੀਲ ਕੀਤੀ ਕਿ ਸਾਬਕਾ ਫੌਜੀਆਂ ਦੀ ਪੈਨਸ਼ਨ, ਫੈਮਿਲੀ ਪੈਨਸ਼ਨ ਤੇ ਅਪੰਗਾ ਪੈਨਸ਼ਨ ਸਮੇਤ ਉਹਨਾਂ ਦੇ ਸਾਰੇ ਮਸਲੇ ਹਮਦਰਦੀ ਨਾਲ ਵਿਚਾਰ ਕੇ ਜਲਦੀ ਤੋਂ ਜਲਦੀ ਹੱਲ ਕੀਤੇ ਜਾਣ। ਰੱਖਿਆ ਮੰਤਰੀ ਨੂੰ ਲਿਖੇ ਪੱਤਰ ਵਿਚ ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਉਹਨਾਂ ਨੂੰ ਸੈਨਿਕ ਵੈਲਫੇਅਰ ਏਕਤਾ ਸੁਸਾਇਟੀ ਤੇ ਐਕਸ ਸਰਵਿਸਮੈਨ ਵੈਲਫੇਅਰ ਆਰਗੇਨਾਈਜੇਸ਼ਨ ਤੋਂ ਮੰਗ ਪੱਤਰ ਪ੍ਰਾਪਤ....
ਸਾਰੇ ਧਰਮਾਂ ਤੇ ਵਰਗਾਂ ਦੀ ਆਮ ਸਹਿਮਤੀ ਨਾਲ ਲਾਗੂ ਹੋਣਾ ਚਾਹੀਦਾ ਯੂਨੀਫਾਰਮ ਸਿਵਲ ਕੋਡ : ਸੁਖਦੇਵ ਢੀਂਡਸਾ
ਕੇਂਦਰ ਸਰਕਾਰ ਹਰੇਕ ਧਰਮ ਦੇ ਰੀਤੀ -ਰਿਵਾਜ਼ਾਂ ਦਾ ਪੂਰਾ ਧਿਆਨ ਰੱਖੇ : ਢੀਂਡਸਾ ਚੰਡੀਗੜ੍ਹ, 30 ਜੂਨ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਯੂਨੀਫਾਰਮ ਸਿਵਲ ਕੋਡ ਸਾਰੇ ਧਰਮਾਂ, ਵਰਗਾਂ ਅਤੇ ਸਮੁੱਚੀ ਸਿਆਸੀ ਪਾਰਟੀਆਂ ਦੇ ਨਮਾਂਇੰਦਿਆਂ ਨਾਲ ਵਿਆਪਕ ਵਿਚਾਰ ਵਿਟਾਂਦਰੇ ਤੋਂ ਬਾਅਦ ਆਮ ਸਹਿਮਤੀ ਨਾਲ ਲਾਗੂ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿਚ ਬਹੁਤ ਸਾਰੇ ਧਰਮਾਂ ਦੇ ਲੋਕ ਵਸਦੇ ਹਨ ਅਜਿਹੇ....
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ 30 ਜੂਨ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਸ. ਬੀਰ ਦਵਿੰਦਰ ਸਿੰਘ ਦੇ ਅਕਾਲ ਚਲਾਣੇ 'ਤੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ| ਆਪਣੇ ਸੋਕ ਸੰਦੇਸ਼ ਵਿੱਚ ਪਾਰਟੀ ਦੇ ਪ੍ਰਧਾਨ ਸ.ਸੁਖਦੇਵ ਸਿੰਘ ਢੀਂਡਸਾ ਤੋਂ ਇਲਾਵਾ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਜਿਸ ਵਿੱਚ ਜਸਟਿਸ ਨਿਰਮਲ ਸਿੰਘ (ਸੇਵਾ ਮੁਕਤ), ਸ. ਜਗਮੀਤ ਸਿੰਘ ਬਰਾੜ,ਸ. ਪਰਮਿੰਦਰ....
ਹਰਜੋਤ ਸਿੰਘ ਬੈਂਸ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ: ਰੇਲਵੇ ਲਾਈਨ 'ਤੇ ਸਟੀਲ ਗਾਡਰ ਰੱਖਣ ਦਾ ਕਾਰਜ਼ ਆਰੰਭ
ਸਟੀਲ ਗਾਡਰ ਰੱਖਣ ਦਾ ਕੰਮ 4 ਜੁਲਾਈ ਤੱਕ ਹੋ ਜਾਵੇਗਾ ਮੁਕੰਮਲ: ਹਰਜੋਤ ਸਿੰਘ ਬੈਂਸ ਚੰਡੀਗੜ੍ਹ, 30 ਜੂਨ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀਆਂ ਕੋਸ਼ਿਸ਼ਾਂ ਸਦਕੇ ਨੰਗਲ ਫਲਾਈਉਵਰ ਵਿਚਕਾਰ ਆਉਂਦੇ ਰੇਲਵੇ ਲਾਇਨ ਉਤੇ ਸਟੀਲ ਗਾਡਰ ਰੱਖਣ ਦਾ ਕੰਮ ਆਰੰਭ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਨੰਗਲ ਫਲਾਈਉਵਰ ਦੀ ਉਸਾਰੀ ਵਿਚ ਦੇਰੀ ਦਾ ਸਭ ਤੋਂ ਵੱਡਾ ਕਾਰਨ ਇਹ ਹਿੱਸਾ ਹੀ ਸੀ। ਉਨ੍ਹਾਂ ਦੱਸਿਆ ਕਿ ਰੇਲਵੇ ਲਾਈਨ ਦੇ ਇਕ ਪਾਸੇ ਉਤੇ 15....
ਗੁਰਦੁਆਰਾ ਐਕਟ 1925 ‘ਚ ਸੋਧ ਦਾ ਮਾਮਲਾ
ਐੱਸ.ਜੀ.ਪੀ.ਸੀ. ਜਲਦ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰੇਗੀ ਮੁਲਾਕਾਤ ਚੰਡੀਗੜ੍ਹ,30 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਜਲਦ ਹੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ। ਇਸ ਦੇ ਲਈ ਸਮਕਾਲੀ ਜਥੇਬੰਦੀਆਂ ਦੀ ਰਾਏ ਲਈ ਜਾ ਰਹੀ ਹੈ। ਐਸਜੀਪੀਸੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਕੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਪਾਸ ਕੀਤੇ ਸਿੱਖ ਗੁਰਦੁਆਰਾ ਐਕਟ 1925 ਸੋਧ ਬਿੱਲ ਵਿੱਚ ਦਖ਼ਲ ਦੇਣ ਦੀ ਮੰਗ ਕਰੇਗੀ।ਜ਼ਿਕਰਯੋਗ ਹੈ ਕਿ ਪੰਜਾਬ....
ਦੂਜੀ ਬੱਚੀ ਦੇ ਜਨਮ ਤੇ ਲਾਭਪਾਤਰੀ ਔਰਤਾਂ ਨੂੰ 6000/ ਰੁਪਏ ਦੀ ਦਿੱਤੀ ਜਾਵੇਗੀ ਵਿੱਤੀ ਸਹਾਇਤਾ: ਡਾ.ਬਲਜੀਤ ਕੌਰ
ਪੰਜਾਬ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਲਈ ਹੈ ਵਚਨਬੱਧ ਚੰਡੀਗੜ੍ਹ, 30 ਜੂਨ : ਪੰਜਾਬ ਸਰਕਾਰ ਵੱਲੋਂ ਔਰਤਾਂ ਦਾ ਜੀਵਨ ਪੱਧਰ ਉਪਰ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ‘ਚ ਔਰਤਾਂ ਦੇ ਸ਼ਕਤੀਕਰਨ, ਸੁਰੱਖਿਆ ਅਤੇ ਭਲਾਈ ਲਈ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮਾਤਰੁ ਵੰਦਨਾ ਯੋਜਨਾ ਤਹਿਤ ਯੋਗ ਲਾਭਪਾਤਰੀ ਔਰਤਾਂ....
ਬਰਖਾਸਤ ਏਆਈਜੀ ਰਾਜਜੀਤ ਸਿੰਘ ਨੂੰ ਸੁਪਰੀਮ ਕੋਰਟ ਤੋਂ ਝਟਕਾ
ਚੰਡੀਗੜ੍ਹ,30 ਜੂਨ : ਪੰਜਾਬ ਦੇ ਹਜ਼ਾਰਾਂ ਕਰੋੜ ਰੁਪਏ ਦੇ ਡਰੱਗ ਮਾਮਲੇ ‘ਚ ਬਰਖਾਸਤ ਏਆਈਜੀ ਰਾਜਜੀਤ ਸਿੰਘ ਨੂੰ ਹੁਣ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਮੁਲਜ਼ਮ ਨੇ ਸੁਪਰੀਮ ਕੋਰਟ ਵਿੱਚ ਆਪਣੇ ਖ਼ਿਲਾਫ਼ ਦਰਜ ਕੇਸ ਦੀ ਜਾਂਚ ਸੀਬੀਆਈ ਜਾਂ ਕਿਸੇ ਹੋਰ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਸੀ ਪਰ ਸੁਪਰੀਮ ਕੋਰਟ ਵੱਲੋਂ ਮੁਲਜ਼ਮ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ। ਇਸ ਤੋਂ ਪਹਿਲਾਂ ਮੁਹਾਲੀ ਅਦਾਲਤ ਮੁਲਜ਼ਮ ਰਾਜਜੀਤ ਸਿੰਘ ਖ਼ਿਲਾਫ਼ ਤਿੰਨ ਵਾਰ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰ ਚੁੱਕੀ ਹੈ। ਕੇਸ ਦਰਜ ਹੋਣ....
CM UCC ’ਤੇ ਆਪਣਾ ਸਟੈਂਡ ਸਪਸ਼ਟ ਕਰਨ, ਦਿੱਲੀ ਤੇ ਪੰਜਾਬ ’ਚ ਵੱਖ-ਵੱਖ ਬੋਲੀਆਂ ਬੋਲ ਕੇ ਆਪ ਪੰਜਾਬੀਆਂ ਨੂੰ ਧੋਖਾ ਦੇਣਾ ਚਾਹੁੰਦੀ ਹੈ :  ਡਾ. ਚੀਮਾ
ਆਪ ਨੇ ਵੱਖ-ਵੱਖ ਕੇਸਾਂ ਵਿਚ ਫਸੇ ਆਪਣੇ ਆਗੂਆਂ ਨੂੰ ਬਚਾਉਣ ਵਾਸਤੇ ਘੱਟ ਗਿਣਤੀਆਂ ਤੇ ਕਬਾਇਲੀਆਂ ਦੇ ਹੱਕ ਸਰੰਡਰ ਕੀਤੇ: ਡਾ. ਦਲਜੀਤ ਸਿੰਘ ਚੀਮਾ ਚੰਡੀਗੜ੍ਹ, 29 ਜੂਨ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਸਾਂਝੇ ਸਿਵਲ ਕੋਡ (ਯੂ ਸੀ ਸੀ) ਬਾਰੇ ਆਪਣਾ ਸਟੈਂਡ ਸਪਸ਼ਟ ਕਰਨ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਦਿੱਲੀ ਤੇ ਪੰਜਾਬ ਵਿਚ ਵੱਖ-ਵੱਖ ਬੋਲੀਆਂ ਬੋਲ ਕੇ ਪੰਜਾਬੀਆਂ ਨੂੰ ਧੋਖਾ ਦੇਣਾ ਚਾਹੁੰਦੀ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸੀਨੀਅਰ ਅਕਾਲੀ ਆਗੂ....
ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉਤਰਦੇ ਹੋਏ ਸਿਹਤ ਖੇਤਰ ਵੱਲ ਧਿਆਨ ਦੇਣ ਭਗਵੰਤ ਮਾਨ : ਅਰਵਿੰਦ ਖੰਨਾ
ਕੀਤੇ ਦਾਅਵਿਆਂ ਨੂੰ ਪੂਰਾ ਕਰਨ ਲਈ ਗੰਭੀਰ ਹੋਣ ਮੁੱਖ ਮੰਤਰੀ : ਖੰਨਾ ਚੰਡੀਗੜ੍ਹ, 29 ਜੂਨ : ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਵਿੱਚ ਸਿਹਤ ਅਤੇ ਸਿੱਖਿਆ ਵਿਵਸਥਾ ਨੂੰ ਸੁਧਾਰਨ ਲਈ ਵੱਡੇ ਪੱਧਰ ‘ਤੇ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਚੱਲ ਰਹੀਆਂ ਪੇਂਡੂ ਸਿਹਤ ਡਿਸਪੈਂਸਰੀਆਂ ਬੀਤੇ ਲੰਬੇ ਸਮੇਂ ਤੋਂ ਹੀ ਸਟਾਫ਼ ਅਤੇ ਹੋਰ ਜ਼ਰੂਰੀ ਸਹੂਲਤਾਂ ਦੀ ਕਮੀਂ ਨਾਲ ਜੂਝ ਰਹੀਆਂ ਹਨ। ਜਿਸ ਵੱਲ ਸਰਕਾਰ ਨੂੰ ਫੌਰੀ ਤੌਰ ‘ਤੇ....
ਕਾਂਗਰਸ ਤੋਂ ਬਾਅਦ ਹੁਣ ਅਕਾਲੀ ਲੀਡਰ ਵਿਜੀਲੈਂਸ ਦੀ ਰਡਾਰ ਤੇ
ਚੰਡੀਗੜ੍ਹ, 29 ਜੂਨ : ਪੰਜਾਬ ਵਿਜੀਲੈਂਸ ਵੱਲੋਂ ਸੂਬੇ ਨੂੰ ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰ ਮੁਕਤ ਕਰਨ ਦੀ ਮੁਹਿੰਮ ਲਗਾਤਾਰ ਜਾਰੀ ਹੈ। ਜਿਸ ਦੇ ਤਹਿਤ ਵਿਜੀਲੈਂਸ ਵੱਲੋਂ ਪਹਿਲਾਂ ਹੀ ਕਾਂਗਰਸ ਦੇ ਕਈ ਸਾਬਕਾ ਮੰਤਰੀਆਂ ਤੇ ਵਿਧਾਇਕਾਂ ਤੇ ਵੀ ਆਮਦਨ ਤੋਂ ਵੱਧ ਜਾਇਦਾਦ ਹੋਣ ਦੇ ਮਾਮਲਿਆਂ ਦੀ ਕਾਰਵਾਈ ਕੀਤੀ ਜਾ ਰਹੀ ਹੈ। ਕਾਂਗਰਸ ਤੋਂ ਬਾਅਦ ਹੁਣ ਵਿਜੀਲੈਂਸ ਨੇ ਆਪਣੀ ਜਾਂਚ ਨੂੰ ਅਕਾਲੀ ਦਲ ਦੇ ਸਾਬਕਾ ਮੰਤਰੀਆਂ, ਵਿਧਾਇਕਾਂ, ਮੁੱਖ ਸੰਸਦੀ ਸਕੱਤਰ ਤੱਕ ਲਿਆਂਦਾ ਹੈ। ਵਿਜੀਲੈਂਸ ਦੀ ਰਡਾਰ ‘ਤੇ ਅਕਾਲੀ ਦਲ ਦੇ 6....
ਪੰਜਾਬ ਪੁਲਿਸ ਦਾ DIG ਭ੍ਰਿਸ਼ਟਾਚਾਰ ਦੇ 2 ਮਾਮਲਿਆਂ ‘ਚ ਨਾਮਜ਼ਦ 
ਚੰਡੀਗੜ੍ਹ, 29 ਜੂਨ : ਵਿਜੀਲੈਂਸ ਬਿਊਰੋ ਨੇ ਪੰਜਾਬ ਪੁਲਿਸ ਦੇ ਡਿਪਟੀ ਇੰਸਪੈਕਟਰ ਜਨਰਲ (DIG) ਇੰਦਰਬੀਰ ਸਿੰਘ ਨੂੰ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ 2 ਮਾਮਲਿਆਂ ਵਿੱਚ ਨਾਮਜ਼ਦ ਕੀਤਾ ਹੈ। ਇੰਦਰਬੀਰ ਸਿੰਘ ਇਸ ਸਮੇਂ ਪੰਜਾਬ ਆਰਮਡ ਪੁਲਿਸ (PAP) ਜਲੰਧਰ ਵਿੱਚ ਤਾਇਨਾਤ ਹਨ। ਜਦੋਂ ਇੰਦਰਬੀਰ ਸਿੰਘ ਫਿਰੋਜ਼ਪੁਰ ਦੇ DIG ਸਨ ਤਾਂ ਉਨ੍ਹਾਂ ‘ਤੇ ਇਕ ਨਸ਼ਾ ਤਸਕਰ ਨੂੰ ਛੁਡਾਉਣ ਲਈ 10 ਲੱਖ ਰੁਪਏ ਅਤੇ ਇਕ ਸਬ-ਇੰਸਪੈਕਟਰ ਤੋਂ 23 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਲੱਗੇ ਸਨ। ਹੁਣ ਉਸ ਨੂੰ ਦੋਵਾਂ....
ਅਮਨ ਅਰੋੜਾ ਵੱਲੋਂ ਸ਼ਿਕਾਇਤ ਪ੍ਰਬੰਧਨ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਆਰਟੀਫੀਸ਼ਲ ਇੰਟੈਲੀਜੈਂਸ ਆਧਾਰਤ ਸਿਸਟਮ ਸ਼ੁਰੂ ਕਰਨ ਦੇ ਆਦੇਸ਼
ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਵੱਲੋਂ ਵੱਖ ਵੱਖ ਮੁਲਾਜ਼ਮਾਂ ਤੇ ਅਧਿਕਾਰੀਆਂ ਕੋਲ ਲੰਬਿਤ ਪਈਆਂ ਸ਼ਿਕਾਇਤਾਂ ਦੀ ਸਮੀਖਿਆ ਜ਼ਿਆਦਾ ਪੈਂਡਿੰਗ ਸ਼ਿਕਾਇਤਾਂ ਵਾਲੇ ਵਿਭਾਗਾਂ ਦੀ ਮੀਟਿੰਗ ਸੱਦਣ ਦੇ ਨਿਰਦੇਸ਼ ਚੰਡੀਗੜ੍ਹ, 28 ਜੂਨ : ਸੂਬੇ ਵਿੱਚ ਸ਼ਿਕਾਇਤਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਵਿੱਚ ਹੋਰ ਸੁਧਾਰ ਲਿਆਉਣ ਲਈ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਆਧਾਰਤ....
ਯੂਨੀਫ਼ਾਰਮ ਸਿਵਲ ਕੋਡ ਸਾਰੇ ਧਰਮਾਂ, ਰਾਜਾਂ ਅਤੇ ਵੱਖ-ਵੱਖ ਵਰਗਾਂ ਦੇ ਸਾਰੇ ਲੋਕਾਂ ਦੀ ਸਹਿਮਤੀ ਨਾਲ ਲਾਗੂ ਹੋਣਾ ਚਾਹੀਦਾ ਹੈ : ਕੰਗ
ਸਾਰੇ ਧਰਮਾਂ ਅਤੇ ਕਬੀਲਿਆਂ ਦੀ ਸਹਿਮਤੀ ਅਤੇ ਰੀਤੀ ਰਿਵਾਜਾਂ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਆਮ ਆਦਮੀ ਪਾਰਟੀ ਨੇ ਦਿੱਲੀ ਵਿੱਚ ਆਨੰਦ ਕਾਰਜ਼ ਐਕਟ ਲਾਗੂ ਕੀਤਾ, ਪੰਜਾਬ ਵਿੱਚ ਜਲਦੀ ਹੀ ਲਾਗੂ ਹੋਵੇਗਾ ਚੰਡੀਗੜ੍ਹ, 28 ਜੂਨ : ਆਮ ਆਦਮੀ ਪਾਰਟੀ ਨੇ ਯੂਨੀਫਾਰਮ ਸਿਵਲ ਕੋਡ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਪਾਰਟੀ ਨੇ ਕਿਹਾ ਕਿ ਸੰਵਿਧਾਨ ਦੀ ਧਾਰਾ 44 ਇਕਸਾਰ ਸਿਵਲ ਕੋਡ ਦੀ ਵਿਵਸਥਾ ਕਰਦੀ ਹੈ। ਇਸ ਲਈ ਅਸੀਂ ਸਿਧਾਂਤਕ ਤੌਰ 'ਤੇ ਇਸਦਾ ਸਮਰਥਨ ਕਰਦੇ ਹਾਂ। ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਗਠਨ....
ਵਿਜੀਲੈਂਸ ਵੱਲੋਂ ਡਰਾਈਵਿੰਗ ਟੈਸਟ ਬਗ਼ੈਰ ਹੈਵੀ ਲਾਇਸੰਸ ਬਣਾਉਣ ਬਦਲੇ ਰਿਸ਼ਵਤ ਲੈਣ ਦੇ ਦੋਸ਼ ਹੇਠ ਪ੍ਰਾਈਵੇਟ ਏਜੰਟ ਗ੍ਰਿਫ਼ਤਾਰ
ਚੰਡੀਗੜ੍ਹ, 28 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਲਾਜ਼ਮੀ ਡਰਾਈਵਿੰਗ ਟੈਸਟ ਦਿੱਤੇ ਬਿਨਾਂ ਹੈਵੀ ਡਰਾਈਵਿੰਗ ਲਾਇਸੰਸ ਬਣਾਉਣ ਬਦਲੇ 500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਇੱਕ ਪ੍ਰਾਈਵੇਟ ਏਜੰਟ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਚਰਨਜੀਤ ਸਿੰਘ ਉਰਫ਼ ਗੋਪੀ ਵਜੋਂ ਹੋਈ ਹੈ, ਜੋ ਜਲੰਧਰ ਵਿੱਚ ਇੱਕ ਆਟੋਮੈਟਿਕ ਡਰਾਈਵਿੰਗ ਟੈਸਟ ਟਰੈਕ ਸੈਂਟਰ ਨੇੜੇ ਕੈਫੇ ਚਲਾ ਰਿਹਾ ਹੈ। ਮੁਲਜ਼ਮ ਏਜੰਟ ਨੂੰ ਦਲਜੀਤ ਸਿੰਘ ਵਾਸੀ ਪਿੰਡ ਬੀਬੜੀ ਜ਼ਿਲ੍ਹਾ ਕਪੂਰਥਲਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ....
ਕੰਟਰੈਕਟ ਡਰਾਈਵਰ ਤੇ ਕੰਡਕਟਰਾਂ ਵੱਲੋਂ 27 ਅਤੇ 28 ਜੂਨ ਨੂੰ ਚੱਕਾ ਜਾਮ ਕਰਨ ਦਾ ਫੈਸਲਾ
ਚੰਡੀਗੜ੍ਹ, 27 ਜੂਨ : ਰੋਡਵੇਜ਼, ਪਨਬਸ ਜਾਂ ਪੈਪਸੂ ਬੱਸ ਰਾਹੀਂ ਸਫਰ ਕਰਨ ਵਾਲੇ ਯਾਤਰੀਆਂ ਲਈ ਇਹ ਇੱਕ ਅਹਿਮ ਖ਼ਬਰ ਹੈ ਕਿ ਅੱਜ ਰੋਡਵੇਜ਼-ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੱਦੇ ’ਤੇ ਸਮੂਹ ਕੰਟਰੈਕਟ ਡਰਾਈਵਰ ਤੇ ਕੰਡਕਟਰਾਂ ਵੱਲੋਂ ਹੜਤਾਲ ਕੀਤੀ ਜਾ ਰਹੀ ਹੈ। ਅੱਜ ਹਰ ਕੋਈ ਆਪਣੀਆਂ ਮੰਗਾਂ ਨੂੰ ਲੈ ਕੇ ਬੱਸਾਂ ਦਾ ਚੱਕਾ ਜਾਮ ਕਰੇਗਾ। ਅੱਜ ਪੂਰੇ ਸੂਬੇ ਵਿੱਚ 3000 ਬੱਸਾਂ ਦੇ ਪਹੀਏ ਜਾਮ ਕੀਤੇ ਜਾਣਗੇ।ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਵਿੱਚ ਯੂਨੀਅਨ ਦੇ ਅਹੁਦੇਦਾਰਾਂ ਨੇ ਆਪਣੀਆਂ ਮੰਗਾਂ ਸਬੰਧੀ....