ਚੰਡੀਗੜ੍ਹ

ਭਗਵੰਤ ਮਾਨ ਨੇ ਗਵਰਨਰ ਨੂੰ ਦਿੱਤਾ ਮੋੜਵਾਂ ਜਵਾਬ, ਪੇਸ਼ ਕੀਤੀ ਵਿਧਾਨ ਸਭਾ ਦੀ ਵੀਡੀਓ 
ਚੰਡੀਗੜ੍ਹ, 12 ਜੂਨ : ਪੰਜਾਬ ਦੇ ਮੁੱਖ ਭਗਵੰਤ ਮਾਨ ਨੇ ਗਵਰਨਰ ਨੂੰ ਮੋੜਵਾਂ ਜਵਾਬ ਦਿੰਦਿਆਂ ਹੋਇਆ ਕਿਹਾ ਕਿ, ਰਾਜਪਾਲ ਸਾਹਬ ਤੁਹਾਡੀ ਮੰਗ ਅਨੁਸਾਰ ਲਓ ਵੀਡੀਓ ਸਬੂਤ .. ਪਹਿਲਾਂ ਤੁਸੀਂ My Government ਕਿਹਾ ਫੇਰ ਵਿਰੋਧੀ ਧਿਰ ਦੇ ਕਹਿਣ ਤੇ ਤੁਸੀਂ ਸਿਰਫ Government ਕਹਿਣ ਲੱਗ ਪਏ..ਜਦ ਮੈਂ ਤੁਹਾਨੂੰ ਸੁਪਰੀਮ ਕੋਰਟ ਦੇ ਆਦੇਸ਼ ਬਾਰੇ ਦੱਸਿਆ ਕਿ ਜੋ ਲਿਖਿਆ ਹੈ ਓਹੀ ਬੋਲਣਾ ਪਵੇਗਾ ਤਾਂ ਤੁਸੀ ਮੈਨੂੰ ਸਹੀ ਠਹਿਰਾਉਂਦੇ ਹੋਏ MY Government ਕਹਿਣ ਲੱਗੇ..ਰਾਜਪਾਲ ਸਾਹਬ ਮੈਂ ਤੱਥਾਂ ਤੋਂ ਬਿਨਾ ਨਹੀਂ....
ਗਵਰਨਰ ਚੰਡੀਗੜ੍ਹ ਪੁਲਿਸ ਨੂੰ ਕਟਾਰੂਚੱਕ ਖਿਲਾਫ ਕੇਸ ਦਰਜ ਕਰ ਕੇ ਤੁਰੰਤ ਗ੍ਰਿਫਤਾਰ ਕਰਨ ਦੀ ਹਦਾਇਤ ਦੇਣ: ਮਜੀਠੀਆ
ਚੰਡੀਗੜ੍ਹ, 11 ਜੂਨ : ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਖੁਰਾਕ ਅਤੇ ਸਿਵਲ ਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਖਿਲਾਫ ਕੇਸ ਦਰਜ ਕਰ ਕੇ ਉਹਨਾਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਚੰਡੀਗੜ੍ਹ ਪੁਲਿਸ ਨੂੰ ਹਦਾਇਤ ਦੇਣ ਕਿਉਂਕਿ ਮੰਤਰੀ ਇਕ ਦਲਿਤ ਨੌਜਵਾਨ ਦਾ ਜਿਣਸੀ ਸੋਸ਼ਣ ਕੀਤਾ ਹੈ ਪਰ ਆਮ ਆਦਮੀ ਪਾਰਟੀ ਸਰਕਾਰ ਮੰਤਰੀ ਦਾ ਬਚਾਅ ਕਰਨ ’ਤੇ ਲੱਗੀ ਹੈ। ਬਿਕਰਮ ਸਿੰਘ....
ਪੰਜਾਬ ਬੰਦ ਨਹੀਂ ਹੋਵੇਗਾ, ਵਾਪਸ ਲੈ ਲਿਆ ਫ਼ੈਸਲਾ 
ਚੰਡੀਗੜ੍ਹ, 11 ਜੂਨ : ਐਸ.ਸੀ. ਸਮਾਜ ਦੇ ਵਲੋਂ ਪੰਜਾਬ ਬੰਦ ਦਾ ਜਿਹੜਾ ਸੱਦਾ ਪਿਛਲੇ ਦਿਨੀਂ ਦਿੱਤਾ ਗਿਆ ਸੀ, ਉਸਨੂੰ ਵਾਪਸ ਲੈ ਲਿਆ ਹੈ। ਹੁਣ ਸੋਮਵਾਰ ਨੂੰ ਪੰਜਾਬ ਬੰਦ ਨਹੀਂ ਹੋਵੇਗਾ। ਦਰਅਸਲ, ਵਿੱਤ ਮੰਤਰੀ ਹਰਪਾਲ ਚੀਮਾ ਦੇ ਨਾਲ ਮੀਟਿੰਗ ਕਰਨ ਮਗਰੋਂ ਜਥੇਬੰਦੀਆਂ ਨੇ ਆਪਣਾ ਫ਼ੈਸਲਾ ਵਾਪਸ ਲਿਆ ਹੈ। ਦੂਜੇ ਪਾਸੇ ਮੰਤਰੀ ਚੀਮਾ ਨੇ ਮੰਗਲਵਾਰ ਨੂੰ ਮੀਟਿੰਗ ਦਾ ਭਰੋਸਾ ਦਿੱਤਾ ਹੈ।
"ਪੰਜਾਬ 'ਚ 'ਆਮ ਆਦਮੀ' ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ 'ਤੇ ਵਾਰ-ਵਾਰ ਵੈਟ ਵਧਾ ਕੇ ਆਮ ਲੋਕਾਂ ਅਤੇ ਕਿਸਾਨਾਂ 'ਤੇ ਬੇਲੋੜਾ ਬੋਝ ਪਾਇਆ ਜਾ ਰਿਹਾ ਹੈ : ਸੁਖਬੀਰ ਬਾਦਲ
ਚੰਡੀਗੜ੍ਹ, 11 ਜੂਨ : ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਨੂੰ ਸਲਾਹ ਦਿੱਤੀ ਹੈ। ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, "ਪੰਜਾਬ 'ਚ 'ਆਮ ਆਦਮੀ' ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ 'ਤੇ ਵਾਰ-ਵਾਰ ਵੈਟ ਵਧਾ ਕੇ ਆਮ ਲੋਕਾਂ ਅਤੇ ਕਿਸਾਨਾਂ 'ਤੇ ਬੇਲੋੜਾ ਬੋਝ ਪਾਇਆ ਜਾ ਰਿਹਾ ਹੈ। ਪੰਜਾਬ ਵਿੱਚ ਪੈਟਰੋਲ ਦੀਆਂ ਕੀਮਤਾਂ ਉੱਤਰੀ ਭਾਰਤ ਵਿੱਚ ਸਭ ਤੋਂ ਵੱਧ ਅਤੇ ਡੀਜ਼ਲ ਦੀਆਂ ਕੀਮਤਾਂ ਦੂਜੇ ਨੰਬਰ 'ਤੇ ਹਨ। ਭਗਵੰਤ ਮਾਨ ਸਰਕਾਰ ਨੂੰ ਤੇਲ ਦੀਆਂ ਕੀਮਤਾਂ ਵਿੱਚ....
ਸਿੱਧ ਐਕਟਰ, ਡਾਇਰੈਕਟਰ ਮੰਗਲ ਢਿੱਲੋਂ ਦਾ ਦੇਹਾਂਤ
ਚੰਡੀਗੜ੍ਹ, 11 ਜੂਨ : ਪੰਜਾਬੀ ਫਿਲਮ ਇੰਡਸਟਰੀ ਦੀ ਅਦਬੀ ਦੁਨੀਆ ਲਈ ਸੋਗੀ ਖ਼ਬਰ ਸਾਹਮਣੇ ਆਈ ਸਾਹਮਣੇ ਆਈ ਹੈ। ਪ੍ਰਸਿੱਧ ਐਕਟਰ, ਡਾਇਰੈਕਟਰ ਤੇ ਪਰਡਿਊਸਰ ਮੰਗਲ ਢਿੱਲੋਂ ਦਾ ਦੇਹਾਂਤ ਹੋ ਗਿਆ ਹੈ। ਦੱਸ ਦਈਏ ਕਿ, ਉਹ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਅਦਾਕਾਰ ਮੰਗਲ ਢਿੱਲੋਂ ਨੇ ਕਈ ਮਸ਼ਹੂਰ ਹਿੰਦੀ ਤੇ ਪੰਜਾਬੀ ਫਿਲਮਾਂ 'ਚ ਕੰਮ ਕੀਤਾ। ਇਸ ਦੇ ਨਾਲ ਹੀ ਟੀਵੀ ਸੀਰੀਅਲਜ਼ ਵਿਚ ਵੀ ਦਮਦਾਰ ਰੋਲ ਨਿਭਾਏ। ਮੰਗਲ ਢਿੱਲੋਂ ਦੀ ਮੌਤ ਦੀ ਖਬਰ ਤੋਂ ਬਾਅਦ ਫਿਲਮ ਜਗਤ ਵਿਚ ਸੋਗ ਦੀ ਲਹਿਰ ਹੈ। ਸਾਲ 1994....
ਕਾਲੇ ਪਾਣੀ 'ਚ ਪੰਜਾਬੀਆਂ ਦੀਆਂ ਕੁਰਬਾਨੀਆਂ ਬਾਰੇ ਕਿਤਾਬ 'ਕਾਲਾਪਾਣੀ' ਐਡਵੋਕੇਟ ਧਾਮੀ ਵੱਲੋਂ ਰਿਲੀਜ਼
ਅੰਡੇਮਾਨ ਦੀ ਸੈਲੂਲਰ ਜੇਲ੍ਹ ’ਚ ਪੰਜਾਬੀਆਂ ਦੀ ਕੁਰਬਾਨੀ ਨੂੰ ਬਣਦਾ ਸਥਾਨ ਦਿਵਾਉਣ ਲਈ ਭਾਰਤ ਸਰਕਾਰ ਪਾਸ ਕੀਤੀ ਜਾਵਗੀ ਪਹੁੰਚ : ਐਡਵੋਕੇਟ ਧਾਮੀ ਚੰਡੀਗੜ੍ਹ, 10 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਚੰਡੀਗੜ੍ਹ ਦੇ ਸੈਕਟਰ 26 ਸਥਿਤ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਦੇ ਹਰੀ ਸਿੰਘ ਨਲਵਾ ਆਡੀਟੋਰੀਅਮ ਵਿਖੇ ਕਰਵਾਏ ਸਮਾਗਮ ਦੌਰਾਨ ‘ਕਾਲਾਪਾਣੀ: ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਦਾ ਯੋਗਦਾਨ’ ਸਿਰਲੇਖ ਵਾਲੀ ਪੁਸਤਕ ਜਾਰੀ ਕੀਤੀ ਹੈ।....
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 10 ਹੋਰ ਕੈਡਿਟ ਫੌਜ ਵਿੱਚ ਬਣੇ ਕਮਿਸ਼ਨਡ ਅਫ਼ਸਰ
ਕੈਬਨਿਟ ਮੰਤਰੀ ਅਰੋੜਾ ਵੱਲੋਂ ਰੱਖਿਆ ਸੇਵਾਵਾਂ ਲਈ ਚੁਣੇ ਜਾਣ 'ਤੇ ਕੈਡਿਟਾਂ ਨੂੰ ਸ਼ੁਭਕਾਮਨਾਵਾਂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਤੋਂ ਸਿਖਲਾਈ ਪ੍ਰਾਪਤ 136 ਕੈਡਿਟਾਂ ਦਾ ਰੱਖਿਆ ਸੇਵਾਵਾਂ ਵਿੱਚ ਜਾਣ ਦਾ ਸੁਪਨਾ ਸਾਕਾਰ ਹੋਇਆ ਚੰਡੀਗੜ੍ਹ, 10 ਜੂਨ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਲਈ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਹੈ, ਕਿਉਂਕਿ ਇੰਸਟੀਚਿਊਟ ਦੇ 10 ਹੋਰ ਕੈਡਿਟਾਂ ਨੂੰ ਇੰਡੀਅਨ ਮਿਲਟਰੀ ਅਕੈਡਮੀ ਵਿਖੇ ਭਾਰਤੀ ਫੌਜ ਵਿੱਚ....
ਵਿਜੀਲੈਂਸ ਵੱਲੋਂ ਅਮਰੂਦ ਦੇ ਬੂਟਿਆਂ ਦੇ ਮੁਆਵਜ਼ੇ ਸਬੰਧੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ
ਵਿਜੀਲੈਂਸ ਵੱਲੋਂ ਇਸ ਬਹੁ-ਕਰੋੜੀ ਘਪਲੇ ਵਿੱਚ ਹੁਣ ਤੱਕ ਕੁੱਲ 16 ਮੁਲਜ਼ਮ ਗ੍ਰਿਫਤਾਰ ਚੰਡੀਗੜ੍ਹ, 10 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਐਸ.ਏ.ਐਸ.ਨਗਰ (ਮੋਹਾਲੀ) ਜ਼ਿਲ੍ਹੇ ਦੇ ਪਿੰਡ ਬਾਕਰਪੁਰ ਵਿਖੇ ਨਾਜਾਇਜ਼ ਤਰੀਕੇ ਨਾਲ ਅਮਰੂਦ ਦੇ ਬੂਟਿਆਂ ਦੀ ਮੁਆਵਜ਼ਾ ਰਾਸ਼ੀ ਵਿੱਚ ਘਪਲੇ ਦੇ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ....
ਭਗਵੰਤ ਮਾਨ ਬੋਲਣ ਲੱਗੇ ਆਪਣੇ ਅਹੁਦੇ ਦੀ ਗਰਿਮਾ ਦਾ ਧਿਆਨ ਰੱਖਣ : ਸੁਖਦੇਵ ਢੀਂਡਸਾ
ਚੰਡੀਗੜ੍ਹ, 10 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਾਲ ਹੀ ਵਿਚ ਵਿਰੋਧੀ ਪਾਰਟੀਆਂ ਦੇ ਸੀਨੀਅਰ ਆਗੂਆਂ ਨੂੰ ਵਿਅਕਤੀਗਤ ਅਤੇ ਬੇਬੁੁਨਿਆਦੀ ਟਿੱਪਣੀਆਂ ਕਰਨ `ਤੇ ਆੜੇ ਹੱਥੀ ਲੈਂਦਿਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਮੁੱਖ ਮੰਤਰੀ ਦੇ ਅਹੁਦੇ ਦੀ ਇਕ ਗਰਿਮਾ ਹੁੰਦੀ ਹੈ। ਜਿਸ ਨੂੰ ਬਣਾਈ ਰੱਖਣਾ ਬੇੱਹਦ ਲਾਜ਼ਮੀ ਹੁੰਦਾ ਹੈ, ਪ੍ਰੰਤੂ ਜਿਸ ਤਰੀਕੇ ਨਾਲ ਭਗਵੰਤ ਸਿੰਘ ਮਾਨ ਨੇ ਵਿਰੋਧੀ ਪਾਰਟੀਆਂ ਦੇ....
ਕਟਾਰੂਚਕ ਦੇ ਨਿਰਦੇਸ਼ਾਂ ’ਤੇ ਆਗਾਮੀ ਖ਼ਰੀਫ ਮੰਡੀਕਰਨ ਸੀਜ਼ਨ 23-24 ਦੇ ਝੋਨੇ ਦੀ ਖਰੀਦ ਲਈ ਪ੍ਰਬੰਧ ਸ਼ੁਰੂ
ਡਾਇਰੈਕਟਰ, ਖੁਰਾਕ, ਸਿਵਲ ਸਪਲਾਈ ਨੇ ਕੋਲਕਾਤਾ ਦੌਰੇ ’ਤੇ ਵੱਖ-ਵੱਖ ਭਾਈਵਾਲਾਂ ਨਾਲ ਚੁੱਕੇ ਅਹਿਮ ਮੁੱਦੇ ਚੰਡੀਗੜ੍ਹ, 9 ਜੂਨ : ਆਗਾਮੀ ਖ਼ਰੀਫ ਮੰਡੀਕਰਨ ਸੀਜ਼ਨ 2023-24 ਦੌਰਾਨ ਝੋਨੇ ਦੀ ਨਿਰਵਿਘਨ ਖਰੀਦ ਲਈ ਲੋੜੀਂਦੀਆਂ ਨਵੀਆਂ ਪਟਸਨ ਗੰਢਾਂ (ਜੂਟ ਬੇਲਜ਼)ਦੀ ਸਮੇਂ ਸਿਰ ਸਪਲਾਈ ਯਕੀਨੀ ਬਣਾਉਣ ਲਈ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਦਿਸ਼ਾ-ਨਿਰਦੇਸ਼ਾਂ ’ਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਪੰਜਾਬ ਦੇ ਡਾਇਰੈਕਟਰ ਡਾ. ਘਨਸ਼ਿਆਮ ਥੋਰੀ ਨੇ ਜੂਟ ਕਮਿਸ਼ਨਰ ਆਫ ਇੰਡੀਆ(ਜੇ.ਸੀ....
ਐਸ.ਡੀ.ਐਮ.ਏ. ਵੱਲੋਂ ਘਟਨਾ ਪ੍ਰਤੀਕਿਰਿਆ ਟੀਮ ਨੂੰ ਦਿਸ਼ਾ ਦੇਣ ਅਤੇ ਸੰਵੇਦਨਸ਼ੀਲ ਬਣਾਉਣ ਲਈ ਵਰਕਸ਼ਾਪ
ਚੰਡੀਗੜ੍ਹ, 09 ਜੂਨ : ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (ਐਸ.ਡੀ.ਐਮ.ਏ.), ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ, ਪੰਜਾਬ ਸਰਕਾਰ ਵੱਲੋਂ ਘਟਨਾ ਪ੍ਰਤੀਕ੍ਰਿਆ ਟੀਮ (ਇੰਸੀਡੈਂਟ ਰਿਸਪਾਂਸ ਟੀਮ) ਦੇ ਮੈਂਬਰਾਂ ਨੂੰ ਜਾਗਰੂਕ ਕਰਨ ਅਤੇ ਹੋਰ ਸੰਵੇਦਨਸ਼ੀਲ ਕਰਨ ਲਈ ਅੱਜ ਇਥੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਹ ਵਰਕਸ਼ਾਪ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਉਣ ਵਾਲੇ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸੰਭਾਵੀ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਸਬੰਧਤ ਵਿਭਾਗਾਂ ਨਾਲ ਕੀਤੀਆਂ ਮੀਟਿੰਗਾਂ....
ਸਿਹਤ ਵਿਭਾਗ ਵੱਲੋਂ ਹਾਈਪਰਟੈਨਸ਼ਨ ਅਤੇ ਸ਼ੂਗਰ ਪ੍ਰਬੰਧਨ ਪ੍ਰੋਟੋਕੋਲ ਜਾਰੀ
ਪੰਜ ਹੋਰ ਜ਼ਿਲ੍ਹਿਆਂ ਵਿੱਚ ਭਾਰਤੀ ਹਾਈਪਰਟੈਨਸ਼ਨ ਕੰਟਰੋਲ ਪਹਿਲਕਦਮੀ ਦੀ ਸ਼ੁਰੂਆਤ, 15 ਜ਼ਿਲ੍ਹੇ ਕਵਰ ਕੀਤੇ ਜਾਣਗੇ ਹਾਈਪਰਟੈਨਸ਼ਨ ਕੰਟਰੋਲ ਪਹਿਲਕਦਮੀ ਸਦਕਾ ਸੂਬੇ ਵਿੱਚ ਬਲੱਡ ਪ੍ਰੈਸ਼ਰ ਕੰਟਰੋਲ ਵਾਲੇ 62 ਫੀਸਦ ਮਰੀਜ਼ ਰਿਪੋਰਟ ਕੀਤੇ ਗਏ ਚੰਡੀਗੜ੍ਹ, 9 ਜੂਨ : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਹਾਈਪਰਟੈਨਸ਼ਨ ਕੰਟਰੋਲ ਗਤੀਵਿਧੀਆਂ ਨੂੰ ਤੇਜ਼ ਕਰਨ ਲਈ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਅੱਜ ਇੱਥੇ ਭਾਰਤੀ ਹਾਈਪਰਟੈਨਸ਼ਨ....
ਮੁੱਖ ਮੰਤਰੀ ਵੱਲੋਂ ਆਪਣੀ ਮਹਿਮਾ ਗਵਾਉਣ ਦੀ ਜ਼ਿੱਦ ਪੰਜਾਬ ਨੂੰ 800 ਕਰੋੜ ਰੁਪਏ ’ਚ ਪਈ : ਇਕਬਾਲ ਸਿੰਘ ਝੂੰਦਾ 
ਫੰਡਾਂ ਤੇ ਸਟਾਫ ਦੀ ਘਾਟ ਕਾਰਨ ਸਿਹਤ ਖੇਤਰ ਦੀ ਹਾਲਤ ਨਾਜ਼ੁਕ ਬਣੀ: ਇਕਬਾਲ ਸਿੰਘ ਝੂੰਦਾ ਚੰਡੀਗੜ੍ਹ, 9 ਜੂਨ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਆਯੂਸ਼ਮਾਨ ਭਾਰਤ ਵੈਲਨੈਸ ਸੈਂਟਰਾਂ ਦਾ ਨਾਂ ਬਦਲ ਕੇ ਆਮ ਆਦਮੀ ਪਾਰਟੀ ਕਲੀਨਿਕ ਰੱਖਣ ਅਤੇ ਉਹਨਾਂ ’ਤੇ ਆਪਣੀ ਤਸਵੀਰ ਲਗਾਉਣ ਦੀ ਜ਼ਿੱਦ ਸਿਹਤ ਖੇਤਰ ਲਈ ਬਹੁਤ ਮਹਿੰਗੀ ਸਾਬਤ ਹੋਈ ਹੈ ਅਤੇ ਕੇਂਦਰ ਸਰਕਾਰ ਨੇ ਇਸ ਸਕੀਮ ਤਹਿਤ 800 ਕਰੋੜ ਰੁਪਏ ਦੇ ਫੰਡ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਥੇ ਜਾਰੀ ਕੀਤੇ ਇਕ....
ਵਧੀਕ ਮੁੱਖ ਸਕੱਤਰ ਵੱਲੋਂ ਅਧਿਕਾਰੀਆਂ ਨੂੰ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼
ਗੁਣਵੱਤਾ ਯਕੀਨੀ ਬਣਾਉਂਦਿਆਂ ਕੰਮ ਨੂੰ ਸਮਾਂ-ਬੱਧ ਢੰਗ ਨਾਲ ਕਰਵਾਉਣ ਲਈ ਆਖਿਆ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਉਭਾਰਨ ਵਿੱਚ ਮਦਦਗਾਰ ਸਾਬਤ ਹੋਵੇਗੀ ਇਹ ਵੱਡ-ਆਕਾਰੀ ਸੰਸਥਾ ਚੰਡੀਗੜ੍ਹ, 8 ਜੂਨ : ਪੰਜਾਬ ਦੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਏ ਵੇਨੂਪ੍ਰਸਾਦ ਨੇ ਅੱਜ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਐਸ.ਏ.ਐਸ. ਨਗਰ ਵਿੱਚ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੇ ਨਿਰਮਾਣ ਕਾਰਜ ਵਿੱਚ ਤੇਜ਼ੀ ਲਿਆਉਣ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।....
ਕਿਸਾਨਾਂ ਨੂੰ ਫ਼ਸਲੀ ਚੱਕਰ ਤੋਂ ਕੱਢਣ ਲਈ ਫਸਲਾਂ ਦਾ ਸਹੀ ਮੁੱਲ ਮਿਲਣਾ ਜ਼ਰੂਰੀ: ਸਪੀਕਰ ਸੰਧਵਾਂ
ਐਸ.ਏ.ਐਸ ਨਗਰ 8 ਜੂਨ : ਕਿਸਾਨਾਂ ਨੂੰ ਫ਼ਸਲੀ ਚੱਕਰ ਤੋਂ ਕੱਢਣ ਲਈ ਫ਼ਸਲ ਦਾ ਸਹੀ ਮੁੱਲ ਦੇਣਾ ਅਤਿ ਜ਼ਰੂਰੀ ਹੈ।‌ ਫ਼ਸਲੀ ਚੱਕਰ ਵਿਚੋਂ ਨਿਕਲ ਕੇ ਕਿਸਾਨ ਆਪਣੀ ਆਰਥਿਕ ਸਥਿਤੀ ਨੂੰ ਹੋਰ ਵੀ ਬਿਹਤਰ ਕਰ ਸਕਦੇ ਹਨ। ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇੰਡੀਅਨ ਸਕੂਲ ਆਫ ਬਿਜ਼ਨਸ ਵਿਖੇ ਫ਼ਸਲੀ ਵਿਭਿੰਨਤਾ ਵਿਸ਼ੇ ਤੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਇਹ ਗੱਲ ਕਹੀ। ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਹੈ। ਪੰਜਾਬ ਨੂੰ....