ਕੇਂਦਰ ਸਰਕਾਰ ਜਰੀਏ ਲਗਾਈ ਮਦਦ ਦੀ ਗੁਹਾਰ ਚੰਡੀਗੜ੍ਹ, 26 ਮਈ : ਅਜਨਾਲਾ ਹਲਕੇ ਦੇ ਪਿੰਡ ਗੋਗੋਮਾਹਲ ਦੇ ਦੋ ਨੌਜਵਾਨ, ਜੋ ਕਿ ਕਿਸੇ ਠੱਗ ਟਰੈਵਲ ਏਜੰਟ ਦੇ ਭਰੋਸੇ ਵਿਚ ਆ ਕੇ ਇੰਡੋਨੇਸ਼ੀਆ ਵਿਖੇ ਕਤਲ ਕੇਸ ਦੇ ਇਲਜ਼ਾਮ ਵਿਚ ਫਾਸੀਂ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਹਨ, ਦੀ ਮਦਦ ਲਈ ਐਨ. ਆਰ. ਆਈ. ਮਾਮਲਿਆਂ ਦੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਸਰਕਾਰ ਦੇ ਵਿਦੇਸ਼ ਸਕੱਤਰ ਕੋਲ ਪਹੁੰਚ ਕਰਕੇ ਮਦਦ ਦੀ ਗੁਹਾਰ ਲਗਾਈ ਹੈ। ਚੰਡੀਗੜ੍ਹ ਵਿਖੇ ਵਿਦੇਸ਼ ਸਕੱਤਰ ਡਾ. ਔਸਫ ਸਈਅਦ ਨੂੰ ਮਿਲਕੇ ਸ ਧਾਲੀਵਾਲ....
ਚੰਡੀਗੜ੍ਹ

ਚੰਡੀਗੜ੍ਹ, 26 ਮਈ : ਜਲੰਧਰ ਤੋਂ ਛਪਣ ਵਾਲੇ ਪੰਜਾਬ ਦੇ ਪ੍ਰਮੁੱਖ ਪੰਜਾਬੀ ਅਖਬਾਰ ‘ਅਜੀਤ’ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੂੰ ਪੰਜਾਬ ਵਿਜੀਲੈਂਸ ਨੇ ਤਲਬ ਕੀਤਾ ਹੈ। ਬਰਜਿੰਦਰ ਸਿੰਘ ਹਮਦਰਦ ਨੂੰ 29 ਮਈ ਨੂੰ ਪੰਜਾਬ ਵਿਜੀਲੈਂਸ ਦੇ ਸਾਹਮਣੇ ਪੇਸ਼ ਹੋ ਕੇ ਆਪਣਾ ਪੱਖ ਦੇਣਾ ਪਵੇਗਾ ਅਤੇ ਦੱਸਣਾ ਹੋਵੇਗਾ ਕਿ ਜੰਗ-ਏ-ਆਜ਼ਾਦੀ ਯਾਦਗਾਰ ਵਿੱਚ ਹੋਏ ਭ੍ਰਿਸ਼ਟਾਚਾਰ ਅੰਦਰ ਉਨ੍ਹਾਂ ਦੀ ਕੋਈ ਭੂਮਿਕਾ ਨਹੀਂ ਹੈ। ਉਨ੍ਹਾਂ ਨੂੰ ਉਥੇ ਖਰਚ ਕੀਤੇ ਗਏ ਪੈਸੇ ਦਾ ਹਿਸਾਬ ਦੇਣ ਲਈ ਕਿਹਾ ਜਾਵੇਗਾ। ਵਿਜੀਲੈਂਸ....

ਚੰਡੀਗੜ੍ਹ, 26 ਮਈ : ਸੂਬੇ ਦੇ 94 ਸਕੂਲਜ਼ ਆਫ਼ ਐਮੀਨੈਂਸ ਦੇ 2218 ਵਿਦਿਆਰਥੀਆਂ ਨੇ ਉਦਯੋਗਾਂ ਬਾਰੇ ਜਾਣਕਾਰੀ (ਐਕਸਪੋਜਰ) ਹਾਸਲ ਕਰਨ ਲਈ ਅੱਜ ਸੂਬੇ ਦੀਆਂ ਪ੍ਰਮੁੱਖ ਉਦਯੋਗਿਕ ਇਕਾਈਆਂ ਦਾ ਦੌਰਾ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਕੂਲਜ਼ ਆਫ਼ ਐਮੀਨੈਂਸ ਦੇ 9ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇਨ੍ਹਾਂ ਉਦਯੋਗਿਕ ਇਕਾਈਆ ਦੇ ਇੱਕ ਦਿਨਾ ਦੌਰੇ ‘ਤੇ ਲਿਜਾਇਆ ਗਿਆ ਤਾਂ ਜੋ ਉਹ ਉਦਯੋਗਾਂ ਵਿੱਚ ਵਰਤੀ ਜਾਣ ਵਾਲੀ ਤਕਨਾਲੋਜੀ, ਇਸ ਦੀਆਂ....

ਗ੍ਰਿਫ਼ਤਾਰ ਮੁਲਜ਼ਮ ਦੇ ਸਾਥੀ ਨੂੰ ਫੜਨ ਲਈ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਜਾਰੀ: ਏਆਈਜੀ ਅਸ਼ਵਨੀ ਕਪੂਰ ਚੰਡੀਗੜ੍ਹ, 26 ਮਈ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਐਸ.ਏ.ਐਸ.ਨਗਰ ਨੇ ਅੱਜ ਇੱਕ ਬਦਨਾਮ ਅਪਰਾਧੀ ਗਿਰੋਹ ਦੇ ਇੱਕ ਮੈਂਬਰ ਨੂੰ ਗ੍ਰਿਫ਼ਤਾਰ ਕਰਕੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਵੱਲੋਂ ਉਸ ਦੇ ਕਬਜ਼ੇ ‘ਚੋਂ.30 ਬੋਰ ਦੇ ਪਿਸਤੌਲ ਸਮੇਤ 5....

ਚੰਡੀਗੜ੍ਹ, 25 ਮਈ : ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰਬਾਣੀ ਦੇ ਮੁਫ਼ਤ ਪ੍ਰਸਾਰਣ ਦੀ ਮੰਗ ਕਰਦਿਆਂ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਉਹ ਪਵਿੱਤਰ ਬਾਣੀ ਦੇ ਵਪਾਰੀਕਰਨ 'ਤੇ ਹੈਰਾਨ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਇਕ ਨਿੱਜੀ ਟੀਵੀ ਚੈਨਲ ਰਾਹੀਂ ਗੁਰਬਾਣੀ ਦਾ ਪ੍ਰਸਾਰਣ ਕਰਨ ਦੀ ਬਜਾਏ ਸੰਸਥਾ ਦੇ ਆਪਣੇ ਯੂਟਿਊਬ ਚੈਨਲ ’ਤੇ ਮੁਫ਼ਤ ਪ੍ਰਸਾਰਿਤ ਕਰਨ। ਰਾਜਾ ਵੜਿੰਗ ਨੇ ਕਿਹਾ ਕਿ ਸੰਗਤ ਨੇ ਗੁਰਬਾਣੀ ਕਿੱਥੋਂ ਸੁਣਨੀ ਹੈ ਇਹ ਉਨ੍ਹਾਂ ਦੀ ਚੋਣ....

1173 ਕਿਲੋਮੀਟਰ ਲੰਬਾਈ ਵਾਲੇ 15 ਗਰੀਨਫੀਲਡ ਐਕਸਪ੍ਰੈਸ ਵੇਅ ਤੇ 436 ਕਿਲੋਮੀਟਰ ਲੰਬਾਈ ਵਾਲੇ 9 ਬਰਾਊਨਫੀਲਡ ਐਕਸਪ੍ਰੈਸ ਦੀ ਹੋਣੀ ਹੈ ਉਸਾਰੀ: ਵਿਜੈ ਕੁਮਾਰ ਜੰਜੂਆ ਮੁੱਖ ਸਕੱਤਰ ਨੇ ਉਚ ਅਧਿਕਾਰੀਆਂ ਤੇ ਸਮੂਹ ਡੀਸੀਜ਼ ਨਾਲ ਪ੍ਰਾਜੈਕਟਾਂ ਲਈ ਜ਼ਮੀਨ ਐਕਵਾਇਰ ਦੇ ਕੰਮ ਦੀ ਕੀਤੀ ਸਮੀਖਿਆ ਚੰਡੀਗੜ੍ਹ, 25 ਮਈ : ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਵੀਰਵਾਰ ਨੂੰ ਸੂਬੇ ਵਿੱਚ ਬਣਨ ਵਾਲੇ ਕੌਮੀ ਮਾਰਗਾਂ ਅਤੇ ਰੇਲਵੇ ਪ੍ਰਾਜੈਕਟਾਂ ਦੇ ਕੰਮ ਦੀ ਸਮੀਖਿਆ ਕਰਦੇ ਰਹਿੰਦੇ ਕੰਮ ਜਲਦ ਪੂਰਾ ਕਰਨ ਦੇ ਆਦੇਸ਼....

ਰੋਟਰੀ ਆਈ ਬੈਂਕ ਅਤੇ ਕਾਰਨੀਆਂ ਟ੍ਰਾਂਸਪਲਾਂਟੇਸ਼ਨ ਸੁਸਾਇਟੀ ਹੁਸ਼ਿਆਰਪੁਰ ਕੋਲ ਅੱਖਾਂ ਦਾਨ ਕਰਨ ਸਬੰਧੀ ਫ਼ਾਰਮ ਭਰਿਆ ਚੰਡੀਗੜ੍ਹ, 25 ਮਈ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਆਪਣੀਆਂ ਅੱਖਾਂ ਦਾਨ ਕਰਨ ਸਬੰਧੀ ਪ੍ਰਣ ਲੈਣ ਵਾਲੇ ਪੰਜਾਬ ਦੇ ਪਹਿਲੇ ਕੈਬਨਿਟ ਮੰਤਰੀ ਬਣ ਗਏ ਹਨ। ਉਨ੍ਹਾਂ ਅੱਜ ਰੋਟਰੀ ਆਈ ਬੈਂਕ ਅਤੇ ਕਾਰਨੀਆਂ ਟ੍ਰਾਂਸਪਲਾਂਟੇਸ਼ਨ ਸੁਸਾਇਟੀ ਹੁਸ਼ਿਆਰਪੁਰ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਅੱਖਾਂ ਦਾਨ ਕਰਨ ਸਬੰਧੀ ਆਪਣਾ ਫ਼ਾਰਮ ਭਰਿਆ। ਆਪਣੇ ਦਫ਼ਤਰ ਵਿਖੇ....

ਘੱਗਰ ਵਿੱਚ ਠੋਸ ਰਹਿੰਦ-ਖੂੰਹਦ ਦੇ ਵਹਾਅ ਨੂੰ ਪੂਰੀ ਤਰ੍ਹਾਂ ਰੋਕਣ ਲਈ ਮਾਨਸੂਨ ਤੋਂ ਪਹਿਲਾਂ ਨੇਪਰੇ ਚਾੜ੍ਹਿਆ ਗਿਆ ਕਾਰਜ: ਮੀਤ ਹੇਅਰ ਚੰਡੀਗੜ੍ਹ, 25 ਮਈ : ਸਾਇੰਸ ਤਕਨਾਲੋਜੀ ਅਤੇ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਮਿਸ਼ਨ ਲਾਈਫ਼ ਦੇ ‘ਸਵੱਛਤਾ ਐਕਸ਼ਨ’ ਤਹਿਤ ਕੌਮੀ ਸ਼ਾਹਰਾਹ ਦੇ ਪੁਲ ਨੇੜੇ ਘੱਗਰ ਦਰਿਆ ਦੇ ਕੰਢੇ ਦੀ ਸਫ਼ਾਈ ਲਈ ਮੁਹਿੰਮ ਚਲਾਈ ਗਈ। ਇਸ ਦਾ ਪ੍ਰਗਟਾਵਾ ਕਰਦਿਆਂ ਵਾਤਾਵਰਣ ਮੰਤਰੀ ਨੇ ਦੱਸਿਆ ਕਿ ਇਹ ਕਾਰਜ ਮੌਨਸੂਨ ਸੀਜ਼ਨ ਤੋਂ ਪਹਿਲਾਂ ਸ਼ੁਰੂ ਕੀਤਾ....

ਚੰਡੀਗੜ, 25 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਦੋ ਸਹਾਇਕ ਸਬ ਇੰਸਪੈਕਟਰਾਂ (ਏ.ਐਸ.ਆਈ.) ਬਲਜਿੰਦਰ ਸਿੰਘ ਮੰਡ, ਇੰਚਾਰਜ ਪੁਲਿਸ ਚੌਕੀ, ਫੇਜ਼-6, ਐਸ.ਏ.ਐਸ.ਨਗਰ ਅਤੇ ਇਸੇ ਪੁਲਿਸ ਚੌਕੀ ਵਿੱਚ ਤਾਇਨਾਤ ਉਸਦੇ ਸਾਥੀ ਏ.ਐਸ.ਆਈ. ਕੁਲਦੀਪ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਕਰਮਚਾਰੀਆਂ....

ਚੰਡੀਗੜ੍ਹ, 24 ਮਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 28 ਮਈ ਨੂੰ ਨਵੇਂ ਸੰਸਦ ਭਵਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੇ ਜਾਣ ਵਾਲੇ ਉਦਘਾਟਨ ਦੇ ਸਮਾਗਮ ਵਿਚ ਸ਼ਾਮਲ ਹੋਣਗੇ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਨਵੇਂ ਸੰਸਦ ਭਵਨ ਦਾ ਉਦਘਾਟਨ ਸਾਡੇ ਲਈ ਮਾਣ ਵਾਲਾ ਮੌਕਾ ਹੈ ਤੇ ਇਸ ਮੌਕੇ ਦਾ ਸਿਆਸੀਕਰਨ ਨਹੀਂ ਹੋਣਾ ਚਾਹੀਦਾ।ਡਾ. ਦਲਜੀਤ ਚੀਮਾ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਵੀ....

ਚੰਡੀਗੜ੍ਹ, 24 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਇਕ ਜੁਲਾਈ, 2015 ਤੋਂ 31 ਦਸੰਬਰ, 2015 ਤੱਕ ਛੇ ਫੀਸਦੀ ਮਹਿੰਗਾਈ ਭੱਤੇ (ਡੀ.ਏ.) ਦੀ ਬਕਾਇਆ ਕਿਸ਼ਤ ਜਾਰੀ ਕਰ ਦਿੱਤੀ ਹੈ। ਇਸ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਫੈਸਲੇ ਨਾਲ ਮੁਲਾਜ਼ਮਾਂ ਲਈ ਸਰਕਾਰੀ ਖਜ਼ਾਨੇ ਵਿੱਚੋਂ 356 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰੀ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਉਣ....

ਪਸ਼ੂ ਪਾਲਣ ਮੰਤਰੀ ਨੇ ਕੰਟਰੈਕਟ ਬਰਾਇਲਰ ਫ਼ਾਰਮਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਭਰੋਸਾ ਦਿਵਾਇਆ ਕਿਹਾ, ਹੋਰ ਜਾਇਜ਼ ਮੰਗਾਂ ਵੀ ਜਲਦ ਪੂਰੀਆਂ ਕੀਤੀਆਂ ਜਾਣਗੀਆਂ ਚੰਡੀਗੜ੍ਹ, 24 ਮਈ : ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਕੰਟਰੈਕਟ ਬਰਾਇਲਰ ਫ਼ਾਰਮਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਭਰੋਸਾ ਦਿਵਾਇਆ ਕਿ ਸਰਕਾਰ ਪੋਲਟਰੀ ਲਈ ਗ੍ਰੋਇੰਗ ਚਾਰਜਿਜ਼ ਵਿੱਚ ਵਾਧਾ ਕਰਨ ਲਈ ਵਿਚਾਰ ਕਰੇਗੀ। ਪੰਜਾਬ ਭਵਨ ਵਿਖੇ....

ਸਰਦੂਲਗੜ੍ਹ ਦੀ ਸੁਜਾਨ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ ਪਹਿਲੇ ਤਿੰਨ ਸਥਾਨ ਕੁੜੀਆਂ ਨੇ ਹਾਸਲ ਕੀਤੇ ਸਾਇੰਸ ਦੀ 98.68 ਫ਼ੀਸਦੀ, ਕਾਮਰਸ ਦੀ 98 .30 ਫ਼ੀਸਦੀ, ਰਹੀ ਪਾਸ ਪ੍ਰਤੀਸ਼ਤ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਮਈ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 12 ਵੀ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਐਲਾਨੇ ਗਏ ਨਤੀਜਿਆਂ ਅਨੁਸਾਰ ਪਹਿਲੇ ਤਿੰਨ ਸਥਾਨ ਕੁੜੀਆਂ ਨੇ ਹਾਸਲ ਕੀਤੇ ਹਨ।....

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਕ ਸਰਕਾਰੀ ਜ਼ਮੀਨਾਂ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਚੰਡੀਗੜ੍ਹ, 24 ਮਈ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਮੋਹਾਲੀ ਜ਼ਿਲ੍ਹੇ ਦੇ ਮਾਜਰੀ ਬਲਾਕ ਦੇ ਪਿੰਡ ਫਤਹਿਗੜ੍ਹ ਦੀ 176 ਏਕੜ ਪੰਚਾਇਤੀ ਜ਼ਮੀਨ ਨਾਜਾਇਜ਼ ਕਬਜ਼ੇ ਤੋਂ ਮੁਕਤ ਕਰਵਾਈ ਹੈ। ਇਸ ਜ਼ਮੀਨ ਦੀ ਬਾਜ਼ਾਰੀ ਕੀਮਤ 264 ਕਰੋੜ ਰੁਪਏ ਬਣਦੀ ਹੈ। ਇਸ ਜ਼ਮੀਨ ਉੱਤੇ 9 ਲੋਕਾਂ ਨੇ ਕਬਜ਼ਾ ਕੀਤਾ ਹੋਇਆ ਸੀ। ਉਨ੍ਹਾਂ ਕਿਹਾ....

ਵਿਰੋਧੀ ਪਾਰਟੀਆਂ ਸਰਕਾਰ ਨੂੰ ਬਦਨਾਮ ਕਰਨ ਲਈ ਜਾਣਬੁੱਝ ਕੇ ਝੂਠ ਫੈਲਾ ਰਹੀਆਂ ਹਨ, ਪਰ ਹੁਣ ਪੰਜਾਬ ਦੇ ਲੋਕ ਗੁੰਮਰਾਹ ਹੋਣ ਵਾਲੇ ਨਹੀਂ – ਮਲਵਿੰਦਰ ਸਿੰਘ ਕੰਗ ਕਿਹਾ, ਪਿਛਲੇ 60-70 ਸਾਲਾਂ ਤੋਂ ਰਾਜਸਥਾਨ ਨੂੰ ਜੋ ਪਾਣੀ ਜਾ ਰਿਹਾ ਹੈ, ਉਸ ਤੋਂ ਵੱਧ ਪਾਣੀ ਦੇਣ ਦੀ ਕੋਈ ਗੱਲ ਨਹੀਂ ਪੰਜਾਬ ਵਿੱਚ ਪਹਿਲਾਂ ਤੋਂ ਹੀ ਪਾਣੀ ਦੀ ਕਮੀ, ਇਸ ਲਈ ਦੂਜੇ ਰਾਜਾਂ ਨੂੰ ਵਾਧੂ ਪਾਣੀ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਚੰਡੀਗੜ੍ਹ, 24 ਮਈ : ਆਮ ਆਦਮੀ ਪਾਰਟੀ ਪੰਜਾਬ ਨੇ ਰਾਜਸਥਾਨ ਨੂੰ ਪਾਣੀ ਦੇਣ ਦੇ ਮੁੱਦੇ ਦਾ....