ਚੰਡੀਗੜ੍ਹ, 20 ਮਈ : ਪੰਜਾਬ ਦੇ ਸਾਬਕਾਮੁਖ ਮੰਤਰੀ ਚੰਨੀ ਨੂੰ ਪੀਐਚਡੀ ਦੀ ਡਿਗਰੀ ਮਿਲ ਗਈ ਹੈ ਅਤੇ ਉਹ ਡਾਕਟਰ ਬਣ ਗਏ ਹਨ। ਪੰਜਾਬ ਯੂਨੀਵਰਸਿਟੀ ਦੀ 70ਵੀਂ ਕਨਵੋਕੇਸ਼ਨ ਵਿੱਚ ਅੱਜ ਉਨ੍ਹਾਂ ਨੂੰ ਡਿਗਰੀ ਮਿਲੀ। ਚਰਨਜੀਤ ਸਿੰਘ ਚੰਨੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਰਾਜਨੀਤੀ ਸਾਸਤਰ ਵਿੱਚ ਪੀ ਐਚ ਡੀ ਦੀ ਡਿਗਰੀ ਕੀਤੀ ਹੈ। ਚੰਨੀ ਨੇ ਟਵੀਟ ਕਰਦਿਆਂ ਆਪਣੀ ਪੀਐਚਡੀ ਯਾਤਰਾ ਦੌਰਾਨ ਮੇਰੇ ਸਲਾਹਕਾਰਾਂ, ਸਲਾਹਕਾਰਾਂ ਅਤੇ ਅਜ਼ੀਜ਼ਾਂ ਵੱਲੋਂ ਸਮਰਥਨ ਲਈ ਧੰਨਵਾਦ ਲਿਖਿਆ।
ਚੰਡੀਗੜ੍ਹ

ਬੀਐੱਸਐੱਫ ਜਵਾਨਾਂ ਨੇ ਡੇਗਿਆ ਸਰਹੱਦ ਪਾਰੋਂ ਆਇਆ ਇੱਕ ਹੋਰ ਡਰੋਨ ਚੰਡੀਗੜ੍ਹ, 20 ਮਈ : ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨ ਵੱਲੋਂ ਆਏ ਇੱਕ ਹੋਰ ਡਰੋਨ ਨੂੰ ਡੇਗ ਦਿੱਤਾ ਹੈ। ਡਰੋਨ ਨਾਲ ਬੰਨ੍ਹਿਆ ਸ਼ੱਕੀ ਨਸ਼ੀਲੇ ਪਦਾਰਥਾਂ ਨਾਲ ਭਰਿਆ ਬੈਗ ਵੀ ਬਰਾਮਦ ਕੀਤਾ ਗਿਆ ਹੈ। ਬੀਐਸਐਫ ਪੰਜਾਬ ਫਰੰਟੀਅਰ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।

ਚੰਡੀਗੜ੍ਹ, 20 ਮਈ : ਚੰਡੀਗੜ੍ਹ ਯੂਨੀਵਰਸਿਟੀ ‘ਚ ਹਾਜ਼ਰੀ ਪੂਰੀ ਨਾ ਕਰਨ ‘ਤੇ 5-6 ਵਿਦਿਆਰਥੀਆਂ ਨੇ ਮਿਲ ਕੇ ਪ੍ਰੋਫੈਸਰ ‘ਤੇ ਲਾਠੀਆਂ ਨਾਲ ਹਮਲਾ ਕਰ ਦਿੱਤਾ ਅਤੇ ਉਸ ਦੇ ਹੱਥ ਅਤੇ ਪੈਰ ਦੀ ਹੱਡੀ ਤੋੜ ਦਿੱਤੀ। ਅਸਿਸਟੈਂਟ ਪ੍ਰੋਫੈਸਰ ਇਰਸ਼ਾਦ ਮਲਿਕ ਨੂੰ ਗੰਭੀਰ ਹਾਲਤ ‘ਚ GMCH-32 ‘ਚ ਭਰਤੀ ਕਰਵਾਇਆ ਗਿਆ ਹੈ। ਇਹ ਮਾਮਲਾ 17 ਮਈ ਸ਼ਾਮ 4:30 ਵਜੇ ਦਾ ਹੈ। ਖਰੜ ਸਿਟੀ ਪੁਲੀਸ ਨੇ ਮੁਲਜ਼ਮ ਵਿਦਿਆਰਥੀ ਪੁਨੀਤ ਯਾਦਵ ਅਤੇ ਪੰਜ-ਛੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।....

ਖੇਡ ਮੰਤਰੀ ਮੀਤ ਹੇਅਰ ਵੱਲੋਂ ਬਾਸਕਟਬਾਲ ਖਿਡਾਰਨ ਕਿਰਨ ਅਜੀਤ ਪਾਲ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 20 ਮਈ : ਹਾਕੀ ਵਿਸ਼ਵ ਕੱਪ-1975 ਜੇਤੂ ਭਾਰਤੀ ਟੀਮ ਦੇ ਕਪਤਾਨ ਰਹੇ ਪਦਮ ਸ੍ਰੀ ਤੇ ਓਲੰਪੀਅਨ ਅਜੀਤ ਪਾਲ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਪਤਨੀ ਅਤੇ ਕੌਮਾਂਤਰੀ ਬਾਸਕਟਬਾਲ ਖਿਡਾਰਨ ਕਿਰਨ ਅਜੀਤ ਪਾਲ ਸਿੰਘ ਦਾ ਦੇਹਾਂਤ ਹੋ ਗਿਆ। ਕਿਰਨ ਅਜੀਤ ਪਾਲ ਸਿੰਘ ਜੋ 69 ਵਰ੍ਹਿਆਂ ਦੇ ਸਨ, ਅੱਜ ਨਵੀਂ ਦਿੱਲੀ ਵਿਖੇ ਅਕਾਲ ਚਲਾਣਾ ਕਰ ਗਏ। ਉਹ ਕੁਝ ਸਮੇਂ....

ਚੰਡੀਗੜ੍ਹ, 20 ਮਈ : ਮਿੱਟੀ ਪਰਖ ਰਾਹੀ ਖਾਦਾਂ ਦੀ ਸੁਚੱਜੀ ਵਰਤੋਂ ਕੀਤੀ ਜਾ ਸਕਦੀ ਹੈ। ਖਾਦਾਂ ਦੀ ਦੁਰਵਰਤੋਂ ਨਾ ਕੇਵਲ ਭੂਮੀ ਅਤੇ ਫ਼ਸਲਾਂ ਦੀ ਸਿਹਤ ‘ਤੇ ਮਾੜਾ ਅਸਰ ਪਾਉਂਦੀ ਹੈ ਸਗੋਂ ਵਾਤਾਵਰਣ ਨੂੰ ਵੀ ਖਰਾਬ ਕਰਦੀ ਹੈ, ਇਹ ਵਿਚਾਰ ਡਾ. ਗੁਰਬਚਨ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਐਸ.ਏ.ਐਸ ਨਗਰ ਨੇ ਪਿੰਡ ਧਰਮਗੜ ਬਲਾਕ ਡੇਰਾਬੱਸੀ ਵਿਖੇ ਕਿਸਾਨਾਂ ਨਾਲ ਸਾਂਝੇ ਕੀਤੇ। ਇਸ ਮੌਕੇ ਉਨ੍ਹਾਂ ਦੱਸਿਆ ਕਿ ਮਿੱਟੀ ਪਰਖ ਤੋਂ ਸਾਨੂੰ ਜ਼ਮੀਨ ਦੀ ਉਪਜਾਊ ਸ਼ਕਤੀ, ਉਸ ਦੇ ਖਾਰੀ ਅੰਗ, ਜੀਵਕ ਕਾਰਬਨ ਅਤੇ ਜ਼ਰੂਰੀ....

ਚੰਡੀਗੜ੍ਹ, 20 ਮਈ : ਉਪ ਰਾਸ਼ਟਰਪਤੀ ਜਗਦੀਪ ਧਨਖੜ ਅੱਜ ਚੰਡੀਗੜ੍ਹ ਦੌਰੇ ਤੇ ਹਨ, ਉਹਨਾਂ ਵੱਲੋਂ ਅੱਜ ਪਹਿਲਾਂ ਪੰਜਾਬ ਯੂਨੀਵਰਸਿਟੀ ਦੀ 70ਵੀਂ ਕਨਵੋਕੇਸ਼ਨ ਵਿੱਚ ਸ਼ਿਰਕਤ ਕੀਤੀ ਗਈ। ਹੁਣ ਉਹ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਲਈ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਪਹੁੰਚੇ ਹਨ।

‘ਆਪ ਨੇ ਨੈਸ਼ਨਲ ਕੈਪੀਟਲ ਸਿਵਲ ਸਰਵਿਸ ਅਥਾਰਟੀ ਆਰਡੀਨੈਂਸ ਦੇ ਭਾਜਪਾ ਦੇ ਤਾਨਾਸ਼ਾਹੀ ਕਦਮ ਦੀ ਸਖ਼ਤ ਨਿੰਦਾ ਕੀਤੀ, ਇਸ ਨੂੰ ਅਦਾਲਤ ਦਾ ਅਪਮਾਨ ਕਰਾਰ ਦਿੱਤਾ 2024 ਦੀਆਂ ਆਮ ਚੋਣਾਂ ਵਿਚ ਭਾਜਪਾ ਦਾ ਦਿੱਲੀ ਵਰਗਾ ਹੀ ਨਤੀਜਾ ਹੋਵੇਗਾ, ਲੋਕ ਇਸ ਸੰਵਿਧਾਨ ਵਿਰੋਧੀ ਅਤੇ ਲੋਕਤੰਤਰ ਵਿਰੋਧੀ ਪਾਰਟੀ ਨੂੰ ਨਕਾਰ ਦੇਣਗੇ: ਮਲਵਿੰਦਰ ਕੰਗ ਚੰਡੀਗੜ੍ਹ, 20 ਮਈ : ਆਮ ਆਦਮੀ ਪਾਰਟੀ (ਆਪ) ਨੇ ਨੈਸ਼ਨਲ ਕੈਪੀਟਲ ਸਿਵਲ ਅਥਾਰਟੀ ਦੇ ਆਰਡੀਨੈਂਸ ਲਈ ਕੇਂਦਰ ਦੇ ਰਵੱਈਏ ਦੀ ਸਖ਼ਤ ਨਿਖੇਧੀ ਕੀਤੀ ਅਤੇ ਇਸ ਨੂੰ ਅਦਾਲਤ ਦਾ....

ਚੰਡੀਗੜ੍ਹ, 19 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਮੰਤਵ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਨੇ ਉਸਾਰੀ ਕਿਰਤੀਆਂ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਲਈ ਵੱਖ-ਵੱਖ ਕਿਰਤੀ ਭਲਾਈ ਸਕੀਮਾਂ ਲਾਗੂ ਕੀਤੀਆਂ ਹਨ। ਕਿਰਤ ਮੰਤਰੀ ਅਨਮੋਲ ਗਗਨ ਮਾਨ ਨੇ ਸੁੱਕਰਵਾਰ ਨੂੰ ਸੂਬਾ ਸਰਕਾਰ ਦੀ ਸ਼ਗਨ ਸਕੀਮ ਬਾਰੇ ਵਿਆਖਿਆ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰਜਿਸਟਰਡ ਉਸਾਰੀ ਕਿਰਤੀ ਆਪਣੀਆਂ ਧੀਆਂ ਦੇ ਵਿਆਹ ਲਈ ਪੰਜਾਬ ਬਿਲਡਿੰਗ ਐਂਡ....

ਚੰਡੀਗੜ੍ਹ, 19 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਬੀਰ ਕੁਮਾਰ ਬਿਰਦੀ, ਜੁਆਇੰਟ ਡਾਇਰੈਕਟਰ, ਜੀਐਸਟੀ, ਆਬਕਾਰੀ ਵਿਭਾਗ ਪੰਜਾਬ, ਵਾਸੀ ਲੰਮਾ ਪਿੰਡ, ਜਲੰਧਰ ਵੱਲੋਂ ਸਰਕਾਰੀ ਅਧਿਕਾਰੀ ਹੁੰਦਿਆਂ ਭ੍ਰਿਸ਼ਟਾਚਾਰ ਰਾਹੀਂ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੇ 01.04.2007 ਤੋਂ 11.09.2020 ਤੱਕ ਦੇ ਜਾਂਚ ਸਮੇਂ ਦੌਰਾਨ ਕੁੱਲ 5,12,51,688.37....

ਚੰਡੀਗੜ੍ਹ, 19 ਮਈ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਣਜੀਤ ਸਾਗਰ ਡੈਮ ਦੇ ਆਲੇ-ਦੁਆਲੇ ਨੂੰ ਸੈਰ ਸਪਾਟਾ ਸਥਾਨ ਵਿੱਚ ਬਦਲਣ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਜਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਵੀਰਵਾਰ ਨੂੰ ਰਣਜੀਤ ਸਾਗਰ ਡੈਮ ਖੇਤਰ ਦੇ ਦੌਰੇ ਦੌਰਾਨ ਧਾਰ ਕਲਾਂ ਬਲਾਕ ਨੂੰ ਪ੍ਰਮੁੱਖ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਦੀ ਆਪਣੀ ਸੋਚ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਮੁੱਚੇ....

ਪੰਜਾਬ ਸਰਕਾਰ ਨੇ ਸੌਂਪੀ ਰੀਵੀਊ ਸੀਲਬੰਦ ਰਿਪੋਰਟ, ਹੁਣ ਹਾਈਕੋਰਟ ਕਦੋਂ ਸੁਣਾਵੇਗਾ ਆਪਣਾ ਫੈਸਲਾ ਚੰਡੀਗੜ੍ਹ, 18 ਮਈ : ਪੰਜਾਬ ਕਾਂਗਰਸ ਨੇਤਾ ਨਵਜੋਤ ਸਿੱਧੂ ਦੀ ਸੁਰੱਖਿਆ ‘ਚ ਕਟੌਤੀ ਨੂੰ ਲੈ ਕੇ ਅੱਜ ਹਾਈਕੋਰਟ ‘ਚ ਸੁਣਵਾਈ ਹੋਈ। ਜਿਸ ਵਿੱਚ ਪੰਜਾਬ ਸਰਕਾਰ ਨੇ ਸਿੱਧੂ ਦੀ ਸੁਰੱਖਿਆ ਦਾ ਜਾਇਜ਼ਾ ਲੈਂਦਿਆਂ ਸੀਲਬੰਦ ਰਿਪੋਰਟ ਸੌਂਪੀ ਹੈ। ਹਾਈਕੋਰਟ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਦੀ ਰਿਪੋਰਟ ਦੇਖਣ ਤੋਂ ਬਾਅਦ ਸੋਮਵਾਰ ਨੂੰ ਮਾਮਲੇ ਦੀ ਸੁਣਵਾਈ ਕੀਤੀ ਜਾਵੇਗੀ। ਜਿਸ ਵਿੱਚ ਹਾਈਕੋਰਟ ਆਪਣਾ ਫੈਸਲਾ....

ਜਲੰਧਰ ਨੂੰ ਦੇਸ਼ ਵਿੱਚ ਮਾਡਲ ਤੌਰ ‘ਤੇ ਵਿਕਸਿਤ ਕਰੇਗੀ ‘ਆਪ ਸਰਕਾਰ- ਮਲਵਿੰਦਰ ਸਿੰਘ ਕੰਗ ਆਮ ਆਦਮੀ ਪਾਰਟੀ ਦਾ ਮਕਸਦ ਪਰਚਾ ਕਲਚਰ ਨੂੰ ਖ਼ਤਮ ਕਰਕੇ ਸਮੂਹ ਪੰਜਾਬੀਆਂ ਦੀ ਤਰੱਕੀ ਲਈ ਕੰਮ ਕਰਨਾ- ਕੰਗ ਚੰਡੀਗੜ੍ਹ, 18 ਮਈ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਵੀਰਵਾਰ ਨੂੰ ਚੰਡੀਗੜ੍ਹ ਵਿਖੇ ਪਾਰਟੀ ਦਫ਼ਤਰ ਵਿੱਚ ਕੀਤੀ ਪ੍ਰੈਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮਾਨ ਸਰਕਾਰ ਦੇ ਪੰਜਾਬ ਲਈ ਏਜੰਡੇ ਬਾਰੇ ਦੱਸਿਆ ਅਤੇ ਨਾਲ ਹੀ ਉਨ੍ਹਾਂ ‘ਸਰਕਾਰ....

ਕਰੀਬ 04 ਕਰੋੜ ਰੁਪਏ ਦੀ ਲਾਗਤ ਨਾਲ ਮੋਹਾਲੀ ਵਿਖੇ ਤਿਆਰ ਕੀਤੀ ਗਈ ਹੈ ਇਮਾਰਤ ਪੰਜਾਬ ਫਾਇਰ ਟ੍ਰੇਨਿੰਗ ਇੰਸਟੀਚਿਊਟ ਦੀ ਨਵੀਂ ਇਮਾਰਤ ਦਾ ਵੀ ਰੱਖਿਆ ਨੀਂਹ ਪੱਥਰ ਕਰੀਬ 16 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗੀ ਇਮਾਰਤ ਲਾਲੜੂ ਵਿਖੇ 20 ਏਕੜ ਖੇਤਰ ਵਿੱਚ ਤਿਆਰ ਹੋਵੇਗਾ ਫਾਇਰ ਇੰਸਟੀਚਿਊਟ ਦਾ ਕੈਂਪਸ ਅਤੇ ਫਾਇਰ ਸਟੇਸ਼ਨ ਚੰਡੀਗੜ੍ਹ, 18 ਮਈ : ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਲਗਾਤਾਰ ਪੂਰੇ ਕਰ ਰਹੀ ਹੈ ਤੇ ਵੱਡੀ ਗਿਣਤੀ ਵਿਕਾਸ ਪ੍ਰੋਜੈਕਟ ਲਗਾਤਾਰ ਲੋਕ ਅਰਪਿਤ ਕੀਤੇ ਜਾ ਰਹੇ ਹਨ। ਸੂਬੇ ਦੇ....

ਚੰਡੀਗੜ੍ਹ, 18 ਮਈ : ਸ਼੍ਰੋਮਣੀ ਅਕਾਲੀ ਦਲ ਨੇ ਔਰਤਾਂ ਤੇ ਬਜ਼ੁਰਗਾਂ ਸਮੇਤ ਕਿਸਾਨਾਂ ’ਤੇ ਹਰਿਗੋਬਿੰਦਪੁਰ ਵਿਚ ਜ਼ੁਲਮ ਢਾਹੁਣ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ ਤੇ ਦੋਸ਼ੀਆਂ ਖਿਲਾਫ ਤੁਰੰਤ ਕਾਰਵਾਈ ਕਰਨ ਅਤੇ ਸਾਰੀ ਘਟਨਾ ਦੀ ਉਚ ਪੱਧਰੀ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀਸਰਕਾਰ ਅਤੇ ਇਸਦੇ ਮੁੱਖ ਮੰਤਰੀ ਭਗਵੰਤ ਮਾਨ ਜੋ ਗ੍ਰਹਿ ਵਿਭਾਗ ਦੀ ਵੀ ਅਗਵਾਈ ਕਰ ਰਹੇ ਹਨ, ਦਾ....

ਚੰਡੀਗੜ੍ਹ, 17 ਮਈ : ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਦੇਰ ਸ਼ਾਮ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਧਰਮਸੋਤ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਫਰਵਰੀ ਤੋਂ ਜੇਲ੍ਹ ਵਿੱਚ ਸੀ। ਮੋਹਾਲੀ ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਧਰਮਸੋਤ ਵੱਲੋਂ ਹਾਈਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਸੀ। ਧਰਮਸੋਤ ਭਲਕੇ 18 ਮਈ ਨੂੰ ਜੇਲ੍ਹ ਤੋਂ ਰਿਹਾਅ ਹੋ ਜਾਵੇਗਾ। ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਹਾਈ ਕੋਰਟ ਦੇ....