ਚੰਡੀਗੜ੍ਹ, 17 ਮਈ : ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 1 ਮੌਤ ਜਦੋਂ ਕਿ 26 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 186 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 793415 ਹੋ ਗਈ ਹੈ ਜਦੋਂ ਕਿ 772665 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਉਥੇ ਹੀ ਹੁਣ ਤੱਕ ਕੋਰੋਨਾ ਕਾਰਨ 20564 ਮੌਤਾਂ ਹੋ ਚੁੱਕੀਆਂ ਹਨ।
ਚੰਡੀਗੜ੍ਹ

ਇੰਡੀਅਨ ਆਇਲ ਕਾਰਪੋਰੇਸ਼ਨ ਨਾਲ ਸਮਝੌਤੇ ਤਹਿਤ ਵਿੱਤੀ ਵਰ੍ਹੇ 2023-24 ਦੌਰਾਨ ਹੋਵੇਗੀ 15 ਕਰੋੜ ਰੁਪਏ ਤੋਂ ਵੱਧ ਦੀ ਬੱਚਤ ਪਹਿਲੇ ਕਰੀਬ ਡੇਢ ਮਹੀਨੇ ਦੌਰਾਨ 1 ਕਰੋੜ 80 ਲੱਖ 38 ਹਜ਼ਾਰ ਰੁਪਏ ਦਾ ਹੋਇਆ ਲਾਭ ਚੰਡੀਗੜ੍ਹ, 17 ਮਈ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਬੱਸ ਸੇਵਾ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਦੀ ਆਪਣੀ ਵਚਨਬੱਧਤਾ ਤਹਿਤ ਬਾਜ਼ਾਰੀ....

ਚੰਡੀਗੜ੍ਹ, 17 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਥਾਣਾ ਸਮਰਾਲਾ, ਪੁਲਿਸ ਜ਼ਿਲ੍ਹਾ ਖੰਨਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ) ਬਲਦੇਵ ਰਾਜ (648/ਖੰਨਾ) ਨੂੰ ਰਿਸ਼ਵਤ ਦੀ ਮੰਗ ਕਰਨ ਅਤੇ ਦੋ ਕਿਸ਼ਤਾਂ ਵਿੱਚ 9,000 ਰੁਪਏ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਾਮ ਸਿੰਘ, ਵਾਸੀ ਪਿੰਡ ਭੱਲ ਮਾਜਰਾ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ....

ਚੰਡੀਗੜ੍ਹ, 16 ਮਈ : ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਕੀਤੀ ਪ੍ਰੈਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨੂੰ ਮੁਖਾਤਿਬ ਹੁੰਦਿਆਂ ‘ਆਪ ਪੰਜਾਬ ਦੇ ਪ੍ਰਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਜਲੰਧਰ ਜ਼ਿਮਨੀ ਚੋਣ ਵਿੱਚ ਪਾਰਟੀ ਦੀ ਹੋਈ ਜਿੱਤ ਦਾ ਸਿਹਰਾ ਸਥਾਨਕ ਵਾਸੀਆਂ ਨੂੰ ਦਿੰਦਿਆਂ ਜਿੱਥੇ ਆਮ ਆਦਮੀ ਪਾਰਟੀ ਦੀ ਮੁੱਦਿਆਂ ਦੀ ਰਾਜਨੀਤੀ ਨੂੰ ਵੋਟ ਦੇਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਉੱਥੇ ਉਨ੍ਹਾਂ ’ਸਰਕਾਰ ਤੁਹਾਡੇ ਦੁਆਰ’ ਅਧੀਨ ਜਲੰਧਰ ਵਿਖੇ ਭਲਕੇ ਹੋਣ ਜਾ ਰਹੀ ਕੈਬਨਿਟ....

ਚੰਡੀਗੜ੍ਹ, 16 ਮਈ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਅਵਾਰਾ ਪਸ਼ੂਆਂ ਦੇ ਪ੍ਰਬੰਧਨ ਦੇ ਮੁੱਦੇ ਨੂੰ ਸਾਂਝੇ ਤੌਰ ‘ਤੇ ਨਜਿੱਠਣ ਲਈ ਅੱਜ ਇਥੇ ਇੱਕ ਅੰਤਰ-ਵਿਭਾਗੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ ਮੰਤਰੀਆਂ ਨੇ ਅਵਾਰਾ ਪਸ਼ੂਆਂ ਦਾ ਸੂਬਾ ਪੱਧਰੀ ਸਰਵੇਖਣ ਕਰਵਾਉਣ, ਗਊਸ਼ਾਲਾਵਾਂ ਲਈ ਨਵੀਂਆਂ ਜ਼ਮੀਨਾਂ ਦੀ ਸ਼ਨਾਖਤ ਕਰਨ, ਗਊਸ਼ਾਲਾਵਾਂ ਦਾ ਪ੍ਰਬੰਧ ਕਰਨ ਵਾਲੀਆਂ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੀ....

ਏ.ਡੀ.ਸੀ. ਅਤੇ ਡੀ.ਜੀ.ਆਰ.ਓਜ. ਨੂੰ ਹਰ ਮਹੀਨੇ ਦੀ 7 ਤਰੀਕ ਤੱਕ ਫੂਡ ਕਮਿਸ਼ਨ ਨੂੰ ਸ਼ਿਕਾਇਤ ਨਿਪਟਾਰਾ ਰਿਪੋਰਟ ਦੇਣ ਦੇ ਨਿਰਦੇਸ਼ ਚੰਡੀਗੜ੍ਹ, 16 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਅਨੁਸਾਰ ਸੂਬੇ ਦੇ ਲੋਕਾਂ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਉਪਰਾਲੇ ਕਰ ਰਹੀ ਹੈ। ਇਸੇ ਤਹਿਤ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਡੀ.ਪੀ. ਰੈੱਡੀ ਨੇ ਏ.ਡੀ.ਸੀਜ (ਵਿਕਾਸ) ਕਮ ਜ਼ਿਲਾ ਸ਼ਿਕਾਇਤ ਨਿਵਾਰਨ ਅਫਸਰਾਂ (ਡੀ.ਜੀ.ਆਰ.ਓਜ)....

ਚੰਡੀਗੜ੍ਹ, 16 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਫਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਦੀਪ ਸਿੰਘ ਢਿੱਲੋਂ ਨੂੰ ਆਪਣੀ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਦੌਲਤ ਇਕੱਠੀ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਕੇਸ ਵਿੱਚ ਉਸ ਦੇ ਦੋ ਸਾਥੀਆਂ ਉਪਰ ਵੀ ਮੁਕੱਦਮਾ ਦਰਜ ਕੀਤਾ ਗਿਆ ਹੈ। ਅੱਜ ਇੱਥੇ ਇਸ ਗੱਲ ਦਾ ਖੁਲਾਸਾ ਕਰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਵਿਧਾਇਕ ਸਮੇਤ ਪਿੰਡ ਦੇ ਧੰਨਾ, ਜਿਲਾ....

ਕਿਹਾ, ਬਾਕੀ ਮੰਗਾਂ 'ਤੇ ਵੀ ਤੇਜ਼ੀ ਨਾਲ ਕੀਤਾ ਜਾ ਰਿਹੈ ਵਿਚਾਰ ਚੰਡੀਗੜ੍ਹ, 15 ਮਈ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਰੋਡਵੇਜ਼/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਰੋਡਵੇਜ਼/ਪੀ.ਆਰ.ਟੀ.ਸੀ. ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਇਕਸਾਰਤਾ ਲਿਆਉਣ ਅਤੇ ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ ਬਣਦਾ ਵਾਧਾ ਲਾਗੂ ਕਰਨ ਸਬੰਧੀ ਕਾਰਵਾਈ ਤੇਜ਼ੀ ਨਾਲ ਚਲ ਰਹੀ ਹੈ। ਇਥੇ ਪੰਜਾਬ ਭਵਨ ਵਿਖੇ ਯੂਨੀਅਨ ਦੇ ਨੁਮਾਇੰਦਿਆਂ ਨਾਲ....

ਕਿਹਾ ਕਿ ਆਪ ਸਰਕਾਰ ਨੇ ਜਲੰਧਰ ਜ਼ਿਮਨੀ ਚੋਣ ਵਿਚ ਇਸ ’ਤੇ ਵਿਸ਼ਵਾਸ ਕਰਨ ਲਈ ਪੰਜਾਬੀਆਂ ਨੂੰ ਸਜ਼ਾ ਦਿੱਤੀ 300 ਯੂਨਿਟ ਮੁਫਤ ਬਿਜਲੀ ਸਕੀਮ ਅਸਿੱਧੇ ਤੌਰ ’ਤੇ ਆਪਣੇ ਆਪ ਹੀ ਖਤਮ ਹੋ ਗਈ: ਸੁਖਬੀਰ ਸਿੰਘ ਬਾਦਲ ਚੰਡੀਗੜ੍ਹ, 15 ਮਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਨੇ ਜਲੰਧਰ ਪਾਰਲੀਮਾਨੀ ਹਲਕੇ ਦੀ ਜ਼ਿਮਨੀ ਚੋਣ ਜਿੱਤਣ ਤੋਂ ਤੁਰੰਤ ਬਾਅਦ ਹਰ ਵਰਗ ਦੇ ਖਪਤਕਾਰਾਂ ਲਈ ਬਿਜਲੀ ਦਰਾਂ ਵਿਚ ਚੋਖਾ ਵਾਧਾ ਕਰਕੇ ਝੂਠ ਤੇ ਧੋਖੇ ਦੀ ਰਾਜਨੀਤੀ....

ਚੰਡੀਗੜ੍ਹ, 15 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਐਸ.ਏ.ਐਸ.ਨਗਰ ਵਿਖੇ ਤਾਇਨਾਤ ਸੁਪਰਡੰਟ ਇੰਜਨੀਅਰ (ਐਸ.ਈ.) ਕੁਆਲਿਟੀ ਕੰਟਰੋਲ, ਆਰ.ਕੇ. ਗੁਪਤਾ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਲਖਪਤ ਰਾਏ ਵਾਸੀ ਸ੍ਰੀ ਮੁਕਤਸਰ ਸਾਹਿਬ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ....

ਚੰਡੀਗੜ੍ਹ, 15 ਮਈ : ਪੰਜਾਬ ਰਾਜ ਵਿੱਚ ਮਾਣਯੋਗ ਜਸਟਿਸ ਐਮ.ਐਸ. ਰਾਮਚੰਦਰ ਰਾਓ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਰਾਜ ਅਥਾਰਟੀ ਵੱਲੋਂ 3.05.2023 ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 1,47,423 ਕੇਸਾਂ ਦਾ ਆਪਸੀ ਸਹਿਮਤੀ ਰਾਹੀਂ ਨਿਪਟਾਰਾ ਕੀਤਾ ਗਿਆ ਜਿਸ ਵਿਚ ਲੱਗਭਗ 612 ਕਰੋੜ ਰੁਪਏ ਦੀ ਰਾਸ਼ੀ ਦੇ ਅਵਾਰਡ ਪਾਸ ਕੀਤੇ ਗਏ। ਪਿਛਲੀ ਲੋਕ ਅਦਾਲਤ 11 ਫਰਵਰੀ 2023 ਵਿੱਚ....

ਚੰਡੀਗੜ੍ਹ, 14 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਠਾਨਕੋਟ ਵਿਖੇ ਨਵੇਂ ਸਰਕਟ ਹਾਊਸ ਬਣਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਲੋਕ ਨਿਰਮਾਣ ਵਿਭਾਗ, ਪੰਜਾਬ ਵੱਲੋਂ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਇਸ ਸਰਕਟ ਹਾਊਸ ਦਾ ਕੁੱਲ ਖੇਤਰ 22800 ਵਰਗ ਫੁੱਟ ਹੋਵੇਗਾ, ਜਿੱਥੇ ਗਰਾਊਂਡ ਤੋਂ ਇਲਾਵਾ ਦੋ ਮੰਜ਼ਿਲਾਂ ਉਸਾਰੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇੱਥੇ ਕੁੱਲ....

ਚੰਡੀਗੜ੍ਹ, 14 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਹਮੇਸ਼ਾ ਹੀ ਮੁਲਾਜ਼ਮ ਵਰਗ ਦੇ ਹਿੱਤਾਂ ਦੀ ਰਾਖੀ ਕਰਦੇ ਹੋਏ ਇਸ ਵਰਗ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕੇ ਹਨ। ਇਸੇ ਲੜੀ ਨੂੰ ਅੱਗੇ ਤੋਰਦੇ ਹੋਏ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਨਸਪ ਅਦਾਰੇ ਦੇ ਮੁਲਾਜ਼ਮਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰ ਦਿੱਤਾ ਹੈ। ਉਨ੍ਹਾਂ ਵੱਲੋਂ ਪਨਸਪ ਦੇ ਮੁਲਾਜ਼ਮਾਂ ਸਬੰਧੀ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਲਾਗੂ ਕਰਨ ਲਈ ਤੁਰੰਤ....

ਚੰਡੀਗੜ੍ਹ, 13 ਮਈ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਨੇ ਹੂੰਝਾ ਫੇਰ ਜਿੱਤ ਹਾਸਲ ਕੀਤੀ। ‘ਆਪ’ ਦੇ ਸੁਸ਼ੀਲ ਸਿੰਘ ਰਿੰਕੂ ਨੇ ਇਤਿਹਾਸ ਰਚਦਿਆਂ ਕਾਂਗਰਸ ਦਾ ਗੜ੍ਹ ਢਾਹ ਦਿੱਤਾ। ਇਸ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ‘ਚ ਜਸ਼ਨ ਦਾ ਮਾਹੌਲ ਹੈ। ਵਰਕਰ ਢੋਲ ਵਜਾ ਕੇ ਜਸ਼ਨ ਮਨਾ ਰਹੇ ਹਨ, ਜਦੋਂ ਕਿ ਆਗੂ ਖੁਸ਼ੀ ਵਿੱਚ ਨੱਚ ਰਹੇ ਹਨ। ਜਲੰਧਰ ਉਪ ਚੋਣ ‘ਚ ਆਮ ਆਦਮੀ ਪਾਰਟੀ (ਆਪ) ਦੀ ਜਿੱਤ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਰੁਝਾਨਾਂ ‘ਚ ਨਹੀਂ ਆਉਂਦੇ, ਅਸੀਂ ਸਿੱਧੇ....

ਚੰਡੀਗੜ੍ਹ, 13 ਮਈ : ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਲੰਧਰ ਲੋਕ ਸਭਾ ਸੀਟ ਜਿੱਤਣ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇਸ ਸੀਟ ਨੂੰ ਇਤਿਹਾਸਕ ਦੱਸਦਿਆਂ ਕਿਹਾ ਕਿ ਕਾਂਗਰਸ ਦੇ ਗੜ੍ਹ ਵਿੱਚ ਸਾਡੀ ਵੱਡੀ ਜਿੱਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਗਵੰਤ ਮਾਨ ਨੇ ਜੋ ਕੰਮ ਕੀਤੇ ਹਨ, ਇਹ ਉਨ੍ਹਾਂ ਦੀ ਜਿੱਤ ਹੈ। ਨਾ ਹੀ ਧਰਮ ਦੀ ਰਾਜਨੀਤੀ ਕਰਦੇ ਹਨ। ਉਨ੍ਹਾਂ ਕਿਹਾ ਕਿ ਇੱਕ ਤਰ੍ਹਾਂ ਤੋਂ ਪੰਜਾਬ ਦੀ ਜਨਤਾ ਨੇ ਮਾਨ ਸਰਕਾਰ ਦੇ ਕੰਮਾਂ ‘ਤੇ ਠੱਪਾ ਲਾਇਆ ਹੈ....