ਚੰਡੀਗੜ੍ਹ

ਗਲੋਬਲ ਡਿਜ਼ਾਈਨ ਲੀਡਰਾਂ ਦੀ ਮੌਜੂਦਗੀ ਵਿੱਚ “ਚੰਡੀਗੜ੍ਹ ਡਿਜ਼ਾਈਨ ਫੈਸਟੀਵਲ 2023” ਸ਼ਾਨਦਾਰ ਸਫਲਤਾ ਨਾਲ ਹੋਇਆ ਸ਼ੁਰੂ
ਚੰਡੀਗੜ੍ਹ, 21 ਅਪ੍ਰੈਲ : ਚਿਤਕਾਰਾ ਯੂਨੀਵਰਸਿਟੀ ਵਿੱਚ ਅੱਜ ਬਹੁਤ ਹੀ ਉਡੀਕਿਆ ਜਾ ਰਿਹਾ ਚੰਡੀਗੜ੍ਹ ਡਿਜ਼ਾਈਨ ਫੈਸਟੀਵਲ 2023 ਦੀ ਸ਼ਾਨਦਾਰ ਸ਼ੁਰੂਆਤ ਹੋ ਗਈ। ਫੈਸਟੀਵਲ ਦੀ ਸ਼ੁਰੂਆਤ ਸਮ੍ਹਾਂ ਰੌਸ਼ਨ ਪ੍ਰੋਗਰਾਮ ਦੇ ਨਾਲ ਹੋਈ, ਜੋ ਡਿਜ਼ਾਇਨ ਦੀ ਸ਼ਕਤੀ ਦਾ ਜਸ਼ਨ ਮਨਾਉਣ ਵਾਲੇ ਦੋ-ਦਿਨਾ ਜਸ਼ਨ ਦੀ ਸ਼ੁਰੂਆਤ ਸੀ। ਚੰਡੀਗੜ੍ਹ ਡਿਜ਼ਾਈਨ ਫੈਸਟੀਵਲ 2023 ਦਾ ਪਹਿਲਾ ਦਿਨ ਚਿਤਕਾਰਾ ਡਿਜ਼ਾਈਨ ਸਕੂਲ ਦੇ ਨਾਲ ਅਕਾਦਮਿਕ ਭਾਈਵਾਲੀ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਇੱਕ ਸ਼ਾਨਦਾਰ ਅਤੇ ਸਫਲ ਫੈਸਟੀਵਲ ਰਿਹਾ ਹੈ, ਜਿਸ ਵਿੱਚ....
ਪੰਜਾਬ ਦੇ ਰਾਜਪਾਲ ਵੱਲੋਂ ਈਦ-ਉਲ-ਫਿਤਰ ਦੀ ਵਧਾਈ
ਚੰਡੀਗੜ੍ਹ, 21 ਅਪ੍ਰੈਲ : ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਅੱਜ ਈਦ-ਉਲ-ਫਿਤਰ ਦੀ ਪੂਰਵ ਸੰਧਿਆ ਮੌਕੇ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਆਪਣੇ ਸੰਦੇਸ਼ ਵਿੱਚ ਸ੍ਰੀ ਪੁਰੋਹਿਤ ਨੇ ਕਿਹਾ ਕਿ ਰਮਜ਼ਾਨ ਦੇ ਪਵਿੱਤਰ ਮਹੀਨੇ ਦੀ ਸਮਾਪਤੀ ਦਾ ਪ੍ਰਤੀਕ ਇਹ ਤਿਉਹਾਰ ਸਵੈ-ਸੰਜਮ, ਅਨੁਸ਼ਾਸਨ ਅਤੇ ਦਇਆ ਦੀ ਭਾਵਨਾ ਨੂੰ ਦਰਸਾਉਂਦਾ ਹੈ, ਜੋ ਸਾਨੂੰ ਆਪਣੇ ਜੀਵਨ ਵਿੱਚ ਧਾਰਨ ਕਰਨ ਅਤੇ ਅਪਣਾਉਣ ਦੀ ਲੋੜ....
ਫਾਇਰ ਕਰਮਚਾਰੀਆਂ ਨੂੰ ਸਨਮਾਨਿਤ ਕਰਨਾ ਸਨਮਾਨ ਵਾਲੀ ਗੱਲ : ਨਰੇਸ਼ ਸਿੰਗਲਾ
ਚੰਡੀਗੜ੍ਹ, 21 ਅਪ੍ਰੈਲ : ਰੇਡੀਮੇਡ ਗਾਰਮੈਂਟ ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ਨਰੇਸ਼ ਸਿੰਗਲਾ ਅਤੇ ਉਨ੍ਹਾਂ ਦੀ ਟੀਮ ਨੇ ਫਾਇਰ ਡੇ ਮੌਕੇ ਤੇ ਧਰਮਪੁਰਾ ਬਜ਼ਾਰ ਵਿਖੇ ਫਾਇਰ ਕਰਮੀਆਂ ਤੇ ਫੁੱਲਾਂ ਦੀ ਵਰਖਾ ਕੀਤੀ ਅਤੇ ਉਨ੍ਹਾਂ ਨੂੰ ਸਨਮਾਨਤ ਵੀ ਕੀਤਾ। ਇਸ ਮੌਕੇ ਚੇਅਰਮੈਨ ਸਿੰਗਲਾ ਨੇ ਕਿਹਾ ਫਾਇਰ ਕਰਮੀ ਕਿਸੇ ਵੀ ਅਣਸੁਖਾਵੀਂ ਘਟਨਾ ਮੌਕੇ ਆਪਣੀ ਜਾਨ ਤੇ ਖੇਡ ਕੇ ਲੋਕਾਂ ਦੀਆਂ ਕੀਮਤੀ ਜਾਨਾਂ ਅਤੇ ਉਨ੍ਹਾਂ ਦੇ ਜਾਨ ਤੇ ਮਾਲ ਦੀ ਰੱਖਿਆ ਕਰਦੇ ਹਨ। ਕਿਸੇ ਵੀ ਵੱਡੇ ਤਿਉਹਾਰ ਤੇ ਅਸੀਂ ਲੋਕ ਆਪਣੇ ਘਰਾਂ ਵਿੱਚ....
ਮੁੱਖ ਮੰਤਰੀ ਨੇ ਮੁਖਤਾਰ ਅੰਸਾਰੀ 'ਤੇ ਹੋਏ ਖਰਚੇ ਦੀ ਫਾਈਲ ਮੋੜੀ ਵਾਪਸ 
ਹੁਕਮ ਦੇਣ ਵਾਲੇ ਮੰਤਰੀਆਂ ਤੋਂ ਖ਼ਰਚਾ ਵਸੂਲਣ ਦੀ ਰਵਾਇਤ ਬਾਰੇ ਕਰ ਰਹੇ ਹਾਂ ਵਿਚਾਰ : ਮੁੱਖ ਮੰਤਰੀ ਚੰਡੀਗੜ੍ਹ, 20 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਤਰ ਪ੍ਰਦੇਸ਼ ਤੋਂ ਖੌਫ਼ਨਾਕ ਅਪਰਾਧੀ ਮੁਖਤਾਰ ਅੰਸਾਰੀ ਨੂੰ ਰੋਪੜ ਜੇਲ੍ਹ ਵਿਚ ਸੁਖ-ਸਹੂਲਤਾਂ ਦੇਣ ਲਈ ਸਰਕਾਰੀ ਖਜ਼ਾਨੇ ਵਿੱਚੋਂ 55 ਲੱਖ ਰੁਪਏ ਦੀ ਅਦਾਇਗੀ ਕਰਨ ਬਾਰੇ ਫਾਈਲ ਨੂੰ ਵਾਪਸ ਮੋੜ ਦਿੱਤਾ ਹੈ। ਮੁੱਖ ਮੰਤਰੀ ਨੇ ਇਸ ਨੂੰ ਲੋਕਾਂ ਦੇ ਪੈਸੇ ਦੀ ਅੰਨ੍ਹੀ ਲੁੱਟ ਦੱਸਦੇ ਹੋਏ ਕਿਹਾ ਕਿ ਅਜਿਹਾ ਵਰਤਾਰਾ ਕਿਸੇ ਵੀ ਸੂਰਤ ਵਿਚ....
ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਨੇ ਕਿਸਾਨਾਂ ਨੂੰ ਫ਼ਸਲ ਦੀ ਸਮੇਂ ਸਿਰ ਅਦਾਇਗੀ ਕਰਨ ਲਈ ਵਿਭਾਗ ਦੇ ਯਤਨਾਂ ਦੀ ਕੀਤੀ ਸ਼ਲਾਘਾ
ਚੰਡੀਗੜ, 20 ਅਪ੍ਰੈਲ : ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਆਰ.ਐਮ.ਐਸ. 2023-24 ਦੇ ਚੱਲ ਰਹੇ ਖਰੀਦ ਕਾਰਜਾਂ ਦੀ ਸਮੀਖਿਆ ਕਰਨ ਦੇ ਮੱਦੇਨਜ਼ਰ ਸਾਰੇ ਜ਼ਿਲ੍ਹਿਆਂ ਦੇ ਜ਼ਿਲਾ ਖੁਰਾਕ ਅਤੇ ਸਪਲਾਈ ਕੰਟਰੋਲਰਾਂ (ਡੀ.ਐਫ.ਐਸ.ਸੀ.) ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ। ਪੰਜਾਬ ਭਰ ਦੀਆਂ ਮੰਡੀਆਂ ਵਿੱਚੋਂ ਕਣਕ ਦੀ ਸਮੁੱਚੀ ਲਿਫਟਿੰਗ ਦਾ ਜਾਇਜ਼ਾ ਲੈਂਦਿਆਂ ਸ੍ਰੀ ਕਟਾਰੂਚੱਕ ਨੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕਰਨ ਲਈ ਵਿਭਾਗ ਦੇ ਯਤਨਾਂ....
ਕਾਂਗਰਸ ਵੱਲੋਂ ਜਲੰਧਰ ਜ਼ਿਮਨੀ ਚੋਣ ਲਈ ਸਟਾਰ ਪ੍ਰਚਾਰਕਾਂ ਦਾ ਐਲਾਨ
ਚੰਡੀਗੜ੍ਹ, 20 ਅਪ੍ਰੈਲ : ਕਾਂਗਰਸ ਪਾਰਟੀ ਵੱਲੋਂ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਪਣੇ ਸਟਾਰ ਪ੍ਰਚਾਰਕਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਅੰਬਿਕਾ ਸੋਨੀ, ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਨਵਜੋਤ ਸਿੰਘ ਸਿੱਧੂ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ਼ਾਮਲ ਹਨ। ਇਸ ਤੋਂ ਇਲਾਵਾ ਵੱਡੇ ਨੇਤਾਵਾਂ ਵਿੱਚ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ , ਮੰਤਰੀ ਵਿਕਰਮਾਦਿੱਤਿਆ ਸਿੰਘ, ਇਮਰਾਨ ਪ੍ਰਤਾਪਗੜ੍ਹੀ....
ਡਾ. ਬਲਜੀਤ ਕੌਰ ਵੱਲੋਂ ਮਹਿਲਾ ਸਸ਼ਕਤੀਕਰਨ ਪਾਲਿਸੀ ਲਈ ਐਨ.ਜੀ.ਓਜ਼. ਨੂੰ ਸੁਝਾਅ ਭੇਜਣ ਦੀ ਅਪੀਲ
30 ਅਪ੍ਰੈਲ ਤੱਕ ਭੇਜੇ ਜਾ ਸਕਦੇ ਹਨ ਸੁਝਾਅ ਚੰਡੀਗੜ੍ਹ, 20 ਅਪ੍ਰੈਲ : ਪੰਜਾਬ ਰਾਜ ਦੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਰਾਜ ਦੇ ਮਹਿਲਾ ਸਸ਼ਕਤੀਕਰਨ ਦੇ ਐਨ.ਜੀ.ਓਜ਼ ਨੂੰ ਅਪੀਲ ਕੀਤੀ ਕਿ ਮਹਿਲਾ ਸਸ਼ਕਤੀਕਰਨ ਸਬੰਧੀ ਬਣਾਈ ਜਾਣ ਵਾਲੀ ਪਾਲਿਸੀ ਲਈ ਸੁਝਾਅ ਭੇਜਣ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਔਰਤਾਂ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਅਤੇ ਪ੍ਰੋਗਰਾਮਾਂ ਨੂੰ ਸਹੀ ਢੰਗ ਨਾਲ ਡਿਜ਼ਾਈਨ ਅਤੇ ਲਾਗੂ ਕਰਨ ਲਈ ਨਵੇ ਸਿਰੇ ਤੋ ਨੀਤੀ ਘੜੀ ਜਾ ਰਹੀ ਹੈ....
ਲੋਕਾਂ ਦੇ ਟੈੱਕਸ ਦੇ ਪੈਸੇ ਦੀ ਦੁਰਵਰਤੋਂ ਕਰ ਗੈਂਗਸਟਰਾਂ ਦੀ ਰਾਜਨੀਤਿਕ ਪੁਸ਼ਤਪਨਾਹੀ ਕਰਨ ਵਾਲਿਆਂ ਦਾ ਸੱਚ ਆਇਆ ਸਾਹਮਣੇ
ਪੰਜਾਬ ਦੀਆਂ ਜੇਲ੍ਹਾਂ ਨੂੰ ਗੈਂਗਸਟਰਾਂ ਦੇ ‘ਸੇਫ-ਹਾਊਸ’ ਬਣਾਉਣ ਵਾਲਿਆਂ ਦਾ ਹੋਇਆ ਪਰਦਾਫਾਸ਼ : ਮਲਵਿੰਦਰ ਕੰਗ ਚੰਡੀਗੜ੍ਹ 20 ਅਪ੍ਰੈਲ : ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਅੱਜ ਪਾਰਟੀ ਦਫ਼ਤਰ ਤੋਂ ਜਾਰੀ ਕੀਤੇ ਆਪਣੇ ਇੱਕ ਬਿਆਨ ਵਿੱਚ ਬਦਨਾਮ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਕਾਂਗਰਸ ਸਰਕਾਰ ਵੇਲੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਰੱਖ, ਉਸਨੂੰ ਬਚਾਉਣ ਲਈ ਪੰਜਾਬ ਦੇ ਖਜ਼ਾਨੇ ਦੀ ਹੋਈ ਦੁਰਵਰਤੋਂ ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਰਵਾਇਤੀ ਪਾਰਟੀਆਂ ਨੂੰ ਸਵਾਲ ਕੀਤੇ।....
ਅਰੋੜਾ ਵੱਲੋਂ ਮਹਾਰਾਜਾ ਰਣਜੀਤ ਸਿੰਘ ਅਤੇ ਮਾਈ ਭਾਗੋ ਆਰਮਡ ਫੋਰਸਿਜ਼ ਇੰਸਟੀਚਿਊਟਜ਼ ਦੇ ਕੈਡਿਟਾਂ ਨਾਲ ਮੁਲਾਕਾਤ
ਚੰਡੀਗੜ੍ਹ, 19 ਅਪ੍ਰੈਲ : ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਇੱਥੇ ਪੰਜਾਬ ਭਵਨ ਵਿਖੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) (ਲੜਕੇ) ਅਤੇ ਮਾਈ ਭਾਗੋ ਏ.ਐਫ.ਪੀ.ਆਈ. (ਲੜਕੀਆਂ) ਦੇ ਕੈਡਿਟਾਂ ਨਾਲ ਮੁਲਾਕਾਤ ਕੀਤੀ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਥਾਪਤ ਇਨ੍ਹਾਂ ਦੋ ਵੱਕਾਰੀ ਸੰਸਥਾਵਾਂ ਦਾ ਉਦੇਸ਼ ਰੱਖਿਆ ਸੇਵਾਵਾਂ ਅਕੈਡਮੀਆਂ ਰਾਹੀਂ ਹਥਿਆਰਬੰਦ ਸੈਨਾਵਾਂ ਵਿੱਚ ਸਥਾਈ ਕਮਿਸ਼ਨ ਪ੍ਰਾਪਤ ਕਰਨ ਲਈ....
ਚਰਨਜੀਤ ਸਿੰਘ ਅਟਵਾਲ ਨੇ ਅਕਾਲੀ ਦਲ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ 
ਚੰਡੀਗੜ੍ਹ,19 ਅਪ੍ਰੈਲ : ਅਕਾਲੀ ਦਲ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਅਟਵਾਲ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਅਟਵਾਲ ਨੇ ਅੱਜ ਬੁੱਧਵਾਰ ਨੂੰ ਅਕਾਲੀ ਦਲ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਨੇ ਆਪਣੇ ਪੁੱਤਰ ਇੰਦਰ ਇਕਬਾਲ ਦੇ ਸਮਰਥਨ ਵਿੱਚ ਅਕਾਲੀ ਦਲ ਛੱਡ ਦਿੱਤਾ ਹੈ। ਉਹ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹਿ ਚੁੱਕੇ ਹਨ। ਉਨ੍ਹਾਂ ਦਾ ਬੇਟਾ 10 ਦਿਨ ਪਹਿਲਾਂ ਭਾਜਪਾ 'ਚ ਸ਼ਾਮਲ ਹੋਇਆ ਸੀ। ਇਸ ਤੋਂ ਬਾਅਦ ਭਾਜਪਾ ਨੇ ਉਨ੍ਹਾਂ ਨੂੰ ਜਲੰਧਰ....
ਪੰਜਾਬ ਦੇ ਇਕ ਹੋਰ ਸਾਬਕਾ ਮੰਤਰੀ ਨੂੰ ਵਿਜੀਲੈਂਸ ਨੇ ਪੁੱਛਗਿੱਛ ਲਈ ਸੱਦਿਆ 
ਚੰਡੀਗੜ੍ਹ, 19 ਅਪ੍ਰੈਲ : ਪੰਜਾਬ ਵਿਜੀਲੈਂਸ ਨੇ ਪੰਜਾਬ ਦੇ ਸਾਬਕਾ ਮੰਤਰੀ ਅਤੇ ਮੌਜੂਦਾ ਭਾਜਪਾ ਆਗੂ ਬਲਬੀਰ ਸਿੰਘ ਸਿੱਧੂ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਆਗੂ ਬਲਬੀਰ ਸਿੱਧੂ ਤੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ 21 ਅਪ੍ਰੈਲ ਨੂੰ ਮੁਹਾਲੀ ਸਥਿਤ ਵਿਜੀਲੈਂਸ ਦਫ਼ਤਰ ਵਿੱਚ ਪੁੱਛਗਿੱਛ ਕੀਤੀ ਜਾਵੇਗੀ। ਜ਼ਿਕਰਯੋਗ ਹੈ ਵਿਜੀਲੈਂਸ ਵੱਲੋਂ ਲਗਾਤਾਰ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਤੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ। ਪੰਜਾਬ ਵਿਜੀਲੈਂਸ ਨੂੰ ਸ਼ੱਕ ਹੈ ਕਿ....
ਅੰਮ੍ਰਿਤ ਕੌਰ ਗਿੱਲ ਪੰਜਾਬ ਮੰਡੀ ਬੋਰਡ ਦੇ ਸਕੱਤਰ ਨਿਯੁਕਤ
ਐਸਏਐਸ ਨਗਰ, 19 ਅਪ੍ਰੈਲ : ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਜਿਨ੍ਹਾਂ ਨੂੰ ਪੰਜਾਬ ਸਰਕਾਰ ਦੁਆਰਾ ਬਤੌਰ ਸਕੱਤਰ ਪੰਜਾਬ ਮੰਡੀ ਬੋਰਡ ਤੈਨਾਤ ਕੀਤਾ ਗਿਆ ਉਹਨਾਂ ਨੂੰ ਸਕੱਤਰ, ਪੰਜਾਬ ਮੰਡੀ ਬੋਰਡ ਦਾ ਅਹੁੱਦਾ ਸੰਭਾਲਣ ਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਹਰਚੰਦ ਸਿੰਘ ਬਰਸਟ ਅਤੇ ਪੰਜਾਬ ਮੰਡੀ ਬੋਰਡ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋ ਉਹਨਾਂ ਦਾ ਨਿੱਘਾ ਸਵਾਗਤ ਵੀ ਕੀਤਾ ਗਿਆ। ਪੰਜਾਬ ਮੰਡੀ ਬੋਰਡ ਦੇ ਸਕੱਤਰ ਸ੍ਰੀ ਰਵੀ ਭਗਤ, ਵੱਲੋਂ ਮੰਡੀ ਬੋਰਡ ਦਾ ਕਾਰਜਭਾਰ ਬੜੀ ਹੀ ਈਮਾਨਦਾਰੀ /....
ਵਿਜੀਲੈਂਸ ਬਿਊਰੋ ਨੇ ਮਾਈਨਿੰਗ ਵਿਭਾਗ ਦੇ ਐਸ.ਡੀ.ਓ. ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ 
ਚੰਡੀਗੜ 19 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਈਨਿੰਗ ਵਿਭਾਗ ਦੇ ਐਸ.ਡੀ.ਓ. ਸਰਬਜੀਤ ਅਤੇ ਉਸ ਦੇ ਡਰਾਈਵਰ ਮਨੀ ਰਾਮ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਰਜਿੰਦਰ ਸਿੰਘ ਵਾਸੀ ਪਿੰਡ ਪੁਰ ਹੀਰਾਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ....
ਕਾਂਗਰਸ ਵੱਲੋਂ ਲਾਏ ਦੋਸ਼ਾਂ ‘ਤੇ ਆਮ ਆਦਮੀ ਪਾਰਟੀ ਦੀ ਦੋ-ਟੁੱਕ, ਕਿਹਾ, “ਦੂਜਿਆਂ ‘ਤੇ ਉਂਗਲ ਚੁੱਕਣ ਤੋਂ ਪਹਿਲਾ ਆਪਣੀ ਪੀੜੀ ਥੱਲੇ ਸੋਟਾ ਫ਼ੇਰੇ ਕਾਂਗਰਸ !”
“ਆਮ ਆਦਮੀ ਪਾਰਟੀ ਪੰਜਾਬ ਦਾ ਭਲਾ ਚਾਹੁਣ ਵਾਲੇ ਇਮਾਨਦਾਰ ਲੋਕਾਂ ਦਾ ਸਦਾ ਸਵਾਗਤ ਕਰਦੀ ਹੈ ਅਤੇ ਅੱਗਿਓ ਵੀ ਕਰਦੀ ਰਹੇਗੀ”-ਮਲਵਿੰਦਰ ਸਿੰਘ ਕੰਗ “ਪੰਜਾਬ ਨੂੰ ਲਹੂ-ਲੁਹਾਣ ਕਰਨ ਵਾਲੀ ਕਾਂਗਰਸ ਕਰ ਰਹੀ ਹੈ ਲਾਸ਼ਾਂ ਦੀ ਸਿਆਸਤ” - ਕੰਗ "ਆਪੋ ਵਿੱਚ ਖੱਖੜੀਆਂ-ਕਰੇਲੇ ਹੋਏ ਕਾਂਗਰਸੀ ਆਪਣਾ ਘਰ ਨਹੀਂ ਸੰਭਾਲ ਸਕੇ ਤਾਂ ਪੰਜਾਬ ਕਿੱਥੋਂ ਸੰਭਾਲ ਲੈਂਦੇ” - ਕੰਗ ਚੰਡੀਗੜ੍ਹ, 18 ਅਪ੍ਰੈਲ : ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਅੱਜ ਕਾਂਗਰਸ ਵੱਲੋਂ ਜਲੰਧਰ ਜ਼ਿਮਨੀ ਚੋਣ ਵਿੱਚ ‘ਆਪ....
ਬਹੁ-ਕਰੋੜੀ ਡਰੱਗ ਰੈਕੇਟ ਮਾਮਲੇ ‘ਚ ਮੁੱਖ ਮੰਤਰੀ ਮਾਨ ਦੀ ਵੱਡੀ ਕਾਰਵਾਈ
ਪੀਪੀਐਸ ਅਧਿਕਾਰੀ ਰਾਜਜੀਤ ਸਿੰਘ ਨੂੰ ਬਰਖਾਸਤ ਕਰਨ ਦੇ ਹੁਕਮ ਪੰਜਾਬ ਵਿਜੀਲੈਂਸ ਨੂੰ ਜਾਂਚ ਦੇ ਆਦੇਸ਼ ਚੰਡੀਗੜ੍ਹ, 17 ਅਪ੍ਰੈਲ : ਹਜ਼ਾਰਾਂ ਕਰੋੜ ਦੇ ਡਰੱਗ ਮਾਮਲੇ ‘ਚ ਸੀਲਬੰਦ ਰਿਪੋਰਟ ਖੋਲ੍ਹਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਪੀਪੀਐਸ ਰਾਜਜੀਤ ਸਿੰਘ ਨੂੰ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਸ ਨੂੰ ਤੁਰੰਤ ਪ੍ਰਭਾਵ ਨਾਲ ਨੌਕਰੀ ਤੋਂ ਬਰਖਾਸਤ ਵੀ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ....