ਚੰਡੀਗੜ੍ਹ, 27 ਮਾਰਚ : CPFEU/NMOPS ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਲਗਾਤਾਰ ਪੰਜਾਬ ਸਮੇਤ ਦੇਸ਼ ਭਰ ਵਿੱਚ ਸ਼ੰਘਰਸ਼ ਕਰ ਰਹੀ ਹੈ। CPFEU ਵੱਲੋ ਜਲੰਧਰ ਜ਼ਿਮਨੀ ਚੋਣ ਦਾ ਵਿਰੋਧ ਕੀਤੇ ਜਾਣ ਦੇ ਐਲਾਨ ਅਤੇ ਮੁੱਖ ਮੰਤਰੀ ਨਾਲ ਮੀਟਿੰਗ ਕਰਨ ਦੇ ਫੈਸਲੇ ਕਾਰਨ ਜਲੰਧਰ ਪ੍ਰਸ਼ਾਸ਼ਨ ਵੱਲੋ ਅੱਜ ਸੀ.ਪੀ.ਐਫ ਕਰਮਚਾਰੀ ਯੂਨੀਅਨ ਦੇ ਵਫ਼ਦ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਵਾਈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਨੂੰ ਤਿਆਰ ਹੈ ਪਰ ਸੂਬਾ....
ਚੰਡੀਗੜ੍ਹ

ਸੰਕਟ ਦੀ ਇਸ ਘੜੀ 'ਚ ਕਿਸਾਨਾਂ ਨਾਲ ਡਟ ਕੇ ਖੜ੍ਹੀ ਸਰਕਾਰ ਚੰਡੀਗੜ੍ਹ, 27 ਮਾਰਚ : ਇਕ ਵੱਡੀ ਕਿਸਾਨ ਪੱਖੀ ਪਹਿਲਕਦਮੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਤੋਂ ਕਿਸਾਨਾਂ ਵੱਲੋਂ ਲਏ ਕਰਜ਼ੇ ਦੀ ਮੁੜ ਅਦਾਇਗੀ ਰੋਕਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਇਹ ਫ਼ੈਸਲਾ ਹਾਲ ਹੀ ਵਿੱਚ ਪਏ ਮੀਂਹ ਅਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦੇ ਮੱਦੇਨਜ਼ਰ ਲਿਆ ਹੈ। ਉਨ੍ਹਾਂ ਉਮੀਦ ਜਤਾਈ ਕਿ ਇਸ ਫ਼ੈਸਲੇ ਨਾਲ ਕਿਸਾਨਾਂ ਨੂੰ ਸੰਕਟ ਦੀ ਇਸ....

ਪੰਜਾਬ ਰਾਜ ਨੂੰ ਯੂਡੀਆਈਡੀ ਕਾਰਡ ਬਣਾਉਣ 'ਤੇ ਹਾਸਲ ਹੋਇਆ 10ਵਾਂ ਸਥਾਨ ਚੰਡੀਗੜ੍ਹ, 27 ਮਾਰਚ : ਪੰਜਾਬ ਸਰਕਾਰ ਵੱਲੋਂ ਸੂਬੇ ਦੇ 307219 ਦਿਵਿਆਂਗ ਵਿਅਕਤੀਆਂ ਨੂੰ 23 ਮਾਰਚ 2023 ਤੱਕ ਯੂਡੀਆਈਡੀ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਇੱਕੋ ਕਾਰਡ ਦੇ ਆਧਾਰ ’ਤੇ ਦੇਣ ਲਈ ਯੂਨੀਕ....

ਚੰਡੀਗੜ੍ਹ, 26 ਮਾਰਚ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ ਵਿਚ ਪਿਛਲੇ ਕੁੱਝ ਦਿਨਾਂ ਤੋਂ ਪਏ ਬੇਮੌਸਮੇ ਮੀਂਹ ਅਤੇ ਗੜਿਆਂ ਕਾਰਨ ਨੁਕਸਾਨੀਆਂ ਫਸਲਾਂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ 25 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜਲਦ ਗਿਰਦਾਵਰੀ ਮੁਕੰਮਲ ਕਰਵਾ ਕੇ ਪੀੜਤ ਕਿਸਾਨਾਂ ਨੂੰ ਮੁਆਵਜਾ ਜਾਰੀ ਕਰਨਾ ਚਾਹੀਦਾ ਹੈ। ਸ: ਢੀਂਡਸਾ ਨੇ ਕਿਹਾ ਕਿ ਸੂਬੇ ਵਿਚ ਕਈ ਦਿਨ ਤੱਕ....

ਚੰਡੀਗੜ੍ਹ, 26 ਮਾਰਚ : ਪੰਜਾਬ ਵਿੱਚ ਪਏ ਮੀਂਹ, ਗੜੇਮਾਰ ਅਤੇ ਚਲੇ ਤੂਫਾਨ ਨਾਲ ਖਰਾਬ ਹੋਈਆਂ ਫਸਲਾਂ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਵਿੱਚ ਹਨ। ਮੁੱਖ ਮੰਤਰੀ ਭਗਵੰਤ ਮਾਨ ਖਰਾਬ ਹੋਈਆਂ ਫਸਲਾਂ ਦਾ ਜਾਇਜ਼ਾ ਲੈਣ ਲਈ ਵੱਖ ਵੱਖ ਜ਼ਿਲ੍ਹਿਆਂ ਵਿੱਚ ਜਾ ਕੇ ਜਾਇਜ਼ਾ ਲਿਆ। ਇਸ ਤੋਂ ਬਾਅਦ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਭਲਕੇ 27 ਮਾਰਚ ਨੂੰ ਅਫਸਰਾਂ ਦੀ ਮੀਟਿੰਗ ਸੱਦੀ ਹੈ। ਮੀਟਿੰਗ ਵਿੱਚ ਖਰਾਬ ਫਸਲਾਂ ਦੇ ਮੁਆਵਜ਼ੇ ਨੂੰ ਲੈਕੇ ਚਰਚਾ ਕੀਤੀ ਜਾਵੇਗੀ। ਮੁੱਖ ਮੰਤਰੀ ਵੱਲੋਂ ਪਹਿਲਾਂ ਹੀ ਵਿਸ਼ੇਸ਼....

ਸਰਕਾਰ ਦਾ ਮਕਸਦ, ਕਿਸੇ ਬੇਗੁਨਾਹ ਜਾਂ ਆਮ ਨਾਗਰਿਕ ਨੂੰ ਕੋਈ ਨੁਕਸਾਨ ਨਾ ਹੋਏ ਅਤੇ ਕੋਈ ਗੁਨਾਹਗਾਰ ਬਚੇ ਨਾ: ਮਲਵਿੰਦਰ ਕੰਗ
ਕਿਸੇ ਨੂੰ ਡਰਨ ਜਾਂ ਘਬਰਾਉਣ ਦੀ ਲੋੜ ਨਹੀਂ, ਮਾਨ ਸਰਕਾਰ ਹਰ ਪੰਜਾਬੀ ਪ੍ਰਤੀ ਪੂਰੀ ਇਮਾਨਦਾਰੀ ਨਾਲ ਕਰ ਰਹੀ ਕੰਮ: ਕੰਗ ਸਾਡਾ ਮਕਸਦ ਪੰਜਾਬ ਦੀ ਜਵਾਨੀ ਅਤੇ ਕਿਸਾਨੀ ਨੂੰ ਬਚਾਉਣਾ: ਮਲਵਿੰਦਰ ਕੰਗ ਚੰਡੀਗੜ੍ਹ, 25 ਮਾਰਚ : ਆਮ ਆਦਮੀ ਪਾਰਟੀ (ਆਪ) ਨੇ ਪਿਛਲੇ ਇੱਕ ਹਫਤੇ ਦੀਆਂ ਘਟਨਾਵਾਂ ‘ਤੇ ਆਪਣਾ ਪੱਖ ਸਪੱਸ਼ਟ ਕਰਦਿਆਂ ਕਿਹਾ ਕਿ ਵਿਰੋਧੀ ਧਿਰਾਂ ਵੱਲੋਂ ਇੱਕ ਪ੍ਰੋਪੇਗੰਡਾ ਦੇ ਤਹਿਤ ਅਫ਼ਵਾਹਾਂ ਫੈਲਾਅ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਦਕਿ ਮੁੱਖ ਮੰਤਰੀ....

ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਆੜ੍ਹਤੀਆਂ ਨਾਲ ਮੀਟਿੰਗ ਚੰਡੀਗੜ੍ਹ, 25 ਮਾਰਚ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਬੀਤੀ ਸ਼ਾਮ ਆੜ੍ਹਤੀ ਐਸੋਸੀਏਸ਼ਨ ਪੰਜਾਬ (ਰਜਿ.) ਦੇ ਅਹੁਦੇਦਾਰਾਂ ਨਾਲ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਆੜ੍ਹਤੀਆਂ ਨੇ ਚੇਅਰਮੈਨ ਨੂੰ ਐਫ.ਸੀ.ਆਈ ਨਾਲ ਸਬੰਧਤ ਕਈ ਦਿੱਕਤਾਂ ਦੀ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਹੋਰ ਵੀ ਕਈ ਮੁਸ਼ਕਿਲਾਂ ਗਿਣਾਈਆਂ ਗਈਆਂ।ਚੇਅਰਮੈਨ ਨੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ....

ਚੰਡੀਗੜ੍ਹ, 24 ਮਾਰਚ : ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ’ਤੇ ਇੱਕ ਟਰੱਕ ਦੀ ਟੱਕਰ ਨਾਲ ਆਟੋ ’ਚ ਸਵਾਰ ਵਿਅਕਤੀ ਦੀ ਮੌਤ, 6 ਜਣੇ ਗੰਭੀਰ ਜਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਜੀਐਸਸੀਐਚ ਸੈਕਟਰ 32 ਚੰਡੀਗੜ੍ਹ ਵਿਖੇ ਦਾਖਲ ਕਰਵਾਉਣਾ ਪਿਆ। ਪੁਲਿਸ ਨੇ ਮਿ੍ਰਤਕ ਦੀ ਪਛਾਣ ਸ਼ਿਆਮ ਲਾਲ ਟੰਡਨ ਪੁੱਤਰ ਸੁਰਤਾ ਵਾਸੀ ਜੀਰਕਪੁਰ ਵਜੋਂ ਹੋਈ ਦੱਸੀ ਹੈ, ਜਦਕਿ ਜਖਮੀਆਂ ਦੀ ਪਛਾਣ ਕਾਜਲ ਪਤਨੀ ਅੰਕਿਤ, ਹਿਮਾਂਸੂ ਉਮਰ 5 ਸਾਲ, ਮਾਹੀ 1 ਸਾਲ, ਸੁਸੀਲਾ 45 ਸਾਲ ਸਾਰੇ ਵਾਸੀ ਭਬਾਤ, ਜੀਰਕਪੁਰ ਤੇ 21 ਸਾਲਾ ਰਾਧਾ....

ਚੰਡੀਗੜ੍ਹ, 24 ਮਾਰਚ : ਭਾਰਤ ਸਰਕਾਰ ਦੀ ਇੰਦਰਾ ਅਵਾਸ ਯੋਜਨਾ ਤਹਿਤ ਗਰੀਬ ਅਤੇ ਬੇਘਰਿਆਂ ਲਈ ਸਾਲ 2012 ਵਿੱਚ ਗ੍ਰਾਮ ਪੰਚਾਇਤ ਪਿੰਡ ਮਹਿਮਦਵਾਲ, ਜਿਲਾ ਕਪੂਰਥਲਾ ਨੂੰ ਪ੍ਰਾਪਤ ਹੋਈ ਕੁੱਲ 13, 50, 000 ਰੁਪਏ ਦੀ ਗ੍ਰਾਂਟ ਵਿੱਚੋਂ ਮਿਲੀਭੁਗਤ ਰਾਹੀਂ ਕੁੱਲ 45, 000 ਰੁਪਏ ਰਾਸ਼ੀ ਹੜੱਪਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਸ਼ੁੱਕਰਵਾਰ ਨੂੰ ਪਿੰਡ ਗੌਰੇ ਦੀ ਦੋਸ਼ਣ ਚਰਨ ਕੌਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਹ ਪਿਛਲੇ 4 ਸਾਲ ਤੋਂ ਫਰਾਰ ਚਲੀ ਆ ਰਹੀ ਸੀ। ਵਰਨਣਯੋਗ ਹੈ ਕਿ ਛੇ ਸਾਲ....

ਪ੍ਰਸ਼ਾਸਕੀ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਵਜੋਂ ਸੰਭਾਲਿਆ ਅਹੁਦਾ ਅਧਿਕਾਰੀਆਂ ਨੂੰ ਲੋਕਾਂ ਦੇ ਸਸ਼ਕਤੀਕਰਨ ਲਈ ਹਰ ਪੱਧਰ ’ਤੇ ਪ੍ਰਸ਼ਾਸਨਿਕ ਢਾਂਚੇ ਵਿੱਚ ਸੁਧਾਰ ਅਤੇ ਜਵਾਬਦੇਹੀ ’ਤੇ ਜ਼ੋਰ ਦੇਣ ਲਈ ਵੀ ਕਿਹਾ ਚੰਡੀਗੜ੍ਹ, 24 ਮਾਰਚ : ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਸ਼ੁੱਕਰਵਾਰ ਨੂੰ ਪ੍ਰਸ਼ਾਸਕੀ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ (ਡੀ.ਜੀ.ਆਰ.ਐਂਡ.ਪੀ.ਜੀ.) ਮੰਤਰੀ ਵਜੋਂ ਇੱਕ ਹੋਰ ਵਿਭਾਗ ਦਾ ਚਾਰਜ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਤੋਂ ਬਾਅਦ ਸ੍ਰੀ....

ਟੀਬੀ ਦੀ ਬਿਮਾਰੀ ਇਲਾਜਯੋਗ ਹੈ, ਜਾਗਰੂਕਤਾ ਅਤੇ ਜਨ ਭਾਗੀਦਾਰੀ ਇਸ ਦੀ ਰੋਕਥਾਮ ਦੀ ਕੁੰਜੀ ਹੈ: ਡਾ. ਬਲਬੀਰ ਸਿੰਘ ਪੰਜਾਬ ਨੇ 2025 ਤੱਕ ਟੀਬੀ ਨੂੰ ਖਤਮ ਕਰਨ ਦਾ ਟੀਚਾ ਰੱਖਿਆ ਹੈ, ਸਿਹਤ ਮੰਤਰੀ ਚੰਡੀਗੜ੍ਹ, 24 ਮਾਰਚ : ਪੰਜਾਬ ਨੂੰ ਸਿਹਤ ਪੱਖੋਂ ਨੰਬਰ ਇਕ ਸੂਬਾ ਬਣਾਉਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ 'ਤੇ ਅਮਲ ਕਰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਵਿਸ਼ਵ ਤਪਦਿਕ (ਟੀ.ਬੀ.) ਦਿਵਸ ਮੌਕੇ ਪੰਜਾਬ ਨੂੰ ਟੀਬੀ 2025 ਦੇ ਅੰਤ ਤੱਕ ਰਾਜਮੁਕਤ ਬਣਾਉਣ ਦਾ....

ਥੋੜ੍ਹੀ ਬਹੁਤ ਭੂਮਿਕਾ ਵਾਲੇ ਹੋਰ ਵਿਅਕਤੀਆਂ ਨੂੰ ਵੀ ਜਲਦ ਪੁਲਿਸ ਹਿਰਾਸਤ ਚੋਂ ਕੀਤਾ ਜਾਵੇਗਾ ਰਿਹਾਅ ਪੰਜਾਬ ਪੁਲਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸੇ ਬੇਕਸੂਰ ਨੂੰ ਤੰਗ-ਪ੍ਰੇਸ਼ਾਨ ਨਾ ਕਰਨ ਦੀਆਂ ਸਪੱਸ਼ਟ ਹਦਾਇਤਾਂ ਗ੍ਰਿਫਤਾਰ ਕੀਤੇ ਗਏ ਕੁੱਲ 207 ਵਿੱਚੋਂ 30 ਵਿਅਕਤੀ ਪਾਏ ਗਏ ਅਹਿਮ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਚੰਡੀਗੜ੍ਹ, 24 ਮਾਰਚ : ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਅਮਨ-ਕਾਨੂੰਨ ਨੂੰ ਖ਼ੋਰਾ ਲਾਉਣ ਦੀਆਂ ਕੋਝੀਆਂ ਕੋਸ਼ਿਸ਼ਾਂ ਕਰਨ ਵਾਲਿਆਂ ਵਿਰੁੱਧ ਚੱਲ ਰਹੇ ਅਭਿਆਨ....

ਚੰਡੀਗੜ੍ਹ, 24 ਮਾਰਚ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਨੂੰ ਲੋਕ ਸਭਾ ਵਿਚੋਂ ਜ਼ਬਰੀ ਅਯੋਗ ਠਹਿਰਾਉਣਾ ਸਿਹਤਮੰਦ ਲੋਕਤੰਤਰ ਦੇ ਹਿੱਤ ਵਿਚ ਨਹੀਂ ਹੈ ਅਤੇ ਇਹ ਕੁਦਰਤੀ ਨਿਆਂ ਦੇ ਸਿਧਾਂਤ ਦੇ ਖਿਲਾਫ ਹੈ। ਜਿਸ ਕਾਹਲ ਨਾਲ ਰਾਹੁਲ ਗਾਂਧੀ ਨੂੰ ਅਯੋਗ ਠਹਿਰਾਇਆ ਗਿਆ ਹੈ, ਉਸ ’ਤੇ ਸਵਾਲ ਚੁੱਕਦਿਆਂ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਿਸੇ ਵੀ ਮੈਂਬਰ ਨੂੰ ਅਦਾਲਤ ਦੇ ਫੈਸਲੇ ਦੇ 24 ਘੰਟਿਆਂ ਅੰਦਰ ਅਯੋਗ ਠਹਿਰਾਉਣਾ ਸਹੀ ਨਹੀਂ ਹੈ ਖਾਸ ਤੌਰ....

ਡਿਬਰੁਗੜ੍ਹ ਭੇਜੇ ਗਏ ਨੌਜਵਾਨਾਂ ਤੇ ਐਨ.ਐਸ.ਏ ਹਟਾ ਕਿ ਜਲਦ ਲਿਆਂਦਾ ਜਾਵੇ ਪੰਜਾਬ : ਬੀਬੀ ਜਗੀਰ ਕੌਰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਚੰਡੀਗੜ੍ਹ 24 ਮਾਰਚ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਮੁੱਖ ਆਗੂ ਦੀ ਇੱਕ ਵਿਸ਼ੇਸ ਇੱਕਤਰਤਾ ਪਾਰਟੀ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਮੁੱਖ ਦਫ਼ਤਰ ਵਿਖੇ ਹੋਈ। ਇਸ ਦੌਰਾਨ ਪੰਜਾਬ ਦੀ ਮੌਜੂਦਾ ਸਥਿਤੀ ਤੇ ਵੱਖ ਵੱਖ ਬੁਲਾਰਿਆਂ ਨੇ ਆਪਣੇ ਵਿਚਾਰ ਪੇਸ਼ ਕੀਤੇ। ਸਰਬ-ਸੰਮਤੀ ਨਾਲ ਇੱਕ....

ਚੰਡੀਗੜ੍ਹ, 24 ਮਾਰਚ : ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਲੋਕ ਸਭਾ ਦੇ ਮੇਂਬਰ ਵਜੋਂ ਅਯੋਗ ਦੇਣ ਸਬਮਧੀ ਸ਼ੋਸ਼ਲ ਮੀਦਡੀਆ ਤੇ ਪੋਸਟ ਸਾਂਝੀ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਲੋਕ ਸਭਾ ਦੇ ਮੈਂਬਰ ਵਜੋਂ ਅਯੋਗ ਠਹਿਰਾਉਣਾ ਭਾਰਤੀ ਰਾਜਨੀਤੀ ਵਿੱਚ ਇੱਕ ਨਵੀਂ ਰਾਜਨੀਤੀ ਹੈ। ਉਨ੍ਹਾਂ ਕਿਹਾ ਕਿ ਅਡਾਨੀ ਨਾਲ ਜੁੜੇ ਮੁੱਦੇ, ਵਧਦੀ ਮਹਿੰਗਾਈ ਅਤੇ ਬੇਰੋਜ਼ਗਾਰੀ ਨੂੰ ਸੰਸਦ ਵਿੱਚ ਉਠਾਉਣ ਲਈ ਭਾਜਪਾ ਦੀ ਬੇਰਹਿਮੀ ਨਾਲ ਸਜ਼ਾ ਦਿੱਤੀ ਗਈ ਹੈ।....