ਚੰਡੀਗੜ੍ਹ

ਅਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਸਰਕਾਰੀ/ਪ੍ਰਾਈਵੇਟ ਗਊਸ਼ਾਲਾਵਾਂ ਨੂੰ ਲਗਭਗ 85.92 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ: ਡਾ. ਨਿੱਜਰ
ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਨਿੱਜਰ ਨੇ ਪੰਜਾਬ ਵਿਧਾਨ ਸਭਾ ਵਿੱਚ ਕਾਲ ਅਟੈਂਸਨ ਦਾ ਦਿੱਤਾ ਜਵਾਬ ਚੰਡੀਗੜ੍ਹ, 22 ਮਾਰਚ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਸ਼ਹਿਰੀ ਸਥਾਨਕ ਸੰਸਥਾਵਾਂ (ਯੂ.ਐਲ.ਬੀਜ) ਨੇ ਅਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਲਗਭਗ 85.92 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕੀਤੀ ਗਈ ਹੈ। ਇਹ ਗੱਲ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਦੌਰਾਨ ਵਿਧਾਇਕ ਸ....
ਅੰਮ੍ਰਿਤਪਾਲ ਖਿਲਾਫ ਹੁਣ ਗ੍ਰੰਥੀ ਸਿੰਘ ਨੂੰ ਬੰਦੀ ਬਣਾਉਣ ਦੇ ਮਾਮਲੇ ਵਿੱਚ ਕੇਸ ਦਰਜ
ਚੰਡੀਗੜ੍ਹ, 22 ਮਾਰਚ : ਪੰਜਾਬ ਪੁਲਿਸ ਵੱਲੋਂ ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਖਿਲਾਫ ਇਕ ਹੋਰ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਤੋਂ ਫਰਾਰ ਚਲ ਰਹੇ ਅੰਮ੍ਰਿਤਪਾਲ ਖਿਲਾਫ ਹੁਣ ਗ੍ਰੰਥੀ ਸਿੰਘ ਨੂੰ ਬੰਦੀ ਬਣਾਉਣ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪਿੰਡ ਨੰਗਲ ਅੰਬੀਆਂ ਦੇ ਗੁਰਦੁਆਰਾ ਸਾਹਿਬ ਵਿੱਚ ਗ੍ਰੰਥੀ ਸਿੰਘ ਦੇ ਘਰ ਬੰਦੂਕ ਦਿਖਾ ਕੇ ਧਮਕਾਇਆ ਅਤੇ ਤਕਰੀਬਨ ਇਕ ਘੰਟਾ ਉਥੇ ਰੁਕਿਆ ਰਿਹਾ। ਇਹ ਵੀ ਕਿਹਾ ਜਾ ਰਿਹਾ ਹੈ ਕਿ ਉਥੇ ਹੀ ਗ੍ਰੰਥੀ ਸਿੰਘ ਦੇ ਬੇਟੇ ਦੇ ਕੱਪੜੇ ਪਾ....
ਸਬ-ਇੰਸਪੈਕਟਰ ਭਰਤੀ ਦੀਆਂ ਅਸਾਮੀਆਂ ਲਈ ਮੈਰਿਟ ਸੂਚੀ ਅਪ੍ਰੈਲ 2023 ਦੇ ਪਹਿਲੇ ਹਫ਼ਤੇ ਕੀਤੀ ਜਾਵੇਗੀ ਜਾਰੀ
ਚੰਡੀਗੜ੍ਹ, 22 ਮਾਰਚ : ਵੱਖ-ਵੱਖ ਕਾਡਰਾਂ/ਵਿੰਗਾਂ ਵਿੱਚ ਸਬ-ਇੰਸਪੈਕਟਰਾਂ (ਐਸ.ਆਈਜ਼.) ਦੀਆਂ ਅਸਾਮੀਆਂ ਲਈ ਮੈਰਿਟ ਸੂਚੀ ਅਪ੍ਰੈਲ 2023 ਦੇ ਪਹਿਲੇ ਹਫ਼ਤੇ ਵਿੱਚ ਜਾਰੀ ਹੋਣ ਦੀ ਆਸ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ, ਪੰਜਾਬ ਪੁਲਿਸ ਦੇ ਬੁਲਾਰੇ ਨੇ ਬੁੱਧਵਾਰ ਨੂੰ ਦੱਸਿਆ ਕਿ ਪੰਜਾਬ ਪੁਲਿਸ ਦੇ ਚਾਰ ਕਾਡਰਾਂ/ਵਿੰਗਾਂ (ਇਨਵੈਸਟੀਗੇਸ਼ਨ, ਜ਼ਿਲ੍ਹਾ, ਆਰਮਡ ਪੁਲਿਸ ਅਤੇ ਇੰਟੈਲੀਜੈਂਸ) ਵਿੱਚ ਐਸ.ਆਈ. ਦੀ ਭਰਤੀ ਲਈ ਓ.ਐਮ.ਆਰ. ਅਧਾਰਤ ਟੈਸਟ 16 ਅਕਤੂਬਰ, 2022 ਨੂੰ ਸੂਬੇ ਦੇ ਵੱਖ-ਵੱਖ ਕੇਂਦਰਾਂ ਵਿੱਚ....
ਵਿਜੀਲੈਂਸ ਨੇ ਸਹਾਇਕ ਟਾਊਨ ਪਲਾਨਰ ਸਮੇਤ ਉਸ ਦੇ ਦੋ ਸਾਥੀ ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਹੋਏ ਕੀਤਾ ਕਾਬੂ, ਚੌਥੇ ਦੋਸ਼ੀ ਦੀ ਭਾਲ ਜਾਰੀ
ਮੁਲਜ਼ਮ ਕੁਨਾਲ ਕੋਹਲੀ ਕੋਲੋਂ ਰਿਵਾਲਵਰ, ਜ਼ਿੰਦਾ ਕਾਰਤੂਸ ਅਤੇ ਫਰਜ਼ੀ ਸ਼ਿਕਾਇਤਾਂ ਵਾਲੀ ਫਾਈਲ ਵੀ ਹੋਈ ਬਰਾਮਦ ਅਦਾਲਤ ਵੱਲੋਂ ਤਿੰਨੇ ਮੁਲਜ਼ਮ ਪੰਜ ਦਿਨਾਂ ਰਿਮਾਂਡ ਉਤੇ ਵਿਜੀਲੈਂਸ ਹਵਾਲੇ ਚੰਡੀਗੜ, 22 ਮਾਰਚ : ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਸਹਾਇਕ ਟਾਊਨ ਪਲਾਨਰ (ਏ.ਟੀ.ਪੀ.) ਜਲੰਧਰ ਰਵੀ ਪੰਕਜ ਸ਼ਰਮਾ ਅਤੇ ਉਸਦੇ ਦੋ ਸਾਥੀਆਂ, ਕੁਨਾਲ ਕੋਹਲੀ ਅਤੇ ਅਰਵਿੰਦ ਸ਼ਰਮਾ, ਦੋਵੇਂ ਨਿੱਜੀ ਵਿਅਕਤੀ, ਨੂੰ 8 ਲੱਖ ਦੀ ਰਿਸ਼ਵਤ ਲੈਂਦਿਆਂ ਰੰਗੇ....
ਭਾਜਪਾ ਸਰਕਾਰ ਨੇ ਜਾਣਬੁੱਝ ਕੇ ਇੰਟਰਪੋਲ ਨੂੰ ਸਬੂਤ ਨਹੀਂ ਸੌਂਪੇ, ਜਿਸ ਕਾਰਨ ਮੇਹੁਲ ਚੋਕਸੀ ਵਿਰੁੱਧ ਰੈੱਡ ਕਾਰਨਰ ਨੋਟਿਸ ਰੱਦ ਕੀਤਾ ਗਿਆ : ਰਾਘਵ ਚੱਢਾ
ਭਾਜਪਾ ਸਰਕਾਰ ਨੇ ਭਗੌੜੇ ਮੇਹੁਲ ਚੋਕਸੀ ਨੂੰ ਐਂਟੀਗੁਆ ਦੀ ਨਾਗਰਿਕਤਾ ਦਿਵਾਉਣ 'ਚ ਕੀਤੀ ਮਦਦ - ਰਾਘਵ ਚੱਢਾ ਪ੍ਰਧਾਨ ਮੰਤਰੀ ਦਫ਼ਤਰ ਨੇ 2016 ਵਿੱਚ ਦੋਵਾਂ ਖ਼ਿਲਾਫ਼ ਚਿੱਠੀਆਂ ਮਿਲਣ ਦੇ ਬਾਵਜੂਦ ਜਾਂਚ ਕਿਉਂ ਨਹੀਂ ਕੀਤੀ? - ਰਾਘਵ ਚੱਢਾ ED-CBI ਜਿਹੜੀ ਕਾਰਵਾਈ ਵਿਰੋਧੀ ਨੇਤਾਵਾਂ ਖਿਲਾਫ ਕਰਦੀ ਹੈ, ਉਹ ਹਜ਼ਾਰਾਂ ਕਰੋੜਾਂ ਦੀ ਠੱਗੀ ਮਾਰਨ ਵਾਲੇ ਅਪਰਾਧੀਆਂ ਖਿਲਾਫ ਕਿਉਂ ਨਹੀਂ ਹੁੰਦੀ? - ਰਾਘਵ ਚੱਢਾ ਚੰਡੀਗੜ੍ਹ, 21 ਮਾਰਚ : ਆਮ ਆਦਮੀ ਪਾਰਟੀ ਨੇ ਭਗੌੜੇ ਮੇਹੁਲ ਚੋਕਸੀ ਵਿਰੁੱਧ ਰੈੱਡ ਕਾਰਨਰ ਨੋਟਿਸ....
ਵਿੱਤੀ ਸਾਲ 22 ਵਿੱਚ ਰਜਿਸਟਰਡ 8.59 ਲੱਖ ਮਹਿਲਾਵਾਂ ਦੀ ਅਗਵਾਈ ਵਾਲੇ ਐੱਮਐੱਸਐੱਮਈਜ਼
ਵਿੱਤੀ ਸਾਲ 22 ਵਿੱਚ ਰਜਿਸਟਰਡ 8.59 ਲੱਖ ਮਹਿਲਾਵਾਂ ਦੀ ਅਗਵਾਈ ਵਾਲੇ ਐੱਮਐੱਸਐੱਮਈਜ਼ ਸੋਮ ਪ੍ਰਕਾਸ਼, ਰਾਜ ਮੰਤਰੀ, ਵਣਜ ਅਤੇ ਉਦਯੋਗ ਸੀਆਈਆਈ ਪੰਜਾਬ ਸਲਾਨਾ ਸੈਸ਼ਨ 2022-23 ਵਿਖੇ ਡਾਕਟਰ ਪੀ ਜੇ ਸਿੰਘ ਨੇ ਸੀਆਈਆਈ ਪੰਜਾਬ ਦੇ ਚੇਅਰਮੈਨ ਅਤੇ ਸ਼੍ਰੀ ਅਭਿਸ਼ੇਕ ਗੁਪਤਾ ਨੇ ਸੀਆਈਆਈ ਪੰਜਾਬ ਦੇ ਉਪ-ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਚੰਡੀਗੜ੍ਹ, 21 ਮਾਰਚ : ਚੰਡੀਗੜ੍ਹ ਵਿੱਚ 2022-2023 ਲਈ ਆਪਣੇ ਸਲਾਨਾ ਸੈਸ਼ਨ ਵਿੱਚ, ਸੀਆਈਆਈ ਪੰਜਾਬ ਨੇ ਡਾ. ਪੀ ਜੇ ਸਿੰਘ, ਸੀਐੱਮਡੀ, ਟਾਈਨੋਰ ਓਰਥੋਟਿਕਸ ਲਿਮਿਟਿਡ ਨੂੰ....
ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ  ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਜ਼ਿਲ੍ਹਾ ਪੱਧਰ ਤੇ ਮਨਾਉਣ ਦਾ ਫੈਸਲਾ
ਚੰਡੀਗੜ੍ਹ, 21 ਮਾਰਚ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ 23 ਮਾਰਚ ਨੂੰ ਜ਼ਿਲ੍ਹਾ ਪੱਧਰਾਂ ‘ਤੇ ਜੋਸ਼ ਭਰਪੂਰ ਸ਼ਰਧਾਂਜਲੀ ਸਮਾਗਮਾਂ ਰਾਹੀਂ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਇੱਥੇ ਜਾਰੀ ਕੀਤੇ ਗਏ ਸਾਂਝੇ ਬਿਆਨ ਰਾਹੀਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਜਥੇਬੰਦੀ ਦੇ ਹਰ ਜ਼ਿਲ੍ਹੇ ਵਿੱਚ ਵੱਡੀ ਗਿਣਤੀ ਨੌਜਵਾਨਾਂ ਤੇ ਔਰਤਾਂ ਸਮੇਤ ਕਿਸਾਨਾਂ....
ਸੌਦਾ ਸਾਧ ਨੂੰ ਭਵਿੱਖ ਵਿਚ ਪੈਰੋਲ ਨਾ ਦੇਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਲੋਕਹਿਤ ਪਟੀਸ਼ਨ ਦਾਖ਼ਲ
ਚੰਡੀਗੜ੍ਹ, 21 ਮਾਰਚ : ਡੇਰਾ ਮੁਖੀ ਸੌਦਾ ਸਾਧ ਨੂੰ ਭਵਿੱਖ ਵਿਚ ਪੈਰੋਲ ਨਾ ਦੇਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਲੋਕਹਿਤ ਪਟੀਸ਼ਨ ਦਾਖ਼ਲ ਕੀਤੀ ਗਈ ਹੈ। ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗ ਲਿਆ ਹੈ। ਲਾਇਰਜ਼ ਫ਼ਾਰ ਹਿਊਮਨ ਰਾਈਟਸ ਇੰਟਰਨੈਸ਼ਨਲ ਸੰਸਥਾ ਨੇ ਪਟੀਸ਼ਨ ਵਿਚ ਦੋਸ਼ ਲਗਾਇਆ ਹੈ ਕਿ ਹਾਲ ਹੀ ਵਿਚ ਹਰਿਆਣਾ ਸਰਕਾਰ ਨੇ ਸੌਦਾ ਸਾਧ ਨੂੰ ਪੈਰੋਲ ਦਿਤੀ ਸੀ, ਜਿਸ ਦੀ ਉਸ ਨੇ ਦੁਰਵਰਤੋਂ ਕਰ ਕੇ ਪੈਰੋਲ ਦੇ ਨਿਯਮਾਂ ਦੀ ਉਲੰਘਣਾ ਕੀਤੀ ਤੇ....
ਅੰਮ੍ਰਿਤਪਾਲ ਸਿੰਘ ਸਮੇਤ 6 ਤੇ ਲਗਾਇਆ ਐਨਐਸਏ , ਹਾਈਕੋਰਟ ਨੂੰ ਪੁਲਿਸ ਨੇ ਦਿੱਤੀ ਜਾਣਕਾਰੀ
ਚੰਡੀਗੜ੍ਹ, 21 ਮਾਰਚ : ਪੰਜਾਬ ਪੁਲਿਸ ਵੱਲੋਂ ਅੱਜ ਹਾਈਕੋਰਟ ਵਿੱਚ ਜਾਣਕਾਰੀ ਦਿੱਤੀ ਗਈ ਹੈ ਕਿ ਅੰਮ੍ਰਿਤਪਾਲ ਸਿੰਘ ਤੇ ਐਨਐਸਏ ਲਗਾਇਆ ਗਿਆ ਹੈ। ਇਹ ਵੀ ਕਿਹਾ ਗਿਆ ਹੈ ਕਿ ਅੰਮ੍ਰਿਤਪਾਲ ਅਜੇ ਫਰਾਰ ਹੈ, ਉਸ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ। ਅੱਜ ਸੁਣਵਾਈ ਦੌਰਾਨ ਹਾਈਕੋਰਟ ਵੱਲੋਂ ਇਹ ਵੀ ਸਵਾਲ ਕੀਤਾ ਗਿਆ ਹੈ ਕਿ ਭਾਰੀ ਫੋਰਸ ਹੁੰਦੇ ਹੋਏ ਵੀ ਅੰਮ੍ਰਿਤਪਾਲ ਨੂੰ ਫੜ੍ਹਿਆ ਕਿਉਂ ਨਹੀਂ ਜਾ ਸਕਿਆ। ਜ਼ਿਕਰਯੋਗ ਹੈ ਕਿ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਗ੍ਰਿਫਤਾਰ ਕੀਤੇ ਗਏ ਇਸ 5 ਮੈਂਬਰਾਂ ਤੇ ਵੀ ਐਨਐਸਏ....
ਅਕਾਲੀ ਦਲ ਨੇ ਮੌਜੂਦਾ ਫੜੋ ਫੜੀ ਦੇ ਦੌਰ ’ਚ ‌ਗ੍ਰਿਫਤਾਰ ਹੋਏ ਸਿੱਖ ਨੌਜਵਾਨਾਂ ਨੂੰ ਕਾਨੂੰਨੀ ਸਹਾਇਤਾ ਦੇਣ ਲਈ ਸੂਬਾ ਪੱਧਰੀ ਕਮੇਟੀ ਬਣਾਈ 
ਸੁਖਬੀਰ ਸਿੰਘ ਬਾਦਲ ਨੇ ਸੂਬੇ ਵਿਚ ਮੌਜੂਦਾ ਫੜੋ ਫੜੀ ਦੇ ਦੌਰ ’ਚ ‌ਗ੍ਰਿਫਤਾਰ ਹੋਏ ਸਿੱਖ ਨੌਜਵਾਨਾਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਵਾਸਤੇ ਸੂਬਾ ਪੱਧਰੀ ਕਮੇਟੀ ਕੀਤੀ ਗਠਿਤ ਚੰਡੀਗੜ੍ਹ, 21 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਪਾਰਟੀ ਪੰਜਾਬ ਵਿਚ ਗੈਰ ਸੰਵਿਧਾਨਕ ਤੌਰ ’ਤੇ ਚਲ ਰਹੇ ਫੜੋ ਫੜੀ ਦੇ ਦੌਰ ਵਿਚ ਗ੍ਰਿਫਤਾਰ ਹੋਏ ਸਾਰੇ ਸਿੱਖ ਨੌਜਵਾਨਾਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕਰੇਗੀ ਤੇ ਯਕੀਨੀ ਬਣਾਏਗੀ ਕਿ ਇਹਨਾਂ ਦੇ ਹੱਕਾਂ ਨੂੰ....
ਮਾਨ ਸਰਕਾਰ ਸੂਬੇ ਅੰਦਰ ਭੈਅ ਦਾ ਮਾਹੌਲ ਪੈਦਾ ਕਰ ਰਹੀ ਹੈ: ਸੁਖਦੇਵ ਸਿੰਘ ਢੀਂਡਸਾ
ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਦਿਖਾਕੇ ਪੰਜਾਬ ਨੂੰ ਗੰਦਲਾ ਕਰਨ ਦੀ ਕੋਸਿ਼ਸ਼ : ਢੀਂਡਸਾ ਚੰਡੀਗੜ੍ਹ, 21 ਮਾਰਚ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਪਿਛਲੇ ਕੁੱਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਦਹਿਸ਼ਤ ਅਤੇ ਤਣਾਅ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਜਾਣਬੁੱਝ ਕੇ ਬੇਕਸੂਰ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦਾ ਵੀ ਕਸੂਰ ਸਾਹਮਣੇ....
ਮੁੱਖ ਮੰਤਰੀ ਮਾਨ ਦੇ ਹੱਥਾਂ ਵਿਚ ਪੰਜਾਬ ਪੂਰੀ ਤਰ੍ਹਾਂ ਤੋਂ ਮਹਿਫੂਜ਼ ਹੈ : ਧਾਲੀਵਾਲ
ਚੰਡੀਗੜ੍ਹ, 20 ਮਾਰਚ : ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੈਂ ਪੂਰੀ ਦੁਨੀਆ ਦੇ ਪੰਜਾਬੀਆਂ ਤੇ ਸਿੱਖ ਭਾਈਚਾਰੇ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੱਥਾਂ ਵਿਚ ਪੰਜਾਬ ਪੂਰੀ ਤਰ੍ਹਾਂ ਤੋਂ ਮਹਿਫੂਜ਼ ਹੈ। ਕਿਸੇ ਨੂੰ ਡਰਨ ਤੇ ਘਬਰਾਉਣ ਦੀ ਲੋੜ ਨਹੀਂ ਹੈ। ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਤੋਂ ਸਥਿਰ ਹੈ। ਮੰਤਰੀ ਧਾਲੀਵਾਲ ਨੇ ਕਿਹਾ ਕਿ ਅਸੀਂ ਕਿਸੇ ਨੂੰ ਵੀ ਪੰਜਾਬ ਦਾ ਅਮਨ ਕਾਨੂੰਨ....
ਵਿਜੀਲੈਂਸ ਬਿਉਰੋ ਵੱਲੋਂ ਦੁਕਾਨਾਂ ਦਾ 8 ਲੱਖ ਦਾ ਕਿਰਾਇਆ ਜਾਅਲੀ ਰਸੀਦਾਂ ਰਾਹੀਂ ਵਸੂਲ ਕਰਨ ਦੇ ਦੋਸ਼ 'ਚ ਸਾਬਕਾ ਸਰਪੰਚ ਗ੍ਰਿਫਤਾਰ
ਚੰਡੀਗੜ੍ਹ, 20 ਮਾਰਚ : ਪੰਜਾਬ ਸਰਕਾਰ ਵਲੋਂ ਰਿਸ਼ਵਤਖੋਰੀ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਗ੍ਰਾਮ ਪੰਚਾਇਤ ਚੱਬੇਵਾਲ ਜਿਲ੍ਹਾ ਹੁਸਿ਼ਆਰਪੁਰ ਦੀਆਂ ਦੁਕਾਨਾਂ ਅਤੇ ਖੋਖਿਆਂ ਦੇ 8,04,000 ਰੁਪਏ ਦੇ ਕਿਰਾਏ ਦੀ ਵਸੂਲੀ ਜਾਅਲੀ ਰਸੀਦਾਂ ਰਾਹੀਂ ਕਰਕੇ ਪੰਚਾਇਤ ਦੇ ਖਾਤੇ ਵਿੱਚ ਜਮ੍ਹਾਂ ਨਾ ਕਰਵਾਉਣ ਦੇ ਦੋਸ਼ ਸਾਬਤ ਹੋਣ ਤੇ ਪਿੰਡ ਦੇ ਸਾਬਕਾ ਸਰਪੰਚ ਦੋਸ਼ੀ ਸ਼ਿਵਰੰਜਨ ਸਿੰਘ ਨੂੰ ਵਿਜੀਲੈਂਸ ਬਿਓਰੋ ਨੇ ਅੱਜ ਸੋਮਵਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜੋ ਕਿ ਜਿਲ੍ਹਾ ਪੁਲਿਸ ਵੱਲੋਂ ਦਰਜ ਮੁਕੱਦਮੇ ਵਿੱਚ....
ਪੰਜਾਬ ‘ਚ ਬੱਚਿਆ, ਲੜਕੀਆਂ ਅਤੇ ਔਰਤਾਂ ਨੂੰ ਕੁਪੋਸ਼ਣ ਮੁਕਤ ਕਰਨ ਲਈ 5ਵਾਂ ਪੋਸ਼ਣ ਪੱਖਵਾੜਾ ਸ਼ੁਰੂ
ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਉਦੇਸ਼ ਸੂਬੇ ਨੂੰ ਕੁਪੋਸ਼ਣ ਮੁਕਤ ਸਵੱਸਥ ਅਤੇ ਮਜਬੂਤ ਕਰਨਾ: ਡਾ. ਬਲਜੀਤ ਕੌਰ ਪੰਜਾਬ ਸਰਕਾਰ ਸੂਬੇ ਨੂੰ ਕੁਪੋਸ਼ਣ ਮੁਕਤ ਕਰਨ ਲਈ ਯਤਨਸ਼ੀਲ: ਡਾ. ਬਲਜੀਤ ਕੌਰ ਚੰਡੀਗੜ੍ਹ, 20 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੱਚਿਆਂ, ਲੜਕੀਆਂ ਤੇ ਔਰਤਾਂ ਦੀ ਸਿਹਤ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋਏ ਅਤੇ ਕੁਪੋਸ਼ਣ ਖ਼ਿਲਾਫ਼ ਲੜਦੇ ਹੋਏ ਸੂਬੇ ਵਿੱਚ ਅੱਜ ਤੋ 5ਵਾਂ ਪੋਸ਼ਣ ਪਖਵਾੜਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਪੰਜਾਬ ਦੇ ਸਾਰੇ....
ਅੰਮ੍ਰਿਤਪਾਲ ਦੀ ਮਾਰਸ਼ਡੀਜ਼ ਗੱਡੀ ਨੂੰ ਪੁਲਿਸ ਨੇ ਕੀਤਾ ਜ਼ਬਤ, ਚਾਚਾ ਤੇ ਡਰਾਈਵਰ ਗ੍ਰਿਫਤਾਰ
ਚੰਡੀਗੜ੍ਹ, 20 ਮਾਰਚ : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੀ ਮਾਰਸ਼ਡੀਜ਼ ਗੱਡੀ ਨੂੰ ਪੁਲਿਸ ਨੇ ਜ਼ਬਤ ਕਰ ਲਿਆ ਹੈ। ਪੁਲਿਸ ਵੱਲੋਂ ਬੀਤੇ ਰਾਤ ਨੂੰ ਅੰਮ੍ਰਿਤਪਾਲ ਦੇ ਚਾਚਾ ਤੇ ਡਰਾਈਵਰ ਨੂੰ ਵੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਮੀਡੀਆ ਵਿੱਚ ਆਈਆਂ ਖਬਰਾਂ ਦੇ ਮੁਤਾਬਕ ਇਹ ਵੀ ਕਿਹਾ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਦੇ ਚਾਚਾ ਵੱਲੋਂ ਸਰੰਡਰ ਕੀਤਾ ਗਿਆ ਹੈ। ਖਬਰਾਂ ਮੁਤਾਬਕ ਡਰਾਈਵਰ ਹਰਪ੍ਰੀਤ ਅਤੇ ਚਾਚਾ ਹਰਜੀਤ ਸਿੰਘ ਨੇ ਮੇਹਤਪੁਰ ਵਿੱਚ ਪੁਲਿਸ ਸਾਹਮਣੇ ਸਰੰਡਰ ਕੀਤਾ ਹੈ। ਹਰਜੀਤ....