ਚੰਡੀਗੜ੍ਹ

ਬਜਟ ਸੂਬੇ ਵਿੱਚ ਸਿਹਤ ਸਹੂਲਤਾਂ ਨੂੰ ਹੋਰ ਹੁਲਾਰਾ ਦੇਵੇਗਾ : ਬਲਬੀਰ ਸਿੰਘ
ਹਰ ਸਰਕਾਰੀ ਹਸਪਤਾਲ ਵਿੱਚ ਬੁਨਿਆਦੀ ਸਿਹਤ ਸਹੂਲਤਾਂ ਨੂੰ ਯਕੀਨੀ ਬਣਾਉਣਾ ਮਾਨ ਸਰਕਾਰ ਦੀ ਮੁੱਖ ਤਰਜੀਹ ਵਿਸ਼ੇਸ਼ ਭਰਤੀ ਮੁਹਿੰਮ ਤਹਿਤ ਮੈਡੀਕਲ ਅਫ਼ਸਰਾਂ (ਸਪੈਸ਼ਲਿਸਟ) ਦੀਆਂ 363 ਖਾਲੀ ਅਸਾਮੀਆਂ ਅਤੇ ਮੈਡੀਕਲ ਅਫ਼ਸਰ (ਜਨਰਲ) ਦੀਆਂ 470 ਅਸਾਮੀਆਂ ਭਰੀਆਂ ਜਾਣਗੀਆਂ : ਸਿਹਤ ਮੰਤਰੀ ਚੰਡੀਗੜ੍ਹ, 10 ਮਾਰਚ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ਼ੁੱਕਰਵਾਰ ਨੂੰ ਪੇਸ਼ ਕੀਤੇ ਗਏ ਬਜਟ 2023-24 ਨੂੰ ਸੂਬੇ ਦੇ ਸਿਹਤ ਸੰਭਾਲ ਖੇਤਰ ਲਈ ਅਹਿਮ ਤੇ ਪ੍ਰਭਾਵੀ ਕਰਾਰ ਦਿੰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ....
ਬਜਟ 'ਚ 33.26 ਲੱਖ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗ ਵਿਅਕਤੀਆਂ ਅਤੇ ਬੇਸਹਾਰਾ ਬੱਚਿਆਂ ਤੇ ਔਰਤਾਂ ਲਈ 5650 ਕਰੋੜ ਰੱਖੇ : ਡਾ. ਬਲਜੀਤ ਕੌਰ
ਸਮਾਜਿਕ ਸੁਰੱਖਿਆ ਅਤੇ ਨਿਆਂ ਲਈ 7172 ਕਰੋੜ ਰੁਪਏ ਦਾ ਬਜਟ ਰੱਖਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ : ਡਾ. ਬਲਜੀਤ ਕੌਰ ਚੰਡੀਗੜ੍ਹ, 10 ਮਾਰਚ : ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੇਸ਼ ਕੀਤੇ ਸਾਲ 2023-24 ਦੇ ਬਜਟ ਵਿੱਚ ਸਮਾਜਿਕ ਸੁਰੱਖਿਆ ਅਤੇ ਨਿਆਂ ਨੂੰ ਤਰਜੀਹ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਅੱਜ ਪੇਸ਼ ਬਜਟ ਦੌਰਾਨ 33.26 ਲੱਖ ਬਜ਼ੁਰਗਾਂ....
ਮੀਤ ਹੇਅਰ ਵੱਲੋਂ ਲੋਕ ਪੱਖੀ ਤੇ ਵਿਕਾਸ ਮੁਖੀ ਆਮ ਲੋਕਾਂ ਦੇ ਬਜਟ ਦੀ ਸਰਾਹਨਾ
ਖੇਡਾਂ ਦੇ ਬਜਟ ਵਿੱਚ 55 ਫੀਸਦੀ ਤੇ ਜਲ ਸਰੋਤ ਵਿਭਾਗ ਦੇ ਬਜਟ ਵਿੱਚ 15 ਫੀਸਦੀ ਦਾ ਵਾਧਾ ਚੰਡੀਗੜ੍ਹ, 10 ਮਾਰਚ : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਸਾਲ 2023-24 ਲਈ ਪੇਸ਼ ਕੀਤੇ ਬਜਟ ਨੂੰ ਲੋਕ ਪੱਖੀ ਤੇ ਵਿਕਾਸ ਮੁਖੀ ਗਰਦਾਨਦਿਆਂ ਇਸ ਨੂੰ ਆਮ ਲੋਕਾਂ ਦਾ ਬਜਟ ਆਾਖਦਿਆਂ ਸਲਾਹੁਤਾ ਕੀਤੀ ਹੈ।ਮੀਤ ਹੇਅਰ ਨੇ ਕਿਹਾ ਕਿ ਇਸ ਬਜਟ ਲਈ ਮੁੱਖ ਮੰਤਰੀ ਭਗਵੰਤ ਮਾਨ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਧਾਈ ਦੇ ਪਾਤਰ ਹੈ।ਇਹ ਬਜਟ ਪੰਜਾਬ ਨੂੰ ਅੱਗੇ ਲੈ....
ਪੰਜਾਬ ਦੇ ਬਜਟ ਵਿੱਚ ਸ਼੍ਰੀ ਅਨੰਦਪੁਰ ਸਾਹਿਬ ਲਈ 80 ਕਰੋੜ ਰੁਪਏ ਦੀ ਸੌਗਾਤ : ਹਰਜੋਤ ਬੈਂਸ
ਹਲਕੇ ਦੇ ਵੱਖ ਵੱਖ ਖੇਤਰਾਂ ਵਿਚ ਜਲ ਸਪਲਾਈ ਸਬੰਧੀ ਮੰਗਾਂ ਦਾ ਹੋਵੇਗਾ ਨਿਪਟਾਰਾ ਚੰਡੀਗੜ੍ਹ, 10 ਮਾਰਚ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਅੱਜ ਵਿੱਤੀ ਵਰ੍ਹੇ 2023 -24 ਲਈ ਪੇਸ਼ ਕੀਤੇ ਗਏ ਬਜ਼ਟ ਵਿਚ ਸ਼੍ਰੀ ਅਨੰਦਪੁਰ ਸਾਹਿਬ ਹਲਕੇ ਦੇ ਵੱਖ ਵੱਖ ਖੇਤਰਾਂ ਦੀ ਸਿੰਚਾਈ ਸੁਵਿਧਾਵਾਂ ਨੂੰ ਬਿਹਤਰ ਬਨਾਉਣ ਲਈ 80 ਕਰੋੜ ਰੁਪਏ ਰੱਖੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਉਨ੍ਹਾਂ ਚੰਗਰ ਇਲਾਕੇ ਦੇ ਹਰ ਖੇਤ ਤੱਕ ਪਾਣੀ....
ਮੌਜੂਦਾ ਬਜਟ ਬਾਗਬਾਨੀ ਖੇਤਰ ਲਈ ਵੱਡੀਆਂ ਤਬਦੀਲੀਆਂ ਦਾ ਗਵਾਹ ਬਣੇਗਾ : ਚੇਤਨ ਜੌੜਾਮਾਜਰਾ
ਬਜਟ ਵਿੱਚ 253 ਕਰੋੜ ਰੁਪਏ ਕੀਤੇ ਅਲਾਟ- ਪਿਛਲੇ ਬਜਟ ਨਾਲੋਂ ਦੁੱਗਣੇ ਤੋਂ ਵੀ ਵੱਧ ਰਾਸ਼ੀ ਬਜਟ ਵਿੱਚ ਬਾਗਬਾਨੀ ਖੇਤਰ ਵੱਲ ਲੋੜੀਂਦਾ ਧਿਆਨ ਦਿੱਤਾ ਗਿਆ , ਜਿਸਦਾ ਇਹ ਖੇਤਰ ਹੈ ਅਸਲ ਹੱਕਦਾਰ ਚੰਡੀਗੜ੍ਹ, 10 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਫਸਲੀ ਵਿਭਿੰਨਤਾ ਲਿਆਉਣ ਦੀ ਦਿਸ਼ਾ ਵਿੱਚ ਵੱਡੀ ਪੁਲਾਂਘ ਪੁੱਟੀ ਹੈ। ਹਾਲ ਹੀ ਵਿੱਚ 2023-24 ਬਜਟ ਵਿੱਚ ਬਾਗਬਾਨੀ ਖੇਤਰ ਲਈ ਤਾਜ਼ਾ ਘੋਸ਼ਣਾ ਵਿੱਚ ਇਸ ਖੇਤਰ ਲਈ 253 ਕਰੋੜ ਰੁਪਏ....
ਟਰਾਂਸਪੋਰਟ ਖੇਤਰ ਨੂੰ ਨਵੀਂ ਗਤੀ ਦੇਣ ਲਈ ਬਜਟ ਵਿੱਚ 42 ਫ਼ੀਸਦੀ ਵਾਧਾ: ਲਾਲਜੀਤ ਭੁੱਲਰ
ਚੰਡੀਗੜ੍ਹ, 10 ਮਾਰਚ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਟਰਾਂਸਪੋਰਟ ਖੇਤਰ ਲਈ ਰੱਖਿਆ ਗਿਆ 567 ਕਰੋੜ ਰੁਪਏ ਦਾ ਬਜਟ, ਜੋ ਵਿੱਤੀ ਵਰ੍ਹੇ 2022-23 ਦੇ ਮੁਕਾਬਲੇ 42 ਫ਼ੀਸਦੀ ਵੱਧ ਹੈ, ਸੂਬਾ ਸਰਕਾਰ ਵੱਲੋਂ ਟਰਾਂਸਪੋਰਟ ਖੇਤਰ ਵਿੱਚ ਬਦਲਾਅ ਲਿਆਉਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਨਵੀਂ ਗਤੀ ਦੇਵੇਗਾ। ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਟਰਾਂਸਪੋਰਟ ਖੇਤਰ ਵੱਲ ਵਿਸ਼ੇਸ਼ ਧਿਆਨ ਦੇਣ ਲਈ....
ਪੰਜਾਬ ਦਾ ਦੂਰਅੰਦੇਸ਼ੀ ਬਜਟ ਵਾਤਾਵਰਣ ਸੁਰੱਖਿਆ ਅਤੇ ਨਵਿਆਉਣਯੋਗ ਊਰਜਾ ਵਿੱਚ ਵਾਧਾ ਕਰੇਗਾ: ਅਮਨ ਅਰੋੜਾ
ਅਗਲੇ ਪੰਜ ਸਾਲਾਂ ਵਿੱਚ ਸਾਰੇ ਡੀਜ਼ਲ ਆਧਾਰਤ ਖੇਤੀਬਾੜੀ ਪੰਪ ਸੈੱਟਾਂ ਨੂੰ ਸੌਰ ਊਰਜਾ 'ਤੇ ਤਬਦੀਲ ਕਰਨ ਦੇ ਇਰਾਦੇ ਲਈ ਬਜਟ ਦੀ ਸ਼ਲਾਘਾ ਚੰਡੀਗੜ੍ਹ, 10 ਮਾਰਚ : ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਬਜਟ 2023-24 ਨੂੰ ਦੂਰਅੰਦੇਸ਼ੀ ਕਰਾਰ ਦਿੰਦਿਆਂ ਇਸ ਨੂੰ ਵਾਤਾਵਰਣ ਸੁਰੱਖਿਆ ਦੇ ਨਾਲ-ਨਾਲ ਸੂਬੇ ਵਿੱਚ ਨਵਿਆਉਣਯੋਗ ਊਰਜਾ ਵਿੱਚ ਵਾਧਾ ਕਰਨ ਵਾਲਾ ਦੱਸਿਆ। ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ....
ਧਾਲੀਵਾਲ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਬਜਟ ‘ਚ 20 ਫੀਸਦੀ ਵਾਧੇ ਲਈ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ ਕੀਤਾ
ਕਿਸਾਨਾਂ ਨੂੰ ਮੌਸਮ ਦੀਆਂ ਤਬਦੀਲੀਆਂ ਅਤੇ ਹੋਰ ਬੇਯਕੀਨੀਆਂ ਤੋਂ ਬਚਾਉਣ ਲਈ ਫਸਲ ਬੀਮਾ ਦੀ ਸਹੂਲਤ ਜਲਦ ਚੰਡੀਗੜ੍ਹ, 10 ਮਾਰਚ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪੰਚਾਇਤ ਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਲੋਕ ਪੱਖੀ ਤੇ ਵਿਕਾਸਮੁਖੀ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਇਕ ਸੰਤੁਲਿਤ ਤੇ ਹਰ ਵਰਗ ਦਾ ਧਿਆਨ ਰੱਖਣ ਵਾਲ ਬਜਟ ਪੇਸ਼ ਕੀਤਾ ਗਿਆ ਹੈ। ਸੂਬੇ ਦੀ ਰੀੜ੍ਹ ਦੀ....
ਪੰਜਾਬ ਬਜਟ ਵਿਕਾਸਮੁੱਖੀ, ਸ਼ਹਿਰਾਂ ਦੇ ਵਿਕਾਸ ਨੂੰ ਮਿਲੇਗੀ ਨਵੀਂ ਦਿਸ਼ਾ: ਡਾ. ਨਿੱਜਰ
ਚੰਡੀਗੜ੍ਹ, 10 ਮਾਰਚ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਸਾਲ 2023-24 ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਨੂੰ ਵਿਕਾਸਮੁਖੀ ਐਲਾਨਦਿਆਂ ਕਿਹਾ ਕਿ ਇਹ ਬਜਟ ਸ਼ਹਿਰਾਂ ਦੇ ਵਿਕਾਸ ਨੂੰ ਇਕ ਨਵੀਂ ਦਿਸ਼ਾ ਪ੍ਰਦਾਨ ਕਰੇਗਾ। ਪੰਜਾਬ ਬਜਟ-2023 ਦੀ ਸਲਾਘਾ ਕਰਦਿਆਂ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਵਧਦੇ ਸ਼ਹਿਰੀਕਰਨ ਦੇ ਮੱਦੇਨਜ਼ਰ ਸੂਬਾ ਸਰਕਾਰ ਦੇ ਬਜਟ ਵਿੱਚ ਸ਼ਹਿਰਾਂ ਦੇ ਵਿਕਾਸ....
ਸਿੱਖਿਆ ਮੰਤਰੀ ਵੱਲੋਂ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ 10 ਮਾਰਚ ਨਵੇਂ ਦਾਖ਼ਲੇ ਕਰਨ ਦਾ ਮਹਾਂ-ਅਭਿਆਨ ਚਲਾਉਣ ਦੇ ਹੁਕਮ
ਚੰਡੀਗੜ੍ਹ, 09 ਮਾਰਚ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਭਲਕ (10 ਮਾਰਚ) ਤੋਂ ਨਵੇਂ ਦਾਖ਼ਲੇ ਕਰਨ ਦਾ ਮਹਾਂ-ਅਭਿਆਨ ਚਲਾਉਣ ਦੇ ਹੁਕਮ ਦਿੱਤੇ ਹਨ। ਅੱਜ ਇਥੇ ਸੂਬੇ ਦੇ ਸਮੂਹ ਸਿੱਖਿਆ ਸਿੱਖਿਆ ਅਧਿਕਾਰੀਆਂ ਅਤੇ ਜ਼ਿਲ੍ਹਾ ਟੀਮਾਂ ਨਾਲ ਹੋਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦਾਖ਼ਲਾ ਅਭਿਆਨ ਦੇ ਪਹਿਲੇ ਦਿਨ ਇੱਕੋ ਦਿਨ ਵਿੱਚ 1 ਲੱਖ ਨਵੇਂ ਵਿਦਿਆਰਥੀ ਦਾਖਲ ਕਰਨ ਦਾ ਟੀਚਾ ਰੱਖਿਆ ਹੈ।....
ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਸਰਕਾਰ ਖਿਲਾਫ ਮਾਰਚ ਕੱਢਿਆ ਗਿਆ।
ਚੰਡੀਗੜ੍ਹ, 9 ਮਾਰਚ : ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਖਿਲਾਫ ਵਿਧਾਨ ਸਭਾ ਵੱਲ ਮਾਰਚ ਕੱਢਿਆ ਗਿਆ। ਭਾਜਪਾ ਦੇ ਦਫਤਰ ਸੈਕਟਰ 37 ਵਿੱਚ ਇਕੱਠੇ ਹੋਏ ਵੱਡੀ ਗਿਣਤੀ ਭਾਜਪਾ ਵਰਕਰਾਂ ਵੱਲੋਂ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਚਾਲੇ ਪਾਏ ਗਏ। ਭਾਜਪਾ ਦੀ ਸੂਬਾ ਲੀਡਰਸ਼ਿਪ ਦੀ ਅਗਵਾਈ ਵਿੱਚ ਜਦੋਂ ਵਿਧਾਨ ਸਭਾ ਵੱਲ ਮਾਰਚ ਕੀਤਾ ਜਾ ਰਿਹਾ ਸੀ ਤਾਂ ਥੋੜ੍ਹੀ ਦੂਰੀ ਉਤੇ ਹੀ ਚੰਡੀਗੜ੍ਹ ਪੁਲਿਸ ਵੱਲੋਂ ਬੈਰੀਕੇਡ ਲਗਾ ਕੇ ਰੋਕ ਲਿਆ ਗਿਆ। ਇਸ ਦੌਰਾਨ ਜਦੋਂ ਭਾਜਪਾ ਵਰਕਰਾਂ ਨੇ ਅੱਗੇ....
ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਭਲਕੇ 
ਚੰਡੀਗੜ੍ਹ, 9 ਮਾਰਚ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਭਲਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਵੇਗੀ। ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 10 ਮਾਰਚ ਨੂੰ ਦੁਪਹਿਰ ਬਾਅਦ 3.30 ਵਜੇ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਚੱਲ ਰਿਹਾ ਹੈ। ਸ਼ੁਕਰਵਾਰ ਨੂੰ ਇਸ ਤੋਂ ਪਹਿਲਾਂ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ। ਮੰਤਰੀ ਮੰਡਲ ਦੀ ਮੀਟਿੰਗ ਬਜਟ ਪੇਸ਼ ਕਰਨ ਤੋਂ ਬਾਅਦ ਹੋਵੇਗੀ।
ਪੰਥ ਬਾਦਲ ਤੇ ਮਜੀਠੀਆ ਪਰਿਵਾਰ ਤੋਂ ਪ੍ਰਭਾਵ ਮੁਕਤ ਸਾਂਝੀ ਲੀਡਰਸ਼ਿਪ ਚਾਹੁੰਦੈ : ਰਵੀਇੰਦਰ
ਬਾਦਲ ਘਰ ਬੈਠਣ ਜਾਂ ਫਿਰ ਰੋਹ ਦਾ ਸਾਹਮਣ ਕਰਨ : ਰਵੀਇੰਦਰ ਸਿੱਖ ਇਤਿਹਾਸ ਬਾਦਲਾਂ ਨੂੰ ਕਦੇ ਮਾਫ ਨਹੀਂ ਕਰੇਗਾ-ਪੰਥਕ ਮੱਸਲਿਆਂ ਦਾ ਹੱਲ ਸਾਂਝੀ ਲੀਡਰਸ਼ਿਪ ਹੀ ਕਰ ਸਕਦੀ ਹੈ ਚੰਡੀਗੜ੍ਹ 09 ਮਾਰਚ : ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਨੇ ਪੰਥ ਦੀ ਮੌਜ਼ੂਦਾ ਸਥਿਤੀ ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਿੱਖ ਪ੍ਰਭਾਵ ਵਾਲਾ ਸੂਬਾ ਬੜੇ ਨਾਜ਼ੁਕ ਦੌਰ ਚੋਂ ਲੰਘ ਰਿਹਾ ਹੈ।ਅਜਿਹੀ ਸਥਿਤੀ ਚ ਸਿੱਖ-ਕੌਮ ਨੂੰ ਇੱਕ ਪਰਿਵਾਰ ਤੱਕ ਸੀਮਤ ਨਹੀਂ ਰੱਖਿਆ....
ਕਾਂਗਰਸ ‘ਤੇ ਨਿਸ਼ਾਨਾ ਸਾਧਿਆ, ਮੇਰੇ ਖ਼ਿਲਾਫ਼ ਸਾਜ਼ਿਸ਼ ਰਚਣ ਲਈ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਗਈਆਂ : ਮਜੀਠੀਆ 
ਚੰਡੀਗੜ੍ਹ 08 ਮਾਰਚ : ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਅਗਾਊਂ ਜ਼ਮਾਨਤ ਮਿਲਣ ਤੋਂ ਬਾਅਦ ਪਹਿਲੀ ਵਾਰ ਕਾਂਗਰਸ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੇਰੇ ਖ਼ਿਲਾਫ਼ ਸਾਜ਼ਿਸ਼ ਰਚਣ ਲਈ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਗਈਆਂ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਚੰਨੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਤੇ ਨਵਜੋਤ ਸਿੱਧੂ ਨੇ ਹਰ ਮੀਟਿੰਗ ਵਿੱਚ ਮੇਰੇ ਖ਼ਿਲਾਫ਼ ਸਾਜ਼ਿਸ਼ ਰਚੀ। ਅਜਿਹਾ ਕਦੇ ਨਹੀਂ ਹੋਇਆ ਕਿ ਤਿੰਨ ਮਹੀਨਿਆਂ ਵਿੱਚ ਚਾਰ ਵਾਰ ਡੀ.ਜੀ.ਪੀ. ਬਦਲਿਆ ਜਾਵੇ।....
ਪੰਜਾਬ ਦੇ ਰਾਜਪਾਲ ਪੁਰੋਹਿਤ ਨੇ ਹੋਲੀ ਦੇ ਤਿਉਹਾਰ ਦੀ ਦਿੱਤੀ ਵਧਾਈ
ਚੰਡੀਗੜ੍ਹ, 7 ਮਾਰਚ : ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਹੋਲੀ ਦੇ ਤਿਉਹਾਰ ਦੀ ਪੂਰਵ ਸੰਧਿਆ ਮੌਕੇ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਰਾਜਪਾਲ ਨੇ ਕਿਹਾ ਕਿ ਹੋਲੀ ਦਾ ਤਿਉਹਾਰ ਸਾਨੂੰ ਅਧਰਮ, ਝੂਠ ਅਤੇ ਅਨਿਆਂ ਵਿਰੁੱਧ ਲੜਨ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਬਸੰਤ ਰੁੱਤ ਦੇ ਆਗਮਨ ਦਾ ਪ੍ਰਤੀਕ ਹੈ ਅਤੇ ਲੋਕਾਂ ਨੂੰ ਜਾਤ-ਪਾਤ ਤੇ ਧਰਮ ਦੇ ਸਾਰੇ....