ਚੰਡੀਗੜ੍ਹ, 9 ਫਰਵਰੀ : ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜਦੇ ਬੱਚਿਆਂ ਨੂੰ ਮੁਹੱਈਆ ਕਰਵਾਏ ਜਾ ਰਹੇ ਮਿਡ ਡੇ ਮੀਲ ਵਿੱਚ ਹੋਰ ਵਧੇਰੇ ਪੌਸ਼ਟਿਕ ਤੱਤਾਂ ਨੂੰ ਯਕੀਨੀ ਬਣਾਉਣ ‘ਤੇ ਜ਼ੋਰ ਦਿੰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਡੀ.ਪੀ. ਰੈੱਡੀ ਨੇ ਕਿਹਾ ਕਿ ਖਾਣਾ ਪਕਾਉਣ ਲਈ ਤਾਇਨਾਤ ਕੁੱਕ (ਰਸੋਈਏ) ਵੱਲੋਂ ਲੋੜੀਂਦੀ ਸਾਫ-ਸਫਾਈ ਨੂੰ ਯਕੀਨੀ ਬਣਾਇਆ ਜਾਵੇ। ਇੱਥੇ ਮਗਸੀਪਾ ਵਿਖੇ ਸਕੂਲ ਸਿੱਖਿਆ ਵਿਭਾਗ ਨਾਲ ਸੂਬੇ ਵਿੱਚ ਮਿਡ ਡੇ ਮੀਲ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਰੈੱਡੀ ਨੇ ਕਿਹਾ....
ਚੰਡੀਗੜ੍ਹ

ਗਡਕਰੀ ਨੇ ਆਦਮਪੁਰ ਫਲਾਈਓਵਰ ਦੇ ਨਿਰਮਾਣ ਕਾਰਜ ਨੂੰ ਮੁੜ ਸ਼ੁਰੂ ਕਰਵਾਉਣ ਦਾ ਭਰੋਸਾ ਦਿੱਤਾ, ਜੋ ਕਿ 2017 ਤੋਂ ਲਟਕਿਆ ਹੋਇਆ ਹੈ ਅਕਾਲੀ ਦਲ ਦੇ ਪ੍ਰਧਾਨ ਦੀ ਅਗਵਾਈ ਹੇਠ ਵਫਦ ਵੱਲੋਂ ਕੇਂਦਰੀ ਮੰਤਰੀ ਨਾਲ ਮੁਲਾਕਾਤ ਚੰਡੀਗੜ੍ਹ, 9 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰੀ ਸੜਕ ਟਰਾਂਸਪੋਰਟ ਤੇ ਹਾਈਵੇ ਮੰਤਰੀ ਸ੍ਰੀ ਨਿਤਿਨ ਗਡਕਰੀ ਵੱਲੋਂ ਫਿਰੋਜ਼ਪੁਰ ਬਾਈਪਾਸ ਅਤੇ ਫਿਰੋਜ਼ਪੁਰ-ਸ੍ਰੀ ਮੁਕਤਸਰ ਸਾਹਿਬ-ਮਲੋਟ ਸੜਕ ਦੀ ਉਸਾਰੀ ਦਾ ਕੰਮ ਸ਼ੁਰੂ ਕਰਨ ਦਾ....

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫਤਾਰ ਨਸ਼ਾ ਤਸਕਰ ਸਰਹੱਦੀ ਖੇਤਰ ਤੋਂ ਖੇਪ ਪ੍ਰਾਪਤ ਕਰਨ ਤੋਂ ਬਾਅਦ ਇਸਨੂੰ ਪਹੁੰਚਾਉਣ ਜਾ ਰਿਹਾ ਸੀ ਮੁੱਢਲੀ ਜਾਂਚ ਅਨੁਸਾਰ ਡਰੋਨ ਰਾਹੀਂ ਸੁੱਟੀ ਗਈ ਸੀ ਡਰੱਗ ਦੀ ਖੇਪ ਪੁਲਿਸ ਟੀਮ ਵੱਲੋਂ ਮਾਸਟਰਮਾਈਂਡ ਨੂੰ ਫੜਨ ਲਈ ਛਾਪੇਮਾਰੀ ਜਾਰੀ ; ਮੌਕੇ ਤੋਂ ਫਰਾਰ ਹੋ ਗਿਆ ਸੀ ਉਕਤ ਦੋਸ਼ੀ ਚੰਡੀਗੜ੍ਹ/ਅੰਮ੍ਰਿਤਸਰ, 9 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ....

ਚੰਡੀਗੜ੍ਹ, 8 ਫਰਵਰੀ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਕਿਹਾ ਕਿ ਜੇਕਰ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਅਸਲ ਵਿੱਚ ਪੰਜਾਬੀ ਭਾਸ਼ਾ ਦੀ ਵਰਤੋਂ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਲਈ ਗੰਭੀਰ ਹੈ ਤਾਂ ਉਸ ਨੂੰ ਇਸ ਨੂੰ ਲਾਗੂ ਕਰਨਾ ਚਾਹੀਦਾ ਹੈ। ਉਨ੍ਹਾਂ ਸਲਾਹ ਵੀ ਦਿੱਤੀ ਕਿ ਪਹਿਲਾਂ ਆਪਣੀ ਪਾਰਟੀ ਵਿਚ ਆਪਣੇ ਮੰਤਰੀਆਂ, ਸੰਸਦ ਮੈਂਬਰਾਂ ਤੇ ਵਿਧਾਇਕਾਂ ਨੂੰ ਪੰਜਾਬੀ ਸਿਖਾਈ ਜਾਵੇ। ਬਾਜਵਾ ਨੇ ਕਿਹਾ ਕਿ....

ਚੰਡੀਗੜ੍ਹ, 08 ਫਰਵਰੀ : ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਨੂੰ ਡਾਇਰੈਕਟ ਮੋਡ ਦੀ ਬਜਾਏ ਰੇਲ-ਸ਼ਿਪ-ਰੇਲ (ਆਰਐਸਆਰ) ਫਾਰਮੂਲੇ ਰਾਹੀਂ ਕੋਲਾ ਅਯਾਤ ਕਰਨ ਦੇ ਨਿਰਦੇਸ਼ ਦੇਣ ਲਈ ਕੇਂਦਰ ਦੀ ਆਲੋਚਨਾ ਕਰਦਿਆਂ ਇਸ ਨੂੰ ਤਰਕਹੀਣ ਫੈਸਲਾ ਕਰਾਰ ਦਿੱਤਾ। ਅੱਜ ਪਾਰਟੀ ਮੁੱਖ ਦਫ਼ਤਰ ਤੋਂ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇਸ ਫੈਸਲੇ ਨਾਲ ਸੂਬੇ ‘ਤੇ ਤਿੰਨ ਗੁਣਾ ਹੋਰ ਵਿੱਤੀ ਬੋਝ ਪਵੇਗਾ। ਉਨ੍ਹਾਂ ਕਿਹਾ ਕਿ ਬਿਜਲੀ ਮੰਤਰਾਲੇ ਵੱਲੋਂ ਆਪਣੀ....

ਚੰਡੀਗੜ੍ਹ 8 ਫਰਵਰੀ : ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਲੈ ਕੇ ਪਿਛਲੇ ਇੱਕ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਕੌਮੀ ਇਨਾਸਾਫ ਮੋਰਚੇ ਵੱਲੋਂ ਮੋਹਾਲੀ ਵਿਖੇ ਧਰਨਾ ਲਾਇਆ ਹੋਇਆ ਹੈ। ਬੀਤੇ ਤਿੰਨ ਦਿਨਾਂ ਤੋਂ ਮੋਰਚੇ ਵੱਲੋਂ ਮੁੱਖ ਮੰਤਰੀ ਰਿਹਾਇਸ਼ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਤਹਿਤ ਅਜੇ ਵੀ 100 ਲੋਕਾਂ ਦੇ ਜਥੇ ਨੇ ਚੰਡੀਗੜ੍ਹ 'ਚ ਮੁੱਖ ਮੰਤਰੀ ਰਿਹਾਇਸ਼ ਵੱਲ ਜਾਣ ਦੀ ਕੋਸ਼ਿਸ਼ ਕੀਤੀ ਅਤੇ ਇਸ ਦੌਰਾਨ ਜ਼ਬਰਦਸਤ ਹੰਗਾਮਾਂ ਹੋਇਆ। ਪੁਲਿਸ ਵੱਲੋਂ ਇਹਨਾਂ ਪ੍ਰਦਰਸ਼ਕਾਰੀਆਂ ਨੂੰ ਰੋਕਣ ਲਈ ਵਾਟਰ....

ਚੰਡੀਗੜ੍ਹ, 8 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਵਿੱਚ ਜਲੰਧਰ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੇ ਇੱਕ ਹੋਰ ਭਗੌੜੇ ਏਜੰਟ ਗੌਰਵ ਅਰੋੜਾ ਵਾਸੀ ਸੈਂਟਰਲ ਟਾਊਨ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਉਸ ਦਾ ਮੋਬਾਈਲ ਫ਼ੋਨ ਅਤੇ ਸਿਮ ਕਾਰਡ ਜ਼ਬਤ ਕਰ ਲਿਆ ਹੈ ਜੋ ਇਸ ਘਪਲੇ ਬਾਰੇ ਹੋਰ ਜਾਣਕਾਰੀ ਇਕੱਠੀ ਕਰਨ ਲਈ ਡਾਟਾ ਮਾਹਿਰਾਂ ਨੂੰ ਭੇਜਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ....

ਚੰਡੀਗੜ੍ਹ, 8 ਫਰਵਰੀ : ਸੂਬਾ ਵਾਸੀਆਂ ਨੂੰ ਪੰਜਾਬ ਦੇ ਮਾਡਲ ਸ਼ਹਿਰ ਮੋਹਾਲੀ ਵਿੱਚ ਜਾਇਦਾਦ ਖਰੀਦਣ ਦਾ ਮੌਕਾ ਪ੍ਰਦਾਨ ਕਰਨ ਲਈ ਗ੍ਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਵੱਲੋਂ ਐਸ.ਏ.ਐਸ. ਨਗਰ (ਮੋਹਾਲੀ) ਦੇ ਵੱਖ-ਵੱਖ ਪ੍ਰਾਜੈਕਟਾਂ/ਸੈਕਟਰਾਂ ਵਿੱਚ ਸਥਿਤ ਤਕਰੀਬਨ 77 ਜਾਇਦਾਦਾਂ ਦੀ ਈ-ਨਿਲਾਮੀ ਕੀਤੀ ਜਾਵੇਗੀ। ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਈ-ਨਿਲਾਮੀ 17 ਫਰਵਰੀ ਨੂੰ ਸਵੇਰੇ....

ਚੰਡੀਗੜ੍ਹ, 7 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ. ਦੇ ਇੱਕ ਜੂਨੀਅਰ ਇੰਜੀਨੀਅਰ (ਜੇਈ) ਬਖਸ਼ੀਸ਼ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਸਬ-ਸਟੇਸ਼ਨ ਗੁਰੂਹਰਸਹਾਏ ਜਿਲਾ ਫਿਰੋਜ਼ਪੁਰ ਵਿਖੇ ਤਾਇਨਾਤ ਮੁਲਜ਼ਮ ਜੇ.ਈ. ਬਖਸ਼ੀਸ਼ ਸਿੰਘ ਨੂੰ ਦਲੀਪ ਸਿੰਘ ਵਾਸੀ ਪਿੰਡ ਕੁੱਟੀ ਅਤੇ ਪਵਨ ਕੁਮਾਰ ਵਾਸੀ ਗੁਰੂਹਰਸਹਾਏ, ਜ਼ਿਲ੍ਹਾ ਫਿਰੋਜ਼ਪੁਰ ਦੀ....

ਚੰਡੀਗੜ੍ਹ, 6 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਐਮਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਭਾਜਪਾ ਨੇ 2019 ਵਿਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਸਿੱਖ ਕੌਮ ਨਾਲ ਕੀਤੇ ਕਰਾਰ ਤੋਂ ਭੱਜ ਕੇ ਗੁਰੂ ਸਾਹਿਬ ਨਾਲ ਧਰੋਹ ਕਮਾਇਆ ਹੈ। ਹਰਸਿਮਰਤ ਕੌਰ ਬਾਦਲ ਇਥੇ ਇਸਤਰੀ ਅਕਾਲੀ ਦਲ ਦੇ ਮੈਂਬਰਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲ ਕਰ ਰਹੇ ਸਨ। ਬਠਿੰਡਾ ਦੇ ਐਮਪੀ ਨੇ ਕਿਹਾ ਕਿ ਇਹ ਕੇਂਦਰ ਸਰਕਾਰ ਨੂੰ ਸੋਭਾ....

ਚੰਡੀਗੜ੍ਹ, 06 ਫਰਵਰੀ : ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਵੱਡੀ ਰਾਹਤ ਮਿਲੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਪੈਰੋਲ ਰੱਦ ਕਰਨ ਵਾਲੀ ਪਟੀਸ਼ਨ ਵਾਪਸ ਲੈ ਲਈ ਹੈ। ਸ਼੍ਰੋਮਣੀ ਕਮੇਟੀ ਦੀ ਪਟੀਸ਼ਨ ‘ਤੇ ਹਾਈਕੋਰਟ ਨੇ ਇਤਰਾਜ਼ ਜਤਾਇਆ ਸੀ, ਜਿਸ ਤੋਂ ਬਾਅਦ ਇਹ ਪਟੀਸ਼ਨ ਵਾਪਸ ਲੈ ਲਈ ਗਈ ਹੈ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਪਟੀਸ਼ਨ ਵਿਚਲੀਆਂ ਕਮੀਆਂ ਨੂੰ ਦੂਰ ਕਰਕੇ ਜਲਦੀ ਹੀ ਨਵੀਂ ਪਟੀਸ਼ਨ ਦਾਇਰ ਕੀਤੀ ਜਾਵੇਗੀ।....

ਚੰਡੀਗੜ੍ਹ 06 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਗ੍ਰਿਫਤਾਰ ਕਰ ਲਿਆ। ਇਹ ਪ੍ਰਗਟਾਵਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਚੱਲ ਰਹੀ ਵਿਜੀਲੈਂਸ ਜਾਂਚ ਦੀ ਤਫਤੀਸ਼ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਬੀ), 13(2) ਤਹਿਤ ਵਿਜੀਲੈਂਸ....

ਚੰਡੀਗੜ੍ਹ, 6 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵੱਧ ਤੋਂ ਵੱਧ ਨਾਗਰਿਕ ਸੇਵਾਵਾਂ ਨੂੰ ਆਨਲਾਈਨ ਕਰਕੇ ਹੋਰ ਸੁਚੱਜੀਆਂ ਬਣਾਏਗੀ। ਇਸ ਦੇ ਨਾਲ ਹੀ ਸਰਕਾਰੀ ਖੇਤਰਾਂ ਵਿੱਚ ਆਈ.ਟੀ. ਕਰਮਚਾਰੀਆਂ ਦੀ ਤਾਇਨਾਤੀ ਵੀ ਕੀਤੀ ਜਾਵੇਗੀ ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਸੁਖਾਲੇ ਢੰਗ ਨਾਲ ਇਨ੍ਹਾਂ ਨਾਗਰਿਕ ਸੇਵਾਵਾਂ ਦਾ ਲਾਭ ਪਹੁੰਚਾਇਆ ਜਾ ਸਕੇ। ਇਸ ਫੈਸਲਾ ਅੱਜ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਪ੍ਰਧਾਨਗੀ ਵਿੱਚ ਹੋਈ ਪੰਜਾਬ ਸਟੇਟ ਈ-ਗਵਰਨੈਂਸ ਸੁਸਾਇਟੀ ਦੀ....

ਐਸ.ਏ.ਐਸ. ਨਗਰ, 6 ਫਰਵਰੀ : ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਰਾਜ ਸਰਕਾਰ ਨੇ ਨਰਸਾਂ ਅਤੇ ਆਯੁਰਵੇਦ ਪ੍ਰੈਕਟੀਸ਼ਨਰਾਂ ਨੂੰ ਕਈ ਪੇਂਡੂ ਡਿਸਪੈਂਸਰੀਆਂ ਵਿੱਚ ਡਾਕਟਰਾਂ ਦੀ ਥਾਂ 'ਤੇ ਕੰਮ ਕਰਨ ਲਈ ਕਿਹਾ ਹੈ ਜੋ ਕਿ ਇਕ ਬਹੁਤ ਮੰਦਭਾਗੀ ਗੱਲ ਹੈ। ਸਿੱਧੂ ਨੇ ਸਵਾਲ ਪੁੱਛਿਆ ਹੈ ਕਿ ਪੇਂਡੂ ਖੇਤਰਾਂ ਦੇ ਲੋਕਾਂ ਦਾ ਚੰਗਾ ਇਲਾਜ਼ ਲੈਣ ਦਾ ਕੋਈ ਹਕ਼ ਹੈ ਜਾਂ ਨਹੀਂ। ਸਰਕਾਰ ਉਹਨਾਂ ਨਾਲ ਇੰਨਾ ਭੇਦਭਾਵ ਕਿਉਂ ਕਰ ਰਹੀ ਹੈ। ਸਿੱਧੂ ਨੇ ਅੱਗੇ ਕਿਹਾ ਕਿ ਇਹ ਸਰਕਾਰ....

ਚੰਡੀਗੜ੍ਹ, 6 ਫ਼ਰਵਰੀ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਲੀਬੀਆ ਵਿੱਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਕਾਫੀ ਗੰਭੀਰ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ 'ਤੇ ਆਪਣੇ ਦੁਆਰਾ ਕੀਤੇ ਜਾ ਰਹੇ ਯਤਨਾਂ ਅਤੇ ਲੀਬੀਆ ਵਿੱਚ ਫਸੇ ਭਾਰਤੀਆਂ ਦੀ ਸਥਿਤੀ ਬਾਰੇ ਪੋਸਟ ਪਾਈ, ਪਰ ਪੋਸਟ ਦੇ ਹੇਠਾਂ ਅਧਿਆਪਕਾਂ ਨੂੰ ਪੱਕਾ ਕਰਨ ਵਾਲਾ ਕੁਮੈਂਟ ਪੜ੍ਹ ਕੇ ਉਹ ਨਰਾਜ ਹੋ ਗਏ। ਦਰਅਸਲ, ਮੰਤਰੀ ਬੈਂਸ ਲੀਬੀਆ ਵਿੱਚ ਫਸੇ ਭਾਰਤੀਆਂ ਨਾਲ ਸੰਪਰਕ ਕਰਨ ਅਤੇ ਉਨ੍ਹਾਂ ਨੂੰ ਭੋਜਨ ਅਤੇ ਪੈਸੇ ਮੁਹੱਈਆ ਕਰਵਾਉਣ....