ਚੰਡੀਗੜ੍ਹ, 7 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨਿਚਰਵਾਰ ਨੂੰ ਪੰਜਾਬ ਰਾਜ ਸਨਅਤੀ ਬ੍ਰਾਮਦ ਨਿਗਮ (ਪੀ.ਐਸ.ਆਈ.ਈ.ਸੀ.) ਦੇ ਕਾਰਜਕਾਰੀ ਡਾਇਰੈਕਟਰ ਐਸ.ਪੀ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਸ ’ਤੇ ਕਾਰਪੋਰੇਸ਼ਨ ਦੇ ਹੋਰ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਰੀਅਲਟਰ ਫਰਮ ‘ਗੁਲਮੋਹਰ ਟਾਊਨਸ਼ਿਪ ਪ੍ਰਾਈਵੇਟ ਲਿਮਟਿਡ ’ ਨੂੰ ਇੱਕ ਉਦਯੋਗਿਕ ਪਲਾਟ ਦੇ ਤਬਾਦਲੇ/ਵੰਡ ਕਰਨ ਸਬੰਧੀ ਬੇਲੋੜੇ ਲਾਭ ਪਹੁੰਚਾਉਣ ਅਤੇ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ ਹੈ....
ਚੰਡੀਗੜ੍ਹ

- 192 ਪੁਲਿਸ ਪਾਰਟੀਆਂ ਨੇ ਅਰਸ਼ ਡੱਲਾ ਨਾਲ ਜੁੜੇ 232 ਵਿਅਕਤੀਆਂ ਦੇ ਟਿਕਾਣਿਆਂ ਦੀ ਕੀਤੀ ਤਲਾਸ਼ੀ - ਮੁੱਖ ਮੰਤਰੀ ਭਗਵੰਤ ਦੀ ਸੋਚ ਮੁਤਾਬਕ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਦੀ ਦਿਸ਼ਾ ਵਿੱਚ ਗੈਂਗਸਟਰ-ਅੱਤਵਾਦੀ ਗਠਜੋੜ ‘ਤੇ ਸਖ਼ਤੀ ਨਾਲ ਸ਼ਿਕੰਜਾ ਕੱਸਣ ਦੇ ਹਿੱਸੇ ਵਜੋਂ ਕੀਤੀ ਗਈ ਕਾਰਵਾਈ : ਡੀਜੀਪੀ ਗੌਰਵ ਯਾਦਵ ਚੰਡੀਗੜ੍ਹ, 7 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਗੈਂਗਸਟਰ-ਅੱਤਵਾਦੀ ਗਠਜੋੜ....

- ਕਿਹਾ, ਹਲਕੇ ਦੇ ਸਾਰੇ ਵਿਕਾਸ ਕੰਮਾਂ ਨੂੰ ਕਰਨ ਵਿੱਚ ਸੂਬਾ ਸਰਕਾਰ ਲਗਾਤਾਰ ਯਤਨਸ਼ੀਲ ਚੰਡੀਗੜ੍ਹ, 07 ਜਨਵਰੀ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ ਅਤੇ ਸ਼ਿਕਾਇਤ ਨਿਵਾਰਣ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਪਿੰਡ ਕਾਂਸਲ ਵਿਖੇ ਪਿੰਡ ਵਾਸੀਆਂ ਵੱਲੋਂ ਕਰਵਾਏ ਗਏ ਵਿਸ਼ਾਲ ਕੁਸ਼ਤੀ ਮੁਕਾਬਲੇ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਕੈਬਨਿਟ ਮੰਤਰੀ ਨੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ....

ਚੰਡੀਗੜ੍ਹ : ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ (ਐਨ.ਸੀ.ਐਸ.ਸੀ.) ਦੇ ਕੋਰਟ ਅਫਸਰ ਨੇ ਪੰਜਾਬ ਦੇ ਪ੍ਰਿੰਸੀਪਲ ਸਕੱਤਰ (ਸਕੂਲ ਸਿੱਖਿਆ) ਵਿਰੁੱਧ ਵਾਰੰਟ ਜਾਰੀ ਕਰਦਿਆਂ ਰਾਜ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਨੂੰ ਹੁਕਮ ਦਿੱਤੇ ਹਨ ਕਿ ਉਹ ਇਸ ਆਈ.ਏ.ਐਸ. ਅਧਿਕਾਰੀ ਨੂੰ ਗ੍ਰਿਫ਼ਤਾਰ ਕਰਕੇ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਦੇ ਨਵੀਂ ਦਿੱਲੀ ਕਮਿਸ਼ਨ ਹੈੱਡਕੁਆਰਟਰ ਸਥਿਤ ਅਦਾਲਤ ਵਿੱਚ 17 ਜਨਵਰੀ ਨੂੰ ਸਵੇਰੇ 11 ਵਜੇ ਪੇਸ਼ ਕਰੇ। ਜ਼ਿਕਰਯੋਗ ਹੈ ਕਿ ਸਾਲ 2010 ਵਿੱਚ ਜੂਨੀਅਰ ਅਤੇ ਜਨਰਲ ਕੈਟਾਗਰੀ ਦੇ....

ਚੰਡੀਗੜ੍ਹ, 7 ਜਨਵਰੀ : ਸੰਘਣੀ ਧੁੰਦ ਕਾਰਨ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਚੰਡੀਗੜ੍ਹ ਤੋਂ ਆਉਣ-ਜਾਣ ਵਾਲੀਆਂ ਚਾਰ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ, ਜਦੋਂ ਕਿ ਚਾਰ ਉਡਾਣਾਂ ਦੇਰੀ ਨਾਲ ਚੱਲੀਆਂ। ਹਵਾਈ ਅੱਡੇ ਦੇ ਸੀਈਓ ਰਾਕੇਸ਼ ਰੰਜਨ ਸਹਾਏ ਨੇ ਕਿਹਾ ਕਿ ਰੱਦ ਕੀਤੀਆਂ ਗਈਆਂ ਚਾਰ ਉਡਾਣਾਂ ਦੂਜੇ ਰਾਜਾਂ ਤੋਂ ਆਉਣੀਆਂ ਸਨ ਜਿੱਥੇ ਮੌਸਮ ਖਰਾਬ ਸੀ। ਰੱਦ ਕੀਤੀਆਂ ਉਡਾਣਾਂ ਵਿੱਚ 6E6245/2177 ਚੰਡੀਗੜ੍ਹ-ਦਿੱਲੀ, 6E2452 ਚੰਡੀਗੜ੍ਹ-ਅਹਿਮਦਾਬਾਦ, 6E242/971 ਚੰਡੀਗੜ੍ਹ-ਪੁਣੇ, ਅਤੇ 6E6633....

ਚੰਡੀਗੜ੍ਹ, 7 ਜਨਵਰੀ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾੜੀ ਦੇ ਅਸਤੀਫੇ ਬਾਰੇ ਲੱਗ ਕਰਦਿਆਂ ਕਿਹਾ ਕਿ ਇਹ ਭਾਰਤੀ ਜਨਤਾ ਪਾਰਟੀ ਦੀ ਜਿੱਤ ਹੈ। ਭਾਜਪਾ ਸ਼ੁਰੂ ਤੋਂ ਹੀ ਕਹਿੰਦੀ ਆ ਰਹੀ ਹੈ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸਰਾਰੀ ਦੀ ਆਡੀਓ ਦੀ ਜਾਂਚ ਹੋਣੀ ਚਾਹੀਦੀ ਹੈ,ਪਰ ਭਗਵੰਤ ਮਾਨ ਸਰਕਾਰ ਨੇ ਆਪਣੇ ਮੰਤਰੀ ਨੂੰ ਬਚਾਉਣ ਲਈ 6 ਮਹੀਨੇ ਦਾ ਸਮਾਂ ਲਿਆ ਅਤੇ ਹੁਣ ਜਦੋਂ ਸਿਆਸੀ ਦਬਾਅ ਵਧਿਆ ਤਾਂ ਉਸ ‘ਤੋਂ ਅਸਤੀਫਾ....

ਚੰਡੀਗੜ੍ਹ, 7 ਜਨਵਰੀ : ਪੰਜਾਬ 'ਚ ਕੜਾਕੇ ਦੀ ਠੰਢ ਨਾਲ ਜਿਥੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਥੇ ਹੁਣ ਅਗਲੇ ਕੁੱਝ ਦਿਨਾਂ ਚ ਮੀਂਹ ਪੈਣ ਦੀ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ। ਸੂਬੇ ਚ ਸੰਘਣੀ ਧੁੰਦ ਕਾਰਨ ਵਾਪਰੇ ਹਾਦਸਿਆਂ ਵਿੱਚ ਹੁਣ ਤੱਕ 5 ਤੋਂ ਵੱਧ ਲੋਕ ਜਾਨ ਗੁਆ ਚੁੱਕੇ ਹਨ। ਜਦਕਿ ਧੁੰਦ ਦੇ ਮੱਦੇਨਜ਼ਰ ਮੋਹਾਲੀ ਅਤੇ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡਿਆਂ ਤੋਂ 4 ਉਡਾਣਾਂ ਵੀ ਰੱਦ ਕੀਤੀਆਂ ਗਈਆਂ ਹਨ।ਚੰਡੀਗੜ੍ਹ ਮੌਸਮ ਵਿਭਾਗ ਦੀ ਜਾਣਕਾਰੀ ਅਨੁਸਾਰ ਅਗਲੇ 4....

ਚੰਡੀਗੜ੍ਹ 7 ਜਨਵਰੀ : ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਅਸਤੀਫਾ ਦੇ ਦਿੱਤਾ ਹੈ। ਕੈਬਨਿਟ ਮੰਤਰੀ ਸਰਾਰੀ ਦੇ ਅਸਤੀਫੇ ‘ਤੇ ਪ੍ਰਤੀਕਰਮ ਦਿੰਦਿਆਂ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਿਸ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਵਿਰੋਧੀ ਪਾਰਟੀਆਂ ਦੇ ਆਗੂਆਂ ‘ਤੇ ਕਾਰਵਾਈ ਕਰ ਰਹੇ ਹਨ, ਹੁਣ ਉਨ੍ਹਾਂ ਨੂੰ ਇਸ ਮਾਮਲੇ ‘ਤੇ ਵੀ ਗੌਰ ਕਰਨਾ ਚਾਹੀਦਾ ਹੈ। ਮੰਤਰੀ ਬਾਰੇ ਨਿਰਪੱਖ ਜਾਂਚ ਕਾਰਵਾਈ ਕੀਤੀ ਜਾਵੇ। ਸਾਡੇ ਕੋਲ ਉਨ੍ਹਾਂ ਦੇ ਦੋ ਹੋਰ ਮੰਤਰੀਆਂ ਦੇ....

ਚੰਡੀਗੜ੍ਹ, 7 ਜਨਵਰੀ : ਸੀਨੀਅਰ ਅਤੇ ਬਜ਼ੁਰਗ ਪੱਤਰਕਾਰ ਐਨ ਐਸ ਪਰਵਾਨਾ ਦਾ ਦਿਹਾਂਤ ਹੋ ਗਿਆ ਸੀ। ਉਹ ਤਕਰੀਬਨ 84 ਵਰ੍ਹਿਆਂ ਦੇ ਸਨ। ਇਸੇ ਸਬੰਧ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਬੇਹੱਦ ਸੁਲਝੇ ਤੇ ਸੂਝਵਾਨ ਸੀਨੀਅਰ ਪੱਤਰਕਾਰ ਐੱਨ.ਐੱਸ ਪਰਵਾਨਾ ਜੀ ਦੇ ਦੇਹਾਂਤ ਦੀ ਦੁਖਦ ਖ਼ਬਰ ਮਿਲੀ…ਪਰਮਾਤਮਾ ਨੇਕ ਰੂਹ ਨੂੰ ਚਰਨੀਂ ਲਾਉਣ ਤੇ ਪਰਿਵਾਰ ਨੂੰ ਹੌਂਸਲੇ-ਹਿੰਮਤ ਦਾ ਬਲ਼ ਬਖ਼ਸ਼ਣ ਪਰਵਾਨਾ ਜੀ ਦੀ ਪੰਜਾਬ ਪੱਖੀ ਸੋਚ ਤੇ ਗੰਭੀਰ ਵਿਸ਼ਿਆਂ ‘ਤੇ ਸਮਝ ਦੀ ਘਾਟ ਸਦਾ ਪੰਜਾਬ ਦੇ ਪੱਤਰਕਾਰੀ ਖੇਤਰ....

ਭੋਪਾਲ ਵਿਖੇ ਕੌਮੀ ਕਾਨਫਰੰਸ 'ਵਾਟਰ ਵਿਜ਼ਨ 2047' ਵਿਚ ਕੀਤੀ ਸ਼ਿਰਕਤ ਮੁੱਖ ਮੰਤਰੀ ਭਗਵੰਤ ਮਾਨ ਸਿਆਸਤ ਵਿਚ ਆਉਣ ਤੋਂ ਪਹਿਲਾਂ ਵੀ ਪੰਜਾਬ ਵਾਸੀਆਂ ਲਈ ਫਿਕਰਮੰਦ ਸਨ: ਜਿੰਪਾ ਚੰਡੀਗੜ੍ਹ, 7 ਜਨਵਰੀ : ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਪਾਣੀ ਦੀ ਕੁਆਲਿਟੀ ਦੇ ਸੁਧਾਰ ਲਈ ਕੇਂਦਰ ਸਰਕਾਰ ਪੰਜਾਬ ਨਾਲ ਸਹਿਯੋਗ ਕਰੇ ਅਤੇ ਕੇਂਦਰੀ ਫੰਡਾਂ 'ਚੋਂ ਇੱਕ ਵੱਡਾ ਹਿੱਸਾ....

ਭਾਰਤ ਜੋੜੋ ਯਾਤਰਾ 10 ਜਨਵਰੀ ਨੂੰ ਪੰਜਾਬ ਵਿੱਚ ਦਾਖ਼ਲ ਹੋਵੇਗੀ ਚੰਡੀਗੜ੍ਹ, 7 ਜਨਵਰੀ : ਪੰਜਾਬ ਕਾਂਗਰਸ ਦੇ ਆਗੂਆਂ ਨੇ ਕਿਹਾ ਹੈ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਹੈ, ਨਾ ਕਿ ਸਿਰਫ ਪਾਰਟੀ ਲਈ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਭਾਰਤ ਜੋੜੋ ਯਾਤਰਾ ਨਫਰਤ ਦੀ ਰਾਜਨੀਤੀ ਦੇ ਖਿਲਾਫ ਹੈ ਅਤੇ ਇਹ ਦੇਸ਼ ਦਾ ਧਿਆਨ ਮਹਿੰਗਾਈ, ਬੇਰੁਜ਼ਗਾਰੀ ਅਤੇ ਪੂੰਜੀਵਾਦ ਵਰਗੇ ਕੁਝ ਅਹਿਮ ਮੁੱਦਿਆਂ ਵੱਲ ਖਿੱਚ ਰਹੀ ਹੈ ਅਤੇ ਇਸਨੇ....

- ਮੁੱਖ ਮੰਤਰੀ ਨੇ ਨਵੇਂ ਮੰਤਰੀ ਨੂੰ ਵਧਾਈ ਦਿੱਤੀ - ਆਸ ਪ੍ਰਗਟਾਈ ਕਿ ਸਿਹਤ ਵਿਭਾਗ ਡਾ. ਬਲਬੀਰ ਦੀ ਅਗਵਾਈ ਹੇਠ ਸਫ਼ਲਤਾ ਦੀ ਨਵੀਂ ਇਬਾਰਤ ਲਿਖੇਗਾ ਚੰਡੀਗੜ੍ਹ, 7 ਜਨਵਰੀ : ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਮੰਤਰੀ ਭਗਵੰਤ ਦੀ ਮੌਜੂਦਗੀ ਵਿੱਚ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਡਾ. ਬਲਬੀਰ ਸਿੰਘ ਨੂੰ ਕੈਬਨਿਟ ਮੰਤਰੀ ਵਜੋਂ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ....

ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਇਸ ਵਾਤਾਵਰਣ-ਪੱਖੀ ਪ੍ਰਾਜੈਕਟ ਦੀ ਸਮੀਖਿਆ ਲਈ ਸਾਰੇ ਵਿਭਾਗਾਂ ਦੇ ਮੁਖੀਆਂ ਨਾਲ ਵੀਡੀਓ ਕਾਨਫਰੰਸ ਇਹ ਕਦਮ ਬਿਜਲੀ ਸੈਕਟਰ ਨੂੰ ਕਾਰਬਨ ਰਹਿਤ ਬਣਾਉਣ ਤੋਂ ਇਲਾਵਾ ਵਿਭਾਗਾਂ ਦੇ ਬਿਜਲੀ ਖ਼ਰਚ ਨੂੰ ਘਟਾਵੇਗਾ ਚੰਡੀਗੜ੍ਹ, 6 ਜਨਵਰੀ : ਪੰਜਾਬ ਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਨੂੰ ਸੋਲਰ ਫੋਟੋਵੋਲਟੇਇਕ (ਪੀ.ਵੀ.) ਪੈਨਲਾਂ ਨਾਲ ਲੈਸ ਕਰਨ ਲਈ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਐਨ....

ਚੰਡੀਗੜ੍ਹ, 6 ਜਨਵਰੀ : ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦਰਿਆਈ ਪਾਣੀ ‘ਤੇ ਆਧਾਰਤ ਬਹੁ ਪਿੰਡਾਂ ਵਾਲੀ ਜਲ ਸਪਲਾਈ ਸਕੀਮ ਨਾਗਦਾ ਦਾ ਵਫਦ ਸਮੇਤ ਦੌਰਾ ਕੀਤਾ। ਇਸ ਸਕੀਮ ਰਾਹੀਂ 22 ਪਿੰਡਾਂ ਨੂੰ ਜਲ ਸਪਲਾਈ ਕੀਤਾ ਜਾ ਰਿਹਾ ਹੈ। ਇਸ ਦੌਰੇ ਦਾ ਉਦੇਸ਼ ਪੰਜਾਬ ਦੇ ਮੈਗਾ ਪ੍ਰੋਜੈਕਟਾਂ ਦੀ ਵਿੱਤੀ ਅਤੇ ਤਕਨੀਕੀ ਸਥਿਰਤਾ ਸਬੰਧੀ ਗਿਆਨ ਹਾਸਲ ਕਰਨਾ ਸੀ ਤਾਂ ਜੋ ਲੰਬੇ ਸਮੇਂ ਤੱਕ ਪਾਣੀ ਦੀ ਗੁਣਵੱਤਾ ਨਾਲ ਪ੍ਰਭਾਵਿਤ ਪੰਜਾਬ ਦੇ ਪਿੰਡਾਂ ਨੂੰ ਸਾਫ ਤੇ ਸੁਰੱਖਿਅਤ ਪਾਣੀ ਮਹੁੱਈਆ....

ਚੰਡੀਗੜ੍ਹ 05 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਹ ਪ੍ਰਗਟਾਵਾ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਸੂਬਾ ਸਰਕਾਰ ਲੋਕ ਹਿੱਤ ‘ਚ ਫੈਸਲੇ ਲੈ ਰਹੀ ਹੈ। ਸਥਾਨਕ ਸਰਕਾਰਾਂ ਮੰਤਰੀ ਨੇ ਵਿਭਾਗ ਨਾਲ ਸਬੰਧਤ ਪੰਜਾਬ ਦੇ ਵੱਖ-ਵੱਖ ਮੁੱਦਿਆਂ ਸਬੰਧੀ ਰੀਵਿਊ ਮੀਟਿੰਗ ਅੱਜ ਮਿਉਂਸੀਪਲ ਭਵਨ ਸੈਕਟਰ-35....