ਚੰਡੀਗੜ੍ਹ, 30 ਦਸੰਬਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਵਧਦੀਆਂ ਦਿਖ ਰਹੀਆਂ ਹਨ। ਉਨ੍ਹਾਂ ‘ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲੱਗੇ ਹਨ। ਉਹ ਵਿਜੀਲੈਂਸ ਦੀ ਰਾਡਾਰ ‘ਤੇ ਆ ਗਏ ਹਨ। ਵਿਜੀਲੈਂਸ ਵੱਲੋਂ ਸਾਬਕਾ ਮੁੱਖ ਮੰਤਰੀ ਚੰਨੀ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਆਪਣੇ ਬੇਟੇ ਦੇ ਵਿਆਹ ਲਈ ਦਾਸਤਾਨ-ਏ-ਸ਼ਹਾਦਤ ਉਦਘਾਟਨੀ ਸਮਾਰੋਹ ਵਿਚ ਵੱਡਾ ਹੇਰਫੇਰ ਕੀਤਾ ਹੈ। ਦੋਸ਼ ਹੈ ਕਿ....
ਚੰਡੀਗੜ੍ਹ

ਚੰਡੀਗੜ੍ਹ 30 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਵਿੱਚ ਜਲੰਧਰ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੇ ਇੱਕ ਹੋਰ ਭਗੌੜੇ ਏਜੰਟ ਰਾਜੇਸ਼ ਸਹੋਤਾ ਵਾਸੀ ਬਾਲਮੀਕ ਮੁਹੱਲਾ, ਹੁਸ਼ਿਆਰਪੁਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਉਸ ਦਾ ਮੋਬਾਈਲ ਫ਼ੋਨ ਅਤੇ ਸਿਮ ਕਾਰਡ ਜ਼ਬਤ ਕਰ ਲਿਆ ਹੈ ਜੋ ਇਸ ਘਪਲੇ ਬਾਰੇ ਹੋਰ ਜਾਣਕਾਰੀ ਇਕੱਠੀ ਕਰਨ ਲਈ ਡਾਟਾ ਮਾਹਿਰਾਂ ਨੂੰ ਭੇਜਿਆ ਜਾਵੇਗਾ। ਇਸ ਸਬੰਧੀ ਜਾਣਕਾਰੀ....

ਚੰਡੀਗੜ੍ਹ 30 ਦਸੰਬਰ : ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸ਼ੁੱਕਰਵਾਰ ਨੂੰ ਪੀੜਤ ਔਰਤ ਨਾਲ ਮੁਲਾਕਾਤ ਕੀਤੀ, ਜਿਸ ਨੇ ਪੰਜਾਬ ਦੇ ਏਆਈਜੀ ਆਸ਼ੀਸ਼ ਕਪੂਰ ‘ਤੇ ਪੁਲਿਸ ਹਿਰਾਸਤ ‘ਚ ਉਸ ਨਾਲ ਬਲਾਤਕਾਰ ਕਰਨ ਦਾ ਦੋਸ਼ ਲਗਾਇਆ ਹੈ। ਪੀੜਤਾ ਨੇ ਦੱਸਿਆ ਕਿ ਆਸ਼ੀਸ਼ ਕਪੂਰ ਨੇ ਪਹਿਲਾਂ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। ਇਸ ਤੋਂ ਬਾਅਦ ਵੀ ਦੋਵਾਂ ਵਿਚਾਲੇ ਰਿਸ਼ਤਾ ਰਿਹਾ ਪਰ ਜਦੋਂ ਉਹ ਗਰਭਵਤੀ ਹੋ ਗਈ ਤਾਂ ਕਪੂਰ ਨੇ ਉਸ ਦਾ ਗਰਭਪਾਤ ਕਰਵਾ ਦਿੱਤਾ। ਉਸ ਨੇ ਦੱਸਿਆ ਕਿ ਏਆਈਜੀ ਆਸ਼ੀਸ਼ ਕਪੂਰ ਨੇ....

- 'ਖੇਡਾਂ ਵਤਨ ਪੰਜਾਬ ਦੀਆਂ' ਤੇ 'ਓਲੰਪੀਅਨ ਬਲਬੀਰ ਸਿੰਘ ਵਜ਼ੀਫ਼ਾ ਸਕੀਮ' ਦੀ ਕੀਤੀ ਸ਼ੁਰੂਆਤ - ਬਰਮਿੰਘਮ ਰਾਸ਼ਟਰਮੰਡਲ ਖੇਡਾਂ ਦੇ ਤਮਗਾ ਜੇਤੂ ਪੰਜਾਬੀ ਖਿਡਾਰੀ 9.30 ਕਰੋੜ ਰੁਪਏ ਦੀ ਰਾਸ਼ੀ ਨਾਲ ਸਨਮਾਨੇ - ਕਈ ਸਾਲਾਂ ਤੋਂ ਰੁਕੇ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਫੈਸਲਾ - ਕਈ ਵਰ੍ਹਿਆਂ ਬਾਅਦ ਰਾਜ ਪੱਧਰੀ ਅੰਤਰ ਯੂਨੀਵਰਸਿਟੀ ਯੁਵਕ ਮੇਲਾ ਕਰਵਾਇਆ ਚੰਡੀਗੜ੍ਹ, 30 ਦਸੰਬਰ : ਖੇਡਾਂ ਦੇ ਖੇਤਰ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰਨ ਅਤੇ ਮੁੜ ਸੂਬੇ ਨੂੰ ਖੇਡਾਂ ਵਿੱਚ ਦੇਸ਼ ਦਾ....

ਚੰਡੀਗੜ੍ਹ 29 ਦਸੰਬਰ : ਪੰਜਾਬ ਵਿੱਚ ਕੁਝ ਜ਼ਿਲ੍ਹਿਆਂ ਨੂੰ ਛੱਡ ਕੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤੇਜ਼ ਧੁੱਪ ਨਿਕਲੀ। ਇਸ ਕਾਰਨ ਦਿਨ ਦਾ ਤਾਪਮਾਨ ਆਮ ਨਾਲੋਂ ਚਾਰ ਤੋਂ ਛੇ ਡਿਗਰੀ ਵੱਧ ਰਿਹਾ। ਅੰਮ੍ਰਿਤਸਰ, ਨਵਾਂਸ਼ਹਿਰ, ਗੁਰਦਾਸਪੁਰ, ਜਲੰਧਰ ਅਤੇ ਹੁਸ਼ਿਆਰਪੁਰ ਵਿੱਚ ਦਿਨ ਦਾ ਤਾਪਮਾਨ 17 ਡਿਗਰੀ ਰਿਹਾ। ਕੁਝ ਜ਼ਿਲ੍ਹਿਆਂ ਵਿੱਚ ਇਹ 19 ਡਿਗਰੀ ਸੈਲਸੀਅਸ ਤੱਕ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਮੁਤਾਬਕ ਉੱਤਰੀ ਪੰਜਾਬ ਨੂੰ ਛੱਡ ਕੇ ਬਾਕੀ ਸਾਰੇ....

ਚੰਡੀਗੜ੍ਹ, 29 ਦਸੰਬਰ : ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਉਹਨਾਂ ਦੇ ਧਿਆਨ ਵਿਚ ਆਇਆ ਹੈ ਕਿ ਵੱਖ-ਵੱਖ ਦਸਤਵੇਜਾਂ ਵੈਬਸਾਈਟ ਦੁਆਰਾ ਅਤੇ ਸੋਸ਼ਲ ਮੀਡੀਆ 'ਚ ਇੱਕ ਹੈਰਾਨ ਕਰਨ ਵਾਲਾ ਖੁਲ੍ਹਾਸਾ ਹੋਇਆ ਹੈ ਕਿ ਰਾਜ ਸਰਕਾਰ ਦੇ ਸਾਰੇ ਵਿਭਾਗਾਂ ਵਿੱਚ ਆਮ ਆਦਮੀ ਪਾਰਟੀ ਵੱਲੋੰ ਸਮਾਨੰਤਰ ਪ੍ਰਸ਼ਾਸਨ ਸਥਾਪਤ ਕੀਤਾ ਜਾ ਰਿਹਾ ਹੈ। ਉਹਨਾਂ ਆਪਣੇ ਪੱਤਰ ਵਿਚ ਕਿਹਾ ਕਿ ਵੀਡੀਓ-ਕਲਿਪ 'ਚ ਇਹ ਸਾਫ....

ਚੰਡੀਗੜ੍ਹ 29 ਦਸੰਬਰ : ਪੰਜਾਬ ਦੇ ਸ਼ਹਿਰਾਂ ਨੂੰ ਸਾਫ ਸੁਥਰਾ ਰੱਖਣ ਦੇ ਟੀਚੇ ਨੂੰ ਧਿਆਨ ਵਿਚ ਰੱਖਦਿਆਂ ਦੋਆਬੇ ਦੇ ਪ੍ਰਮੁੱਖ ਸ਼ਹਿਰ ਹੁਸ਼ਿਆਰਪੁਰ ਨੂੰ ਨਵੇਂ ਸਾਲ ਵਿਚ ਅਤਿ-ਆਧੁਨਿਕ ਵੈਕਿਊਮ ਕਲੀਨਿੰਗ ਮਸ਼ੀਨ ਮਿਲੇਗੀ। ਇਸ ਮਸ਼ੀਨ ਦਾ ਸਫਲ ਟ੍ਰਾਇਲ ਬੀਤੀ ਸ਼ਾਮ ਕੈਬਨਿਟ ਮੰਤਰੀ ਅਤੇ ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਦੀ ਹਾਜ਼ਰੀ ਵਿਚ ਕੀਤਾ ਗਿਆ। ਜਿੰਪਾ ਨੇ ਦੱਸਿਆ ਕਿ ਸੂਬੇ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਦੀ ਦਿਸ਼ਾ ਵਿਚ....

ਚੰਡੀਗੜ੍ਹ, 29 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2022 ਦੌਰਾਨ ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਕਿਸਾਨ ਪੱਖੀ ਫੈਸਲੇ ਕੀਤੇ ਹਨ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਹੁਣ ਤੱਕ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ 634 ਕਿਸਾਨਾਂ ਦੇ ਵਾਰਿਸਾਂ ਨੂੰ 5 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 31 ਕਰੋੜ 70 ਲੱਖ ਰੁਪਏ ਜਾਰੀ ਕੀਤੇ ਹਨ। ਇਸੇ ਤਰ੍ਹਾਂ ਕਿਸਾਨਾਂ ਦੇ 326....

ਚੰਡੀਗੜ, 29 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਥਾਣਾ ਮੌੜ, ਜਿਲਾ ਬਠਿੰਡਾ ਵਿਖੇ ਤਾਇਨਾਤ ਸਬ-ਇੰਸਪੈਕਟਰ (ਐਸਆਈ) ਬਲਜੀਤਪਾਲ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਮੁਲਾਜ਼ਮ ਨੂੰ ਸ਼ਿਕਾਇਤਕਰਤਾ ਰਾਕੇਸ਼ ਕੁਮਾਰ ਵਾਸੀ ਪ੍ਰਤਾਪ ਨਗਰ, ਬਠਿੰਡਾ ਸ਼ਹਿਰ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ....

ਚੰਡੀਗੜ੍ਹ 29 ਦਸੰਬਰ : ਹਾਲ ਹੀ ਵਿੱਚ ਹੋਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ, ਮਾਨਯੋਗ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 3 ਅਕਤੂਬਰ ਨੂੰ ਅਣਮਿੱਥੇ ਸਮੇਂ ਲਈ ਉਠਾ ਦਿੱਤਾ ਗਿਆ ਸੀ, ਪਰ ਲਗਪਗ 3 ਮਹੀਨੇ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਪੰਜਾਬ ਵਿਧਾਨ ਸਭਾ ਨੂੰ, ਪੰਜਾਬ ਦੇ ਰਾਜਪਾਲ ਵੱਲੋਂ ਸੰਵਿਧਾਨ ਦੀ ਧਾਰਾ 174 (2) ਅਨੁਸਾਰ ਹਾਲੇ ਤੀਕਰ ਵਿਧੀਵਤ ਢੰਗ ਨਾਲ ਅਣਮਿੱਥੇ ਸਮੇਂ ਲਈ ਸਥਗਿਤ ਨਹੀਂ ਕੀਤਾ ਗਿਆ ਅਤੇ ਨਾਂ ਹੀ ਇਸ ਸਬੰਧ ਵਿੱਚ ਪੰਜਾਬ ਸਰਕਾਰ ਦੇ ਰਾਜ ਪੱਤਰ ਵਿੱਚ ਕੋਈ ਬਣਦਾ....

ਚੰਡੀਗੜ੍ਹ 28 ਦਸੰਬਰ : ਪ੍ਰਵਾਸੀ ਭਾਰਤੀ ਮਾਮਲੇ, ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਜੇ.ਐਮ. ਬਾਲਮੁਰਗਨ ਨੇ ਅੱਜ ਐਨ. ਆਰ. ਆਈ. ਪੰਜਾਬੀਆਂ ਨਾਲ ਮਿਲਣੀ ਬਾਰੇ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਮਨਘੜਤ ਦੱਸਦਿਆਂ ਸਿਰੇ ਤੋਂ ਨਕਾਰ ਦਿੱਤਾ। ਪ੍ਰਮੁੱਖ ਸਕੱਤਰ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਐਨ.ਆਰ.ਆਈ. ਸਭਾ ਕੋਈ ਐਨ.ਜੀ.ਓ ਨਹੀਂ ਹੈ ਬਲਕਿ ਇਹ ਇੱਕ ਸੁਸਾਇਟੀ ਹੈ ਜੋ ਪੰਜਾਬ ਸਰਕਾਰ ਦੀ ਪ੍ਰਵਾਨਗੀ ਨਾਲ ਸੁਸਾਇਟੀਜ਼ ਰਜਿਸਟ੍ਰੇਸ਼ਨ ਐਕਟ 1860 ਤਹਿਤ ਰਜਿਸਟਰਡ ਹੈ। ਉਨ੍ਹਾਂ ਕਿਹਾ....

ਚੰਡੀਗੜ੍ਹ, 28 ਦਸੰਬਰ : ਪੰਜਾਬ ਕਾਂਗਰਸ ਨੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਇਹ ਯਾਤਰਾ ਜਨਵਰੀ ਦੇ ਪਹਿਲੇ ਹਫ਼ਤੇ ਪੰਜਾਬ ਪਹੁੰਚੇਗੀ। ਹਾਲਾਂਕਿ ਇਸ ਦੀ ਸਹੀ ਸਮਾਂ ਸੀਮਾ ਦਾ ਐਲਾਨ ਪੰਜਾਬ ਕਾਂਗਰਸ ਵੱਲੋਂ ਬਾਅਦ ਵਿੱਚ ਕੀਤਾ ਜਾਵੇਗਾ।ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਦੀ ਪ੍ਰਧਾਨਗੀ ਹੇਠ ਪੰਜਾਬ ਕਾਂਗਰਸ ਦੇ ਮੁੱਖ ਦਫ਼ਤਰ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਹੋਈ। ਇਸ ਮੌਕੇ ਸਕੱਤਰ ਇੰਚਾਰਜ ਪੰਜਾਬ....

- ਪੰਜਾਬੀ ਭਾਸ਼ਾ ਨੂੰ ਬਣਦਾ ਸਤਿਕਾਰ ਦੇਣ ਲਈ ਬੋਰਡਾਂ ਉਤੇ ਮਾਤ ਭਾਸ਼ਾ ਨੂੰ ਤਰਜੀਹ ਦੇਣ ਦਾ ਫੈਸਲਾ - ਪੰਜਾਬੀ ਮਾਹ ਦੌਰਾਨ ਨਾਮੀਂ ਸਾਹਿਤਕਾਰਾਂ ਨੂੰ ਯਾਦ ਕੀਤਾ ਗਿਆ ਚੰਡੀਗੜ੍ਹ, 28 ਦਸੰਬਰ : ਸਿੱਖਿਆ ਖੇਤਰ ਨੂੰ ਅਹਿਮੀਅਤ ਦੇਣਾ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦਾ ਮੁੱਖ ਏਜੰਡਾ ਹੈ। ਉਚ ਸਿੱਖਿਆ ਖੇਤਰ ਵਿੱਚ ਸਰਕਾਰ ਨੇ ਗਠਨ ਤੋਂ ਬਾਅਦ ਵੱਡਾ ਵਾਅਦਾ ਪੂਰਾ ਕਰਦਿਆਂ ਕਾਲਜ-ਯੂਨੀਵਰਸਿਟੀਆਂ ਦੇ ਅਧਿਆਪਕਾਂ ਦੀ ਪਿਛਲੇ ਛੇ ਸਾਲਾਂ ਤੋਂ ਲਟਕਦੀ ਮੰਗ ਨੂੰ ਪੂਰਾ ਕੀਤਾ। ਉਚੇਰੀ ਸਿੱਖਿਆ ਤੇ....

ਚੰਡੀਗੜ੍ਹ, 28 ਦਸੰਬਰ : ਚੰਡੀਗੜ੍ਹ, 28 ਦਸੰਬਰ : ਸੂਬੇ ਦੀ ਭਗਵੰਤ ਮਾਨ ਸਰਕਾਰ ਤੋਂ ਕਰੋੜਾਂ ਰੁਪਏ ਤੋਂ ਵੱਧ ਦੇ ਵੇਰਵਿਆਂ ਨੂੰ ਮੁਹੱਈਆ ਕਰਵਾਉਣ ਲਈ ਸਪੱਸ਼ਟੀਕਰਨ ਦੀ ਮੰਗ ਕਰਦਿਆਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਆਪ ਸਰਕਾਰ ਨੇ ਚਾਲੂ ਵਿੱਤੀ ਸਾਲ ਦੀਆਂ ਪਹਿਲੀਆਂ ਤਿੰਨ ਤਿਮਾਹੀਆਂ ’ਚ ਹੀ 30 ਹਜ਼ਾਰ ਕਰੋੜ ਦਾ ਕਰਜ਼ਾ ਚੁੱਕ ਕੇ ਖਰਚ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਵਿੱਚ ਆਪਣੇ....

ਚੰਡੀਗੜ੍ਹ, 28 ਦਸੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਤੇਲੰਗਾਨਾ ਵਿਧਾਨ ਸਭਾ ਦੇ ਸਪੀਕਰ ਪੋਚਾਰਮ ਸ੍ਰੀਨਿਵਾਸ ਰੈਡੀ ਨਾਲ ਵਿਭਿੰਨ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ ਅਤੇ ਇਸ ਦੌਰਾਨ ਦੋਵਾਂ ਆਗੂਆਂ ਨੇ ਵਿਧਾਨ ਸਭਾ ਦੇ ਕੰਮਕਾਜ ਸਬੰਧੀ ਆਪਣੇ ਤਜਰਬੇ ਸਾਂਝੇ ਕੀਤੇ। ਤੇਲੰਗਾਨਾ ਵਿਧਾਨ ਸਭਾ ਦੇ ਸਪੀਕਰ ਵੱਲੋਂ ਦਿੱਤੇ ਗਏ ਸੱਦੇ ’ਤੇ ਸੰਧਵਾਂ ਨੇ ਤੇਲੰਗਾਨਾ ਵਿਧਾਨ ਸਭਾ ਪਹੁੰਚ ਕੇ ਓਥੋਂ ਦੇ ਸਪੀਕਰ ਰੈਡੀ ਨਾਲ ਮਿਲਣੀ ਕੀਤੀ। ਇਸ ਮੌਕੇ ਕਈ ਵਿਧਾਇਕ ਵੀ ਹਾਜ਼ਰ ਸਨ।....