ਚੰਡੀਗੜ੍ਹ

ਲੋਕਾਂ ਨੂੰ ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਸਮੇਂ ਸਿਰ ਸੇਵਾਵਾਂ ਯਕੀਨੀ ਬਣਾਉਣ ਲਈ ਅਮਨ ਅਰੋੜਾ ਨੇ ਭਵਨ ਵਿੱਚ ਕੀਤੀ ਅਚਨਚੇਤ ਚੈਕਿੰਗ
ਚੰਡੀਗੜ੍ਹ, 27 ਦਸੰਬਰ : ਲੋਕਾਂ ਨੂੰ ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਸਮੇਂ ਸਿਰ ਸੇਵਾਵਾਂ ਯਕੀਨੀ ਬਣਾਉਣ ਲਈ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਸ਼ਾਮ ਪੁੱਡਾ ਭਵਨ ਵਿੱਚ ਅਚਨਚੇਤ ਚੈਕਿੰਗ ਕੀਤੀ। ਕੈਬਨਿਟ ਮੰਤਰੀ ਨੇ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਅਜੋਏ ਕੁਮਾਰ ਸਿਨਹਾ ਨਾਲ ਵੱਖ-ਵੱਖ ਸ਼ਾਖਾਵਾਂ ਦਾ ਦੌਰਾ ਕਰਕੇ ਅਧਿਕਾਰੀਆਂ 'ਤੇ ਕੰਮ ਦੇ ਬੋਝ ਅਤੇ ਉਨ੍ਹਾਂ ਦੇ ਪੱਧਰ 'ਤੇ ਬਕਾਇਆ ਪਏ ਕੇਸਾਂ ਦਾ ਜਾਇਜ਼ਾ ਲਿਆ। ਅਧਿਕਾਰੀਆਂ ਤੇ....
ਪੰਜਾਬ ਦੇ ਪਿੰਡਾਂ ‘ਚ ਸਾਫ ਪੀਣਯੋਗ ਪਾਣੀ ਦੀ ਸਪਲਾਈ ਲਈ 34.44 ਕਰੋੜ ਰੁਪਏ ਜਾਰੀ: ਜਿੰਪਾ
ਚੰਡੀਗੜ੍ਹ, 27 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸਾਰੇ ਵਸਨੀਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਪੰਜਾਬ ਦੇ ਜਿਨ੍ਹਾਂ ਪਿੰਡਾਂ ਵਿਚ ਜ਼ਮੀਨੀ ਪਾਣੀ ਪੀਣਯੋਗ ਨਹੀਂ ਹੈ ਜਾਂ ਜਿੱਥੇ ਪਾਣੀ ਦੀ ਕੁਆਲਿਟੀ ਮਾੜੀ ਹੈ, ਉਨ੍ਹਾਂ ਇਲਾਕਿਆਂ ਦੇ ਵਸਨੀਕਾਂ ਨੂੰ ਨਹਿਰੀ ਪਾਣੀ ਦੀ ਸੁਧਾਈ ਕਰਕੇ ਸਪਲਾਈ ਕੀਤੀ ਜਾ ਰਹੀ ਹੈ। ਅਜਿਹੀਆਂ 5 ਡਵੀਜ਼ਨਾਂ ਵਿਚ ਨਹਿਰੀ ਸਾਫ ਪਾਣੀ ਦੀ ਸਪਲਾਈ ਲਈ ਪੰਜਾਬ ਸਰਕਾਰ ਨੇ 34 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ....
ਡਾਟਾ ਮਾਈਨਿੰਗ ਵਿੰਗ ਨੇ ਵਿੱਤੀ ਸਾਲ ’ਚ ਪਿਛਲੇ ਸਾਲਾਂ ਨਾਲੋਂ ਤਿੰਨ ਗੁਣਾ ਜਿਆਦਾ ਮਾਲੀਆ ਵਸੂਲਿਆ : ਮੰਤਰੀ ਚੀਮਾਂ
ਚੰਡੀਗੜ੍ਹ, 27 ਦਸੰਬਰ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਨੇ ਡਾਟਾ ਮਾਈਨਿੰਗ ਵਿੰਗ ਦੁਆਰਾ ਤਿਆਰ ਕੀਤੀਆਂ ਰਿਪੋਰਟਾਂ ਦੇ ਆਧਾਰ 'ਤੇ ਚਾਲੂ ਵਿੱਤੀ ਸਾਲ ਦੌਰਾਨ ਨਵੰਬਰ ਮਹੀਨੇ ਤੱਕ 1252.36 ਕਰੋੜ ਰੁਪਏ ਦਾ ਮਾਲੀਆ ਇਕੱਠਾ ਕੀਤਾ, ਜੋ ਵਿੱਤੀ ਸਾਲ 2021-22 ਦੀ ਇਸੇ ਮਿਆਦ ਦੌਰਾਨ ਇਕੱਠੇ ਕੀਤੇ ਗਏ 422.09 ਕਰੋੜ ਰੁਪਏ ਦੇ ਮੁਕਾਬਲੇ ਲਗਭਗ ਤਿੰਨ ਗੁਣਾ ਹੈ। ਇਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਇਸ ਗੱਲ....
ਸ਼ਹੀਦ ਊਧਮ ਸਿੰਘ ਮਿੱਟੀ ਦਾ ਸੱਚਾ ਸਪੂਤ ਸੀ, ਜਿਸ ਨੇ ਜਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲੈ ਕੇ ਲਾਸਾਨੀ ਬਹਾਦਰੀ ਦਾ ਪ੍ਰਗਟਾਵਾ ਕੀਤਾ : ਭਗਵੰਤ ਮਾਨ
ਚੰਡੀਗੜ੍ਹ 26 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਮਹਾਨ ਸ਼ਹੀਦ ਊਧਮ ਸਿੰਘ ਵੱਲੋਂ ਦਿੱਤੀ ਗਈ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਸਦਾ ਪ੍ਰੇਰਿਤ ਕਰਦੀ ਰਹੇਗੀ । ਸ਼ਹੀਦ ਊਧਮ ਸਿੰਘ ਦੇ ਜਨਮ ਦਿਵਸ ‘ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਾਸੀ ਅੱਜ ਅਜਿਹੇ ਮਹਾਨ ਨਾਇਕਾਂ ਦੀਆਂ ਬੇਮਿਸਾਲ ਕੁਰਬਾਨੀਆਂ ਸਦਕਾ ਅਜ਼ਾਦੀ ਦਾ ਨਿੱਘ ਮਾਣ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਮਿੱਟੀ ਦਾ ਸੱਚਾ ਸਪੂਤ ਸੀ....
ਆਪ' ਸਰਕਾਰ ਨੇ ਨੌਂ ਮਹੀਨੇ ਦੇ ਕਾਰਜਕਾਲ ਦੌਰਾਨ ਸਿਹਤ ਖੇਤਰ 'ਚ ਕੀਤੀਆਂ ਵੱਡੀਆਂ ਪ੍ਰਾਪਤੀਆਂ: ਚੇਤਨ ਸਿੰਘ ਜੌੜਾਮਾਜਰਾ
ਮਾਨ ਸਰਕਾਰ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਡੀਆਂ ਪੁਲਾਂਘਾਂ ਪੁੱਟ ਰਿਹੈ : ਸਿਹਤ ਮੰਤਰੀ ਕਿਹਾ, ਨਵੀਂ ਸਰਕਾਰ ਦੀ ਅਗਵਾਈ ਹੇਠ ਸਿਹਤ ਖੇਤਰ ਵਿੱਚ ਆ ਰਹੇ ਨੇ ਕ੍ਰਾਂਤੀਕਾਰੀ ਬਦਲਾਅ ਚੰਡੀਗੜ੍ਹ: 26 ਦਸੰਬਰ : ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਮੌਜੂਦਾ ਕਾਰਜਕਾਲ ਦੇ ਸਿਰਫ਼ ਨੌਂ ਮਹੀਨਿਆਂ ਵਿੱਚ ਹੀ ਸੂਬੇ ਦੇ ਸਰਕਾਰੀ ਸਿਹਤ ਖੇਤਰ ਦੀ ਦਿੱਖ ਸੁਧਾਰ ਕੇ ਰੱਖ ਦਿੱਤੀ ਹੈ। ਆਮ ਆਦਮੀ ਪਾਰਟੀ (ਆਪ) ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸਰਕਾਰੀ ਸਿਹਤ ਢਾਂਚੇ ਦੀ ਮਜ਼ਬੂਤੀ ਅਤੇ ਆਮ ਲੋਕਾਂ....
ਵਿੱਤ ਮੰਤਰੀ ਚੀਮਾ ਵੱਲੋਂ ਡਾ. ਗਿੱਲ ਦੀ ਕਿਤਾਬ ‘ਦਾ ਪੰਜਾਬ ਦੈਟ ਵਾਜ ਨੌਟ’ ਲੋਕ ਅਰਪਣ
ਚੰਡੀਗੜ੍ਹ, 26 ਦਸੰਬਰ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸੀਨੀਅਰ ਪ੍ਰੋਫੈਸਰਾਂ ਵਿੱਚੋਂ ਇੱਕ ਡਾ. ਪੁਸ਼ਪਿੰਦਰ ਸਿੰਘ ਗਿੱਲ ਵੱਲੋਂ ਲਿਖੀ ਗਈ ਕਿਤਾਬ ‘ਦਾ ਪੰਜਾਬ ਦੈਟ ਵਾਜ ਨੌਟ’ ਨੂੰ ਲੋਕ ਅਰਪਣ ਕੀਤਾ। ਇਥੇ ਵਿੱਤ ਤੇ ਯੋਜਨਾ ਭਵਨ ਵਿਖੇ ਹੋਏ ਇੱਕ ਸਾਧਾਰਨ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕਿਤਾਬ ਨੂੰ ਲੋਕ ਅਰਪਣ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਕਿਤਾਬ ਡਾ. ਗਿੱਲ ਵੱਲੋਂ ਪੰਜਾਬ ਦੀ....
ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਹੱਕ ਸੱਚ ਇਨਸਾਫ ਲਈ ਜੂਝਣ ਦੀ ਮਿਲਦੀ ਹੈ ਪ੍ਰੇਰਨਾ : ਜਥੇਦਾਰ ਦਾਦੂਵਾਲ
ਚੰਡੀਗੜ੍ਹ, 26 ਦਸੰਬਰ : ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਸਾਹਿਬਜ਼ਾਦਿਆਂ ਮਾਤਾ ਗੁਜਰ ਕੌਰ ਜੀ ਅਤੇ ਸ਼ਹੀਦ ਸਿੰਘਾਂ ਨੇ ਜ਼ਬਰ ਜ਼ੁਲਮ ਦੇ ਖਿਲਾਫ਼ ਧਰਮ ਖਾਤਰ ਆਪਣੀ ਕੁਰਬਾਨੀ ਦਿੱਤੀ ਦਸ਼ਮੇਸ਼ ਪਿਤਾ ਮਾਤਾ ਗੁਜ਼ਰ ਕੌਰ ਅਤੇ ਸਾਹਿਬਜਾਦਿਆਂ ਸਿੰਘਾਂ ਸ਼ਹੀਦਾਂ ਦੀ ਕੁਰਬਾਨੀ ਤੋਂ ਧਰਮ ਹੱਕ ਸੱਚ ਇਨਸਾਫ ਲਈ ਜੂਝਣ ਦੀ ਸਾਨੂੰ ਪ੍ਰੇਰਨਾ ਮਿਲਦੀ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਵਿਖੇ ਪੰਥ ਪ੍ਰਸਿੱਧ ਸਿੱਖ ਪਰਚਾਰਕ ਜਥੇਦਾਰ....
ਡੇਢ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਪਨਗ੍ਰੇਨ ਦਾ ਇੰਸਪੈਕਟਰ ਗ੍ਰਿਫਤਾਰ
ਚੰਡੀਗੜ੍ਹ, 26 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਲੁਧਿਆਣਾ ਵਿਖੇ ਤਾਇਨਾਤ ਪਨਗ੍ਰੇਨ ਦੇ ਇੰਸਪੈਕਟਰ ਕੁਨਾਲ ਗੁਪਤਾ ਨੂੰ 1,50,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਇੰਸਪੈਕਟਰ ਨੂੰ ਕਰਤਾਰ ਸਿੰਘ ਐਂਡ ਸੰਨਜ਼ ਰਾਈਸ ਮਿੱਲ ਦੇ ਮਾਲਕ ਸ਼ਿਕਾਇਤਕਰਤਾ ਚਰਨਜੀਤ ਸਿੰਘ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ....
ਐਸ.ਓ.ਆਈ ਦਾ ਮੁੱਖ ਬੁਲਾਰਾ ਨਿਤਿਨ ਗਰਗ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ
ਚੰਡੀਗੜ੍ਹ, 25 ਦਸੰਬਰ : ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸਟੂਡੈਂਟ ਆਰਗੇਨਾਈਜੇਸ਼ਨ ਆਫ ਇੰਡੀਆ ਵਿੰਗ ਦੇ ਨੌਜਵਾਨ ਆਗੂ ਅਤੇ ਸੂਬਾਈ ਮੁਖ ਬੁਲਾਰੇ ਨੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਭਾਜਪਾ 'ਚ ਸ਼ਾਮਿਲ ਹੋ ਗਏ ਹਨ। ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਦੀ ਪ੍ਰਧਾਨਗੀ ਹੇਠ ਸੂਬਾ ਭਾਜਪਾ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਉਲੀਕੇ ਗਏ ਪ੍ਰੋਗਰਾਮ ਦੌਰਾਨ ਐਸਓਆਈ ਦੇ ਸੂਬਾ ਬੁਲਾਰੇ ਨਿਤਿਨ ਗਰਗ ਗਿੱਦੜਬਾਹਾ ਆਪਣੇ ਸਾਥੀਆਂ ਸਮੇਤ ਭਾਜਪਾ ਪਰਿਵਾਰ ਵਿੱਚ....
ਲੁਧਿਆਣਾ ਡਿਵੀਜ਼ਨ ਜੀ.ਐਸ.ਟੀ ਦੀ ਉਗਰਾਹੀ ਅਤੇ ਵਿਕਾਸ ਦਰ, ਦੋਵਾਂ ਵਿੱਚ ਮੋਹਰੀ,ਰੋਪੜ ਅਤੇ ਪਟਿਆਲਾ ਦੂਜੇ ਸਥਾਨ ਤੇ
ਚੰਡੀਗੜ੍ਹ, 25 ਦਸੰਬਰ : ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ.ਟੀ.) ਦੀ ਉਗਰਾਹੀ ਵਿੱਚ ਆਪਣਾ ਸਿਖਰਲਾ ਸਥਾਨ ਬਰਕਰਾਰ ਰੱਖਦੇ ਹੋਏ ਲੁਧਿਆਣਾ ਡਿਵੀਜ਼ਨ ਨੇ ਚਾਲੂ ਵਿੱਤੀ ਸਾਲ ਦੇ ਪਹਿਲੇ ਅੱਠ ਮਹੀਨਿਆਂ ਦੌਰਾਨ ਜੀ.ਐਸ.ਟੀ ਦੀ ਉਗਰਾਹੀ ਅਤੇ ਵਿਕਾਸ ਦਰ ਦੋਵਾਂ ਵਿੱਚ ਹੀ ਸੂਬਾ ਪੱਧਰ ‘ਤੇ ਪਹਿਲੇ ਸਥਾਨ ‘ਤੇ ਰਿਹਾ । ਡਿਵੀਜ਼ਨ ਨੇ ਇਸ ਵਿੱਤੀ ਵਰ੍ਹੇ ਦੌਰਾਨ ਨਵੰਬਰ ਦੇ ਅੰਤ ਤੱਕ 3354 ਕਰੋੜ ਰੁਪਏ ਦਾ ਜੀ.ਐਸ.ਟੀ ਮਾਲੀਆ ਇਕੱਤਰ ਕਰਨ ਦੇ ਨਾਲ-ਨਾਲ ਵਿੱਤੀ ਸਾਲ 2021-22 ਦੀ ਇਸੇ ਮਿਆਦ ਦੇ ਮੁਕਾਬਲੇ ਜੀ.ਐਸ.ਟੀ....
ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਮੁੱਖ ਦੋਸ਼ੀ ਗ੍ਰਿਫਤਾਰ
- ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਫੜੇ ਗਏ ਤਸਕਰ ਪਿਛਲੇ 3 ਸਾਲਾਂ ਤੋਂ ਗੁਆਂਢੀ ਰਾਜਾਂ ਵਿੱਚ ਨਸ਼ਿਆਂ ਦੀ ਕਰ ਰਹੇ ਸਨ ਤਸਕਰੀ: ਡੀਜੀਪੀ ਪੰਜਾਬ ਗੌਰਵ ਯਾਦਵ ਚੰਡੀਗੜ੍ਹ, 25 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਛੇੜੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਪੰਜਾਬ ਪੁਲਿਸ ਨੇ 10 ਕਿਲੋਗ੍ਰਾਮ ਹੈਰੋਇਨ ਅਤੇ ਇੱਕ ਹਾਈਟੈੱਕ....
ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦਾ ਸਮਾਂ 26 ਜਨਵਰੀ ਸ਼ਾਮ 7 ਵਜੇ ਤੈਅ
ਚੰਡੀਗੜ੍ਹ, 25 ਦਸੰਬਰ : ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦਾ ਸਮਾਂ 26 ਜਨਵਰੀ ਸ਼ਾਮ 7 ਵਜੇ ਤੈਅ ਕੀਤਾ ਗਿਆ ਹੈ। ਉਨ੍ਹਾਂ ਦੀ ਰਿਹਾਈ ਤੋਂ ਇੱਕ ਮਹੀਨਾ ਪਹਿਲਾਂ ਹੀ ਪੰਜਾਬ ਕਾਂਗਰਸ ਵਿੱਚ ਹਲਚਲ ਮੱਚ ਗਈ ਸੀ। ਇਸ ਦਾ ਵੱਡਾ ਕਾਰਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪੰਜਾਬ ਵਾਪਸੀ ਹੈ। ਸਮਰਥਕ ਇਸ ਦੌਰਾਨ ਨਵਜੋਤ ਸਿੰਘ ਸਿੱਧੂ 'ਤੇ ਵਿਸ਼ੇਸ਼ ਪ੍ਰੋਗਰਾਮ ਕਰਨ ਦੀ ਵੀ ਤਿਆਰੀ ਕਰ ਰਹੇ ਹਨ। ਦੈਨਿਕ ਭਾਸਕਰ ਦੀ ਖ਼ਬਰ ਅਨੁਸਾਰ ਮਹੱਤਵਪੂਰਨ ਗੱਲ ਇਹ ਹੈ ਕਿ ਚੰਗੇ ਆਚਰਣ ਕਾਰਨ ਨਵਜੋਤ....
ਸਰਕਾਰ ਪਿੰਡਾਂ ਵਿੱਚ ਪਾਈਪ ਰਾਹੀਂ ਪਾਣੀ ਦੀ ਸਪਲਾਈ ਵਾਲੀਆਂ ਸਕੀਮਾਂ ਲਈ ਸੂਬੇ ਦੇ ਜ਼ਿਲ੍ਹਿਆਂ ਵਿੱਚ ਲਗਾਏਗੀ ਸੋਲਰ : ਜਿੰਪਾ
ਚੰਡੀਗੜ੍ਹ, 25 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿੰਡਾਂ ਵਿੱਚ ਪਾਈਪ ਰਾਹੀਂ ਪਾਣੀ ਦੀ ਸਪਲਾਈ ਵਾਲੀਆਂ ਸਕੀਮਾਂ ਵਾਸਤੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੋਲਰ ਪਾਵਰ ਐਨਰਜੀ ਸਿਸਟਮ ਲਗਾਉਣ ਲਈ 60.50 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਇਸ ਪ੍ਰੋਜੈਕਟ ਤਹਿਤ 1508 ਪਿੰਡਾਂ ਨੂੰ ਕਵਰ ਕਰਦਿਆਂ ਸੂਬੇ ਦੇ ਪਿੰਡਾਂ ਵਿੱਚ 970 ਜਲ ਸਪਲਾਈ ਸਕੀਮਾਂ ਲਈ 8.698 ਮੈਗਾਵਾਟ ਦੀ ਸਮਰੱਥਾ ਵਾਲੇ ਸੋਲਰ ਪਾਵਰ ਐਨਰਜੀ ਪਲਾਂਟ (ਨੈੱਟ ਮੀਟਰਿੰਗ 'ਤੇ ਆਧਾਰਿਤ) ਲਗਾਏ....
ਚੰਡੀਗੜ੍ਹ ‘ਚ ਜੀਐਸਟੀ ਧੋਖਾਧੜੀ ਦੇ ਸਬੰਧ ਵਿੱਚ ਤਿੰਨ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ
ਚੰਡੀਗੜ੍ਹ, 24 ਦਸੰਬਰ : ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ (ਈਓਡਬਲਯੂ) ਨੇ ਇੱਕ ਕਥਿਤ ਵਸਤੂ ਅਤੇ ਸੇਵਾ ਟੈਕਸ (ਜੀਐਸਟੀ) ਧੋਖਾਧੜੀ ਦੇ ਸਬੰਧ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੇ ਇੱਕ ਸ਼ੈੱਲ ਕੰਪਨੀਆਂ ਦੁਆਰਾ ਕੀਤੇ ਗਏ 5 ਕਰੋੜ ਰੁਪਏ ਦੇ ਲੈਣ-ਦੇਣ ਦਾ ਪਰਦਾਫਾਸ਼ ਕੀਤਾ ਹੈ ਜਿਸਦੀ ਪਛਾਣ ਫਰਜ਼ੀ ਚਲਾਨ ਦੁਆਰਾ ਕੀਤੀ ਗਈ ਹੈ। ਮੁਲਜ਼ਮਾਂ ਦੀ ਪਛਾਣ ਫਤਹਿਗੜ੍ਹ ਸਾਹਿਬ ਦੇ 39 ਸਾਲਾ ਜਤਿੰਦਰ ਸਿੰਘ ਭੱਲਾ ਉਰਫ ਵਿੱਕੀ, ਸੰਨੀ ਐਨਕਲੇਵ, ਖਰੜ ਦੇ 55....
ਅੰਮ੍ਰਿਤਸਰ-ਨਾਂਦੇੜ ਸਾਹਿਬ ਫਲਾਈਟ ਮੁੜ ਸ਼ੁਰੂ ਕੀਤੀ ਜਾਵੇ : ਹਰਸਿਮਰਤ ਕੌਰ ਬਾਦਲ
ਚੰਡੀਗੜ੍ਹ, 24 ਦਸੰਬਰ : ਕੇਂਦਰੀ ਹਵਾਬਾਜ਼ੀ ਮੰਤਰੀ ਸ੍ਰੀ ਜਯੋਤਿਰਦਿਤਯਾ ਸਿੰਧੀਆ ਨੁੰ ਅਪੀਲ ਕਰਦਿਆਂ ਪਾਰਲੀਮੈਂਟ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਤੋਂ ਨਾਂਦੇੜ ਸਾਹਿਬ ਤੱਕ ਫਲਾਈਟਾਂ ਮੁੜ ਸ਼ੁਰੂ ਕੀਤੀਆਂ ਜਾਣ ਅਤੇ ਜ਼ੋਰ ਦੇ ਕੇ ਕਿਹਾ ਕਿ ਕੋਰੋਨਾ ਮਹਾਮਾਰੀ ਤੋਂ ਬਾਅਦ ਅੰਮ੍ਰਿਤਸਰ-ਨਾਂਦੇੜ ਸਾਹਿਬ ਫਲਾਈਟ ਮੁੜ ਸ਼ੁਰੂ ਨਹੀਂ ਕੀਤੀ। ਨਾਂਦੇੜ ਸਾਹਿਬ ਪਵਿੱਤਰ ਨਗਰੀ ਹੈ ਜਿਥੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਆਪਣਾ ਆਖਰੀ ਸਮਾਂ ਗੁਜ਼ਾਰਿਆ ਸੀ। ਸ਼ਹਿਰੀ ਹਵਾਬਾਜ਼ੀ ਮੰਤਰੀ ਨੁੰ....