ਚੰਡੀਗੜ੍ਹ

ਪੰਜਾਬ ਵੱਲੋਂ ਨੌਜਵਾਨਾਂ ਨੂੰ ਉੱਭਰਦੀਆਂ ਡਰੋਨ ਤਕਨੀਕਾਂ ਦੀ ਸਿਖਲਾਈ ਦੇਣ ਲਈ ਆਈ.ਆਈ.ਟੀ. ਰੋਪੜ ਨਾਲ ਸਮਝੌਤਾ ਸਹੀਬੱਧ
ਇਸ ਸਮਝੌਤੇ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਮਿਲਣਗੇ 29 ਹਜ਼ਾਰ ਤੋਂ ਵੱਧ ਨੌਕਰੀਆਂ ਦੇ ਮੌਕੇ: ਅਮਨ ਅਰੋੜਾ ਆਈ.ਆਈ.ਟੀ. ਰੋਪੜ ਦੇ ਸਹਿਯੋਗ ਨਾਲ ਡਰੋਨ ਸੈਂਟਰ ਆਫ਼ ਐਕਸੀਲੈਂਸ ਵੀ ਸਥਾਪਤ ਕੀਤਾ ਜਾਵੇਗਾ: ਰੋਜ਼ਗਾਰ ਉੱਤਪਤੀ ਮੰਤਰੀ ਚੰਡੀਗੜ੍ਹ, 12 ਜੁਲਾਈ 2024 : ਸੂਬੇ ਦੇ ਨੌਜਵਾਨਾਂ ਨੂੰ ਏਰੀਅਲ ਸਿਨੇਮੈਟੋਗ੍ਰਾਫੀ, ਫੋਟੋਗ੍ਰਾਫੀ, ਮੈਪਿੰਗ, ਨਿਗਰਾਨੀ ਅਤੇ ਖੇਤੀਬਾੜੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਰੋਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ....
ਸੂਬੇ ਦੇ ਸਾਰੇ ਪਿੰਡਾਂ ਵਿੱਚ ਮੁਰਦਾ ਪਸ਼ੂਆਂ ਦੇ ਢੁਕਵੇਂ ਨਿਪਟਾਰੇ ਲਈ ਮੌਜੂਦਾ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾਵੇ : ਲਾਲਜੀਤ ਸਿੰਘ ਭੁੱਲਰ
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਭੁੱਲਰ ਵੱਲੋਂ ਹੱਡਾ-ਰੋੜੀਆਂ ਦੇ ਸੁਚੱਜੇ ਪ੍ਰਬੰਧਨ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਅਧਿਕਾਰੀਆਂ ਨੂੰ ਇਕ ਮਹੀਨੇ ਦੇ ਅੰਦਰ ਮੁਕੰਮਲ ਸਰਵੇਖਣ ਕਰਨ ਅਤੇ ਰਿਪੋਰਟ ਉਨ੍ਹਾਂ ਦੇ ਦਫ਼ਤਰ ਨੂੰ ਭੇਜਣ ਦੇ ਨਿਰਦੇਸ਼ ਚੰਡੀਗੜ੍ਹ, 11 ਜੁਲਾਈ 2024 : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਭਰ ਦੇ ਪਿੰਡਾਂ ਵਿੱਚ ਸਥਿਤ ਹੱਡਾ-ਰੋੜੀਆਂ ਦੇ ਢੁਕਵੇਂ ਪ੍ਰਬੰਧਨ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਪੇਂਡੂ ਖੇਤਰਾਂ ਵਿੱਚ....
ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ 22 ਹਜ਼ਾਰ ਤੋਂ ਵੱਧ ਮਸ਼ੀਨਾਂ - ਖੁੱਡੀਆਂ 
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਅਗਸਤ ਦੇ ਅੰਤ ਤੱਕ ਲਾਭਪਾਤਰੀ ਕਿਸਾਨਾਂ ਨੂੰ ਮਸ਼ੀਨਾਂ ਦੀ ਬਣਦੀ ਸਬਸਿਡੀ ਜਾਰੀ ਕਰਨ ਦੇ ਨਿਰਦੇਸ਼ ਖੇਤੀਬਾੜੀ ਮੰਤਰੀ ਨੇ ਝੋਨੇ ਦੀ ਸਿੱਧੀ ਬਿਜਾਈ ਪ੍ਰਤੀ ਕਿਸਾਨਾਂ ਦੇ ਹੁੰਗਾਰੇ ਦੀ ਕੀਤੀ ਸ਼ਲਾਘਾ; ਸਿੱਧੀ ਬਿਜਾਈ ਅਧੀਨ ਰਕਬੇ ਵਿੱਚ 28 ਫੀਸਦ ਵਾਧਾ ਹੋਇਆ ਚੰਡੀਗੜ੍ਹ, 11 ਜੁਲਾਈ 2024 : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ....
ਐਸਕੇਐਮ 9 ਅਗਸਤ ਨੂੰ ‘ਭਾਰਤ ਛੱਡੋ ਦਿਵਸ’ ਵਜੋਂ ਮਨਾਏਗੀ 
ਚੰਡੀਗੜ੍ਹ, 11 ਜੁਲਾਈ 2024 : ਯੂਨਾਈਟਿਡ ਕਿਸਾਨ ਮੋਰਚਾ ਨੇ ਇੱਕ ਵਾਰ ਫਿਰ ਵੱਖ-ਵੱਖ ਮੰਗਾਂ ਨੂੰ ਲੈ ਕੇ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਜਥੇਬੰਦੀ ਨੇ ਕਿਹਾ ਹੈ ਕਿ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਅਤੇ ਕਰਜ਼ਾ ਮੁਆਫ਼ੀ ਸਮੇਤ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਅੰਦੋਲਨ ਮੁੜ ਸ਼ੁਰੂ ਕੀਤਾ ਜਾਵੇਗਾ। ਜਥੇਬੰਦੀ ਨੇ ਇਹ ਵੀ ਕਿਹਾ ਹੈ ਕਿ ਇਨ੍ਹਾਂ ਮੰਗਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ।....
ਪੰਜਾਬ ਵੱਲੋਂ ਇੰਗਲੈਂਡ ਨੂੰ ਲੀਚੀ ਨਿਰਯਾਤ ਹੋਰ ਪ੍ਰਫੁੱਲਿਤ ਕਰਨ ਲਈ ਨਵੇਂ ਮੌਕਿਆਂ ਦੀ ਭਾਲ
ਬਰਤਾਨੀਆ ਦੀ ਡਿਪਟੀ ਹਾਈ ਕਮਿਸ਼ਨਰ ਵੱਲੋਂ ਚੇਤਨ ਸਿੰਘ ਜੌੜਾਮਾਜਰਾ ਨਾਲ ਭਵਿੱਖੀ ਸਹਿਯੋਗ ਅਤੇ ਨਵੀਆਂ ਖੇਤੀ ਸਹਾਇਕ ਤਕਨੀਕਾਂ ਸਬੰਧੀ ਮੁਲਾਕਾਤ ਲੀਚੀ ਦੀ ਅਗਲੀ ਵੱਡੀ ਖੇਪ ਇੰਗਲੈਂਡ ਨੂੰ ਛੇਤੀ ਕੀਤੀ ਜਾਵੇਗੀ ਐਕਸਪੋਰਟ: ਚੇਤਨ ਸਿੰਘ ਜੌੜਾਮਾਜਰਾ ਚੰਡੀਗੜ੍ਹ, 11 ਜੁਲਾਈ 2024 : ਪੰਜਾਬ ਦੀ ਲੀਚੀ ਦੀ ਪਹਿਲੀ ਖੇਪ ਹਾਲ ਹੀ ਵਿੱਚ ਇੰਗਲੈਂਡ ਨੂੰ ਸਫ਼ਲਤਾਪੂਰਵਕ ਐਕਸਪੋਰਟ ਕਰਨ ਤੋਂ ਬਾਅਦ ਅੱਜ ਇੰਗਲੈਂਡ (ਯੂ.ਕੇ.) ਦੀ ਡਿਪਟੀ ਹਾਈ ਕਮਿਸ਼ਨਰ ਸ੍ਰੀਮਤੀ ਕੈਰੋਲਿਨ ਰੋਵੇਟ ਵੱਲੋਂ ਪੰਜਾਬ ਦੇ ਬਾਗ਼ਬਾਨੀ ਮੰਤਰੀ ਸ....
ਲਗਾਤਾਰ ਤੀਜੀ ਵਾਰ ਮੱਕੀ ਦੀ ਫਸਲ ਖਰੀਦਣ ਤੋਂ ਨਾਂਹ ਕਰਕੇ ਕਿਸਾਨਾਂ ਨੂੰ ਬਰਬਾਦ ਕਰਨ ਲਈ ਸੀਐਮ ਅਸਤੀਫਾ ਦੇਣ: ਸੁਖਬੀਰ ਬਾਦਲ
ਕਿਹਾ ਕਿ ਜਿਹੜੇ ਕਿਸਾਨਾਂ ਨੇ ਮੱਕੀ, ਮੂੰਗੀ ਤੇ ਸੂਰਜਮੁਖੀ ਦੀਆਂ ਫਸਲਾਂ ਐਮ ਐਸ ਪੀ ਨਾਲੋਂ ਘੱਟ ਰੇਟ ’ਤੇ ਵੇਚੀਆਂ ਨੂੰ ’ਭਵੰਤਰ’ ਸਕੀਮ ਰਾਹੀਂ ਮੁਆਵਜ਼ਾ ਦਿੱਤਾ ਜਾਵੇ ਮੰਗ ਕੀਤੀ ਕਿ ਸਬਜ਼ੀਆਂ ’ਤੇ ਵੀ ਐਮ ਐਸ ਪੀ ਦਿੱਤੀ ਜਾਵੇ ਅਤੇ ਸਬਜ਼ੀ ਉਤਪਾਦਕਾਂ ਲਈ ਬੀਮਾ ਸਹੂਲਤ ਦਿੱਤੀ ਜਾਵੇ ਚੰਡੀਗੜ੍ਹ, 11 ਜੁਲਾਈ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਦੀ ਮੰਗ ਕੀਤੀ ਅਤੇ ਕਿਹਾ ਕਿ ਮੁੱਖ ਮੰਤਰੀ ਨੇ ਲਗਾਤਾਰ ਤੀਜੀ ਵਾਰ ਐਮ....
ਸਰਕਾਰੀ ਵਿਭਾਗਾਂ ਵਿੱਚ ਤਾਇਨਾਤ ਮੁਲਾਜ਼ਮਾਂ ਦੇ 15 ਜੁਲਾਈ ਤੋਂ ਹੋਣਗੇ ਤਬਾਦਲੇ
ਚੰਡੀਗੜ੍ਹ, 10 ਜੁਲਾਈ 2024 : ਪੰਜਾਬ ਵਿੱਚ ਇਸ ਵਾਰ ਸਰਕਾਰੀ ਵਿਭਾਗਾਂ ਵਿੱਚ ਤਾਇਨਾਤ ਮੁਲਾਜ਼ਮਾਂ ਦੇ ਤਬਾਦਲੇ 15 ਜੁਲਾਈ ਤੋਂ 15 ਅਗਸਤ ਦਰਮਿਆਨ ਹੋਣਗੇ। ਇਸ ਤੋਂ ਬਾਅਦ ਕਿਸੇ ਵੀ ਵਿਭਾਗ ਵਿੱਚ ਤਬਾਦਲੇ ਨਹੀਂ ਹੋਣਗੇ। ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਇਸ ਸਬੰਧੀ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਸਰਕਾਰੀ ਆਦੇਸ਼ਾਂ ਮੁਤਾਬਕ ਤਬਾਦਲੇ 23 ਅਪ੍ਰੈਲ 2018 ਨੂੰ ਜਾਰੀ ਕੀਤੀ ਤਬਾਦਲਾ ਨੀਤੀ ਅਨੁਸਾਰ ਕੀਤੇ ਜਾਣਗੇ। ਦੱਸ ਦਈਏ ਕਿ ਸੂਬਾ ਸਰਕਾਰ ਨੇ ਸੱਤਾ 'ਚ....
ਸ਼੍ਰੋਮਣੀ ਅਕਾਲੀ ਦਲ ਵਲੋਂ ਏ. ਡੀ. ਪੀ. ਪ੍ਰਸ਼ਨ ਪੱਤਰ ਲੀਕ ਹੋਣ ਦੀ ਸੁਤੰਤਰ ਜਾਂਚ ਕੀਤੇ ਜਾਣ ਦੀ ਮੰਗ
ਮੁੱਖ ਮੰਤਰੀ ਵਲੋਂ ਮਾਮਲੇ ’ਚ ਕਾਰਵਾਈ ਨਾ ਕਰਨਾ ਨਿੰਦਣਯੋਗ : ਡਾ. ਦਲਜੀਤ ਸਿੰਘ ਚੀਮਾ ਚੰਡੀਗੜ੍ਹ, 10 ਜੁਲਾਈ 2024 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਵਿਚ ਖੇਤੀ ਵਿਕਾਸ ਅਧਿਕਾਰੀਆਂ (ਏ. ਡੀ. ਓਜ਼) ਦੀ ਚੋਣ ਲਈ ਪ੍ਰਸ਼ਨ ਪੱਤਰ ਲੀਕ ਹੋਣ ਦੀ ਸਵਤੰਤਰ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਇਹ ਬੇਹੱਦ ਨਿੰਦਣਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਉਮੀਦਵਾਰਾਂ ਵਲੋਂ ਲਾਏ ਗਏ ਦੋਸ਼ਾਂ ਦੇ ਬਾਵਜੂਦ ਭਰਤੀ ਪ੍ਰੀਖਿਆ ਨੂੰ ਰੱਦ ਕਰਨ ਕਰਨ ਲਈ ਕੋਈ ਕਾਰਵਾਈ ਨਹੀਂ ਕਰ ਰਹੀ ਹੈ। ਇਥੇ ਇਕ ਪ੍ਰੈਸ ਬਿਆਨ ਜਾਰੀ....
ਆਪ ਨੇ ਆਂਗਣਵਾੜੀ ਵਰਕਰਾਂ ਰਾਹੀਂ ਵੰਡਣ ਲਈ ਘਟੀਆ ਖਾਦ ਸਮੱਗਰੀ ਦੀ ਸਪਲਾਈ ਕਰਕੇ ਵੱਡੇ ਪੱਧਰ ’ਤੇ ਕੀਤਾ ਭ੍ਰਿਸ਼ਟਾਚਾਰ : ਪ੍ਰਧਾਨ ਬੀਬੀ ਹਰਗੋਬਿੰਦ ਕੌਰ
ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ਆਮ ਆਦਮੀ ਪਾਰਟੀ ’ਤੇ ਆਂਗਣਵਾੜੀ ਵਰਕਰਾਂ ਰਾਹੀਂ ਵੰਡਣ ਲਈ ਘਟੀਆ ਖਾਦ ਸਮੱਗਰੀ ਦੀ ਸਪਲਾਈ ਕਰਕੇ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ’ਚ ਲਿਪਤ ਹੋਣ ਦਾ ਦੋਸ਼ ਲਾਇਆ ਚੰਡੀਗੜ੍ਹ, 10 ਜੁਲਾਈ 2024 : ਸ਼੍ਰੋਮਣੀ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ਆਮ ਆਦਮੀ ਪਾਰਟੀ ਸਰਕਾਰ ਰਾਜ ਸਹਿਕਾਰੀ ਸੰਸਥਾ ਵੇਰਕਾ ਤੋਂ ਇਹ ਜ਼ਿੰਮੇਵਾਸੀ ਵਾਪਸ ਲੈ ਕੇ ਸੂਚੀ ਵਿਚ ਪਾਈ ਗਈ ਨਿੱਜੀ ਕੰਪਨੀ ਨੂੰ ਦੇ ਕੇ ਆਂਗਣਵਾੜੀ ਵਰਕਰਾਂ ਰਾਹੀਂ....
ਪੰਜਾਬ ਵਿੱਚ ਬਦਲਿਆ ਮੌਸਮ, ਹਵਾਵਾਂ ਚੱਲਣ ਅਤੇ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਬਿਜਲੀ ਗਰਜਣ ਦੀ ਵੀ ਸੰਭਾਵਨਾ
ਚੰਡੀਗੜ੍ਹ, 10 ਜੁਲਾਈ 2024 : ਪੰਜਾਬ ਵਿੱਚ ਮੌਸਮ ਬਦਲ ਗਿਆ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਘੰਟਿਆਂ ਦੌਰਾਨ ਤਰਨਤਾਰਨ, ਕਪੂਰਥਲਾ, ਅੰਮ੍ਰਿਤਸਰ, ਗੁਰਦਾਸਪੁਰ ਵਿੱਚ ਦਰਮਿਆਨੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਅਤੇ ਬਿਜਲੀ ਗਰਜਣ ਦੀ ਵੀ ਸੰਭਾਵਨਾ ਹੈ। ਇਹ ਅਲਰਟ ਦੁਪਹਿਰ 2.46 ਤੋਂ ਸ਼ਾਮ 6 ਵਜੇ ਤੱਕ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਲੁਧਿਆਣਾ, ਬਾਘਾ ਪੁਰਾਣਾ, ਫਰੀਦਕੋਟ, ਮੋਗਾ, ਫ਼ਿਰੋਜ਼ਪੁਰ, ਜ਼ੀਰਾ, ਸ਼ਾਹਕੋਟ, ਪੱਟੀ, ਸੁਲਤਾਨਪੁਰ....
ਵਿਜੀਲੈਂਸ ਬਿਊਰੋ ਵੱਲੋਂ 70,000 ਰਿਸ਼ਵਤ ਲੈਂਦੇ ਪੀਐਨਡੀਟੀ ਟੀਮ ਦੇ ਚਾਰ ਮੈਂਬਰ ਕਾਬੂ
ਚੰਡੀਗੜ, 10 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਮਹੱਤਵਪੂਰਨ ਕਾਰਵਾਈ ਤਹਿਤ ਹਰਿਆਣਾ ਅਤੇ ਪੰਜਾਬ ਦੀ ਸਾਂਝੀ ਪ੍ਰੀ-ਕਨਸੈਪਸ਼ਨ ਅਤੇ ਪ੍ਰੀ-ਨੈਟਲ ਡਾਇਗਨੌਸਟਿਕ ਟੈਕਨੀਕ (ਪੀ.ਸੀ.ਪੀ.ਐਨ.ਡੀ.ਟੀ.) ਟੀਮ ਦੇ ਚਾਰ ਵਿਅਕਤੀਆਂ ਨੂੰ ਸਟਿੰਗ ਆਪ੍ਰੇਸ਼ਨ ਦੌਰਾਨ 70,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਨ੍ਹਾਂ ਸ਼ੱਕੀਆਂ ਨੇ ਹੋਰ ਕਰਮਚਾਰੀਆਂ ਅਤੇ ਪ੍ਰਾਈਵੇਟ ਵਿਅਕਤੀਆਂ ਨਾਲ ਮਿਲ ਕੇ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਕਲੀਨਿਕਾਂ ਵਿੱਚ ਚੱਲ ਰਹੇ ਗੈਰ-ਕਾਨੂੰਨੀ ਅਲਟਰਾਸਾਊਂਡ....
ਲੋਕਾਂ ਨੂੰ ਸੁਚਾਰੂ ਅਤੇ ਬਿਨਾਂ ਦਿੱਕਤ ਸੇਵਾਵਾਂ ਦੇਣ ਲਈ ਅਧਿਕਾਰੀਆਂ/ਕਰਮਚਾਰੀਆਂ ਨੂੰ ਜਾਰੀ ਹੋਵੇਗਾ ਹਦਾਇਤਨਾਮਾ: ਮਾਲ ਮੰਤਰੀ ਜਿੰਪਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਾਗਰਿਕ ਪੱਖੀ ਸੇਵਾਵਾਂ ਵਿੱਚ ਵਾਧਾ ਸ਼ਲਾਘਾਯੋਗ : ਜਿੰਪਾ ਚੰਡੀਗੜ੍ਹ, 9 ਜੁਲਾਈ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਦਿੱਤੀਆਂ ਜਾਂਦੀਆਂ ਆਨਲਾਈਨ ਸੇਵਾਵਾਂ ਵਿੱਚ ਹੋਰ ਵਾਧਾ ਕਰਨ ਦੀ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸ਼ਲਾਘਾ ਕੀਤੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਈ-ਗਵਰਨੈਂਸ ਪ੍ਰਣਾਲੀ ਵਿੱਚ ਪਟਵਾਰੀਆਂ ਨੂੰ ਸ਼ਾਮਲ ਕਰਕੇ ਉਨ੍ਹਾਂ ਦੀਆਂ ਆਨਲਾਈਨ ਆਈ.ਡੀਜ਼. ਬਣਾਈਆਂ ਗਈਆਂ ਹਨ। ਇਸ ਨਾਲ....
ਪੰਜਾਬ ਦੇ ਰਾਜਪਾਲ ਨੇ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ
ਚੰਡੀਗੜ੍ਹ, 9 ਜੁਲਾਈ 2024 : ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਕਰਵਾਏ ਸਹੁੰ ਚੁੱਕ ਸਮਾਗਮ ਦੌਰਾਨ ਜਸਟਿਸ ਸ੍ਰੀ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ। ਜਸਟਿਸ ਸ੍ਰੀ ਸ਼ੀਲ ਨਾਗੂ ਮੱਧ ਪ੍ਰਦੇਸ਼ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ।ਇਸ ਸਹੁੰ ਚੁੱਕ ਸਮਾਗਮ ਦਾ ਸੰਚਾਲਨ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਕੀਤਾ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ....
ਵਿਜੀਲੈਂਸ ਬਿਊਰੋ ਨੇ 5000 ਰੁਪਏ ਰਿਸ਼ਵਤ ਲੈਂਦੇ ਪਟਵਾਰੀ ਨੂੰ ਰੰਗੇ ਕੀਤਾ ਗ੍ਰਿਫਤਾਰ 
ਚੰਡੀਗੜ, 8 ਜੁਲਾਈ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਰਾਏਕੋਟ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜਸਪ੍ਰੀਤ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਅਧਿਕਾਰੀ ਨੂੰ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਗੁਰਸੇਵਕ ਸਿੰਘ ਵਾਸੀ ਗ੍ਰੀਨ ਸਿਟੀ, ਰਾਏਕੋਟ ਵੱਲੋਂ ਦਰਜ....
ਅਕਾਲੀ ਦਲ ਨੇ ਮਜੀਠੀਆ ਖਿਲਾਫ ਸਿਆਸੀ ਬਦਲਾਖੋਰੀ ਲਈ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ’ਤੇ ਮੁੱਖ ਮੰਤਰੀ ਤੇ ਲਾਏ ਗੰਭੀਰ ਦੋਸ਼
ਚੰਡੀਗੜ੍ਹ, 8 ਜੁਲਾਈ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਖਿਲਾਫ ਸਿਆਸੀ ਬਦਲਾਖੋਰੀ ਵਾਸਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ’ਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫੇ ਦੀ ਮੰਗ ਕੀਤੀ। ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਦਾਰ ਮਜੀਠੀਆ ਨੂੰ ਬਦਨਾਮ ਕਰਨ ਦੀ ਮੁਹਿੰਮ ਦਾ ਭਾਂਡਾ ਉਦੋਂ ਹਾਈ ਕੋਰਟ ਵਿਚ ਭੰਨਿਆ ਗਿਆ....