ਚੰਡੀਗੜ੍ਹ : ਸਾਬਕਾ ਸਾਂਸਦ ਅਤੇ ਭਾਜਪਾ ਆਗੂ ਸ੍ਰੀ ਸੁਨੀਲ ਜਾਖੜ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਉਹ ਸਾਹਿਬਜਾਦਿਆਂ ਦੀ ਮਹਾਨ ਸ਼ਹਾਦਤ ਦੀਆਂ ਸ਼ਾਖੀਆਂ ਦੇਸ਼ ਦੀਆਂ ਵੱਖ ਵੱਖ ਜ਼ੁਬਾਨਾਂ ਵਿਚ ਛਾਪ ਕੇ ਦੇਸ਼ ਭਰ ਵਿਚ ਐਸਜੀਪੀਸੀ ਰਾਹੀਂ ਵੰਡਵਾਉਣ ਤਾਂ ਜ਼ੋ ਦੇਸ਼ ਭਰ ਦੇ ਲੋਕ ਛੋਟੇ ਸ਼ਾਹਿਬਜਾਦਿਆਂ ਦੇ ਮਹਾਨ ਬਲਿਦਾਨ ਤੋਂ ਜਾਣੂ ਹੋ ਸਕਨ ਅਤੇ ਨਾਲ ਹੀ ਨਵੀਂ ਪੀੜ੍ਹੀ ਦੇ ਪ੍ਰੇਰਣਾ ਸੋ੍ਰ਼ਤ ਚਾਰ ਸ਼ਾਹਿਬਜਾਦੇ ਬਣ ਸਕਨ। ਸ੍ਰੀ ਜਾਖੜ ਨੇ ਆਪਣੇ....
ਚੰਡੀਗੜ੍ਹ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਟਲੀ ਦੇ ਰਾਜਦੂਤ ਵਿਨਸੈਜੋ ਡੀ ਲੂਕਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਵਿੱਚ ਵਪਾਰਕ ਮੌਕਿਆਂ ਬਾਰੇ ਉਨ੍ਹਾਂ ਦਰਮਿਆਨ ਫਲਦਾਇਕ ਚਰਚਾ ਹੋਈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਟਲੀ ਦੇ ਰਾਜਦੂਤ ਦਾ ਪੰਜਾਬ ਵਿੱਚ ਨਿਵੇਸ਼ ਲਈ ਨਿੱਘਾ ਸਵਾਗਤ ਕੀਤਾ। ਦੱਸ ਦੇਈਏ ਕਿ ਰਾਜਦੂਤ ਵਿਨਸੇਜੋ ਡੀ ਲੂਕਾ ਦੀ ਚੰਡੀਗੜ੍ਹ ਦੀ ਇਹ ਪਹਿਲੀ ਅਧਿਕਾਰਤ ਯਾਤਰਾ ਹੈ। ਮੀਟਿੰਗ ਵਿੱਚ ਇਟਲੀ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀ ਕਾਮਿਆਂ ਦੀ ਮੌਜੂਦਗੀ....

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਰਿਸ਼ਵਤਖੋਰੀ ਦੇ ਕੇਸ ਵਿੱਚ ਅੰਸ਼ਕ ਜਾਂਚ ਪੂਰੀ ਕਰਨ ਉਪਰੰਤ ਮੁਲਜ਼ਮ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਖਿਲਾਫ਼ ਐਸ.ਏ.ਐਸ.ਨਗਰ ਦੀ ਸਮਰੱਥ ਅਦਾਲਤ ਵਿੱਚ ਚਾਰਜਸ਼ੀਟ (ਚਲਾਨ) ਦਾਖਲ ਕਰ ਦਿੱਤਾ ਹੈ। ਇਸ ਕੇਸ ਦਾ ਸਪਲੀਮੈਂਟਰੀ ਚਲਾਣ ਬਾਅਦ ਵਿੱਚ ਸਿਰ ਪੇਸ਼ ਕਰ ਦਿੱਤਾ ਜਾਵੇਗਾ ਕਿਉਂਕਿ ਇਸ ਮਾਮਲੇ ਵਿੱਚ ਹਾਲੇ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਹਾਇਕ ਇੰਸਪੈਕਟਰ ਜਨਰਲ (ਏ.ਆਈ.ਜੀ.) ਆਫ਼....

ਚੰਡੀਗੜ੍ਹ : ਇਟਲੀ ਅਤੇ ਪੰਜਾਬ ਵਿਚਕਾਰ ਸਹਿਯੋਗ ਦੀ ਗੁੰਜਾਇਸ਼ ਬਹੁਤ ਵੱਡੀ ਹੈ, ਚੇਅਰਮੈਨ ਅਮਿਤ ਥਾਪਰ ਨੇ ਕਿਹਾ ਕਿ ਸੀਆਈਆਈ ਪੰਜਾਬ ਅਤੇ ਪ੍ਰਧਾਨ, ਗੰਗਾ ਐਕਰੋਵੂਲਜ਼ ਲਿਮਟਿਡ ਅੱਜ ਸੀਆਈਆਈ ਉੱਤਰੀ ਖੇਤਰ ਹੈੱਡਕੁਆਰਟਰ ਵਿਖੇ ਅੱਜ ਸੀਆਈਆਈ ਉੱਤਰੀ ਖੇਤਰ ਦੇ ਹੈੱਡਕੁਆਰਟਰ ਵਿਖੇ ਪੰਜਾਬ ਅਤੇ ਇਟਲੀ ਦਰਮਿਆਨ ਕਾਰੋਬਾਰਾਂ ਨੂੰ ਉਤਸ਼ਾਹਿਤ ਕਰਨ ਬਾਰੇ ਗੋਲਮੇਜ਼ ਵਿੱਚ ਬੋਲਦਿਆਂ, ਅਮਿਤ ਥਾਪਰ, ਚੇਅਰਮੈਨ, ਸੀਆਈਆਈ ਪੰਜਾਬ ਅਤੇ ਪ੍ਰਧਾਨ, ਗੰਗਾ ਐਕਰੋਵੂਲਜ਼ ਲਿਮਟਿਡ ਨੇ ਸਾਂਝਾ ਕੀਤਾ, “ਪੰਜਾਬ ਵਿੱਚ ਪੰਜ ਖੇਤਰ....

ਚੰਡੀਗੜ੍ਹ : ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਸਿਰਜਣ ਦੇ ਉਦੇਸ਼ ਨਾਲ ਅਹਿਮ ਫੈਸਲਾ ਲੈਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਆਉਂਦੇ ਚਾਰ ਸਾਲਾਂ ਵਿਚ 1200 ਸਬ-ਇੰਸਪੈਕਟਰਾਂ ਅਤੇ 7200 ਕਾਂਸਟੇਬਲਾਂ ਸਮੇਤ 8400 ਪੁਲੀਸ ਮੁਲਾਜ਼ਮਾਂ ਦੀ ਭਰਤੀ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਹ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦਫ਼ਤਰ ਵਿਚ ਮੁੱਖ ਮੰਤਰੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਹ....

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਜ਼ੀਰਾ ਜਿਲਾ ਫ਼ਿਰੋਜ਼ਪੁਰ ਦੀ ਵਿਦਿਆਰਥਣ ਰਹੀ ਭਜਨਪ੍ਰੀਤ ਕੌਰ ਨੂੰ ਆਪਣੀ ਰਿਹਾਇਸ਼ ‘ਤੇ ਦੁਪਹਿਰ ਦੇ ਖਾਣੇ ‘ਤੇ ਬੁਲਾ ਕੇ ਉਸਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ। ਭਜਨਪ੍ਰੀਤ ਕੌਰ ਸਪੁੱਤਰੀ ਭਾਈ ਜਗਸੀਰ ਸਿੰਘ ਅਤੇ ਗਗਨਦੀਪ ਕੌਰ ਸਰਕਾਰੀ ਸਕੂਲ ਜ਼ੀਰਾ ਦੀ ਵਿਦਿਆਰਥਣ ਰਹੀ ਹੈ ਅਤੇ ਉਸਨੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਅਤੇ ਗਾਈਡ ਅਧਿਆਪਕ ਸੁਖਦੀਪ ਸਿੰਘ ਲੈਕਚਰਾਰ ਕਮਿਸਟਰੀ....

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ ਹੋਈ। ਮੀਟਿੰਗ ਵਿਚ ਵੱਡੇ ਵੱਡੇ ਫ਼ੈਸਲਿਆਂ ਦੇ ਨਾਲ ਨਾਲ ਪੰਜਾਬ ਪੁਲਿਸ ਤੋਂ ਇਲਾਵਾ ਪਟਵਾਰੀਆਂ ਦੀ ਭਰਤੀ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਗਿਆ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਪ੍ਰੈਸ ਕਾਨਫਰੰਸ ਕਰਦਿਆਂ ਵੱਡਾ ਐਲਾਨ ਕੀਤਾ ਕਿ, 1800 ਪੋਸਟਾਂ, ਕਾਂਸਟੇਬਲ ਹਰ ਸਾਲ ਪੰਜਾਬ ਪੁਲਿਸ ਦੇ ਅੰਦਰ ਸਿਪਾਹੀ, ਕਾਂਸਟੇਬਲਾਂ ਦੀ ਭਰਤੀ ਕਰਿਆ ਕਰਾਂਗੇ। ਇਸ ਤੋਂ ਇਲਾਵਾ ਪੰਜਾਬ ਦੇ ਅੰਦਰ ਸਬ....

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਵਿੱਢੀ ਜੰਗ ਛੇਵੇਂ ਮਹੀਨੇ ਵਿੱਚ ਦਾਖਲ ਹੋ ਗਈ ਹੈ, ਜਿਸ ਤਹਿਤ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 1244 ਵੱਡੀਆਂ ਮੱਛੀਆਂ ਸਮੇਤ 8755 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਮੇਂ ਦੌਰਾਨ ਪੁਲਿਸ ਵੱਲੋਂ 746 ਵਪਾਰਕ ਮਾਮਲਿਆਂ ਸਮੇਤ ਕੁੱਲ 6667 ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ। ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ....

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਸੁਖਾਲੀਆਂ ਤੇ ਬਿਹਤਰ ਪ੍ਰਸ਼ਾਸਨਿਕ ਸੇਵਾਂ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸੂਬਾ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਚੰਡੀਗੜ੍ਹ ਵਿਚਾਲੇ ਸਰਕਾਰੀ ਮਕਾਨਾਂ ਦੀ ਅਲਾਟਮੈਂਟ ਦੀ ਪ੍ਰਕਿਰਿਆ ਨੂੰ ਆਸਾਨ ਕਰਦਿਆਂ ਆਨਲਾਈਨ ਅਲਾਟ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਐਨ.ਆਈ.ਸੀ. ਵੱਲੋਂ ਆਮ ਰਾਜ ਪ੍ਰਬੰਧ ਨਾਲ ਮਿਲ ਕੇ ਤਿਆਰ ਕੀਤਾ ਈ-ਅਵਾਸ....

ਚੰਡੀਗੜ੍ਹ : ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਜਾਂਚ ਲਈ ਤਤਕਾਲੀ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਲਈ ਮੁੜ ਸੱਦਾ ਦਿੱਤਾ ਗਿਆ ਹੈ। ਸੁਖਬੀਰ ਬਾਦਲ ਨੂੰ 12 ਦਸੰਬਰ ਨੂੰ ਜਾਂਚ ਲਈ ਤਲਬ ਕੀਤਾ ਹੈ। ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 2015 ਦੇ ਕੋਟਕਪੂਰਾ ਪੁਲਿਸ ਗੋਲੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੇਸ਼ ਹੋਏ ਸੀ। ਐਸਆਈਟੀ ਨੇ ਲਗਭਗ 6 ਘੰਟੇ ਸੁਖਬੀਰ ਬਾਦਲ ਤੋਂ ਸਵਾਲ ਕੀਤੇ। ਇਸ ਜਾਂਚ ਤੋਂ....

ਚੰਡੀਗੜ੍ਹ : ਮਹਿੰਦਰਾ ਗਰੁੱਪ ਦੇ ਚੇਅਰਮੈਨ ਆਨੰਦ ਮਹਿੰਦਰਾ ਨੇ ਪੰਜਾਬ ਦੀ ਇੱਕ ਔਰਤ ਦੀ ਪ੍ਰਸ਼ੰਸਾ ਕੀਤੀ ਹੈ, ਜੋ ਆਪਣੇ ਪਤੀ ਦੀ ਮੌਤ ਤੋਂ ਬਾਅਦ ਰੋਜ਼ੀ-ਰੋਟੀ ਕਮਾਉਣ ਲਈ ਆਟੋ ਚਲਾਉਂਦੀ ਹੈ। ਉਦਯੋਗਪਤੀ ਨੇ ਪਰਮਜੀਤ ਕੌਰ ਦੀ ਤਸਵੀਰ ਸਾਂਝੀ ਕੀਤੀ, ਜੋ ਪੰਜਾਬ ਵਿੱਚ ਮਹਿੰਦਰਾ ਇਲੈਕਟ੍ਰਿਕ ਆਟੋ ਖਰੀਦਣ ਵਾਲੀ ਪਹਿਲੀ ਔਰਤ ਬਣ ਗਈ ਹੈ। ਤਿੰਨ ਪਹੀਆ ਵਾਹਨ ਕੌਰ ਲਈ ਆਮਦਨ ਦਾ ਸਾਧਨ ਬਣ ਗਿਆ ਹੈ, ਜੋ ਆਪਣੀਆਂ ਧੀਆਂ ਨੂੰ ਇਕੱਲੀ ਮਾਂ ਵਜੋਂ ਪਾਲ ਰਹੀ ਹੈ ਅਤੇ ਆਪਣੇ ਪਰਿਵਾਰ ਦੀ ਇਕਲੌਤੀ ਰੋਟੀ-ਰੋਜ਼ੀ ਹੈ।....

ਚੰਡੀਗੜ੍ਹ : ਦਲ ਖ਼ਾਲਸਾ ਨੇ 75ਵਾਂ ਵਿਸ਼ਵ ਮਨੁੱਖੀ ਅਧਿਕਾਰ ਦਿਵਸ ਪੂਰੇ ਭਾਰਤ ਦੀਆਂ ਜੇਲ੍ਹਾਂ ਵਿੱਚ ਬੰਦ ਸਿਆਸੀ ਕੈਦੀਆਂ ਨੂੰ ਸਮਰਪਿਤ ਕਰਦਿਆਂ ਏਥੇ ਸੈਕਟਰ 28 ਸਥਿਤ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਵਿਖੇ ਸੰਘਰਸ਼ਸ਼ੀਲ ਕੌਮਾਂ ਅਤੇ ਘੱਟ ਗਿਣਤੀਆਂ ਲੋਕਾਂ ਦੇ ਡੈਲੀਗੇਸ਼ਨ ਦੀ ਇੱਕ ਇਕੱਤਰਤਾ ਬੁਲਾਈ ਜਿਸ ਵਿੱਚ ਨਾਗਾਲੈਂਡ, ਤਾਮਿਲਨਾਡੂ, ਕਸ਼ਮੀਰ, ਦਿੱਲੀ ਅਤੇ ਪੰਜਾਬ ਤੋਂ ਸੰਘਰਸ਼ਸ਼ੀਲ ਕੌਮਾਂ ਦੀ ਲੀਡਰਸ਼ਿਪ, ਮਨੁੱਖੀ ਅਧਿਕਾਰਾਂ ਲਈ ਕੰਮ ਕਰ ਰਹੇ ਕਾਰਕੁੰਨ, ਵਕੀਲ, ਵਿਦਿਆਰਥੀ ਅਤੇ ਪੱਤਰਕਾਰ ਸ਼ਾਮਿਲ....

ਚੰਡੀਗੜ੍ਹ : ਸੂਬੇ ਦੇ ਕਿਸਾਨਾਂ ਨੂੰ "ਵਟਸਐਪ ਅਤੇ ਡਿਜੀ-ਲਾਕਰ ਰਾਹੀਂ ਜੇ-ਫਾਰਮ ਦੇ ਡਿਜੀਟਾਈਜੇਸ਼ਨ" ਦੇ ਰੂਪ ਵਿੱਚ ਸਭ ਤੋਂ ਬਿਹਤਰ ਨਾਗਰਿਕ ਪੱਖੀ ਸਹੂਲਤ ਦੇਣ ਸਦਕਾ ਪੰਜਾਬ ਮੰਡੀ ਬੋਰਡ ਨੇ 8ਵਾਂ ਡਿਜੀਟਲ ਟਰਾਂਸਫਾਰਮੇਸ਼ਨ ਐਵਾਰਡ ਹਾਸਲ ਕੀਤਾ ਹੈ। ਅੱਜ ਇੱਥੇ ਗੁਹਾਟੀ ਵਿਖੇ ਹੋਏ ਸਮਾਗਮ ਦੌਰਾਨ ਅਸਾਮ ਦੇ ਸੂਚਨਾ ਤਕਨਾਲੋਜੀ ਮੰਤਰੀ ਨੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਇਹ ਐਵਾਰਡ ਪ੍ਰਦਾਨ ਕੀਤਾ। ਇਹ ਐਵਾਰਡ ਅਸਾਮ ਵਿਖੇ ਸੀਨੀਅਰ ਅਫ਼ਸਰਸ਼ਾਹਾਂ ਅਤੇ ਆਈ.ਟੀ. ਵਿਭਾਗ ਅਸਾਮ ਦੇ ਮਾਹਿਰਾਂ ਅਧੀਨ....

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਤਰਨਤਾਰਨ ਜ਼ਿਲ੍ਹੇ ਦੇ ਸਰਹਾਲੀ ਥਾਣੇ ‘ਤੇ ਹੋਏ ਆਰ.ਪੀ.ਜੀ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਹ ਸੂਬੇ ਲਈ ਖਤਰੇ ਦੀ ਚਿਤਾਵਨੀ ਹੈ ਅਤੇ ਇਸਨੇ ਪੰਜਾਬ ਨੂੰ ਇੱਕ ਵਾਰ ਫਿਰ ਕਾਲੇ ਦੌਰ ਦੀ ਯਾਦ ਦਿਵਾ ਦਿੱਤੀ ਹੈ। ਇੱਥੇ ਜਾਰੀ ਬਿਆਨ ਵਿੱਚ ਵੜਿੰਗ ਨੇ ਕਿਹਾ ਕਿ ਪੰਜਾਬ ਲਈ ਇਹ ਆਖਰੀ ਚਿਤਾਵਨੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪੰਜਾਬ ਸਰਕਾਰ ਆਪਣੀ ਗੂੜ੍ਹੀ ਨੀਂਦ ਤੋਂ ਜਾਗ ਕੇ ਸਥਿਤੀ ਦੀ ਗੰਭੀਰਤਾ ਨੂੰ ਸਮਝੇਗੀ। ਉਨ੍ਹਾਂ....

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਵਿੱਚ ਜਲੰਧਰ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੀ ਇੱਕ ਹੋਰ ਭਗੌੜੇ ਏਜੰਟ ਲਵਲੀਨ ਸਿੰਘ ਲਵੀ ਵਾਸੀ ਸੈਂਟਰਲ ਟਾਊਨ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਉਸ ਦਾ ਮੋਬਾਈਲ ਫ਼ੋਨ ਅਤੇ ਸਿਮ ਕਾਰਡ ਜ਼ਬਤ ਕਰ ਲਿਆ ਹੈ ਜੋ ਇਸ ਘਪਲੇ ਬਾਰੇ ਹੋਰ ਜਾਣਕਾਰੀ ਇਕੱਠੀ ਕਰਨ ਲਈ ਡਾਟਾ ਮਾਹਿਰਾਂ ਨੂੰ ਭੇਜਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ....