ਚੰਡੀਗੜ੍ਹ

ਵਿਜੀਲੈਂਸ ਵੱਲੋਂ ਪੰਚਾਇਤੀ ਚੋਣਾਂ ‘ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ
ਨਹਿਰੀ ਵਿਭਾਗ ਦਾ ਐਸ.ਡੀ.ਓ., ਖੇਤੀ ਵਿਭਾਗ ਦਾ ਸਬ-ਇੰਸਪੈਕਟਰ ਤੇ ਹੋਟਲ ਮਾਲਕ ਦੋਸ਼ੀਆਂ ‘ਚ ਸ਼ਾਮਲ ਚੰਡੀਗੜ੍ਹ 24 ਦਸੰਬਰ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਚਾਇਤੀ ਚੋਣ ਲਈ ਸਰਪੰਚ ਅਤੇ ਪੰਚਾਇਤ ਮੈਂਬਰਾਂ ਦੇ ਨਾਮਜਦਗੀ ਫਾਰਮ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਦੀ ਰਿਸ਼ਵਤ ਲੈਣ ਅਤੇ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਗੁਲਾਬ ਸਿੰਘ, ਐਸ.ਡੀ.ਓ. ਨਹਿਰੀ ਵਿਭਾਗ ਫਿਰੋਜਪੁਰ, ਉਸ ਵੇਲੇ ਬਤੌਰ ਰਿਟਰਨਿੰਗ ਅਫਸਰ (ਆਰ.ਓ) ਬਲਾਕ ਘੱਲ ਖੁਰਦ ਅਤੇ ਦਵਿੰਦਰ ਸਿੰਘ, ਸਬ-ਇੰਸਪੈਕਟਰ....
ਪੰਜਾਬ ਵਿਚ 24, 25 ਤੇ 26 ਦਸੰਬਰ ਨੂੰ ਸੀਤ ਲਹਿਰ ਚੱਲਣ ਅਤੇ ਸੰਘਣੀ ਧੁੰਦ ਦੀ ਚਿਤਾਵਨੀ 
ਚੰਡੀਗੜ੍ਹ, 24 ਦਸੰਬਰ 2024 : ਪੰਜਾਬ ਤੇ ਹਰਿਆਣਾ ’ਚ ਸਾਰਾ ਦਿਨ ਰੁਕ ਰੁਕ ਕੇ ਮੀਂਹ ਪੈਂਦਾ ਰਿਹਾ ਜਿਸ ਕਰ ਕੇ ਠੰਢ ਨੇ ਜ਼ੋਰ ਫੜ ਲਿਆ ਹੈ। ਇਸ ਠੰਢ ਨਾਲ ਲੋਕਾਂ ਨੂੰ ਸੁੱਕੀ ਠੰਢ ਤੋਂ ਰਾਹਤ ਮਿਲੀ ਹੈ, ਪਰ ਮੀਂਹ ਪੈਣ ਨਾਲ ਚੱਲ ਰਹੀਆਂ ਠੰਢੀਆਂ ਹਵਾਵਾਂ ਕਰ ਕੇ ਦੋਵਾਂ ਸੂਬਿਆਂ ’ਚ ਠੰਢ ਵੱਧ ਗਈ ਹੈ। ਪੰਜਾਬ ਵਿਚ 24, 25 ਤੇ 26 ਦਸੰਬਰ ਨੂੰ ਸੀਤ ਲਹਿਰ ਚੱਲਣ ਅਤੇ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਕੀਤੀ ਹੈ। ਇਸ ਦੌਰਾਨ ਮੀਂਹ ਦਾ ਸਿਲਸਲਾ ਵੀ ਜਾਰੀ ਰਹੇਗਾ। ਤਾਪਮਾਨ ਵਿੱਚ 2 ਤੋਂ 3 ਡਿਗਰੀ ਸੈਲਸੀਅਸ....
ਸ਼ਹੀਦੀ ਪੰਦਰਵਾੜੇ ਦੌਰਾਨ ਮੁੱਖ ਮੰਤਰੀ ਵੱਲੋਂ ਆਸਟ੍ਰੇਲੀਆ ਵਿਚ ਛੁੱਟੀਆਂ ਮਨਾਉਣਾ ਹੈਰਾਨੀਜਨਕ ਤੇ ਨਿੰਦਣਯੋਗ : ਕਲੇਰ
ਸੂਬੇ ਵਿਚ ਕਿਸਾਨ ਅੰਦੋਲਨ ਜਾਰੀ ਪਰ ਮੁੱਖ ਮੰਤਰੀ ਨੂੰ ਮਸਲਾ ਹੱਲ ਕਰਵਾਉਣ ਵਿਚ ਕੋਈ ਦਿਲਚਸਪੀ ਨਹੀਂ: ਅਰਸ਼ਦੀਪ ਸਿੰਘ ਕਲੇਰ ਚੰਡੀਗੜ੍ਹ, 24 ਦਸੰਬਰ 2024 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਹਿਬ ਏ ਕਮਾਲ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਪੰਦਰਵਾੜੇ ਦੌਰਾਨ ਆਸਟਰੇਲੀਆ ਵਿਚ ਛੁੱਟੀਆਂ ਮਨਾਉਣ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਪਾਰਟੀ ਨੇ ਕਿਹਾ ਕਿ ਸੂਬੇ ਵਿਚ ਪਿਛਲੇ ਤਕਰੀਬਨ ਇਕ ਸਾਲ ਤੋਂ ਕਿਸਾਨ ਅੰਦੋਲਨ ਚਲ ਰਿਹਾ ਹੈ....
ਪੀਐਸਪੀਸੀਐਲ ਕਰਮਚਾਰੀਆਂ ਤਰਫ਼ੋਂ 35,000 ਰਿਸ਼ਵਤ ਲੈਣ ਵਾਲਾ ਵਿਜੀਲੈਂਸ ਵੱਲੋਂ ਕਾਬੂ
ਚੰਡੀਗੜ੍ਹ, 24 ਦਸੰਬਰ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਮੌੜ ਵਾਸੀ ਅੰਮ੍ਰਿਤਪਾਲ ਉਰਫ਼ ਕੱਦੂ ਨਾਮਕ ਵਿਅਕਤੀ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਸਬ ਡਵੀਜ਼ਨ ਦਫ਼ਤਰ ਮੌੜ ਵਿਖੇ ਤਾਇਨਾਤ ਕਰਮਚਾਰੀਆਂ ਤਰਫ਼ੋਂ 35,000 ਰੁਪਏ ਰਿਸ਼ਵਤ ਲੈਣ ਅਤੇ 20000 ਰੁਪਏ ਹੋਰ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ....
ਪੰਜਾਬ ਸਿਵਲ ਸਕੱਤਰੇਤ ਦੇ ਪਾਸ ਲਈ ਹੁਣ ਲਾਈਨਾਂ ਵਿੱਚ ਲੱਗਣ ਦੀ ਲੋੜ ਨਹੀਂ, ਈ-ਪਾਸ ਸਹੂਲਤ ਸ਼ੁਰੂ
ਪਹਿਲਕਦਮੀ ਦਾ ਉਦੇਸ਼ ਨਾਗਰਿਕਾਂ ਤੇ ਅਧਿਕਾਰੀਆਂ ਦੇ ਸਮੇਂ ਨੂੰ ਬਚਾਉਣਾ ਤੇ ਲੋਕਾਂ ਦੀ ਸਰਕਾਰ ਤੱਕ ਪਹੁੰਚ ਨੂੰ ਆਸਾਨ ਬਣਾਉਣਾ: ਅਮਨ ਅਰੋੜਾ ਚੰਡੀਗੜ੍ਹ, 24 ਦਸੰਬਰ 2024 : ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਨਾਗਰਿਕਾਂ ਦੀ ਸਹੂਲਤ ਲਈ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿੱਚ ਸਥਿਤ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਲਈ ਈ-ਪਾਸ ਸੇਵਾ ਸ਼ੁਰੂ ਕੀਤੀ ਹੈ ਤਾਂ ਜੋ ਲੋਕਾਂ ਨੂੰ ਵਿਜ਼ਟਰ ਪਾਸ ਲਈ ਲਾਈਨਾਂ ਵਿੱਚ ਨਾ ਖੜ੍ਹਨਾ ਪਵੇ। ਸ੍ਰੀ....
ਬਜੁਰਗਾਂ ਦੀ ਸਿਹਤ ਸੰਭਾਲ ਪੰਜਾਬ ਸਰਕਾਰ ਦਾ ਮੁੱਖ ਟੀਚਾ: ਡਾ. ਬਲਜੀਤ ਕੌਰ
ਕਿਹਾ, ਸੂਬਾ ਸਰਕਾਰ ਦਾ ਮੁੱਖ ਉਦੇਸ਼ ਬਜ਼ੁਰਗਾਂ ਨੂੰ ਸਨਮਾਨ ਦੇਣਾ ਅਤੇ ਉਹਨਾਂ ਦੀ ਜ਼ਿੰਦਗੀ ਨੂੰ ਖੁਸ਼ਹਾਲ ਬਣਾਉਣਾ ਹੈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜੁਰਗਾਂ ਦੀ ਭਲਾਈ ਲਈ ਕਾਰਜਸ਼ੀਲ ਚੰਡੀਗੜ੍ਹ, 24 ਦਸੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਭਾਗ ਸੂਬੇ ਦੇ ਬਜ਼ੁਰਗਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਤੇਜ਼ੀ ਨਾਲ ਕੰਮ ਕਰ ਰਿਹਾ ਹੈ....
ਹਰਸਿਮਰਤ ਕੌਰ ਨੇ ਗ੍ਰਹਿ ਮੰਤਰੀ ਨੂੰ ਲਿਖਿਆ ਪੱਤਰ, ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਉੱਚ ਪੱਧਰੀ ਕਮੇਟੀ ਤੋਂ ਜਾਂਚ ਦੀ ਕੀਤੀ ਮੰਗ
ਚੰਡੀਗੜ੍ਹ, 24 ਦਸੰਬਰ 2024 : ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਨੇ ਆਪਣੇ ਪਤੀ ਸੁਖਬੀਰ ਬਾਦਲ ‘ਤੇ ਹੋਏ ਹਮਲੇ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਇਸ ਮਾਮਲੇ ਦੀ ਉੱਚ ਪੱਧਰੀ ਕਮੇਟੀ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਦੀ ਜਾਂਚ ਵਿੱਚ ਕਈ ਖਾਮੀਆਂ ਹਨ। ਇੰਨਾ ਹੀ ਨਹੀਂ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਦੀ ਸ਼ਮੂਲੀਅਤ ਵੀ ਸ਼ੱਕ ਦੇ ਘੇਰੇ ਵਿਚ ਹੈ। ਉਨ੍ਹਾਂ ਇਸ ਮਾਮਲੇ ਦੀ ਉੱਚ ਪੱਧਰੀ ਕਮੇਟੀ ਤੋਂ....
ਸੂਬਾ ਹੁਣ ਬਹੁਤ ਹੀ ਨਾਜ਼ੁਕ ਦੌਰ 'ਚੋਂ ਲੰਘ ਰਿਹਾ ਹੈ : ਪ੍ਰਤਾਪ ਸਿੰਘ ਬਾਜਵਾ
ਚੰਡੀਗੜ੍ਹ, 23 ਦਸੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਦੀ ਤਿੱਖੀ ਆਲੋਚਨਾ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਹ ਸੂਬੇ ਦੇ ਮੌਜੂਦਾ ਨਾਜ਼ੁਕ ਮੁੱਦਿਆਂ ਨਾਲ ਨਜਿੱਠਣ ਦੀ ਬਜਾਏ ਆਸਟ੍ਰੇਲੀਆ ’ਚ ਕ੍ਰਿਕਟ ਮੈਚ ਦੇਖਣ ਨੂੰ ਤਰਜੀਹ ਦੇ ਰਹੇ ਹਨ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਬਾਕਸਿੰਗ ਡੇਅ (26 ਦਸੰਬਰ 2024) ਨੂੰ ਮੈਲਬੌਰਨ ਕ੍ਰਿਕਟ ਗਰਾਊਂਡ (ਐਮਸੀਜੀ) ਵਿਖੇ ਬਾਰਡਰ-ਗਾਵਸਕਰ ਸੀਰੀਜ਼ ਲਈ ਆਸਟ੍ਰੇਲੀਆ ਅਤੇ ਭਾਰਤ ਵਿਚਾਲੇ ਚੌਥੇ ਟੈੱਸਟ....
ਪੰਜਾਬ ਸਰਕਾਰ ਵੱਲੋਂ ਬਦਲੀ ਗਈ ਸਰਕਾਰੀ ਸਕੂਲਾਂ ਦੀ ਨੁਹਾਰ : ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 23 ਦਸੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤਰਜੀਹੀ ਖੇਤਰ ਐਲਾਨੇ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਸਾਲ 2024 ਦੌਰਾਨ ਨਵੀਆਂ ਉਚਾਈਆਂ ਨੂੰ ਛੂਹਿਆਂ ਹੈ। ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ/ਸਕੂਲ ਮੁਖੀਆਂ ਨੂੰ ਬਿਹਤਰੀਨ ਟ੍ਰੇਨਿੰਗ ਦੁਆ ਕੇ ਸਮੇਂ ਦੇ ਹਾਣੀ ਬਣਾਉਣ ਦੇ ਮਕਸਦ ਨਾਲ ਵੱਖ-ਵੱਖ ਟ੍ਰੇਨਿੰਗ ਪ੍ਰੋਗਰਾਮ ਸ਼ੁਰੂ ਕੀਤੇ ਗਏ। ਇਹਨਾਂ ਵਿੱਚ ਸਭ ਤੋਂ ਪਹਿਲਾਂ ਸਿੰਗਾਪੁਰ ਸਥਿਤ ਪ੍ਰਿੰਸੀਪਲ ਅਕੈਡਮੀ ਅਤੇ ਇੰਸਟੀਚਿਊਟ....
ਐਮਸੀ ਹਰਪ੍ਰੀਤ ਸਿੰਘ ਭੋਗਲ ‘ਆਪ’ ਵਿੱਚ ਸ਼ਾਮਲ
ਹਰਪ੍ਰੀਤ ਭੋਗਲ ਫਗਵਾੜਾ ਦੇ ਵਾਰਡ ਨੰਬਰ 10 ਤੋਂ ਜਿੱਤੇ ਹਨ ਐਮਪੀ ਮਲਵਿੰਦਰ ਸਿੰਘ ਕੰਗ ਅਤੇ ਰਾਜ ਕੁਮਾਰ ਚੱਬੇਵਾਲ ਨੇ ਭੋਗਲ ਦਾ ‘ਆਪ’ ਵਿੱਚ ਕੀਤਾ ਸਵਾਗਤ ਚੰਡੀਗੜ੍ਹ, 23 ਦਸੰਬਰ 2024 : ਫਗਵਾੜਾ ਦੇ ਵਾਰਡ ਨੰ 10 ਤੋਂ ਐਮਸੀ ਹਰਪ੍ਰੀਤ ਸਿੰਘ ਭੋਗਲ ਆਪਣੇ ਸਾਥੀ ਅਵਤਾਰ ਸਿੰਘ ਪਰਮਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਸੋਮਵਾਰ ਨੂੰ ਜਲੰਧਰ ਅਤੇ ਫਗਵਾੜਾ ‘ਚ ਕਈ ਨਵੇਂ ਚੁਣੇ ਗਏ ਕੌਂਸਲਰ ‘ਆਪ’ ‘ਚ ਸ਼ਾਮਲ ਹੋ ਗਏ। ‘ਆਪ’ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਡਾ. ਰਾਜ ਕੁਮਾਰ ਚੱਬੇਵਾਲ ਨੇ....
ਸੀਮਾ ਸੁਰੱਖਿਆ ਬਲ ਪੱਛਮ ਕਮਾਨ ਦੁਆਰਾ ਰੋਜ਼ਗਾਰ ਮੇਲੇ ਦਾ ਸਫ਼ਲ ਆਯੋਜਨ
ਚੰਡੀਗੜ੍ਹ, 23 ਦਸੰਬਰ 2024 : ਗ੍ਰਹਿ ਮੰਤਰਾਲਾ, ਭਾਰਤ ਸਰਕਾਰ ਦੀ ਅਗਵਾਈ ਵਿੱਚ ਹੈੱਡਕੁਆਰਟਰ, ਸੀਮਾ ਸੁਰੱਖਿਆ ਬਲ (ਪੱਛਮ ਕਮਾਨ) ਚੰਡੀਗੜ੍ਹ ਦੁਆਰਾ ਭਾਰਤੀ ਵਿਗਿਆਨ ਸਿੱਖਿਆ ਅਤੇ ਖੋਜ ਸੰਸਥਾਨ, ਮੋਹਾਲੀ ਵਿੱਚ ਰੋਜ਼ਗਾਰ ਮੇਲੇ ਦੇ ਪ੍ਰੋਗਰਾਮ ਦਾ ਸਫ਼ਲ ਆਯੋਜਨ ਕੀਤਾ ਗਿਆ। ਇਹ ਨਵ-ਨਿਯੁਕਤ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਦਾ ਮਾਣਯੋਗ ਪ੍ਰਧਾਨ ਮੰਤਰੀ ਦੇ ਲਕਸ਼ ਨੂੰ ਅੱਗੇ ਵਧਾਉਣ ਦੇ ਲਈ ਨਿਯੁਕਤੀ-ਪੱਤਰ ਪ੍ਰਦਾਨ ਕਰਨ ਦਾ ਚੌਦਵ੍ਹਾਂ ਪੜਾਅ ਸੀ। ਇਸ ਵਾਰ ਇਹ ਆਯੋਜਨ 45 ਕੇਂਦਰਾਂ ‘ਤੇ ਆਯੋਜਿਤ ਕੀਤਾ....
ਪੰਜਾਬ 'ਚ ਮੀਂਹ ਕਾਰਨ ਤਾਪਮਾਨ 5 ਡਿਗਰੀ ਆਇਆ ਹੇਠਾਂ, ਠੰਢ ਵਧੀ
ਚੰਡੀਗੜ੍ਹ, 23 ਦਸੰਬਰ 2024 : ਮੌਸਮ ਵਿਭਾਗ ਦੇ ਅਲਰਟ ਅਨੁਸਾਰ ਬੀਤੀ ਰਾਤ ਤੌ ਸ਼ੁਰੂ ਹੋਏ ਮੀਂਹ ਕਾਰਨ ਤਾਪਮਾਨ 5 ਡਿਗਰੀ ਦੇ ਕਰੀਬ ਹੇਠਾਂ ਆਇਆ ਹੈ, ਜਿਸ ਕਾਰਨ ਠੰਢ ਵਧ ਗਈ। ਸਵੇਰ ਦੀ ਬਾਰਸ਼ ਦੌਰਾਨ ਸਕੂਲੀ ਬੱਚਿਆਂ, ਅਧਿਆਪਕਾਂ ਅਤੇ ਆਪਣੇ ਦਫ਼ਤਰਾਂ ਨੂੰ ਜਾਣ ਵਾਲੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਭਾਗ ਦੀ ਗੱਲ ਕਰੀਏ ਤਾਂ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ 23 ਦਸੰਬਰ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਸੀ, ਜਿਸ ਵਿੱਚ ਫਾਜ਼ਿਲਕਾ ਜ਼ਿਲ੍ਹਾ ਵੀ ਸ਼ਾਮਲ ਸੀ। ਜਿਸ ਤਹਿਤ....
ਪੰਜਾਬ ਦੀ ਸੌਰ ਊਰਜਾ ਵੱਲ ਵੱਡੀ ਪੁਲਾਂਘ, ਰਿਵਾਇਤੀ ਊਰਜਾ ‘ਤੇ ਨਿਰਭਰਤਾ ਘਟਾਉਣ ਲਈ 66 ਸੋਲਰ ਪਾਵਰ ਪਲਾਂਟ ਕੀਤੇ ਜਾਣਗੇ ਸਥਾਪਤ
ਦਸੰਬਰ 2025 ਤੱਕ 264 ਮੈਗਾਵਾਟ ਸੌਰ ਊਰਜਾ ਦਾ ਹੋਵੇਗਾ ਵਾਧਾ: ਅਮਨ ਅਰੋੜਾ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਮੈਸਰਜ਼ ਵੀ.ਪੀ. ਸੋਲਰ ਜੈਨਰੇਸ਼ਨਜ਼ ਪ੍ਰਾਈਵੇਟ ਲਿਮ. ਨੂੰ ਸੋਲਰ ਪਾਵਰ ਪਲਾਂਟ ਸਥਾਪਤ ਕਰਨ ਲਈ ਸੌਂਪਿਆ ਐਲ.ਓ.ਏ. ਸੋਲਰ ਪਲਾਂਟ ਸਾਲਾਨਾ 400 ਮਿਲੀਅਨ ਯੂਨਿਟ ਬਿਜਲੀ ਦਾ ਕਰਨਗੇ ਉਤਪਾਦਨ; ਪੰਜਾਬ ਵਿੱਚ ਲਗਭਗ 1056 ਕਰੋੜ ਰੁਪਏ ਦਾ ਨਿਵੇਸ਼ ਆਉਣ ਦੀ ਉਮੀਦ ਇਸ ਵੱਕਾਰੀ ਪਹਿਲਕਦਮੀ ਨਾਲ ਖੇਤੀਬਾੜੀ ਬਿਜਲੀ ਸਬਸਿਡੀ ਦੀ ਸਾਲਾਨਾ ਲਗਭਗ 176 ਕਰੋੜ ਰੁਪਏ ਦੀ ਹੋਵੇਗੀ ਬੱਚਤ ਪੀ.ਐਸ.ਈ....
ਦਹਿਸ਼ਤ ਮਾਡਿਊਲ ਕੇਜ਼ੈੱਡਐੱਫ਼ ਚੀਫ਼ ਰਣਜੀਤ ਸਿੰਘ ਨੀਟਾ ਦੁਆਰਾ ਕੀਤਾ ਜਾਂਦਾ ਹੈ ਕੰਟਰੋਲ ਅਤੇ ਗ੍ਰੀਸ ਅਧਾਰਤ ਜਸਵਿੰਦਰ ਸਿੰਘ ਮੰਨੂ ਹੈ ਗਿਰੋਹ ਦਾ ਸੰਚਾਲਕ: ਡੀਜੀਪੀ ਯਾਦਵ
ਪੰਜਾਬ ਅਤੇ ਯੂਪੀ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਤਹਿਤ ਕੇਜ਼ੈੱਡਐੱਫ਼ ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁੰਨਾਂ ਨਾਲ ਡੱਟਵਾਂ ਮੁਕਾਬਲਾ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਦਹਿਸ਼ਤੀ ਮਾਡਿਊਲ ਦੇ ਸਾਰੇ ਸਬੰਧਾਂ ਅਤੇ ਮੈਂਬਰਾਂ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਚੰਡੀਗੜ੍ਹ, 23 ਦਸੰਬਰ 2024 : ਪਾਕਿਸਤਾਨ- ਆਈ.ਐਸ.ਆਈ. ਦੀ ਸਪਾਂਸਰਡ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜ਼ੈਡਐਫ) ਅੱਤਵਾਦੀ ਗਿਰੋਹ ਦੇ ਖ਼ਿਲਾਫ ਇੱਕ ਵੱਡੀ ਸਫ਼ਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਅਤੇ ਉੱਤਰ ਪ੍ਰਦੇਸ਼....
ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ
ਚੰਡੀਗੜ੍ਹ, 23 ਦਸੰਬਰ 2024 : ਸਰਕਾਰ ਵੱਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਪਟਿਆਲਾ ਦੇ ਚੇਅਰਮੈਨ ਦੀ ਖਾਲੀ ਪਈ ਅਸਾਮੀ ਨੂੰ ਭਰਨ ਲਈ ਬੇਦਾਗ, ਇਮਾਨਦਾਰ, ਉੱਚ ਸਮਰੱਥਾ ਅਤੇ ਪ੍ਰਸ਼ਾਸਨਿਕ ਤਜ਼ਰਬੇ ਵਾਲੇ ਨਾਮਵਰ ਵਿਅਕਤੀਆਂ ਤੋਂ ਬਿਨੈ ਪੱਤਰ ਮੰਗੇ ਗਏ ਹਨ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਪੰਜਾਬ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਯੋਗਤਾ ਦੇ ਮਾਪਦੰਡਾਂ ਅਨੁਸਾਰ ਬਿਨੈਕਾਰਾਂ ਵੱਲੋਂ ਭਾਰਤ ਸਰਕਾਰ ਜਾਂ ਸੂਬਾ ਸਰਕਾਰ ਦੇ ਅਧੀਨ ਘੱਟੋ-ਘੱਟ 10 ਸਾਲਾਂ ਲਈ ਕੰਮ ਕੀਤਾ ਹੋਣਾ ਚਾਹੀਦਾ ਹੈ।....