ਚੰਡੀਗੜ੍ਹ

ਪੰਜਾਬ ਵਾਸੀਆਂ ਨੂੰ ਸਤਲੁਜ ਯਮੁਨਾ ਲਿੰਕ ਦੇ ਅਧਿਕਾਰਾਂ ‘ਤੇ ਮੁੱਖ ਮੰਤਰੀ ਮਾਨ ਦੇਣ ਸਪੱਸ਼ਟ ਬਿਆਨ : ਪੀਰ ਮੁਹੰਮਦ
ਪੰਜਾਬ ਦੇ ਪਾਣੀਆਂ ਦੇ ਹੱਕ ‘ਤੇ ਅਕਾਲੀ ਦਲ ਨੇ ਭਗਵੰਤ ਮਾਨ ਤੋਂ ਸਪੱਸ਼ਟੀਕਰਨ ਮੰਗਿਆ ਸੁਸ਼ੀਲ ਕੁਮਾਰ ਦੀ ਚੋਣ ਮੁਹਿੰਮ ‘ਚ ਭਗਵੰਤ ਮਾਨ ਦੀ ਭੂਮਿਕਾ ਬੇਨਕਾਬ ਹੋਈ – ਕਰਨੈਲ ਸਿੰਘ ਪੀਰ ਮੁਹੰਮਦ ਚੰਡੀਗੜ੍ਹ 08 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕ ਸਭਾ ਚੋਣਾਂ ਮੱਦੇਨਜ਼ਰ ਕੁਰੂਕਸ਼ੇਤਰ ਤੋਂ ਸੁਸ਼ੀਲ ਕੁਮਾਰ ਨੂੰ ਸਮਰਥਨ ਦੇਣ ‘ਤੇ ਖੁੱਲ੍ਹ ਕੇ ਸਵਾਲ ਚੁੱਕੇ ਹਨ, ਆਮ ਆਦਮੀ ਪਾਰਟੀ ਦੇ ਦੋਹਰੇ....
ਲੋਕ ਸਭਾ ਚੋਣਾਂ 2024 , ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
ਚੰਡੀਗੜ੍ਹ, 08 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਲੋਕ ਸਭਾ ਚੋਣਾਂ 2024 ਲਈ ਆਪਣੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਦੂਜੀ ਸੂਚੀ ਜਾਰੀ ਕਰਦਿਆਂ ਤਿੰਨ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਨਵੀਂ ਸੂਚੀ ਵਿੱਚ ਅੰਮ੍ਰਿਤਸਰ, ਖਡੂਰ ਸਾਹਿਬ ਅਤੇ ਫ਼ਿਰੋਜ਼ਪੁਰ ਦੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਅੰਮ੍ਰਿਤਸਰ ਸੀਟ ਤੋਂ ਇਮਾਨ ਸਿੰਘ ਮਾਨ, ਖਡੂਰ ਸਾਹਿਬ ਤੋਂ ਹਰਪਾਲ ਸਿੰਘ ਬਲੇਰ ਅਤੇ....
ਧੱਕੇਸ਼ਾਹੀ ਵਾਲੀ ਕਾਰਵਾਈ ਆਪ ਸਰਕਾਰ ਦੀ ਸਿੱਖ ਵਿਰੋਧੀ ਸੋਚ ਦਾ ਝਲਕਾਰਾ: ਪਰਮਬੰਸ ਸਿੰਘ ਰੋਮਾਣਾ
ਅਕਾਲੀ ਦਲ ਨੇ ਖਾਲਸਾ ਚੇਤਨਾ ਮਾਰਚ ਕਰਵਾਉਣ ਵਾਲਿਆਂ ਦੀ ਗ੍ਰਿਫਤਾਰੀ ਦੀ ਕੀਤੀ ਜ਼ੋਰਦਾਰ ਨਿਖੇਧੀ ਚੰਡੀਗੜ੍ਹ, 7 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਭਲਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਕੱਢੇ ਜਾਣ ਵਾਲੇ ਖਾਲਸਾ ਚੇਤਨਾ ਮਾਰਚ ਨੂੰ ਸਾਬੋਤਾਜ਼ ਕਰਨ ਵਾਸਤੇ ਵੱਡੀ ਪੱਧਰ ’ਤੇ ਆਯੋਜਕਾਂ ਦੀ ਗ੍ਰਿਫਤਾਰੀ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ। ਅਕਾਲੀ ਦਲ ਦੇ ਬੁਲਾਰੇ ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਇਹ....
ਕਿਸਾਨ ਆਗੂ ਪੰਧੇਰ ਨੇ ਗਿਰਫਤਾਰੀ ਮਗਰੋਂ ਲਗਾਏ ਇਸ ਸੂਬੇ ਦੇ ਭਾਜਪਾ ਪ੍ਰਧਾਨ ਤੇ ਇਲਜਾਮ
ਚੰਡੀਗੜ੍ਹ, 7 ਅਪ੍ਰੈਲ : ਕਿਸਾਨ ਆਗੂ ਸਵਰਨ ਸਿੰਘ ਪੰਧੇਰ ਨੂੰ ਤਾਮਿਲਨਾਡੂ ਪੁਲਸ ਨੇ ਗਿਰਫ਼ਤਾਰ ਕਰ ਲਿਆ ਤੇ ਉਨ੍ਹਾਂ ਨੇ ਬਿਆਨ ਜਾਰੀ ਕੀਤਾ ਕੀ ਉਹ ਇਸ ਤੋਂ ਡਰਦੇ ਨਹੀਂ ਤੇ ਉਨ੍ਹਾਂ ਨਾਲ ਹੋਰ 7 ਆਗੂ ਗਿਰਫ਼ਤਾਰ ਕੀਤੇ ਗਏ ਹਨ। ਪੰਧੇਰ ਨੇ ਗਿਰਫਤਾਰੀ ਨੂੰ ਲੈ ਕੇ ਭਾਜਪਾ ਪ੍ਰਧਾਨ ਤੇ ਇਲਜ਼ਾਮ ਲਾਏ ਹਨ, ਉਨ੍ਹਾਂ ਨੇ ਕਿਹਾ ਕਿ ਭਾਜਪਾ ਤਾਮਿਲਨਾਡੂ ਦੇ ਪ੍ਰਧਾਨ ਕੇ . ਅੰਨਾਮਿਲਾਏ ਜੋ ਕਿ 38 ਸਾਲਾਂ ਦੇ ਇੱਕ ਰਿਟਾਇਰਡ ਆਈਪੀਐਸ ਅਫਸਰ ਹੈ, ਜਿਸਨੇ ਨੌਕਰੀ ਛੱਡ ਭਾਜਪਾ ਦਾ ਦਾਮਨ ਫੜਿਆ। ਇਹ ਭਾਜਪਾ ਦੇ ਕੋਇੰਬਟੂਰ....
ਸ਼ਹੀਦਾਂ ਦੀ ਪਵਿੱਤਰ ਭੂਮੀ ਖਟਕੜ ਕਲਾਂ ਵਿਖੇ ਸਿਆਸੀ ਨਾਟਕ ਕਰਨ ਲਈ ਸੁਨੀਲ ਜਾਖੜ ਵੱਲੋਂ ਭਗਵੰਤ ਮਾਨ ਤੇ ਤਿੱਖਾ ਹਮਲਾ
ਚੰਡੀਗੜ੍ਹ 7 ਅਪ੍ਰੈਲ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸ਼ਹੀਦਾਂ ਦੀ ਪਵਿੱਤਰ ਭੂਮੀ ਖਟਕੜ ਕਲਾਂ ਵਿਖੇ ਸਿਆਸੀ ਨਾਟਕ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਤਿੱਖਾ ਹਮਲਾ ਕੀਤਾ ਹੈ। ਉਹਨਾਂ ਨੇ ਆਖਿਆ ਹੈ ਕਿ ਮੁੱਖ ਮੰਤਰੀ ਨੂੰ ਪੰਜਾਬੀਆਂ ਤੋਂ ਇਸ ਲਈ ਮਾਫੀ ਮੰਗਣੀ ਚਾਹੀਦੀ ਹੈ। ਸੁਨੀਲ ਜਾਖੜ ਨੇ ਅੱਜ ਇਥੋਂ ਜਾਰੀ ਬਿਆਨ ਵਿੱਚ ਆਖਿਆ ਕਿ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਸਭ ਦੇ ਸਾਂਝੇ ਹਨ ਅਤੇ ਉਹਨਾਂ ਦੇ ਜਨਮ ਸਥਾਨ ਤੇ ਜਾ ਕੇ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ....
ਪੰਜਾਬ ਵਿੱਚ 8 ਅਪ੍ਰੈਲ ਨੂੰ ਸਰਕਾਰੀ ਛੁੱਟੀ ਦਾ ਐਲਾਨ
ਚੰਡੀਗੜ੍ਹ, 5 ਅਪ੍ਰੈਲ : ਪੰਜਾਬ ਵਿੱਚ 8 ਅਪ੍ਰੈਲ, 2024 ਸੋਮਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਇਸ ਦਿਨ ਸੂਬੇ ਭਰ ਦੇ ਸਕੂਲਾਂ, ਕਾਲਜਾਂ, ਵਿਦਿਅਕ ਅਦਾਰਿਆਂ ਅਤੇ ਹੋਰ ਵਪਾਰਕ ਅਦਾਰਿਆਂ ਵਿੱਚ ਛੁੱਟੀ ਰਹੇਗੀ। ਦਰਅਸਲ, ਇਸ ਦਿਨ ਪੂਰੇ ਸੂਬੇ ਵਿੱਚ ਸ੍ਰੀ ਗੁਰੂ ਨਾਭਾ ਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਸਰਕਾਰ ਨੇ ਇਸ ਦਿਨ ਨੂੰ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ। ਇਸ ਕਾਰਨ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਅਤੇ....
ਪੰਜਾਬ ਵਿੱਚ ਗਰਮੀ ਅਤੇ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਮੰਗ ਤੋੜੇਗੀ ਰਿਕਾਰਡ
ਚੰਡੀਗੜ੍ਹ, 5 ਅਪ੍ਰੈਲ : ਪੰਜਾਬ ਵਿੱਚ ਇਸ ਵਾਰ ਗਰਮੀਆਂ ਅਤੇ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਮੰਗ ਰਿਕਾਰਡ ਤੋੜ ਸਕਦੀ ਹੈ। ਪਾਵਰਕੌਮ ਦੇ ਅਨੁਮਾਨ ਅਨੁਸਾਰ ਇਸ ਵਾਰ ਬਿਜਲੀ ਦੀ ਵੱਧ ਤੋਂ ਵੱਧ ਮੰਗ 16300 ਮੈਗਾਵਾਟ ਤੱਕ ਜਾ ਸਕਦੀ ਹੈ, ਜਦੋਂ ਕਿ ਸਾਲ 2023 ਵਿੱਚ ਬਿਜਲੀ ਦੀ ਸਭ ਤੋਂ ਵੱਧ ਮੰਗ 15325 ਮੈਗਾਵਾਟ ਦਰਜ ਕੀਤੀ ਗਈ ਸੀ। ਇਸ ਦੇ ਮੱਦੇਨਜ਼ਰ ਪਾਵਰਕੌਮ ਵੱਲੋਂ ਗਰਮੀ ਦੇ ਮੌਸਮ ਦੌਰਾਨ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਪੂਰੇ ਪ੍ਰਬੰਧ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਸਭ....
ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮੁਆਮਲਿਆਂ ਬਾਰੇ ਕਮੇਟੀ (ਪੀ.ਏ.ਸੀ.) ਦਾ ਐਲਾਨ
ਬਾਕੀ ਜੱਥੇਬੰਦਕ ਢਾਂਚੇ ਦਾ ਐਲਾਨ ਵੀ ਜਲਦ : ਡਾ. ਚੀਮਾ ਚੰਡੀਗੜ੍ਹ 05 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜੱਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮੁਆਮਲਿਆਂ ਬਾਰੇ ਕਮੇਟੀ (ਪੀ.ਏ.ਸੀ.) ਦਾ ਐਲਾਨ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਇਸ ਕਮੇਟੀ....
ਬਠਿੰਡਾ ਲੋਕ ਸਭਾ ਹਲਕੇ ਵਿਚ ‘ਆਪ’ ਹੋਈ ਮਜ਼ਬੂਤ ​, ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
ਬਠਿੰਡਾ ਦੇ ਕਈ ਸੀਨੀਅਰ ਅਕਾਲੀ ਅਤੇ ਕਾਂਗਰਸੀ ਆਗੂ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ ਸੀਐਮ ਮਾਨ, ਕੈਬਨਿਟ ਮੰਤਰੀ ਅਤੇ ਬਠਿੰਡਾ ਤੋਂ ਉਮੀਦਵਾਰ ਗੁਰਮੀਤ ਖੁੱਡੀਆਂ ਨੇ ਸਾਰੇ ਆਗੂਆਂ ਦਾ ‘ਆਪ’ ਵਿੱਚ ਕੀਤਾ ਸਵਾਗਤ “ਬਠਿੰਡਾ ਵਿੱਚ ‘ਆਪ’ ਦੀ ਚੜ੍ਹਾਈ: ਸੀਨੀਅਰ ਅਕਾਲੀ ਅਤੇ ਕਾਂਗਰਸੀ ਆਗੂਆਂ ਦੀ ਵੱਡੀ ਲੀਹ ਨੇ ਪਾਰਟੀ ਦੀ ਤਾਕਤ ਨੂੰ ਵਧਾਇਆ; ਜਿੱਤ ਦਾ ਫਰਕ 1.5 ਲੱਖ ਤੋਂ ਵੱਧ ਹੋਣ ਦਾ ਅਨੁਮਾਨ” ਚੰਡੀਗੜ੍ਹ, 5 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬਠਿੰਡਾ ਲੋਕ ਸਭਾ ਹਲਕੇ ਵਿੱਚ ਸ਼੍ਰੋਮਣੀ....
ਅੰਮ੍ਰਿਤਸਰ ਦੇ ਲੋਕ ਹੀ ਨਹੀਂ ਬਲਕਿ ਪੂਰਾ ਪੰਜਾਬ ਕਿਸਾਨ ਵਿਰੋਧੀ ਭਾਜਪਾ ਦੇ ਖਿਲਾਫ ਹੈ: ਧਾਲੀਵਾਲ
ਮੁੱਖ ਮੰਤਰੀ ਮਾਨ ਨੇ ਆਨੰਦਪੁਰ ਸਾਹਿਬ ਤੇ ਅੰਮ੍ਰਿਤਸਰ ਲੋਕਸਭਾ ਹਲਕੇ ‘ਤੇ ਕੀਤੀ ਚਰਚਾ ਸੀਐਮ ਮਾਨ ਨੇ ਆਨੰਦਪੁਰ ਸਾਹਿਬ ਅਤੇ ਅੰਮ੍ਰਿਤਸਰ ਦੇ ‘ਆਪ’ ਉਮੀਦਵਾਰਾਂ ਅਤੇ ਵਿਧਾਇਕਾਂ ਨਾਲ ਕੀਤੀ ਮੀਟਿੰਗ ਮੁੱਖ ਮੰਤਰੀ ਮਾਨ ਨੇ ‘ਆਪ’ ਆਗੂਆਂ ਨੂੰ ਕਿਹਾ- ਦੋਨੇ ਅਹਿਮ ਸੀਟਾਂ ਜਿੱਤਣ ਲਈ ਤਿਆਰ ਰਹੋ, ਸਾਡੇ ਸਕਾਰਾਤਮਕ ਏਜੰਡੇ ਨੂੰ ਲੋਕਾਂ ਵਿਚ ਲੈ ਕੇ ਜਾਓ ਹੋਰ ਸਿਆਸੀ ਪਾਰਟੀਆਂ ਆਪਣੇ ਚੋਣ ਵਾਅਦਿਆਂ ਨੂੰ ਗਾਰੰਟੀ ਦੱਸ ਰਹੀਆਂ ਹਨ ਪਰ ਹਰ ਕੋਈ ਜਾਣਦਾ ਹੈ ਕਿ ਚੋਣਾਂ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੀਆਂ....
ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਿੱਚ ਪੰਜਾਬ ਵਿੱਚ ਭਾਜਪਾ ਉਮੀਦਵਾਰਾਂ ਦਾ ਵਿਰੋਧ ਕਰਨ ਦਾ ਕੀਤਾ ਐਲਾਨ 
ਚੰਡੀਗੜ੍ਹ, 4 ਅਪ੍ਰੈਲ : ਲੋਕ ਸਭਾ ਚੋਣਾਂ ਵਿੱਚ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਕ੍ਰਾਂਤੀਕਾਰੀ ਨੇ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਿੱਚ ਪੂਰੇ ਪੰਜਾਬ ਵਿੱਚ ਭਾਜਪਾ ਉਮੀਦਵਾਰਾਂ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਬੀਕੇਯੂ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਨੇ ਕਿਹਾ ਕਿ ਇੱਕ ਪਾਸੇ ਭਾਜਪਾ ਪੰਜਾਬ ਦੇ ਕਿਸਾਨਾਂ ਦਾ ਭਾਰੀ ਨੁਕਸਾਨ ਕਰ ਰਹੀ ਹੈ, ਦੂਜੇ ਪਾਸੇ ਉਹ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੇ ਕਿਸਾਨਾਂ ਅਤੇ ਲੋਕਾਂ ਤੋਂ ਆਪਣੇ ਲਈ ਵੋਟਾਂ ਵੀ ਮੰਗ ਰਹੀ ਹੈ। ਉਨ੍ਹਾਂ ਕਿਹਾ....
ਮੁੱਖ ਮੰਤਰੀ ਮਾਨ ਨੇ ਪੰਜਾਬ ਦੀਆਂ ਲੋਕ ਸਭਾ ਚੋਣਾਂ ਦੀ ਸੰਭਾਲੀ ਕਮਾਨ, ਸ੍ਰੀ ਫਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਲਈ ਕੀਤੀ ਮੀਟਿੰਗ
ਮੁੱਖ ਮੰਤਰੀ ਨੇ ‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਅਤੇ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਤੋਂ ਲਿਆ ਫੀਡਬੈਕ ਅਤੇ ਰਣਨੀਤੀ ‘ਤੇ ਕੀਤੀ ਚਰਚਾ ਵਿਧਾਇਕਾਂ ਨੂੰ ਸੀਐਮ ਮਾਨ ਦੀ ਹਦਾਇਤ: ਫਤਹਿਗੜ੍ਹ ਸਾਹਿਬ ਵਿੱਚ ਵੱਡੀ ਜਿੱਤ ਯਕੀਨੀ ਬਣਾਉਣ ਲਈ ‘ਆਪ’ ਸਰਕਾਰ ਵੱਲੋਂ ਲਏ ਗਏ ਲੋਕ-ਪੱਖੀ ਅਤੇ ਪੰਜਾਬ ਪੱਖੀ ਫੈਸਲਿਆਂ ਦਾ ਜ਼ੋਰਦਾਰ ਤਰੀਕੇ ਨਾਲ ਕਰੋ ਪ੍ਰਚਾਰ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇਕਜੁੱਟ, ਆਪ ਕਿਸੇ ਨੂੰ ਹਰਾਉਣ ਲਈ ਨਹੀਂ, ਆਮ ਲੋਕਾਂ ਲਈ ਕੰਮ ਕਰਨ ਲਈ ਆਈ ਹੈ: ਗੁਰਪ੍ਰੀਤ ਜੀ.ਪੀ ਗੁਰਪ੍ਰੀਤ ਜੀਪੀ....
ਮੁੱਖ ਮੰਤਰੀ ਮਾਨ ਨੂੰ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਕੇਜਰੀਵਾਲ ਨਾਲ ਮੁਲਾਕਾਤ ਕਰਨ ਲਈ ਦਿੱਤੀ ਇਜਾਜ਼ਤ
ਚੰਡੀਗੜ੍ਹ, 4 ਅਪ੍ਰੈਲ : ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਨੇ ਤਿਹਾੜ ਜੇਲ੍ਹ ਨੂੰ ਪੱਤਰ ਲਿਖ ਕੇ ਮਿਲਣ ਦੀ ਇਜਾਜ਼ਤ ਮੰਗੀ ਸੀ। ਇਸ ’ਤੇ ਜੇਲ੍ਹ ਪ੍ਰਸ਼ਾਸਨ ਨੇ ਉਹਨਾਂ ਨੂੰ ਮੀਟਿੰਗ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਗੌਰਤਲਬ ਹੈ ਕਿ ਪੰਜਾਬ ਦੇ ਸੀਐਮਓ ਦਫ਼ਤਰ ਨੇ ਤਿਹਾੜ ਜੇਲ੍ਹ....
ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣ ਰਣਨੀਤੀ ਬਣਾਉਣ ਲਈ ਸੀਨੀਅਰ ਆਗੂਆਂ ਤੇ ਮੰਤਰੀਆਂ ਨਾਲ ਕੀਤੀ ਮੀਟਿੰਗ
ਚੰਡੀਗੜ੍ਹ, 03 ਅਪ੍ਰੈਲ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਸਿਆਸੀ ਪਾਰਾ ਵਧਣਾ ਸ਼ੁਰੂ ਹੋ ਗਿਆ ਹੈ। ਸਿਆਸੀ ਪਾਰਟੀਆਂ ਨੇ ਚੋਣ ਰਣਨੀਤੀ ਨੂੰ ਲੈ ਕੇ ਵਿਚਾਰ-ਚਰਚਾ ਸ਼ੁਰੂ ਕਰ ਦਿੱਤੀ ਹੈ। ਇਸ ਦੇ ਚਲਦਿਆਂ ਹੀ ਅੱਜ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੋਣ ਰਣਨੀਤੀ ਤਿਆਰ ਕਰਨ ਲਈ ਮੀਟਿੰਗ ਕੀਤੀ ਗਈ। ਅੱਜ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਸੰਗਰੂਰ ਲੋਕ ਸਭਾ ਹਲਕੇ ਲਈ ਰਣਨੀਤੀ ਬਣਾਈ ਗਈ। ਮੀਟਿੰਗ ਵਿੱਚ ਕੈਬਨਿਟ ਮੰਤਰੀ ਅਤੇ ਪਾਰਟੀ....
ਸੀਨੀਅਰ ਅਕਾਲੀ ਆਗੂ ਮਲੂਕਾ ਦੀ ਨੂੰਹ ਆਈਏਐਸ ਅਫ਼ਸਰ ਪਰਮਪਾਲ ਕੌਰ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ   
ਚੰਡੀਗੜ੍ਹ 3 ਅਪ੍ਰੈਲ : ਪੰਜਾਬ ਦੇ ਸੀਨੀਅਰ ਸਾਬਕਾ ਅਕਾਲੀ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਅਤੇ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਦੀ ਧਰਮ ਪਤਨੀ ਆਈਏਐਸ ਅਫ਼ਸਰ ਪਰਮਪਾਲ ਕੌਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਵਿਸ਼ਵ ਵਾਰਤਾ ਨੂੰ ਮਿਲੀ ਜਾਣਕਾਰੀ ਪਰਮਪਾਲ ਕੌਰ ਭਾਰਤੀ ਜਨਤਾ ਪਾਰਟੀ ਵੱਲੋਂ ਚੋਣ ਲੜ ਸਕਦੇ ਹਨ।