ਚੰਡੀਗੜ੍ਹ

ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟਰੀ ਦੀ ਵਿਵਸਥਾ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ : ਮੁੰਡੀਆਂ 
ਚੰਡੀਗੜ੍ਹ, 27 ਨਵੰਬਰ 2024 : ਆਮ ਲੋਕਾਂ ਦੀ ਸਹੂਲਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦ੍ਰਿੜ ਵਚਨਬੱਧਤਾ ਤਹਿਤ ਮਾਲ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸਾਰੇ ਡਿਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟਰੀ ਦੀ ਵਿਵਸਥਾ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ। ਡਿਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਲਿਖੇ ਪੱਤਰ ਵਿੱਚ ਮੁੰਡੀਆਂ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ....
ਮੁੱਖ ਮੰਤਰੀ ਮਾਨ ਨੇ ਜ਼ਿਮਨੀ ਚੋਣਾਂ ਜਿੱਤਣ ਵਾਲੇ ਨਵੇਂ ਵਿਧਾਇਕਾਂ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 27 ਨਵੰਬਰ 2024 : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜ਼ਿਮਨੀ ਚੋਣਾਂ ਜਿੱਤਣ ਵਾਲੇ ਵਿਧਾਇਕਾਂ ਨੂੰ ਮੁਲਾਕਾਤ ਕੀਤੀ। ਇਸ ਦੀ ਜਾਣਕਾਰੀ ਮੁੱਖ ਮੰਤਰੀ ਮਾਨ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਦਿੱਤੀ। ਮੁੱਖ ਮੰਤਰੀ ਮਾਨ ਨੇ ਲਿਖਿਆ “ਜ਼ਿਮਨੀ ਚੋਣਾਂ ਦੌਰਾਨ ਲੋਕਾਂ ਵੱਲੋਂ ਨਵੇਂ ਚੁਣੇ ਗਏ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਅਤੇ ਚੱਬੇਵਾਲ ਤੋਂ ਇਸ਼ਾਂਕ ਚੱਬੇਵਾਲ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ ਤੇ....
ਸ਼ੁਕਰਾਨਾ ਯਾਤਰਾ’ ਹੋਰ ਕੁਝ ਨਹੀਂ ਬਲਕਿ ਲੋਕਾਂ ਨੂੰ ਸੰਦੇਸ਼ ਦੇਣ ਦਾ ਜ਼ਰੀਆ ਕਿ ਸੱਤਾ ਦਾ ਕੇਂਦਰ ਹੁਣ ਭਗਵੰਤ ਮਾਨ ਨਹੀਂ ਬਲਕਿ ਅਮਨ ਅਰੋੜਾ : ਕਲੇਰ 
ਪਿਛਲੇ ਤਿੰਨ ਸਾਲਾਂ ਵਿਚ ਕਾਰਗੁਜ਼ਾਰੀ ਦੇ ਨਾਂ ’ਤੇ ਇਹਨਾਂ ਕੋਲ ਪੰਜਾਬੀਆਂ ਨੂੰ ਵਿਖਾਉਣ ਲਈ ਕੱਖ ਨਹੀਂ: ਅਰਸ਼ਦੀਪ ਕਲੇਰ ਚੰਡੀਗੜ੍ਹ, 26 ਨਵੰਬਰ 2024 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਇਸਦੀ ’ਸ਼ੁਕਰਾਨਾ ਯਾਤਰਾ’ ਹੋਰ ਕੁਝ ਨਹੀਂ ਬਲਕਿ ਲੋਕਾਂ ਨੂੰ ਇਹ ਸੰਦੇਸ਼ ਦੇਣ ਦਾ ਯਤਨ ਹੈ ਕਿ ਸੱਤਾ ਦਾ ਕੇਂਦਰ ਹੁਣ ਭਗਵੰਤ ਮਾਨ ਤੋਂ ਬਦਲ ਕੇ ਅਮਨ ਅਰੋੜਾ ਹੋ ਗਿਆ ਹੈ ਜਿਹਨਾਂ ਨੂੰ ਆਪ ਪੰਜਾਬ ਦਾ ਨਵਾਂ ਪ੍ਰਧਾਨ ਨਿਯੁਕਤ....
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਸਿਵਲ ਸਰਜਨ ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
ਚੰਡੀਗੜ੍ਹ, 26 ਨਵੰਬਰ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਆਮਦਨੀ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਜਨਮ ਅਤੇ ਮੌਤ ਰਜਿਸਟਰਾਰ, ਦਫ਼ਤਰ ਸਿਵਲ ਸਰਜਨ, ਹੁਸ਼ਿਆਰਪੁਰ ਵਿਖੇ ਤਾਇਨਾਤ ਕਲਰਕ ਜਸਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਦਰਜ ਇੱਕ ਵਿਜੀਲੈਂਸ ਪੜਤਾਲ ਦੀ ਡੂੰਘਾਈ ਨਾਲ ਜਾਂਚ ਕਰਨ ਉਪਰੰਤ ਮੁਕੱਦਮਾ ਦਰਜ ਕਰਕੇ ਇਹ....
ਸੂਬੇ ਭਰ ਵਿੱਚ ਬਾਲ ਵਿਆਹ ਨੂੰ ਖਤਮ ਕਰਨਾ ਪਹਿਲਕਦਮੀ ਦਾ ਉਦੇਸ਼ ਹੈ : ਡਾ. ਬਲਜੀਤ ਕੌਰ 
ਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ’ ਮੁਹਿੰਮ ਸਬੰਧੀ ਕੱਲ੍ਹ 27 ਨਵੰਬਰ ਨੁੰ ਚੁਕਾਈ ਜਾਵੇਗੀ ਸਹੁੰ ਚੰਡੀਗੜ੍ਹ, 26 ਨਵੰਬਰ 2024 : ਬਾਲ ਵਿਆਹ ਨੂੰ ਜੜੋਂ ਖਤਮ ਕਰਨ ਦੇ ਉਦੇਸ਼ ਨਾਲ ਕੱਲ 27 ਨਵੰਬਰ ਨੂੰ ਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ’ ਮੁਹਿੰਮ ਸਬੰਧੀ ਵੈਬਕਾਸਟ ਲਿੰਕ ਰਾਹੀਂ ਸਹੁੰ ਚੁਕਾਈ ਜਾਵੇਗੀ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਭਰ ਵਿੱਚ ਬਾਲ ਵਿਆਹ ਨੂੰ ਖਤਮ ਕਰਨਾ....
ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ : ਡਾ. ਬਲਜੀਤ ਕੌਰ 
ਚੰਡੀਗੜ੍ਹ, 25 ਨਵੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਅਤੇ ਅਨੁਸੂਚਿਤ ਜਾਤੀਆਂ ਦੇ 1867 ਲਾਭਪਾਤਰੀਆਂ ਨੂੰ 9.51 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ....
26 ਨਵੰਬਰ ਤੋਂ ਬੈਠਣਗੇ ਮਰਨ ਵਰਤ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ
ਚੰਡੀਗੜ੍ਹ, 25 ਨਵੰਬਰ 2024 : ਮੰਗਲਵਾਰ 26 ਨਵੰਬਰ ਤੋਂ ਖਨੌਰੀ ਬਾਰਡਰ ਉੱਪਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ। ਕਿਸਾਨਾਂ ਨੇ ਸਪੱਸ਼ਟ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ 13 ਫ਼ਰਵਰੀ 2024 ਤੋਂ ਕਿਸਾਨਾਂ ਅਤੇ ਮਜ਼ਦੂਰਾਂ ਵਲੋਂ ਖਨੌਰੀ, ਸ਼ੰਭੂ ਅਤੇ ਰਤਨਪੁਰਾ ਦੀਆਂ ਸਰਹੱਦਾ ਉੱਪਰ ਅਪਣੀਆ....
ਰਾਜੋਆਣਾ ਦੀ ਰਹਿਮ ਦੀ ਅਪੀਲ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਮੁਲਤਵੀ
ਚੰਡੀਗੜ੍ਹ, 25 ਨਵੰਬਰ 2024 : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ‘ਤੇ ਅੱਜ ਸੋਮਵਾਰ (25 ਨਵੰਬਰ) ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਕੇਂਦਰ ਸਰਕਾਰ ਦੀ ਤਰਫੋਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਜਸਟਿਸ ਬੀਆਰ ਗਵਈ, ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਕੇਵੀ ਵਿਸ਼ਵਨਾਥਨ ਦੀ ਬੈਂਚ ਅੱਗੇ ਪੇਸ਼ ਹੋਏ। ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਤੇ ਫੈਸਲਾ ਲੈਣ ਤੋਂ ਪਹਿਲਾਂ ਕਈ ਏਜੰਸੀਆਂ ਨਾਲ ਸਲਾਹ ਕਰਨ ਦੀ ਲੋੜ ਹੈ। ਇਸ ਤੋਂ ਬਾਅਦ ਸੀਬੀਆਈ ਦੇ ਵਧੀਕ....
ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਪੰਦਰਵਾੜੇ ਦੌਰਾਨ ਸਥਾਨਕ ਸਰਕਾਰ ਚੋਣਾਂ ਕਰਵਾਉਣ ਤੋਂ ਗੁਰੇਜ਼ ਕੀਤਾ ਜਾਵੇ : ਚੀਮਾ
ਚੰਡੀਗੜ੍ਹ, 24 ਨਵੰਬਰ : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਪੰਦਰਵਾੜੇ ਦੌਰਾਨ ਸਥਾਨਕ ਸਰਕਾਰ ਚੋਣਾਂ ਕਰਵਾਉਣ ਤੋਂ ਗੁਰੇਜ਼ ਕੀਤਾ ਜਾਵੇ। ਇਹ ਸ਼ਹੀਦੀ ਪੰਦਰਵਾੜਾ 15 ਤੋਂ 31 ਦਸੰਬਰ ਤੱਕ ਮਨਾਇਆ ਜਾਂਦਾ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਪੰਦਰਵਾੜੇ ਦੌਰਾਨ ਲੱਖਾਂ ਲੋਕ ਇਤਿਹਾਸ ਦੀ ਇਸ....
ਰਾਜਪਾਲ ਕਟਾਰੀਆ ਨੇ ਜੀਐਮਆਈ. ਗੌਲਫ ਚੈਂਪੀਅਨਸ਼ਿਪ ਦੇ ਲੋਗੋ ਦਾ ਉਦਘਾਟਨ 
ਚੰਡੀਗੜ੍ਹ, 23 ਨਵੰਬਰ 2024 : ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਜੀ.ਐਮ.ਆਈ. ਗੌਲਫ ਚੈਂਪੀਅਨਸ਼ਿਪ ਦੇ ਅਧਿਕਾਰਤ ਲੋਗੋ ਦਾ ਉਦਘਾਟਨ ਕੀਤਾ। ਚੰਡੀਗੜ੍ਹ ਵਿੱਚ ਕਰਵਾਏ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਦੌਰਾਨ ਅੱਜ ਰਾਜਪਾਲ ਦੀ ਪ੍ਰਧਾਨਗੀ ਵਿੱਚ ਇਸ ਸਮਾਗਮ ਵਿੱਚ ਜੀ.ਐਮ.ਆਈ. ਇਨਫਰਾਸਟਰੱਕਚਰ ਦੇ ਮੁੱਖ ਕਾਰਜਕਾਰੀ ਅਫ਼ਸਰ ਮੋਹਿਤ ਬਾਂਸਲ, ਚੇਅਰਮੈਨ ਪਰਦੀਪ ਬਾਂਸਲ ਅਤੇ ਡਾਇਰੈਕਟਰ ਕੁਨਾਲ ਸਮੇਤ ਕਈ ਹੋਰ ਪਤਵੰਤੇ ਹਾਜ਼ਰ ਸਨ। ਰਾਜਪਾਲ ਸ੍ਰੀ ਕਟਾਰੀਆ ਨੇ ਖੁਦ ਗੌਲਫ ਸ਼ਾਟ ਵੀ ਖੇਡਿਆ ਅਤੇ ਜੀ.ਐਮ.ਆਈ....
ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ, ਦਸੰਬਰ ਦੇ ‘ਚ ਹੋਣਗੀਆਂ ਨਗਰ ਨਿਗਮ ਦੀਆਂ ਚੋਣਾਂ
ਚੰਡੀਗੜ੍ਹ, 23 ਨਵੰਬਰ 2024 : ਪੰਜਾਬ ਵਿੱਚ ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਦਸੰਬਰ ਦੇ ਅੰਤ ਵਿੱਚ ਹੋਣੀਆਂ ਹਨ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਛੇਤੀ ਤੋਂ ਛੇਤੀ ਚੋਣ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ। ਪੰਜਾਬ ਸਰਕਾਰ ਵੱਲੋਂ ਕੋਰਟ ‘ਚ ਕਿਹਾ ਗਿਆ ਸੀ ਕਿ 25 ਨਵੰਬਰ ਤੋਂ ਪਹਿਲਾਂ ਪੰਜ ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।....
ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪੈ ਸਕਦਾ ਮੀਂਹ
ਚੰਡੀਗੜ੍ਹ, 23 ਨਵੰਬਰ 2024 : ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਮੌਸਮ ਲਗਾਤਾਰ ਬਦਲ ਰਿਹਾ ਹੈ। ਕਈ ਵਾਰ ਧੁੰਦ ਬਹੁਤ ਹੁੰਦੀ ਹੈ ਅਤੇ ਕੁਝ ਵੀ ਦਿਖਾਈ ਨਹੀਂ ਦਿੰਦਾ, ਅਤੇ ਕਈ ਵਾਰ ਮੌਸਮ ਬਿਲਕੁਲ ਸਾਫ਼ ਹੁੰਦਾ ਹੈ। ਹੁਣ ਮੌਸਮ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਬੰਗਾਲ ਦੀ ਖਾੜੀ ਤੋਂ ਪੈਦਾ ਹੋਏ ਚੱਕਰਵਾਤ ਕਾਰਨ ਪੰਜਾਬ ਦਾ ਮੌਸਮ ਵੀ ਬਦਲ ਸਕਦਾ ਹੈ ਅਤੇ ਮੀਂਹ ਪੈ ਸਕਦਾ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਬੰਗਾਲ ਦੀ ਖਾੜੀ ‘ਚ ਬਣੇ ਚੱਕਰਵਾਤ ਕਾਰਨ ਪੰਜਾਬ ਦੇ ਨਾਲ-ਨਾਲ ਹੋਰ ਸੂਬਿਆਂ....
ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ
ਕਿਹਾ, ਜੇਕਰ ਕਿਸੇ ਬੱਚੇ ਵੱਲੋਂ ਭੀਖ ਮੰਗਣ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਦੀ ਸੂਚਨਾ ਜ਼ਿਲ੍ਹਾ ਬਾਲ ਸੁਰੱਖਿਆ ਯੁਨਿਟ ਜਾਂ ਬਾਲ ਭਲਾਈ ਕਮੇਟੀ ਨੂੰ ਦਿੱਤੀ ਜਾਵੇ ਚੰਡੀਗੜ੍ਹ, 22 ਨਵੰਬਰ 2024 : ਪੰਜਾਬ ਸਰਕਾਰ ਵੱਲੋਂ ਬਾਲ ਭੀਖ ਵਰਗੀ ਸਮਾਜਿਕ ਬੁਰਾਈ ਦਾ ਖਾਤਮਾ ਕਰਨ ਲਈ ਸੂਬੇ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਰਾਹੀਂ ਜੀਵਨਜੋਤ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ। ਇਸ ਪਹਿਲਕਦਮੀ ਦਾ ਉਦੇਸ਼ ਭੀਖ ਮੰਗਣ ਵਾਲੇ ਬੱਚਿਆਂ ਨੂੰ ਬਚਾਉਣਾ, ਉਹਨਾਂ ਦਾ ਮੁੜ ਵਸੇਬਾ ਅਤੇ ਪੁਨਰਗਠਨ....
ਵਿਜੀਲੈਂਸ ਬਿਊਰੋ ਵੱਲੋਂ 30,000 ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 22 ਨਵੰਬਰ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸਬ ਡਵੀਜ਼ਨ ਕਾਹਨੂੰਵਾਨ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਰਵਿੰਦਰ ਕੁਮਾਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦਾਸਪੁਰ ਦੇ ਪਿੰਡ ਸਠਿਆਲੀ ਦੇ ਵਸਨੀਕ ਸਰੂਪ....
ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਰੋਕਣ ਲਈ ਇੱਕ ਹੋਰ ਪਹਿਲਕਦਮੀ
ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ‘ਪੰਜਾਬ ਮਾਈਨਜ਼ ਇੰਸਪੈਕਸ਼ਨ’ ਮੋਬਾਈਲ ਐਪ ਲਾਂਚ ਨਵੀਂ ਐਂਡਰਾਇਡ ਐਪ ਖਣਨ ਸਬੰਧੀ ਨਿਯਮਾਂ ਨੂੰ ਹੋਰ ਮਜ਼ਬੂਤੀ ਨਾਲ ਲਾਗੂ ਕਰਨ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ‘ਤੇ ਰੋਕ ਲਗਾਉਣ ਵਿੱਚ ਹੋਵੇਗੀ ਸਹਾਈ ਚੰਡੀਗੜ੍ਹ, 22 ਨਵੰਬਰ 2024 : ਖਣਨ ਖੇਤਰ ਵਿੱਚ ਆਧੁਨਿਕ ਤਕਨਾਲੌਜੀ ਨੂੰ ਲਾਗੂ ਕਰਨ ਵੱਲ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ‘ਪੰਜਾਬ ਮਾਈਨਜ਼ ਇੰਸਪੈਕਸ਼ਨ’ ਮੋਬਾਈਲ ਐਪਲੀਕੇਸ਼ਨ ਲਾਂਚ ਕੀਤੀ....