ਚੰਡੀਗੜ੍ਹ, 22 ਨਵੰਬਰ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪੰਚਾਇਤ ਅਫ਼ਸਰ-ਕਮ ਪ੍ਰਸ਼ਾਸਕ ਬਲਾਕ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਤਾਇਨਾਤ ਗੁਰਿੰਦਰ ਸਿੰਘ ਗਰੋਵਰ ਨੂੰ 24,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਬਲਾਕ ਕੱਥੂਨੰਗਲ, ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਮਾਹਣੀਆਂ ਕੋਹਾੜਾ ਵਾਸੀ ਜੋਗਿੰਦਰ ਸਿੰਘ....
ਚੰਡੀਗੜ੍ਹ

ਚੰਡੀਗੜ੍ਹ, 22 ਨਵੰਬਰ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਗਰਾਂਮੀਣ ਬੈਂਕ ਦੀ ਪਿੰਡ ਭਾਣੋਲੰਗਾ ਜਿਲਾ ਕਪੂਰਥਲਾ ਸਥਿਤ ਸ਼ਾਖ਼ਾ ਵਿੱਚ 34,92,299 ਰੁਪਏ ਦੀ ਹੇਰਾਫੇਰੀ ਕਰਨ ਸਬੰਧੀ ਬੈਂਕ ਦੇ ਸਾਬਕਾ ਮੈਨੇਜਰ ਦੋਸ਼ੀ ਪ੍ਰਮੋਦ ਕੁਮਾਰ, ਵਾਸੀ ਪਿੰਡ ਕੁੰਡਲ, ਜਿਲਾ ਬੀਕਾਨੇਰ ਰਾਜਸਥਾਨ ਨੂੰ ਗ੍ਰਿਫਤਾਰ ਕੀਤਾ ਹੈ ਜੋ ਸਾਲ 2022 ਤੋਂ ਫਰਾਰ ਚੱਲ ਰਿਹਾ ਸੀ। ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (2) ਅਤੇ ਆਈ.ਪੀ. ਸੀ....

ਚੰਡੀਗੜ੍ਹ/ਲੁਧਿਆਣਾ, 22 ਨਵੰਬਰ, 2024 : ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਬਾਇਓਗੈਸ ਪਲਾਂਟ ਦੇ ਮਸਲੇ ਨਾਲ ਸਬੰਧਤ ਸਾਰੀਆਂ ਧਿਰਾਂ ਨੂੰ ਭਰੋਸੇ ਵਿੱਚ ਲੈ ਕੇ ਮਸਲੇ ਨੂੰ ਸੁਚੱਜੇ ਢੰਗ ਨਾਲ ਸੁਲਝਾਉਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਪਿੰਡ ਵਾਸੀ ਹਰਦੀਪ ਸਿੰਘ ਅਤੇ ਨਵੇਂ ਚੁਣੇ ਸਰਪੰਚ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ ਪਿੰਡ ਦੇ ਇੱਕ ਵਫ਼ਦ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਨਾਲ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ....

ਚੰਡੀਗੜ੍ਹ, 22 ਨਵੰਬਰ 2024 : ਸੂਬੇ ਦੇ ਨੌਜਵਾਨਾਂ ਨੂੰ ਸਿਖਲਾਈ ਦੇ ਕੇ ਪੁਲੀਸ, ਹਥਿਆਰਬੰਦ ਬਲਾਂ ਅਤੇ ਸੀ.ਏ.ਪੀ.ਐਫ. ਵਿੱਚ ਰੋਜ਼ਗਾਰ ਦੇ ਸਮਰੱਥ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਸੀ-ਪਾਈਟ ਕੈਂਪ ਸਥਾਪਤ ਕਰਨ ਦੀ ਪ੍ਰਵਾਨਗੀ ਦਿੱਤੀ ਹੈ। ਇਹ ਫ਼ੈਸਲਾ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਦੀ ਪ੍ਰਧਾਨਗੀ ਹੇਠ ਸੈਂਟਰ ਆਫ਼ ਇੰਪਲਾਇਮੈਂਟ ਜੈਨਰੇਸ਼ਨ ਐਂਡ ਟਰੇਨਿੰਗ ਦੇ ਕਾਰਜਕਾਰੀ ਬੋਰਡ ਦੀ ਮੀਟਿੰਗ ਦੌਰਾਨ ਲਿਆ ਗਿਆ।....

ਚੰਡੀਗੜ੍ਹ, 22 ਨਵੰਬਰ 2024 : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਦੀ ਗਿਣਤੀ 23 ਨਵੰਬਰ, 2024 ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਇਸ ਬਾਬਤ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਾਰੇ ਗਿਣਤੀ ਕੇਂਦਰਾਂ ਦੀ ਨਿਗਰਾਨੀ ਸੀ.ਸੀ.ਟੀ.ਵੀ. ਕੈਮਰਿਆਂ ਜ਼ਰੀਏ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਤਿੰਨ-ਪਰਤੀ ਸੁਰੱਖਿਆ ਪ੍ਰਣਾਲੀ ਕਾਇਮ ਕੀਤੀ ਗਈ ਹੈ ਜਿਸ ਲਈ ਪੰਜਾਬ ਪੁਲਿਸ ਦੇ ਜਵਾਨ....

ਚੰਡੀਗੜ੍ਹ, 22 ਨਵੰਬਰ 2024 : ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਚੁੱਕੇ ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇਕ ਹੋਰ ਪੱਤਰ ਲਿਖਿਆ ਗਿਆ ਹੈ ਜਾਣਕਾਰੀ ਅਨੁਸਾਰ ਉਨ੍ਹਾਂ ਪੱਤਰ ਲਿਖ ਕੇ ਤਨਖਾਹੀਆ ਕਰਾਰ ਦਿੱਤੇ ਜਾਣ ਦੇ ਮਾਮਲੇ ਵਿਚ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਦੀ ਬੇਨਤੀ ਕੀਤੀ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 13 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਨ।....

ਚੰਡੀਗੜ੍ਹ, 22 ਨਵੰਬਰ 2024 : ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਅੱਜ ਨਵਾਂ ਪ੍ਰਧਾਨ ਮਿਲ ਗਿਆ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਪ੍ਰਧਾਨ ਬਣਾਇਆ ਗਿਆ ਹੈ ਜਦਕਿ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਉੱਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ। ਮੁੱਖ ਮੰਤਰੀ ਮਾਨ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ “ਅੱਜ ਮੈਂ ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ਆਪਣੇ ਦੋ ਕਰੀਬੀ ਸਾਥੀ ਕੈਬਿਨੇਟ ਮੰਤਰੀ ਅਮਨ....

ਐਸ.ਡੀ.ਓ ਗ੍ਰਿਫਤਾਰ, ਵਿਜੀਲੈਂਸ ਵੱਲੋਂ ਦੂਜੇ ਦੋਸ਼ੀ ਦੀ ਭਾਲ ਜਾਰੀ ਚੰਡੀਗੜ੍ਹ, 21 ਨਵੰਬਰ, 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੁਆਰਾ ਰਿਸ਼ਵਤਖੋਰੀ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਤਹਿਤ, ਪੰਜਾਬ ਵਿਜੀਲੈਂਸ ਬਿਊਰੋ ਨੇ ਨਹਿਰੀ ਵਿਭਾਗ ਫਿਰੋਜ਼ਪੁਰ ਦੇ ਐਸ.ਡੀ.ਓ ਗੁਲਾਬ ਸਿੰਘ ਅਤੇ ਖੇਤੀਬਾੜੀ ਵਿਭਾਗ ਫਿਰੋਜ਼ਪੁਰ ਦੇ ਸਬ-ਇੰਸਪੈਕਟਰ ਦਵਿੰਦਰ ਸਿੰਘ ਖਿਲਾਫ 15,00,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ਾਂ ਤਹਿਤ ਮੁਕੱਦਮਾ ਦਰਜ....

ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਵਾਲੇ ਪੰਜ ਵੈਟਰਨਰੀ ਅਫ਼ਸਰ ਨੌਕਰੀ ਤੋਂ ਬਰਖ਼ਾਸਤ ਚੰਡੀਗੜ੍ਹ, 21 ਨਵੰਬਰ 2024 : ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਡਿਊਟੀ ਤੋਂ ਲੰਬੇ ਸਮੇਂ ਤੱਕ ਗੈਰ-ਹਾਜ਼ਰ ਰਹਿਣ ਵਾਲਿਆਂ ਨਾਲ ਨਜਿੱਠਣ ਲਈ ਸਖ਼ਤ ਕਦਮ ਚੁੱਕਦਿਆਂ ਅੱਜ ਪੰਜ ਵੈਟਰਨਰੀ ਅਫ਼ਸਰਾਂ ਦੀਆਂ ਸੇਵਾਵਾਂ ਨੂੰ ਤੁਰੰਤ ਪ੍ਰਭਾਵ ਨਾਲ ਖ਼ਤਮ ਕਰ ਦਿੱਤਾ ਹੈ। ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ....

ਸਾਲਾਨਾ 200 ਨੌਜਵਾਨਾਂ ਨੂੰ ਹੈਲਥ ਸਕਿੱਲ ਡਿਵੈੱਲਪਮੈਂਟ ਕੋਰਸਾਂ ਵਿੱਚ ਦਿੱਤੀ ਜਾਵੇਗੀ ਸਿਖਲਾਈ: ਅਮਨ ਅਰੋੜਾ ਹੈਲਥ ਸਕਿੱਲ ਡਿਵੈੱਲਪਮੈਂਟ ਸੈਂਟਰ, ਫਰੀਦਕੋਟ ਵਿਖੇ ਸੈਂਟਰ ਆਫ ਐਕਸੀਲੈਂਸ ਕੀਤਾ ਜਾਵੇਗਾ ਸਥਾਪਤ ਚੰਡੀਗੜ੍ਹ, 20 ਨਵੰਬਰ 2024 : ਸਿਹਤ ਸੰਭਾਲ ਖੇਤਰ ਵਿੱਚ ਨੌਜਵਾਨਾਂ ਨੂੰ ਸਿਖਲਾਈ ਪ੍ਰਦਾਨ ਕਰਕੇ ਸੂਬੇ ਦੀ ਸਿਹਤ ਸੰਭਾਲ ਸਮਰੱਥਾ ਵਿੱਚ ਹੋਰ ਵਾਧਾ ਕਰਨ ਦੇ ਉਦੇਸ਼ ਨਾਲ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਸਾਲਾਨਾ ਘੱਟੋ-ਘੱਟ 200 ਉਮੀਦਵਾਰਾਂ ਨੂੰ ਸਿਖਲਾਈ ਪ੍ਰਦਾਨ ਕਰਨ ਲਈ....

ਚੰਡੀਗੜ੍ਹ, 19 ਨਵੰਬਰ 2024 : ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਤਿੰਨੇ ਘੰਟੇ ਦੀ ਪੈਰੋਲ ਮਿਲੀ ਹੈ। ਦੱਸ ਦੇਈਏ ਕਿ ਰਾਜੋਆਣਾ ਦੇ ਭਰਾ ਕੁਲਵੰਤ ਸਿੰਘ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ ਅਤੇ ਉਨ੍ਹਾਂ ਦੀ ਅੰਤਿਮ ਅਰਦਾਸ ਵਿੱਚ ਲੁਧਿਆਣਾ ਦੇ ਪਿੰਡ ਰਾਜੋਆਣਾ ਵਿਖੇ ਸ਼ਾਮਲ ਹੋਣ ਵਾਸਤੇ ਭਾਈ ਰਾਜੋਆਣਾ ਨੂੰ ਤਿੰਨੇ ਘੰਟੇ ਦੀ ਪੈਰੋਲ ਦਿੱਤੀ ਗਈ ਹੈ। ਪੰਜਾਬ ਹਰਿਆਣਾ ਹਾਈਕੋਰਟ ਦੇ ਵਲੋਂ ਬਲਵੰਤ ਸਿੰਘ ਰਾਜੋਆਣਾ ਨੂੰ ਭਰਾ ਕੁਲਵੰਤ ਸਿੰਘ ਦੇ ਭੋਗ ਵਿੱਚ ਸ਼ਾਮਲ ਹੋਣ ਲਈ ਤਿੰਨੇ ਘੰਟੇ ਦੀ ਪੈਰੋਲ ਦਿੱਤੀ ਗਈ ਹੈ....

ਚੰਡੀਗੜ੍ਹ, 19 ਨਵੰਬਰ 2024 : ਪੰਜਾਬ ’ਚ ਸਭ ਤੋਂ ਵੱਧ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਸਾਹਮਣੇ ਆਏ ਹਨ, ਜਾਣਕਾਰੀ ਅਨੁਸਾਰ ਹੈ। ਸੋਮਵਾਰ ਨੂੰ ਪਰਾਲੀ ਸਾੜਨ ਦੇ 1,251 ਮਾਮਲੇ ਦਰਜ ਹੋਏ ਹਨ, ਜੋ ਕਿ ਪਿਛਲੇ ਦੋ ਸਾਲਾਂ ’ਚ ਦਰਜ ਹੋਏ ਮਾਮਲਿਆਂ ’ਚੋਂ ਸਭ ਤੋਂ ਜਿਆਦਾ ਮੰਨੇ ਜਾ ਰਹੇ ਹਨ। ਸਾਲ 2023 ਵਿਚ ਇਸ ਦਿਨ ਸੂਬੇ ਵਿਚ 637 ਥਾਵਾਂ ਤੇ ਸਾਲ 2022 ’ਚ 701 ਥਾਵਾਂ ’ਤੇ ਪਰਾਲੀ ਸੜੀ ਸੀ। ਸੋਮਵਾਰ ਨੂੰ ਜ਼ਿਲ੍ਹਾ ਮੁਕਤਸਰ ਵਿਚ ਸਭ ਤੋਂ ਵੱਧ 247 ਮਾਮਲੇ ਤੇ ਜ਼ਿਲ੍ਹਾ ਮੋਗਾ ਵਿਚ 149 ਮਾਮਲੇ ਦਰਜ....

ਚੰਡੀਗੜ੍ਹ, 19 ਨਵੰਬਰ 2024 : ਔਰਤਾਂ ‘ਤੇ ਵਿਵਾਦਤ ਟਿੱਪਣੀ ਮਾਮਲੇ ‘ਚ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਮਾਫ਼ੀ ਮੰਗ ਲਈ ਹੈ। ਉਨ੍ਹਾਂ ਨੇ ਕਿਹਾ ਕਿ ਜੇ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਮਾਫ਼ੀ ਮੰਗਦਾ ਹਾਂ। ਆਪਣੇ ਮੁਆਫੀਨਾਮੇ ਵਿੱਚ ਉਨ੍ਹਾਂ ਕਿਹਾ ਹੈ ਕਿ ਮੇਰੇ ਸ਼ਬਦਾਂ ਨਾਲ ਜੇ ਕਿਸੇ ਦੀ ਭਾਵਨਾ ਨੂੰ ਠੇਸ ਪਹੰਚੀ ਹੈ ਤਾਂ ਮੈਂ ਹੱਥ ਜੋੜ ਕੇ ਅਤੇ ਸਿਰ ਝੁਕਾਅ ਕੇ ਮੁਆਫੀ ਮੰਗਦਾ ਹਾਂ। ਨਾ ਮੇਰੇ ਸੰਸਕਾਰ ਹਨ ਅਤੇ ਨਾ ਹੀ ਮੈਂ ਕਿਸੇ ਦੇ ਖਿਲਾਫ....

ਚੰਡੀਗੜ੍ਹ, 18 ਨਵੰਬਰ 2024 : ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਠੰਢਾ ਹੋਣ ਲੱਗਾ ਹੈ। ਆਉਣ ਵਾਲੇ 5 ਦਿਨਾਂ 'ਚ ਤਾਪਮਾਨ 2 ਤੋਂ 5 ਡਿਗਰੀ ਤੱਕ ਡਿੱਗ ਜਾਵੇਗਾ। ਪੰਜਾਬ 'ਚ ਅੱਜ ਵੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਹੈ। ਅੱਜ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਰਹੀ ਹੈ। ਇਸ ਦੇ ਨਾਲ ਹੀ ਚੰਡੀਗੜ੍ਹ 'ਚ ਧੁੰਦ ਦੀ ਅਲਰਟ ਨਹੀਂ ਹੈ, ਪਰ ਪ੍ਰਦੂਸ਼ਣ ਨੇ ਦਮ ਘੁੱਟ ਦਿੱਤਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 14 ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ....

ਚੰਡੀਗੜ੍ਹ, 18 ਨਵੰਬਰ 2024 : ਪੰਜਾਬ-ਹਰਿਆਣਾ ਸਰਹੱਦ ‘ਤੇ ਪਿਛਲੇ 9 ਮਹੀਨਿਆਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਨੇ ਅੰਦੋਲਨ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ। ਕਿਸਾਨਾਂ ਨੇ ਅੱਜ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਉਹ 6 ਦਸੰਬਰ ਨੂੰ ਦਿੱਲੀ ਵੱਲ ਮਾਰਚ ਕਰਨਗੇ। ਕਿਸਾਨ ਆਗੂਆਂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਚੇਤਾਵਨੀ ਦਿੱਤੀ ਕਿ ਉਹ 26 ਨਵੰਬਰ ਨੂੰ ਭੁੱਖ ਹੜਤਾਲ ਕਰਨਗੇ। ਜਿਸ ਦਿਨ....