ਚੰਡੀਗੜ੍ਹ, 18 ਨਵੰਬਰ 2024 : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰਦੇ ਨਜ਼ਰ ਆ ਰਹੇ ਹਨ। ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਚਰਨਜੀਤ ਸਿੰਘ ਚੰਨੀ ਨੂੰ ਨੋਟਿਸ ਜਾਰੀ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚਰਨਜੀਤ ਸਿੰਘ ਚੰਨੀ ਗਿੱਦੜਬਾਹਾ ਵਿੱਚ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਲਈ ਚੋਣ ਪ੍ਰਚਾਰ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਉਦਾਹਰਣ ਦੇ ਕੇ ਭਾਜਪਾ ਅਤੇ ‘ਆਪ’ ‘ਤੇ ਨਿਸ਼ਾਨਾ ਸਾਧਦੇ ਹੋਏ ਵਿਵਾਦਿਤ ਬਿਆਨ ਦਿੱਤਾ। ਜਿਸ ਦੀ ਵੀਡੀਓ ਸੋਸ਼ਲ....
ਚੰਡੀਗੜ੍ਹ

ਨੈਸ਼ਨਲ ਹਾਈਵੇਅ ’ਤੇ ਹਾਲ ਹੀ ਵਿੱਚ ਦੇਰ ਰਾਤ ਨੂੰ ਹੋਈਆਂ ਹਥਿਆਰਬੰਦ ਲੁੱਟਾਂ-ਖੋਹਾਂ ਨੂੰ ਅੰਜਾਮ ਦੇਣ ਵਿੱਚ ਸ਼ਾਮਲ ਸੀ ‘ਸੱਤੀ ਗੈਂਗ’ : ਡੀਜੀਪੀ ਗੌਰਵ ਯਾਦਵ ਜਵਾਬੀ ਗੋਲੀਬਾਰੀ ਦੌਰਾਨ ਮੁਲਜ਼ਮ ਸੱਤੀ ਦੀ ਸੱਜੀ ਲੱਤ ’ਤੇ ਲੱਗੀ ਗੋਲੀ : ਐੱਸ.ਐੱਸ.ਪੀ. ਦੀਪਕ ਪਾਰੀਕ ਚੰਡੀਗੜ੍ਹ, 17 ਨਵੰਬਰ 2024 : ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ ਐਸ.ਏ.ਐਸ.ਨਗਰ ਪੁਲਿਸ ਨੇ , ਬੰਦੂਕ ਦੀ ਨੋਕ ’ਤੇ ਲੁੱਟਾਂ-ਖੋਹਾਂ ਨੂੰ ਅੰਜਾਮ ਦੇਣ ਵਾਲੇ ਹਾਈਵੇਅ ਲੁਟੇਰਾ ਗਿਰੋਹ ਦੇ....

ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਵੱਲੋਂ ਵਿਜੀਲੈਂਸ ਜਾਂਚ ਦੀ ਮੰਗ ਚੰਡੀਗੜ੍ਹ, 17 ਨਵੰਬਰ 2024 : ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਬੀਡੀਪੀਓ ਬੁਢਲਾਡਾ ਮੇਜਰ ਸਿੰਘ ਨੂੰ ਪ੍ਰਾਇਮਰੀ ਸਕੂਲਾਂ ਵਿੱਚ ਆਰ ਓ ਲਗਾਉਣ ਦੇ ਮਾਮਲੇ ‘ਚ ਰਿਸ਼ਵਤ ਅਤੇ ਘਪਲਾ ਕਰਨ ਦੇ ਦੋਸ਼ ਹੇਠ ਵਿੱਚ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਬੁਢਲਾਡਾ ਦੇ 43 ਪਿੰਡਾਂ ਵਿੱਚ ਵਿਭਾਗ ਵੱਲੋਂ ਸ਼ੁੱਧ ਪਾਣੀ ਲਈ ਆਰ ਓ ਲਗਾਏ....

ਚੰਡੀਗੜ੍ਹ, 16 ਨਵੰਬਰ 2024 : ਪੰਜਾਬ ਦੇ ਚੋਣ ਕਮਿਸ਼ਨ ਨੇ ਸੂਬੇ ਦੀਆਂ 4 ਸੀਟਾਂ 'ਤੇ ਹੋ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਅਹਿਮ ਫ਼ੈਸਲਾ ਲਿਆ ਹੈ। 20 ਨਵੰਬਰ ਨੂੰ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਸਿੱਧਾ ਵੈੱਬ ਪ੍ਰਸਾਰਨ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਪੋਲਿੰਗ ਸਟੇਸ਼ਨਾਂ ’ਤੇ ਵੋਟ ਪਾਉਣ ਲਈ ਆਉਣ ਵਾਲੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਹ ਹੁਕਮ ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਿਨ ਸੀ ਵਲੋਂ ਹੁਸ਼ਿਆਰਪੁਰ, ਬਰਨਾਲਾ, ਮੁਕਤਸਰ ਸਾਹਿਬ ਅਤੇ ਗੁਰਦਾਸਪੁਰ....

ਚੰਡੀਗੜ੍ਹ, 16 ਨਵੰਬਰ 2024 : ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਨਵ ਨਿਯੁਕਤ ਪੁਲਿਸਕਰਮੀਆਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਮੌਕੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਮੌਜੂਦ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਾਣਕਾਰੀ ਦਿੰਦਿਆਂ ਟਵੀਟ ਕੀਤਾ ਕਿ “ਅੱਜ ਚੰਡੀਗੜ੍ਹ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਪੁਲਿਸ ਵਿਭਾਗ ਦੇ 1205 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡੇ। ਪੰਜਾਬ ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣਨ....

ਚੰਡੀਗੜ੍ਹ, 15 ਨਵੰਬਰ 2024 : ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਵਿਧਾਨ ਸਭਾ ਭਵਨ ਦੀ ਉਸਾਰੀ ਲਈ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਜ਼ਮੀਨ ਅਲਾਟ ਕਰਨ ਦੇ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਚੰਡੀਗੜ੍ਹ ਬਾਰੇ ਪੰਜਾਬ ਦੇ ਇਤਿਹਾਸਕ ਅਤੇ ਕਾਨੂੰਨੀ ਦਾਅਵਿਆਂ ਦਾ ਸਨਮਾਨ ਕਰਨ ਦੀ ਅਪੀਲ ਕਰਦਿਆਂ ਇਸ ਦੀ ਸਥਿਤੀ ਨੂੰ ਬਦਲਣ ਵਾਲੀ ਕਿਸੇ ਵੀ ਕਾਰਵਾਈ ਨੂੰ ਤੁਰੰਤ ਰੋਕਣ ਦੀ ਅਪੀਲ ਕੀਤੀ ਹੈ। ਪ੍ਰਿੰਸੀਪਲ ਬੁੱਧ....

ਚੰਡੀਗੜ੍ਹ, 15 ਨਵੰਬਰ 2024 : ਚੰਡੀਗੜ੍ਹ ਅਤੇ ਪੰਜਾਬ ਦੇ ਤਾਪਮਾਨ 'ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਪਾਕਿਸਤਾਨ-ਅਫਗਾਨਿਸਤਾਨ ਸਰਹੱਦ 'ਤੇ ਪੈਦਾ ਹੋਏ ਚੱਕਰਵਾਤ ਦਾ ਅਸਰ ਪੰਜਾਬ 'ਤੇ ਵੀ ਪੈ ਰਿਹਾ ਹੈ। ਅੱਜ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ ਅਤੇ ਪਠਾਨਕੋਟ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕੁਝ ਦਿਨਾਂ ਤੋਂ ਮੌਸਮ ਵਿੱਚ ਆਈ ਤਬਦੀਲੀ ਅਤੇ ਵਧਦੇ ਪ੍ਰਦੂਸ਼ਣ ਕਾਰਨ ਪੂਰਾ ਪੰਜਾਬ ਅਤੇ ਚੰਡੀਗੜ੍ਹ ਧੁੰਦ ਦੀ ਲਪੇਟ ਵਿੱਚ ਆ ਗਿਆ ਹੈ। ਮੌਸਮ ਕੇਂਦਰ ਵੱਲੋਂ ਅੱਜ ਪੂਰੇ ਪੰਜਾਬ ਅਤੇ ਚੰਡੀਗੜ੍ਹ....

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਅਲਾਟ ਕਰਨ ਦਾ ਤਿੱਖਾ ਵਿਰੋਧ ਇਸ ਕਦਮ ਨੂੰ ਦੋ ਰਾਜਾਂ ਦਰਮਿਆਨ ਤਣਾਅ ਪੈਦਾ ਕਰਨ ਦੀ ਸਾਜ਼ਿਸ਼ ਕਰਾਰ ਦਿੱਤਾ ਚੰਡੀਗੜ੍ਹ, 15 ਨਵੰਬਰ 2024 : ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਵਿਧਾਨ ਸਭਾ ਭਵਨ ਦੀ ਉਸਾਰੀ ਲਈ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਜ਼ਮੀਨ ਅਲਾਟ ਕਰਨ ਦੇ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਨੇ ਇਸ ਕਦਮ ਨੂੰ ਦੋਵਾਂ ਰਾਜਾਂ ਦਰਮਿਆਨ ਤਣਾਅ ਪੈਦਾ....

151.71 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਹੋਈ ਆਮਦ, 146.80 ਲੱਖ ਮੀਟ੍ਰਿਕ ਟਨ ਦੀ ਹੋ ਚੁੱਕੀ ਖਰੀਦ ਚੰਡੀਗੜ੍ਹ, 14 ਨਵੰਬਰ, 2024 : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਪੰਜਾਬ ਰਾਜ ਦੀਆਂ ਸਮੂੰਹ ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਦਾ ਕਾਰਜ਼ ਨਿਰਵਿਘਨ ਚੱਲ ਰਿਹਾ ਹੈ ਅਤੇ ਲਿਫਟਿੰਗ ਵੀ ਤੇਜੀ ਨਾਲ ਹੋ ਰਹੀ ਹੈ। ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿੱਚੋਂ ਲੱਗਭੱਗ 74 ਫੀਸਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਆਉਣ ਵਾਲੇ ਹਫਤੇ ਵਿੱਚ 100 ਫੀਸਦੀ ਲਿਫਟਿੰਗ ਹੋ....

ਚੰਡੀਗੜ੍ਹ, 14 ਨਵੰਬਰ 2024 : ਸੂਬੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਸਮੇਤ ਚਾਰ ਜ਼ਿਲ੍ਹਿਆਂ ਅਧੀਨ ਆਉਂਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ 20 ਨਵੰਬਰ, 2024 ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਇਸ ਛੁੱਟੀ ਦਾ ਐਲਾਨ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਤਹਿਤ ਕੀਤਾ ਗਿਆ ਹੈ। ਦੱਸਣਯੋਗ....

ਕਿਹਾ, ਵਿਕਾਸ ਪ੍ਰਾਜੈਕਟਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਸਥਾਨਕ ਸਰਕਾਰਾਂ ਮੰਤਰੀ ਨੇ ਵਿਭਿੰਨ ਮਹੱਤਵਪੂਰਨ ਮੁੱਦਿਆਂ ਸਬੰਧੀ ਕੀਤੀ ਸਮੀਖਿਆ ਮੀਟਿੰਗ ਚੰਡੀਗੜ੍ਹ, 14 ਨਵੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨਾ ਪ੍ਰਮੁੱਖ ਤਰਜੀਹ ਹੈ। ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੂਬੇ ਭਰ ਵਿੱਚ ਚੱਲ ਰਹੇ ਵਿਭਿੰਨ ਵਿਕਾਸ ਪ੍ਰੋਜੈਕਟ ਸਮੇਂ ਸਿਰ ਮੁਕੰਮਲ....

ਚੰਡੀਗੜ੍ਹ, 14 ਨਵੰਬਰ 2024 : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਆਪਣੇ ਪ੍ਰਮੁੱਖ ਬਿਜ਼ਨਸ ਬਲਾਸਟਰ ਪ੍ਰੋਗਰਾਮ ਦੇ ਹਿੱਸੇ ਵਜੋਂ ਪੰਜਾਬ ਭਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ 5000 ਤੋਂ ਵੱਧ ਲੈਕਚਰਾਰ-ਗਰੇਡ ਅਧਿਆਪਕਾਂ ਨੂੰ ਇਸ ਪ੍ਰੋਗਰਾਮ ਬਾਰੇ ਸਫ਼ਲਤਾਪੂਰਵਕ ਸਿਖਲਾਈ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਪਹਿਲਕਦਮੀ ਨਾਲ 11ਵੀਂ ਜਮਾਤ ਦੇ 1,78,000 ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਹੋਵੇਗਾ, ਜਿਸ ਨਾਲ ਉਨ੍ਹਾਂ ਨੂੰ....

ਚੰਡੀਗੜ੍ਹ, 13 ਨਵੰਬਰ 2024 : ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਦੇ ਨਿਰਮਾਣ ਦਾ ਰਸਤਾ ਸਾਫ਼ ਹੋ ਗਿਆ ਹੈ। ਇੰਨੀ ਜ਼ਮੀਨ ਵਿਧਾਨ ਸਭਾ ਦੀ ਜ਼ਮੀਨ ਦੇ ਬਦਲੇ ਪ੍ਰਸ਼ਾਸਨ ਨੂੰ ਦਿੱਤੀ ਜਾਣੀ ਹੈ। ਸੰਵੇਦਨਸ਼ੀਲ ਜ਼ੋਨ ਸਬੰਧੀ ਜੋ ਰੁਕਾਵਟਾਂ ਸਨ, ਉਨ੍ਹਾਂ ਨੂੰ ਦੂਰ ਕਰ ਦਿੱਤਾ ਗਿਆ ਹੈ। ਵਿਧਾਨ ਸਭਾ ਦੇ ਸਾਬਕਾ ਸਪੀਕਰ ਗਿਆਨ ਚੰਦ ਗੁਪਤਾ ਨੇ ਚੰਡੀਗੜ੍ਹ(Chandigarh ) ਵਿੱਚ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਬਣਾਉਣ ਲਈ ਯਤਨ ਸ਼ੁਰੂ ਕਰ ਦਿੱਤੇ ਸਨ। ਚੰਡੀਗੜ੍ਹ ਪ੍ਰਸ਼ਾਸਨ ਨੇ ਵਿਧਾਨ....

ਚੰਡੀਗੜ੍ਹ, 13 ਨਵੰਬਰ 2024 : ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਕੇਂਦਰ ਸਰਕਾਰ ਨੇ ਗਿਆਨੀ ਹਰਪ੍ਰੀਤ ਸਿੰਘ ਕੋਲੋਂ Z+ ਸੁਰੱਖਿਆ ਵਾਪਸ ਲੈ ਲਈ ਹੈ। ਜਾਣਕਾਰੀ ਅਨੁਸਾਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਖੁਦ ਹੀ Z+ ਸੁਰੱਖਿਆ ਵਾਪਸ ਲੈਣ ਲਈ ਕੇਂਦਰ ਨੂੰ ਪੱਤਰ ਲਿਖਿਆ ਸੀ। ਜਿਸ ‘ਤੇ ਕਾਰਵਾਈ ਕਰਦਿਆਂ ਅੱਜ ਕੇੰਦਰ ਨੇ ਇਹ ਵੱਡਾ ਫੈਸਲਾ ਲਿਆ ਹੈ ਅਤੇ ਉਨ੍ਹਾਂ ਕੋਲੋਂ Z+ ਸਕਿਓਰਿਟੀ ਵਾਪਸ ਲੈ ਲਈ ਹੈ। ਦੱਸ ਦਈਏ ਕਿ ਜਥੇਦਾਰ ਗਿਆਨੀ....

ਚੰਡੀਗੜ੍ਹ, 13 ਨਵੰਬਰ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਬਾਦਲ ਦੇ ਸੱਟ ਲੱਗ ਗਈ ਹੈ। ਡਾਕਟਰਾਂ ਵਲੋਂ ਉਨ੍ਹਾਂ ਦੇ ਸੱਜੇ ਪੈਰ ਤੇ ਪਲਸਤਰ ਲਗਾਇਆ ਗਿਆ ਹੈ। ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਸ ਸੰਬੰਧੀ ਟਵੀਟ ਕਰਦਿਆਂ ਕਿਹਾ ਕਿ “ਸਾਰਿਆਂ ਨੂੰ ਸੂਚਿਤ ਕੀਤਾ ਕਿ ਅੱਜ ਅੰਮ੍ਰਿਤਸਰ ਵਿਖੇ ਸੁਖਬੀਰ ਸਿੰਘ ਜੀ ਬਾਦਲ ਦੀ ਸੱਜੇ ਪੈਰ ਦੀ ਇੱਕ ਛੋਟੀ ਹੱਡੀ ਵਿੱਚ ਹਲਕਾ ਫ੍ਰੈਕਚਰ....