ਚੰਡੀਗੜ੍ਹ

ਮੰਡੀ 'ਚ ਝੋਨੇ ਦੀ ਖਰੀਦ ਨਾ ਹੋਣ ਤੇ ਕਿਸਾਨ ਵੱਲੋਂ ਖੁਦਕੁਸ਼ੀ, ਪੰਜਾਬ ਵਿੱਚ ਝੋਨਾ ਖਰੀਦ ਇਤਿਹਾਸ ਦਾ ਕਾਲਾ ਦਿਨ : ਭਾਜਪਾ
ਮੁੱਖ ਮੰਤਰੀ ਮਾਨ ਖ਼ਿਲਾਫ ਕਿਸਾਨ ਨੂੰ ਖੁਦਕੁਸ਼ੀ ਲਈ ਮਜ਼ਬੂਰ ਕਰਨ ਦਾ ਕੀਤਾ ਜਾਵੇ ਮਾਮਲਾ ਦਰਜ :- ਭਾਜਪਾ ਚੰਡੀਗੜ੍ਹ, 8 ਨਵੰਬਰ 2024 : ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਐਮ.ਐਸ.ਪੀ. ਦੇ 44,000 ਕਰੋੜ ਰੁਪਏ ਭੇਜੇ ਜਾਣ ਦੇ ਬਾਵਜੂਦ, ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਮੰਡੀਆਂ 'ਚੋਂ ਝੋਨਾ ਖਰੀਦਣ ਵਿਚ ਨਾਕਾਮੀ ਕਾਰਨ ਹਤਾਸ ਹੋ ਕੇ ਕਿਸਾਨ ਜਸਵਿੰਦਰ ਸਿੰਘ ਨੇ ਖੁਦਕੁਸ਼ੀ ਕਰ ਲਈ ਹੈ। ਇਹ ਪੰਜਾਬ ਵਿੱਚ ਝੋਨੇ ਦੀ ਖਰੀਦ ਦੇ ਇਤਿਹਾਸ ਦਾ ਕਾਲਾ ਦਿਨ ਹੈ। ਇਸ ਦੇ ਦੋਸ਼ੀ ਮੁੱਖ ਮੰਤਰੀ ਭਗਵੰਤ ਮਾਨ ਹਨ....
ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਅ ਲਈ 18 ਦਿਨਾਂ ਦੇ ਅੰਦਰ 48 ਫ਼ੀਸਦੀ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ ਕੀਤਾ : ਗੁਰਮੀਤ ਖੁੱਡੀਆਂ
ਸੂਬਾ ਪੱਧਰੀ ਮੁਹਿੰਮ ਤਹਿਤ ਟੀਕਾਕਰਨ ਦੇ ਅੰਕੜਿਆਂ ਦੀ ਚੈਕਿੰਗ ਅਤੇ ਪਸ਼ੂ ਫਾਰਮਾਂ ਦਾ ਦੌਰਾ ਕਰਨ ਲਈ ਉੱਡਣ ਦਸਤਿਆਂ ਦੀਆਂ ਪੰਜ ਟੀਮਾਂ ਦਾ ਗਠਨ ਪਸ਼ੂ ਪਾਲਣ ਵਿਭਾਗ ਵੱਲੋਂ 1.08 ਕਰੋੜ ਰੁਪਏ ਦੀ ਲਾਗਤ ਨਾਲ ਸੂਈਆਂ ਸਮੇਤ 55.86 ਲੱਖ ਡਿਸਪੋਜ਼ਲ ਸਰਿੰਜਾਂ ਅਤੇ ਹੋਰ ਲੌਜਿਸਟਿਕਸ ਦੀ ਖਰੀਦ ਚੰਡੀਗੜ੍ਹ, 8 ਨਵੰਬਰ 2024 : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ (ਐਫ.ਐਮ.ਡੀ.) ਤੋਂ ਬਚਾਉਣ ਲਈ....
ਪੰਜਾਬ ਸਰਕਾਰ “ਪੰਜਾਬ ਵਿਵਾਦ ਨਿਪਟਾਰਾ ਅਤੇ ਮੁਕੱਦਮੇਬਾਜ਼ੀ ਨੀਤੀ-2020” ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਚਨਬੱਧ
ਕਦਮ ਦਾ ਉਦੇਸ਼ ਵਡੇਰੇ ਜਨਤਕ ਹਿੱਤਾਂ ਨੂੰ ਯਕੀਨੀ ਬਣਾਉਣਾ ਚੰਡੀਗੜ੍ਹ, 7 ਨਵੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਦੇ ਹਿੱਤ ਵਿੱਚ “ਪੰਜਾਬ ਵਿਵਾਦ ਨਿਪਟਾਰਾ ਅਤੇ ਮੁਕੱਦਮੇਬਾਜ਼ੀ ਨੀਤੀ-2020” ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਚਨਬੱਧ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਹ ਨੀਤੀ ਅਦਾਲਤਾਂ ਵਿੱਚ ਲੰਬਿਤ ਅਤੇ ਬੈਕਲਾਗ ਕੇਸਾਂ ਦਾ ਜਲਦ ਨਿਪਟਾਰਾ ਕਰਨ ਵਿੱਚ ਸਹਾਈ ਹੋਵੇਗੀ ਕਿਉਂਕਿ ਇਹ ਇੱਕ....
ਪੰਜਾਬ ਦੇ ਕਿਸਾਨਾਂ ਤੋਂ ਤਿੰਨ ਕਾਲੇ ਕਾਨੂੰਨਾਂ ਦਾ ਬਦਲਾ ਲੈਣ ਦੀ ਭਾਜਪਾ ਦੀ ਕੇਂਦਰ ਸਰਕਾਰ ਕਰ ਰਹੀ ਹੈ ਸਾਜ਼ਿਸ਼ : ਕੰਗ
ਜੇ ਐਫਸੀਆਈ ਚੌਲਾਂ ਦੀ ਗੁਣਵੱਤਾ ਦੀ ਜਾਂਚ ਕਰਨ ਤੋਂ ਬਾਅਦ ਖ਼ਰੀਦਦੀ ਹੈ ਤਾਂ ਕਰਨਾਟਕ ਦੇ ਐਫਸੀਆਈ ਡਿਵੀਜ਼ਨ ਨੇ ਸੈਂਪਲ ਕਿਵੇਂ ਫੇਲ ਕੀਤੇ? : ਕੰਗ ਭਾਜਪਾ ਦਾ ਮਕਸਦ ਪਿਛਲੇ ਦਰਵਾਜ਼ੇ ਰਾਹੀਂ ਤਿੰਨ ਕਾਲੇ ਕਾਨੂੰਨ ਲਾਗੂ ਕਰਨਾ ਹੈ: ਕੰਗ ਚੰਡੀਗੜ੍ਹ, 7 ਨਵੰਬਰ 2024 : ਕਰਨਾਟਕ 'ਚ ਪੰਜਾਬ ਦੇ ਚੌਲਾਂ ਦੇ ਸੈਂਪਲ ਨੂੰ ਰੱਦ ਕਰਨ 'ਤੇ ਆਮ ਆਦਮੀ ਪਾਰਟੀ 'ਆਪ' ਨੇ ਕਿਹਾ ਕਿ ਹਰ ਸਾਲ ਝੋਨਾ ਖ਼ਰੀਦਣ ਤੋਂ ਪਹਿਲਾਂ ਐੱਫ.ਸੀ.ਆਈ. ਉਸ ਦੀ ਗੁਣਵੱਤਾ ਦੀ ਜਾਂਚ ਕਰਦੀ ਹੈ ਅਤੇ ਸਾਰੇ ਮਾਪਦੰਡਾਂ ਨੂੰ ਪੂਰਾ ਕਰਨ ਤੋਂ....
ਵਿਜੀਲੈਂਸ ਵੱਲੋਂ ਡੀਸੀ ਤਰਨਤਾਰਨ ਦਾ ਪੀਏ ਤੇ ਉਸਦਾ ਸਾਥੀ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 7 ਨਵੰਬਰ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਤਰਨਤਾਰਨ ਦੇ ਨਿੱਜੀ ਸਹਾਇਕ ਵਜੋਂ ਤਾਇਨਾਤ ਹਰਮਨਦੀਪ ਸਿੰਘ, ਹਰਸਿਮਰਨਜੀਤ ਸਿੰਘ, ਕਲਰਕ, ਇਲੈਕਸ਼ਨ ਸੈੱਲ, ਤਰਨਤਾਰਨ ਅਤੇ ਠੇਕਾ ਅਧਾਰ ’ਤੇ ਡਾਟਾ ਐਂਟਰੀ ਆਪਰੇਟਰ ਵਜੋਂ ਤਾਇਨਾਤ ਉਸਦੇ ਸਾਥੀ ਜਗਰੂਪ ਸਿੰਘ, ਖਿਲਾਫ 20,000 ਰਿਸ਼ਵਤ ਦੀ ਮੰਗ ਕਰਨ ਅਤੇ ਲੈਂਣ ਦੇ ਦੋਸ਼ ਹੇਠ ਰਿਸ਼ਵਤਖ਼ੋਰੀ ਦਾ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਹਰਮਨਦੀਪ ਸਿੰਘ ਪੀਏ ਤੇ ਜਗਰੂਪ....
ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਉਣ ਲਈ ਪੁਖਤਾ ਤਿਆਰੀਆਂ, ਮੁੱਖ ਮੰਤਰੀ 10,000 ਤੋਂ ਵੱਧ ਸਰਪੰਚਾਂ ਨੂੰ ਅਹੁਦੇ ਦਾ  ਦਿਵਾਉਣਗੇ ਹਲਫ਼
ਮੁੱਖ ਮੰਤਰੀ ਸ਼ੁੱਕਰਵਾਰ ਨੂੰ ਲੁਧਿਆਣਾ ਵਿਖੇ 10,000 ਤੋਂ ਵੱਧ ਸਰਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਉਣਗੇ ਚੰਡੀਗੜ੍ਹ, 7 ਨਵੰਬਰ 2024 : ਸੂਬੇ ਵਿੱਚ ਜਮਹੂਰੀਅਤ ਦੇ ਜਸ਼ਨ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਪੁਖਤਾ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਸਥਿਤ ਸਾਈਕਲ ਵੈਲੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਸਰਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਉਣਗੇ। ਸੂਬਾ ਸਰਕਾਰ ਦਾ ਇਹ ਨਿਵੇਕਲੀ ਕਿਸਮ ਦਾ ਸਮਾਗਮ....
ਪੰਜਾਬ ਸਰਕਾਰ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ ਡਿਊਟੀ ’ਚ ਕੁਤਾਹੀ ਵਰਤਣ ’ਤੇ ਮੁਅੱਤਲ
ਚੰਡੀਗੜ੍ਹ, 7 ਨਵੰਬਰ 2024 : ਪੰਜਾਬ ਸਰਕਾਰ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ ਡਾ. ਜੰਗੀਰ ਸਿੰਘ ਨੂੰ ਡਿਊਟੀ ’ਚ ਗੰਭੀਰ ਕੁਤਾਹੀ ਵਰਤਣ ’ਤੇ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੌਰਾਨ ਉਹ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੁਹਾਲੀ ਦੇ ਦਫ਼ਤਰ ਵਿੱਚ ਡਿਊਟੀ ਦੇਣਗੇ। ਇਸ ਦੌਰਾਨ ਫਾਜ਼ਿਲਕਾ ਦੇ ਮੁੱਖ ਖੇਤੀਬਾੜੀ ਅਫ਼ਸਰ ਸੰਦੀਪ ਕੁਮਾਰ ਨੂੰ ਅਗਲੇ ਹੁਕਮਾਂ ਤੱਕ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਇਹ ਕਾਰਵਾਈ ਖੇਤੀਬਾੜੀ ਮੰਤਰੀ ਦੇ ਹੁਕਮਾਂ 'ਤੇ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਵਿਭਾਗ....
ਹਰਪਾਲ ਚੀਮਾ ਵੱਲੋਂ ਸਿੱਖਿਆ ਵਿਭਾਗ ਨੂੰ ਅਨਏਡਿਡ ਸਟਾਫ ਫਰੰਟ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਨਿਰਦੇਸ਼
ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ ਦੌਰਾਨ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਦਾ ਦਿੱਤਾ ਭਰੋਸਾ ਚੰਡੀਗੜ੍ਹ, 6 ਨਵੰਬਰ 2024 : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਸਿੱਖਿਆ ਵਿਭਾਗ ਨੂੰ ਅਨਏਡਿਡ ਸਟਾਫ ਫਰੰਟ (ਏਡਿਡ ਸਕੂਲ) ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਹ ਹਦਾਇਤ ਉਨ੍ਹਾਂ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ....
ਪ੍ਰਤਾਪ ਸਿੰਘ ਬਾਜਵਾ ਨੇ ਆਹਲੂਵਾਲੀਆ ਚੌਕ ਦਾ ਨਾਂ ਬਦਲ ਕੇ ‘ਜਲੇਬੀ ਵਾਲਾ ਚੌਕ’ ਰੱਖਣ ’ਤੇ ‘ਆਪ’ ਸਰਕਾਰ ਦੀ ਕੀਤੀ ਨਿੰਦਾ
ਚੰਡੀਗੜ੍ਹ, , 06 ਨਵੰਬਰ 2024 : ਅੰਮ੍ਰਿਤਸਰ ਦੇ ਇਤਿਹਾਸਕ ਕਟੜਾ ਆਹਲੂਵਾਲੀਆ ਚੌਕ ਦਾ ਨਾਂ ਬਦਲ ਕੇ ‘ਜਲੇਬੀ ਵਾਲਾ ਚੌਕ’ ਰੱਖਣ ’ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ‘ਆਪ’ ਸਰਕਾਰ ਦੀ ਨਿੰਦਾ ਕੀਤੀ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ 18ਵੀਂ ਸਦੀ ਦੇ ਸਿੱਖ ਆਗੂ ਜੱਸਾ ਸਿੰਘ ਆਹਲੂਵਾਲੀਆ ਦੇ ਸਨਮਾਨ ਨੂੰ ਬਰਕਰਾਰ ਰੱਖਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਪ੍ਰਭਾਵ ਨਾਲ ਚੌਕ ਦਾ ਅਸਲੀ ਨਾਂ ਮੁੜ ਬਹਾਲ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੱਸਾ ਸਿੰਘ ਆਹਲੂਵਾਲੀਆ ਦਲ....
ਕਿਰਪਾਨ' ਧਾਰਨ ਕਰਕੇ ਕੰਮ ਕਰਨ ਤੇ ਰੋਕ, ਸਿੱਖ ਕਦਰਾਂ-ਕੀਮਤਾਂ ਨੂੰ ਢਾਹ ਲਾਉਣ ਦੀ ਇੱਕ ਹੋਰ ਕੋਸ਼ਿਸ਼ : ਝਿੰਜਰ
ਸਿਵਲ ਏਵੀਏਸ਼ਨ ਬਿਊਰੋ ਦਾ ਇਹ ਨਿਰਦੇਸ਼ ਸਿੱਖ ਕਦਰਾਂ-ਕੀਮਤਾਂ ਅਤੇ ਮਾਨਤਾਵਾਂ ਨੂੰ ਢਾਹ ਲਾਉਣ ਦੀ ਇੱਕ ਹੋਰ ਸ਼ਰਮਨਾਕ ਕੋਸ਼ਿਸ਼: ਸਰਬਜੀਤ ਝਿੰਜਰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਅਤੇ BCAS ਨੂੰ ਇਸ ਹੁਕਮ ਨੂੰ ਤੁਰੰਤ ਰੱਦ ਕਰਨ ਦੀ ਪੁਰਜ਼ੋਰ ਅਪੀਲ: ਪ੍ਰਧਾਨ ਝਿੰਜਰ ਚੰਡੀਗੜ੍ਹ, 6 ਨਵੰਬਰ 2024 : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਸਿਵਲ ਏਵੀਏਸ਼ਨ ਮੰਤਰਾਲੇ ਅਤੇ ਬਿਊਰੋ ਆਫ ਸਿਵਲ ਏਵੀਏਸ਼ਨ ਵੱਲੋਂ ਸਿੱਖ ਮੁਲਾਜ਼ਮਾਂ ਨੂੰ ਡਿਊਟੀ ’ਤੇ ਕਿਰਪਾਨ ਪਹਿਨਣ ਤੋਂ ਰੋਕੇ ਜਾਣ ਵਾਲੇ....
‘ਤੇਰਾ ਭਾਣਾ ਮੀਠਾ ਲਾਗੇ’-ਪਾਰਟੀ ‘ਚੋ ਕੱਢੇ ਜਾਣ ‘ਤੇ ਜਸਵੀਰ ਸਿੰਘ ਗੜ੍ਹੀ ਦਾ ਬਿਆਨ
ਚੰਡੀਗੜ੍ਹ, 6 ਨਵੰਬਰ 2024 : ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਨੇ ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ’ਚ ਅਨੁਸ਼ਾਸਨਹੀਣਤਾ ਅਪਣਾਉਣ ਦੇ ਦੋਸ਼ ਲਾ ਕੇ ਬਰਖਾਸਤ ਕਰ ਦਿੱਤਾ ਹੈ ਜਿਸ ਤੋਂ ਬਾਅਦ ਜਸਵੀਰ ਸਿੰਘ ਗੜ੍ਹੀ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਟਵੀਟ ਕੀਤਾ ਕਿ “ਤੇਰਾ ਭਾਣਾ ਮੀਠਾ ਲਾਗੇ।” ਜਦੋਂ ਮੁਗਲ ਸ਼ਾਸਕ ਜਹਾਂਗੀਰ ਨੇ ਲਾਹੌਰ ਵਿਚ ਸਿੱਖ ਧਰਮ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਗਰਮ ਤਵੀ ‘ਤੇ ਬਿਰਾਜਮਾਨ ਕੀਤਾ ਗਿਆ ਸੀ, ਤਾਂ....
ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ : ਹਰਪਾਲ ਸਿੰਘ ਚੀਮਾ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਏਡਜ਼ ਕੰਟਰੋਲ ਸੁਸਾਇਟੀ ਦੇ ਕਰਮਚਾਰੀਆਂ ਨੂੰ ਦਿੱਤਾ ਜੀਵਨ ਬੀਮਾ ਕਵਰੇਜ ਦਾ ਭਰੋਸਾ ਮੁਲਾਜ਼ਮ ਜਥੇਬੰਦੀਆਂ ਨੂੰ ਮਿਲੇ, ਜਾਇਜ਼ ਮੰਗਾਂ ‘ਤੇ ਵਿਚਾਰ ਕਰਨ ਦਾ ਦਿਵਾਇਆ ਵਿਸ਼ਵਾਸ ਚੰਡੀਗੜ੍ਹ, 5 ਨਵੰਬਰ 2024 : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਵੱਖ-ਵੱਖ ਬੈਂਕਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਸੁਸਾਇਟੀ ਦੇ....
ਕੇਂਦਰ ਸਰਕਾਰ ਨੇ ਪਰਾਲੀ ਪ੍ਰਬੰਧਨ ਲਈ ਪੰਜਾਬ ਦੀ 1200 ਕਰੋੜ ਦੀ ਮੰਗ ਠੁਕਰਾਈ : ਮਲਵਿੰਦਰ ਸਿੰਘ ਕੰਗ
ਚੰਡੀਗੜ੍ਹ, 5 ਨਵੰਬਰ 2024 : ਆਮ ਆਦਮੀ ਪਾਰਟੀ (ਆਪ) ਨੇ ਪਰਾਲੀ ਸਾੜਨ ਤੋਂ ਰੋਕਣ ਲਈ 1200 ਕਰੋੜ ਰੁਪਏ ਦੇਣ ਦੀ ਪੰਜਾਬ ਸਰਕਾਰ ਦੀ ਮੰਗ ਨੂੰ ਰੱਦ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ ਅਤੇ ਕੇਂਦਰ 'ਤੇ ਪੰਜਾਬ ਨਾਲ ਵਿਤਕਰਾ ਕਰਨ ਦਾ ਦੋਸ਼ ਲਗਾਇਆ ਹੈ। ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਪ੍ਰੈਸ ਕਾਨਫ਼ਰੰਸ ਦੌਰਾਨ ‘ਆਪ’ ਸੰਸਦ ਮੈਂਬਰ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਨਾਲ ਲਗਾਤਾਰ....
ਪੁਲਿਸ ਨੇ ਸ਼ਿਵ ਸੈਨਾ ਆਗੂ ਦੇ ਘਰ ‘ਤੇ ਪੈਟਰੋਲ ਬੰਬ ਸੁੱਟਣ ਦੇ ਮਾਮਲੇ 'ਚ 4 ਗ੍ਰਿਫਤਾਰ
ਇੱਕ ਮੋਟਰਸਾਈਕਲ ਅਤੇ ਦੋ ਮੋਬਾਈਲ ਫੋਨ ਵੀ ਬਰਾਮਦ ਚੰਡੀਗੜ੍ਹ, 5 ਨਵੰਬਰ 2024 : ਲੁਧਿਆਣਾ ‘ਚ ਪਿਛਲੇ 15 ਦਿਨਾਂ ‘ਚ ਸ਼ਿਵ ਸੈਨਾ ਆਗੂਆਂ ਦੇ ਘਰਾਂ ‘ਤੇ ਪੈਟਰੋਲ ਬੰਬਾਂ ਨਾਲ ਹਮਲਾ ਕਰਨ ਵਾਲੇ 4 ਬਦਮਾਸ਼ਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਪੈਟਰੋਲ ਬੰਬ ਸੁੱਟ ਕੇ ਭੱਜਣ ਵਾਲੇ ਬਾਈਕ ਸਵਾਰ ਸੇਫ ਸਿਟੀ ਕੈਮਰਿਆਂ ‘ਚ ਕੈਦ ਹੋ ਗਏ ਸਨ। ਬਾਈਕ ਦੀ ਦਿੱਖ ਅਤੇ ਨੰਬਰ ਪਲੇਟ ਦੀ ਮਦਦ ਨਾਲ ਪੁਲਿਸ ਨੇ ਨਵਾਂਸ਼ਹਿਰ ਨੇੜਿਓਂ ਬਦਮਾਸ਼ਾਂ ਨੂੰ ਕਾਬੂ ਕੀਤਾ ਹੈ। ਪੰਜਾਬ ਡੀਜੀਪੀ ਨੇ ਜਾਣਕਾਰੀ ਸਾਂਝੀ ਕਰਦਿਆਂ....
ਪਰਾਲੀ ਸਾੜਨ ਦੇ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ ਪੰਜਾਬ-ਹਰਿਆਣਾ ਸਰਕਾਰਾਂ ਨੂੰ 10 ਦਿਨਾਂ ਦਾ ਅੰਕੜਾ ਦੇਣ ਦੇ ਹੁਕਮ
ਚੰਡੀਗੜ੍ਹ, 4 ਨਵੰਬਰ 2024 : ਦਿੱਲੀ ਵਿੱਚ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਦੇ ਮਾਮਲੇ ਵਿੱਚ ਅੱਜ ਸੋਮਵਾਰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਜਿਸ ਵਿੱਚ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ 10 ਦਿਨਾਂ ਦਾ ਅੰਕੜਾ ਹਲਫੀਆ ਬਿਆਨ ਸਮੇਤ ਅਗਲੀ ਤਰੀਕ ‘ਤੇ ਦੇਣ ਲਈ ਕਿਹਾ ਗਿਆ ਹੈ। ਅੱਜ ਜਸਟਿਸ ਅਭੈ ਓਕਾ ਅਤੇ ਜਸਟਿਸ ਆਗਸਟੀਨ ਜਾਰਜ ਮਸੀਹ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ। ਸੁਣਵਾਈ ਤੋਂ ਬਾਅਦ ਮਾਮਲੇ ਦੀ ਅਗਲੀ ਤਰੀਕ 14 ਨਵੰਬਰ ਤੈਅ ਕੀਤੀ ਗਈ ਹੈ।ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਕੇਂਦਰ ਨੂੰ ਪਰਾਲੀ ਸਾੜਨ....