ਚੰਡੀਗੜ੍ਹ

ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੀ ਨਰਾਜ਼ਗੀ ਬਰਕਰਾਰ, ਮੀਟਿੰਗ ਵਿੱਚੋਂ ਰਹੇ ਗੈਰ-ਹਾਜ਼ਰ
ਚੰਡੀਗੜ੍ਹ, 30 ਸਤੰਬਰ 2024 : ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੀ ਨਰਾਜ਼ਗੀ ਬਰਕਰਾਰ ਹੈ। ਅੱਜ ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੁਪਾਨੀ ਵੱਲੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਮੀਟਿੰਗ ਬੁਲਾਈ ਸੀ, ਜਿਸ ਵਿੱਚ ਸੁਨੀਲ ਜਾਖੜ ਨਹੀਂ ਪਹੁੰਚ ਸਕੇ। ਦੱਸ ਦਈਏ ਕਿ, ਜਾਖੜ ਪਿਛਲੇ ਕਾਫੀ ਦਿਨਾਂ ਤੋਂ ਭਾਜਪਾ ਤੋਂ ਨਰਾਜ਼ ਚੱਲ ਰਹੇ ਹਨ। ਹਾਲਾਂਕਿ ਉਨ੍ਹਾਂ ਦੇ ਅਸਤੀਫ਼ੇ ਦੀਆਂ ਵੀ ਖ਼ਬਰਾਂ ਸਾਹਮਣੇ ਆ ਚੁੱਕੀਆਂ ਹਨ। ਜਾਖੜ ਦੇ ਅਸਤੀਫ਼ੇ ਤੇ ਸਮੂਹ ਭਾਜਪਾ ਲੀਡਰਸਿਪ ਦਾਅਵਾ ਕਰ ਚੁੱਕੀ ਹੈ ਕਿ, ਜਾਖੜ ਨੇ ਅਸਤੀਫ਼ਾ....
ਰਾਜ ਚੋਣ ਕਮਿਸ਼ਨ ਨੇ ਨੋ ਓਬਜੈਕਸ਼ਨ ਸਰਟੀਫਿਕੇਟ ਨੂੰ ਲੈ ਕੇ ਨਵੀਆਂ ਹਦਾਇਤਾਂ ਕੀਤੀਆਂ ਜਾਰੀ
ਚੰਡੀਗੜ੍ਹ, 30 ਸਤੰਬਰ 2024 : ਸੂਬੇ ਵਿੱਚ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ 15 ਅਕਤੂਬਰ, 2024 ਨੂੰ ਹੋਣ ਜਾ ਰਹੀਆਂ ਹਨ ਅਤੇ ਚਾਹਵਾਨ ਉਮੀਦਵਾਰੀ 4 ਅਕਤੂਬਰ, 2024 ਸ਼ਾਮ 3 ਵਜੇ ਤੱਕ ਆਪਣੇ ਨਾਮਜ਼ਦਗੀ ਫਾਰਮ ਸਬੰਧਤ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਜਮ੍ਹਾ ਕਰਵਾ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਸਤੇ ਉਮੀਦਵਾਰਾਂ ਦੀ ਸਹੂਲਤ ਲਈ ਕਮਿਸ਼ਨ ਵੱਲੋਂ ਸਮੂਹ ਜ਼ਿਲ੍ਹਾ ਚੋਣ ਅਫ਼ਸਰਾਂ ਅਤੇ ਰਿਟਰਨਿੰਗ....
ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਨੋਟੀਫਿਕੇਸ਼ਨ ਰੱਦ ਕਰਨ ਦੀ ਮੰਗ
ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਾਈ ਪਟੀਸ਼ਨ ਚੰਡੀਗੜ੍ਹ, 30 ਸਤੰਬਰ 2024 : ਪੰਜਾਬ ਵਿੱਚ ਇਸ ਵੇਲੇ ਪੰਚਾਇਤੀ ਚੋਣਾਂ ਨੂੰ ਲੈ ਕੇ ਸਿਆਸੀ ਪਾਰਾ ਸਿਖ਼ਰਾਂ ਤੇ ਹੈ। ਇਸ ਦੇ ਚਲਦਿਆਂ ਹੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਚੰਡੀਗੜ੍ਹ ਦੇ ਕੁਲਜਿੰਦਰ ਸਿੰਘ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਰਜ ਕੀਤੀ ਗਈ ਹੈ, ਜਿਸ ਵਿੱਚ ਪੰਚਾਇਤੀ ਚੋਣਾਂ ਦਾ ਨੋਟੀਫਿਕੇਸ਼ਨ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਚੋਣਾਂ ਦਾ ਨੋਟੀਫਿਕੇਸ਼ਨ ਜਲਦਬਾਜ਼ੀ ਵਿੱਚ ਜਾਰੀ....
ਰਾਜ ਸਹਿਕਾਰੀ ਬੈਂਕ ਵੱਲੋਂ ਗਾਹਕਾਂ ਲਈ ਯੂ.ਪੀ.ਆਈ. ਸੇਵਾ ਦੀ ਸ਼ੁਰੂਆਤ
ਚੰਡੀਗੜ੍ਹ, 30 ਸਤੰਬਰ 2024 : ਸਹਿਕਾਰੀ ਖੇਤਰ ਵਿੱਚ ਬੈਂਕਿੰਗ ਸੇਵਾ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਗਾਹਕਾਂ ਨੂੰ ਪੈਸੇ ਦੇ ਆਨਲਾਈਨ ਲੈਣ-ਦੇਣ ਦੇ ਯੋਗ ਬਣਾਉਣ ਲਈ ਪੰਜਾਬ ਰਾਜ ਸਹਿਕਾਰੀ ਬੈਂਕ ਵਿੱਚ ਯੂ.ਪੀ.ਆਈ. ਸੇਵਾ ਦੀ ਸ਼ੁਰੂਆਤ ਕੀਤੀ ਹੈ। ਇਸ ਪਹਿਲਕਦਮੀ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਹੂਲਤ ਸਹਿਕਾਰੀ ਬੈਂਕਾਂ ਵਿੱਚ ਪੈਸੇ ਦੇ ਡਿਜੀਟਲ ਲੈਣ-ਦੇਣ ਨੂੰ ਉਤਸ਼ਾਹਤ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ....
ਪੰਜਾਬ 'ਚ 1 ਅਕਤੂਬਰ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ
ਚੰਡੀਗੜ੍ਹ, 29 ਸਤੰਬਰ 2024 : ਪੰਜਾਬ ਦੇ ਸਕੂਲਾਂ ਦਾ ਸਮਾਂ 1 ਅਕਤੂਬਰ ਮੰਗਲਵਾਰ ਤੋਂ ਬਦਲ ਦਿੱਤਾ ਜਾਵੇਗਾ। ਸਾਰੇ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਲੱਗਣਗੇ ਅਤੇ ਛੁੱਟੀ 2.30 ਵਜੇ ਹੋਵੇਗੀ। ਇਸੇ ਤਰ੍ਹਾਂ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8.30 ਵਜੇ ਲੱਗਣਗੇ ਅਤੇ 2.50 ਵਜੇ ਤਕ ਛੁੱਟੀ ਹੋਵੇਗੀ। ਸਕੂਲ ਸਿੱਖਿਆ ਵਿਭਾਗ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਇਸ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਪਹਿਲਾਂ ਇਹ ਸੀ ਸਕੂਲਾਂ ਦਾ ਸਮਾਂ 1 ਅਪ੍ਰੈਲ ਤੋਂ 30 ਸਤੰਬਰ....
ਪੰਜਾਬ ਨੂੰ ਐਡਵੈਂਚਰ ਟੂਰਿਜ਼ਮ ਦੇ ਹੱਬ ਵਜੋਂ ਉਤਸ਼ਾਹਿਤ ਕਰੇਗਾ ਮੋਟਰਸਪੋਰਟ ਈਵੈਂਟ: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 28 ਸਤੰਬਰ 2024 : ਪੰਜਾਬ ਦੇ ਸੈਰ ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਬੀਤੇ ਦਿਨ ਸੇਂਟ ਜੌਹਨ ਹਾਈ ਸਕੂਲ ਵਿਖੇ 20ਵੀਂ ਸਜੋਬਾ ਟੀ.ਐਸ.ਡੀ. ਰੈਲੀ 2024 ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਜਿਕਰਯੋਗ ਹੈ ਕਿ ਇਸ ਤਿੰਨ ਰੋਜ਼ਾ ਮੋਟਰਸਪੋਰਟ ਈਵੈਂਟ ‘ਚ ਕੋਲਕਾਤਾ, ਮੁੰਬਈ, ਸ਼ਿਲਾਂਗ ਅਤੇ ਉੱਤਰਾਖੰਡ ਤੋਂ ਕੁੱਲ 46 ਟੀਮਾਂ ਭਾਗ ਲੈ ਰਹੀਆਂ ਹਨ। ਇਸ ਦੌਰਾਨ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਕੱਤਰ ਮਾਲਵਿੰਦਰ ਸਿੰਘ....
ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 28 ਸਤੰਬਰ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਜਿਲੇਦਰੀ ਸ਼ਾਖਾ, ਪਿੰਡ ਲਾਡਬੰਜਾਰਾ, ਜ਼ਿਲਾ ਸੰਗਰੂਰ ਵਿਖੇ ਤਾਇਨਾਤ ਨਹਿਰੀ ਪਟਵਾਰੀ ਕਰਮਜੀਤ ਸਿੰਘ ਨੂੰ 20,000 ਰਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਸੰਗਰੂਰ ਦੇ ਪਿੰਡ ਛਾਹੜ ਦੇ ਵਸਨੀਕ ਦਰਸ਼ਨ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ....
ਪੰਜ ਸਾਬਕਾ ਮੰਤਰੀਆਂ ਨੂੰ ਕੋਠੀਆਂ ਖਾਲੀ ਕਰਨ ਦੇ ਹੁਕਮ ਜਾਰੀ 
ਚੰਡੀਗੜ੍ਹ 28 ਸਤੰਬਰ 2024 : ਪੰਜਾਬ ਦੇ ਪੰਜ ਸਾਬਕਾ ਮੰਤਰੀਆਂ ਨੂੰ ਕੋਠੀਆਂ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਹਾਲ ਹੀ ਵਿੱਚ ਪੰਜਾਬ ਦੇ ਪੰਜ ਮੰਤਰੀਆਂ ਨੂੰ ਕੈਬਿਨਟ ਤੋਂ ਲਾਂਭੇ ਕਰਕੇ ਮੰਤਰੀ ਪਦ ਤੋਂ ਹਟਾ ਦਿੱਤਾ ਗਿਆ ਸੀ। ਇਹਨਾਂ ਪੰਜ ਮੰਤਰੀਆਂ ਦੀ ਜਗ੍ਹਾ ਤੇ ਨਵੇਂ ਮੰਤਰੀਆਂ ਨੂੰ ਮੰਤਰੀ ਮੰਡਲ ਦੇ ਵਿੱਚ ਸ਼ਾਮਿਲ ਕੀਤਾ ਗਿਆ ਸੀ। ਮੰਤਰੀ ਮੰਡਲ ਤੋਂ ਹਟਾਏ ਗਏ ਪੰਜ ਮੰਤਰੀਆਂ ਨੂੰ 15 ਦਿਨਾਂ ਦੇ ਅੰਦਰ ਅੰਦਰ ਸਰਕਾਰੀ ਕੋਠੀਆਂ ਖਾਲੀ ਕਰਨ ਦੇ ਨੋਟਿਸ ਜਾਰੀ ਕੀਤੇ ਗਏ ਹਨ। ਜਿਨਾਂ ਸਾਬਕਾ....
ਪੰਜਾਬ ਵਿਜੀਲੈਂਸ ਬਿਊਰੋ ਨੇ 5000 ਰਿਸ਼ਵਤ ਲੈਣ ਵਾਲਾ ਸਹਾਇਕ ਸਬ-ਇੰਸਪੈਕਟਰ ਗ੍ਰਿਫਤਾਰ
ਚੰਡੀਗੜ੍ਹ, 27 ਸਤੰਬਰ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ ਥਾਣਾ ਰਾਮਾ ਮੰਡੀ, ਜਿਲਾ ਜਲੰਧਰ ਅਧੀਨ ਪੁਲਿਸ ਚੌਕੀ ਦਕੋਹਾ ਵਿਖੇ ਤਾਇਨਾਤ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮਨਜੀਤ ਸਿੰਘ (ਨੰਬਰ 2707) ਨੂੰ 5000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਮਾਨ ਸਿੰਘ ਨਗਰ, ਰਾਮਾ ਮੰਡੀ, ਜਲੰਧਰ ਨਿਵਾਸੀ ਮਨਜੀਤ ਰਾਏ ਵੱਲੋਂ ਮੁੱਖ ਮੰਤਰੀ ਦੀ....
ਮਾਨ ਸਰਕਾਰ ਨੇ ਬਿਨਾਂ ਰਿਸ਼ਵਤ ਜਾਂ ਸਿਫਾਰਿਸ਼ ਦੇ 45 ਹਜ਼ਾਰ ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ  ਆਪ
ਸਾਂਸਦ ਮਲਵਿੰਦਰ ਕੰਗ ਨੇ ਗਿਣਾਏ ਅੰਕੜੇ, ਕਿਹਾ- ਭਗਵੰਤ ਮਾਨ ਨੇ ਰਿਸ਼ਵਤਖੋਰੀ ਤੇ ਸਿਆਸੀ ਸਿਫਾਰਿਸ਼ਾਂ ਦੀ ਰਵਾਇਤ ਖਤਮ ਕੀਤੀ ਚੰਡੀਗੜ੍ਹ, 27 ਸਤੰਬਰ 2024 : ਆਮ ਆਦਮੀ ਪਾਰਟੀ (ਆਪ) ਨੇ ਵੱਡੀ ਗਿਣਤੀ ਵਿੱਚ ਸਰਕਾਰੀ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਤਾਰੀਫ਼ ਕੀਤੀ ਹੈ। ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮਾਨ ਸਰਕਾਰ ਨੇ ਪਿਛਲੇ ਢਾਈ ਸਾਲਾਂ ਵਿੱਚ 45 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ।....
ਰਾਜਾ ਵੜਿੰਗ ਨੇ ਜਾਖੜ ਦੇ ਅਸਤੀਫੇ ‘ਤੇ ਲਈ ਚੁਟਕੀ, ਪੁੱਛਿਆ ਕਿ ਉਹ ਅੱਗੇ ਕਿੱਥੇ ਜਾ ਰਹੇ ਹਨ?
ਚੰਡੀਗੜ੍ਹ, 27 ਸਤੰਬਰ 2024 : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਸਿਆਸੀ ਮਾਹੌਲ ਗਰਮਾ ਗਿਆ ਹੈ। ਇਸ ਦੌਰਾਨ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਜਾਖੜ ਦੇ ਅਸਤੀਫੇ ‘ਤੇ ਚੁਟਕੀ ਲਈ ਹੈ। ਰਾਜਾ ਵੜਿੰਗ ਨੇ ਆਪਣੇ ਐਕਸ ਅਕਾਊਂਟ ‘ਤੇ ਸੁਨੀਲ ਜਾਖੜ ਦੀ ਖਬਰ ਸਾਂਝੀ ਕੀਤੀ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੇ ਨਾਲ ਹੀ ਰਾਜਾ ਵੜਿੰਗ ਨੇ ਜਾਖੜ ਨੂੰ ਪੁੱਛਿਆ ਕਿ ਉਹ ਅੱਗੇ ਕਿੱਥੇ ਜਾ ਰਹੇ ਹਨ? ਤੁਹਾਨੂੰ ਦੱਸ ਦੇਈਏ ਕਿ ਹਰਿਆਣਾ ਵਿਧਾਨ ਸਭਾ....
ਸੁਨੀਲ ਜਾਖੜ ਨੇ ਨਹੀਂ ਦਿੱਤਾ ਅਸਤੀਫਾ, ਸੁਨੀਲ ਜਾਖੜ ਦੇ ਅਸਤੀਫੇ ਦੀਆਂ ਖਬਰਾਂ ਮਹਿਜ ਅਫਵਾਹਾਂ : ਅਨਿਲ ਸਰੀਨ
ਚੰਡੀਗੜ੍ਹ, 27 ਸਤੰਬਰ 2024 : ਪੰਜਾਬ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ ਦੇ ਅਸਤੀਫੇ ਦੀਆਂ ਖਬਰਾਂ ਸੁਰਖੀਆਂ ਵਿੱਚ ਹਨ। ਸੂਬੇ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਤੋਂ ਪਹਿਲਾਂ ਜਾਖੜ ਦੇ ਅਸਤੀਫੇ ਨੂੰ ਬੀਜੇਪੀ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਪਰ ਇਸ ਵਿਚਾਲੇ ਇਹਨਾਂ ਅਸਤੀਫੇ ਦੀਆਂ ਖਬਰਾਂ ਨੂੰ ਬੀਜੇਪੀ ਵੱਲੋਂ ਝੂਠ ਕਰਾਰ ਦਿੱਤਾ ਗਿਆ ਹੈ। ਬੀਜੇਪੀ ਨੇ ਕਿਹਾ ਹੈ ਕਿ ਸੁਨੀਲ ਜਾਖੜ ਦੇ ਅਸਤੀਫੇ ਦੀਆਂ ਖਬਰਾਂ ਮਹਿਜ ਅਫਵਾਹਾਂ ਹਨ। ਪੰਜਾਬ ਭਾਜਪਾ ਦੇ ਆਗੂ ਅਨਿਲ ਸਰੀਨ ਨੇ ਕਿਹਾ ਹੈ ਕਿ ਜਾਖੜ....
ਖਣਨ ਅਤੇ ਭੂ-ਵਿਗਿਆਨ ਮੰਤਰੀ ਵੱਲੋਂ ਅਹੁਦਾ ਸਾਂਭਣ ਤੋਂ ਬਾਅਦ ਪਹਿਲੇ ਦਿਨ ਹੀ ਵਿਆਪਕ ਸੁਧਾਰਾਂ ਦੀ ਸ਼ੁਰੂਆਤ
ਚੰਡੀਗੜ੍ਹ, 27 ਸਤੰਬਰ 2024 : ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਬੀਤੇ ਕੱਲ੍ਹ ਆਪਣਾ ਅਹੁਦਾ ਸਾਂਭਣ ਪਿੱਛੋਂ ਅੱਜ ਪਹਿਲੇ ਦਿਨ ਹੀ ਖਣਨ ਅਤੇ ਭੂ-ਵਿਗਿਆਨ ਵਿਭਾਗ ਨੂੰ ਪਹਿਲ ਦਿੰਦਿਆਂ ਵਿਭਾਗ ਦੇ ਕੰਮਕਾਜ ਵਿੱਚ ਪੂਰਣ ਪਾਰਦਰਸ਼ਤਾ ਲਿਆਉਣ ਵੱਲ ਆਪਣਾ ਧਿਆਨ ਕੇਂਦਰਿਤ ਕੀਤਾ। ਉਨ੍ਹਾਂ ਇਹ ਵਚਨਬੱਧਤਾ ਸੂਬੇ ਵਿੱਚ ਖਣਨ ਗਤੀਵਿਧੀਆਂ ਨਾਲ ਸਬੰਧਤ ਏਕੀਕ੍ਰਿਤ ਆਈ.ਟੀ. ਉਪਾਵਾਂ ਅਤੇ ਨਵੀਨਤਮ ਤਕਨੀਕੀ ਪ੍ਰਣਾਲੀਆਂ ਸਬੰਧੀ ‘ਦਿਲਚਸਪੀ ਦਾ ਪ੍ਰਗਟਾਵਾ’ ਵਰਕਸ਼ਾਪ ਦੌਰਾਨ....
ਮਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ, 27 ਸਤੰਬਰ 2024 : ਜਲੰਧਰ ਪੱਛਮੀ ਤੋਂ ਨਵ-ਨਿਯੁਕਤ ਵਿਧਾਇਕ ਸ੍ਰੀ ਮਹਿੰਦਰ ਭਗਤ ਨੇ ਅੱਜ ਆਪਣੇ ਸਾਥੀ ਕੈਬਨਿਟ ਮੰਤਰੀਆਂ ਸ. ਗੁਰਮੀਤ ਸਿੰਘ ਖੁੱਡੀਆਂ, ਸ੍ਰੀ ਲਾਲ ਚੰਦ ਕਟਾਰੂਚੱਕ, ਡਾ: ਬਲਬੀਰ ਸਿੰਘ, ਸ੍ਰੀ ਬਰਿੰਦਰ ਕੁਮਾਰ ਗੋਇਲ, ਤਰੁਨਪ੍ਰੀਤ ਸਿੰਘ ਸੌਂਧ ਅਤੇ ਹਰਦੀਪ ਸਿੰਘ ਮੁੰਡੀਆਂ, ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਸ. ਜਗਰੂਪ ਸਿੰਘ ਸੇਖਵਾਂ, ਪਾਰਟੀ ਦੇ ਵਿਧਾਇਕਾਂ, ਪਰਿਵਾਰਕ ਮੈਂਬਰਾਂ, ਸਰਕਾਰੀ ਅਧਿਕਾਰੀਆਂ ਅਤੇ ਪਤਵੰਤੇ ਸੱਜਣਾਂ ਦੀ ਹਾਜ਼ਰੀ ਵਿੱਚ ਰੱਖਿਆ ਸੇਵਾਵਾਂ ਭਲਾਈ....
ਪ੍ਰਾਇਮਰੀ ਅਧਿਆਪਕਾਂ ਦੀ ਟ੍ਰੇਨਿੰਗ ਸਬੰਧੀ ਹਰਜੋਤ ਬੈਂਸ ਵੱਲੋਂ ਫਿਨਲੈਂਡ ਦੇ ਸਫੀਰ ਨਾਲ ਸਮਝੌਤਾ
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਵੀ ਮੌਕੇ ਤੇ ਰਹੇ ਮੌਜੂਦ ਚੰਡੀਗੜ੍ਹ, 27 ਸਤੰਬਰ 2024 : ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਦਵਾਉਣ ਦੇ ਮਕਸਦ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਨਵੀਂ ਦਿੱਲੀ ਵਿਖੇ ਫਿਨਲੈਂਡ ਦੇ ਸਫੀਰ ਕਿਮੋ ਲਾਹਾਦੇਵੀਰੱਤਾ ਨਾਲ ਐਮ.ਓ.ਯੂ. ਕੀਤਾ ਗਿਆ। ਇਸ ਮੌਕੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਵੀ ਹਾਜਰ ਸਨ। ਇਸ ਮੌਕੇ ਬੋਲਦਿਆਂ....