ਚੰਡੀਗੜ੍ਹ, 12 ਅਕਤੂਬਰ 2024 : ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਚੋਣ ਕਮਿਸ਼ਨ ਨੇ ਤਿਆਰੀਆਂ ਕਰ ਲਈਆਂ ਹਨ। ਚੋਣ ਕਮਿਸ਼ਨ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਵੋਟਿੰਗ ਅਤੇ ਗਿਣਤੀ ਦੌਰਾਨ ਸਮੁੱਚੀ ਪ੍ਰਕਿਰਿਆ ਦੀ ਵੀਡੀਓ ਰਿਕਾਰਡਿੰਗ ਲਾਜ਼ਮੀ ਹੋਵੇਗੀ। ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਬਾਜਵਾ ਨੇ ਕਿਹਾ- ਅਸੀਂ ਚੋਣ ਕਮਿਸ਼ਨ ਦੇ ਇਸ ਫੈਸਲੇ ਦਾ ਸਵਾਗਤ ਕਰਦੇ ਹਾਂ। ਚੋਣਾਂ ਵਿੱਚ ਪਾਰਦਰਸ਼ਤਾ ਨੂੰ ਲੈ ਕੇ ਚੋਣ ਕਮਿਸ਼ਨ ਦਾ ਇਹ ਇੱਕ....
ਚੰਡੀਗੜ੍ਹ

ਚੰਡੀਗੜ੍ਹ, 11 ਅਕਤੂਬਰ 2024 : ਪੰਜਾਬ ‘ਚ ਗ੍ਰਾਮ ਪੰਚਾਇਤੀ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀ ਵੀ ਸਰਗਰਮ ਹਨ। ਅੱਜ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਦੀ ਅਹਿਮ ਬੈਠਕ ਹੋਈ। ਇਸ ਬੈਠਕ ‘ਚ ਪੰਜਾਬ ‘ਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਅਤੇ ਵਿਧਾਨ ਸਭਾ ਜ਼ਿਮਨੀ ਚੋਣਾਂ ਨੂੰ ਲੈ ਕੇ ਰਣਨੀਤੀ ਬਣਾਈ ਗਈ ਹੈ। ਜਿਕਰਯੋਗ ਹੈ ਕਿ ਪੰਜਾਬ ‘ਚ 15 ਅਕਤੂਬਰ ਨੂੰ ਗ੍ਰਾਮ ਪੰਚਾਇਤੀ ਚੋਣਾਂ ਲਈ ਵੋਟਿੰਗ ਹੋਵੇਗੀ। ਇਸ ਬੈਠਕ ‘ਚ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿਗ....

ਮੁੱਖ ਮੰਤਰੀ ਵੱਲੋਂ ਅਧੂਰੀ ਜਾਣਕਾਰੀ ਲਈ ਬਾਜਵਾ ਦੀ ਸਖ਼ਤ ਆਲੋਚਨਾ ਚੰਡੀਗੜ੍ਹ, 11 ਅਕਤੂਬਰ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ‘ਤੇ ਤੱਥਾਂ ਤੋਂ ਰਹਿਤ ਅਧੂਰੀ ਜਾਣਕਾਰੀ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਸਖ਼ਤ ਆਲੋਚਨਾ ਕੀਤੀ। ਮੁੱਖ ਮੰਤਰੀ ਨੇ ਇੱਕ ਬਿਆਨ ਵਿੱਚ ਕਿਹਾ, "ਇਹ ਸਭ ਤੋਂ ਮੁਨਾਸਬ ਸਮਾਂ ਹੈ ਕਿ ਬਾਜਵਾ ਨੂੰ ਸਿਆਸਤ ਨੂੰ ਅਲਵਿਦਾ ਕਹਿ ਦੇਣਾ ਚਾਹੀਦਾ ਹੈ ਕਿਉਂਕਿ ਉਹ ਮੀਡੀਆ ਵਿੱਚ ਸਿਰਫ ਸੁਰਖੀਆਂ ਬਟੋਰਨ ਲਈ ਲਗਾਤਾਰ....

ਪੁਲਿਸ ਮੁਲਾਜ਼ਮ ਨੇ ਕੇਸ ਦੀ ਕਾਰਵਾਈ ਵਿੱਚ ਮਦਦ ਕਰਨ ਬਦਲੇ ਪਹਿਲਾਂ ਵੀ ਲਈ ਸੀ 1 ਲੱਖ ਰੁਪਏ ਦੀ ਰਿਸ਼ਵਤ ਚੰਡੀਗੜ੍ਹ, 11 ਅਕਤੂਬਰ 2024 : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਸਿਟੀ ਥਾਣੇ ਵਿੱਚ ਐਸ.ਐਚ.ਓ. ਵਜੋਂ ਤਾਇਨਾਤ ਇੰਸਪੈਕਟਰ ਜਤਿੰਦਰ ਕੁਮਾਰ ਅਤੇ ਉਸਦੇ ਸਾਥੀ ਜਸਕਰਨ ਸਿੰਘ ਉਰਫ਼ ਜੱਸਾ ਵਾਸੀ ਪਿੰਡ ਬੁਰਜ ਹਮੀਰਾ, ਜ਼ਿਲ੍ਹਾ ਮੋਗਾ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ....

ਚੰਡੀਗੜ੍ਹ, 11 ਅਕਤੂਬਰ 2024 : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੀਰਵਾਰ ਨੂੰ ਪੰਚਾਇਤੀ ਚੋਣਾਂ ਨਾਲ ਸਬੰਧਤ 100 ਦੇ ਕਰੀਬ ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਇਨ੍ਹਾਂ ਸਾਰਿਆਂ ਨੂੰ ਚੋਣਾਂ ਲਈ ਯੋਗ ਕਰਾਰ ਦਿੱਤਾ ਹੈ। ਹਾਈ ਕੋਰਟ ਨੇ ਉਸ ਦੀ ਨਾਮਜ਼ਦਗੀ ਰੱਦ ਕਰਨ ਦੇ ਹੁਕਮਾਂ ’ਤੇ ਵੀ ਰੋਕ ਲਾ ਦਿੱਤੀ। ਹਾਲਾਂਕਿ ਹਾਈ ਕੋਰਟ ਨੇ ਨਾਮਜ਼ਦਗੀ ਦਾਖ਼ਲ ਨਾ ਕਰਨ ਵਾਲਿਆਂ ਬਾਰੇ ਸਥਿਤੀ ਸਪੱਸ਼ਟ ਨਹੀਂ ਕੀਤੀ ਹੈ। ਦੱਸ ਦਈਏ ਕਿ ਇਕ ਦਿਨ ਪਹਿਲਾਂ ਹਾਈਕੋਰਟ ਨੇ ਕਰੀਬ 270 ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ‘ਤੇ ਰੋਕ....

ਕੇ.ਏ.ਪੀ. ਸਿਨਹਾ ਨੇ ਪੰਜਾਬ ਦੇ 43ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ ਚੰਡੀਗੜ੍ਹ, 10 ਅਕਤੂਬਰ 2024 : ਪੰਜਾਬ ਕਾਡਰ ਦੇ 1992 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਕੇ.ਏ.ਪੀ. ਸਿਨਹਾ ਨੇ ਵੀਰਵਾਰ ਨੂੰ ਸੂਬੇ ਦੇ 43ਵੇਂ ਮੁੱਖ ਸਕੱਤਰ ਦਾ ਕਾਰਜਭਾਰ ਸੰਭਾਲ ਲਿਆ। ਉਨ੍ਹਾਂ ਅੱਜ ਨਵਾਂ ਅਹੁਦਾ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸੀਨੀਅਰ ਸਿਵਲ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸੰਭਾਲਿਆ। ਸ੍ਰੀ ਸਿਨਹਾ ਕੋਲ ਮੁੱਖ ਸਕੱਤਰ ਦੇ ਮੌਜੂਦਾ ਅਹੁਦੇ ਦੇ ਨਾਲ ਪ੍ਰਮੁੱਖ ਸਕੱਤਰ ਪ੍ਰਸੋਨਲ, ਆਮ ਰਾਜ ਪ੍ਰਬੰਧ ਤੇ....

ਚੰਡੀਗੜ੍ਹ, 10 ਅਕਤੂਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ 15 ਅਕਤੂਬਰ 2024 ਤੱਕ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ....

ਚੰਡੀਗੜ੍ਹ, 9 ਅਕਤੂਬਰ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਟੀਸ਼ਨਾਂ ਦੇ ਆਧਾਰ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 250 ਪਿੰਡਾਂ ਵਿਚ ਪੰਚਾਇਤ ਚੋਣਾਂ ਦਾ ਅਮਲ ਰੋਕਣ ਦਾ ਸਵਾਗਤ ਕੀਤਾ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਮੰਤਰੀਆਂ ਤੇ ਵਿਧਾਇਕਾਂ ਦੇ ਹੁਕਮਾਂ ’ਤੇ ਧੱਕੇ ਨਾਲ ਪਿੰਡਾਂ ਵਿਚ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ। ਉਹਨਾਂ ਕਿਹਾ ਕਿ ਹੁਣ ਹਾਈ ਕੋਰਟ ਨੇ 250 ਪਿੰਡਾਂ....

ਚੰਡੀਗੜ੍ਹ, 9 ਅਕਤੂਬਰ 2024 : ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਦੇ 200 ਤੋਂ ਵੱਧ ਪਿੰਡਾਂ ਵਿੱਚ ਪੰਚਾਇਤੀ ਚੋਣਾਂ ’ਤੇ ਰੋਕ ਲਾਉਣ ਦੇ ਫੈਸਲੇ ਨੂੰ ਲੋਕਤੰਤਰ ਦੀ ਰਾਖੀ ਲਈ ਜ਼ਰੂਰੀ ਅਤੇ ਅਤਿ ਜ਼ਰੂਰੀ ਦਖਲ ਕਰਾਰ ਦਿੱਤਾ ਹੈ। ਹਾਲਾਂਕਿ, ਉਨ੍ਹਾਂ ਨੇ ਮਾਣਯੋਗ ਹਾਈਕੋਰਟ ਨੂੰ ਇਸ ਮਾਮਲੇ ਦਾ ਹੋਰ ਖੁਦ ਨੋਟਿਸ ਲੈਣ ਦੀ ਅਪੀਲ ਕੀਤੀ, ਕਿਉਂਕਿ ਬਹੁਤ ਸਾਰੇ ਹਾਸ਼ੀਏ ਵਾਲੇ ਵਿਅਕਤੀ, ਜੋ ਕਿ ਸੀਮਤ ਸਾਧਨਾਂ ਕਾਰਨ ਹਾਈ ਕੋਰਟ ਤੱਕ ਪਹੁੰਚ ਕਰਨ....

ਕਿਸਾਨਾਂ ਦੇ ਇੱਕ-ਇੱਕ ਦਾਣੇ ਦੀ ਖਰੀਦ ਅਤੇ ਚੁਕਾਈ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਚੰਡੀਗੜ੍ਹ, 9 ਅਕਤੂਬਰ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ ਨੂੰ ਝੋਨੇ ਦੀ ਖਰੀਦ ਅਤੇ ਚੁਕਾਈ ਦੇ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਵਿਆਪਕ ਪੱਧਰ ‘ਤੇ ਮੰਡੀਆਂ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਡਿਪਟੀ ਕਮਿਸ਼ਨਰਾਂ ਨਾਲ ਵਰਚੁਅਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਮੰਡੀਆਂ ਵਿੱਚ ਝੋਨੇ ਦੀ ਆਮਦ....

ਚੰਡੀਗੜ੍ਹ, 9 ਅਕਤੂਬਰ 2024 : ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਬਲਤੇਜ ਪੰਨੂ ਅਤੇ ਡਾਇਰੈਕਟਰ ਸੰਚਾਰ ਮਨਪ੍ਰੀਤ ਕੌਰ ਨੇ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਸੀਐਮਓ ਦੇ ਬੁਲਾਰੇ ਨੇ ਦੱਸਿਆ , “ਪੰਨੂ ਅਤੇ ਮਨਪ੍ਰੀਤ ਕੌਰ ਨੇ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ,”। ਪੰਨੂ, ਪੰਜਾਬ ਸਟੇਟ ਮੀਡੀਆ ਸੋਸਾਇਟੀ (ਪਨਮੀਡੀਆ) ਇੱਕ ਪੱਤਰਕਾਰ, “ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੀਡੀਆ ਸਬੰਧਾਂ” ਨੂੰ ਸੰਭਾਲਣ....

ਚੰਡੀਗੜ੍ਹ, 9 ਅਕਤੂਬਰ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਪਟਿਆਲਾ ਜ਼ਿਲ੍ਹੇ ਦੇ ਪਾਤੜਾਂ ਕਸਬੇ ਦੇ ਇੱਕ ਪ੍ਰਾਈਵੇਟ ਵਿਅਕਤੀ ਅਜੈਬ ਸਿੰਘ ਨੂੰ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਾਤੜਾਂ ਕਸਬੇ ਦੇ ਹੀ ਰਹਿਣ ਵਾਲੇ ਗੋਪੀ ਚੰਦਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ....

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਰਸਿੰਗ ਟਿਊਟਰਾਂ ਨੂੰ ਸਿਖਲਾਈ ਦੇਣ ਲਈ ਵਰਕਸ਼ਾਪ ਦਾ ਉਦਘਾਟਨ ਕੀਤਾ ਪੰਜਾਬ ਵਿੱਚ ਨਰਸਿੰਗ ਦੀ ਸਿੱਖਿਆ ਅੰਤਰਰਾਸ਼ਟਰੀ ਮਿਆਰਾਂ ਦੇ ਬਰਾਬਰ ਹੋਵੇਗੀ ਪੰਜਾਬ ਸਰਕਾਰ ਨਰਸਿੰਗ ਸਿਮੂਲੇਸ਼ਨ ਲੈਬ ਸਥਾਪਤ ਕਰਨ ਵਿੱਚ ਸਹਿਯੋਗ ਕਰੇਗੀ 250 ਨਰਸਿੰਗ ਕਾਲਜਾਂ ਦੇ 5000 ਫੈਕਲਟੀ ਮੈਂਬਰਾਂ ਨੂੰ ਪੜਾਅਵਾਰ ਸਿਖਲਾਈ ਦਿੱਤੀ ਜਾਵੇਗੀ ਐਸਏਐਸ ਨਗਰ, 08 ਅਕਤੂਬਰ 2024 : ਇੱਕ ਮਹੱਤਵਪੂਰਨ ਕਦਮ ਪੁੱਟਦੇ ਹੋਏ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 250 ਨਰਸਿੰਗ....

ਚੰਡੀਗੜ੍ਹ, 7 ਅਕਤੂਬਰ 2024: ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਸਤੌਜ, ਜੋ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਿੰਡ ਹੈ, ਨੇ ਸਰਬਸੰਮਤੀ ਨਾਲ ਪੰਚਾਇਤ ਚੁਣੀ ਹੈ। ਹਰਬੰਸ ਸਿੰਘ ਹੈਪੀ ਨੂੰ ਪਿੰਡ ਦਾ ਸਰਪੰਚ ਬਣਾਇਆ ਗਿਆ ਹੈ। ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਲਈ, ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਜਿਹੜੀਆਂ ਪੰਚਾਇਤਾਂ ਸਹਿਮਤੀ ਨਾਲ ਬਣਨਗੀਆਂ, ਉਹਨਾਂ ਨੂੰ ਰਾਜ ਸਰਕਾਰ ਵਲੋਂ 5 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ....

ਚੰਡੀਗੜ੍ਹ , 07 ਅਕਤੂਬਰ 2024 : ਸੀਨੀਅਰ ਕਾਂਗਰਸੀ ਭਾਰਤ ਭੂਸ਼ਣ ਆਸ਼ੂ ਨੂੰ ਜਲੰਧਰ ਦੀ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਟੀਮ ਨੇ ਕਰੀਬ 2,000 ਕਰੋੜ ਰੁਪਏ ਦੇ ਅਨਾਜ ਦੀ ਢੋਆ-ਢੁਆਈ ਦੇ ਟੈਂਡਰ ਘੁਟਾਲੇ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਨੂੰ ਲੈ ਕੇ ਈਡੀ ਵੱਲੋਂ ਜਾਂਚ ਅਜੇ ਵੀ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਈਡੀ ਦੀ ਟੀਮ ਨੇ ਜਲੰਧਰ ਅਤੇ ਲੁਧਿਆਣਾ ਵਿੱਚ ਸਾਬਕਾ ਮੰਤਰੀ ਆਸ਼ੂ ਦੇ ਨਜ਼ਦੀਕੀ ਆਗੂਆਂ ਦੇ ਟਿਕਾਣਿਆਂ ‘ਤੇ ਅੱਜ ਤੜਕੇ ਛਾਪੇਮਾਰੀ ਕੀਤੀ ਹੈ। ਈਡੀ....