ਚੰਡੀਗੜ੍ਹ , 07 ਅਕਤੂਬਰ 2024 : ਸੀਨੀਅਰ ਕਾਂਗਰਸੀ ਭਾਰਤ ਭੂਸ਼ਣ ਆਸ਼ੂ ਨੂੰ ਜਲੰਧਰ ਦੀ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਟੀਮ ਨੇ ਕਰੀਬ 2,000 ਕਰੋੜ ਰੁਪਏ ਦੇ ਅਨਾਜ ਦੀ ਢੋਆ-ਢੁਆਈ ਦੇ ਟੈਂਡਰ ਘੁਟਾਲੇ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਨੂੰ ਲੈ ਕੇ ਈਡੀ ਵੱਲੋਂ ਜਾਂਚ ਅਜੇ ਵੀ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਈਡੀ ਦੀ ਟੀਮ ਨੇ ਜਲੰਧਰ ਅਤੇ ਲੁਧਿਆਣਾ ਵਿੱਚ ਸਾਬਕਾ ਮੰਤਰੀ ਆਸ਼ੂ ਦੇ ਨਜ਼ਦੀਕੀ ਆਗੂਆਂ ਦੇ ਟਿਕਾਣਿਆਂ ‘ਤੇ ਅੱਜ ਤੜਕੇ ਛਾਪੇਮਾਰੀ ਕੀਤੀ ਹੈ। ਈਡੀ....
ਚੰਡੀਗੜ੍ਹ

ਚੰਡੀਗੜ੍ਹ 7 ਅਕਤੂਬਰ 2024 : ਸਰਕਾਰੀ ਸਕੂਲਾਂ ਦੇ 50 ਹੈੱਡਮਾਸਟਰਾਂ ਅਤੇ ਹੈੱਡਮਿਸਟ੍ਰੈਸਾਂ ਦੀ ਟੀਮ ਸਿਖਲਾਈ ਲਈ ਆਈਆਈਐਮ ਅਹਿਮਦਾਬਾਦ ਲਈ ਰਵਾਨਾ ਹੋ ਗਈ ਹੈ। ਚੰਡੀਗੜ੍ਹ ਹਵਾਈ ਅੱਡੇ ‘ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਟੀਮ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ। ਇਹ ਤੀਜਾ ਬੈਚ ਹੈ ਜਿਸ ਨੂੰ ਸਿਖਲਾਈ ਲਈ ਅਹਿਮਦਾਬਾਦ ਭੇਜਿਆ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਹੁਣ ਪ੍ਰਾਇਮਰੀ ਸਕੂਲਾਂ ਨੂੰ ਸਿਖਲਾਈ....

ਚੰਡੀਗੜ੍ਹ, 6 ਅਕਤੂਬਰ 2024 : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇੱਕ ਮਹੱਤਵਪੂਰਨ ਹੁਕਮ ਜਾਰੀ ਕਰਦਿਆਂ ਨਿਰਦੇਸ਼ ਦਿੱਤੇ ਹਨ ਕਿ ਜਦੋਂ ਤੱਕ ਪੰਜਾਬ ਸਰਕਾਰ ਬੀਐਨਐਸਐਸ ਐਕਟ 2023 ਦੀ ਧਾਰਾ 18 ਦੇ ਤਹਿਤ ਵਕੀਲਾਂ ਦੀ ਸੂਚੀ ਨੂੰ ਸੂਚਿਤ ਨਹੀਂ ਕਰਦੀ, ਉਦੋਂ ਤੱਕ ਅਪਰਾਧਿਕ ਅਪੀਲਾਂ ਨੂੰ ਸੂਚੀਬੱਧ ਨਹੀਂ ਕੀਤਾ ਜਾਣਾ ਚਾਹੀਦਾ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਬੀਐਨਐਸਐਸ ਦੀ ਧਾਰਾ 18 ਦੇ ਮੁਤਾਬਕ ਹਾਈ ਕੋਰਟ ਲਈ ਸਰਕਾਰੀ ਵਕੀਲ ਨਿਯੁਕਤ ਕਰਨਾ ਲਾਜ਼ਮੀ ਹੈ, ਜੋ ਕਿ ਰਾਜ ਸਰਕਾਰ ਦੁਆਰਾ ਹਾਈ ਕੋਰਟ ਨਾਲ....

‘ਆਪ’ ਸਰਕਾਰ ‘ਚ ਪੰਜਾਬ ਦੇ ਪੰਚਾਇਤੀ ਚੋਣਾਂ ‘ਚ ਰਿਕਾਰਡ ਸ਼ਮੂਲੀਅਤ ਕੰਗ ਨੇ ਪੰਜਾਬ ਦੇ ਲੋਕਾਂ ਨੂੰ ਡਰ ਅਤੇ ਹਿੰਸਾ ਦੀ ਰਾਜਨੀਤੀ ਨੂੰ ਨਕਾਰਨ ਦੀ ਕੀਤੀ ਅਪੀਲ “ਆਪ” ਹਿੰਸਾ ਦੀ ਰਾਜਨੀਤੀ ਵਿਰੁੱਧ, ਅਕਾਲੀਆਂ, ਭਾਜਪਾ ਤੇ ਕਾਂਗਰਸ ਨੇ ਸੱਤਾ ਦੀ ਦੁਰਵਰਤੋਂ ਕੀਤੀ, ਲੋਕਾਂ ਦੇ ਹੱਕ ਲੁੱਟੇ : ‘ਆਪ’ ਆਗੂ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਲੋਕਤੰਤਰ ਅਤੇ ਪਾਰਦਰਸ਼ੀ ਪ੍ਰਣਾਲੀ ਲਈ ਵਚਨਬੱਧ : ਕੰਗ ਚੰਡੀਗੜ੍ਹ, 6 ਅਕਤੂਬਰ 2024 : ਆਮ ਆਦਮੀ ਪਾਰਟੀ ਦੇ ਆਗੂ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ....

ਚੰਡੀਗੜ੍ਹ, 5 ਅਕਤੂਬਰ 2024 : ਗ੍ਰਾਮ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਮਿਤੀ 4 ਅਕਤੂਬਰ , 2024 ਤੱਕ ਸਰਪੰਚਾਂ ਦੀ ਚੋਣ ਲਈ ਕੁੱਲ 52825 ਅਤੇ ਪੰਚਾਂ ਦੀ ਚੋਣ ਲਈ 166338 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 13229 ਗ੍ਰਾਮ ਪੰਚਾਇਤਾਂ ਹਨ, ਜਿੱਥੇ ਚੋਣਾਂ ਹੋਣੀਆਂ ਹਨ। ਉਨ੍ਹਾਂ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰਾਂ ਤੋਂ ਸੂਚਨਾ ਪ੍ਰਾਪਤ ਹੋਣ ਤੋਂ ਬਾਅਦ ਪੜਤਾਲ ਦੀ ਪ੍ਰਕਿਰਿਆ ਨੂੰ ਪੂਰਾ ਕਰਨ ਲਈ....

ਉਸਾਰੂ ਮਾਹੌਲ ਵਿੱਚ ਤਿੰਨ ਘੰਟੇ ਚੱਲੀ ਮੀਟਿੰਗ ਦੌਰਾਨ ਪੰਜਾਬ ਸਰਕਾਰ ਨੇ ਕਿਸਾਨ ਭਾਈਚਾਰੇ ਦੀ ਭਲਾਈ ਨੂੰ ਯਕੀਨੀ ਬਣਾਉਣ ਦਾ ਦਿਵਾਇਆ ਵਿਸ਼ਵਾਸ ਚੰਡੀਗੜ੍ਹ, 5 ਅਕਤੂਬਰ 2024 : ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਤਿੰਨ ਘੰਟੇ ਚੱਲੀ ਅਹਿਮ ਮੀਟਿੰਗ ਦੌਰਾਨ ਸੂਬੇ ਦੇ ਵਡੇਰੇ ਹਿੱਤਾਂ ਨੂੰ ਪਹਿਲ ਦਿੰਦੇ ਹੋਏ ਲਗਭਗ ਸਾਰੇ ਨਾਜ਼ੁਕ ਮੁੱਦਿਆਂ 'ਤੇ ਆਮ ਸਹਿਮਤੀ ਬਣਾਈ। ਪੰਜਾਬ ਸਰਕਾਰ ਨੇ ਕਿਸਾਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ....

ਚੰਡੀਗੜ੍ਹ, 5 ਅਕਤੂਬਰ 2024 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬਾਈ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਪੰਚਾਇਤ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਸਮਾਂ ਵਧਾਇਆ ਜਾਵੇ ਅਤੇ ਮੋਗਾ ਜ਼ਿਲ੍ਹੇ ਦੇ ਧਰਮਕੋਟ ਵਿਧਾਨ ਸਭਾ ਹਲਕੇ ਦੇ 15 ਪਿੰਡਾਂ ਵਿਚ ਜਿਥੇ ਵਿਰੋਧੀ ਧਿਰ ਦੇ ਉਮੀਦਵਾਰ ਸਰਪੰਚ ਅਤੇ ਪੰਚ ਦੇ ਅਹੁਦਿਆਂ ਲਈ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰ ਸਕੇ, ਉਹਨਾਂ ਵਾਸਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਨਵੀਂਆਂ ਤਾਰੀਕਾਂ ਦਾ ਐਲਾਨ ਕੀਤਾ ਜਾਵੇ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸੀਨੀਅਰ ਅਕਾਲੀ....

ਚੰਡੀਗੜ੍ਹ 4 ਅਕਤੂਬਰ 2024 : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਬਦਲੇਗਾ। ਇਸ ਦੌਰਾਨ ਸੂਬੇ ਦੇ ਕਰੀਬ 8 ਜ਼ਿਲ੍ਹਿਆਂ ‘ਚ ਇਕੱਲਿਆਂ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਫ਼ਾਜ਼ਿਲਕਾ ਅਤੇ ਮੁਕਤਸਰ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ ਇਨ੍ਹਾਂ ਜ਼ਿਲ੍ਹਿਆਂ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਸ਼ਨੀਵਾਰ ਤੋਂ ਪੱਛਮੀ ਗੜਬੜੀ ਦੇ ਵੀ ਸਰਗਰਮ ਹੋਣ ਦੀ ਸੰਭਾਵਨਾ ਹੈ। ਸੂਬੇ ਦੇ ਔਸਤ....

ਦਫ਼ਤਰਾਂ ਅੱਗੇ ਲੱਗੀਆਂ ਲੰਬੀਆਂ ਕਤਾਰਾਂ ਚੰਡੀਗੜ੍ਹ, 4 ਅਕਤੂਬਰ 2024 : ਪੰਚਾਇਤੀ ਚੋਣਾਂ ਲਈ ਪ੍ਰਸਾਸ਼ਨ ਵਲੋਂ ਤੇ ਉਮੀਦਵਾਰਾਂ ਵੱਲੋਂ ਪੂਰੀ ਤਿਆਰੀ ਖਿੱਚੀ ਹੋਈ ਹੈ, ਪ੍ਰਸਾਸ਼ਨ ਵਲੋਂ ਹਰ ਸੰਭਵ ਤਿਆਰੀ ਕੀਤੀ ਗਈ ਹੈ ਤਾਂ ਜੋ ਲੋਕਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ। ਪਰ ਅੱਜ ਨਾਮਜ਼ਦਗੀ ਦਾਖਲ ਕਰਨ ਦੇ ਆਖ਼ਰੀ ਦਿਨ ਦਫ਼ਤਰਾਂ ਵਿੱਚ ਲੰਬੀਆਂ ਕਤਾਰਾਂ ਹਨ। ਸ਼੍ਰੀ ਆਨੰਦਪੁਰ ਸਾਹਿਬ ਦੇ ਚਰਨ ਗੰਗਾ ਸਟੇਡੀਅਮ ਦੇ ਬਾਹਰ ਵੀ ਸਥਿਤੀ ਅਜਿਹੀ ਹੈ, ਜਿੱਥੇ ਲੋਕ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਪਹੁੰਚੇ ਹਨ। ਜਾਣਕਾਰੀ ਦੇ....

ਚੰਡੀਗੜ੍ਹ, 4 ਅਕਤੂਬਰ 2024 : ਈਡੀ ਵੱਲੋਂ ਅੱਜ ਸ਼ੁੱਕਰਵਾਰ ਸਵੇਰੇ ਅਚਾਨਕ ਲੁਧਿਆਣਾ ਵਿੱਚ ਵੱਡੀ ਕਾਰਵਾਈ ਕਰਦਿਆਂ ਸ਼ਹਿਰ ਦੇ ਮਸ਼ਹੂਰ ਕਾਲੋਨਾਈਜ਼ਰ ਅਤੇ ਕਾਰੋਬਾਰੀ ਵਿਕਾਸ ਪਾਸੀ ਦੇ ਸਾਰੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ। ਇਸ ਛਾਪੇਮਾਰੀ ਦੌਰਾਨ ਈਡੀ ਵੱਲੋਂ ਕਾਰੋਬਾਰੀ ਵਿਕਾਸ ਪਾਸੀ ਤੋਂ ਪੁੱਛਗਿੱਛ ਕੀਤੀ ਗਈ। ਜ਼ਿਕਰਯੋਗ ਹੈ ਕਿ ਕਾਰੋਬਾਰੀ ਅਤੇ ਕਾਲੋਨਾਈਜ਼ਰ ਵਿਕਾਸ ਪਾਸੀ ਦੀ ਐਪਲ ਹਾਈਟਸ ਨਾਮ ਦੀ ਆਪਣੀ ਕੰਪਨੀ ਹੈ। ਵਿਕਾਸ ਪਾਸੀ ਸ਼ਹਿਰ ਦਾ ਇੱਕ ਮਸ਼ਹੂਰ ਕਲੋਨਾਈਜ਼ਰ ਅਤੇ ਰੀਅਲ ਅਸਟੇਟ ਵਿੱਚ....

ਚੰਡੀਗੜ੍ਹ, 4 ਅਕਤੂਬਰ 2024 : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਾਜਾਇਜ਼ ਕਾਲੋਨੀਆਂ ਵਿੱਚ ਪਲਾਟ ਖਰੀਦਣ ਵਾਲਿਆਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਬਿੱਲ, 2024ਨੇ ਗੈਰ-ਕਾਨੂੰਨੀ ਕਾਲੋਨੀਆਂ ਵਿੱਚ ਪਲਾਟ ਖਰੀਦਣ ਵਾਲੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਪੰਜਾਬ ਸਰਕਾਰ ਨੇ ਇਹ ਬਿੱਲ ਲਿਆ ਕੇ ਗ਼ੈਰਕਾਨੂੰਨੀ ਕਲੋਨੀਆਂ ਵਿੱਚ ਪਲਾਟ ਖ਼ਰੀਦਣ ਵਾਲਿਆਂ ਦੀਆਂ ਮੁਸ਼ਕਲਾਂ ਨੂੰ ਹੱਲ ਕੀਤਾ ਹੈ ਅਤੇ ਭਵਿੱਖ ਵਿੱਚ ਸਾਰੀਆਂ ਗ਼ੈਰ-ਕਾਨੂੰਨੀ ਕਲੋਨੀਆਂ ’ਤੇ....

ਚੰਡੀਗੜ੍ਹ, 4 ਅਕਤੂਬਰ 2024 : ਹਰਿਆਣਾ ‘ਚ ਭਲਕੇ ਵਿਧਾਨਸਭਾ ਚੋਣਾਂ ਲਈ ਵੋਟਿੰਗ ਹੋਵੇਗੀ ਅਤੇ ਇਸਤੋਂ ਪਹਿਲਾਂ ਹੀ ਪ੍ਰਸਾਸ਼ਨ ਵੱਲੋਂ ਪੁਖ਼ਤਾ ਬੰਦੋਬਸਤ ਦੇ ਦਾਅਵੇ ਕੀਤੇ ਜਾ ਰਹੇ ਹਨ। ਚੋਣ ਕਮਿਸ਼ਨ ਨੇ ਵੀ ਸਖ਼ਤ ਹੁਕਮ ਜਾਰੀ ਕੀਤੇ ਹਨ। ਇਸ ਸੰਬਧੀ ਚੋਣ ਕਮਿਸ਼ਨ ਨੇ ਜਿਲ੍ਹਾ ਚੋਣ ਅਧਿਕਾਰੀ ਨੂੰ ਵੀ ਆਦੇਸ਼ ਜਾਰੀ ਕਰ ਦਿੱਤੇ ਹਨ। ਜੀਂਦ ਦੇ ਜ਼ਿਲ੍ਹਾ ਚੋਣ ਅਧਿਕਾਰੀ ਅਤੇ ਡੀਸੀ ਮੁਹੰਮਦ ਇਮਰਾਨ ਰਜ਼ਾ ਨੇ ਦੱਸਿਆ ਕਿ ਵਿਧਾਨ ਸਭਾ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੀਆਂ ਸਾਰੀਆਂ ਸ਼ਰਾਬ ਦੀਆਂ ਦੁਕਾਨਾਂ 5....

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ‘ਚ ਉਦਯੋਗਾਂ ਲਈ ਹੋਰ ਸੁਖਾਵਾਂ ਮਾਹੌਲ ਬਣਾਉਣ ਦੇ ਨਿਰਦੇਸ਼ ਛੋਟੇ ਅਤੇ ਮੱਧਮ ਵਰਗ ਦੇ ਉਦਯੋਗਾਂ ਲਈ ਕਾਰਗਰ ਕਦਮ ਉਠਾੳੇੁਣ ਲਈ ਕਿਹਾ ਉਦਯੋਗ ਵਿਭਾਗ, ਇਨਵੈਸਟ ਪੰਜਾਬ ਤੇ ਬੋਰਡਾਂ-ਕਾਰਪੋਰੇਸ਼ਨਾਂ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਉਦਯੋਗ ਵਿਭਾਗ ਨਾਲ ਸਬੰਧਤ ਕਾਰਪੋਰੇਸ਼ਨਾਂ/ਬੋਰਡਾਂ ਦੀ ਕਾਰਗੁਜ਼ਾਰੀ ਹੋਰ ਬੇਹਤਰ ਕਰਨ ਦੀਆਂ ਹਦਾਇਤਾਂ ਚੰਡੀਗੜ੍ਹ, 4 ਅਕਤੂਬਰ 2024 : ਪੰਜਾਬ ਦੇ ਪੂੰਜੀ ਨਿਵੇਸ਼ ਪ੍ਰੋਤਸਾਹਨ ਅਤੇ ਉਦਯੋਗ ਤੇ ਕਾਮਰਸ ਮੰਤਰੀ ਤਰੁਨਪ੍ਰੀਤ ਸਿੰਘ....

ਚੰਡੀਗੜ੍ਹ, 03 ਅਕਤੂਬਰ 2024 : ਮਾਨਵਤਾ ਦੇ ਰਾਹ ’ਤੇ ਮਹੱਤਵਪੂਰਨ ਮੀਲ ਪੱਥਰ ਸਥਾਪਤ ਕਰਦਿਆਂ, ਪੰਜਾਬ ਨੇ ਸਵੈ-ਇੱਛਾ ਤੇ ਸੇਵਾ-ਭਾਵ ਨਾਲ ਖੂਨ ਦਾਨ ਕਰਨ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਲਈ ਦੇਸ਼ ਭਰ ਦੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ (ਯੂਟੀ) ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ। ਪੰਜਾਬ ਨੂੰ ਇਹ ਮਾਨਤਾ, ਜੈਪੁਰ, ਰਾਜਸਥਾਨ ਵਿਖੇ, 1 ਅਕਤੂਬਰ, 2024 ਨੂੰ ਨੈਸ਼ਨਲ ਵਲੰਟਰੀ ਬਲੱਡ ਡੋਨੇਸ਼ਨ ਦਿਵਸ ਮੌਕੇ ਕਰਵਾਈ ਗਈ ਵੱਕਾਰੀ ‘ਇੰਡੀਆ ਬਲੱਡ ਡੋਨੇਸ਼ਨ ਐਨਜੀਓ ਕਨਕਲੇਵ’ ਦੌਰਾਨ ਭਾਰਤ ਸਰਕਾਰ ਦੇ....

ਚੰਡੀਗੜ੍ਹ, 3 ਅਕਤੂਬਰ 2024 : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵੱਲੋਂ ਪੰਜਾਬੀ ਭਾਈਚਾਰੇ ਨੂੰ ਨਿਸ਼ਾਨਾ ਬਣਾਉਣ ਵਾਲੀ ਤਾਜ਼ਾ ਟਿੱਪਣੀ ਦੀ ਸਖ਼ਤ ਨਿੰਦਾ ਕੀਤੀ ਹੈ। ਕੰਗ ਨੇ ਕਿਹਾ ਕਿ ਕੰਗਨਾ ਦੇ ਇਸ ਤਰ੍ਹਾਂ ਦੇ ਵਿਵਾਦਤ ਬਿਆਨ ਲੋਕਾਂ ਵਿੱਚ ਵੰਡ ਅਤੇ ਨਫ਼ਰਤ ਨੂੰ ਵਧਾਉਂਦਾ ਹੈ। ਕੰਗ ਨੇ ਭਾਜਪਾ ਸ਼ਾਸਿਤ ਰਾਜਾਂ, ਖਾਸ ਤੌਰ ‘ਤੇ ਗੁਜਰਾਤ, ਜਿੱਥੇ ਪਿਛਲੇ ਕੁਝ ਸਾਲਾਂ ਦੌਰਾਨ ਨਸ਼ਿਆਂ ਦੇ ਵੱਡੇ ਪਰਦਾਫਾਸ਼ਾਂ ਦੀ....