ਚੰਡੀਗੜ੍ਹ, 3 ਅਕਤੂਬਰ 2024 : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦਿੱਲੀ ਵਿਚ ਮੀਟਿੰਗ ਕਰਕੇ ਪੰਜਾਬ ਦੇ ਮੁੱਦਿਆਂ ਪ੍ਰਤੀ ਭਾਜਪਾ ਅਤੇ ਕੇਂਦਰ ਦੀ ਪਹੁੰਚ ਨੂੰ ਬਦਲਣ ਦੀ ਲੋੜ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬੀਆਂ ਨਾਲ ਜੁੜੇ ਭਾਵਨਾਤਮਕ ਮਾਮਲਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਅਤੇ ਸ਼ਾਹ ਨਾਲ ਆਪਣੀਆਂ ਹਾਲੀਆ ਮੀਟਿੰਗਾਂ ਵਿੱਚ, ਜਾਖੜ ਨੇ ਸੂਬੇ ਪ੍ਰਤੀ ਪਾਰਟੀ ਅਤੇ ਕੇਂਦਰ ਦੇ....
ਚੰਡੀਗੜ੍ਹ

ਚੰਡੀਗੜ੍ਹ, 3 ਅਕਤੂਬਰ 2024 : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਚਾਇਤ ਚੋਣਾਂ ਸਬੰਧੀ ਦਾਇਰ 170 ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਕਰ ਦਿੱਤਾ ਹੈ। ਹਾਈ ਕੋਰਟ ਨੇ ਚੋਣਾਂ ਵਿੱਚ ਰਾਖਵੇਂਕਰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਹਾਲਾਂਕਿ ਜਿਨ੍ਹਾਂ ਪਟੀਸ਼ਨਾਂ ਵਿੱਚ ਵੋਟਾਂ ਕੱਟਣ ਜਾਂ ਗਲਤ ਵਾਰਡ ਬੰਦ ਕਰਨ ਦੀ ਗੱਲ ਸੀ, ਉਨ੍ਹਾਂ ਨੂੰ ਮਨਜ਼ੂਰ ਕਰ ਲਿਆ ਗਿਆ ਹੈ। ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ ਹਦਾਇਤ ਕੀਤੀ ਹੈ ਕਿ ਜਿਨ੍ਹਾਂ ਦੀਆਂ ਵੋਟਾਂ....

ਚੰਡੀਗੜ੍ਹ, 3 ਅਕਤੂਬਰ 2024 : ਪੰਜਾਬ ਵਿੱਚ ਬਿਜਲੀ ਚੋਰੀ ਚਿੰਤਾਜਨਕ ਹੱਦ ਤੱਕ ਵਧ ਗਈ ਹੈ ਕਿਉਂਕਿ ਘਰੇਲੂ ਖਪਤਕਾਰਾਂ ਨੂੰ ਮੁਫਤ ਬਿਜਲੀ ਦੇਣ ਦੇ ਬਾਵਜੂਦ ਇਹ ਚੋਰੀ ਹਰ ਸਾਲ ਵਧਦੀ ਜਾ ਰਹੀ ਹੈ ਅਤੇ ਹੁਣ ਇਹ 2600 ਕਰੋੜ ਰੁਪਏ ਨੂੰ ਛੂਹ ਗਈ ਹੈ। ਮੁਫਤ 300 ਯੂਨਿਟ ਬਿਜਲੀ ਦੇ ਬਦਲੇ ਪੰਜਾਬ ਸਰਕਾਰ 2023-24 ਦੌਰਾਨ 7 ਕਿਲੋਵਾਟ ਲੋਡ ਤੱਕ ਘਰੇਲੂ ਖਪਤਕਾਰਾਂ ਲਈ 6000 ਕਰੋੜ ਤੋਂ ਵੱਧ ਦੀ ਸਬਸਿਡੀ ਅਤੇ 1400 ਕਰੋੜ ਰੁਪਏ ਦੀ 2.50 ਰੁਪਏ ਦੀ ਛੋਟ ਦਿੰਦੀ ਹੈ। ਇੱਕ ਸਾਲ ਵਿੱਚ 2600 ਕਰੋੜ ਰੁਪਏ ਦੀ ਬਿਜਲੀ....

ਚੰਡੀਗੜ੍ਹ 3 ਅਕਤੂਬਰ 2024 : ਜੱਜਾਂ ਦੀ ਸੁਰੱਖਿਆ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਹਾਈਕੋਰਟ ਦਾ ਰੁੱਖ ਕੀਤਾ ਹੈ। ਸਰਕਾਰ ਨੇ ਇੱਕ ਅਰਜੀ ਦਾਇਰ ਕਰਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ 27 ਸਤੰਬਰ ਨੂੰ ਜਾਰੀ ਕੀਤੇ ਹੁਕਮ ਵਾਪਸ ਲੈਣ ਦੀ ਮੰਗ ਕੀਤੀ ਹੈ। ਇਹਨਾਂ ਹੁਕਮਾਂ ਦੇ ਵਿੱਚ ਹਾਈਕੋਰਟ ਨੇ ਜੱਜਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਨੂੰ ਤਾਇਨਾਤ ਨਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਸਨ। ਪੰਜਾਬ ਦੇ ਵਿੱਚ ਜੱਜਾਂ ਦੀ ਸੁਰੱਖਿਆ ਨੂੰ ਲੈ ਕੇ ਚੀਫ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਅਨਿਲ ਖੇਤਰਪਾਲ ਦੀ....

ਚੰਡੀਗੜ੍ਹ, 01 ਅਕਤੂਬਰ 2024 : ਪੰਜਾਬ ਰਾਜ ਚੋਣ ਕਮਿਸ਼ਨ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 30 ਸਤੰਬਰ 2024 ਤੱਕ ਸਰਪੰਚਾਂ ਲਈ ਕੁੱਲ 784 ਅਤੇ ਪੰਚਾਂ ਲਈ ਕੁੱਲ 1446 ਨਾਮਜ਼ਦਗੀਆਂ ਰਿਟਰਨਿੰਗ ਅਫ਼ਸਰਾਂ ਨੂੰ ਪ੍ਰਾਪਤ ਹੋਈਆਂ ਹਨ। ਜਿਕਰਯੋਗ ਹੈ ਕਿ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ 27 ਸਤੰਬਰ ਤੋਂ ਸ਼ੁਰੂ ਹੋ ਰਹੀਆਂ ਹਨ ਜੋ 4 ਅਕਤੂਬਰ ਤੱਕ ਜਾਰੀ ਰਹਿਣਗੀਆਂ। ਪੰਜਾਬ ‘ਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ। ਪੰਜਾਬ ਰਾਜ ਚੋਣ ਕਮਿਸ਼ਨ ਨੇ ਡਿਪਟੀ ਕਮਿਸ਼ਨਰਾਂ ਨੂੰ ਇੱਕ....

ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ਵਾਲੀਆਂ ਪਰਾਲੀ ਪ੍ਰਬੰਧਨ ਮਸ਼ੀਨਾਂ ਦੀ ਖਰੀਦ ਲਈ 16,205 ਮਨਜ਼ੂਰੀ ਪੱਤਰ ਜਾਰੀ: ਗੁਰਮੀਤ ਸਿੰਘ ਖੁੱਡੀਆਂ ਕਿਸਾਨਾਂ ਨੇ ਹੁਣ ਤੱਕ 8635 ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ ਚੰਡੀਗੜ੍ਹ, 1 ਅਕਤੂਬਰ 2024 : ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪੰਜਾਬ ਸਰਕਾਰ ਨੇ 8045 ਨੋਡਲ ਅਫ਼ਸਰ ਨਿਯੁਕਤ ਕੀਤੇ ਹਨ। ਇਹ ਨੋਡਲ ਅਫ਼ਸਰ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਸ਼ੇਸ਼ ਕਰਕੇ ਜਿਹੜੇ ਇਲਾਕਿਆਂ ਵਿੱਚੋਂ ਪਰਾਲੀ....

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਪਾਰਦਰਸ਼ੀ ਅਤੇ ਭਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਦਾ ਸੱਦਾ ਸਮੂਹ ਮਾਲ ਅਧਿਕਾਰੀਆਂ ਨੂੰ ਸਮੇਂ ਸਿਰ ਦਫਤਰਾਂ ਵਿਖੇ ਹਾਜ਼ਰ ਹੋਣ ਅਤੇ ਆਮ ਲੋਕਾਂ ਦੇ ਕੰਮਾਂ ਨੂੰ ਇਮਾਨਦਾਰੀ ਨਾਲ ਕਰਨ ਦੇ ਹੁਕਮ ਸਾਰੇ ਪੰਜਾਬ ‘ਚ ਰੋਜ਼ਾਨਾ ਰਜਿਸਟਰੀਆਂ ਕਰਨ ਦੇ ਨਿਰਦੇਸ਼ ਸ਼ਿਕਾਇਤ ਦਰਜ ਕਰਵਾਉਣ ਲਈ ਮਾਲ ਵਿਭਾਗ ਦੇ ਹਰ ਦਫਤਰ ਦੇ ਬਾਹਰ ਬੋਰਡ ‘ਤੇ ਵੱਟਸਅੱਪ ਨੰ: 84276 90000 ਲਿਖਣ ਦੀ ਦਿੱਤੀ ਹਦਾਇਤ ਮੁੰਡੀਆਂ ਵੱਲੋਂ ਪੰਜਾਬ ਭਰ ਦੇ ਮਾਲ ਅਧਿਕਾਰੀਆਂ ਨਾਲ ਆਨ ਲਾਈਨ ਸਮੀਖਿਆ ਮੀਟਿੰਗ....

ਚੰਡੀਗੜ੍ਹ, 30 ਸਤੰਬਰ 2024 : ਪੰਜਾਬ ਵਿੱਚ 2 ਅਤੇ 3 ਅਕਤੂਬਰ ਨੂੰ ਸਰਕਾਰੀ ਛੁੱਟੀ ਰਹੇਗੀ। ਕਿਉਂਕਿ ਗਾਂਧੀ ਜਯੰਤੀ ਬੁੱਧਵਾਰ ਨੂੰ ਹੈ ਅਤੇ ਮਹਾਰਾਜਾ ਅਗਰਸੇਨ ਜਯੰਤੀ ਅਤੇ ਨਵਰਾਤਰੀ ਕਲਸ਼-ਸਥਾਪਨਾ ਵੀਰਵਾਰ ਨੂੰ ਹੈ। ਜਿਸ ਕਾਰਨ ਇਹ ਫੈਸਲਾ ਲਿਆ ਗਿਆ ਹੈ। ਇਨ੍ਹਾਂ ਦਿਨਾਂ ‘ਚ ਸਕੂਲ, ਬੈਂਕ ਅਤੇ ਦਫਤਰ ਬੰਦ ਰਹਿਣਗੇ। ਤੁਹਾਨੂੰ ਦੱਸ ਦੇਈਏ ਕਿ ਅਕਤੂਬਰ ਦੇ ਪੂਰੇ ਮਹੀਨੇ ਵਿੱਚ ਕਈ ਵੱਡੇ ਤਿਉਹਾਰ ਆਉਂਦੇ ਹਨ। ਜਿਸ ਵਿੱਚ ਦੁਰਗਾ ਅਸ਼ਟਮੀ, ਦੁਸਹਿਰਾ, ਮਹਾਰਿਸ਼ੀ ਵਾਲਮੀਕਿ ਜੈਅੰਤੀ ਅਤੇ ਦੀਵਾਲੀ ਵਰਗੇ....

ਚੰਡੀਗੜ੍ਹ, 30 ਸਤੰਬਰ 2024 : ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੀ ਨਰਾਜ਼ਗੀ ਬਰਕਰਾਰ ਹੈ। ਅੱਜ ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੁਪਾਨੀ ਵੱਲੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਮੀਟਿੰਗ ਬੁਲਾਈ ਸੀ, ਜਿਸ ਵਿੱਚ ਸੁਨੀਲ ਜਾਖੜ ਨਹੀਂ ਪਹੁੰਚ ਸਕੇ। ਦੱਸ ਦਈਏ ਕਿ, ਜਾਖੜ ਪਿਛਲੇ ਕਾਫੀ ਦਿਨਾਂ ਤੋਂ ਭਾਜਪਾ ਤੋਂ ਨਰਾਜ਼ ਚੱਲ ਰਹੇ ਹਨ। ਹਾਲਾਂਕਿ ਉਨ੍ਹਾਂ ਦੇ ਅਸਤੀਫ਼ੇ ਦੀਆਂ ਵੀ ਖ਼ਬਰਾਂ ਸਾਹਮਣੇ ਆ ਚੁੱਕੀਆਂ ਹਨ। ਜਾਖੜ ਦੇ ਅਸਤੀਫ਼ੇ ਤੇ ਸਮੂਹ ਭਾਜਪਾ ਲੀਡਰਸਿਪ ਦਾਅਵਾ ਕਰ ਚੁੱਕੀ ਹੈ ਕਿ, ਜਾਖੜ ਨੇ ਅਸਤੀਫ਼ਾ....

ਚੰਡੀਗੜ੍ਹ, 30 ਸਤੰਬਰ 2024 : ਸੂਬੇ ਵਿੱਚ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ 15 ਅਕਤੂਬਰ, 2024 ਨੂੰ ਹੋਣ ਜਾ ਰਹੀਆਂ ਹਨ ਅਤੇ ਚਾਹਵਾਨ ਉਮੀਦਵਾਰੀ 4 ਅਕਤੂਬਰ, 2024 ਸ਼ਾਮ 3 ਵਜੇ ਤੱਕ ਆਪਣੇ ਨਾਮਜ਼ਦਗੀ ਫਾਰਮ ਸਬੰਧਤ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਜਮ੍ਹਾ ਕਰਵਾ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਸਤੇ ਉਮੀਦਵਾਰਾਂ ਦੀ ਸਹੂਲਤ ਲਈ ਕਮਿਸ਼ਨ ਵੱਲੋਂ ਸਮੂਹ ਜ਼ਿਲ੍ਹਾ ਚੋਣ ਅਫ਼ਸਰਾਂ ਅਤੇ ਰਿਟਰਨਿੰਗ....

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਾਈ ਪਟੀਸ਼ਨ ਚੰਡੀਗੜ੍ਹ, 30 ਸਤੰਬਰ 2024 : ਪੰਜਾਬ ਵਿੱਚ ਇਸ ਵੇਲੇ ਪੰਚਾਇਤੀ ਚੋਣਾਂ ਨੂੰ ਲੈ ਕੇ ਸਿਆਸੀ ਪਾਰਾ ਸਿਖ਼ਰਾਂ ਤੇ ਹੈ। ਇਸ ਦੇ ਚਲਦਿਆਂ ਹੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਚੰਡੀਗੜ੍ਹ ਦੇ ਕੁਲਜਿੰਦਰ ਸਿੰਘ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਰਜ ਕੀਤੀ ਗਈ ਹੈ, ਜਿਸ ਵਿੱਚ ਪੰਚਾਇਤੀ ਚੋਣਾਂ ਦਾ ਨੋਟੀਫਿਕੇਸ਼ਨ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਚੋਣਾਂ ਦਾ ਨੋਟੀਫਿਕੇਸ਼ਨ ਜਲਦਬਾਜ਼ੀ ਵਿੱਚ ਜਾਰੀ....

ਚੰਡੀਗੜ੍ਹ, 30 ਸਤੰਬਰ 2024 : ਸਹਿਕਾਰੀ ਖੇਤਰ ਵਿੱਚ ਬੈਂਕਿੰਗ ਸੇਵਾ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਗਾਹਕਾਂ ਨੂੰ ਪੈਸੇ ਦੇ ਆਨਲਾਈਨ ਲੈਣ-ਦੇਣ ਦੇ ਯੋਗ ਬਣਾਉਣ ਲਈ ਪੰਜਾਬ ਰਾਜ ਸਹਿਕਾਰੀ ਬੈਂਕ ਵਿੱਚ ਯੂ.ਪੀ.ਆਈ. ਸੇਵਾ ਦੀ ਸ਼ੁਰੂਆਤ ਕੀਤੀ ਹੈ। ਇਸ ਪਹਿਲਕਦਮੀ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਹੂਲਤ ਸਹਿਕਾਰੀ ਬੈਂਕਾਂ ਵਿੱਚ ਪੈਸੇ ਦੇ ਡਿਜੀਟਲ ਲੈਣ-ਦੇਣ ਨੂੰ ਉਤਸ਼ਾਹਤ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ....

ਚੰਡੀਗੜ੍ਹ, 29 ਸਤੰਬਰ 2024 : ਪੰਜਾਬ ਦੇ ਸਕੂਲਾਂ ਦਾ ਸਮਾਂ 1 ਅਕਤੂਬਰ ਮੰਗਲਵਾਰ ਤੋਂ ਬਦਲ ਦਿੱਤਾ ਜਾਵੇਗਾ। ਸਾਰੇ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਲੱਗਣਗੇ ਅਤੇ ਛੁੱਟੀ 2.30 ਵਜੇ ਹੋਵੇਗੀ। ਇਸੇ ਤਰ੍ਹਾਂ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8.30 ਵਜੇ ਲੱਗਣਗੇ ਅਤੇ 2.50 ਵਜੇ ਤਕ ਛੁੱਟੀ ਹੋਵੇਗੀ। ਸਕੂਲ ਸਿੱਖਿਆ ਵਿਭਾਗ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਇਸ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਪਹਿਲਾਂ ਇਹ ਸੀ ਸਕੂਲਾਂ ਦਾ ਸਮਾਂ 1 ਅਪ੍ਰੈਲ ਤੋਂ 30 ਸਤੰਬਰ....

ਚੰਡੀਗੜ੍ਹ, 28 ਸਤੰਬਰ 2024 : ਪੰਜਾਬ ਦੇ ਸੈਰ ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਬੀਤੇ ਦਿਨ ਸੇਂਟ ਜੌਹਨ ਹਾਈ ਸਕੂਲ ਵਿਖੇ 20ਵੀਂ ਸਜੋਬਾ ਟੀ.ਐਸ.ਡੀ. ਰੈਲੀ 2024 ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਜਿਕਰਯੋਗ ਹੈ ਕਿ ਇਸ ਤਿੰਨ ਰੋਜ਼ਾ ਮੋਟਰਸਪੋਰਟ ਈਵੈਂਟ ‘ਚ ਕੋਲਕਾਤਾ, ਮੁੰਬਈ, ਸ਼ਿਲਾਂਗ ਅਤੇ ਉੱਤਰਾਖੰਡ ਤੋਂ ਕੁੱਲ 46 ਟੀਮਾਂ ਭਾਗ ਲੈ ਰਹੀਆਂ ਹਨ। ਇਸ ਦੌਰਾਨ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਕੱਤਰ ਮਾਲਵਿੰਦਰ ਸਿੰਘ....

ਚੰਡੀਗੜ੍ਹ, 28 ਸਤੰਬਰ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਜਿਲੇਦਰੀ ਸ਼ਾਖਾ, ਪਿੰਡ ਲਾਡਬੰਜਾਰਾ, ਜ਼ਿਲਾ ਸੰਗਰੂਰ ਵਿਖੇ ਤਾਇਨਾਤ ਨਹਿਰੀ ਪਟਵਾਰੀ ਕਰਮਜੀਤ ਸਿੰਘ ਨੂੰ 20,000 ਰਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਸੰਗਰੂਰ ਦੇ ਪਿੰਡ ਛਾਹੜ ਦੇ ਵਸਨੀਕ ਦਰਸ਼ਨ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ....