ਚੰਡੀਗੜ੍ਹ

ਸਿਮਰਨਜੀਤ ਸਿੰਘ ਮਾਨ ਦੀ ਕੰਗਨਾ ਰਣੌਤ ਵਿਰੁੱਧ ਵਿਵਾਦਿਤ ਟਿੱਪਣੀ, ਕਿਹਾ 'ਕੰਗਨਾ ਨੂੰ ਰੇਪ ਦਾ ਕਾਫ਼ੀ ਤਜ਼ਰਬਾ' 
ਚੰਡੀਗੜ੍ਹ, 29 ਅਗਸਤ 2024 : ਹਰਿਆਣਾ ਦੇ ਕਰਨਾਲ ਵਿਖੇ ਸਾਬਕਾ ਪਾਰਲੀਮੈਂਟ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਸਿਮਰਨਜੀਤ ਸਿੰਘ ਮਾਨ ਨੇ ਸੰਸਦ ਮੈਂਬਰ ਕੰਗਨਾ ਰਣੌਤ ਵਿਰੁੱਧ ਵਿਵਾਦਿਤ ਟਿੱਪਣੀ ਕੀਤੀ, ਜਿਸ ਨਾਲ ਸਿਆਸੀ ਹਲਕਿਆਂ ਵਿਚ ਹਲਚਲ ਮਚ ਗਈ ਹੈ। ਪਾਰਲੀਮੈਂਟ ਮੈਂਬਰ ਸਿਮਰਨਜੀਤ ਸਿੰਘ ਮਾਨ ਦਾ ਕੰਗਨਾ ਰਣੌਤ ‘ਤੇ ਵਿਵਾਦਤ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਕੰਗਨਾ ਰਣੌਤ ਨੂੰ ਰੇਪ ਦਾ ਕਾਫ਼ੀ ਤਜ਼ਰਬਾ ਹੈ। ਸਿਮਰਨਜੀਤ ਸਿੰਘ ਮਾਨ ਨੇ ਕਿਹਾ, "ਤੁਸੀਂ ਕੰਗਣਾ ਰਣੌਤ ਨੂੰ....
ਸ਼੍ਰੋਮਣੀ ਅਕਾਲੀ ਦਲ ਦਾ ਬਲਵਿੰਦਰ ਸਿੰਘ ਭੂੰਦੜ ਨੂੰ ਕਾਰਜਕਾਰੀ ਪ੍ਰਧਾਨ ਕੀਤਾ ਨਿਯੁਕਤ
ਚੰਡੀਗੜ੍ਹ, 29 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਕ ਅਹਿਮ ਐਲਾਨ ਕਰਦਿਆਂ ਸੀਨੀਅਰ ਪਾਰਟੀ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਜਾਣਕਾਰੀ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਡਾ: ਦਲਜੀਤ ਸਿੰਘ ਚੀਮਾ ਨੇ ਸਾਂਝੀ ਕੀਤੀ।ਜ਼ਿਕਰਯੋਗ ਹੈ ਕਿ ਬਲਵਿੰਦਰ ਸਿੰਘ ਭੂੰਦੜ ਪਹਿਲਾਂ ਸਾਬਕਾ ਮੁੱਖ ਮੰਤਰੀ ਮਰਹੂਮ ਸ: ਪ੍ਰਕਾਸ਼ ਸਿੰਘ ਬਾਦਲ ਦੇ ਅਤੇ ਹੁਣ ਸੁਖ਼ਬੀਰ ਸਿੰਘ ਬਾਦਲ ਦੇ ਨਜ਼ਦੀਕੀ ਸਾਥੀਆਂ ਵਿੱਚ ਸ਼ਾਮਲ ਹਨ। ਸ਼੍ਰੋਮਣੀ....
ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ : ਡਾ. ਬਲਜੀਤ ਕੌਰ
ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਦੀ ਭਲਾਈ ਲਈ ਵਚਨਬੱਧ ਸੀ.ਡੀ.ਪੀ.ਓਜ਼ ਵੱਲੋਂ ਲੰਬੇ ਸਮੇਂ ਤੋਂ ਤਰੱਕੀ ਦੀ ਕੀਤੀ ਜਾ ਰਹੀ ਸੀ ਮੰਗ ਚੰਡੀਗੜ੍ਹ, 29 ਅਗਸਤ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਾਰੇ ਵਰਗਾਂ ਦੀ ਭਲਾਈ ਲਈ ਕਾਰਜਸ਼ੀਲ ਹੈ, ਉੱਥੇ ਹੀ ਮੁਲਾਜਮਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ....
ਪੰਜਾਬ ਦੇ ਦੋ ਅਧਿਆਪਕਾਂ ਨੂੰ ਮਿਲੇਗਾ ਐਵਾਰਡ
ਸਕੂਲ ਸਿੱਖਿਆ ਤੇ ਸਾਖ਼ਰਤਾ ਵਿਭਾਗ ਨੇ ‘ਨੈਸ਼ਨਲ ਟੀਚਰ ਐਵਾਰਡ 2024’ ਲਈ ਅਧਿਆਪਕਾਂ ਦੀ ਸੂਚੀ ਕੀਤੀ ਜਾਰੀ ਚੰਡੀਗੜ੍ਹ, 28 ਅਗਸਤ 2024 : ਸਕੂਲ ਸਿੱਖਿਆ ਤੇ ਸਾਖ਼ਰਤਾ ਵਿਭਾਗ ਨੇ ‘ਨੈਸ਼ਨਲ ਟੀਚਰ ਐਵਾਰਡ 2024’ ਨਾਲ ਸਨਮਾਨਤ ਹੋਣ ਵਾਲੇ ਅਧਿਆਪਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਪੰਜਾਬ ਦੇ ਦੋ ਅਧਿਆਪਕਾਂ ਨੂੰ ਇਹ ਪੁਰਸਕਾਰ ਮਿਲੇਗਾ। ਸਾਲ 2024 ਲਈ ਦੇਸ਼ ’ਚੋਂ ਕੁੱਲ 50 ਅਧਿਆਪਕ ਇਸ ਪੁਰਸਕਾਰ ਲਈ ਚੁਣੇ ਗਏ ਹਨ। ਪੰਜਾਬ ਦੇ ਸਿੱਖਿਆ ਵਿਭਾਗ ਨੇ ਕੁੱਲ 6 ਅਧਿਆਪਕਾਂ ਦੇ ਨਾਂ ਖ਼ਿਤਾਬ ਲਈ ਭੇਜੇ ਸਨ....
ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ : ਡਾ. ਬਲਜੀਤ ਕੌਰ
ਚੰਡੀਗੜ੍ਹ, 28 ਅਗਸਤ 2024 : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ, ਉੱਥੇ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਬੱਚਿਆਂ....
ਸੁੰਦਰ ਸ਼ਾਮ ਅਰੋੜਾ ਮੁੜ ਕਾਂਗਰਸ ਪਾਰਟੀ ’ਚ ਹੋਏ ਸ਼ਾਮਿਲ
ਚੰਡੀਗੜ੍ਹ, 28 ਅਗਸਤ 2024 : ਕੁੱਝ ਸਮਾਂ ਪਹਿਲਾਂ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਭਾਜਪਾ 'ਚ ਸ਼ਾਮਲ ਹੋਏ ਸਾਬਕਾ ਕੈਬਨਿਟ ਮੰਤਰੀ ਸ਼ਾਮ ਸੁੰਦਰ ਅਰੋੜਾ ਮੁੜ ਕਾਂਗਰਸ ਸ਼ਾਮਲ ਹੋ ਗਏ ਹਨ, ਜਿੰਨ੍ਹਾਂ ਦਾ ਸਵਾਗਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਐਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਤੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੀਤਾ ਗਿਆ। ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਅਰੋੜਾ ਦੇ ਸ਼ਾਮਿਲ ਹੋਣ ਨਾਲ ਕਾਂਗਰਸ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੇਗੀ, ਕਿਉਂਕਿ....
ਸੜਕ ਸੁਰੱਖਿਆ ਬਾਰੇ ਕੌਮੀ ਪੱਧਰ ਦੀ ਕਾਨਫ਼ਰੰਸ ਨਵੰਬਰ ਵਿੱਚ ਹੋਵੇਗੀ : ਲਾਲਜੀਤ ਸਿੰਘ ਭੁੱਲਰ
ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ 'ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ ਟਰਾਂਸਪੋਰਟ ਮੰਤਰੀ ਨੇ ਆਲ ਇੰਡੀਆ ਫੈਡਰੇਸ਼ਨ ਆਫ਼ ਮੋਟਰ ਵਹੀਕਲ ਡਿਪਾਰਟਮੈਂਟ ਦੀ ਟੈਕਨੀਕਲ ਐਗਜ਼ੀਕਿਊਟਿਵ ਆਫ਼ਿਸਰਜ਼ ਐਸੋਸੀਏਸ਼ਨ ਦੇ ਵਫ਼ਦ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 28 ਅਗਸਤ 2024 : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੜਕ ਹਾਦਸਿਆਂ ਨੂੰ ਠੱਲ੍ਹ ਪਾ ਕੇ ਮੌਤ ਦਰ ਘਟਾਉਣ, ਟਰਾਂਸਪੋਰਟ ਵਿਭਾਗ ਵਿੱਚ ਜਨਤਕ ਸੇਵਾਵਾਂ ਨੂੰ ਆਸਾਨ ਬਣਾਉਣ ਅਤੇ ਸਰਕਾਰੀ ਸੇਵਾਵਾਂ....
ਕੁੜੀ ਦੀਆਂ ਅਸ਼ਲੀਲ ਫੋਟੋਆਂ ਵਾਇਰਲ ਕਰਨ ਦੇ ਦੋਸ਼ 'ਚ ਪੁਲਿਸ ਅੜਿਕੇ ਚੜ੍ਹਿਆ ਥਾਣੇਦਾਰ ਦਾ ਮੁੰਡਾ
ਚੰਡੀਗੜ੍ਹ, 27 ਅਗਸਤ 2024 : ਪੰਜਾਬ ਪੁਲਿਸ ਦੇ ASI ਦੇ ਬੇਟੇ ਨੇ ਕੀਤਾ ਅਜਿਹਾ ਕਾਰਨਾਮਾ ਕਿ ਚੰਡੀਗੜ੍ਹ ਪੁਲਿਸ ਨੇ ਉਸਨੂੰ ਗ੍ਰਿਫਤਾਰ ਕਰ ਲਿਆ। ਦੋਸ਼ੀ ਨੇ ਆਪਣੀ ਸਾਬਕਾ ਪ੍ਰੇਮਿਕਾ ਦੀਆਂ ਇਤਰਾਜ਼ਯੋਗ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀਆਂ ਸਨ। ਪੁਲੀਸ ਨੇ ਇਸ ਮਾਮਲੇ ਵਿੱਚ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹਾਲਾਂਕਿ, ਦੋਸ਼ੀ ਨੇ ਗ੍ਰਿਫਤਾਰੀ ਤੋਂ ਬਚਣ ਲਈ ਐਡੀਸ ਹਾਰਪਿਕ ਨਾਂ ਦਾ ਪਦਾਰਥ ਪੀ ਲਿਆ, ਜੋ ਟਾਇਲਟ ਨੂੰ ਸਾਫ ਕਰਨ ਲਈ ਵਰਤਿਆ ਜਾਂਦਾ ਸੀ। ਇਸ ਕਾਰਨ ਉਸ ਦੀ ਸਿਹਤ ਵਿਗੜ ਗਈ। ਇਸ....
ਕਿਸਾਨਾਂ ‘ਤੇ ਕੰਗਨਾ ਰਣੌਤ ਦਾ ਬਿਆਨ ਗਲਤ ਹੈ ਤਾਂ ਭਾਜਪਾ ਨੂੰ ਚਾਹੀਦਾ ਹੈ ਕਿ ਉਹ ਮੁਆਫੀ ਮੰਗੇ :ਪੰਧੇਰ  
ਚੰਡੀਗੜ੍ਹ, 27 ਅਗਸਤ 2024 : ਕਿਸਾਨ ਆਗੂ ਸਰਵਨ ਪੰਧੇਰ ਨੇ ਅਭਿਨੇਤਰੀ ਅਤੇ ਹਿਮਾਚਲ ਪ੍ਰਦੇਸ਼ ਦੀ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਕਿਸਾਨ ਅੰਦੋਲਨ ‘ਤੇ ਦਿੱਤੇ ਬਿਆਨ ‘ਤੇ ਨਿਸ਼ਾਨਾ ਸਾਧਿਆ ਹੈ। ਸਰਵਨ ਪੰਧੇਰ ਨੇ ਕਿਹਾ ਕਿ ਜੇਕਰ ਭਾਜਪਾ ਨੂੰ ਲੱਗਦਾ ਹੈ ਕਿ ਕਿਸਾਨਾਂ ‘ਤੇ ਕੰਗਨਾ ਰਣੌਤ ਦਾ ਬਿਆਨ ਗਲਤ ਹੈ ਤਾਂ ਪਾਰਟੀ ਨੂੰ ਚਾਹੀਦਾ ਹੈ ਕਿ ਉਹ ਮੁਆਫੀ ਮੰਗੇ। ਭਾਰਤੀ ਜਨਤਾ ਪਾਰਟੀ ਨੇ ਸੰਸਦ ਮੈਂਬਰ ਕੰਗਨਾ ਰਣੌਤ ਦੇ ਬਿਆਨ ਤੋਂ ਦੂਰੀ ਬਣਾ ਲਈ ਹੈ। ਭਾਜਪਾ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ....
ਪਾਸਪੋਰਟ ਸੇਵਾ ਦਾ ਪੋਰਟਲ ਇਨ੍ਹਾਂ ਦਿਨਾਂ ਦੌਰਾਨ ਬੰਦ ਰਹੇਗਾ
30 ਅਗਸਤ ਦੀਆਂ ਸਾਰੀਆਂ Appointments ਹੋਈਆਂ ਰੱਦ ਚੰਡੀਗੜ੍ਹ, 27 ਅਗਸਤ 2024 : ਪਾਸਪੋਰਟ ਸੇਵਾ ਪੋਰਟਲ ਰਾਹੀਂ ਪਾਸਪੋਰਟ ਅਪਲਾਈ ਕਰਨ ਦੇ ਚਾਹਵਾਨਾਂ ਲਈ ਅਹਿਮ ਖ਼ਬਰ ਹੈ। 29 ਅਗਸਤ ਰਾਤ 8 ਵਜੇ ਤੋਂ ਲੈ ਕੇ 2 ਸਿਤੰਬਰ ਸਵੇਰੇ 6 ਵਜੇ ਤੱਕ ਪਾਸਪੋਰਟ ਸੇਵਾ ਦਾ ਪੋਰਟਲ ਬੰਦ ਰਹੇਗਾ। ਤਕਨੀਕੀ ਤੌਰ ‘ਤੇ ਪੋਰਟਲ ਦੀ ਸਾਂਭ ਸੰਭਾਲ ਹਿੱਤ ਇਹ ਫੈਸਲਾ ਲਿਆ ਗਿਆ ਹੈ। ਖੇਤਰੀ ਦਫ਼ਤਰ ਚੰਡੀਗੜ੍ਹ ਦੀਆਂ 30 ਅਗਸਤ ਦੀਆਂ ਸਾਰੀਆਂ Appointments ਰੱਦ ਕਰ ਦਿੱਤੀਆਂ ਗਈਆਂ ਹਨ।
ਪੰਜਾਬ ਦੇ ਹਸਪਤਾਲਾਂ ਨੂੰ ਮਿਲਣਗੇ 400 ਮੈਡੀਕਲ ਅਫਸਰ, ਸਰਕਾਰ ਨੇ 4 ਸਾਲਾਂ ਬਾਅਦ ਸ਼ੁਰੂ ਕੀਤੀ ਭਰਤੀ 
4 ਸਤੰਬਰ ਤੱਕ ਆਵੇਗੀ ਅਰਜ਼ੀਆਂ, 8 ਨੂੰ ਟੈਸਟ ਚੰਡੀਗੜ੍ਹ 26 ਅਗਸਤ 2024 : ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਨੂੰ ਦੂਰ ਕਰਨ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਵੱਲੋਂ 400 ਦੇ ਕਰੀਬ ਮੈਡੀਕਲ ਅਫ਼ਸਰਾਂ ਦੀ ਭਰਤੀ ਕੀਤੀ ਜਾ ਰਹੀ ਹੈ। ਕਰੀਬ 4 ਸਾਲਾਂ ਬਾਅਦ ਸਰਕਾਰ ਰੈਗੂਲਰ ਡਾਕਟਰਾਂ ਦੀ ਭਰਤੀ ਕਰ ਰਹੀ ਹੈ, ਇਸ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਹ ਪ੍ਰਕਿਰਿਆ ਬਾਬਾ ਫ਼ਰੀਦ ਯੂਨੀਵਰਸਿਟੀ ਰਾਹੀਂ ਚੱਲ ਰਹੀ ਹੈ। ਇਨ੍ਹਾਂ ਅਸਾਮੀਆਂ ਲਈ ਅਪਲਾਈ....
ਕੰਗਣਾ ਰਣੌਤ ਮਾਨਸਿਕ ਤੌਰ ‘ਤੇ ਪਰੇਸ਼ਾਨ ਹੈ ਅਤੇ ਉਸ ਨੂੰ ਇਲਾਜ ਦੀ ਲੋੜ ਹੈ : ਰਾਜਾ ਵੜਿੰਗ
ਚੰਡੀਗੜ੍ਹ, 26 ਅਗਸਤ 2024 : ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਪਾਰਲੀਮੈਂਟ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਦਾਕਾਰਾ ਕੰਗਣਾ ਰਣੌਤ ਦੇ ਕਿਸਾਨ ਅੰਦੋਲਨ ਸੰਬੰਧੀ ਬਿਆਨ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕੰਗਣਾ ਰਣੌਤ ਵੱਲੋਂ ਅਜਿਹੀਆਂ ਫਾਲਤੂ ਗੱਲਾਂ ਕਰਨਾ ਅਫਸੋਸ ਦੀ ਗੱਲ ਹੈ। ਰਾਜਾ ਵੜਿੰਗ ਨੇ ਕਿਹਾ ਕਿ ਕੰਗਣਾ ਰਣੌਤ ਮਾਨਸਿਕ ਤੌਰ ‘ਤੇ ਪਰੇਸ਼ਾਨ ਹਨ ਅਤੇ ਉਨ੍ਹਾਂ ਨੂੰ ਇਲਾਜ ਦੀ ਲੋੜ ਹੈ। ਰਾਜਾ ਵੜਿੰਗ ਦਾ ਕਹਿਣਾ ਹੈ ਕਿ ਕੰਗਣਾ ਰਣੌਤ....
ਸੋਸ਼ਲ ਮੀਡੀਆ ‘ਤੇ ਲਾਇਵ ਹੋ ਕੇ ਡਿੰਪੀ ਢਿੱਲੋਂ ਨੇ ਪਾਰਟੀ ਛੱਡਣ ਨੂੰ ਲੈ ਕੇ ਦਿੱਤਾ ਸਪੱਸ਼ਟੀਕਰਨ 
ਚੰਡੀਗੜ੍ਹ, 26 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਨੂੰ ਛੱਡਣ ਤੋਂ ਬਾਅਦ ਅੱਜ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਸੋਸ਼ਲ ਮੀਡੀਆ ‘ਤੇ ਲਾਇਵ ਹੋ ਕੇ ਪਾਰਟੀ ਛੱਡਣ ਨੂੰ ਲੈ ਕੇ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਰ ਮਾੜੇ ਤੇ ਚੰਗੇ ਵਕਤ ‘ਚ ਪਾਰਟੀ ਦਾ ਸਾਥ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਬਾਦਲ ਪਰਿਵਾਰ ਨਾਲ ਆਪਣੇ ਲੰਮੇ ਤਜਰਬੇ ਨੂੰ ਉਨ੍ਹਾਂ ਇਸ ਵੀਡੀਓ ਰਾਹੀਂ ਵਿਸਥਾਰ ਨਾਲ ਸਾਂਝਾ ਕੀਤਾ ਹੈ। ਵੀਡੀਓ ‘ਚ ਡਿੰਪੀ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਸ਼ਿਵਰਾਜ ਸਿੰਘ ਢਿਲੋਂ....
ਮੁੱਖ ਮੰਤਰੀ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦੀ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ 
ਵੱਡ ਆਕਾਰੀ ਖੇਡ ਮੁਕਾਬਲੇ ਦੀ 29 ਅਗਸਤ ਨੂੰ ਸੰਗਰੂਰ ਤੋਂ ਹੋਵੇਗੀ ਸ਼ੁਰੂਆਤ ਖਿਡਾਰੀ 37 ਖੇਡਾਂ ਦੇ 9 ਵਰਗਾਂ ਵਿੱਚ ਲੈਣਗੇ ਭਾਗ ਜੇਤੂਆਂ ਨੂੰ 9 ਕਰੋੜ ਰੁਪਏ ਦੇ ਇਨਾਮ ਦਿੱਤੇ ਜਾਣਗੇ ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ ਚੰਡੀਗੜ੍ਹ, 26 ਅਗਸਤ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 29 ਅਗਸਤ ਤੋਂ ਸ਼ੁਰੂ ਹੋਣ ਵਾਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਲਈ ਅੱਜ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ। ਲੋਗੋ ਅਤੇ ਟੀ-ਸ਼ਰਟ....
ਚੋਣ ਜਾਬਤਾ ਦੀ ਪਾਲਣਾ ਨੁੰ ਲੈ ਕੇ ਸੋਸ਼ਲ ਮੀਡੀਆ ਦੀ ਰਹੇਗੀ ਵਿਸ਼ੇਸ਼ ਨਿਗਰਾਨੀ : ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ
ਸੋਸ਼ਲ ਮੀਡੀਆ ਰਾਹੀਂ ਚੋਣ ਜਾਬਤਾ ਦਾ ਉਲੰਘਣ ਕਰਨ ਵਾਲਿਆਂ ਦੇ ਖਿਲਾਫ ਹੋਵੇਗੀ ਸਖਤ ਕਾਰਵਾਈ ਚੰਡੀਗੜ੍ਹ, 25 ਅਗਸਤ : ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ ਨੇ ਕਿਹਾ ਕਿ ਹਰਿਆਣਾ ਵਿਧਾਨਸਭਾ ਆਮ ਚੋਣ ਨੁੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਸਪੰਨ ਕਰਵਾਉਣ ਨੁੰ ਲੈ ਕੇ ਹਰਿਆਣਾ ਮੁੱਖ ਚੋਣ ਅਧਿਕਾਰੀ ਦਾ ਦਫਤਰ ਅਤੇ ਜਿਲ੍ਹਾ ਪ੍ਰਸਾਸ਼ਨ ਪੂਰੀ ਤਰ੍ਹਾ ਨਾਲ ਗੰਭੀਰ ਹੈ। ਚੋਣ ਜਾਬਤਾ ਦੀ ਪਾਲਣਾ ਨੂੰ ਲੈ ਕੇ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਟੀਮਾਂ ਵੱਲੋਂ ਸੋਸ਼ਲ ਮੀਡੀਆ ‘ਤੇ ਵੀ ਸਖਤ....