ਚੰਡੀਗੜ੍ਹ

ਪੀਐਸਪੀਸੀਐਲ ਨੇ ਬਿਜਲੀ ਚੋਰੀ ਦੇ 2,075 ਮਾਮਲੇ ਫੜੇ, 4.64 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ: ਕੈਬਨਿਟ ਮੰਤਰੀ ਈਟੀਓ
ਚੰਡੀਗੜ੍ਹ, 25 ਅਗਸਤ 2024 : ਬਿਜਲੀ ਚੋਰੀ ਵਿਰੁੱਧ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਦੇ ਤਹਿਤ ਸ਼ਨੀਵਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਪੰਜ ਜ਼ੋਨਾਂ ਅੰਮ੍ਰਿਤਸਰ, ਬਠਿੰਡਾ, ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਹ ਚੈਕਿੰਗ ਮੁਹਿੰਮ....
ਵਿਜੀਲੈਂਸ ਬਿਊਰੋ ਵੱਲੋਂ ਫੌਜੀ ਤੋਂ 1,30,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਆਡੀਟਰ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 24 ਅਗਸਤ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਵਿੱਢੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ, ਸ਼ਨੀਵਾਰ ਨੂੰ ਫਿਰੋਜ਼ਪੁਰ ਵਿਖੇ ਤਾਇਨਾਤ ਦੋ ਆਡੀਟਰਾਂ, ਜਗਜੀਤ ਸਿੰਘ ਅਤੇ ਅਮਿਤ, ਨੂੰ 1,30,000 ਰੁਪਏ ਦੀ ਰਿਸ਼ਵਤ ਲੈਂਦੇ ਸਮੇਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਬਾਰੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਆਡੀਟਰਾਂ ਦੀ ਇਹ ਗ੍ਰਿਫਤਾਰੀ ਫਿਰੋਜ਼ਪੁਰ ਛਾਉਣੀ ਵਿੱਚ 17ਵੀਂ ਰਾਜਪੂਤ ਰੈਜੀਮੈਂਟ ਵਿੱਚ ਤਾਇਨਾਤ ਫੌਜ ਦੇ ਨਾਇਬ ਸੂਬੇਦਾਰ ਸਤਿਆ ਪ੍ਰਕਾਸ਼ (ਨੰਬਰ....
ਪੰਜਾਬ ਸਰਕਾਰ ਵੱਲੋਂ 9268 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 47.26 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ
ਚੰਡੀਗੜ੍ਹ, 23 ਅਗਸਤ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੀ ਰਹਿਨੁਮਾਈ ਹੇਠ ਵੱਖ -ਵੱਖ ਜ਼ਿਲਿਆਂ ਦੇ ਅਨੁਸੂਚਿਤ ਜਾਤੀਆਂ ਦੇ 9268 ਲਾਭਪਾਤਰੀਆਂ ਨੂੰ 47.26 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਦੀ....
ਅਕਾਲੀ ਦਲ ਦਾ ਪਾਰਲੀਮਾਨੀ ਬੋਰਡ ਚਾਰ ਹਲਕਿਆਂ ਦੀ ਜ਼ਿਮਨੀ ਚੋਣ ਵਾਸਤੇ ਉਮੀਦਵਾਰ ਤੈਅ ਕਰਨ ਲਈ ਹਲਕਿਆਂ ਦਾ ਕਰੇਗਾ ਦੌਰਾ 
ਚੰਡੀਗੜ੍ਹ, 23 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਗਠਿਤ ਪਾਰਲੀਮਾਨ ਬੋਰਡ ਵੱਲੋਂ ਚਾਰ ਵਿਧਾਨ ਸਭਾ ਹਲਕਿਆਂ ਦੀ ਆ ਰਹੀ ਜ਼ਿਮਨੀ ਚੋਣ ਵਾਸਤੇ ਪਾਰਟੀ ਉਮੀਦਵਾਰ ਦੀ ਚੋਣ ਕਰਨ ਲਈ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ ਰਾਇ ਜਾਨਣ ਲਈ ਇਹਨਾਂ ਹਲਕਿਆ ਦਾ ਦੌਰਾ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਪਾਰਲੀਮਾਨੀ ਬੋਰਡ ਦੇ ਮੈਂਬਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਚੇਅਰਮੈਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਪਾਰਲੀਮਾਨੀ ਬੋਰਡ ਵੱਲੋਂ ਭਲਕੇ 24 ਅਗਸਤ ਨੂੰ ਹੁਸ਼ਿਆਰਪੁਰ ਵਿਚ....
ਮੁੱਖ ਮੰਤਰੀ ਮਾਨ ਨੇ  ਮੰਦਰ ਕਮੇਟੀ ਅਤੇ ਹਿੰਦੂ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ
ਮਾਮਲਾ ਜਲਦੀ ਹੱਲ ਹੋਣ ਨਾਲ ਹਿੰਦੂ ਭਾਈਚਾਰੇ ਦਾ ਪੰਜਾਬ ਸਰਕਾਰ ਪ੍ਰਤੀ ਭਰੋਸਾ ਵਧਿਆ ਹੈ : ਦੀਪਕ ਬਾਲੀ ਮਾਨ ਸਰਕਾਰ ਨੇ ਜਿਸ ਵਚਨਬੱਧਤਾ ਨਾਲ ਮਾਮਲਾ ਜਲਦੀ ਹੱਲ ਕੀਤਾ ਉਹ ਸ਼ਲਾਘਾਯੋਗ ਹੈ- ਨੀਲ ਗਰਗ ਮੁੱਖ ਮੰਤਰੀ ਭਗਵੰਤ ਮਾਨ ਧਾਰਮਿਕ ਨਿਰਪੱਖਤਾ ਬਾਰੇ ਆਪਣੇ ਭਾਸ਼ਣਾਂ ਵਿੱਚ ਜਿਸ ਤਰ੍ਹਾਂ ਦੀ ਗੱਲਾਂ ਕਹਿੰਦੇ ਹਨ, ਅਸਲ ਵਿੱਚ ਵੀ ਉਹ ਅਜਿਹੇ ਹੀ ਹਨ : ਮਹੰਤ ਬੰਸ਼ੀ ਦਾਸ ਚੰਡੀਗੜ੍ਹ, 23 ਅਗਸਤ 2024 : ਲੁਧਿਆਣਾ ਜ਼ਿਲ੍ਹੇ ਦੇ ਖੰਨਾ ਵਿੱਚ ਸ਼ਿਵਲਿੰਗ ਦੀ ਬੇਅਦਬੀ ਮਾਮਲੇ ਨੂੰ ਪੰਜਾਬ ਪੁਲਿਸ ਵੱਲੋਂ ਜਲਦੀ....
ਸਥਾਨਕ ਸਰਕਾਰਾਂ ਮੰਤਰੀ ਨੇ ਨਗਰ ਕੌਂਸਲ/ਨਗਰ ਪੰਚਾਇਤਾਂ ਅਤੇ ਇੰਪਰੂਵਮੈਂਟ ਟਰੱਸਟ ਦੇ ਕਾਰਜ ਸਾਧਕ ਅਫਸਰਾਂ ਨੂੰ ਦਿੱਤੇ ਨਿਰਦੇਸ਼
ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਲਈ ਸਾਫ ਸਫਾਈ ਵੱਲ ਵਿਸ਼ੇਸ ਧਿਆਨ ਦਿੱਤਾ ਜਾਵੇ; ਸਥਾਨਕ ਸਰਕਾਰਾਂ ਮੰਤਰੀ ਨੇ ਨਗਰ ਕੌਂਸਲ/ਨਗਰ ਪੰਚਾਇਤਾਂ ਅਤੇ ਇੰਪਰੂਵਮੈਂਟ ਟਰੱਸਟ ਦੇ ਕਾਰਜ ਸਾਧਕ ਅਫਸਰਾਂ ਨੂੰ ਦਿੱਤੇ ਨਿਰਦੇਸ਼ ਸ਼ਹਿਰਾਂ ਵਿੱਚ ਸੀਵਰੇਜ ਦੀ ਸਫਾਈ, ਸਟਰੀਟ ਲਾਈਟਾਂ ਦੀ ਵਰਕਿੰਗ ਕੰਡੀਸ਼ਨ ਯਕੀਨੀ ਬਣਾਉਣਾ ਅਤੇ ਸਵੱਛ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ ਕਿਹਾ ਸੀਵਰੇਜ ਟਰੀਟਮੈਂਟ ਅਤੇ ਵਾਟਰ ਟਰੀਟਮੈਂਟ ਪਲਾਂਟਾਂ ਲਈ ਢੁੱਕਵੀ ਜਗ੍ਹਾ ਦੀ ਸ਼ਨਾਖ਼ਤ ਛੇਤੀ ਕਰਨ ਲਈ ਕਿਹਾ ਸਬੰਧਤ ਅਧਿਕਾਰੀਆਂ....
ਪੁਲਿਸ ਦੀ ਵੱਡੀ ਕਾਮਯਾਬੀ, ਨਾਭਾ ਜੇਲ੍ਹ ਬ੍ਰੇਕ ਦੇ ਮਾਸਟਰਮਾਈਂਡ ਰਮਨਜੀਤ ਸਿੰਘ ਨੂੰ ਹਾਂਗਕਾਂਗ ਤੋਂ ਲਿਆਂਦਾ ਭਾਰਤ 
ਚੰਡੀਗੜ੍ਹ, 22 ਅਗਸਤ 2024 : ਨਾਭਾ ਜੇਲ ਬ੍ਰੇਕ ਕਾਂਡ ਦੇ ਮੁੱਖ ਦੋਸ਼ੀ ਰਮਨਜੀਤ ਸਿੰਘ ਰੋਮੀ ਨੂੰ ਭਾਰਤ ਲਿਆਂਦਾ ਜਾ ਰਿਹਾ ਹੈ। ਹਾਂਗਕਾਂਗ ਤੋਂ ਉਸ ਦੀ ਹਵਾਲਗੀ ਦੀ ਮਨਜ਼ੂਰੀ ਮਿਲ ਗਈ ਹੈ। ਜਿਸ ਤੋਂ ਬਾਅਦ ਪੰਜਾਬ ਪੁਲਿਸ ਦੀ ਟੀਮ ਉਸ ਨੂੰ ਦਿੱਲੀ ਲੈ ਕੇ ਆ ਰਹੀ ਹੈ। ਜਾਣਕਾਰੀ ਮੁਤਾਬੁਕ ਅੱਜ ਸ਼ਾਮ ਨੂੰ ਹਾਂਗਕਾਂਗ ਤੋਂ ਆਉਣ ਵਾਲੀ ਫਲਾਈਟ ਦਿੱਲੀ ਏਅਰਪੋਰਟ ਤੇ ਲੈਂਡ ਕਰੇਗੀ। ਇਸ ਹਵਾਲਗੀ ਨੂੰ ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ ਮੰਨਿਆ ਜਾ ਰਿਹਾ ਹੈ। ਕਿਉਂਕਿ ਜੇਲ੍ਹ ਵਿੱਚੋਂ ਫਰਾਰ ਹੋਏ ਲੋਕਾਂ ਦੀ ਇਹ....
ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਜੰਗੀ ਵਿਧਵਾਵਾਂ ਤੇ ਜੇ.ਸੀ.ਓਜ਼. ਦੇ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਮੁਫ਼ਤ ਹੁਨਰ ਤੇ ਕਿੱਤਾਮੁਖੀ ਸਿਖਲਾਈ
ਪੀ.ਐਸ.ਡੀ.ਐਮ. ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਭਾਰਤੀ ਫੌਜ ਦੀ ਪੈਂਥਰ ਇਨਫੈਂਟਰੀ ਡਿਵੀਜ਼ਨ, ਅੰਮ੍ਰਿਤਸਰ ਨਾਲ ਸਮਝੌਤਾ ਸਹੀਬੱਧ ਪਹਿਲੇ ਪੜਾਅ ਤਹਿਤ ਸੇਵਾ ਨਿਭਾਅ ਰਹੇ ਅਤੇ ਸੇਵਾਮੁਕਤ ਫੌਜੀਆਂ ਦੇ 240 ਆਸ਼ਰਿਤਾਂ ਨੂੰ ਦਿੱਤੀ ਜਾਵੇਗੀ ਸਿਖਲਾਈ: ਅਮਨ ਅਰੋੜਾ ਚੰਡੀਗੜ੍ਹ, 22 ਅਗਸਤ 2024 : ਉਦਯੋਗਿਕ ਖੇਤਰ ਦੀਆਂ ਲੋੜਾਂ ਅਨੁਸਾਰ ਉਮੀਦਵਾਰਾਂ ਨੂੰ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਉਪਲਬਧ ਮੌਕਿਆਂ ਮੁਤਾਬਕ ਉਨ੍ਹਾਂ ਦੀ ਯੋਗਤਾ ਵਿੱਚ ਸੁਧਾਰ ਕਰਨ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ....
'ਆਪ' ਨੇ ਯੂ.ਪੀ.ਐਸ.ਸੀ. ਲੇਟਰਲ ਐਂਟਰੀ 'ਤੇ ਕਿਹਾ - ਭਾਜਪਾ ਬਾਬਾ ਸਾਹਿਬ ਦੇ ਸੰਵਿਧਾਨ ਅਤੇ ਰਿਜ਼ਰਵੇਸ਼ਨ ਨੂੰ ਕਰਨਾ ਚਾਹੁੰਦੀ ਹੈ ਖਤਮ 
ਕੇਂਦਰ ਸਰਕਾਰ ਨੇ ਲੇਟਰਲ ਐਂਟਰੀ ਰਾਹੀਂ ਪਹਿਲਾਂ ਹੀ 60 ਤੋਂ ਵੱਧ ਨਿਯੁਕਤੀਆਂ ਕਰ ਚੁੱਕੀ ਹੈ, ਇਸ ਵਾਰ ਚਾਰ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਕਾਰਨ ਇਹ ਫ਼ੈਸਲਾ ਵਾਪਸ ਲਿਆ ਗਿਆ - ਹਰਪਾਲ ਸਿੰਘ ਚੀਮਾ ਹਰਪਾਲ ਚੀਮਾ ਨੇ ਮੋਦੀ ਸਰਕਾਰ ਦੀ ਨਿੱਜੀਕਰਨ ਨੀਤੀ ਨੂੰ ਵੀ ਰਿਜ਼ਰਵੇਸ਼ਨ ਨਾਲ ਜੋੜਿਆ, ਕਿਹਾ- ਰਿਜ਼ਰਵੇਸ਼ਨ ਖਤਮ ਕਰਨ ਦੇ ਮਕਸਦ ਨਾਲ ਸਰਕਾਰੀ ਕੰਪਨੀਆਂ ਦਾ ਕੀਤਾ ਜਾ ਰਿਹਾ ਹੈ ਨਿੱਜੀਕਰਨ ਭਾਜਪਾ ਯੋਜਨਾਬੱਧ ਤਰੀਕੇ ਨਾਲ ਰਿਜ਼ਰਵੇਸ਼ਨ ਪ੍ਰਣਾਲੀ 'ਤੇ ਹਮਲਾ ਕਰ ਰਹੀ ਹੈ - ਹਰਭਜਨ ਸਿੰਘ ਈ.ਟੀ.ਓ....
ਸਾਫ਼ ਵਾਤਾਵਰਣ ਪ੍ਰਤੀ ਮੁੱਖ ਮੰਤਰੀ ਦੀ ਵਚਨਬੱਧਤਾ ਤਹਿਤ ਸਾਰੇ ਸ਼ਹਿਰਾਂ ਵਿੱਚ ਸਫ਼ਾਈ ਲਈ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇਗੀ: ਅਨੁਰਾਗ ਵਰਮਾ
ਮੁੱਖ ਸਕੱਤਰ ਨੇ ਸ਼ਹਿਰਾਂ ਨੂੰ ਸਾਫ਼-ਸੁਥਰਾ ਤੇ ਕੂੜਾ ਰਹਿਤ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਤੇ ਸਥਾਨਕ ਸਰਕਾਰਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ, 21 ਅਗਸਤ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਸਾਫ-ਸੁਥਰਾ ਅਤੇ ਕੂੜਾ ਰਹਿਤ ਬਣਾਉਣ ਅਤੇ ਸ਼ੁੱਧ ਵਾਤਾਵਰਣ ਰੱਖਣ ਦੀ ਵਚਨਬੱਧਤਾ ਤਹਿਤ ਅੱਜ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸੂਬੇ ਦੇ ਸ਼ਹਿਰਾਂ ਤੇ ਕਸਬਿਆਂ ਵਿੱਚ ਇਸ ਸਬੰਧੀ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਮੁੱਖ ਸਕੱਤਰ ਸ੍ਰੀ ਵਰਮਾ ਨੇ ਅੱਜ....
ਪੰਜਾਬ ਸਰਕਾਰ ਐਚ.ਆਈ.ਵੀ. ਪੀੜਤਾਂ ਲਈ ਮੁਫ਼ਤ ਸਫ਼ਰ ਸਹੂਲਤ ਤੇ 1500 ਰੁਪਏ ਵਿੱਤੀ ਸਹਾਇਤਾ ਦੇਣ ਬਾਰੇ ਕਰ ਰਹੀ ਹੈ ਵਿਚਾਰ : ਡਾ. ਬਲਬੀਰ ਸਿੰਘ
ਡਾ. ਬਲਬੀਰ ਸਿੰਘ ਵੱਲੋਂ ਏਡਜ਼ ਬਾਰੇ ਸਟੇਟ ਕੌਂਸਲ ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਐਚ.ਆਈ.ਵੀ. ਸੰਕਰਮਿਤ ਵਿਅਕਤੀਆਂ ਨੂੰ ਸਨਮਾਨਜਨਕ ਜੀਵਨ ਜਿਉਣ ਦੇ ਯੋਗ ਬਣਾਉਣ ਲਈ ਵਿਸ਼ੇਸ਼ ਪ੍ਰੋਗਰਾਮ ਤਿਆਰ ਕਰਨ ਵਾਸਤੇ ਟਾਸਕ ਫੋਰਸ ਗਠਿਤ ਕਰਨ ਲਈ ਵੀ ਕਿਹਾ ਸਿਹਤ ਮੰਤਰੀ ਵੱਲੋਂ ਸੂਬੇ ਭਰ ਵਿੱਚ ਜਨਤਕ ਪੱਧਰ ‘ਤੇ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਹੁਕਮ ਚੰਡੀਗੜ੍ਹ, 21 ਅਗਸਤ 2024 : ਸੂਬੇ ਵਿੱਚ ਐਚ.ਆਈ.ਵੀ. ਤੋਂ ਸੰਕਰਮਿਤ ਅਤੇ ਪ੍ਰਭਾਵਿਤ ਬੱਚਿਆਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦੀ ਯੋਜਨਾ ਉਲੀਕਦਿਆਂ....
ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਈ.ਟੀ.ਓ ਵੱਲੋਂ ‘ਸੈਂਟਰ ਫਾਰ ਹਿਊਮਨ ਰਾਈਟਸ ਐਂਡ ਡਿਊਟੀਜ਼’ ਵਿਖੇ ਪ੍ਰੇਰਣਾਦਾਇਕ ਭਾਸ਼ਣ 
ਚੰਡੀਗੜ੍ਹ, 21 ਅਗਸਤ 2024 : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਪੰਜਾਬ ਯੂਨੀਵਰਸਿਟੀ ਦੇ ‘ਸੈਂਟਰ ਫਾਰ ਹਿਊਮਨ ਰਾਈਟਸ ਐਂਡ ਡਿਊਟੀਜ਼’ ਵਿਖੇ ਇੱਕ ਪ੍ਰੇਰਣਾਦਾਇਕ ਭਾਸ਼ਣ ਦਿੱਤਾ। ਪੰਜਾਬ ਦੇ ਕੈਬਨਿਟ ਮੰਤਰੀ, ਜੋ ਕਿ ਇਸੇ ਵਿਭਾਗ ਤੋਂ ਪੀ.ਐਚ.ਡੀ ਦੇ ਵਿਦਿਆਰਥੀ ਵੀ ਹਨ, ਨੇ ਸਫਲਤਾ ਪ੍ਰਾਪਤ ਕਰਨ ਲਈ ਸਿੱਖਿਆ, ਮਿਹਨਤ ਅਤੇ ਲਗਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਸਿੱਖਿਆ ਦਾ ਜੀਵਨ ਵਿੱਚ ਪ੍ਰਭਾਵ ਦਾ ਜਿਕਰ ਕਰਦਿਆਂ, ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ....
70311 ਡੀਲਰਾਂ ਨੇ ਓ.ਟੀ.ਐਸ-3 ਦਾ ਲਾਭ ਉਠਾਇਆ, ਸਰਕਾਰੀ ਖਜ਼ਾਨੇ ‘ਚ ਆਏ 164.35 ਕਰੋੜ ਰੁਪਏ : ਕੈਬਨਿਟ ਮੰਤਰੀ  ਚੀਮਾ
1 ਲੱਖ ਰੁਪਏ ਰੁਪਏ ਤੱਕ ਦੇ ਬਕਾਏ ਵਾਲੇ 50,903 ਡੀਲਰਾਂ ਨੂੰ ਮਿਲੀ ਕੁੱਲ 221.75 ਕਰੋੜ ਰੁਪਏ ਦੀ ਛੋਟ 1 ਲੱਖ ਤੋਂ 1 ਕਰੋੜ ਰੁਪਏ ਤੱਕ ਦੇ ਬਕਾਏ ਵਾਲੇ 19,408 ਡੀਲਰਾਂ ਨੂੰ ਮਿਲੀ 644.46 ਕਰੋੜ ਰੁਪਏ ਦੀ ਛੋਟ ਚੰਡੀਗੜ੍ਹ, 20 ਅਗਸਤ 2024 : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿਰਾਸਤੀ ਟੈਕਸ ਮਾਮਲਿਆਂ ਨੂੰ ਘਟਾਉਣ ਅਤੇ ਸੁਚਾਰੂ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਨਵੰਬਰ 2023 ਵਿੱਚ ਸ਼ੁਰੂ ਕੀਤੀ ਯਕਮੁਸ਼ਤ ਨਿਪਟਾਰਾ ਸਕੀਮ-3....
ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤਾ ਦੇਣ ਲਈ 68.95 ਕਰੋੜ ਰੁਪਏ ਦੀ ਗਰਾਂਟ ਕੀਤੀ ਜਾਰੀ
3000 ਆਂਗਣਵਾੜੀ ਵਰਕਰਾਂ ਦੀਆਂ ਅਸਾਮੀਆਂ ਜਲਦ ਹੀ ਭਰੀਆਂ ਜਾਣਗੀਆਂ ਮੰਤਰੀ ਨੇ ਅਧਿਕਾਰੀਆਂ ਨੂੰ ਪੋਸ਼ਣ ਟਰੈਕਰ ਤੇ ਡਾਟਾ ਅਪਡੇਟ ਕਰਨ ਦੇ ਦਿੱਤੇ ਨਿਰਦੇਸ਼ ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 19 ਅਗਸਤ 2024 : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਈ.ਸੀ.ਡੀ.ਸੀ.ਐਸ. ਸਕੀਮ ਅਧੀਨ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤੇ ਦੀ....
ਪੰਜਾਬ ਵਿੱਚ ਸੜਕ ਹਾਦਸਿਆਂ ਦੇ ਪੀੜਤਾਂ ਲਈ ਐਮਰਜੈਂਸੀ ਦੇਖਭਾਲ ਤੇ ਸਕੀਮਾਂ ਬਾਰੇ ਵਰਕਸ਼ਾਪ 20 ਅਗਸਤ ਨੂੰ
ਚੰਡੀਗੜ੍ਹ, 19 ਅਗਸਤ 2024 : ਸੂਬੇ ਵਿੱਚ ਸੜਕ ਹਾਦਸਿਆਂ ਦੇ ਪੀੜਤਾਂ ਲਈ ਐਮਰਜੈਂਸੀ ਦੇਖਭਾਲ ਅਤੇ ਮੁਆਵਜ਼ਾ ਸਕੀਮਾਂ ਨੂੰ ਹੋਰ ਸੁਚਾਰੂ ਢੰਗ ਨਾਲ ਲਾਗੂ ਕਰਨ ਅਤੇ ਇਨ੍ਹਾਂ ਸਬੰਧੀ ਸਮਝ ਹੋਰ ਪਕੇਰੀ ਕਰਨ ਦੇ ਮਕਸਦ ਨਾਲ ਪੰਜਾਬ ਸੜਕ ਸੁਰੱਖਿਆ ਕੌਂਸਲ ਵੱਲੋਂ “ਪੰਜਾਬ ‘ਚ ਸੜਕ ਹਾਦਸਿਆਂ ਦੇ ਪੀੜਤਾਂ ਲਈ ਐਮਰਜੈਂਸੀ ਦੇਖਭਾਲ ਅਤੇ ਸਕੀਮਾਂ ਬਾਰੇ ਵਰਕਸ਼ਾਪ” 20 ਅਗਸਤ, 2024 ਨੂੰ ਮਹਾਤਮਾ ਗਾਂਧੀ ਇੰਸਟੀਚਿਊਟ ਆਫ ਪਬਲਿਕ ਐਡਮਿਨੀਸਟ੍ਰੇਸ਼ਨ (ਮਗਸੀਪਾ) ਆਡੀਟੋਰੀਅਮ, ਸੈਕਟਰ-26, ਚੰਡੀਗੜ੍ਹ ਵਿਖੇ ਕਰਵਾਈ ਜਾ ਰਹੀ....