ਚੰਡੀਗੜ੍ਹ, 7 ਅਗਸਤ 2024 : ਪੰਜਾਬ ਵਿੱਚ ਨੈਸ਼ਨਲ ਹਾਈਵੇਅ ਅਥਾਰਟੀ ਦੇ ਠੇਕੇਦਾਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਹ ਧਮਕੀ ਅੰਮ੍ਰਿਤਸਰ ਤੋਂ ਕਟੜਾ ਐਕਸਪ੍ਰੈਸ ਦਾ ਨਿਰਮਾਣ ਕਰ ਰਹੇ ਠੇਕੇਦਾਰਾਂ ਨੂੰ ਮਿਲੀ ਹੈ। ਇਸ ਮਾਮਲੇ ਵਿੱਚ ਹੁਣ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਅਗਰਵਾਲ ਨੇ ਡੀਜੀਪੀ ਨੂੰ ਤੁਰੰਤ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਠੇਕੇਦਾਰਾਂ ਦਾ ਕਹਿਣਾ ਹੈ ਕਿ ਜੇਕਰ ਇਸ ਮਾਮਲੇ ਵਿੱਚ ਕਾਰਵਾਈ ਨਾ ਕੀਤੀ ਗਈ ਤਾਂ ਉਹ ਆਪਣਾ ਕੰਮ ਬੰਦ ਕਰ ਦੇਣਗੇ। ਸੂਤਰਾਂ....
ਚੰਡੀਗੜ੍ਹ

ਚੰਡੀਗੜ੍ਹ, 7 ਅਗਸਤ 2024 : ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੂੰ ਡਿਸਕੁਆਲੀਫਾਈ ਕੀਤੇ ਜਾਣ ਤੋਂ ਬਾਅਦ ਕਈ ਵੱਡੀਆਂ ਹਸਤੀਆਂ ਵਲੋਂ ਉਨ੍ਹਾਂ ਨਾਲ ਸੰਵੇਦਨਾ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ। ਵਿਨੇਸ਼ ਦੇ ਜਿੱਤਣ ਤੋਂ ਬਾਅਦ ਹੀ ਸੋਸ਼ਲ ਮੀਡੀਆ ‘ਤੇ ਪੋਸਟਾਂ ਦਾ ਹੜ ਆ ਗਿਆ ਸੀ। ਦਿੱਲੀ ਵਿਖੇ ਸਰਕਾਰ ਖ਼ਿਲਾਫ਼ ਹੋਏ ਪਹਿਲਵਾਨਾਂ ਦੇ ਅੰਦੋਲਨ ‘ਚ ਵਿਨੇਸ਼ ਵੀ ਸ਼ਾਮਿਲ ਸੀ। ਕੁਝ ਲੋਕ ਸੋਸ਼ਲ ਮੀਡੀਆ ‘ਤੇ ਕੇਂਦਰ ਸਰਕਾਰ ਦੀ ਇਹ ਕਹਿ ਕੇ ਤਰੀਫ ਕਰ ਰਹੇ ਹਨ ਕਿ ਸਰਕਾਰ ਦੇ ਵਿਰੋਧੀ ਹੋਣ ਦੇ ਬਾਵਜੂਦ ਵਿਨੇਸ਼ ਨੂੰ....

ਪਤੀ ਨਾਲ ਬੇਰਹਿਮੀ ਕਰਨ ਵਾਲੀ ਪਤਨੀ ਨਹੀਂ ਹੋਵੇਗੀ ਗੁਜ਼ਾਰੇ ਦੀ ਹੱਕਦਾਰ ; ਪਤੀ ਨੂੰ ਤਲਾਕ ਲੈਣ ਦਾ ਪੂਰਾ ਹੱਕ : ਹਾਈਕੋਰਟ
ਚੰਡੀਗੜ੍ਹ, 7 ਅਗਸਤ 2024 : ਪੰਜਾਬ-ਹਰਿਆਣਾ ਹਾਈਕੋਰਟ ਨੇ ਫੈਮਿਲੀ ਕੋਰਟ ਦੇ ਹੁਕਮਾਂ ਖਿਲਾਫ ਪਤੀ ਦੀ ਅਪੀਲ ਨੂੰ ਸਵੀਕਾਰ ਕਰਦੇ ਹੋਏ ਤਲਾਕ ਦਾ ਹੁਕਮ ਦਿੱਤਾ ਹੈ। ਹਾਈਕੋਰਟ ਨੇ ਕਿਹਾ ਕਿ ਜੇਕਰ ਪਤਨੀ ਦੀ ਸ਼ਿਕਾਇਤ ‘ਤੇ ਦਰਜ ਐਫਆਈਆਰ ‘ਚ ਪਤੀ ਜੇਲ੍ਹ ਜਾਂਦਾ ਹੈ ਤਾਂ ਇਹ ਪਤਨੀ ਨਾਲ ਬੇਰਹਿਮੀ ਹੈ, ਪਤੀ ਤਲਾਕ ਲੈਣ ਦਾ ਹੱਕਦਾਰ ਹੈ ਅਤੇ ਪਤਨੀ ਬੇਰਹਿਮੀ ਲਈ ਗੁਜ਼ਾਰੇ ਲਈ ਯੋਗ ਨਹੀਂ ਹੈ। ਪਤੀ ਨੇ ਪਟੀਸ਼ਨ ‘ਚ ਦੱਸਿਆ ਕਿ ਉਹ ਅਤੇ ਉਸ ਦੀ ਪਤਨੀ 19 ਸਾਲਾਂ ਤੋਂ ਵੱਖ ਰਹਿ ਰਹੇ ਹਨ ਅਤੇ ਪਟੀਸ਼ਨਕਰਤਾ ਦੇ....

ਚੰਡੀਗੜ੍ਹ, 6 ਅਗਸਤ 2024 : ਬਠਿੰਡਾ ਦੇ ਐਮਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮਮੋਹਨ ਨਾਇਡੂ ਨੂੰ ਅਪੀਲ ਕੀਤੀ ਕਿ ਬਠਿੰਡਾ ਹਵਾਈ ਅੱਡੇ ਨੂੰ ਕੌਮਾਂਤਰੀ ਹਵਾਈ ਅੱਡੇ ਵਿਚ ਬਦਲਿਆ ਜਾਵੇ ਅਤੇ ਬਠਿੰਡਾ ਤੋਂ ਕੈਨੇਡਾ ਲਈ ਕੌਮਾਂਤਰੀ ਫਲਾਈਟਾਂ ਸ਼ੁਰੂ ਕੀਤੀਆਂ ਜਾਣ ਤਾਂ ਜੋ ਇਥੋਂ ਜਾਣ ਵਾਲੇ ਕੌਮਾਂਤਰੀ ਵਿਦਿਆਰਥੀ ਅਤੇ ਦੋਵਾਂ ਥਾਵਾਂ ਵਿਚਾਲੇ ਸਫਰ ਕਰਨ ਵਾਲੇ ਪਰਿਵਾਰਾਂ ਨੂੰ ਇਸਦਾ ਲਾਹਾ ਮਿਲ ਸਕੇ। ਬਠਿੰਡਾ ਦੇ ਐਮ ਪੀ ਨੇ ਨੇ ਦਿੱਲੀ-ਬਠਿੰਡਾ ਅਲਾਇੰਸ ਏਅਰ ਫਲਾਈਟ....

ਚੰਡੀਗੜ੍ਹ, 6 ਅਗਸਤ 2024 : ਪੰਜਾਬ ਵਿੱਚ ਦੋ ਦਿਨਾਂ ਤੱਕ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਅੱਜ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਇਹ ਕੁਝ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਤੱਕ ਸੀਮਤ ਰਹੇਗਾ। ਇਸ ਦੌਰਾਨ ਪੰਜਾਬ ਦੇ ਸ਼ਹਿਰਾਂ ਦੇ ਤਾਪਮਾਨ ਵਿੱਚ ਕੋਈ ਬਹੁਤੀ ਤਬਦੀਲੀ ਨਹੀਂ ਆਈ। ਪੰਜਾਬ ਦੇ ਸ਼ਹਿਰਾਂ ਵਿੱਚ ਔਸਤ ਤਾਪਮਾਨ 28 ਡਿਗਰੀ ਤੋਂ 36.6 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਸੋਮਵਾਰ ਦੀ....

ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਪਛਾੜ ਕੇ ਕੇਂਦਰ ਸਰਕਾਰ ਦੇ ਇੰਡੈਕਸ ‘ਚ ਪੰਜਾਬ ਬਣਿਆ ਨੰਬਰ-1 ਵੱਕਾਰੀ ਪ੍ਰਾਪਤੀ ਪੰਜਾਬ ਸਰਕਾਰ ਦੀ ਨਾਗਰਿਕਾਂ ਦੀਆਂ ਸਮੱਸਿਆਵਾਂ ਨੂੰ ਪ੍ਰਭਾਵੀ ਢੰਗ ਨਾਲ ਹੱਲ ਕਰਨ ਦੀ ਵਚਨਬੱਧਤਾ ਦਾ ਸਬੂਤ: ਅਮਨ ਅਰੋੜਾ ਚੰਡੀਗੜ੍ਹ, 6 ਅਗਸਤ 2024 : ਪੰਜਾਬ ਸਰਕਾਰ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ‘ਚੋਂ ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਦੇਸ਼ ਭਰ ‘ਚ ਮੋਹਰੀ ਸੂਬਾ ਬਣ ਕੇ ਇੱਕ ਹੋਰ ਮਹੱਤਵਪੂਰਨ ਮੀਲ ਪੱਥਰ ਹਾਸਿਲ ਕੀਤਾ ਹੈ। ਇਸ ਵਿਸ਼ੇਸ਼....

ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਹਰ ਜ਼ਿਲ੍ਹੇ ਵਿੱਚ ਸਥਾਪਿਤ ਹੋਵੇਗੀ ਅਡੋਪਸ਼ਨ ਏਜੰਸੀ: ਡਾ. ਬਲਜੀਤ ਕੌਰ
ਬੇਸਹਾਰਾ ਤੇ ਅਨਾਥ ਬੱਚਿਆਂ ਨੂੰ ਗੋਦ ਲੈਣ ਸਬੰਧੀ ਢਾਂਚੇ ਨੂੰ ਮਜਬੂਤ ਕਰਨ ਲਈ 172 ਨਵੀਆਂ ਅਸਾਮੀਆਂ ਦੀ ਹੋਵੇਗੀ ਸਿਰਜਣਾ ਗੈਰ ਸਰਕਾਰੀ ਸੰਸਥਾਵਾਂ ਨੂੰ ਪ੍ਰਤੀ ਸਾਲ 26 ਲੱਖ ਰੁਪਏ ਦੀ ਮਾਲੀ ਸਹਾਇਤਾ ਚੰਡੀਗੜ੍ਹ, 6 ਅਗਸਤ 2024 : ਪੰਜਾਬ ਸਰਕਾਰ ਵੱਲੋਂ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਅਡੋਪਸ਼ਨ ਏਜੰਸੀ ਸਥਾਪਿਤ ਕੀਤੀ ਜਾ ਰਹੀ ਹੈ ਅਤੇ ਬੇਸਹਾਰਾ ਤੇ ਅਨਾਥ ਬੱਚਿਆਂ ਨੂੰ ਗੋਦ ਲੈਣ ਸਬੰਧੀ ਢਾਂਚੇ ਨੂੰ ਮਜਬੂਤ ਕਰਨ ਲਈ 172 ਨਵੀਆਂ ਅਸਾਮੀਆਂ ਦੀ ਸਿਰਜਣਾ....

ਡਾ ਬਲਜੀਤ ਕੌਰ ਨੇ ਆਂਗਨਵਾੜੀ ਯੂਨੀਅਨਾਂ ਨੂੰ ਉਹਨਾਂ ਦੀਆਂ ਜਾਇਜ ਮੰਗਾਂ ਮੰਨਣ ਦਾ ਦਿੱਤਾ ਭਰੋਸਾ ਚੰਡੀਗੜ੍ਹ, 5 ਅਗਸਤ 2024 : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪ੍ਰੀ-ਪ੍ਰਾਈਮਰੀ ਬੱਚਿਆਂ ਦੇ ਵਿਕਾਸ ਲਈ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕਰਦਿਆਂ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਆਂਗਨਵਾੜੀ ਵਰਕਰਾਂ ਦੀਆਂ ਵੱਖ-ਵੱਖ ਯੂਨੀਅਨਾਂ ਦੇ....

ਚੰਡੀਗੜ੍ਹ, 5 ਅਗਸਤ, 2024 : ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ ਸੀਮਾ ਅੰਦਰ ਆਪਣੇ ਚੋਣ ਖਰਚੇ ਦਾ ਵੇਰਵਾ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਇਆ ਜਿਸ ਕਰਕੇ ਅਗਲੇ 3 ਸਾਲ ਤੱਕ ਇਨ੍ਹਾਂ ਉਮੀਦਵਾਰਾਂ....

ਦੋਸ਼ੀ ਮੁਲਾਜ਼ਮ ਰਿਸ਼ਵਤ ਵਜੋਂ ਹੋਰ ਮੰਗ ਰਹੇ ਸੀ 35,000 ਰੁਪਏ ਚੰਡੀਗੜ੍ਹ, 5 ਅਗਸਤ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਭਾਦਸੋਂ, ਜ਼ਿਲ੍ਹਾ ਪਟਿਆਲਾ ਵਿਖੇ ਐਸ.ਐਚ.ਓ. ਵਜੋਂ ਤਾਇਨਾਤ ਸਬ-ਇੰਸਪੈਕਟਰ (ਐਸ.ਆਈ.) ਇੰਦਰਜੀਤ ਸਿੰਘ ਅਤੇ ਉਸਦੇ ਸਾਥੀ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਮਰਜੀਤ ਸਿੰਘ ਖ਼ਿਲਾਫ਼ 50000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਹ ਸਬੰਧੀ ਹੋਰ ਜਾਣਕਾਰੀ....

ਚੰਡੀਗੜ੍ਹ, 4 ਅਗਸਤ 2024 : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਦੇ ਇੱਕ ਦਿਨਾਂ ਦੌਰੇ ‘ਤੇ ਸਨ। ਇਸ ਦੌਰੇ ਦੌਰਾਨ ਉਨ੍ਹਾਂ ਮਨੀਮਾਜਰਾ ਵਿੱਚ 24 ਘੰਟੇ ਚੱਲਣ ਵਾਲੇ ਜਲ ਪ੍ਰਾਜੈਕਟ ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ ਉਨ੍ਹਾਂ ਮਨੀਮਾਜਰਾ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਮਨੀਮਾਜਰਾ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਉਦਘਾਟਨ ਕੀਤੇ ਗਏ ਪ੍ਰੋਜੈਕਟ ਰਾਹੀਂ 24 ਘੰਟੇ ਪਾਣੀ ਦੀ ਸਪਲਾਈ ਸ਼ੁਰੂ ਕੀਤੀ ਜਾਵੇਗੀ। ਇਸ ਦਾ ਨੀਂਹ ਪੱਥਰ 13 ਨਵੰਬਰ 2021 ਨੂੰ ਰੱਖਿਆ ਗਿਆ ਸੀ....

ਚੰਡੀਗੜ੍ਹ, 4 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦਾ ਪੁਨਰਗਠਨ ਕਰਦਿਆਂ ਇਸ ਵਿਚ 23 ਮੈਂਬਰਾਂ ਨੂੰ ਸ਼ਾਮਲ ਕੀਤਾ ਹੈ ਜਦੋਂ ਕਿ 4 ਐਕਸ ਆਫੀਸ਼ੀਓ ਮੈਂਬਰ ਇਸ ਵਿਚ ਸ਼ਾਮਲ ਕੀਤੇ ਗਏ ਹਨ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਦੀ ਵਰਕਿੰਗ ਕਮੇਟੀ ਵੱਲੋਂ ਪਾਸ ਕੀਤੇ ਮਤੇ ਜਿਸ ਤਹਿਤ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਇਹ ਜ਼ਿੰਮੇਵਾਰੀ ਦਿੱਤੀ ਗਈ ਸੀ, ਮੁਤਾਬਕ....

4.48 ਕੁਇੰਟਲ ਪਾਊਡਰ ਅਤੇ 34 ਲੀਟਰ ਤਰਲ ਕੀਟਨਾਸ਼ਕ ਦਵਾਈਆਂ ਕੀਤੀਆਂ ਜ਼ਬਤ: ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਨੇ ਗੈਰ-ਕਾਨੂੰਨੀ ਕੀਟਨਾਸ਼ਕ ਡੀਲਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 3 ਅਗਸਤ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚ ਨਕਲੀ ਖਾਦਾਂ ਅਤੇ ਕੀਟਨਾਸ਼ਕਾਂ ਦੇ ਡੀਲਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸ਼ਨਿਚਰਵਾਰ ਨੂੰ ਹਰਿਆਣਾ ਤੋਂ ਆ ਰਹੇ ਪਿਕ-ਅੱਪ ਟਰੱਕ ’ਚੋਂ ਅਣ....

ਚੰਡੀਗੜ੍ਹ, 3 ਅਗਸਤ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਨਰਸਿੰਗ ਰਜਿਸਟਰੇਸ਼ਨ ਕੌਂਸਲ ਮੁਹਾਲੀ (ਪੀ.ਐਨ.ਆਰ.ਸੀ.) ਦੀ ਸਾਬਕਾ ਰਜਿਸਟਰਾਰ ਅਤੇ ਨਰਸਿੰਗ ਸਿਖਲਾਈ ਸਕੂਲ ਗੁਰਦਾਸਪੁਰ ਦੀ ਪ੍ਰਿੰਸੀਪਲ (ਸੇਵਾਮੁਕਤ) ਚਰਨਜੀਤ ਕੌਰ ਚੀਮਾ ਅਤੇ ਡਾ: ਅਰਵਿੰਦਰਵੀਰ ਸਿੰਘ ਗਿੱਲ, ਵਾਸੀ ਬਸੰਤ ਬਿਹਾਰ , ਹੁਸ਼ਿਆਰਪੁਰ ਨੂੰ, ਉਨ੍ਹਾਂ ਖ਼ਿਲਾਫ਼ ਦਰਜ ਕਰਵਾਈ ਸ਼ਿਕਾਇਤ ਦੀ ਤਫ਼ਤੀਸ਼ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ.ਐਨ.ਆਰ.ਸੀ. ਨੂੰ....

ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 3 ਅਗਸਤ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰਨ ਵਾਲੇ ਹੋਮਗਾਰਡ ਜਵਾਨ ਜਸਪਾਲ ਸਿੰਘ ਦੇ ਪਰਿਵਾਰ ਨੂੰ ਅੱਜ ਇਕ ਕਰੋੜ ਰੁਪਏ ਦਾ ਬੀਮਾ ਸੁਰੱਖਿਆ ਦਾ ਚੈੱਕ ਦਿੱਤਾ। ਪਰਿਵਾਰ ਨੂੰ ਚੈੱਕ ਸੌਂਪਦਿਆਂ ਤੇ ਉਨ੍ਹਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਜਵਾਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ....