ਚੰਡੀਗੜ੍ਹ

ਮੌਸਮ ਵਿਭਾਗ ਪੰਜਾਬ ਵੱਲੋਂ ਆਰੇਂਜ ਅਲਰਟ ਜਾਰੀ, ਸੰਘਣੀ ਧੁੰਦ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ
ਚੰਡੀਗੜ੍ਹ, 02 ਜਨਵਰੀ : ਪੰਜਾਬ 'ਚ ਜਨਵਰੀ ਮਹੀਨੇ 'ਚ ਦਿਨ ਹੋਰ ਠੰਡੇ ਰਹਿਣਗੇ। ਮੌਸਮ ਵਿਭਾਗ ਅਨੁਸਾਰ ਪੂਰੇ ਮਹੀਨੇ ਦਿਨ ਦਾ ਤਾਪਮਾਨ ਆਮ ਜਾਂ ਆਮ ਨਾਲੋਂ ਘੱਟ ਰਹਿਣ ਦੀ ਸੰਭਾਵਨਾ ਹੈ, ਜਦੋਂਕਿ ਰਾਤ ਦਾ ਤਾਪਮਾਨ ਆਮ ਨਾਲੋਂ ਜਾਂ ਆਮ ਨਾਲੋਂ ਵੱਧ ਦਰਜ ਕੀਤਾ ਜਾਵੇਗਾ। ਜਨਵਰੀ ਵਿੱਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਵੀ ਹੈ। ਨਵੇਂ ਸਾਲ ਦੇ ਪਹਿਲੇ ਦਿਨ ਦਿਨ ਦੇ ਤਾਪਮਾਨ ਵਿੱਚ ਗਿਰਾਵਟ ਜਾਰੀ ਰਹੀ। ਸੋਮਵਾਰ ਨੂੰ 0.7 ਡਿਗਰੀ ਸੈਲਸੀਅਸ ਦੀ ਹੋਰ ਗਿਰਾਵਟ ਦੇ ਨਾਲ, ਇਹ ਆਮ ਨਾਲੋਂ ਕੁੱਲ 7.2 ਡਿਗਰੀ....
ਮਾਨ ਸਰਕਾਰ ਦਾ ਪੈਟਰੋਲ-ਡੀਜ਼ਲ ਦੇ ਸਟਾਕ ਬਾਰੇ ਵੱਡਾ ਖੁਲਾਸਾ, ਜਾਣੋ ਤੇਲ ਦੀ ਕਿੱਲਤ ਬਾਰੇ ਕੀ ਲਿਆ ਫ਼ੈਸਲਾ? 
ਚੰਡੀਗੜ੍ਹ, 2 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਾਰਵਾਈ ਕਰਦੇ ਹੋਏ ਪੰਜਾਬ ਰਾਜ 'ਚ ਡੀਜ਼ਲ ਤੇ ਪੈਟਰੋਲ ਦੀ ਵੰਡ ਦੀ ਨਿਗਰਾਨੀ ਕਰਨ ਲਈ ਸੀਨੀਅਰ ਰਾਜ ਤੇ ਜ਼ਿਲ੍ਹਾ ਅਧਿਕਾਰੀਆਂ ਦੀ ਇਕ ਉੱਚ ਪੱਧਰੀ ਮੀਟਿੰਗ ਬੁਲਾਈ ਗਈ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਗ੍ਰਹਿ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਸੂਬੇ ਵਿੱਚ ਪੈਟਰੋਲ ਤੇ ਡੀਜ਼ਲ ਦਾ ਢੁਕਵਾਂ ਸਟਾਕ ਮੌਜੂਦ ਹੈ। ਉਨ੍ਹਾਂ....
ਮਾਨ ਸਰਕਾਰ ਦੇ ਲਗਾਤਾਰ ਪੰਜਾਬ ਪੱਖੀ ਫੈਸਲਿਆਂ ਕਰਕੇ ਪੀਐਸਪੀਸੀਐਲ ਹੁਣ ਮੁਨਾਫਾ ਕਮਾਉਣ ਵਾਲੀ ਇਕਾਈ ਬਣ ਗਈ
ਅਸੀਂ ਹਰ ਘਰ ਨੂੰ 300 ਯੂਨਿਟ ਮੁਫਤ ਬਿਜਲੀ ਦੇ ਰਹੇ ਹਾਂ, ਝੋਨੇ ਦੇ ਸੀਜ਼ਨ ਵਿੱਚ ਬਿਜਲੀ ਰਿਕਾਰਡ ਮੰਗ ਪੂਰੀ ਕੀਤੀ, ਪੀਐਸਪੀਸੀਐਲ ਦੇ ਬਕਾਇਆ ਕਲੀਅਰ ਕੀਤੇ, ਇੱਕ ਪਾਵਰ ਪਲਾਂਟ ਖਰੀਦਿਆ ਅਤੇ ਪੀਐਸਪੀਸੀਐਲ ਨੂੰ ਮੁਨਾਫਾ ਕਮਾਉਣ ਵਾਲਾ ਵਿਭਾਗ ਬਣਾਇਆ: ਮਲਵਿੰਦਰ ਕੰਗ ਸਰਕਾਰੀ ਖੇਤਰਾਂ ਨੂੰ ਮਜ਼ਬੂਤ ​​ਕਰਨਾ, ਆਮ ਲੋਕਾਂ ਦੀ ਸਹੂਲਤ ਅਤੇ ਸਾਰਿਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਹੀ ‘ਆਪ’ ਦੀ ਸਿਆਸੀ ਵਿਚਾਰਧਾਰਾ ਹੈ- ਕਂਗ ਅਸੀਂ ਦਿੱਲੀ ਅਤੇ ਪੰਜਾਬ ਵਿਚ ਸਿੱਖਿਆ, ਸਿਹਤ ਅਤੇ ਬਿਜਲੀ ਦੇ ਖੇਤਰਾਂ ‘ਤੇ....
ਪੁਲਿਸ ਨੇ 134 ਬੱਸ ਸਟੈਂਡਾਂ, 181 ਰੇਲਵੇ ਸਟੇਸ਼ਨਾਂ ’ਤੇ ਰਾਜ-ਵਿਆਪੀ ਵਿਸ਼ੇਸ਼ ਚੈਕਿੰਗ ਤੇ ਤਲਾਸ਼ੀ ਅਭਿਆਨ ਦੌਰਾਨ 24 ਅਪਰਾਧਿਕ ਤੱਤਾਂ ਨੂੰ ਕੀਤਾ ਗ੍ਰਿਫਤਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਿੱਚ 500 ਤੋਂ ਵੱਧ ਪੁਲਿਸ ਟੀਮਾਂ ਨੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ: ਸਪੈਸ਼ਨ ਡੀਜੀਪੀ ਅਰਪਿਤ ਸ਼ੁਕਲਾ 917 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਚੰਡੀਗੜ੍ਹ, 2 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ....
ਚੰਡੀਗੜ ਪ੍ਰਸ਼ਾਸਨ ਨੇ ਪੈਟਰੋਲ ਪੰਪਾਂ ਤੇ ਹਫੜਾ ਦਫੜੀ ਰੋਕਣ ਲਈ ਨਿਯਮ ਕੀਤੇ ਤੈਅ 
ਚੰਡੀਗੜ੍ਹ, 2 ਜਨਵਰੀ : ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੈਟਰੋਲ ਅਤੇ ਡੀਜ਼ਲ ਨੂੰ ਲੈ ਕੇ ਸ਼ਰਤਾਂ ਲਗਾ ਦਿੱਤੀਆਂ ਗਈਆਂ ਹਨ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਦੇ ਮੁਤਾਬਕ ਦੋ ਪਹੀਆ ਵਾਹਨਾਂ ਲਈ 2 ਲੀਟਰ (ਜ਼ਿਆਦਾ ਤੋਂ ਜ਼ਿਆਦਾ 200 ਰੁਪਏ ਦਾ) ਅਤੇ ਚਾਰ ਪਹੀਆ ਵਾਹਨਾਂ ਲਈ 5 ਲੀਟਰ (ਜ਼ਿਆਦਾ ਤੋਂ ਜ਼ਿਆਦਾ 500 ਰੁਪਏ) ਤੇਲ ਮਿਲੇਗਾ। ਇਹ ਸ਼ਰਤਾਂ ਜਦੋਂ ਤੱਕ ਆਮ ਵਰਗੀ ਸਥਿਤੀ ਨਹੀਂ ਹੋ ਜਾਂਦੀ ਉਦੋਂ ਤੱਕ ਜਾਰੀ ਰਹਿਣਗੀਆਂ। ਜ਼ਿਕਰਯੋਗ ਹੈ ਕਿ ਕਈ ਪੈਟਰੋਲ ਪੰਪਾਂ ਉਤੇ ਡੀਜ਼ਲ ਤੇ ਪੈਟਰੋਲ ਖਤਮ ਹੋ ਚੁੱਕਿਆ....
ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਜੋਏ ਕੁਮਾਰ ਸਿੰਘ ਨੇ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ
ਲੋਕਾਂ ਨੂੰ ਸਾਫ-ਸੁਥਰਾ, ਅਸਰਦਾਰ, ਪਾਰਦਰਸ਼ੀ ਅਤੇ ਜੁਆਬਦੇਹੀ ਵਾਲਾ ਸ਼ਾਸਨ ਮੁਹੱਈਆ ਕਰਵਾਉਣਾ ਪ੍ਰਮੁੱਖ ਤਰਜੀਹ-ਵਿਸ਼ੇਸ਼ ਮੁੱਖ ਸਕੱਤਰ ਚੰਡੀਗੜ੍ਹ, 1 ਜਨਵਰੀ : ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀ ਵਿਜੋਏ ਕੁਮਾਰ ਸਿੰਘ ਨੇ ਅੱਜ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਉਪਰੰਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ....
ਲੋਕ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਤਿਆਰੀ, ਪ੍ਰਧਾਨ ਬਾਦਲ ਵੱਖ-ਵੱਖ ਕਮੇਟੀਆਂ ਨਾਲ ਕਰਨਗੇ ਮੀਟਿੰਗਾਂ
ਡਾ.ਦਲਜੀਤ ਸਿੰਘ ਚੀਮਾ ਨੇ ਸਾਂਝੀ ਕੀਤੀ ਜਾਣਕਾਰੀ ਚੰਡੀਗੜ੍ਹ, 1 ਜਨਵਰੀ : ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਤਿਆਰੀ ਕਰਨੀ ਸ਼ੁਰੂ ਕਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 3ਜਨਵਰੀ ਨੂੰ ਵੱਖ-ਵੱਖ ਕਮੇਟੀਆਂ ਨਾਲ ਮੀਟਿੰਗ ਕਰਨਗੇ। ਜਿਸ ਦੀ ਜਾਣਕਾਰੀ ਡਾ.ਦਲਜੀਤ ਸਿੰਘ ਚੀਮਾ ਨੇ ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ। ਉਹਨਾਂ ਨੇ ਲਿਖਿਆ “ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 3 ਜਨਵਰੀ ਨੂੰ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਅਹਿਮ....
ਮੁੱਖ ਮੰਤਰੀ ਵੱਲੋਂ ਸਾਲ 2024 ਦਾ ਪੰਜਾਬ ਸਰਕਾਰ ਦਾ ਕੈਲੰਡਰ ਅਤੇ ਡਾਇਰੀ ਜਾਰੀ
ਚੰਡੀਗੜ੍ਹ, 1 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਸਵੇਰੇ ਆਪਣੇ ਗ੍ਰਹਿ ਵਿਖੇ ਸਾਲ 2024 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਖਾਕਾ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਡਿਜ਼ਾਇਨ ਅਤੇ ਤਿਆਰ ਕੀਤਾ ਗਿਆ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਛਾਪਿਆ ਗਿਆ ਹੈ। ਇਸ ਦੌਰਾਨ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ....
ਭਾਜਪਾ ਦੇ ਸੂਬੇ ਤੋਂ ਲੈਕੇ ਜਿਲ੍ਹਾ ਅਹੁਦੇਦਾਰਾਂ ਦੀਆਂ 3 ਜਨਵਰੀ ਨੂੰ ਹੋਣਗੀਆਂ ਵੱਖ-ਵੱਖ ਬੈਠਕਾਂ
ਚੰਡੀਗੜ੍ਹ, 1 ਜਨਵਰੀ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗੁਵਾਈ ‘ਚ 3 ਜਨਵਰੀ 2024 ਨੂੰ ਸਾਰਾ ਦਿਨ ਸੂਬੇ ਤੋਂ ਲੈਕੇ ਕੇ ਜਿਲਾ ਪੱਧਰ ਤੱਕ ਦੇ ਅਹੁਦੇਦਾਰਾਂ ਨਾਲ ਵੱਖ ਵੱਖ ਬੈਠਕਾਂ (ਮੀਟਿੰਗਾ)ਕੀਤੀਆਂ ਜਾਣਗੀਆਂ। ਇਸ ਸੰਬੰਧੀ ਜਾਰੀ ਆਪਣੇ ਪ੍ਰੈੱਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਸੂਬਾ ਮੀਡੀਆ ਸਕੱਤਰ ਹਰਦੇਵ ਸਿੰਘ ਉੱਭਾ ਨੇ ਦੱਸਿਆ ਕਿ 3 ਜਨਵਰੀ 2024 ਨੂੰ ਸਵੇਰੇ 11 ਵਜੇ ਤੋਂ 4 ਵਜੇ ਤੱਕ ਭਾਜਪਾ ਸੂਬਾ ਦਫ਼ਤਰ ਸੈਕਟਰ 37-ਏ ਚੰਡੀਗੜ ਵਿਖੇ ਪਹਿਲਾਂ ਜਿਲਾ ਪ੍ਰਧਾਨਾਂ....
“ਬਲੈਕਸਪੌਟ 100 ਮੀਟਰ ਦੀ ਦੂਰੀ ਤੇ ਹੈ”: ਪੰਜਾਬ ਪੁਲਿਸ ਵੱਲੋਂ ਦੁਰਘਟਨਾ ਵਾਲੇ ਬਲੈਕ ਸਪਾਟਸ ਦੀ ਸਫ਼ਲਤਾਪੂਰਵਕ ਮੈਪ ਕਰਨ ਸਦਕਾ ਯਾਤਰੀਆਂ ਨੂੰ ਸੁਚੇਤ ਕਰੇਗੀ ਮੈਪਲਜ਼ ਐਪ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ ਪੰਜਾਬ ਨੇਵੀਗੇਸ਼ਨ ਪਲੇਟਫਾਰਮ ‘ਤੇ ਸਾਰੀਆਂ ਦੁਰਘਟਨਾਵਾਂ ਵਾਲੀਆਂ ਥਾਵਾਂ ਦੀ ਮੈਪਿੰਗ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ: ਡੀਜੀਪੀ ਪੰਜਾਬ ਗੌਰਵ ਯਾਦਵ ਪੰਜਾਬੀ ਵਿੱਚ ਵੌਇਸ ਅਲਰਟ ਚੌਕਸ ਡਰਾਈਵਿੰਗ ਕਮਿਊਨਿਟੀ ਬਣਾਉਣ ਵੱਲ ਇੱਕ ਅਹਿਮ ਕਦਮ ਹੈ: ਏ.ਡੀ.ਜੀ.ਪੀ. ਟ੍ਰੈਫਿਕ ਏ.ਐਸ. ਰਾਏ ਚੰਡੀਗੜ੍ਹ, 1 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪ੍ਰਮੁੱਖ ਪ੍ਰੋਜੈਕਟ ‘ਸੜਕ....
ਪੰਜਾਬੀ ਗਾਇਕ ਗੁਰਮਨ ਮਾਨ ਖਿਲਾਫ ਕੇਸ ਦਰਜ
ਚੰਡੀਗੜ੍ਹ, 31 ਦਸੰਬਰ : ਪੰਜਾਬੀ ਗਾਇਕ ਗੁਰਮਨ ਮਾਨ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਥਾਣਾ ਦਰੇਸੀ ਦੀ ਪੁਲੀਸ ਨੇ ਗਾਇਕ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਧਾਰਾ 295-ਏ ਤਹਿਤ ਕੇਸ ਦਰਜ ਕੀਤਾ ਹੈ। ਇਹ ਵਿਵਾਦ ਗੁਰਮਨ ਵੱਲੋਂ ਆਪਣੀ ਐਲਬਮ ‘ਚੱਕਲੋ-ਰਖਲੋ’ ਦੇ ਗੀਤ ‘ਕਨਵੋ’ ਵਿੱਚ ਭਗਵਾਨ ਸ਼ਨੀ ਦੇਵ ਬਾਰੇ ਕੀਤੀ ਟਿੱਪਣੀ ਦੇ ਆਲੇ-ਦੁਆਲੇ ਘੁੰਮਦਾ ਹੈ। ਦੋਸ਼ੀ ਗਾਇਕ ਦੀ ਗ੍ਰਿਫਤਾਰੀ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ। ਹਿੰਦੂ ਸੰਗਠਨਾਂ ਵੱਲੋਂ ਪਿਛਲੇ ਕੁਝ ਸਮੇਂ ਤੋਂ ਉਸ ਦਾ....
ਚੰਡੀਗੜ੍ਹ 'ਚ ਐਕਟਿਵਾ ਸਵਾਰ ਮਾਂ-ਧੀ ਨੂੰ ਕੈਂਟਰ ਨੇ ਮਾਰੀ ਟੱਕਰ, ਬੱਚੀ ਦੀ ਮੌਤ 
ਚੰਡੀਗੜ੍ਹ, 31 ਦਸੰਬਰ : ਸਥਾਨਕ ਸ਼ਹਿਰ ਦੇ ਰਾਮ ਦਰਬਾਰ ਲਾਇਟ ਪੁਆਇੰਟ ਤੇ ਇੱਕ ਐਕਟਿਵਾ ਸਵਾਰ ਮਾਂ-ਧੀ ਨੂੰ ਕੈਂਟਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵੇਂ ਡਿੱਗ ਗਏ ਅਤੇ ਕੈਂਟਰ ਦੇ ਟਾਇਰਾਂ ਥੱਲੇ ਆਉਣ ਕਾਰਨ ਬੱਚੀ ਦੀ ਮੌਤ ਹੋ ਗਈ ਅਤੇ ਮਾਂ ਜਖ਼ਮੀ ਹੋ ਗਈ, ਜਿਸ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮੌਕੇ ਤੇ ਪੁੱਜੀ ਪੁਲਿਸ ਪਾਰਟੀ ਵੱਲੋਂ ਕੈਂਟਰ ਚਾਲਕ ਨੂੰ ਮੌਕ ਤੋਂ ਗ੍ਰਿਫਤਾਰ ਕਰਕੇ ਉਸ ਖਿਲਾਫ ਮੁਕੱਦਮਾ ਦਰਜ ਕਰਲਿਆ ਗਿਆ ਹੈ। ਮ੍ਰਿਤਕ ਬੱਚੀ ਦੀ ਪਛਾਣ ਯਸਿਕਾ (6) ਫੇਜ਼ 2- ਰਾਮ....
ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਲਾਲਾ ਲਾਜਪਤ ਰਾਏ ਸਾਡੇ ਨਾਇਕ ਹਨ, ਉਨ੍ਹਾਂ ਨੂੰ ‘ਰੱਦ ਹੋਈਆਂ ਝਾਕੀਆਂ ਵਾਲੀ ਸ਼੍ਰੇਣੀ’ ਨਾਲ ਨਹੀਂ ਜੋੜਿਆ ਜਾ ਸਕਦਾ-ਮੁੱਖ ਮੰਤਰੀ
ਪੰਜਾਬ ਦੇ ਸ਼ਹੀਦਾਂ ਬਾਰੇ ਭਾਜਪਾ ਤੋਂ ਐਨ.ਓ.ਸੀ. ਦੀ ਲੋੜ ਨਹੀਂ ਚੰਡੀਗੜ੍ਹ, 31 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਕਿਹਾ ਕਿ ਸੂਬਾ ਸਰਕਾਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ‘ਨਾ-ਮਨਜ਼ੂਰ ਸ਼੍ਰੇਣੀ’ ਵਿੱਚ ਆਪਣੀ ਝਲਕੀਆਂ ਨਹੀਂ ਭੇਜੇਗੀ ਕਿਉਂਕਿ ਦੇਸ਼ ਦੇ ਸ਼ਹੀਦਾਂ ਬਾਰੇ ਭਾਜਪਾ ਤੋਂ ਐਨ.ਓ.ਸੀ. ਲੈਣ ਦੀ ਲੋੜ ਨਹੀਂ ਹੈ। ਅੱਜ ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ....
ਪੰਜਾਬ 'ਚ 1 ਜਨਵਰੀ ਨੂੰ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ : ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 31 ਦਸੰਬਰ : ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 1 ਜਨਵਰੀ, 2024 ਤੋਂ ਸਕੂਲ ਖੁਲ੍ਹਣ ਦਾ ਸਮਾਂ ਸਵੇਰੇ 10 ਵਜੇ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਕੂਲ 1 ਜਨਵਰੀ 2024 ਨੂੰ ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਬਾਦ ਦੁਪਹਿਰ 3 ਵਜੇ ਬੰਦ ਹੋਣਗੇ। ਸਮਾਂ ਤਬਦੀਲੀ ਸਬੰਧੀ ਇਹ ਹੁਕਮ 14 ਜਨਵਰੀ....
ਜਾਖੜ ਦਾ ਮੁੱਖ ਮੰਤਰੀ ਮਾਨ ਨੂੰ ਮੋੜਵਾਂ ਜਵਾਬ, ਕਿਹਾ ਦਿੱਤੇ ਬਿਆਨ ’ਤੇ ਕਾਇਮ ਹਾਂ
ਚੰਡੀਗੜ੍ਹ, 30 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੀਆਂ ਝਾਕੀਆਂ ’ਤੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੀ ਫੋਟੋ ਵਾਲੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਦਿੱਤੇ ਬਿਆਨ ਨੂੰ ਸਾਬਤ ਕਰਨ ਦੀ ਦਿੱਤੀ ਚੁਣੌਤੀ ਦੇ ਜਵਾਬ ਵਿਚ ਜਾਖੜ ਨੇ ਕਿਹਾ ਹੈ ਕਿ ਉਹ ਆਪਣੇ ਬਿਆਨ ’ਤੇ ਕਾਇਮ ਹਨ। ਉਹਨਾਂ ਇਕ ਟਵੀਟ ਵਿਚ ਲਿਖਿਆ ਹੈ ਕਿ ਮੈਂ ਜੋ ਕੱਲ੍ਹ ਕਿਹਾ ਸੀ, ਉਸ ਕਾਇਮ ਹਾਂ ਭਗਵੰਤ ਮਾਨ ਜੀ, ਅਸਲ ਵਿਚ ਤੁਹਾਡੀ ਵਿਵਸਥਾ ਦੀ ਸਮੱਸਿਆ ਇਹ ਹੈ ਕਿ ”ਝੂਠਿਆਂ ਨੂੰ ਸਭ ਝੂਠੇ ਹੀ ਦਿਖਾਈ....