ਚੰਡੀਗੜ੍ਹ

ਗੈਂਗਸਟਰ ਲਖਬੀਰ ਸਿੰਘ ਲੰਡਾ ਅੱਤਵਾਦੀ ਘੋਸ਼ਿਤ
ਚੰਡੀਗੜ੍ਹ, 30 ਦਸੰਬਰ : ਭਾਰਤ ਸਰਕਾਰ ਨੇ ਮੋਹਾਲੀ ਸਥਿਤ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਆਰਪੀਜੀ ਹਮਲੇ ਦੇ ਮਾਸਟਰਮਾਈਂਡ ਲਖਬੀਰ ਸਿੰਘ ਲੰਡਾ ਨੂੰ ਅੱਤਵਾਦੀ ਐਲਾਨ ਕਰ ਦਿੱਤਾ ਹੈ। ਲੰਡਾ 9 ਮਈ, 2022 ਨੂੰ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਹਮਲੇ ਦਾ ਮਾਸਟਰਮਾਈਂਡ ਹੈ। ਪੰਜਾਬ ਪੁਲਿਸ ਅਤੇ ਐਨਆਈਏ ਨੇ ਇਸ ਮਾਮਲੇ ਵਿੱਚ ਉਸਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਹਾਲਾਂਕਿ ਉਹ ਫਿਲਹਾਲ ਫਰਾਰ ਹੈ ਅਤੇ ਕੈਨੇਡਾ ਵਿੱਚ ਲੁਕਿਆ ਹੋਇਆ ਹੈ। ਲੰਡਾ....
ਅਰਵਿੰਦ ਕੇਜਰੀਵਾਲ ਹੁਸ਼ਿਆਰਪੁਰ ਵਿਪਾਸਨਾ ਕੇਂਦਰ ਤੋਂ ਪਰਤੇ ਦਿੱਲੀ
ਚੰਡੀਗੜ੍ਹ, 30 ਦਸੰਬਰ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਸ ਦਿਨਾਂ ਵਿਪਾਸਨਾ ਮੈਡੀਟੇਸ਼ਨ ਕੋਰਸ ਤੋਂ ਬਾਅਦ ਅੱਜ ਹੁਸ਼ਿਆਰਪੁਰ ਤੋਂ ਦਿੱਲੀ ਪਰਤ ਆਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਸਨ। ਕੇਜਰੀਵਾਲ 20 ਦਸੰਬਰ ਨੂੰ 10 ਦਿਨਾਂ ਦੀ ਵਿਪਾਸਨਾ ਲਈ ਹੁਸ਼ਿਆਰਪੁਰ ਪਹੁੰਚੇ ਸਨ। ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੇ ਵਿਪਾਸਨਾ ਮੈਡੀਟੇਸ਼ਨ ਤੋਂ ਬਾਅਦ ਸ਼ੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਉਹ 10 ਦਿਨਾਂ ਦੇ ਵਿਪਾਸਨਾ ਮੈਡੀਟੇਸ਼ਨ ਤੋਂ ਬਾਅਦ ਉੱਥੋਂ....
ਸਕੂਲ ਆਫ਼ ਐਮੀਨੈਸ ਦੇ 4500 ਵਿਦਿਆਰਥੀਆਂ ਨੇ ਲਿਆ ਐਕਸਪੋਜਰ ਫੇਰੀਆਂ ਵਿਚ ਭਾਗ: ਹਰਜੋਤ ਸਿੰਘ ਬੈਂਸ
ਵਿਦਿਆਰਥੀਆਂ ਨੂੰ ਵੱਖ ਵੱਖ ਪੇਸ਼ਿਆਂ ਤੋਂ ਜਾਣੂ ਕਰਵਾਉਣ ਦੇ ਮਕਸਦ ਕਰਵਾਉਣ ਲਈ ਕਾਰਵਾਈਆਂ ਗਈਆਂ ਫੇਰੀਆਂ: ਸਿੱਖਿਆ ਮੰਤਰੀ ਚੰਡੀਗੜ੍ਹ, 30 ਦਸੰਬਰ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਕੂਲ ਆਫ਼ ਐਮੀਨੈਸ ਦੇ 11 ਵੀ ਜਮਾਤ ਦੇ ਵਿਦਿਆਰਥੀਆਂ ਲਈ ਐਕਸਪੋਜਰ ਫੇਰੀਆਂ ਦਾ ਪ੍ਰਬੰਧ ਕੀਤਾ ਗਿਆ ਜਿਸ ਵਿਚ 4500 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਹ‌ ਫੇਰੀਆਂ ਸੂਬੇ ਦੇ 23 ਜ਼ਿਲਿਆਂ ਵਿਚ ਕਰਵਾਈਆਂ....
ਮੱਛੀ ਪਾਲਣ ਵਿਭਾਗ ਵੱਲੋਂ ਸਰਦੀਆਂ ਦੌਰਾਨ ਜਲ-ਜੀਵਾਂ ਦੀ ਸਾਂਭ-ਸੰਭਾਲ ਸਬੰਧੀ ਐਡਵਾਇਜ਼ਰੀ ਜਾਰੀ
ਮੱਛੀ ਪਾਲਕਾਂ ਨੂੰ ਤਲਾਬਾਂ ਵਿੱਚ ਪਾਣੀ ਦਾ ਪੱਧਰ 6-7 ਫੁੱਟ ਰੱਖਣ ਅਤੇ ਤਾਪਮਾਨ ਦੇ ਹਿਸਾਬ ਨਾਲ ਖੁਰਾਕ ਦੇਣ ਦੀ ਸਲਾਹ ਚੰਡੀਗੜ੍ਹ, 30 ਦਸੰਬਰ : ਪੰਜਾਬ ਦੇ ਮੱਛੀ ਪਾਲਣ ਵਿਭਾਗ ਨੇ ਸੂਬੇ ਦੇ ਮੱਛੀ ਪਾਲਕਾਂ ਨੂੰ ਸਰਦੀਆਂ ਦੌਰਾਨ ਜਲ-ਜੀਵਾਂ, ਜਿਨ੍ਹਾਂ ਨੂੰ ਸਿਆਲ ਵਿੱਚ ਵਿਸ਼ੇਸ਼ ਦੇਖਭਾਲ ਦੀ ਲੋੜ ਹੁੰਦੀ ਹੈ, ਦੀ ਸਾਂਭ-ਸੰਭਾਲਣ ਬਾਰੇ ਜਾਗਰੂਕ ਕਰਨ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ। ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਰਦੀਆਂ ਦੇ....
ਮੁੱਖ ਮੰਤਰੀ ਤੇ ਡੀ ਜੀ ਪੀ ਦੱਸਣ ਕਿ ਉਹ ਮਜੀਠੀਆ ਖਿਲਾਫ ਝੂਠੇ ਸਬੂਤ ਤਿਆਰ ਕਰਨ ਲਈ ਕਿਉਂ ਪੱਬਾਂ ਭਾਰ: ਅਕਾਲੀ ਦਲ
ਆਪ ਸਰਕਾਰ ਨੇ ਸਾਬਕਾ ਅਕਾਲੀ ਆਗੂ ਉਪਕਾਰ ਸਿੰਘ ਸੰਧੂ ਦੀ ਬਾਂਹ ਮਰੋੜ ਕੇ ਉਹਨਾਂ ਨੂੰ ਕੇਸ ਵਿਚ ਗਵਾਹ ਬਣਾਉਣ ਤੇ ਝੂਠਾ ਬਿਆਨ ਦੇਣ ਦਾ ਯਤਨ ਕੀਤਾ: ਅਰਸ਼ਦੀਪ ਸਿੰਘ ਕਲੇਰ ਚੰਡੀਗੜ੍ਹ, 29 ਦਸੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਤੇ ਡੀ ਜੀ ਪੀ ਗੌਰਵ ਯਾਦਵ ਨੂੰ ਪੁੱਛਿਆਕਿ ਉਹ ਦੱਸਣ ਕਿ ਉਹ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ ਝੂਠੇ ਸਬੂਤ ਕਿਉਂ ਤਿਆਰ ਕਰਨ ਦੇ ਯਤਨ ਕਰ ਰਹੇ ਹਨ ਤੇ ਸਾਬਕਾ ਅਕਾਲੀ ਆਗੂ ਉਪਕਾਰ ਸਿੰਘ ਸੰਧੂ ਦੀ ਬਾਂਹ ਮਰੋੜ ਕੇ ਉਹਨਾਂ ਨੂੰ ਕੇਸ ਵਿਚ....
ਪੰਜਾਬ ਦੀ ਝਾਂਕੀ ਦਾ ਕਨਸੈਪਟ ਭਾਰਤ ਸਰਕਾਰ ਦੀ ਅਧਿਕਾਰਤ ਵੈੱਬਸਾਈਟ 'ਤੇ ਮੌਜੂਦ ਹੈ, ਜਾਖੜ ਦੱਸਣ ਕਿੱਥੇ ਹੈ ਭਗਵੰਤ ਤੇ ਕੇਜਰੀਵਾਲ ਦੀ ਤਸਵੀਰ ? - ਆਪ 
ਜੇਕਰ ਮਹਾਰਾਸ਼ਟਰ ਦੀ ਨਾਰੀ ਸ਼ਕਤੀ, ਸੱਭਿਆਚਾਰ ਅਤੇ ਆਜ਼ਾਦੀ ਘੁਲਾਟੀਆਂ ਦੀ ਝਾਂਕੀ ਨੂੰ ਸਵੀਕਾਰ ਕੀਤਾ ਜਾ ਸਕਦਾ ਹੈ ਤਾਂ ਪੰਜਾਬ ਦੀ ਝਾਂਕੀ ਵਿੱਚ ਵੀ ਮਾਈ ਭਾਗੋ (ਨਾਰੀ ਸ਼ਕਤੀ), ਸੱਭਿਆਚਾਰ ਅਤੇ ਸ਼ਹੀਦਾਂ ਦੀ ਕੁਰਬਾਨੀ ਸੀ, ਫਿਰ ਪੰਜਾਬ ਦੇ ਕਾਨਸੈਪਟ ਨੂੰ ਕਿਸ ਆਧਾਰ 'ਤੇ ਰੱਦ ਕੀਤਾ ਗਿਆ? - ਕੰਗ ਕਿਹਾ - ਜਿਨ੍ਹਾਂ ਸੂਬਿਆਂ ਵਿਚ ਭਾਜਪਾ ਸੱਤਾ ਵਿਚ ਹੈ, ਉਥੇ ਲਗਾਤਾਰ 5 ਸਾਲ 26 ਜਨਵਰੀ ਦੀ ਪਰੇਡ ਵਿਚ ਉਸ ਨੂੰ ਥਾਂ ਦਿੱਤੀ ਗਈ ਸੀ, ਪਰ ਪੰਜਾਬ ਲਗਾਤਾਰ ਦੂਜੀ ਵਾਰ ਪਰੇਡ ਤੋਂ ਬਾਹਰ ਰਿਹਾ ਭਾਜਪਾ ਆਪਣੀ....
ਸਾਲ 2022 ਵਿੱਚ ਸੜਕੀ ਦੁਰਘਨਾਵਾਂ ਸਬੰਧੀ ਮੌਤ ਦਰ ਵਿੱਚ 9.4 ਫ਼ੀਸਦ ਵਾਧੇ ਦੇ ਦੇਸ਼ ਵਿਆਪੀ ਰੁਝਾਨ ਦੇ ਉੱਲਟ ਪੰਜਾਬ ਵਿੱਚ ਸੜਕੀ ਦੁਰਘਨਾਵਾਂ ਸਬੰਧੀ ਮੌਤਾਂ ਵਿੱਚ ਕਮੀ ਦਰਜ
ਮੁੱਖ ਮੰਤਰੀ ਭਗਵੰਤ ਮਾਨ ਦੇ ਫਲੈਗਸ਼ਿਪ ਪ੍ਰੋਜੈਕਟ ‘ਸੜਕ ਸੁਰੱਖੀਆ ਫੋਰਸ’ ਦੀ ਸ਼ੁਰੂਆਤ ਨਾਲ ਮੌਤ ਦਰ ‘ਚ ਤੇਜ਼ੀ ਨਾਲ ਕਮੀ ਆਉਣ ਦੀ ਸੰਭਾਵਨਾ: ਡੀਜੀਪੀ ਗੌਰਵ ਯਾਦਵ ਪੰਜਾਬ ਪੁਲਿਸ ਵੱਲੋਂ ਪੰਜਾਬ ਸੜਕੀ ਹਾਦਸੇ ਅਤੇ ਟਰੈਫ਼ਿਕ ਦੀ ਸਾਲਾਨਾ ਰਿਪੋਰਟ-2022 ਲਾਂਚ ਡੀਜੀਪੀ ਪੰਜਾਬ ਨੇ ਲੋਕਾਂ ਨੂੰ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਕੀਤੀ ਅਪੀਲ ਕਿਤਾਬ ਵਿੱਚ ਪੰਜਾਬ ‘ਚ ਸੜਕ ਹਾਦਸਿਆਂ, ਟ੍ਰੈਫਿਕ ਉਲੰਘਣਾਵਾਂ ਅਤੇ ਸੜਕ ਸੁਰੱਖਿਆ ਉਪਾਵਾਂ ਦਾ ਡੂੰਘਾ....
ਸੈਰ ਸਪਾਟਾ ਸੱਭਿਆਚਾਰਕ ਮਾਮਲੇ ਅਤੇ ਪੁਰਾਲੇਖ ਵਿਭਾਗ ਪੰਜਾਬ ਵਲੋਂ ਸ਼ਹੀਦੀ ਦਿਵਸ ਸਬੰਧੀ ਲੰਗਰ ਲਗਾਇਆ
ਚੰਡੀਗੜ੍ਹ, 29 ਦਸੰਬਰ : ਸੈਰ ਸਪਾਟਾ ਸੱਭਿਆਚਾਰਕ ਮਾਮਲੇ ਅਤੇ ਪੁਰਾਲੇਖ ਵਿਭਾਗ ਪੰਜਾਬ ਵੱਲੋਂ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁੱਜਰ ਕੌਰ ਜੀ ਦੇ ਸਹਾਦਤ ਨੂੰ ਸਮਰਪਿਤ ਲੰਗਰ ਲਗਾਇਆ ਗਿਆ। ਇਹ ਲੰਗਰ ਪੁਰਾ ਲੇਖ ਭਵਨ, ਸੈਕਟਰ 38, ਚੰਡੀਗੜ੍ਹ ਵਿਖੇ ਲਗਾਇਆ ਗਿਆ। ਲੰਗਰ ਦੀ ਸ਼ੁਰੂਆਤ ਅਰਦਾਸ ਨਾਲ ਕੀਤੀ ਗਈ ਜਿਸ ਵਿੱਚ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਆਈ.ਏ.ਐੱਸ., ਸ੍ਰੀਮਤੀ ਨੀਰੂ ਕਟਿਆਲ ਆਈ.ਏ.ਐੱਸ, ਸ੍ਰੀ ਰਾਕੇਸ ਕੁਮਾਰ ਪੋਪਲੀ ਪੀ.ਸੀ.ਐੱਸ, ਸੈਰ ਸਪਾਟਾ ਸੱਭਿਆਚਾਰਕ ਮਾਮਲੇ ਵਿਭਾਗ ਅਤੇ ਸ੍ਰੀ ਰਾਜੇਸ....
ਵਿਦਿਆਰਥੀਆਂ ਨੇ ਸਿਵਲ ਸੇਵਾਵਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਮਕਾਜ ਬਾਰੇ ਡੀ ਸੀ, ਏਡੀਸੀ ਅਤੇ ਹੋਰ ਅਧਿਕਾਰੀਆਂ ਨੂੰ ਸਵਾਲ ਪੁੱਛੇ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ‘ਐਕਸਪੋਜਰ ਵਿਜ਼ਟ’ ਦੌਰਾਨ ਪ੍ਰਸ਼ਾਸਨਿਕ ਕੰਮਾਂ ਵਿੱਚ ਡੂੰਘੀ ਦਿਲਚਸਪੀ ਲਈ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀ ਆਪਣੇ ਦੌਰੇ ਦੌਰਾਨ ਆਪਣੇ ਭਵਿੱਖ ਬਾਰੇ ਉਤਸੁਕ ਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਦਸੰਬਰ : ਵਿਦਿਆਰਥੀਆਂ ਦੀ ਦੂਰ-ਦ੍ਰਿਸ਼ਟੀ ਨੂੰ ਜਾਣਕਾਰੀ ਭਰਪੂਰ ਕਰਨ ਅਤੇ ਉਹਨਾਂ ਨੂੰ ਵੱਖ-ਵੱਖ ਪੇਸ਼ੇਵਰ ਖੇਤਰਾਂ, ਕਰੀਅਰ ਕਾਉਂਸਲਿੰਗ ਅਤੇ ਵਿਦਿਆਰਥੀਆਂ ਨੂੰ ਉਹਨਾਂ ਦੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਉਹਨਾਂ ਦਾ ਮਾਰਗਦਰਸ਼ਨ ਕਰਨ ਵਿੱਚ ਮਦਦ ਕਰਨ ਲਈ, ਮੋਹਾਲੀ ਦੇ....
ਖੇਲੋ ਇੰਡੀਆ ਯੂਥ ਗੇਮਜ਼ ਦੇ ਬਾਸਕਟਬਾਲ, ਹਾਕੀ ਖੋ-ਖੋ ਤੇ ਫੁੱਟਬਾਲ ਟੀਮਾਂ ਦੀ ਚੋਣ ਲਈ ਟਰਾਇਲ 2 ਜਨਵਰੀ ਨੂੰ
ਚੰਡੀਗੜ੍ਹ, 29 ਦਸੰਬਰ : 6ਵੀਂ ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਬਾਸਕਟਬਾਲ, ਹਾਕੀ ਖੋ-ਖੋ ਤੇ ਫੁੱਟਬਾਲ ਟੀਮਾਂ ਦੀ ਚੋਣ ਲਈ ਟਰਾਇਲ 2 ਜਨਵਰੀ ਨੂੰ ਲਏ ਜਾ ਰਹੇ ਹਨ। ਇਹ ਖੇਡਾਂ ਤਾਮਿਲਨਾਡੂ ਵਿਖੇ 19 ਤੋਂ 31 ਜਨਵਰੀ 2024 ਤੱਕ ਕਰਵਾਈਆਂ ਜਾ ਰਹੀਆਂ ਹਨ। ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਕੀ (ਲੜਕੇ ਅਤੇ ਲੜਕੀਆਂ) ਦੀ ਟੀਮ ਲਈ ਚੋਣ ਟਰਾਇਲ 2 ਜਨਵਰੀ ਨੂੰ ਸਵੇਰੇ 11 ਵਜੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਲਏ ਜਾ ਰਹੇ ਹਨ। ਇਸੇ ਤਰ੍ਹਾਂ ਬਾਸਕਟਬਾਲ....
ਪੰਜਾਬ ਦੀ ਝਾਕੀ ਵਿੱਚ ਭਗਵੰਤ ਮਾਨ ਤੇ ਕੇਜਰੀਵਾਲ ਦੀਆਂ ਤਸਵੀਰਾਂ ਲੱਗੀਆਂ ਸਨ, ਜਿਸ ਕਾਰਨ ਰੱਦ ਹੋਈ ਹੈ : ਸੁਨੀਲ ਜਾਖੜ
ਚੰਡੀਗੜ੍ਹ, 28 ਦਸੰਬਰ : ਸਾਲ 2024 ਦੀ 26 ਜਨਵਰੀ ਨੂੰ ਗਣਤੰਤਰ ਦੀ ਹੋਣ ਵਾਲੀ ਪਰੇਡ ਵਿੱਚੋਂ ਪੰਜਾਬ ਦੀ ਝਾਕੀ ਨੂੰ ਰੱਦ ਕੀਤੇ ਜਾਣ ਤੋਂ ਬਾਅਦ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪਿਛਲੇ 17 ਸਾਲਾਂ ਵਿੱਚ 9 ਵਾਰ ਗਣਤੰਤਰ ਦਿਵਸ ਤੇ ਪੰਜਾਬ ਦੀ ਝਾਕੀ ਦਿਖਾਈ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਵੱਖ ਵੱਖ ਕਾਰਨਾਂ ਕਰਕੇ ਹੋਰਨਾਂ ਸੂਬਿਆਂ ਨੂੰ ਹਰ ਵਾਰੀ ਮੌਕਾ ਨਹੀਂ ਮਿਲਦਾ। ਜਾਖੜ ਨੇ ਕਿਹਾ ਕਿ ਪਿਛਲੇ 17 ਸਾਲਾਂ ਵਿੱਚ ਪੰਜਾਬ ਦੇ ਕਿਸੇ ਮੁੱਖ ਮੰਤਰੀ ਨੂੰ ਇਸ ਗੱਲ ਦਾ ਇਤਰਾਜ਼ ਨਹੀਂ....
ਠੰਡ ਕਾਰਨ ਕੰਬਿਆ ਪੰਜਾਬ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
ਚੰਡੀਗੜ੍ਹ, 28 ਦਸੰਬਰ : ਉੱਤਰੀ ਭਾਰਤ ਸੰਘਣੀ ਧੁੰਦ ਨਾਲ ਘਿਰਿਆ ਹੋਇਆ ਹੋਣ ਕਰਕੇ ਮੌਸਮ ਵਿਭਾਗ ਵੱਲੋਂ ਪੰਜਾਬ, ਹਰਿਆਣਾ ਸਮੇਤ ਕਈ ਰਾਜਾਂ ਲਈ ਰੈੱਡ ਅਲਰਟ ਕੀਤਾ ਹੋਇਆ ਹੈ। ਮੌਸਮ ਵਿਗਿਆਨੀਆਂ ਅਨੁਸਾਰ ਪੱਛਮੀ ਗੜਬੜੀ ਕਾਰਨ ਇਸ ਸਾਲ ਦੇ ਆਖਰੀ ਦਿਨ 31 ਦਸੰਬਰ ਤੱਕ ਸਰਗਰਮ ਰਹਿ ਸਕਦੀ ਹੈ। ਇਸ ਕਾਰਨ ਪੰਜਾਬ, ਹਰਿਆਣਾ ‘ਚ ਬੱਦਲ ਛਾਏ ਰਹਿਣਗੇ ਅਤੇ ਕੁੱਝ ਥਾਵਾਂ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦਾ ਪ੍ਰਭਾਵ 2 ਜਨਵਰੀ ਨੂੰ ਵੀ ਰਹੇਗਾ। ਇਸ ਦੌਰਾਨ ਉੱਤਰ-ਪੱਛਮੀ ਅਤੇ ਮੱਧ ਭਾਰਤ....
ਮਨੋਹਰ ਲਾਲ ਨੇ ਕੀਤੀ ਰਾਜ ਪੱਧਰੀ ਦਿਸ਼ਾ ਕਮੇਟੀ ਦੀ ਅਗਵਾਈ, MPs ਤੇ MLAs ਨੇ ਵੀ ਲਿਆ ਹਿੱਸਾ
ਕੰਮ ਵਿਚ ਦੇਰੀ ਕਰਨ 'ਤੇ ਮੁੱਖ ਮੰਤਰੀ ਨੇ ਲਿਆ ਵੱਡਾ ਏਕਸ਼ਨ ਜਨ ਸਹਿਤ ਇੰਜੀਨੀਅਰਿੰਗ ਵਿਭਾਗ ਦੇ ਈਆਈਸੀ ਤੇ ਈਸੀ ਨੂੰ ਦਿਸ਼ਾ ਕਮੇਟੀ ਦੀ ਮੀਟਿੰਗ ਤੋਂ ਕੀਤਾ ਬਾਹਰ, ਦੋਵਾਂ ਨੂੰ 5 ਦਿਨ ਦੀ ਕੰਪਲਸਰੀ ਲੀਵ 'ਤੇ ਭੇਜਿਆ ਅੱਗੇ ਵੀ ਸਹੀ ਢੰਗ ਨਾਲ ਕੰਮ ਕਰਨ ਦੀ ਦਿੱਤੀ ਚੇਤਾਵਨੀ ਮੁੱਖ ਮੰਤਰੀ ਸ਼ਹਿਰੀ ਆਵਾਸ ਯੋਜਨਾ ਦੇ ਤਰਜ 'ਤੇ ਜਲਦੀ ਹੀ ਗ੍ਰਾਮੀਣ ਖੇਤਰਾਂ ਦੇ ਲਈ ਵੀ ਬਣੇਗੀ ਗ੍ਰਾਮੀਣ ਆਵਾਸ ਯੋਜਨਾ ਬੁਨਿਆਦ ਪ੍ਰੋਗ੍ਰਾਮ ਦੇ ਤਹਿਤ ਸਿਖਿਆ ਗ੍ਰਹਿਣ ਕਰ ਰਹੇ ਬੱਚਿਆਂ ਨੂੰ ਵੀ ਮਿਲੇਗੀ ਬੱਸ ਪਾਸ ਦੀ ਸਹੂਲਤ....
ਅਕਾਲੀ ਦਲ ਨੇ ਸੁਨਾਮ ਦੀ ਅਦਾਲਤ ਵੱਲੋਂ ਅਮਨ ਅਰੋੜਾ ਨੂੰ ਦੋ ਸਾਲ ਦੀ ਬਾਮੁਸ਼ਕੱਤ ਕੈਦ ਦੀ ਸਜ਼ਾ ਸੁਣਾਉਣ ’ਤੇ ਉਹਨਾਂ ਦੀ ਤੁਰੰਤ ਬਰਖ਼ਾਸਤਗੀ ਮੰਗੀ
ਸਪੀਕਰ ਸੁਪਰੀਮ ਕੋਰਟ ਦੇ ਹੁਕਮਾਂ ਦੀ ਰੋਸ਼ਨੀ ਵਿਚ ਤੁਰੰਤ ਕਾਰਵਾਈ ਕਰਨ: ਡਾ. ਸੁਖਵਿੰਦਰ ਸੁੱਖੀ ਚੰਡੀਗੜ੍ਹ, 28 ਦਸੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੈਸ਼ਨਿਟ ਮੰਤਰੀ ਅਮਨ ਅਰੋੜਾ ਨੂੰ ਸੁਨਾਮ ਦੀ ਅਦਾਲਤ ਵੱਲੋਂ 21 ਦਸੰਬਰ 2023 ਨੂੰ ਸੁਣਾਈ ਦੋ ਸਾਲ ਦੀ ਬਾਮੁਸ਼ਕੱਤ ਕੈਦ ਦੀ ਸਜ਼ਾ ਦੇ ਮੱਦੇਨਜ਼ਰ ਉਹਨਾਂ ਨੂੰ ਤੁਰੰਤ ਅਯੋਗ ਠਹਿਰਾਉਣ ਦੀ ਮੰਗ ਕੀਤੀ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੂੰ ਅਕਾਲੀ ਦਲ ਵਿਧਾਇਕ ਦਲ ਵੱਲੋਂ ਲਿਖੇ ਪੱਤਰ ਵਿਚ ਅਕਾਲੀ ਵਿਧਾਇਕ ਡਾ....
ਭਾਜਪਾ ਝੂਠ ਦੀ ਫੈਕਟਰੀ ਦੀ 'ਮੇਕ ਇਨ ਇੰਡੀਆ' ਪ੍ਰੋਡਕਟ ਹੈ: ਮਲਵਿੰਦਰ ਕੰਗ
ਸੁਨੀਲ ਜਾਖੜ ਨੇ ਝਾਂਕੀ ਬਾਰੇ ਝੂਠ ਬੋਲਿਆ, ਇਸ ਵਿੱਚ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਕੋਈ ਫੋਟੋ ਨਹੀਂ ਹੈ - ਮਲਵਿੰਦਰ ਸਿੰਘ ਕੰਗ ਭਾਜਪਾ ਅੰਗਰੇਜ਼ਾਂ ਤੋਂ ਮੁਆਫੀ ਮੰਗਣ ਵਾਲੇ ਸਾਵਰਕਰ ਨੂੰ ਆਪਣਾ ਆਈਕਨ ਮਨਦੀ ਹੈ, ਇਸ ਲਈ ਉਸ ਨੂੰ ਭਗਤ ਸਿੰਘ ਅਤੇ ਕਰਤਾਰ ਸਿੰਘ ਸਰਾਭਾ ਨਾਲ ਸਮੱਸਿਆਵਾਂ ਹਨ - ਕੰਗ ਪਿਛਲੇ ਮੁੱਖ ਮੰਤਰੀ ਪੰਜਾਬ ਪ੍ਰਤੀ ਸੰਵੇਦਨਸ਼ੀਲ ਨਹੀਂ ਸਨ, ਪਰ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਸੱਭਿਆਚਾਰ ਅਤੇ ਵਿਰਸੇ ਪ੍ਰਤੀ ਚਿੰਤਤ ਹਨ - ਕੰਗ ਚੰਡੀਗੜ੍ਹ, 28 ਦਸੰਬਰ : ਭਾਜਪਾ....