ਚੰਡੀਗੜ੍ਹ, 10 ਜੁਲਾਈ 2024 : ਪੰਜਾਬ ਵਿੱਚ ਇਸ ਵਾਰ ਸਰਕਾਰੀ ਵਿਭਾਗਾਂ ਵਿੱਚ ਤਾਇਨਾਤ ਮੁਲਾਜ਼ਮਾਂ ਦੇ ਤਬਾਦਲੇ 15 ਜੁਲਾਈ ਤੋਂ 15 ਅਗਸਤ ਦਰਮਿਆਨ ਹੋਣਗੇ। ਇਸ ਤੋਂ ਬਾਅਦ ਕਿਸੇ ਵੀ ਵਿਭਾਗ ਵਿੱਚ ਤਬਾਦਲੇ ਨਹੀਂ ਹੋਣਗੇ। ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਇਸ ਸਬੰਧੀ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਸਰਕਾਰੀ ਆਦੇਸ਼ਾਂ ਮੁਤਾਬਕ ਤਬਾਦਲੇ 23 ਅਪ੍ਰੈਲ 2018 ਨੂੰ ਜਾਰੀ ਕੀਤੀ ਤਬਾਦਲਾ ਨੀਤੀ ਅਨੁਸਾਰ ਕੀਤੇ ਜਾਣਗੇ। ਦੱਸ ਦਈਏ ਕਿ ਸੂਬਾ ਸਰਕਾਰ ਨੇ ਸੱਤਾ 'ਚ....
ਚੰਡੀਗੜ੍ਹ

ਮੁੱਖ ਮੰਤਰੀ ਵਲੋਂ ਮਾਮਲੇ ’ਚ ਕਾਰਵਾਈ ਨਾ ਕਰਨਾ ਨਿੰਦਣਯੋਗ : ਡਾ. ਦਲਜੀਤ ਸਿੰਘ ਚੀਮਾ ਚੰਡੀਗੜ੍ਹ, 10 ਜੁਲਾਈ 2024 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਵਿਚ ਖੇਤੀ ਵਿਕਾਸ ਅਧਿਕਾਰੀਆਂ (ਏ. ਡੀ. ਓਜ਼) ਦੀ ਚੋਣ ਲਈ ਪ੍ਰਸ਼ਨ ਪੱਤਰ ਲੀਕ ਹੋਣ ਦੀ ਸਵਤੰਤਰ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਇਹ ਬੇਹੱਦ ਨਿੰਦਣਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਉਮੀਦਵਾਰਾਂ ਵਲੋਂ ਲਾਏ ਗਏ ਦੋਸ਼ਾਂ ਦੇ ਬਾਵਜੂਦ ਭਰਤੀ ਪ੍ਰੀਖਿਆ ਨੂੰ ਰੱਦ ਕਰਨ ਕਰਨ ਲਈ ਕੋਈ ਕਾਰਵਾਈ ਨਹੀਂ ਕਰ ਰਹੀ ਹੈ। ਇਥੇ ਇਕ ਪ੍ਰੈਸ ਬਿਆਨ ਜਾਰੀ....

ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ਆਮ ਆਦਮੀ ਪਾਰਟੀ ’ਤੇ ਆਂਗਣਵਾੜੀ ਵਰਕਰਾਂ ਰਾਹੀਂ ਵੰਡਣ ਲਈ ਘਟੀਆ ਖਾਦ ਸਮੱਗਰੀ ਦੀ ਸਪਲਾਈ ਕਰਕੇ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ’ਚ ਲਿਪਤ ਹੋਣ ਦਾ ਦੋਸ਼ ਲਾਇਆ ਚੰਡੀਗੜ੍ਹ, 10 ਜੁਲਾਈ 2024 : ਸ਼੍ਰੋਮਣੀ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ਆਮ ਆਦਮੀ ਪਾਰਟੀ ਸਰਕਾਰ ਰਾਜ ਸਹਿਕਾਰੀ ਸੰਸਥਾ ਵੇਰਕਾ ਤੋਂ ਇਹ ਜ਼ਿੰਮੇਵਾਸੀ ਵਾਪਸ ਲੈ ਕੇ ਸੂਚੀ ਵਿਚ ਪਾਈ ਗਈ ਨਿੱਜੀ ਕੰਪਨੀ ਨੂੰ ਦੇ ਕੇ ਆਂਗਣਵਾੜੀ ਵਰਕਰਾਂ ਰਾਹੀਂ....

ਚੰਡੀਗੜ੍ਹ, 10 ਜੁਲਾਈ 2024 : ਪੰਜਾਬ ਵਿੱਚ ਮੌਸਮ ਬਦਲ ਗਿਆ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਘੰਟਿਆਂ ਦੌਰਾਨ ਤਰਨਤਾਰਨ, ਕਪੂਰਥਲਾ, ਅੰਮ੍ਰਿਤਸਰ, ਗੁਰਦਾਸਪੁਰ ਵਿੱਚ ਦਰਮਿਆਨੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਅਤੇ ਬਿਜਲੀ ਗਰਜਣ ਦੀ ਵੀ ਸੰਭਾਵਨਾ ਹੈ। ਇਹ ਅਲਰਟ ਦੁਪਹਿਰ 2.46 ਤੋਂ ਸ਼ਾਮ 6 ਵਜੇ ਤੱਕ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਲੁਧਿਆਣਾ, ਬਾਘਾ ਪੁਰਾਣਾ, ਫਰੀਦਕੋਟ, ਮੋਗਾ, ਫ਼ਿਰੋਜ਼ਪੁਰ, ਜ਼ੀਰਾ, ਸ਼ਾਹਕੋਟ, ਪੱਟੀ, ਸੁਲਤਾਨਪੁਰ....

ਚੰਡੀਗੜ, 10 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਮਹੱਤਵਪੂਰਨ ਕਾਰਵਾਈ ਤਹਿਤ ਹਰਿਆਣਾ ਅਤੇ ਪੰਜਾਬ ਦੀ ਸਾਂਝੀ ਪ੍ਰੀ-ਕਨਸੈਪਸ਼ਨ ਅਤੇ ਪ੍ਰੀ-ਨੈਟਲ ਡਾਇਗਨੌਸਟਿਕ ਟੈਕਨੀਕ (ਪੀ.ਸੀ.ਪੀ.ਐਨ.ਡੀ.ਟੀ.) ਟੀਮ ਦੇ ਚਾਰ ਵਿਅਕਤੀਆਂ ਨੂੰ ਸਟਿੰਗ ਆਪ੍ਰੇਸ਼ਨ ਦੌਰਾਨ 70,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਨ੍ਹਾਂ ਸ਼ੱਕੀਆਂ ਨੇ ਹੋਰ ਕਰਮਚਾਰੀਆਂ ਅਤੇ ਪ੍ਰਾਈਵੇਟ ਵਿਅਕਤੀਆਂ ਨਾਲ ਮਿਲ ਕੇ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਕਲੀਨਿਕਾਂ ਵਿੱਚ ਚੱਲ ਰਹੇ ਗੈਰ-ਕਾਨੂੰਨੀ ਅਲਟਰਾਸਾਊਂਡ....

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਾਗਰਿਕ ਪੱਖੀ ਸੇਵਾਵਾਂ ਵਿੱਚ ਵਾਧਾ ਸ਼ਲਾਘਾਯੋਗ : ਜਿੰਪਾ ਚੰਡੀਗੜ੍ਹ, 9 ਜੁਲਾਈ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਦਿੱਤੀਆਂ ਜਾਂਦੀਆਂ ਆਨਲਾਈਨ ਸੇਵਾਵਾਂ ਵਿੱਚ ਹੋਰ ਵਾਧਾ ਕਰਨ ਦੀ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸ਼ਲਾਘਾ ਕੀਤੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਈ-ਗਵਰਨੈਂਸ ਪ੍ਰਣਾਲੀ ਵਿੱਚ ਪਟਵਾਰੀਆਂ ਨੂੰ ਸ਼ਾਮਲ ਕਰਕੇ ਉਨ੍ਹਾਂ ਦੀਆਂ ਆਨਲਾਈਨ ਆਈ.ਡੀਜ਼. ਬਣਾਈਆਂ ਗਈਆਂ ਹਨ। ਇਸ ਨਾਲ....

ਚੰਡੀਗੜ੍ਹ, 9 ਜੁਲਾਈ 2024 : ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਕਰਵਾਏ ਸਹੁੰ ਚੁੱਕ ਸਮਾਗਮ ਦੌਰਾਨ ਜਸਟਿਸ ਸ੍ਰੀ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ। ਜਸਟਿਸ ਸ੍ਰੀ ਸ਼ੀਲ ਨਾਗੂ ਮੱਧ ਪ੍ਰਦੇਸ਼ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ।ਇਸ ਸਹੁੰ ਚੁੱਕ ਸਮਾਗਮ ਦਾ ਸੰਚਾਲਨ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਕੀਤਾ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ....

ਚੰਡੀਗੜ, 8 ਜੁਲਾਈ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਰਾਏਕੋਟ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜਸਪ੍ਰੀਤ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਅਧਿਕਾਰੀ ਨੂੰ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਗੁਰਸੇਵਕ ਸਿੰਘ ਵਾਸੀ ਗ੍ਰੀਨ ਸਿਟੀ, ਰਾਏਕੋਟ ਵੱਲੋਂ ਦਰਜ....

ਚੰਡੀਗੜ੍ਹ, 8 ਜੁਲਾਈ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਖਿਲਾਫ ਸਿਆਸੀ ਬਦਲਾਖੋਰੀ ਵਾਸਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ’ਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫੇ ਦੀ ਮੰਗ ਕੀਤੀ। ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਦਾਰ ਮਜੀਠੀਆ ਨੂੰ ਬਦਨਾਮ ਕਰਨ ਦੀ ਮੁਹਿੰਮ ਦਾ ਭਾਂਡਾ ਉਦੋਂ ਹਾਈ ਕੋਰਟ ਵਿਚ ਭੰਨਿਆ ਗਿਆ....

ਚੰਡੀਗੜ੍ਹ 8 ਜੁਲਾਈ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਵਿਕਾਸ ਕਾਰਜਾਂ ਲਈ ਸੂਬਾ ਸਰਕਾਰ ਤੋਂ ਪ੍ਰਾਪਤ ਪੰਚਾਇਤੀ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਸੋਨਾ ਦੇ ਵਸਨੀਕ ਪੰਚਾਇਤ ਸਕੱਤਰ ਮੁਖਤਿਆਰ ਸਿੰਘ ਅਤੇ ਪਿੰਡ ਹਿਆਲਾ ਦੀ ਸਾਬਕਾ ਸਰਪੰਚ ਹਰਭਜਨ ਕੌਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗ੍ਰਾਮ....

ਗ੍ਰਿਫਤਾਰ ਦੋਸ਼ੀ ਸਿਮਰਨਜੀਤ ਉਰਫ਼ ਬੱਬਲੂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਹੈ ਮੈਂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਸੀਆਈ ਜਲੰਧਰ ਦੀ ਪੁਲਿਸ ਟੀਮ ਦੋਸ਼ੀ ਨੂੰ ਉਸ ਥਾਂ ’ਤੇ ਲਿਜਾ ਰਹੀ ਸੀ , ਜਿੱਥੇ ਉਸਨੇ ਰਤਨਦੀਪ ਦੇ ਕਤਲ ’ਚ ਵਰਤੀ ਗਈ ਪਿਸਤੌਲ ਛੁਪਾ ਕੇ ਰੱਖੀ ਸੀ : ਡੀਜੀਪੀ ਗੌਰਵ ਯਾਦਵ ਮੁਲਜ਼ਮ ਬੱਬਲੂ ਅੰਮ੍ਰਿਤਸਰ ਪੁਲਿਸ ਦੇ ਇੱਕ ਏਐਸਆਈ ਦੇ ਕਤਲ ਵਿੱਚ ਵੀ ਸੀ ਸ਼ਾਮਲ : ਏ.ਆਈ.ਜੀ. ਸੀ.ਆਈ. ਨਵਜੋਤ ਸਿੰਘ ਮਾਹਲ....

ਸੁਖਬੀਰ ਬਾਦਲ ਨੇ ਯੂ.ਕੇ. ਦੇ ਹਾਊਸ ਆਫ ਕਾਮਨਜ਼ ਲਈ ਚੁਣੇ ਗਏ 11 ਸਿੱਖ ਐਮ ਪੀਜ਼ ਨੂੰ ਦਿੱਤੀ ਵਧਾਈ ਚੰਡੀਗੜ੍ਹ, 7 ਜੁਲਾਈ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਯੂ ਕੇ ਵਿਚ ਹਾਊਸ ਆਫ ਕਾਮਨਜ਼ ਲਈ ਚੁਣੇ ਗਏ 10 ਸਿੱਖ ਮੈਂਬਰ ਪਾਰਲੀਮੈਂਟ (ਐਮ ਪੀਜ਼) ਨੂੰ ਵਧਾਈ ਦਿੱਤੀ ਅਤੇ ਅਪੀਲ ਕੀਤੀ ਕਿ ਉਹ ਸਿੱਖੀ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਸਾਂਝੇ ਤੌਰ ’ਤੇ ਕੰਮ ਕਰਨ ਤਾਂ ਜੋ ਸਿੱਖ ਕੌਮ ਖਿਲਾਫ ਨਫਰਤੀ ਅਪਰਾਧ ਰੋਕੇ ਜਾ ਸਕਣ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ....

ਨਵੀਂ ਪਹਿਲ ਤਹਿਤ ਲੋਕ ਆਨਲਾਈਨ ਤਸਦੀਕ ਕਰਵਾ ਸਕਣਗੇ ਦਸਤਾਵੇਜ਼ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੇ ਆਨਲਾਈਨ ਵੈਰੀਫਿਕੇਸ਼ਨ ਲਈ ਸਾਰੇ ਪਟਵਾਰੀਆਂ ਦੀਆਂ ਲੌਗਇਨ ਆਈ.ਡੀਜ਼. ਬਣਾਈਆਂ: ਅਮਨ ਅਰੋੜਾ ਇਸ ਕਦਮ ਦਾ ਉਦੇਸ਼ ਜਾਤੀ, ਰਿਹਾਇਸ਼, ਬੁਢਾਪਾ ਪੈਨਸ਼ਨ ਸਕੀਮ ਅਤੇ ਆਮਦਨ ਸਰਟੀਫ਼ਿਕੇਟ ਲਈ ਤਸਦੀਕ ਪ੍ਰਕਿਰਿਆ ਨੂੰ ਹੋਰ ਸੁਖਾਲਾ ਤੇ ਸੁਚਾਰੂ ਬਣਾਉਣਾ: ਪ੍ਰਸ਼ਾਸਨਿਕ ਸੁਧਾਰ ਮੰਤਰੀ ਚੰਡੀਗੜ੍ਹ, 7 ਜੁਲਾਈ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਸਰਕਾਰ....

ਚੰਡੀਗੜ੍ਹ , 7 ਜੁਲਾਈ 2024 : ਡਿਬਰੂਗੜ੍ਹ ਜੇਲ ‘ਚ ਬੰਦ ਖਡੂਰ ਸਾਹਿਬ ਸੀਟ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਹੈ ਕਿ ਉਹ ਪੰਥ ਅਤੇ ਪਰਿਵਾਰ ‘ਚੋਂ ਪੰਥ ਦੀ ਚੋਣ ਕਰਨਗੇ। ਉਨ੍ਹਾਂ ਲਿਖਿਆ ਕਿ ਅੱਜ ਜਦੋਂ ਮੈਨੂੰ ਮਾਂ ਵੱਲੋਂ ਕੱਲ੍ਹ ਦਿੱਤੇ ਬਿਆਨ ਬਾਰੇ ਪਤਾ ਲੱਗਾ ਤਾਂ ਮੈਨੂੰ ਬਹੁਤ ਦੁੱਖ ਹੋਇਆ ਕਿ ਉਨ੍ਹਾਂ ਵੱਲੋਂ ਅਜਿਹਾ ਬਿਆਨ ਨਹੀਂ ਆਉਣਾ ਚਾਹੀਦਾ ਸੀ। ਅੰਮ੍ਰਿਤਪਾਲ ਸਿੰਘ ਨੇ ਐਕਸ ‘ਤੇ ਪੋਸਟ ਕਰਦਿਆਂ ਕਿਹਾ ਕਿ ਅੱਜ ਜਦੋਂ ਮੈਨੂੰ ਮਾਤਾ ਜੀ....

ਦੋਵਾਂ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਸੀ ਅਸਤੀਫਾ ਚੰਡੀਗੜ੍ਹ, 5 ਜੁਲਾਈ 2024 : ਪੰਜਾਬ ਵਿਧਾਨ ਸਭਾ ਨੇ ਨਵੇਂ ਚੁਣੇ ਸੰਸਦ ਮੈਂਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੁਖਵਿੰਦਰ ਸਿੰਘ ਰੰਧਾਵਾ ਨੂੰ ਵਿਧਾਇਕਾਂ ਵਜੋਂ ਅਲਾਟ ਕੀਤੀਆਂ ਨਿਵਾਸਾਂ ਨੂੰ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਨਿਯਮਾਂ ਅਨੁਸਾਰ 20 ਜੂਨ ਨੂੰ ਉਨ੍ਹਾਂ ਨੂੰ 15 ਦਿਨਾਂ ਦੇ ਅੰਦਰ ਘਰ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਹਾਲਾਂਕਿ, ਉਹ ਅਜੇ ਵੀ ਨਿਰਧਾਰਤ ਸਮੇਂ ਦੀ ਮਿਆਦ ਤੋਂ ਬਾਅਦ ਕੁਝ ਸਮੇਂ ਲਈ ਰਿਹਾਇਸ਼ ਰੱਖ....